ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  18 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  44 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 1 hour ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 2 hours ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  about 2 hours ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 3 hours ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 4 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 4 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਸੰਪਾਦਕੀ

ਕੀ ਚੋਣਾਂ ਤੋਂ ਬਾਅਦ ਸਿਆਸੀ ਸੌਦੇਬਾਜ਼ੀ ਸਹੀ ਹੈ?

ਚੋਣ ਤੋਂ ਪਹਿਲਾਂ ਅਤੇ ਉਸ ਤੋਂ ਬਾਅਦ ਸਰਕਾਰ ਬਣਾਉਣ ਤੱਕ ਨੇਤਾਵਾਂ ਦਾ ਜਿਹੜਾ ਰੂਪ ਦਿਖਾਈ ਦਿੰਦਾ ਹੈ, ਉਸ ਤੋਂ ਲੋਕਾਂ ਦੇ ਮਨ ਵਿਚ ਇਹ ਗੱਲ ਆਉਣੀ ਸੁਭਾਵਿਕ ਹੈ ਕਿ ਇਹ ਹੋ ਕੀ ਰਿਹਾ ਹੈ? ਜਿਹੜੀ ਪਾਰਟੀ ਅਤੇ ਉਸ ਦੇ ਉਮੀਦਵਾਰ ਨੂੰ ਇਹ ਸੋਚ ਕੇ ਵੋਟ ਦਿੱਤਾ ਸੀ ਕਿ ਉਹ ਉਸ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ ਚੰਗਾ ਹੈ ਕੋਰੀਅਨ ਦੇਸ਼ਾਂ ਦਾ ਨੇੜੇ ਆਉਣਾ

ਬੀਤੇ ਦਿਨੀਂ ਵਿਸ਼ਵ ਪੱਧਰੀ ਸਿਆਸਤ ਵਿਚ ਇਕ ਬਹੁਤ ਅਹਿਮ, ਸਕਾਰਾਤਮਿਕ ਅਤੇ ਅਣਕਿਆਸੀ ਘਟਨਾ ਵੇਖਣ ਨੂੰ ਮਿਲੀ ਜਦ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ ਨੇ ਦੋਵਾਂ ਦੇਸ਼ਾਂ ਦੀ ਸਾਂਝੀ ਸਰਹੱਦ 'ਤੇ ਖੜ੍ਹੇ ਹੋ ਕੇ ...

ਪੂਰੀ ਖ਼ਬਰ »

ਅਸਮਾਨ ਛੂਹ ਰਹੀਆਂ ਹਨ ਤੇਲ ਦੀਆਂ ਕੀਮਤਾਂ

ਪਿਛਲੇ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ 'ਚ ਵੱਡੀ ਪੱਧਰ 'ਤੇ ਬੇਚੈਨੀ ਪੈਦਾ ਕੀਤੀ ਹੈ, ਦੂਜੇ ਪਾਸੇ ਕੇਂਦਰੀ ਸਰਕਾਰ ਨੇ ਕਈ ਵਾਰ ਕਿਹਾ ਹੈ ਕਿ ਉਹ ਇਨ੍ਹਾਂ ਕੀਮਤਾਂ ਨੂੰ ਘਟਾਉਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਵੱਖ-ਵੱਖ ਉਪਾਵਾਂ ਨੂੰ ਵਿਚਾਰਿਆ ਜਾ ਰਿਹਾ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਹ ਵੀ ਬਿਆਨ ਦਿੱਤਾ ਹੈ ਕਿ ਪੈਟਰੋਲ ਦੀਆਂ ਕੀਮਤਾਂ ਵਧਣ ਦਾ ਵੱਡਾ ਕਾਰਨ ਕੌਮਾਂਤਰੀ ਮੰਡੀ 'ਚ ਕੱਚੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਤੇਲ ਉਤਪਾਦਨ ਕਰਨ ਵਾਲੇ ਦੇਸ਼ਾਂ ਦੇ ਸੰਗਠਨ ਵਲੋਂ ਆਪਣੇ ਤੌਰ 'ਤੇ ਹੀ ਕੱਚੇ ਤੇਲ ਦਾ ਉਤਪਾਦਨ ਘਟਾਉਣ ਦਾ ਫ਼ੈਸਲਾ ਲੈ ਲਿਆ ਗਿਆ ਹੈ। ਵੈਨਜ਼ੂਏਲਾ ਜੋ ਤੇਲ ਦਾ ਵੱਡਾ ਬਰਾਮਦਕਾਰ ਹੈ, ਵਿਚ ਅਸਥਿਰਤਾ ਫੈਲੀ ਹੋਣ ਕਾਰਨ ਉਥੇ ਵੀ ਤੇਲ ਦਾ ਕਾਰੋਬਾਰ ਵੱਡੀ ਹੱਦ ਤੱਕ ਘਟ ਚੁੱਕਾ ਹੈ। ਇਸ ਦੇ ਨਾਲ ਹੀ ਅਮਰੀਕਾ ਵਲੋਂ ਈਰਾਨ 'ਤੇ ਦੁਬਾਰਾ ਕਈ ਤਰ੍ਹਾਂ ਦੀਆਂ ਰੋਕਾਂ ਲਗਾਉਣ ਨਾਲ ਪੈਦਾ ਹੋਏ ਖਦਸ਼ਿਆਂ ਕਾਰਨ ਵੀ ਤੇਲ ਦੇ ਭਾਅ 'ਤੇ ਅਸਰ ਪਿਆ ਹੈ। ਬਿਨਾਂ ਸ਼ੱਕ ਕੱਚਾ ਤੇਲ ਬਰਾਮਦ ਕਰਨ ਵਾਲੇ ਦੇਸ਼ਾਂ ਵਲੋਂ ਲਏ ਗਏ ਫ਼ੈਸਲਿਆਂ ਦਾ ਇਸ ਖੇਤਰ ਵਿਚ ਦੁਨੀਆ ਭਰ 'ਤੇ ਅਸਰ ਪੈਂਦਾ ਹੈ।
ਭਾਰਤ ਵਿਚ ਵੀ ਵੱਡੀ ਮਾਤਰਾ ਵਿਚ ਤੇਲ ਵਿਦੇਸ਼ਾਂ ਤੋਂ ਮੰਗਵਾਇਆ ਜਾਂਦਾ ਹੈ। ਇਸ ਲਈ ਬਹੁਤੀ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਸਿੱਧਾ ਅਸਰ ਇਨ੍ਹਾਂ ਫ਼ੈਸਲਿਆਂ ਕਰਕੇ ਪੈਂਦਾ ਹੈ। ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਘਟਣ ਦਾ ਵੀ ਅਸਰ ਇਨ੍ਹਾਂ ਕੀਮਤਾਂ 'ਤੇ ਪਿਆ ਹੈ। ਪਰ ਕਰਨਾਟਕ ਦੀਆਂ ਚੋਣਾਂ ਤੋਂ ਬਾਅਦ ਜਿਸ ਤਰ੍ਹਾਂ ਲਗਾਤਾਰ ਇਨ੍ਹਾਂ ਵਸਤਾਂ ਦੀਆਂ ਕੀਮਤਾਂ ਵਧ ਰਹੀਆਂ ਹਨ, ਉਹ ਚਿੰਤਾਜਨਕ ਹਨ। ਇਸ ਦਾ ਇਕ ਕਾਰਨ ਸਰਕਾਰਾਂ ਵਲੋਂ ਪੈਟਰੋਲੀਅਮ ਪਦਾਰਥਾਂ 'ਤੇ ਵੱਧ ਤੋਂ ਵੱਧ ਟੈਕਸ ਲਗਾਉਣ ਦੀ ਨੀਤੀ ਵੀ ਕਹੀ ਜਾ ਸਕਦੀ ਹੈ। ਦੇਸ਼ ਵਿਚ ਹੀ ਕੁਝ ਥਾਵਾਂ 'ਤੇ ਇਹ ਕੀਮਤਾਂ ਘੱਟ ਹਨ ਅਤੇ ਕੁਝ ਇਲਾਕਿਆਂ ਵਿਚ ਇਹ ਅਸਮਾਨ ਛੂੰਹਦੀਆਂ ਜਾ ਰਹੀਆਂ ਹਨ। ਇਸ ਸਬੰਧੀ ਵਧੇਰੇ ਚਰਚਾ ਹੋਣ ਨਾਲ ਸਰਕਾਰ ਵੀ ਚਿੰਤਤ ਹੋਈ ਜਾਪਦੀ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਵੀ ਇਹ ਵਿਚਾਰ ਪ੍ਰਗਟ ਕੀਤੇ ਹਨ ਕਿ ਸਰਕਾਰ ਇਸ ਮਾਮਲੇ ਪ੍ਰਤੀ ਚਿੰਤਾਵਾਨ ਹੋ ਗਈ ਹੈ ਅਤੇ ਕੁਝ ਹੀ ਦਿਨਾਂ ਵਿਚ ਇਨ੍ਹਾਂ ਵਧੀਆਂ ਕੀਮਤਾਂ ਨੂੰ ਘਟਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜੇਕਰ ਅੰਕੜਿਆਂ 'ਤੇ ਜਾਈਏ ਤਾਂ ਕੇਂਦਰ ਸਰਕਾਰ ਨਵੰਬਰ 2014 ਤੋਂ ਲੈ ਕੇ ਜਨਵਰੀ 2016 ਤੱਕ ਇਨ੍ਹਾਂ ਵਸਤਾਂ 'ਤੇ ਨੌਂ ਵਾਰ ਐਕਸਾਈਜ਼ ਡਿਊਟੀ ਵਧਾ ਚੁੱਕੀ ਹੈ। ਇਹ ਹੀ ਕਾਰਨ ਹੈ ਕਿ ਸਾਲ 2016-17 ਵਿਚ ਸਰਕਾਰ ਨੂੰ ਇਨ੍ਹਾਂ ਵਸਤਾਂ ਤੋਂ 2 ਲੱਖ 42 ਹਜ਼ਾਰ ਕਰੋੜ ਰੁਪਏ ਦੀ ਪ੍ਰਾਪਤੀ ਹੋਈ ਸੀ। ਜਦੋਂ ਕਿ ਸਾਲ 2014-15 ਵਿਚ ਇਹ ਸਿਰਫ 99,000 ਕਰੋੜ ਰੁਪਏ ਸੀ। ਪਿਛਲੀ ਸਾਂਝਾ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ ਦੇ ਸਮੇਂ ਨਾਲੋਂ ਹੁਣ ਇਨ੍ਹਾਂ ਪਦਾਰਥਾਂ 'ਤੇ ਟੈਕਸ 117 ਫ਼ੀਸਦੀ ਵਧੇਰੇ ਹੈ। ਇਕ ਅੰਦਾਜ਼ੇ ਅਨੁਸਾਰ ਜਿੰਨੀਆਂ ਇਨ੍ਹਾਂ ਵਸਤਾਂ ਦੀਆਂ ਕੀਮਤਾਂ ਹਨ, ਉਪਭੋਗਤਾ ਨੂੰ ਉਨ੍ਹਾਂ ਤੋਂ ਦੁੱਗਣੀ ਕੀਮਤ 'ਤੇ ਇਹ ਖਰੀਦਣੀਆਂ ਪੈਂਦੀਆਂ ਹਨ। ਕੇਂਦਰ ਤੋਂ ਇਲਾਵਾ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵੀ ਪੈਟਰੋਲੀਅਮ ਪਦਾਰਥਾਂ 'ਤੇ ਆਪੋ-ਆਪਣੇ ਢੰਗ-ਤਰੀਕੇ ਨਾਲ ਹੋਰ ਡਿਊਟੀਆਂ ਲਗਾਈਆਂ ਜਾਂਦੀਆਂ ਹਨ। ਇਸ ਨਾਲ ਉਨ੍ਹਾਂ ਦੀ ਆਮਦਨ ਵਿਚ ਤਾਂ ਵਾਧਾ ਹੋ ਜਾਂਦਾ ਹੈ ਪਰ ਇਸ ਨੀਤੀ ਨੇ ਹੁਣ ਤੱਕ ਖਪਤਕਾਰਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਇਸ ਲਈ ਇਹ ਵੀ ਮੰਗ ਉੱਠਣ ਲੱਗੀ ਹੈ ਕਿ ਪੈਟਰੋਲੀਅਮ ਵਸਤਾਂ 'ਤੇ ਜੀ.ਐਸ.ਟੀ. ਭਾਵ ਵਸਤੂ ਤੇ ਸੇਵਾਵਾਂ ਕਰ ਲਾਗੂ ਹੋਣਾ ਚਾਹੀਦਾ ਹੈ ਪਰ ਇਸ ਸਬੰਧੀ ਰਾਜ ਸਰਕਾਰਾਂ ਹਮੇਸ਼ਾ ਹੀ ਆਨਾਕਾਨੀ ਕਰਦੀਆਂ ਰਹੀਆਂ ਹਨ, ਕਿਉਂਕਿ ਉਹ ਇਸ ਤੋਂ ਹੋਣ ਵਾਲੀ ਵੱਡੀ ਆਮਦਨ ਨੂੰ ਗੁਆਉਣਾ ਨਹੀਂ ਚਾਹੁੰਦੀਆਂ।
ਪਰ ਹੁਣ ਸਥਿਤੀ ਇਸ ਥਾਂ 'ਤੇ ਆ ਪਹੁੰਚੀ ਹੈ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਗੰਭੀਰਤਾ ਨਾਲ ਵਿਚਾਰ ਕਰਕੇ ਇਸ ਦਾ ਕੋਈ ਅਜਿਹਾ ਹੱਲ ਕੱਢਣਾ ਚਾਹੀਦਾ ਹੈ, ਜਿਸ ਨਾਲ ਖਪਤਕਾਰਾਂ ਉਪਰ ਪਏ ਇਸ ਬੋਝ ਨੂੰ ਘਟਾਇਆ ਜਾ ਸਕੇ, ਕਿਉਂਕਿ ਇਸ ਦਾ ਸਬੰਧ ਹੋਰਾਂ ਚੀਜ਼ਾਂ ਦੀ ਮਹਿੰਗਾਈ ਨਾਲ ਵੀ ਹੁੰਦਾ ਹੈ। ਕੇਂਦਰੀ ਆਗੂਆਂ ਵਲੋਂ ਦਿੱਤੇ ਬਿਆਨਾਂ ਨੂੰ ਵੇਖਦਿਆਂ ਇਹ ਯਕੀਨ ਬੱਝਦਾ ਹੈ ਕਿ ਆਉਂਦੇ ਦਿਨਾਂ ਵਿਚ ਆਮ ਲੋਕਾਂ 'ਤੇ ਇਨ੍ਹਾਂ ਵਸਤਾਂ ਕਾਰਨ ਪਏ ਬੋਝ ਨੂੰ ਘਟਾਇਆ ਜਾਏਗਾ ਤਾਂ ਜੋ ਲੋਕਾਂ ਨੂੰ ਘੱਟੋ-ਘੱਟ ਇਸ ਪੱਖ ਤੋਂ ਕੁਝ ਰਾਹਤ ਜ਼ਰੂਰ ਮਿਲ ਸਕੇ।

-ਬਰਜਿੰਦਰ ਸਿੰਘ ਹਮਦਰਦ

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX