ਤਾਜਾ ਖ਼ਬਰਾਂ


ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਰਾਏਕੋਟ ,22 ਜਨਵਰੀ (ਸੁਸ਼ੀਲ)- ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਵਾਲਮੀਕਿ ਨੇੜੇ ਬਿਜਲੀ ਠੀਕ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ .ਖ਼ਬਰ ਲਿਖੇ ਜਾਣ ਤੱਕ ...
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਖਨੌਰੀ, 22 ਜਨਵਰੀ ( ਬਲਵਿੰਦਰ ਸਿੰਘ ਥਿੰਦ )- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ...
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਸੰਦੌੜ , 22 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਕਸਬਾ ਸੰਦੌੜ ਵਿਖੇ ਅੱਜ ਸ਼ਾਮ ਹੁੰਦੇ ਸਾਰ ਹੀ ਲਗਾਤਾਰ ਇਕ ਘੰਟੇ ਭਾਰੀ ਗੜੇਮਾਰੀ ਹੋਈ ਹੈ ਭਾਰੀ ਗੜੇਮਾਰੀ ਦੇ ਕਾਰਨ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ ਭਾਰੀ ਗੜੇਮਾਰੀ ਦੇ ਨਾਲ ਭਾਰੀ ਤੇ ਮੁਹਲੇਧਾਰ ਬਾਰਸ਼ ਨੇ ਜਨਜੀਵਨ...
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ) - ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅੱਜ ਕਾਂਗਰਸੀਆ ਵੱਲੋਂ ਕਾਲੀਆ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੀ ਨਵ ਨਿਯੁਕਤ ਪ੍ਰਧਾਨ ਜਤਿੰਦਰ...
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵੀਂ ਦਿੱਲੀ, 22 ਜਨਵਰੀ - ਲੰਡਨ ਵਿਖੇ ਭਾਰਤੀ ਸਾਈਬਰ ਮਾਹਿਰ ਸਈਦ ਸੂਜਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ ਹੈਕ ਹੋਣ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ...
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਨਵਾਂ ਸ਼ਹਿਰ, 22 ਜਨਵਰੀ - ਪਿੰਡ ਉਸਮਾਨਪੁਰ ਨਜ਼ਦੀਕ ਬੁਲਟ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ 'ਚ ਬੁਲਟ ਮੋਟਰਸਾਈਕਲ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਜਲਵਾਹਾ ਦੇ ਰਹਿਣ ਵਾਲੇ ਸੁਖਵਿੰਦਰ...
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬੈਂਗਲੁਰੂ, 22 ਜਨਵਰੀ - ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਟੁਮਕਰ ਵਿਖੇ ਕੀਤਾ...
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ) - ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਉਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂ.ਪੀ ਦੀ ਜੇਲ 'ਚ ਬੰਦ ਹੈ ਨੂੰ ਪ੍ਰੋਡਕਸ਼ਨ ਵਾਰੰਟ...
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਉਨ੍ਹਾਂ ਵੱਲੋਂ ਅੱਜ ਸਮੀਖਿਆ ਕੀਤੀ ਗਈ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਨ੍ਹਾਂ...
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਬਾਲੀਵੁੱਡ ਅਦਾਕਾਰ ਵਰੁਨ ਧਵਨ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ .....
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਤਲਵੰਡੀ ਸਾਬੋ / ਸੀਂਗੋ ਮੰਡੀ 22 ਜਨਵਰੀ (ਲਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪੰਜਾਬ ਤੇ ਹਰਿਆਣੇ ਦੀ ਸਰਹੱਦ ਤੇ ਪੈਂਦੇ ਪਿੰਡ ਫੱਤਾਬਾਲੂ 'ਚ ਪਿਛਲੇ ਦੋ ਦਿਨਾਂ ਤੋ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਪਿੰਡ ਦੇ ਮੌਜੂਦਾ ਪੰਚ ਦੇ ਦੋ ਕਮਰਿਆਂ ਦੀਆਂ ਛੱਤਾਂ .....
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ .....
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ....
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ...
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ......
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਰੀਦਕੋਟ / ਮੁਕਤਸਰ

ਨਰੇਗਾ ਮਜ਼ਦੂਰਾਂ ਨੇ ਮੰਗਾਂ ਨੂੰ ਲੈ ਕੇ ਬਲਾਕ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਜੈਤੋ, 15 ਮਈ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਬਲਾਕ ਜੈਤੋ ਦੇ ਸਕੱਤਰ ਰਾਮ ਸਿੰਘ ਚੈਨਾ ਦੀ ਅਗਵਾਈ ਵਿਚ ਨਰੇਗਾ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੀ. ਡੀ. ਪੀ. ਓ ਦਫ਼ਤਰ ਜੈਤੋ ਵਿਖੇ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਮੈਡੀਕਲ ਕਾਲਜ ਤੇ ਹਸਪਤਾਲ 'ਚ ਅਚਾਨਕ ਅੱਗ ਲੱਗੀ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਉਸ ਸਮੇਂ ਭਗਦੜ ਮੱਚ ਗਈ ਜਦੋਂ ਇੱਥੋਂ ਦੇ ਟੈਲੀ ਮੈਡੀਸਨ ਯੂਨਿਟ 'ਚ ਅਚਾਨਕ ਅੱਗ ਲੱਗ ਗਈ | ਓ.ਪੀ.ਡੀ., ਬਲੱਡ ਬੈਂਕ ਅਤੇ ਕੈਂਸਰ ਵਾਰਡ ਦੇ ਨਜ਼ਦੀਕ ਬਣੇ ਇਸ ਯੂਨਿਟ ਵਿਚ ...

ਪੂਰੀ ਖ਼ਬਰ »

ਚੋਰਾਂ ਨੇ 8 ਤੋਲੇ ਸੋਨਾ, ਨਕਦੀ ਤੇ ਮੋਬਾਈਲ 'ਤੇ ਹੱਥ ਸਾਫ਼ ਕੀਤਾ

ਜੈਤੋ, 15 ਮਈ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਪਿੰਡ ਰੋੜੀ ਕਪੂਰਾ ਦੇ ਤਿੰਨ ਘਰਾਂ 'ਚ ਚੋਰਾਂ ਵਲੋਂ ਫਰੋਲਾ ਫਰੋਲੀ ਕਰਨ ਦਾ ਸਮਾਚਾਰ ਹੈ | ਪੁਲਿਸ ਦੀ ਦਿੱਤੀ ਜਾਣਕਾਰੀ ਅਨੁਸਾਰ ਜਸਕਰਨ ਸਿੰਘ ਸਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਘਰ ਪਿੰਡ ਰੋੜੀ ਕਪੂਰਾ ਤੋਂ ...

ਪੂਰੀ ਖ਼ਬਰ »

ਡੀ. ਸੀ. ਅਤੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਸੜਕ ਨੂੰ ਨਵੀਂ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ 1 ਤੋਂ 10 ਜੂਨ ਤੱਕ ਸ਼ਹਿਰਾਂ 'ਚ ਨਾ ਕੁਝ ਵੇਚਿਆ ਜਾਵੇਗਾ ਤੇ ਨਾ ਹੀ ਖ਼ਰੀਦਿਆ ਜਾਵੇਗਾ- ਬਿੰਦਰ ਗੋਲੇਵਾਲਾ

ਸਾਦਿਕ, 15 ਮਈ (ਆਰ.ਐੱਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਆਪਣੇ ਸਾਥੀਆਂ ਗਮਦੂਰ ਸਿੰਘ ਸੰਗਰਾਹੂਰ, ਬਲਜਿੰਦਰ ਸਿੰਘ ਗੋਲੇਵਾਲਾ, ਕਾਕਾ ਸਿੰਘ ਡੋਡ, ਬੇਅੰਤ ਸਿੰਘ ਦੀਪ ਸਿੰਘ ਵਾਲਾ, ਹਰਨੇਕ ਸਿੰਘ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਦੇ ਨਾਂਅ 'ਤੇ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 15 ਮਈ (ਸਤੀਸ਼ ਬਾਗ਼ੀ)-ਸੂਬੇ ਦੇ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੀਆਂ ਇਸਤਰੀ ਮੁਲਾਜ਼ਮਾਂ ਦੀ ਜਥੇਬੰਦੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦੇ ਮਹਿਲਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੰਗ- ਪੱਤਰ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਿਰਧ ਆਸ਼ਰਮ ਵਿਖੇ ਸੈਮੀਨਾਰ ਲਗਾਇਆ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੀ ਟੀਮ ਵਲੋਂ ਅੱਜ ਨਾਲਸਾ ਸਕੀਮ ਲੀਗਲ ਸਰਵਿਸਿਜ਼ ਟੂ ਸੀਨੀਅਰ ਸਿਟੀਜ਼ਨ-2016 ਦੇ ਅਨੁਸਾਰ ਹਰਪਾਲ ਸਿੰਘ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਰੀਦਕੋਟ ਕਮ ਚੇਅਰਮੈਨ ...

ਪੂਰੀ ਖ਼ਬਰ »

ਭਾਰਤੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ

ਫ਼ਰੀਦਕੋਟ, 15 ਮਈ (ਸਤੀਸ਼ ਬਾਗ਼ੀ)-ਭਾਰਤੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਫ਼ਰੀਦਕੋਟ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਗਰਾਮੀਣ ਡਾਕ ਸੇਵਕ ਕਰਮਚਾਰੀਆਂ ਦੀ ਸੱਤਵੇਂ ਪੇ ਕਮਿਸ਼ਨ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਨਸ਼ਾ ਤਸਕਰੀ ਦੇ ਇਕ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਐਲਾਨੇ ਗਏ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪੀ.ਓ. ਸਟਾਫ਼ ਇੰਚਾਰਜ ਸਬ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਫ਼ਰਦ ਕੇਂਦਰਾਂ 'ਚ ਕਿਸਾਨਾਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਅਤੇ ਖ਼ੱਜਲ-ਖ਼ੁਆਰੀ ਬੰਦ ਕੀਤੀ ਜਾਵੇ-ਕਿਸਾਨ ਆਗੂ

ਬਰਗਾੜੀ, 15 ਮਈ (ਸੁਖਰਾਜ ਸਿੰਘ ਗੋਂਦਾਰਾ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਅਹਿਮ ਬੈਠਕ ਇੱਥੇ ਸੂਬਾ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਭਖਦੇ ਕਿਸਾਨ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਇਹ ਫ਼ੈਸਲਾ ਕੀਤਾ ਗਿਆ ਕਿ ਕਣਕ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ 'ਤੇ ਮਹੀਨਾਵਾਰ ਲੰਗਰ ਲਗਾਇਆ

ਸਾਦਿਕ, 15 ਮਈ (ਧੁੰਨਾ)-ਪੀਰ ਈਸ਼ਾ ਜੀ ਵੈੱਲਫੇਅਰ ਸੁਸਾਇਟੀ ਸਾਦਿਕ ਵਲੋਂ ਸੰਗਤ ਦੇ ਸਹਿਯੋਗ ਨਾਲ ਮੱਸਿਆ ਦੇ ਦਿਹਾੜੇ 'ਤੇ ਸਾਦਿਕ ਵਿਖੇ ਮੁੱਖ ਚੌਾਕ ਵਿਚ ਮਹੀਨਾਵਾਰ ਲੰਗਰ ਲਾਇਆ ਗਿਆ | ਇਸ ਮੌਕੇ ਬਾਬਾ ਅਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਸੁਖਮਣੀ ਸਾਹਿਬ ...

ਪੂਰੀ ਖ਼ਬਰ »

ਸ਼੍ਰੋਮਣੀ ਸੰਤ ਗੁਰੂ ਰਵਿਦਾਸ ਸਭਾ ਦੀ ਮੀਟਿੰਗ ਹੋਈ

ਕੋਟਕਪੂਰਾ, 15 ਮਈ (ਮੇਘਰਾਜ)-ਸ਼੍ਰੋਮਣੀ ਸੰਤ ਗੁਰੂ ਰਵਿਦਾਸ ਸਭਾ ਪੇ੍ਰਮ ਨਗਰ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਖ਼ਸਰੇ ਅਤੇ ਰੂਬੇਲਾ ਦੀ ਰੋਕਥਾਮ ਲਈ ਸਕੂਲ 'ਚ ਟੀਕੇ ਲਗਾਏ

ਬਾਜਾਖਾਨਾ, (ਜੀਵਨ ਗਰਗ)-9 ਮਹੀਨੇ ਤੋਂ 15 ਸਾਲ ਦੇ ਬੱਚਿਆਂ ਨੂੰ ਖ਼ਸਰੇ ਅਤੇ ਰੁਬੇਲਾ ਦੀ ਬਿਮਾਰੀ ਤੋਂ ਬਚਾਉਣ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਅਧੀਨ ਅੱਜ ਹੰਸ ਰਾਜ ਮੈਮੋਰੀਅਲ ਸਕੂਲ ਬਾਜਾਖਾਨਾ ਵਿਖੇ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦੇ ਟੀਕੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਦਾ ਜਨਰਲ ਇਜਲਾਸ

ਕੋਟਕਪੂਰਾ, 15 ਮਈ (ਮੇਘਰਾਜ)-ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਦਾ ਜਨਰਲ ਇਜਲਾਸ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਦੀ ਅਗਵਾਈ ਹੇਠ ਅਗਰਵਾਲ ਭਵਨ ਵਿਖੇ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਸਰਪ੍ਰਸਤ ਯਸ਼ਪਾਲ ਅਗਰਵਾਲ ਨੇ ਕੀਤੀ | ਇਸ ਮੌਕੇ ਸੰਮਤੀ ਦੇ ਖ਼ਜ਼ਾਨਚੀ ਟੀ.ਆਰ. ਅਰੋੜਾ ਨੇ ਪਿਛਲੇ ਇਕ ਸਾਲ ਦੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਸੰਮਤੀ ਨੇ 179 ਮਹੀਨਿਆਂ 'ਚ ਦਾਨੀ ਮੈਂਬਰਾਂ, ਮੁੱਖ ਮਹਿਮਾਨਾਂ, ਸਰਪ੍ਰਸਤ ਅਤੇ ਮੁੱਖ ਸਰਪ੍ਰਸਤ ਦੇ ਸਹਿਯੋਗ ਨਾਲ 41800 ਰਾਸ਼ਨ ਦੇ ਬੈਗ ਵਿਧਵਾ, ਬੇਸਹਾਰਾ ਔਰਤਾਂ ਨੂੰ ਵੰਡੇ ਤੇ ਸੰਮਤੀ ਕੋਲ 1 ਲੱਖ 43 ਹਜ਼ਾਰ 296 ਰੁਪਏ ਬੈਂਕ ਵਿਚ ਮੌਜੂਦ ਹਨ | ਇਸ ਤੋਂ ਇਲਾਵਾ ਹੋਰ ਖ਼ਰਚਿਆਂ ਨੂੰ ਹਾਊਸ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਹੈ | ਸੰਮਤੀ ਵਲੋਂ ਹੋਰ ਨਵੇਂ ਮੈਂਬਰ ਭਰਤੀ ਕਰਨ ਅਤੇ ਬਕਾਇਆ ਕੇਸਾਂ ਨੂੰ ਰਾਸ਼ਨ ਦੇਣ ਲਈ ਅਤੇ ਪੁਰਾਣੇ ਕੇਸਾਂ ਦੀ ਮੁੜ ਤੋਂ ਪੜਤਾਲ ਕਰਨ ਲਈ ਕਮੇਟੀਆਂ ਦੇ ਗਠਨ 'ਤੇ ਜ਼ੋਰ ਦਿੱਤਾ ਗਿਆ ਅਤੇ ਮਤੇ ਪਾਸ ਕੀਤੇ ਗਏ | ਇਸ ਮੀਟਿੰਗ ਵਿਚ ਰਜਿੰਦਰ ਸਿੰਘ ਸਰਾਂ, ਅਸ਼ਵਨੀ ਜਿੰਦਲ, ਕਿ੍ਸ਼ਨ ਸਚਦੇਵਾ, ਵਰਿੰਦਰ ਕਟਾਰੀਆ, ਸੁਭਾਸ਼ ਬਾਂਸਲ ਐਡਵੋਕੇਟ, ਅਮਰਜੀਤ ਸਿੰਘ ਮਿੰਟੂ, ਬਸੰਤ ਸਿੰਘ ਮੈਨੇਜਰ, ਦਲਜਿੰਦਰ ਸਿੰਘ ਸੰਧੂ, ਜਗਦੀਸ਼ ਸੇਤੀਆ, ਕੁਲਭੂਸ਼ਣ ਕੌੜਾ, ਕਿ੍ਸ਼ਨ ਕੁਮਾਰ ਗੋਇਲ, ਪਵਨ ਮਿੱਤਲ, ਕਿ੍ਸ਼ਨ ਮੁਰਾਰੀ, ਡਾ. ਪਰਮਿੰਦਰ ਸਿੰਘ ਮਠਾੜੂ, ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਡਾ. ਮੁਹੰਮਦ ਬਸ਼ੀਰ, ਸੁਰਜੀਤ ਸਿੰਘ ਘੁਲਿਆਣੀ, ਨਰਜਿੰਦਰ ਸਿੰਘ ਖਾਰਾ, ਸੁਰਿੰਦਰ ਸਿੰਗਲਾ, ਮਨਮੋਹਨ ਸਿੰਘ, ਤੋਤਾ ਰਾਮ ਸੰਘਾ, ਮਹੇਸ਼ ਅਗਰਵਾਲ, ਜਗਸੀਰ ਸਿੰਘ, ਸ਼ਾਮ ਲਾਲ ਸਿੰਗਲਾ, ਸੇਵਾ ਸਿੰਘ, ਵੀਰਪਾਲ ਕੌਰ, ਸਾਧੂ ਰਾਮ ਕਮਲ, ਕੇਸ਼ੋ ਰਾਮ, ਲਲਿਤ ਬਜਾਜ ਸਮੇਤ ਵੱਡੀ ਗਿਣਤੀ 'ਚ ਸੰਮਤੀ ਦੇ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੈਪੋ ਸਿਖਲਾਈ ਦੌਰਾਨ ਸਾਬਕਾ ਵਿਧਾਇਕ ਭਾਈ ਕੁੱਕੂ ਵਲੋਂ ਦੌਰਾ

ਕੋਟਕਪੂਰਾ, 15 ਮਈ (ਪ. ਪ. ਰਾਹੀਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਛੁਡਾਊ ਮੁਹਿੰਮ ਤਹਿਤ ਐੱਸ.ਡੀ.ਐਮ ਡਾ. ਮਨਦੀਪ ਕੌਰ ਦੀ ਅਗਵਾਈ 'ਚ ਚੱਲ ਰਹੀ ਜੀ.ਐਲ.ਟੀ ਟੀਮ ਕੋਲ ਡੈਪੋ ਟਰੇਨਿੰਗ ਦੌਰਾਨ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਅਚਾਨਕ ਪੁੱਜੇ | ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮਲੋਟ, (ਗੁਰਮੀਤ ਸਿੰਘ ਮੱਕੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚ ਗੁਰੂ ਨਾਨਕ ਦੇਣ ਪਬਲਿਕ ਸਕੂਲ ਛਾਪਿਆਂਵਾਲੀ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਅਨੂਪ ਸਿੰਘ ਸਿੱਧੂ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਜਾਪ ਕਰਵਾਇਆ

ਰੁਪਾਣਾ, 15 ਮਈ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸ਼ੇਰੇਵਾਲਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਬੋਰਡ ਦੀਆਂ ਕਲਾਸਾਂ 'ਚ ਸਕੂਲ ਦਾ ਵਧੀਆ ਨਤੀਜਾ ਆਉਣ ਦੀ ਖ਼ੁਸ਼ੀ ਨੂੰ ਮੁੱਖ ਰੱਖਦੇ ਹੋਏ ਅੱਜ ਸਕੂਲ ਸਟਾਫ਼ ਵਲੋਂ ਸਕੂਲ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਨਵੇਂ ਪਹਿਲਵਾਨ (ਲੜਕੇ, ਲੜਕੀਆਂ) ਦੀ ਭਰਤੀ ਲਈ ਚੋਣ ਟਰਾਇਲ ਕੱਲ੍ਹ ਤੋਂ

ਫ਼ਰੀਦਕੋਟ, 15 ਮਈ (ਗੋਂਦਾਰਾ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਵਲੋਂ ਬਾਬਾ ਸ਼ੇਖ਼ ਫ਼ਰੀਦ ਅਖਾੜਾ ਫ਼ਰੀਦਕੋਟ ਵਿਖੇ ਨਵੇਂ ਪਹਿਲਵਾਨ (ਲੜਕੇ ਅਤੇ ਲੜਕੀਆਂ) ਦੀ ਭਰਤੀ ਲਈ 17 ਤੇ 18 ਮਈ ਨੂੰ ਚੋਣ ਟਰਾਇਲ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਕੁਸ਼ਤੀ ਕੋਚ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਾਂ ਦਿਵਸ ਮਨਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਵੀਰੇਵਾਲਾ ਖ਼ੁਰਦ ਵਿਖੇ ਸਕੂਲ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਮਾਣ ਸਤਿਕਾਰ ਭੇਟ ਕਰਨ ਲਈ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ ਜਿਸ ਵਿਚ ਬਿੰਦੀ ਲਗਾਉਣ ਦੇ ...

ਪੂਰੀ ਖ਼ਬਰ »

ਸਿੰਚਾਈ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ

ਜੈਤੋ, 15 ਮਈ (ਗਾਬੜੀਆ)-ਕਿਸਾਨਾਂ ਦਾ ਮਸੀਹਾ ਅਖਵਾਉਣ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਕਿਸਾਨਾਂ ਨੂੰ ਸਿੰਚਾਈ ਲਈ ਬਿਜਲੀ ਨਾ ਮਿਲਣ ਕਰਕੇ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਿਸਾਨਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਖੇਤੀ ਲਈ 8 ਘੰਟੇ ਬਿਜਲੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਬਿਮਾਰੀਆਂ ਦੇ ਬਚਾਓ ਸਬੰਧੀ ਜਾਣਕਾਰੀ ਦਿੱਤੀ

ਮਲੋਟ, 15 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਪਿ੍ੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਓ ਸਬੰਧੀ ...

ਪੂਰੀ ਖ਼ਬਰ »

ਪੰਜਾਬ ਅਤੇ ਜ਼ਿਲੇ੍ਹ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ 19 ਨੂੰ

ਕੋਟਕਪੂਰਾ, 15 ਮਈ (ਮੇਘਰਾਜ)-ਦਸਵੀਂ ਦੇ ਨਤੀਜਿਆਂ 'ਚ ਜ਼ਿਲ੍ਹਾ ਫ਼ਰੀਦਕੋਟ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੇ ਚਾਰ ਵਿਦਿਆਰਥੀਆਂ ਸਮੇਤ ਪੰਜ ਵਿਦਿਆਰਥੀ ਤੇ ਵਿਦਿਆਰਥਣਾਂ ਦਾ ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

ਝੋਨਾ ਲਾਉਣ ਦਾ ਸਮਾਂ 10 ਜੂਨ ਕਰਨ, ਨਹਿਰੀ ਪਾਣੀ ਅਤੇ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ

ਸਾਦਿਕ, 15 ਮਈ (ਆਰ.ਐੱਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਸੁਖਮਣੀ ਸਾਹਿਬ ਸਾਦਿਕ ਵਿਖੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਵਲੋਂ ਰੁਜ਼ਗਾਰ ਮੇਲਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਵਲੋਂ ਅੱਜ ਅਨਾਜ ਮੰਡੀ ਵਿਚ ਸਥਿਤ ਆਪਣੇ ਦਫ਼ਤਰ ਵਿਚ ਰੁਜ਼ਗਾਰ ਮੇਲਾ ਲਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਡਿਪਟੀ ਕਮਿਸ਼ਨਰ ਨੇ ਮੇਲੇ ਵਿਚ ਪੁੱਜੇ ਨੌਜਵਾਨਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਪੰਜਾਬ) ਦੀ ਬੈਠਕ- ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ 22 ਨੂੰ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਪੰਜਾਬ) ਦੀ ਇਕ ਅਹਿਮ ਬੈਠਕ ਵਿਚ ਸੂਬਾਈ ਆਗੂ ਹਰਪ੍ਰੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਬੇਰੁਜ਼ਗਾਰ ਲਾਈਨਮੈਨ ਆਪਣੇ ਰੋਜ਼ਗਾਰ ਪ੍ਰਾਪਤੀ ਲਈ ਲੰਮੇ ਅਰਸੇ ਤੋਂ ਸੰਘਰਸ਼ ਲੜ ਰਹੇ ਹਨ ਬੇਸ਼ੱਕ ਪਿਛਲੀ ...

ਪੂਰੀ ਖ਼ਬਰ »

ਕੁਲਜੀਤ ਸਿੰਘ ਦੁੱਲਟ ਡਿਪਟੀ ਡਾਇਰੈਕਟਰ ਨਮਿਤ ਅੰਤਿਮ ਅਰਦਾਸ 18 ਨੂੰ

ਜੈਤੋ, 15 ਮਈ (ਗੁਰਚਰਨ ਸਿੰਘ ਗਾਬੜੀਆ)-ਨਹਿਰੀ ਮਹਿਕਮੇ ਦੇ ਰਿਟਾ: ਚੀਫ਼ ਇੰਜੀਨੀਅਰ ਅਮਰਜੀਤ ਸਿੰਘ ਦੁੱਲਟ, ਸਰੂਪ ਇੰਦਰ ਸਿੰਘ ਦੁੱਲਟ, ਗੁਰਜੀਤ ਸਿੰਘ ਦੁੱਲਟ ਦੇ ਚਾਚਾ ਜੀ ਦੇ ਸਪੁੱਤਰ ਅਤੇ ਐਡਵੋਕੇਟ ਲਖਜੀਤ ਸਿੰਘ ਦੁੱਲਟ ਦੇ ਛੋਟੇ ਭਰਾ ਪੀ. ਸੀ. ਐੱਸ ਕੁਲਜੀਤ ਸਿੰਘ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਲਾਵਾਰਸ ਬੱਚੀ ਨੂੰ ਮਾਪਿਆਂ ਹਵਾਲੇ ਕੀਤਾ

ਫ਼ਰੀਦਕੋਟ, 15 ਮਈ (ਸਤੀਸ਼ ਬਾਗ਼ੀ)-ਸਥਾਨਕ ਸੰਸਥਾ ਚਾਈਲਡ ਲਾਈਨ ਨੂੰ 1098 'ਤੇ ਜਾਣਕਾਰੀ ਪ੍ਰਾਪਤ ਹੋਈ ਕਿ ਜੀ.ਆਰ.ਪੀ. ਜੈਤੋ ਅਤੇ ਫ਼ਰੀਦਕੋਟ ਨੂੰ ਇਕ ਬੱਚੀ ਲਾਵਾਰਸ ਹਾਲਤ ਵਿਚ ਮਿਲੀ ਹੈ | ਇਸ ਉਪਰੰਤ ਚਾਈਲਡ ਲਾਈਨ ਟੀਮ ਨੇ ਬੱਚੀ ਨੂੰ ਆਪਣੇ ਸਪੁਰਦ ਲਿਆ ਅਤੇ ਦੋ ਦਿਨਾਂ ...

ਪੂਰੀ ਖ਼ਬਰ »

ਦੋ ਪ੍ਰਾਇਮਰੀ ਸਕੂਲਾਂ ਨੂੰ ਟਾਟ ਦਿੱਤੇ

ਬਾਜਾਖਾਨਾ, 15 ਮਈ (ਜੀਵਨ ਗਰਗ)-ਨਿਊਜ਼ੀਲੈਂਡ ਦੇ ਕਬੱਡੀ ਕੱਪ ਦੌਰਾਨ ਸੁਪਰੀਮ ਸਿੱਖ ਸੁਸਾਇਟੀ, ਪੰਜ ਆਬ ਕਲੱਬ ਅਤੇ ਦੋਆਬਾ ਸਪੋਰਟਸ ਕਲੱਬ ਪ੍ਰਸਿੱਧ ਕੁਮੈਂਟੇਟਰ ਬਸੰਤ ਸਿੰਘ ਬਾਜਾਖਾਨਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਰਾਸ਼ੀ ਦਿੱਤੀ ਗਈ | ਬਸੰਤ ਸਿੰਘ ...

ਪੂਰੀ ਖ਼ਬਰ »

ਸਪੇਨ ਦਾ ਨਾਗਰਿਕ ਬਾਬਾ ਫ਼ਰੀਦ 'ਤੇ ਖੋਜ ਕਰਨ ਲਈ ਫ਼ਰੀਦਕੋਟ ਪੁੱਜਿਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਾਲ 1894 ਈ. ਦੇ ਵਿਚ ਸਿੰਧ ਪਾਕਿਸਤਾਨ ਤੋਂ ਬਾਰਸੀਲੋਨਾ ਸਪੇਨ ਵਿਖੇ ਪੱਕੇ ਤੌਰ 'ਤੇ ਵਸੇ ਇਕ ਪਰਿਵਾਰ ਜਿਸ ਨੂੰ ਉਸ ਸਮੇਂ ਰਾਮਚੰਦਾਨੀ ਖ਼ਾਨਦਾਨ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ, ਦੀ ਪੀੜ੍ਹੀ ਵਿਚੋਂ ਪਰਿਵਾਰ ਦਾ ਜੀਅ ਅੱਜ ...

ਪੂਰੀ ਖ਼ਬਰ »

ਰਿਸ਼ੀ ਸਕੂਲ ਦੇ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਥਾਨਕ ਜੈਤੋ ਸੜਕ 'ਤੇ ਸਥਿਤ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ 'ਚ ਸਵੇਰ ਦੀ ਸਭਾ ਦੌਰਾਨ ਦਸਵੀਂ ਜਮਾਤ 'ਚੋਂ ਚੰਗੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਉੱਚ ਸਥਾਨ ਲੈਣ ਵਾਲੇ ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਗੋਲੇਵਾਲਾ, 15 ਮਈ (ਅਮਰਜੀਤ ਬਰਾੜ)-ਸਰਕਾਰੀ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚੋਂ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਸਕੂਲ ਵਲੋਂ ਅਤੇ ਸੁਆਮੀ ਵਿਵੇਕਾਨੰਦ ਵੈੱਲਫੇਅਰ ਸੁਸਾਇਟੀ ਗੋਲੇਵਾਲਾ ਵਲੋਂ ...

ਪੂਰੀ ਖ਼ਬਰ »

ਅੰਤਰ ਸਕੂਲ ਪਰਖ ਮੁਕਾਬਲਿਆਂ 'ਚ ਰਿਸ਼ੀ ਸਕੂਲ ਨੇ ਬਾਜ਼ੀ ਮਾਰੀ

ਪੰਜਗਰਾੲੀਂ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਸੀ.ਬੀ.ਐੱਸ.ਸੀ. ਬੋਰਡ ਦੇ ਸਕੂਲਾਂ ਵਲੋਂ ਉਦੇਕਰਨ ਵਿਖੇ ਕਰਵਾਏ ਗਏ ਅੰਤਰ ਸਕੂਲ ਪਰਖ ਮੁਕਾਬਲਿਆਂ 'ਚ ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਅਗਰਵਾਲ ਸੇਵਾ ਸੰਮਤੀ ਦੀ ਇਕੱਤਰਤਾ ਹੋਈ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸੰਮਤੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਮੀਟਿੰਗ ਇੱਥੇ ਹੋਈ | ਪ੍ਰਧਾਨ ਓਮ ਪ੍ਰਕਾਸ਼ ਗੋਇਲ ਨੇ ਦੱਸਿਆ ਕਿ ਵਿਪਨ ਗੁਪਤਾ ਨੂੰ ਸੰਸਥਾ ਦਾ ਜਨਰਲ ਸਕੱਤਰ ਚੁਣਿਆ ਗਿਆ ਅਤੇ ਸਾਬਕਾ ਜਨਰਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸ਼ਾਖਾ ਸ਼ਾਨਦਾਰ ਸੇਵਾਵਾਂ ਲਈ ਵਚਨਬੱਧ-ਡੱਲਾ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ (ਫ਼ਰੀਦਕੋਟ ਬਰਾਂਚ) ਆਪਣੀਆਂ ਸਰਵਉੱਚ ਸੇਵਾਵਾਂ ਪ੍ਰਦਾਨ ਕਰਨ 'ਚ ਪੰਜਾਬ ਦੀ ਨਾਮਵਰ ਸੰਸਥਾ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ | ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀ ਜਿਹੜੇ ਨਵੇਂ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਨੇ ਸਰਕਾਰ ਪਾਸੋਂ ਮਕਾਨ ਬਣਾਉਣ ਦੀ ਲਗਾਈ ਗੁਹਾਰ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਬੇਸ਼ੱਕ ਪੰਜਾਬ ਸਰਕਾਰ ਗ਼ਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਕਰਨ ਲਈ ਸਹਾਇਤਾ ਰਾਸ਼ੀ ਦੇਣ ਦੇ ਵਾਅਦੇ ਕਰ ਰਹੀ ਹੈ ਪਰ ਅਨੇਕਾਂ ਹੀ ਅਜਿਹੇ ਲੋੜਵੰਦ ਹਨ, ਜਿਨ੍ਹਾਂ ਨੂੰ ਅਜੇ ਤੱਕ ਸਰਕਾਰ ਵਲੋਂ ਕੋਈ ਸਹੂਲਤ ਨਹੀਂ ਮਿਲੀ | ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 15 ਮਈ (ਮੇਘਰਾਜ, ਗਿੱਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਸਵਤੰਤਰਤਾ ਸੰਗਰਾਮੀ ਮਾਸਟਰ ਜਗਦੀਸ਼ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਆਰੰਭ ਵਿਚ ਮਈ ਮਹੀਨੇ ਵਿਚ ਜਨਮ ...

ਪੂਰੀ ਖ਼ਬਰ »

ਮਾਂ ਦਿਵਸ ਸਬੰਧੀ ਸਮਾਗਮ ਕਰਵਾਇਆ

ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ ਮਾਂ ਦਿਵਸ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਨੇ ਕਿਹਾ ਕਿ ਦੁਨੀਆਦਾਰੀ ਦੇ ਸਾਰੇ ਰਿਸ਼ਤਿਆਂ ਦਾ ਬਦਲ ਤਾਂ ਹੈ ਪਰ ਮਾਂ ...

ਪੂਰੀ ਖ਼ਬਰ »

ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਉੱਤਰਾਧਿਕਾਰੀ ਸੰਗਠਨ ਦੀ ਬੈਠਕ

ਜੈਤੋ, 15 ਮਈ (ਗਾਬੜੀਆ)-ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਉੱਤਰਾਧਿਕਾਰੀ ਸੰਗਠਨ ਦੀ ਬੈਠਕ ਸਥਾਨਕ ਨਹਿਰੂ ਪਾਰਕ ਵਿਖੇ ਪੰਜਾਬ ਦੇ ਪ੍ਰਧਾਨ ਗੁਰਚਰਨ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਹੋਇਆ ਅਤੇ ਸੁਤੰਤਰਤਾ ...

ਪੂਰੀ ਖ਼ਬਰ »

ਸ਼ਹਿਰ ਵਿਚ 16 ਮਈ ਤੋਂ 1 ਜੂਨ ਤੱਕ ਜਲਘਰ ਦੇ ਪਾਣੀ ਦੀ ਬੰਦੀ ਸ਼ੁਰੂ

ਕੋਟਕਪੂਰਾ, 15 ਮਈ (ਮੇਘਰਾਜ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦਾ ਕੰਮਕਾਜ ਵੇਖ ਰਹੀ ਨਿੱਜੀ ਕੰਪਨੀ ਨਾਲ ਸਬੰਧਿਤ ਵਾਟਰ ਵਰਕਸ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵਿਨੇ ਅਗਰਵਾਲ ਨੇ ਦੱਸਿਆ ਕਿ 16 ਮਈ ਤੋਂ 1 ਜੂਨ ਤੱਕ ਸ਼ਹਿਰ ਵਿਚ ਪਾਣੀ ਦੀ ਬੰਦੀ ਸ਼ੁਰੂ ਹੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX