ਤਾਜਾ ਖ਼ਬਰਾਂ


ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਫਿਰ ਚੁਣੇ ਗਏ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ
. . .  6 minutes ago
ਟੋਕਿਓ, 20 ਸਤੰਬਰ - ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਇਕ ਵਾਰ ਫਿਰ ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਚੁਣਿਆ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਿੰਜੋ ਆਬੇ ਜਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਪ੍ਰਧਾਨ ਮੰਤਰੀ ਬਣਨ ਜਾ ਰਹੇ....
ਗਡਵਾਸੂ ਦਾ ਤਿੰਨ ਦਿਨਾਂ ਪਸ਼ੂ ਪਾਲਨ ਮੇਲਾ ਸ਼ੁਰੂ
. . .  16 minutes ago
ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸਿਸ ਦਾ ਤਿੰਨ ਦਿਨਾਂ ਪਸ਼ੂ ਪਾਲਨ ਮੇਲਾ ਸ਼ੁਰੂ ਹੋ ਗਿਆ ਹੈ, ਪਸ਼ੂ ਪਾਲਨ ਮੇਲੇ ਦਾ ਕੁੱਝ ਸਮੇਂ ਬਾਅਦ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਬੀ.ਪੀ.ਸਿੰਘ ਬਦਨੌਰ...
ਦੇਸ਼ ਭਰ ਦੇ 8.50 ਲੱਖ ਕੈਮਿਸਟਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਵਾ ਸ਼ੁਰੂ
. . .  34 minutes ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ) -ਦੇਸ਼ ਦੀਆਾਂ ਕਈ ਕੰਪਨੀਆਾਂ ਵੱਲੋਂ ਕੀਤੀ ਜਾ ਰਹੀ ਆਨਲਾਈਨ ਵਿੱਕਰੀ ਦੇ ਖ਼ਿਲਾਫ਼ ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਵਾ ਸ਼ੁਰੂ ਕਰ ਦਿੱਤਾ ਹੈ। ਆਲ ਇੰਡੀਆ ਕੈਮਿਸਟ ....
ਪੀ.ਏ.ਯੂ. ਦਾ ਤਿੰਨ ਦਿਨਾਂ ਕਿਸਾਨ ਮੇਲਾ ਸ਼ੁਰੂ, ਵੱਡੀ ਗਿਣਤੀ 'ਚ ਪੁੱਜੇ ਕਿਸਾਨ
. . .  31 minutes ago
ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਤਿੰਨ ਦਿਨਾਂ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ, ਮੇਲੇ ਦਾ ਕੁੱਝ ਸਮੇਂ ਬਾਅਦ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਬੀ.ਪੀ.ਸਿੰਘ ਬਦਨੌਰ ਰਸਮੀ ਉਦਘਾਟਨ ਕਰਨਗੇ...
ਪੈਟਰੋਲ ਅੱਜ 6 ਪੈਸੇ ਹੋਇਆ ਮਹਿੰਗਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਦੇਸ਼ ਵਿਚ ਹਰ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ, ਜੋ ਠੱਲ ਨਹੀਂ ਰਿਹਾ। ਅੱਜ ਪੈਟਰੋਲ ਦੀ ਕੀਮਤ 'ਚ 6 ਪੈਸੇ ਦਾ ਵਾਧਾ ਹੋਇਆ ਹੈ। ਹਾਲਾਂਕਿ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਦਿੱਲੀ ਵਿਚ ਪੈਟਰੋਲ 82.22 ਰੁਪਏ...
ਉਡਾਣ ਦੌਰਾਨ ਯਾਤਰੀਆਂ ਦੇ ਕੰਨਾਂ ਤੇ ਨੱਕਾਂ 'ਚੋਂ ਨਿਕਲਿਆ ਖੂਨ
. . .  about 1 hour ago
ਮੁੰਬਈ, 20 ਸਤੰਬਰ - ਜੈੱਟ ਏਅਰਵੇਜ਼ ਦੀ ਮੁੰਬਈ-ਜੈਪੁਰ ਫਲਾਈਟ ਨੂੰ ਉਡਾਣ ਭਰਨ ਮਗਰੋਂ ਦੁਬਾਰਾ ਮੁੰਬਈ ਹਵਾਈ ਅੱਡੇ 'ਤੇ ਉਤਾਰਨਾ ਪਿਆ, ਕਿਉਂਕਿ ਉਡਾਣ ਭਰਨ ਦੌਰਾਨ ਜਹਾਜ਼ ਦਾ ਅਮਲਾ ਕੈਬਿਨ ਦਬਾਊ ਨੂੰ ਬਰਕਰਾਰ ਰੱਖਣ ਦਾ ਸਵਿੱਚ ਦਬਾਉਣਾ ਭੁੱਲ ਗਿਆ। ਇਸ ਲਾਪਰਵਾਹੀ ਕਾਰਨ 166 ਯਾਤਰੀਆਂ...
ਪੰਜਵੀਂ ਦੀ ਵਿਦਿਆਰਥਣ ਨਾਲ ਪ੍ਰਿੰਸੀਪਲ ਤੇ ਕਲਰਕ ਵੱਲੋਂ 9 ਮਹੀਨਿਆਂ ਤੱਕ ਜਬਰ ਜਨਾਹ
. . .  about 2 hours ago
ਪਟਨਾ, 20 ਸਤੰਬਰ - ਬਿਹਾਰ ਦੇ ਫੁਲਵਾੜੀ ਸ਼ਰੀਫ 'ਚ ਇਕ ਬੇਹੱਦ ਸ਼ਰਮਨਾਕ ਘਟਨਾ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਤੇ ਕਲਰਕ ਵੱਲੋਂ ਜਮਾਤ ਪੰਜਵੀਂ ਦੀ ਵਿਦਿਆਰਥਣ ਨਾਲ ਲਗਾਤਾਰ 9 ਮਹੀਨਿਆਂ ਤੱਕ ਜਬਰ ਜਨਾਹ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣ ਗਰਭਵਤੀ ਹੋ ਗਈ। ਪੀੜਤਾ ਦੀ ਅੱਜ ਮੈਡੀਕਲ...
ਗਣੇਸ਼ ਮੂਰਤੀ ਵਿਸਰਜਨ ਦੌਰਾਨ 4 ਨੌਜਵਾਨ ਨਦੀ 'ਚ ਡੁੱਬੇ
. . .  about 2 hours ago
ਲਖਨਊ, 20 ਸਤੰਬਰ - ਗਣੇਸ਼ ਮੂਰਤੀ ਵਿਸਰਜਨ ਦੌਰਾਨ ਉਤਰ ਪ੍ਰਦੇਸ਼ ਸਥਿਤ ਗੋਮਤੀ ਨਦੀ 'ਚ 4 ਨੌਜਵਾਨ ਡੁੱਬ ਗਏ, ਜਿਨ੍ਹਾਂ ਵਿਚੋਂ ਇਕ ਦੀ ਲਾਸ਼ ਬਰਾਮਦ ਹੋ ਗਈ ਹੈ ਤੇ 3 ਲਾਪਤਾ ਦੱਸੇ ਜਾ ਰਹੇ ਹਨ। ਜਿਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਹ ਹਾਦਸਾ ਲੰਘੇ ਦਿਨ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਕਾਂਗਰਸੀ ਉਮੀਦਵਾਰ ਦੇ ਸਮਰਥਕ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ’ਤੇ ਪਰਚਾ
. . .  1 day ago
ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ...
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਆਊਟ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 60/0
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  1 day ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  1 day ago
ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  1 day ago
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  1 day ago
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  1 day ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸੰਪਾਦਕੀ

ਨੌਜਵਾਨ ਕਿਉਂ ਨਹੀਂ ਰਹਿਣਾ ਚਾਹੁੰਦੇ ਪੰਜਾਬ ਵਿਚ?

ਜਿਸ ਤਰ੍ਹਾਂ ਪੰਜਾਬੀਆਂ ਵਿਚ, ਖ਼ਾਸ ਤੌਰ 'ਤੇ ਨੌਜਵਾਨਾਂ ਵਿਚ ਬਾਹਰ ਜਾਣ ਦੀ ਦੌੜ ਲੱਗੀ ਹੈ ਤਾਂ ਅਜਿਹੇ ਮਾਹੌਲ ਵਿਚ ਹਰੇਕ ਦੇ ਮਨ ਵਿਚ ਉਪਰੋਕਤ ਸਵਾਲ ਪੈਦਾ ਹੋਣਾ ਸੁਭਾਵਿਕ ਹੀ ਹੈ, ਇਸੇ ਸਵਾਲ ਦਾ ਜਵਾਬ ਲੱਭਣ ਲਈ ਪਿਛਲੇ ਦਿਨੀਂ ਕਾਲਜ ਵਿਚ ਉੱਘੇ ਚਿੰਤਕ ਡਾ: ਸਵਰਾਜ ...

ਪੂਰੀ ਖ਼ਬਰ »

ਪੰਥ ਦਰਦੀ ਗੋਪਾਲ ਸਿੰਘ ਕੌਮੀ

ਬਰਸੀ 'ਤੇ ਵਿਸ਼ੇਸ਼ਸ ਗੋਪਾਲ ਸਿੰਘ ਕੌਮੀ ਨਿਡਰ ਅਕਾਲੀ, ਪੰਥ ਦਰਦੀ, ਧਾਰਮਿਕ ਖਿਆਲਾਂ ਵਾਲੇ, ਸੱਚ 'ਤੇ ਪਹਿਰਾ ਦੇਣ ਵਾਲੇ ਇਨਸਾਨ ਸਨ। ਸ: ਗੋਪਾਲ ਸਿੰਘ ਕੌਮੀ ਦਾ ਜਨਮ 1887 ਈ: ਨੂੰ ਸ: ਹੇਮ ਸਿੰਘ ਦੇ ਗ੍ਰਹਿ ਮਾਤਾ ਸਤਵੰਤ ਕੌਰ ਦੀ ਕੁੱਖੋਂ ਪਿੰਡ ਗੜ੍ਹ ਫਤਹਿ ਸ਼ਾਹ ਤਹਿਸੀਲ ...

ਪੂਰੀ ਖ਼ਬਰ »

ਦੇਸ਼ ਵਿਚ ਧਰਮ-ਨਿਰਪੱਖਤਾ ਨੂੰ ਮਜ਼ਬੂਤ ਕਰਨ ਦੀ ਲੋੜ

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਸਿਰਫ ਇਕ ਸਿੱਖਿਆ ਦਾ ਕੇਂਦਰ ਹੀ ਨਹੀਂ ਹੈ। ਇਹ ਪਾਕਿਸਤਾਨ ਦੀ ਮੰਗ ਕਰਨ ਵਾਲੇ ਅੰਦੋਲਨ ਵਿਚ ਅਗਲੀ ਕਤਾਰ ਵਿਚ ਰਹੀ ਹੈ ਅਤੇ ਹੁਣ ਵੀ ਇਸ ਦਾ ਝੁਕਾਅ ਉਸ ਵੱਲ ਹੈ, ਜੋ ਮਿੱਲਤ ਲਈ ਫਾਇਦੇਮੰਦ ਸਮਝਿਆ ਜਾਂਦਾ ਹੈ। ਅਲੀਗੜ੍ਹ ਮੁਸਲਿਮ ...

ਪੂਰੀ ਖ਼ਬਰ »

ਕਰਨਾਟਕ ਚੋਣ ਨਤੀਜਿਆਂ ਦੇ ਸੰਕੇਤ

ਕਰਨਾਟਕ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਇਕ ਵਾਰ ਤਾਂ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਹ ਸਤਰਾਂ ਲਿਖਣ ਤੱਕ ਦੀ ਸਥਿਤੀ ਮੁਤਾਬਿਕ ਭਾਜਪਾ 104 ਸੀਟਾਂ ਲੈ ਕੇ ਸਾਧਾਰਨ ਬਹੁਮਤ ਤੋਂ ਕੁਝ ਸੀਟਾਂ ਪਿੱਛੇ ਰਹਿ ਗਈ ਹੈ, ਜਦੋਂ ਕਿ ਕਾਂਗਰਸ ਨੂੰ ਪਹਿਲੀ ਵਾਰ ਨਾਲੋਂ ਕਾਫੀ ਘੱਟ ਸਿਰਫ 78 ਸੀਟਾਂ ਨਾਲ ਹੀ ਸਬਰ ਕਰਨਾ ਪਿਆ ਹੈ। ਜਨਤਾ ਦਲ (ਐਸ) 37 ਸੀਟਾਂ ਨਾਲ ਇਕ ਅਹਿਮ ਧਿਰ ਵਜੋਂ ਉੱਭਰ ਆਇਆ ਹੈ। ਇਸ ਦੀ ਭਾਈਵਾਲ ਬਸਪਾ ਵੀ ਇਕ ਸੀਟ ਹਾਸਲ ਕਰਨ 'ਚ ਸਫ਼ਲ ਹੋਈ ਹੈ। ਵਿਧਾਨ ਸਭਾ ਦੀਆਂ 2013 ਵਿਚ ਹੋਈਆਂ ਚੋਣਾਂ ਵਿਚ ਉਥੇ ਕਾਂਗਰਸ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਸੀ। ਉਸ ਸਮੇਂ ਕਾਂਗਰਸ ਨੂੰ 122 ਸੀਟਾਂ ਮਿਲੀਆਂ ਸਨ, ਜਦੋਂ ਕਿ ਭਾਜਪਾ ਅਤੇ ਜਨਤਾ ਦਲ (ਐਸ) ਆਦਿ ਪਾਰਟੀਆਂ ਉਦੋਂ 40-40 ਸੀਟਾਂ 'ਤੇ ਸਿਮਟ ਕੇ ਰਹਿ ਗਈਆਂ ਸਨ। ਪਰ 2014 ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਇਸ ਰਾਜ ਵਿਚੋਂ ਲੋਕ ਸਭਾ ਦੀਆਂ ਵਧੇਰੇ ਸੀਟਾਂ ਮਿਲੀਆਂ ਸਨ। ਇਸ ਤੋਂ ਪਹਿਲਾਂ ਸਾਲ 2008 ਵਿਚ ਭਾਜਪਾ ਕਰਨਾਟਕ ਵਿਚ ਸਰਕਾਰ ਬਣਾਉਣ ਵਿਚ ਕਾਮਯਾਬ ਹੋ ਗਈ ਸੀ। ਉਸ ਸਮੇਂ ਯੇਦੀਯੁਰੱਪਾ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਜੋ ਬਾਅਦ ਵਿਚ ਭ੍ਰਿਸ਼ਟਾਚਾਰ ਦੇ ਕਈ ਵਿਵਾਦਾਂ ਵਿਚ ਘਿਰ ਗਏ ਸਨ। ਇਸ ਵਾਰ ਵੀ ਭਾਰਤੀ ਜਨਤਾ ਪਾਰਟੀ ਵਲੋਂ ਯੇਦੀਯੁਰੱਪਾ ਨੂੰ ਹੀ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਭਾਰਿਆ ਗਿਆ ਸੀ।
ਭਾਜਪਾ ਲਈ ਕਰਨਾਟਕ ਦਾ ਵਿਸ਼ੇਸ਼ ਮਹੱਤਵ ਹੈ। ਦੱਖਣੀ ਸੂਬਿਆਂ ਵਿਚ ਸਿਰਫ ਇਸੇ ਪ੍ਰਾਂਤ ਵਿਚ ਭਾਜਪਾ ਦਾ ਵੱਡਾ ਪ੍ਰਭਾਵ ਬਣਿਆ ਹੋਇਆ ਹੈ। ਦੱਖਣ ਦੇ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕੇਰਲ ਵਿਚ ਇਸ ਪਾਰਟੀ ਦਾ ਅਜੇ ਕੋਈ ਬਹੁਤਾ ਪ੍ਰਭਾਵ ਨਹੀਂ ਹੈ ਅਤੇ ਨਾ ਹੀ ਉਹ ਉਥੇ ਅਜੇ ਇਹ ਪਾਰਟੀ ਸਰਕਾਰਾਂ ਬਣਾਉਣ ਦੇ ਸਮਰੱਥ ਜਾਪਦੀ ਹੈ। ਪਰ ਇਕ ਵਾਰ ਫਿਰ ਭਾਜਪਾ ਦਾ ਕਰਨਾਟਕ ਚੋਣਾਂ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰਨਾ ਹੈਰਾਨੀਜਨਕ ਹੈ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਾਦੂ ਹਾਲੇ ਤੱਕ ਚੱਲ ਰਿਹਾ ਹੈ। ਇਕ ਪਾਸੇ ਜਿਥੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਹ ਚੋਣਾਂ ਜਿੱਤਣ ਲਈ ਆਪਣੀ ਪੂਰੀ ਵਾਹ ਲਾਈ, ਉਥੇ ਦੂਜੇ ਪਾਸੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੁਝ ਦਿਨਾਂ ਵਿਚ ਹੀ ਆਪਣੀਆਂ ਪ੍ਰਭਾਵਸ਼ਾਲੀ ਰੈਲੀਆਂ ਅਤੇ ਧੂੰਆਂਧਾਰ ਭਾਸ਼ਣਾਂ ਰਾਹੀਂ ਪਾਸਾ ਹੀ ਪਲਟ ਦਿੱਤਾ। ਆਮ ਤੌਰ 'ਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲੇਗਾ ਅਤੇ ਤੀਜੀ ਧਿਰ ਜਨਤਾ ਦਲ (ਐਸ) ਦੀ ਵੱਡੀ ਮਹੱਤਤਾ ਬਣ ਸਕਦੀ ਹੈ ਭਾਵੇਂ ਕਿ ਉਸ ਨੂੰ ਘੱਟ ਹੀ ਸੀਟਾਂ ਕਿਉਂ ਨਾ ਮਿਲਣ। ਅਜਿਹਾ ਹੀ ਹੋਇਆ। ਸਾਬਕਾ ਪ੍ਰਧਾਨ ਮੰਤਰੀ ਐਚ. ਡੀ. ਦੇਵਗੌੜਾ ਇਸ ਪਾਰਟੀ ਦੇ ਮੁਖੀ ਹਨ ਅਤੇ ਉਨ੍ਹਾਂ ਦੇ ਪੁੱਤਰ ਐਚ. ਡੀ. ਕੁਮਾਰਾਸਵਾਮੀ ਨੇ ਪਾਰਟੀ ਦੀ ਅਤੇ ਚੋਣ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਸੀ। ਕਾਂਗਰਸ ਲਈ ਵੀ ਇਹ ਚੋਣਾਂ ਇਸ ਲਈ ਮਹੱਤਤਾ ਰੱਖਦੀਆਂ ਸਨ, ਕਿਉਂਕਿ ਇਹ ਪਾਰਟੀ ਪਿਛਲੇ ਸਮੇਂ ਵਿਚ ਕਾਫੀ ਹੱਦ ਤੱਕ ਸਿਮਟ ਕੇ ਰਹਿ ਗਈ ਹੈ। ਇਹ ਹੁਣ ਪੰਜਾਬ, ਮਿਜ਼ੋਰਮ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿਚ ਹੀ ਹਕੂਮਤ ਚਲਾ ਰਹੀ ਹੈ। ਰਾਹੁਲ ਗਾਂਧੀ ਦੀ ਕਮਾਨ ਵਿਚ ਇਸ ਵਲੋਂ ਕਰਨਾਟਕ ਵਿਚ ਭਾਜਪਾ ਨੂੰ ਇਸ ਆਸ ਨਾਲ ਸਖ਼ਤ ਸਿਆਸੀ ਟੱਕਰ ਦਿੱਤੀ ਗਈ ਸੀ ਕਿ ਇਥੇ ਕਾਂਗਰਸ ਦੀ ਦੁਬਾਰਾ ਰਾਜ ਸਰਕਾਰ ਬਣ ਸਕਦੀ ਹੈ, ਕਿਉਂਕਿ ਇਹ ਮੰਨਿਆ ਜਾ ਰਿਹਾ ਸੀ ਕਿ ਇਥੇ ਕਾਂਗਰਸ ਦੀ ਅਗਵਾਈ ਵਾਲੀ ਸਿੱਦਾਰਮਈਆ ਸਰਕਾਰ ਦੀ ਕਾਰਗੁਜ਼ਾਰੀ ਦੇ ਨਾਂਹ-ਪੱਖੀ ਪ੍ਰਭਾਵ ਘੱਟ ਹਨ।
ਬਿਨਾਂ ਸ਼ੱਕ ਇਨ੍ਹਾਂ ਚੋਣਾਂ ਵਿਚ ਜਾਤੀਵਾਦ ਦੀ ਖੇਡ ਵੀ ਪੂਰੀ ਤਰ੍ਹਾਂ ਖੇਡੀ ਗਈ। ਭਾਜਪਾ ਦੇ ਆਗੂ ਯੇਦੀਯੁਰੱਪਾ ਲਿੰਗਾਇਤ ਬਰਾਦਰੀ ਨਾਲ ਸਬੰਧ ਰੱਖਦੇ ਹਨ, ਜਿਸ ਦੀ ਰਾਜ ਵਿਚ 17 ਫ਼ੀਸਦੀ ਵੋਟ ਹੈ। ਇਸ ਦੇ ਮੁਕਾਬਲੇ ਵਿਚ ਵੋਕਾਲਿਗਾ ਬਰਾਦਰੀ ਦੀ ਵੋਟ 15 ਫ਼ੀਸਦੀ ਹੈ। ਇਸ ਤੋਂ ਇਲਾਵਾ ਪਛੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ, ਘੱਟ-ਗਿਣਤੀਆਂ ਅਤੇ ਕਬੀਲਿਆਂ ਵਿਚ ਵੰਡੇ ਲੋਕਾਂ ਨੂੰ ਵੀ ਸਿਆਸੀ ਪਾਰਟੀਆਂ ਆਪੋ-ਆਪਣੇ ਢੰਗ ਨਾਲ ਰਿਝਾਉਣ ਦਾ ਯਤਨ ਕਰਦੀਆਂ ਰਹੀਆਂ ਹਨ। ਰਾਹੁਲ ਗਾਂਧੀ ਲਈ ਪਾਰਟੀ ਪ੍ਰਧਾਨ ਵਜੋਂ ਵੀ ਇਹ ਚੋਣਾਂ ਵੱਡੀ ਚੁਣੌਤੀ ਸਨ। ਪਰ ਚੋਣ ਨਤੀਜਿਆਂ ਨੇ ਦਰਸਾਇਆ ਹੈ ਕਿ ਉਹ ਅਜੇ ਵੀ ਸ੍ਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਦਾ ਜਾਦੂ ਤੋੜਨ ਦੇ ਸਮਰੱਥ ਨਹੀਂ ਹੋ ਸਕੇ ਭਾਵੇਂ ਕਿ ਉਨ੍ਹਾਂ ਨੇ ਕਾਫੀ ਜ਼ੋਰ ਅਜ਼ਮਾਈ ਜ਼ਰੂਰ ਕੀਤੀ ਹੈ।
ਇਸ ਸਾਲ ਵਿਚ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਵੀ ਚੋਣਾਂ ਹੋਣੀਆਂ ਹਨ। ਪਹਿਲੇ ਦੋ ਸੂਬੇ ਕਾਫੀ ਵੱਡੇ ਹਨ ਪਰ ਕਰਨਾਟਕ ਦੇ ਚੋਣ ਨਤੀਜਿਆਂ ਦਾ ਪ੍ਰਭਾਵ ਜਿਥੇ ਇਨ੍ਹਾਂ ਰਾਜਾਂ 'ਤੇ ਪਵੇਗਾ, ਉਥੇ ਅਗਲੇ ਸਾਲ ਲੋਕ ਸਭਾ ਚੋਣਾਂ ਨੂੰ ਵੀ ਇਹ ਪ੍ਰਭਾਵਿਤ ਕਰਨਗੇ। ਜਿਸ ਤਰ੍ਹਾਂ ਦੇ ਹਾਲਾਤ ਇਸ ਸਮੇਂ ਬਣੇ ਹੋਏ ਹਨ, ਉਨ੍ਹਾਂ ਨੂੰ ਦੇਖਦੇ ਹੋਏ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਹੋਰ ਵੀ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਭਾਜਪਾ ਦੇ ਨਾਲ-ਨਾਲ ਬਹੁਤ ਸਾਰੀਆਂ ਪ੍ਰਾਂਤਕ ਪਾਰਟੀਆਂ ਵੀ ਆਪੋ-ਆਪਣੇ ਰਾਜਾਂ ਵਿਚ ਲੋਕ ਸਭਾ ਚੋਣਾਂ ਦੇ ਪੱਖ ਤੋਂ ਵੱਡਾ ਪ੍ਰਭਾਵ ਰੱਖਦੀਆਂ ਹਨ।

-ਬਰਜਿੰਦਰ ਸਿੰਘ ਹਮਦਰਦ


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX