ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਬਰਨਾਲਾ

ਕਰਜ਼ਾ ਰਾਹਤ ਸਕੀਮ ਤਹਿਤ ਜ਼ਿਲ੍ਹੇ ਦੇ 3722 ਕਿਸਾਨਾਂ ਨੂੰ 17.44 ਕਰੋੜ ਕਰਜ਼ਾ ਰਾਹਤ ਸਰਟੀਫ਼ਿਕੇਟਾਂ ਦੀ ਵੰਡ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਗਰੈਂਡ ਗਰੇਵਾਲ ਰਿਸੋਰਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫ਼ਿਕੇਟ ਵੰਡੇ ਗਏ | ਸਰਟੀਫ਼ਿਕੇਟ ਵੰਡਣ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ, ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਬੀਬੀ ਹਰਚੰਦ ਕੌਰ ਘਨੌਰੀ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਵਲੋਂ ਅਦਾ ਕੀਤੀ ਗਈ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ: ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿਲ ਹਮੇਸ਼ਾ ਕਿਸਾਨੀ ਲਈ ਧੜਕਦਾ ਹੈ | ਇਸੇ ਕਾਰਨ ਹੀ ਉਨ੍ਹਾਂ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਵੀ ਕਾਂਗਰਸ ਸਰਕਾਰ ਵਲੋਂ 13851 ਕਿਸਾਨਾਂ ਦਾ 55 ਕਰੋੜ 44 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰ ਕੇ ਵਾਅਦਾ ਨਿਭਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਹੋਰ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਹਨ ਉਨ੍ਹਾਂ ਹਰ ਹਾਲਤ ਵਿਚ ਪੂਰੇ ਕੀਤੇ ਜਾਣਗੇ | ਪਰ ਨਾਲ ਹੀ ਉਨ੍ਹਾਂ ਅਕਾਲੀ ਦਲ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅੱਜ ਜਿਨ੍ਹਾਂ ਮਾੜੇ ਹਾਲਾਤਾਂ ਵਿਚ ਪੰਜਾਬ ਵਿਚ ਗੁਜ਼ਰ ਰਿਹਾ ਹੈ | ਉਸ ਲਈ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਰ੍ਹਾਂ ਜ਼ੰੁਮੇਵਾਰ ਹੈ ਕਿਉਂਕਿ ਅਕਾਲੀ-ਭਾਜਪਾ ਸਰਕਾਰ ਨੇ ਲਗਾਤਾਰ 10 ਸਾਲ ਸੂਬੇ ਦੀ ਜਨਤਾ ਨੂੰ ਸਿਰਫ਼ ਲੁੱਟਿਆ ਅਤੇ ਕੁੱਟਿਆ ਹੈ | ਉਨ੍ਹਾਂ ਦੱਸਿਆ ਕਿ ਜਿਸ ਢੰਗ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਵੇਲੇ ਜ਼ਿਲ੍ਹਾ ਬਰਨਾਲਾ ਦੇ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਸਨ, ਉਸੇ ਤਰ੍ਹਾਂ ਹੁਣ ਵੀ ਕਰਵਾਏ ਜਾ ਰਹੇ ਹਨ | ਵਿਕਾਸ ਕਾਰਜਾਂ ਦੀ ਲੜੀ ਤਹਿਤ ਛੇਤੀ ਜ਼ਿਲ੍ਹੇ ਦੀਆਂ 44 ਪੇਂਡੂ ਸੜਕਾਂ ਦਾ ਕੰਮ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋ ਜਾਵੇਗਾ | ਇਸ ਸਮੇਂ ਬੀਬੀ ਹਰਚੰਦ ਕੌਰ ਘਨੌਰੀ ਅਤੇ ਜੋਗਿੰਦਰ ਸਿੰਘ ਪੰਜਗਰਾਈਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਕੋਆਪ੍ਰੇਟਿਵ ਵਿਭਾਗ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਜ਼ਿਲ੍ਹੇ ਨਾਲ ਸਬੰਧਤ 3722 ਕਿਸਾਨਾਂ ਨੂੰ ਤਕਰੀਬਨ 17 ਕਰੋੜ 44 ਲੱਖ ਤੋਂ ਵੱਧ ਰਕਮ ਦੀ ਕਰਜ਼ਾ ਰਾਹਤ ਦੇਣ ਦੀ ਸ਼ੁਰੂਆਤ ਰਸਮੀ ਤੌਰ 'ਤੇ ਕੁਝ ਲਾਭਪਾਤਰੀਆਂ ਨੂੰ ਸਰਟੀਫ਼ਿਕੇਟ ਵੰਡ ਕੇ ਕੀਤੀ ਗਈ ਹੈ | ਲਾਭਪਾਤਰੀ ਕਿਸਾਨਾਂ ਦੀਆਂ ਪੂਰੇ ਵੇਰਵੇ ਸਮੇਤ ਸੂਚੀਆਂ ਜਲਦ ਹੀ ਸਹਿਕਾਰੀ ਕਮੇਟੀਆਂ ਤੇ ਸਹਿਕਾਰੀ ਬੈਂਕਾਂ ਦੇ ਨੋਟਿਸ ਬੋਰਡਾਂ ਦੇ ਨਾਲ-ਨਾਲ ਹੋਰਨਾਂ ਅਹਿਮ ਥਾਵਾਂ 'ਤੇ ਲਗਾ ਦਿੱਤੀਆਂ ਜਾਣਗੀਆਂ | ਕਰਜ਼ਾ ਰਾਹਤ ਸਕੀਮ ਅਧੀਨ ਜਾਰੀ ਕੀਤੀਆਂ ਗਈਆਂ ਸੂਚੀਆਂ 'ਚ ਜੇਕਰ ਕਿਸੇ ਵੀ ਯੋਗ ਕਿਸਾਨ ਦਾ ਨਾਂ ਨਾ ਆਇਆ ਹੋਵੇ ਜਾਂ ਸੂਚੀ 'ਤੇ ਕੋਈ ਇਤਰਾਜ਼ ਹੋਵੇ ਤਾਂ ਉਹ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਆਪਣੀ ਅਰਜ਼ੀ ਮੁੜ ਵਿਚਾਰ ਲਈ ਭੇਜ ਸਕਦਾ ਹੈ¢ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬਰਨਾਲਾ ਜ਼ਿਲ੍ਹੇ ਦੇ 10129 ਕਿਸਾਨਾਂ ਨੂੰ ਤਕਰੀਬਨ 38 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਚੁੱਕੀ ਹੈ | ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ, ਪ੍ਰਵੀਨ ਕੁਮਾਰ, ਸਹਾਇਕ ਕਮਿਸ਼ਨਰ ਮਨਕੰਵਲ ਸਿੰਘ ਚਾਹਲ, ਐਮ.ਡੀ. ਕੋਆਪ੍ਰੇਟਿਵ ਬੈਂਕ ਹਰਵਿੰਦਰ ਸਿੰਘ ਢਿੱਲੋਂ, ਡਿਪਟੀ ਰਜਿਸਟਰਾਰ ਪਰਮਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਰਛਪਾਲ ਸਿੰਘ ਖੋਸਾ, ਐਸ.ਪੀ. ਸ਼ਰਨਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਛਿੱਬਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਖਣ ਸ਼ਰਮਾ, ਗੁਰਜੀਤ ਸਿੰਘ ਬਰਾੜ ਪੀ.ਏ. ਸ: ਢਿੱਲੋਂ, ਜ਼ਿਲ੍ਹਾ ਪ੍ਰਧਾਨ ਮਹਿਲ ਵਿੰਗ ਸੁਖਜੀਤ ਕੌਰ ਸੁੱਖੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਕੁਮਾਰ ਡਿੰਪਲ ਉੱਪਲੀ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਝਲੂਰ, ਸੁਰਜੀਤ ਸਿੰਘ ਝਲੂਰ, ਗੁਰਦਰਸ਼ਨ ਸਿੰਘ ਸਿੱਧੂ, ਗੁਰਜਿੰਦਰ ਸਿੰਘ ਪੱਪੀ ਸੰਧੂ, ਜਸਪਾਲ ਸਿੰਘ ਗਾਂਧੀ ਜਾਗਲ, ਪਰਮਿੰਦਰ ਸਿੰਘ ਬੀਰੀ ਗਿੱਲ, ਜੱਗੂ ਮੋਰ ਸਾਬਕਾ ਐਮ.ਸੀ. ਤੋਂ ਇਲਾਵਾ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੁਸਲਿਮ ਭਾਈਚਾਰੇ ਨੇ ਜੰੁਮੇ ਦੀ ਨਮਾਜ਼ ਅਦਾ ਕੀਤੀ

ਟੱਲੇਵਾਲ, 25 ਮਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਮੱਦੇਨਜ਼ਰ ਅੱਜ ਪਿੰਡ ਦੀ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਜੁੰਮੇ ਦੀ ਨਮਾਜ਼ ਅਦਾ ਹਾਫ਼ਿਜ਼ ਸਈਦ ਨੇ ਕਰਵਾਈ | ਇਸ ਮੌਕੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮੌਲਵੀ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲਿਆਂ ਵਿਅਕਤੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਈ-ਰਿਕਸਾ, ਨਗਦ ਪੈਸੇ ਸਮੇਤ ਘਰੇਲੂ ਸਮਾਨ ਦੀ ਲੱੁਟ ਖੋਹ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕਰਨ ਲਈ ਜਸਮੇਲ ਸਿੰਘ ਪੱੁਤਰ ਲੀਲਾ ਸਿੰਘ ਵਾਸੀ ਧਨੌਲਾ ਖ਼ੁਰਦ ਨੇ ਐਸ.ਐਸ.ਪੀ. ਬਰਨਾਲਾ ਪਾਸੋਂ ਕਾਰਵਾਈ ਕਰਨ ਲਈ ਲਿਖਤੀ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਐਕਟ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਤੋਂ ਕੰਨੀ ਕਤਰਾ ਰਹੀ ਹੈ ਅਫ਼ਸਰਸ਼ਾਹੀ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਲੋਂ ਸੂਚਨਾ ਅਧਿਕਾਰ ਐਕਟ 2005 ਨੂੰ ਅਮਲੀ ਰੂਪ ਵਿਚ ਲਾਗੂ ਨਾ ਕਰ ਕੇ ਸ਼ਰੇਆਮ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ | ਜਦੋਂ ਇਹ ਐਕਟ ਹੋਂਦ 'ਚ ਆਇਆ ਸੀ ਤਾਂ ਅਫ਼ਸਰਸ਼ਾਹੀ ਵਲੋਂ ਆਰ.ਟੀ.ਆਈ. ਤਹਿਤ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਕਾਬੂ

ਬਰਨਾਲਾ, 25 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਮੋਬਾਈਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਮੋਬਾਈਲ ਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਘਰੇਲੂ ਸਾਮਾਨ ਸੜਿਆ

ਭਦੌੜ, 25 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨੇੜਲੇ ਪਿੰਡ ਬੀਹਲੀ ਖੜਕ ਸਿੰਘ ਵਾਲਾ ਵਿਖੇ ਇਕ ਗਰੀਬ ਮਜ਼ਦੂਰ ਦੇ ਘਰ ਅੱਗ ਲੱਗਣ ਨਾਲ ਘਰੇਲੂ ਸਮਾਨ ਸੜ ਜਾਣ ਕਰਕੇ ਮਜ਼ਦੂਰ ਦਾ ਭਾਰੀ ਨੁਕਸਾਨ ਹੋ ਗਿਆ ਹੈ | ਮਜ਼ਦੂਰ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਦੌੜ, 25 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੋਆਪ੍ਰੇਟਿਵ ਸੁਸਾਇਟੀ ਸੰਧੂ ਕਲਾਂ ਵਿਖੇ ਪਿੰਡ ਦੇ ਕਿਸਾਨਾਂ ਦੀ ਜ਼ਮੀਨ ਦੀ ਰੱਖੀ ਗਈ ਕੁਰਕੀ ਪੰਜਾਬ ਕਿਸਾਨ ਯੂਨੀਅਨ ਦੇ ਵਿਰੋਧ ਕਰਨ ਕਰ ਕੇ ਕੁਰਕੀ ਕਰਨ ਕੋਈ ਅਧਿਕਾਰੀ ਨਾ ਪੁੱਜਾ ਤਾਂ ਸੁਸਾਇਟੀ ਵਿਖੇ ਇਕੱਠੇ ਹੋਏ ...

ਪੂਰੀ ਖ਼ਬਰ »

ਰਾਈਟਵੇ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚੋਂ ਵਧੀਆ ਅੰਕ ਹਾਸਿਲ ਕੀਤੇ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੇ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕ ਬਰਨਾਲਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਵਾਸੀ ਜੈਮਲ ਸਿੰਘ ਵਾਲਾ ਨੇ ਪੀ.ਟੀ.ਈ. ਵਿਚੋਂ 6 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਦੇਵਪਿ੍ਯਾ ਤਿਆਗੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 25 ਮਈ (ਧਰਮਪਾਲ ਸਿੰਘ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਧੀਨ ਪਿਛਲੇ ਦਸ ਸਾਲਾਂ ਤੋਂ ਮਗਨਰੇਗਾ ਵਿਚ ਕੰਮ ਕਰ ਰਹੇ ਕਰਮਚਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ...

ਪੂਰੀ ਖ਼ਬਰ »

ਆਰੀਆ ਭੱਟਾ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਬਰਨਾਲਾ, 25 ਮਈ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਸੈਮੀਨਾਰ ਲਾਇਆ ਗਿਆ | ਸੈਮੀਨਾਰ ਦੌਰਾਨ ਸੀ.ਜੀ.ਐਮ. ਤੇ ਸਕੱਤਰ ਪ੍ਰਭਜੋਤ ਸਿੰਘ, ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਕੈਂਸਰ ਪੀੜਤ ਅਤੇ ਆਰਥਿਕ ਸਹਾਇਤਾ ਦੇ ਚੈੱਕ ਵੰਡੇ

ਭਦੌੜ, 25 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਦੀ ਅਗਵਾਈ ਹੇਠ ਕੈਂਸਰ ਪੀੜਤ ਮਰੀਜ਼ਾਂ ਅਤੇ ਲੋੜਵੰਦਾਂ ਨੂੰ ਆਰਥਿਕ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਭਦੌੜ, 25 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਅਤੇ ਐਨ.ਸੀ.ਸੀ. ਕੈਡਿਟਾਂ ਨੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਨਿਪਾਹ ਵਾਇਰਸ ਬਾਰੇ ਦਿੱਤੀ ਜਾਣਕਾਰੀ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਨਿਪਾਹ ਵਾਇਰਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸ੍ਰੀ ਰਾਜਿੰਦਰ ਕੁਮਾਰ ਜੇਠੀ ਨੇ ਕਿਹਾ ਕਿ ਨਿਪਾਹ ਵਾਇਰਸ ਕੇਰਲ ਵਿਚ ਫੈਲ ਰਿਹਾ ਹੈ | ਇੱਥੇ ਨਾਰੀਅਲ ਤੇ ਰਬੜ ਦੇ ਰੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਮੀਟਿੰਗ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਮੀਟਿੰਗ ਚੇਅਰਪਰਸਨ ਬੀਬੀ ਰਵਨੀਤ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਵੀ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਦੇ 8 ਵਿਦਿਆਰਥੀਆਂ ਦੀ ਨÏਕਰੀ ਲਈ ਚੋਣ

ਧਨੌਲਾ, 25 ਮਈ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ (ਬਰਨਾਲਾ) ਦੇ ਮਕੈਨੀਕਲ ਇੰਜੀ: ਦੇ 8 ਵਿਦਿਆਰਥੀਆਂ ਨੂੰ ਮੈਸ: ਟੈਲਬਰੋਸ ਆਟੋਮੋਟਿਵ ਕੰਪੋਂਨੈਂਟਸ ਲਿਮ: ਫ਼ਰੀਦਾਬਾਦ (ਹਰਿਆਣਾ) ਅਤੇ ਨਿਸ਼ਾਨ ਕੰਪਨੀ ਵਲੋਂ ਨੌਕਰੀ ਲਈ ਕੀਤੀ ਗਈ ਚੋਣ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲੱਖਾਂ ਰੁਪਏ ਕਿੱਲੋ ਵਾਲੀ ਖੁੰਭ ਤਿਆਰ ਕਰਨ ਵਾਲੇ ਫਾਰਮ ਦਾ ਅਧਿਕਾਰੀਆਂ ਵਲੋਂ ਨਿਰੀਖਣ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਰਛਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਉੱਨਤ ਖੇਤੀ ਪੋ੍ਰਗਰਾਮ ਟੀਮ ਨੇ ਸ਼ਹਿਣਾ ਬਲਾਕ ਦੇ ਪਿੰਡ ਬੱਲੋਕੇ ਦੇ ਸਫਲ ਕਿਸਾਨ, ਜਿਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੀਟਿੰਗ

ਧਨੌਲਾ, 25 ਮਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾਂ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਜੱਸਾ ਸਿੰਘ ਦਾਨਗੜ੍ਹ ਰੋਡ ਧਨੌਲਾ ਵਿਖੇ ਪਿੰਡਾਂ ਦੀਆ ਇਕਾਈਆਂ ਵਲੋਂ ਛਿਮਾਹੀ ਫ਼ੰਡ ਜਮਾ ਕਰਵਾਉਣ ਲਈ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਧਨੌਲਾ, 25 ਮਈ (ਚੰਗਾਲ)-ਧਨੌਲਾ ਦੇ ਆਂਗਣਵਾੜੀ ਸੈਂਟਰ ਨੰਬਰ 4 ਵਿਖੇ ਡਾ: ਹਰਜੋਤ ਸਿੰਘ ਅਤੇ ਡਾ: ਸੁਖਵਿੰਦਰ ਸਿੰਘ (ਆਯੁਰਵੈਦਿਕ) ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਯੋਗ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਰੋਜ਼ਾਨਾ ਯੋਗ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਪੈਟਰੋਲੀਅਮ ਮੰਤਰੀ ਦੀ ਅਰਥੀ ਫ਼ੂਕੀ

ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਦਿਨੋਂ-ਦਿਨ ਵੱਧ ਰਹੀਆਂ ਤੇਲ ਕੀਮਤਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਮੇਲ ਸਿੰਘ ਧੌਲ਼ਾ, ਕਵੀਸ਼ਰ ਰੂਪ ਸਿੰਘ, ਬਲਜਿੰਦਰ ਸਿੰਘ, ਪਾਲ ਸਿੰਘ ਨੰਬਰਦਾਰ ਦੀ ਅਗਵਾਈ ...

ਪੂਰੀ ਖ਼ਬਰ »

ਸਕੂਲ 'ਚ ਸਹੁੰ ਚੁੱਕ ਸਮਾਗਮ ਕਰਵਾਇਆ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਸਕੂਲ ਵਿਚ ਬਣਾਏ ਗਏ ਹਾਊਸ ਸ੍ਰੀ ਗੁਰੂ ਗੋਬਿੰਦ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਭਗਤ ਸਿੰਘ ਹਾਊਸ, ਸ਼ਿਵਾ ਜੀ ਹਾਊਸ ਦੇ ਚੁਣੇ ਗਏ ਬੱਚਿਆਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਡਰਾਇੰਗ ਮੁਕਾਬਲੇ ਕਰਵਾਏ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਸੈਂਟ ਪਾਲ ਇੰਟਰਨੈਸ਼ਨਲ ਸਕੂਲ ਖੁੱਡੀ ਰੋਡ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸੁਮਨਪ੍ਰੀਤ ਕੌਰ ਨੇ ਪਹਿਲਾ, ਬਲਵਿੰਦਰ ਸਿੰਘ ਨੇ ਦੂਜਾ, ਅਨੁਰੀਤ ਕੌਰ ਨੇ ਤੀਜਾ, ਅਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਅਹਿਮ ਮੱੁਦਿਆਂ 'ਤੇ ਇਕ ਸਾਲ 'ਚ ਅਮਲ ਕਰਦਿਆਂ ਫ਼ਤਹਿ ਪ੍ਰਾਪਤ ਕੀਤੀ-ਬੀਬੀ ਸਹੋਤਾ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਪੰਜਾਬ ਵਿਚ ਹੀ ਨਹੀਂ ਬਲਕਿ ਸਮੱੁਚੇ ਦੇਸ ਅੰਦਰ ਕਾਂਗਰਸ ਪਾਰਟੀ ਤਰੱਕੀ ਅਤੇ ਭਾਈਚਾਰਕ ਸਾਂਝ ਦੀ ਲਾ-ਮਿਸਾਲ ਪਾਰਟੀ ਹੈ | ਇਹ ਸ਼ਬਦ ਬੀਬੀ ਮਲਕੀਤ ਕੌਰ ਸਹੋਤਾ ਸੂਬਾ ਵਾਇਸ ਪ੍ਰਧਾਨ ਮਹਿਲਾ ਵਿੰਗ ਕਾਂਗਰਸ ਕਮੇਟੀ ਨੇ ਪੈ੍ਰਸ ਬਿਆਨ ...

ਪੂਰੀ ਖ਼ਬਰ »

ਬਿ੍ਗੇਡੀਅਰ ਅਰੋੜਾ ਦਾ ਬਰਨਾਲਾ ਪਹੁੰਚਣ 'ਤੇ ਸਨਮਾਨ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਸੈਨਿਕ ਭਲਾਈ ਪੰਜਾਬ ਦੇ ਡਾਇਰੈਕਟਰ ਬਿ੍ਗੇਡੀਅਰ ਜਤਿੰਦਰ ਸਿੰਘ ਅਰੋੜਾ ਦਾ ਬਰਨਾਲਾ ਵਿਖੇ ਪਹੁੰਚਣ 'ਤੇ ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਵਲੋਂ ਮੁੱਖ ਕੋਆਰਡੀਨੇਟਰ ਪੰਜਾਬ ਇੰਜ: ਗੁਰਜਿੰਦਰ ਸਿੰਘ ...

ਪੂਰੀ ਖ਼ਬਰ »

ਤਪਾ ਬਾਈਪਾਸ 'ਤੇ ਬੱਸਾਂ ਵਾਲਿਆਂ ਕਰ ਕੇ ਲੋਕ ਹੰੁਦੇ ਨੇ ਪ੍ਰੇਸ਼ਾਨ

ਤਪਾ ਮੰਡੀ, 25 ਮਈ (ਵਿਜੇ ਸ਼ਰਮਾ)-ਰਾਸ਼ਟਰੀ ਮਾਰਗ ਬਠਿੰਡਾ-ਚੰੰਡੀਗੜ੍ਹ ਚਾਰ ਮਾਰਗੀ ਬਣਨ ਕਰ ਕੇ ਜਿੱਥੇ ਆਲੇ ਦੁਆਲੇ ਦੇ ਸ਼ਹਿਰਾਂ ਤੋਂ ਲੰਘਣ ਵਾਲਿਆਂ ਨੂੰ ਕਾਫ਼ੀ ਲਾਹੇਵੰਦ ਸਾਬਤ ਹੋ ਰਿਹਾ ਹੈ | ਉੱਥੇ ਤਪਾ ਵਾਸੀਆਂ ਨੂੰ ਇਸ ਦੇ ਬਣਨ ਨਾਲ ਕਾਫ਼ੀ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ ਬੀਬੀ ਬਲਜੀਤ ਕੌਰ ਖ਼ਾਲਸਾ ਬੀ.ਡੀ.ਪੀ.ਓ. ਸ਼ਹਿਣਾ ਅਤੇ ਰਣਦੀਪ ਸਿੰਘ ਢਿੱਲੋਂ ਚੇਅਰਮੈਨ ਬਲਾਕ ਸੰਮਤੀ ਸ਼ਹਿਣਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਡੋਗਰ ਸਿੰਘ ਵਾਇਸ ਚੇਅਰਮੈਨ, ਜ਼ਿਲੇ੍ਹਦਾਰ ਸੁਰਜੀਤ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਵਲੋਂ ਦਲਿਤ ਵਿਰੋਧੀ ਫ਼ੈਸਲੇ ਦੀ ਨਿਖੇਧੀ

ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਦਿਨੀਂ ਐਸ.ਸੀ. ਵਰਗ ਦੇ ਵਿਦਿਆਰਥੀਆਂ ਪਾਸੋਂ ਪੂਰੀਆਂ ਫ਼ੀਸਾਂ ਵਸੂਲਣ ਦੇ ਕੀਤੇ ਨੋਟੀਫ਼ਿਕੇਸ਼ਨ ਦੇ ਵਿਰੋਧ ਵਿਚ ਪਿੰਡ ਧਨੌਲਾ ਖ਼ੁਰਦ ਦੇ ਐਸ.ਸੀ. ਵਰਗ ਦੀ ਮੀਟਿੰਗ ਸਰਪੰਚ ਸੇਵਾ ਸਿੰਘ, ...

ਪੂਰੀ ਖ਼ਬਰ »

ਪ੍ਰਚਾਰਕਾਂ ਿਖ਼ਲਾਫ਼ ਵਰਤੀ ਭੱਦੀ ਸ਼ਬਦਾਵਲੀ ਦੀ ਭਾਈ ਢੱਡਰੀਆਂ ਵਾਲਿਆਂ ਵਲੋਂ ਨਿਖੇਧੀ

ਨਦਾਮਪੁਰ/ਚੰਨੋ, 25 ਮਈ (ਹਰਜੀਤ ਸਿੰਘ ਨਿਰਮਾਣ)-ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਨੇ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਵਲੋਂ ਪ੍ਰਚਾਰਕ ਦੇ ਗੋਲੀਆਂ ਮਾਰਨ, ਧਰਤੀ ਵਿਚ ਗੱਡ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਆਖ਼ਰੀ ਮੀਟਿੰਗ ਦੌਰਾਨ ਸੰਮਤੀ ਮੈਂਬਰਾਂ ਨੇ ਦੁਖੜੇ ਰੋਏ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੀ ਪੰਚਾਇਤ ਚੋਣਾਂ ਤੋਂ ਇਕਦਮ ਪਹਿਲਾਂ ਹੋਈ ਮੀਟਿੰਗ ਦੌਰਾਨ 5 ਸਾਲਾਂ ਦੇ ਆਖ਼ਰੀ ਸਮੇਂ ਵਿਚ ਅੱਜ ਸੰਮਤੀ ਮੈਂਬਰਾਂ ਨੇ ਆਪਣੇ ਦੁਖੜੇ ਰੋਂਦਿਆਂ ਮੁੜ ਸੰਮਤੀ ਚੋਣਾਂ ਲੜਨ ਤੋਂ ਤੌਬਾ ਕੀਤੀ | ਮੀਟਿੰਗ ਵਿਚ ਹਾਜ਼ਰ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਐਸ.ਐਚ.ਓ. ਧਨੌਲਾ ਸਨਮਾਨਿਤ

ਧਨੌਲਾ, 25 ਮਈ (ਜਤਿੰਦਰ ਸਿੰਘ ਧਨੌਲਾ)-ਥਾਣਾ ਧਨੌਲਾ ਦੇ ਨਵ-ਨਿਯੁਕਤ ਐਸ.ਐਚ.ਓ. ਨਾਇਬ ਸਿੰਘ ਚੋਟੀਆ ਦਾ ਮੰਡੀ ਧਨੌਲਾ ਦੀਆਂ ਵਪਾਰਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨ ਕੀਤਾ ਗਿਆ | ਐਸ.ਐਚ.ਓ. ਨਾਇਬ ਸਿੰਘ ਚੋਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੰਡੀ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖ਼ਮੀ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਨਿਹਾਲੂਵਾਲ-ਪੰਡੋਰੀ ਲਿੰਕ ਸੜਕ 'ਤੇ ਵਾਪਰੇ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜੀਤ ਸਿੰਘ (35) ਵਾਸੀ ਕੁੱਸਾ (ਮੋਗਾ) ਪਿੰਡ ਮਿੱਠੇਵਾਲ ਵਿਖੇ ...

ਪੂਰੀ ਖ਼ਬਰ »

'ਆਪ' ਤੇ ਕਾਂਗਰਸ ਦੇ ਸੰਭਾਵੀ ਗਠਜੋੜ ਿਖ਼ਲਾਫ਼ ਐਡ. ਫੂਲਕਾ ਦੀ ਆਵਾਜ਼ ਸਿੱਖ ਮਨਾਂ 'ਚ ਕਾਂਗਰਸ ਪ੍ਰਤੀ ਪਨਪਦੇ ਗ਼ੁੱਸੇ ਦਾ ਪ੍ਰਗਟਾਵਾ-ਭਾਈ ਲੌ ਾਗੋਵਾਲ

ਮਲੇਰਕੋਟਲਾ, 25 ਮਈ (ਕੁਠਾਲਾ )-'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਕਾਂਗਰਸ ਨਾਲ ਕੀਤੇ ਜਾ ਰਹੇ ਸੰਭਾਵੀ ਗਠਜੋੜ ਿਖ਼ਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉੱਘੇ ਵਕੀਲ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵੱਲੋਂ ਉਠਾਈ ਆਵਾਜ਼ ਨੂੰ ਕਾਂਗਰਸ ਿਖ਼ਲਾਫ਼ ਸਿੱਖ ...

ਪੂਰੀ ਖ਼ਬਰ »

ਬਾਜ਼ਾਰ 'ਚ ਆ ਰਹੀ ਨਕਲੀ ਪੈਸਟੀਸਾਈਡ ਤੋਂ ਕਿਸਾਨ ਪੇ੍ਰਸ਼ਾਨ

ਕੌਹਰੀਆਂ, 25 ਮਈ (ਮਾਲਵਿੰਦਰ ਸਿੰਘ ਸਿੱਧੂ) - ਦੇਸ਼ ਭਰ 'ਚੋਂ ਪੰਜਾਬ ਪੈਸਟੀਸਾਈਡ ਕੰਪਨੀਆਂ ਲਈ ਖਿੱਚ ਦਾ ਕੇਂਦਰ ਰਿਹਾ ਹੈ ਕਿਉਂਕਿ ਸੂਬੇ ਵਿਚ ਵੱਡੀ ਤਾਦਾਦ ਵਿਚ ਫ਼ਸਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਛਿੜਕਾਅ ਕੀਤਾ ਜਾਂਦਾ ਹੈ | ਜਿੱਥੇ ਸੂਬੇ ਵਿਚ ਮਲਟੀਨੈਸ਼ਨਲ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੇ ਮੋਦੀ ਸਰਕਾਰ ਦਾ ਗਰਾਫ਼ ਡੇਗਿਆ-ਲਖਮੀਰਵਾਲਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਕਾਂਗਰਸ ਪਾਰਟੀ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗੀ | ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂ ਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪਰੰਤ ਚੋਣ ਦੰਗਲ ਦੇ ਵੇਰਵੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਧੂਰੀ, 25 ਮਈ (ਸੰਜੇ ਲਹਿਰੀ)-ਸਥਾਨਕ ਜਨਤਾ ਨਗਰ ਦੇ ਰਹਿਣ ਵਾਲੇ ਨੌਜਵਾਨ ਗੁਰਜੀਤ ਸਿੰਘ (30) ਪੁੱਤਰ ਲਾਭ ਸਿੰਘ ਮੈਂਬਰ ਸੁਖਮਨੀ ਸੇਵਾ ਸੁਸਾਇਟੀ ਧੂਰੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX