ਤਾਜਾ ਖ਼ਬਰਾਂ


ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  24 minutes ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  26 minutes ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  48 minutes ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 2 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 3 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 4 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 5 hours ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 5 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 5 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 5 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਸੀ. ਬੀ. ਐਸ. ਈ. 12ਵੀਂ ਜਮਾਤ ਦਾ ਨਤੀਜਾ- ਕੁਸ਼ ਬਾਂਸਲ 98.8, ਮੁਸਕਾਨ 97.8, ਵਿਸ਼ਵਾਸ 97.6, ਪ੍ਰਣਾਵ ਗੋਇਲ 97.2 ਫ਼ੀਸਦੀ ਅੰਕਾਂ ਨਾਲ ਰਹੇ ਅੱਵਲ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਸੀ. ਬੀ. ਐਸ. ਈ. ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਇਸ ਵਾਰ ਟਰਾਈਸਿਟੀ ਵਿਚ ਭਵਨ ਵਿਦਿਆਲੇ ਦੇ ਵਿਦਿਆਰਥੀਆਂ ਨੇ ਚਾਰ ਵਿਸ਼ਿਆਂ ਵਿਚੋਂ ਤਿੰਨ ਵਿਚ ਆਪਣਾ ਦਬਦਬਾ ਬਰਕਰਾਰ ਰੱਖਿਆ ਹੈ | ਭਵਨ ਵਿਦਿਆਲੇ ਪੰਚਕੂਲਾ ਦੇ ਵਿਦਿਆਰਥੀਆਂ ਨੇ ਕਾਮਰਸ ਵਿਚ ਮੁਸਕਾਨ 97.8 ਫ਼ੀਸਦੀ ਅੰਕ ਹਾਸਲ ਕਰਕੇ ਅੱਵਲ ਰਹੀ | ਮੈਡੀਕਲ ਤੇ ਨਾਨ ਮੈਡੀਕਲ ਵਿਸ਼ਿਆਂ ਵਿਚ ਵਿਸ਼ਵਾਸ ਨੇ 97.6 ਅਤੇ ਪ੍ਰਣਾਵ ਗੋਇਲ ਨੇ 97.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਟਾਪ ਕੀਤਾ | ਇਨ੍ਹਾਂ ਵਿਚ ਪ੍ਰਣਾਵ ਗੋਇਲ ਜੋ ਕਿ ਚੰਡੀਗੜ੍ਹ ਦਾ ਰਹਿਣ ਵਾਲਾ ਹੈ ਤੇ ਪੰਚਕੂਲਾ ਵਿਚ ਭਵਨ ਵਿਦਿਆਲੇ ਦਾ ਵਿਦਿਆਰਥੀ ਹੈ ਨੇ ਜੇ. ਈ. ਈ. ਮੇਨ ਵਿਚ ਆਲ ਇੰਡੀਆ ਵਿਚ ਤੀਜਾ ਰੈਂਕ ਹਾਸਲ ਕੀਤਾ ਸੀ | ਇਸ ਦੇ ਨਾਲ ਹੀ ਆਰਟਸ ਵਿਸ਼ੇ ਵਿਚ ਚੰਡੀਗੜ੍ਹ ਦੇ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਸਕੂਲ ਸੈਕਟਰ 28 ਦਾ ਵਿਦਿਆਰਥੀ ਕੁਸ਼ ਬਾਂਸਲ 98.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਅੱਵਲ ਰਿਹਾ | ਇਸ ਵਾਰ ਦੀ ਪ੍ਰੀਖਿਆ ਵਿਚ ਲੜਕੀਆਂ ਨੇ ਲੜਕਿਆਂ ਨੂੰ ਪਾਸ ਪ੍ਰਤੀਸ਼ਤਤਾ ਵਿਚ ਮਾਤ ਦਿੱਤੀ ਹੈ | ਪੰਚਕੂਲਾ ਖੇਤਰ ਦੇ ਨਤੀਜੇ ਵਿਚ ਕੁਲ ਪਾਸ ਪ੍ਰਤੀਸ਼ਤਤਾ 85.65 ਪ੍ਰਤੀਸ਼ਤ ਰਹੀ | ਇਸ ਵਿਚ 90.65 ਪ੍ਰਤੀਸ਼ਤ ਲੜਕੀਆਂ ਅਤੇ 81.84 ਪ੍ਰਤੀਸ਼ਤ ਲੜਕੇ ਪਾਸ ਹੋਏ | ਚੰਡੀਗੜ੍ਹ ਵਿਚ ਸਰਕਾਰੀ ਸਕੂਲਾਂ ਦੀ ਤੁਲਨਾ ਵਿਚ ਨਿੱਜੀ ਸਕੂਲਾਂ ਦੇ ਨਤੀਜੇ ਬਿਹਤਰ ਰਹੇ ਹਨ |
ਸਰਕਾਰੀ ਸਕੂਲਾਂ ਦੇ 11280 'ਚੋਂ 8305 ਵਿਦਿਆਰਥੀ ਹੋਏ ਪਾਸ
ਸ਼ਹਿਰ ਵਿਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸਕੂਲਾਂ ਵਿਚ ਡਿਗਦੇ ਪ੍ਰੀਖਿਆ ਨਤੀਜਿਆਂ ਨੂੰ ਸੁਧਾਰਨ ਲਈ ਕਈ ਕਦਮ ਚੁੱਕਣ ਦੇ ਬਾਵਜੂਦ 40 ਸਰਕਾਰੀ ਸਕੂਲਾਂ ਦਾ ਨਤੀਜਾ ਪਿਛਲੇ ਸਾਲ ਦੀ ਤੁਲਨਾ ਇਸ ਵਾਰ 55.7 ਜ਼ਿਆਦਾ ਰਿਹਾ ਹੈ ਜੋ ਕਿ ਸਾਲ 2016-17 ਵਿਚ 68.31 ਫ਼ੀਸਦੀ ਸੀ ਅਤੇ ਸਾਲ 2017-18 ਵਿਚ 73.63 ਪ੍ਰਤੀਸ਼ਤ ਰਿਹਾ | ਇਸ ਸਾਲ ਸਰਕਾਰੀ ਸਕੂਲਾਂ ਦੇ 11280 ਸਕੂਲਾਂ ਵਿਚੋਂ 8305 ਵਿਦਿਆਰਥੀ ਪਾਸ ਹੋਏ ਹਨ |
ਬਲਾਈਾਡ ਸਕੂਲ ਸੈਕਟਰ-26 ਦਾ ਨਤੀਜਾ ਬਹੁਤ ਵਧੀਆ ਰਿਹਾ | ਇਥੋਂ ਦੀ ਵਿਦਿਆਰਥੀਆਂ ਨੇ ਨੇਤਰਹੀਣ ਹੋਣ ਦੇ ਬਾਵਜੂਦ ਪ੍ਰੀਖਿਆ ਵਿਚ 88 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਿੱਧ ਕਰ ਦਿੱਤਾ ਕਿ ਦਿ੍ੜ ਇਰਾਦੇ ਤੇ ਸਖ਼ਤ ਮਿਹਨਤ ਦੇ ਨਾਲ ਸਭ ਕੁਝ ਹਾਸਲ ਕੀਤਾ ਜਾ ਸਕਦਾ ਹੈ |
ਆਈ. ਏ. ਐਸ. ਦੀ ਤਿਆਰੀ ਦੇ ਨਾਲ ਪੱਤਰਕਾਰੀ ਦਾ ਕੋਰਸ ਦਿਲੀ ਤੋਂ ਕਰਨ ਦੀ ਯੋਜਨਾ- ਕੁਸ਼ ਬਾਂਸਲ
ਆਰਟਸ ਵਿਸ਼ੇ ਵਿਚ 98.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ ਕੁਸ਼ ਬਾਂਸਲ ਨੇ ਕਿਹਾ ਕਿ ਉਸ ਦੀ ਅੱਗੇ ਆਈ. ਏ. ਐਸ. ਦੀ ਤਿਆਰੀ ਦੇ ਨਾਲ ਨਾਲ ਦਿਲੀ ਤੋਂ ਜਰਨਲਿਜ਼ਮ ਦਾ ਕੋਰਸ ਕਰਨ ਦੀ ਯੋਜਨਾ ਹੈ | ਉਸ ਨੇ ਦੱਸਿਆ ਕਿ ਸਕੂਲ ਅਧਿਆਪਕਾਂ ਦੇ ਚੰਗੇ ਮਾਰਗ ਦਰਸ਼ਨ ਦੇ ਨਾਲ ਨਾਲ ਮਾਤਾ ਪਿਤਾ ਦਾ ਪੂਰਾ ਸਹਿਯੋਗ ਮਿਲਣ 'ਤੇ ਇਸ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰਨ ਵਿਚ ਸਫਲ ਹੋ ਸਕਿਆ ਹੈ |
ਇੰਜੀਨੀਅਰ ਬਣਨ ਦਾ ਸੁਪਨਾ- ਪ੍ਰਣਾਵ
ਨਾਨ ਮੈਡੀਕਲ ਵਿਸ਼ੇ ਵਿਚ ਟਰਾਈਸਿਟੀ ਵਿਚ ਅੱਵਲ ਰਹਿਣ ਵਾਲੇ ਪ੍ਰਣਾਵ ਗੋਇਲ ਨੇ ਕਿਹਾ ਕਿ ਉਹ ਆਈ.ਆਈ.ਟੀ. ਮੰੁਬਈ ਤੋਂ ਇੰਜੀਨੀਅਰਿਗ ਕਰਨਾ ਚਾਹੁੰਦਾ ਹੈ ਤੇ ਇਸ ਤੋਂ ਪਹਿਲਾਂ ਉਹ ਜੇ.ਈ.ਈ. ਮੇਨ ਵਿਚ ਆਲ ਇੰਡੀਆ ਵਿਚ ਤੀਜਾ ਰੈਂਕ ਹਾਸਲ ਪ੍ਰਾਪਤ ਕਰ ਚੁੱਕਾ ਹੈ |
ਲੈਕਚਰਾਰ ਬਣ ਕੇ ਆਪਣੇ ਸਕੂਲ 'ਚ ਪੜਾਉਣ ਦੀ ਇੱਛਾ- ਦਿਵਿਆ
ਬਲਾਈਾਡ ਸਕੂਲ ਸੈਕਟਰ-26 ਦੀ ਵਿਦਿਆਰਥਣ ਦਿਵਿਆ ਨੇ ਸੀ.ਬੀ.ਐਸ.ਈ. 12ਵੀਂ ਦੀ ਪ੍ਰੀਖਿਆ ਵਿਚ 88.4 ਫ਼ੀਸਦੀ ਅੰਕ ਹਾਸਲ ਕਰਕੇ ਸਫਲਤਾ ਹਾਸਲ ਕੀਤੀ ਹੈ | ਉਹ ਪ੍ਰੀਖਿਆ ਦੇ ਦੌਰਾਨ ਦਿਨ ਰਾਤ ਮਿਹਨਤ ਕਰਕੇ ਪੜ੍ਹਾਈ ਕਰਦੀ ਸੀ | ਦਿਵਿਆ ਦੇ ਪਿਤਾ ਮੋਹਨ ਲਾਲ ਡਰਾਈਵਰ ਹਨ ਤੇ ਮਾਤਾ ਅਮਰਜੀਤ ਕੌਰ ਘਰੇਲੂ ਔਰਤ ਹਨ | ਸੌ ਫ਼ੀਸਦੀ ਵਿਜਬਲ ਡਿਸਐਬਲਟੀ ਹੋਣ ਦੇ ਬਾਵਜੂਦ ਵੀ ਵਿਦਿਆਰਥਣ ਨੇ ਕਦੇ ਪੜਾਈ ਨਾਲ ਸਮਝੌਤਾ ਨਹੀਂ ਕੀਤਾ | ਦਿਵਿਆ ਨੇ ਕਿਹਾ ਕਿ ਖੇਡਾਂ ਵਿਚ ਵੀ ਉਸ ਨੰੂ ਕਾਫ਼ੀ ਦਿਲਚਸਪੀ ਹੈ | ਪੰਚਕੂਲਾ ਵਿਖੇ ਕਰਵਾਈ ਓਲੰਪਿਕ ਵਿਚ 400 ਮੀਟਰ ਦੀ ਦੌੜ ਵਿਚ ਦਿਵਿਆ ਨੇ ਦੋ ਸੋਨੇ ਦੇ ਤੇ ਇਕ ਚਾਂਦੀ ਦਾ ਤਗਮਾ ਜਿੱਤਣ ਵਿਚ ਸਫਲਤਾ ਹਾਸਲ ਕੀਤੀ ਹੈ | ਵਿਦਿਆਰਥਣ ਭਵਿੱਖ ਵਿਚ ਲੈਕਚਰਾਰ ਬਣ ਕੇ ਆਪਣੇ ਸਕੂਲ ਦੇ ਬੱਚਿਆਂ ਨੂੰ ਪੜਾਉਣੀ ਚਾਹੁੰਦੀ ਹੈ | ਉਹ ਆਪਣੀ ਸਫਲਤਾ ਦਾ ਸਿਹਰਾ ਆਣੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਦਿੰਦੀ ਹੈ |
ਮਿਹਨਤ ਤੇ ਲਗਨ ਨਾਲ ਹੀ ਕਾਮਯਾਬੀ ਸੰਭਵ- ਸਲਮਾਨ
ਸੇਂਟ ਜਾਨ ਹਾਈ ਸਕੂਲ ਦੇ ਵਿਦਿਆਰਥੀ ਸਲਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਤੇ ਲਗਨ ਨਾਲ ਕਿਸੇ ਵੀ ਮੁਕਾਮ ਤੱਕ ਪਹੰੁਚਣਾ ਸੰਭਵ ਹੈ | ਸਲਮਾਨ ਨੇ ਦੱਸਿਆ ਕਿ ਬੇਸ਼ੱਕ ਉਸ ਦੇ ਪਿਤਾ ਕਾਰਪੈਂਟਰ ਹਨ ਪਰ ਉਨ੍ਹਾਂ ਦਾ ਸੁਪਨਾ ਆਪਣੇ ਪੁੱਤਰ ਨੂੰ ਉਚਾਈਆਂ 'ਤੇ ਦੇਖਣ ਦਾ ਹੈ | ਉਸ ਨੇ ਦੱਸਿਆ ਕਿ ਮੇਰੇ ਪਿਤਾ ਦਾ ਸਪਨਾ ਹੈ ਕਿ ਮੈਂ ਵੱਡਾ ਹੋ ਕੇ ਡਾਕਟਰ ਬਣਾ | ਸਲਮਾਨ ਨੇ ਆਰਥਿਕ ਤੰਗੀ ਦੇ ਬਾਵਜੂਦ ਮੈਡੀਕਲ ਵਿਸ਼ੇ ਵਿਚ 90.8 ਅੰਕ ਹਾਸਲ ਕੀਤੇ ਹਨ |


ਖ਼ਬਰ ਸ਼ੇਅਰ ਕਰੋ

ਮੁਹਾਲੀ 'ਚ ਚਲਦੀਆਂ ਨਾਜਾਇਜ਼ ਇੰਮੀਗ੍ਰੇਸ਼ਨ ਕੰਪਨੀਆਂ ਿਖ਼ਲਾਫ਼ ਛਾਪੇਮਾਰੀ

ਐੱਸ. ਏ. ਐੱਸ ਨਗਰ, 26 ਮਈ (ਕੇ. ਐੱਸ. ਰਾਣਾ)– ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ. ਡੀ. ਐੱਮ. ਰਵਿੰਦਰਪਾਲ ਸਿੰਘ ਨੇ ਸ਼ਹਿਰ ਵਿਚਲੀਆਂ ਇੰਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਇੰਮੀਗੇ੍ਰਸ਼ਨ ਕੰਪਨੀਆਂ ...

ਪੂਰੀ ਖ਼ਬਰ »

ਰਾਸ਼ਟਰੀ ਕਿਸਾਨ ਮਹਾਂਸੰਘ ਨਾਲ ਸਬੰਧਤ ਜਥੇਬੰਦੀਆਂ ਵਲੋਂ ਮੀਟਿੰਗ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਰਾਸ਼ਟਰੀ ਕਿਸਾਨ ਮਹਾਂਸੰਘ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਭਵਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਭਾਰਤ ਅੰਦਰ ਕਿਸਾਨ ਹੜਤਾਲ ਨੂੰ ਸਫਲ ਬਣਾਉਣ ...

ਪੂਰੀ ਖ਼ਬਰ »

ਮਹਿਲਾ ਸਫ਼ਾਈ ਕਰਮਚਾਰੀਆਂ ਨੂੰ ਵੰਡੇ 'ਸੈਨੇਟਰੀ ਨੈਪਕਿਨ'

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਲਾਇਨਜ ਸਰਵਿਸੇਜ ਨੇ ਮਹਿਲਾ ਸਫ਼ਾਈ ਕਰਮਚਾਰੀਆਂ ਨੂੰ ਸੈਨੇਟਰੀ ਨੈਪਕਿਨ ਵੰਡੇ¢ ਚੰਡੀਗੜ੍ਹ ਦੀ ਕੌਾਸਲਰ ਆਸ਼ਾ ਜਸਵਾਲ ਅਤੇ ਸੁਨੀਤਾ ਧਵਨ ਦੀ ਹਾਜ਼ਰੀ 'ਚ ਸੈਕਟਰ-46 ਸਮੁਦਾਇਕ ਕੇਂਦਰ 'ਚ ਇਕ ਪ੍ਰੋਗਰਾਮ ਦੌਰਾਨ ਮਹਿਲਾ ਸਫ਼ਾਈ ...

ਪੂਰੀ ਖ਼ਬਰ »

ਹਰਿਆਣਾ ਦੇ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤੰਵਰ ਤੇ ਮਹਿਲਾ ਵਿੰਗ ਦੀ ਪ੍ਰਧਾਨ ਸੁਮਿੱਤਰਾ ਚੌਹਾਨ ਦੀ ਅਗਵਾਈ ਵਿਚ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਕੰਗ ਵਲੋਂ ਸਿਵਲ ਹਸਪਤਾਲ ਖਰੜ ਨੂੰ ਅੱਪਗ੍ਰੇਡ ਕਰਨ ਅਤੇ ਟਰਾਮਾ ਸੈਂਟਰ ਖੋਲ੍ਹਣ ਦੀ ਮੰਗ

ਖਰੜ, 26 ਮਈ (ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਹੈਲਥ ਸੈਕਟਰੀ, ਡਾਇਰੈਕਟਰ ਹੈਲਥ, ਚੀਫ਼ ਪਿ੍ੰਸੀਪਲ ਸਕੱਤਰ, ਚੀਫ਼ ਸਕੱਤਰ ਪੰਜਾਬ ਸਰਕਾਰ ਤੋਂ ਸਿਵਲ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵਲੋਂ ਮੋਟਰਸਾਈਕਲ ਚਾਲਕ 'ਤੇ ਹਮਲਾ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)- ਕੁਝ ਅਣਪਛਾਤੇ ਨੌਜਵਾਨਾਂ ਨੇ ਸਥਾਨਕ ਗੁਲਾਬ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਸਿਵਲ ਡਿਫੈਂਸ ਦੇ ਕਰਮਚਾਰੀ ਉੱਪਰ ਡੰਡਿਆਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਬਾਅਦ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਦੋ ਕੈਬਨਿਟ ਮੰਤਰੀਆਂ ਦੀ ਫੇਰੀ ਤੋਂ ਬਾਅਦ ਵੀ ਸੜਕ ਦਾ ਕਾਰਜ ਸ਼ੁਰੂ ਨਾ ਹੋ ਸਕਿਆ

ਐੱਸ. ਏ. ਐੱਸ. ਨਗਰ, 26 ਮਈ (ਝਾਂਮਪੁਰ)- ਬੀਤੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਹਾਣਾ-ਲਾਂਡਰਾਂ-ਚੁੰਨ੍ਹੀ ਸੜਕ ਦੇ ਪਸਾਰ ਲਈ ਤੁਰੰਤ 23 ਕਰੋੜ ਰੁਪਏ ਦੀ ਰਕਮ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਸਨ | ਇਸ ਐਲਾਨ ਦੇ ...

ਪੂਰੀ ਖ਼ਬਰ »

ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੇ ਮਾਮਲੇ ਵਿਚ ਮੋਦੀ ਬਹੁਤ ਗੰਭੀਰ ਹਨ-ਮਲਿਕ

ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ)- ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਲੰਗਰ 'ਤੇ ਲਾਗੂ ਕੇਂਦਰੀ ਜੀ.ਐਸ.ਟੀ. ਕਿਸੇ ਵੀ ਸਮੇਂ ਹਟ ਸਕਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਦੇ ਸਾਰੇ ਪੱਖਾਂ 'ਤੇ ...

ਪੂਰੀ ਖ਼ਬਰ »

ਚੰਨੀ ਤੇ ਹੋਰ ਵਿਧਾਇਕਾਂ ਦਾ ਇਹ ਕਹਿਣਾਂ ਕਿ ਦਲਿਤਾਂ ਨਾਲ ਬੇ-ਇਨਸਾਫੀ ਹੋ ਰਹੀ, ਸਾਡੇ ਵਲੋਂ ਇਸ ਕਹੇ 'ਤੇ ਮੋਹਰ ਲਾਉਣਾ- ਵਿਜੇ ਸਾਂਪਲਾ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਕੇਂਦਰੀ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਦਲਿਤਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਬਾਰੇ ਖ਼ੁਦ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਮੀਡੀਆ ਵਿਚ ਕੀਤੀ ਗਈ ਟਿੱਪਣੀਆਂ ਨੂੰ ਮਾਧਿਅਮ ...

ਪੂਰੀ ਖ਼ਬਰ »

ਇਸ ਸਾਲ ਵਿਸ਼ਾਲ ਰਾਮ ਮੰਦਰ ਲਈ ਸ਼ੁਰੂ ਹੋਣਗੇ ਪ੍ਰੋਗਰਾਮ-ਆਲੌਕ ਕੁਮਾਰ

ਜਲੰਧਰ, 26 ਮਈ (ਸ਼ਿਵ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਆਲੌਕ ਕੁਮਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਆਿਖ਼ਰ ਤੱਕ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਬਣਾਉਣ ਦੇ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਜਾਣਗੇ ਕਿਉਂਕਿ ਰਾਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਦੇ ਮਾਮਲੇ 'ਚ ਔਰਤ ਗਿ੍ਫ਼ਤਾਰ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਇਕ 37 ਸਾਲਾਂ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੋਤੀ ਠਾਕੁਰ ਵਜੋਂ ਹੋਈ ਹੈ ...

ਪੂਰੀ ਖ਼ਬਰ »

ਸੈਕਟਰ 49 'ਚ ਪੈਂਦੇ 2 ਘਰਾਂ 'ਚੋਂ ਲੱਖਾਂ ਦੇ ਗਹਿਣੇ ਚੋਰੀ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 49 ਸੀ 'ਚ ਪੈਂਦੇ ਦੋ ਘਰਾਂ ਵਿਚ ਇਕ ਹੀ ਰਾਤ ਚੋਰਾਂ ਨੇ ਪੈਸਿਆਂ ਤੇ ਗਹਿਣਿਆਂ 'ਤੇ ਆਪਣਾ ਹੱਥ ਸਾਫ਼ ਕਰ ਦਿੱਤਾ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਗੁਡਵਿਲ ਇਨਕਲੇਵ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ...

ਪੂਰੀ ਖ਼ਬਰ »

ਐਚ. ਸੀ. ਐਸ. ਪੇਪਰ ਲੀਕ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮਾਂ ਦੇ ਰਿਮਾਂਡ 'ਚ ਵਾਧਾ

ਚੰਡੀਗੜ੍ਹ, 26 ਮਈ (ਰਣਜੀਤ ਸਿੰਘ, ਜਾਗੋਵਾਲ)- ਐਚ. ਸੀ. ਐਸ. (ਜੁਡੀਸ਼ੀਅਰੀ) ਪੇਪਰ ਲੀਕ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਸੁਨੀਲ ਚੋਪੜਾ ਤੇ ਆਯੂਸ਼ੀ ਨੂੰ ਗਿ੍ਫ਼ਤਾਰ ਕੀਤਾ ਸੀ | ਜਾਂਚ ਟੀਮ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ ਜਿਸ ਦੇ ...

ਪੂਰੀ ਖ਼ਬਰ »

ਸੂਫ਼ੀ ਗਾਇਕੀ ਦੀ ਸ਼ਾਮ ਦੇ ਨਾਲ 'ਸੁਰਤਾਲ ਉਤਸਵ-2018' ਸਮਾਪਤ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਆਰਟਸ ਕੌਾਸਲ ਚੰਡੀਗੜ੍ਹ ਦੇ ਅਧੀਨ ਕਾਰਜ ਕਰ ਰਹੀ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਕਰਵਾਇਆ ਗਿਆ 5 ਰੋਜ਼ਾ 'ਸੁਰਤਾਲ ਉਤਸਵ-2018' ਸ਼ਾਨੋਂ ਸ਼ੌਕਤ ਨਾਲ ਸਮਾਪਤ ਹੋ ਗਿਆ | ਪੰਜਾਬ ਕਲਾ ਭਵਨ ਦੇ ਡਾ: ਐਮ. ਐਸ. ਰੰਧਾਵਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਐਨ. ਆਰ. ਆਈ. ਵਿਦਿਆਰਥੀਆਂ ਦੀਆਂ ਫ਼ੀਸਾਂ ਵਿਚ 5 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ 2018-19 ਸੈਸ਼ਨ ਤੋਂ ਐਨ. ਆਰ. ਆਈ. ਵਿਦਿਆਰਥੀਆਂ ਨੂੰ ਪੰਜ ਫ਼ੀਸਦੀ ਵੱਧ ਫ਼ੀਸ ...

ਪੂਰੀ ਖ਼ਬਰ »

ਵਿਦਿਆਰਥਣ ਨੇ ਲਿਆ ਫਾਹਾ

ਚੰਡੀਗੜ੍ਹ, 26 ਮਈ (ਰਣਜੀਤ ਸਿੰਘ)- ਪਿੰਡ ਦੜੂਆ ਵਿਖੇ ਇਕ 20 ਸਾਲਾਂ ਵਿਦਿਆਰਥਣ ਵਲੋਂ ਆਪਣੇ ਹੀ ਘਰ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਮੁਤਾਬਕ ਮਰਨ ਵਾਲੀ ਵਿਦਿਆਰਥਣ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ ਜੋ ਕਿ 11ਵੀਂ ਦੀ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 28 ਦੀ ਰਹਿਣ ਵਾਲੀ ਇਕ ਔਰਤ ਦਾ ਪਰਸ ਮੋਟਰਸਾਈਕਲ ਸਵਾਰ ਲੁਟੇਰੇ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੁਨੀਤਾ ਨੇ ਪੁਲਿਸ ਨੂੰ ਦਿੱਤੀ ਹੈ ਜਿਨ੍ਹਾਂ ਨੇ ਦੱਸਿਆ ਕਿ ਸੈਕਟਰ 28 ਦੇ ...

ਪੂਰੀ ਖ਼ਬਰ »

ਸੀ. ਆਰ. ਬੀ. ਸਕੂਲ 'ਚ ਸਕੇਅ ਮਾਰਸ਼ਲ ਆਰਟ ਚੈਪੀਅਨਸ਼ਿਪ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਸਕੇਅ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਸਥਾਨਕ ਸੈਕਟਰ-7 ਵਿਖੇ ਸੀ.ਆਰ.ਬੀ. ਪਬਲਿਕ ਸਕੂਲ ਵਿਚ ਸਕੇ ਮਾਰਸ਼ਲ ਆਰਟ ਦੀ 12ਵੀਂ ਸਬ-ਜੂਨੀਅਰ ਸੀਨੀਅਰ ਚੈਂਪੀਅਨਸ਼ਿਪ ਕਰਵਾਈ ਗਈ | ਸਕੂਲ ਦੇ ਡਾਇਰੈਕਟਰ ਨਵੀਨ ਮਿੱਤਲ ਤੇ ਵਿਜੇ ਠਾਕੁਰ ਨੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗਨੇਸ਼ੀ ਲਾਲ ਉੜੀਸਾ ਦੇ ਰਾਜਪਾਲ ਬਣੇ

ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੰਤਰੀ ਪ੍ਰੋਫੈਸਰ ਗਨੇਸ਼ੀ ਲਾਲ ਜਿਨ੍ਹਾਂ ਦਾ ਆਰ. ਐਸ. ਐਸ. ਨਾਲ ਪੁਰਾਣਾ ਸਬੰਧ ਹੈ, ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੂੰ ਕੱਲ੍ਹ ਹੀ ਉੜੀਸਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ | ਉਹ ਕਈ ਸਾਲ ...

ਪੂਰੀ ਖ਼ਬਰ »

ਅਜੋਕਾ ਥੀਏਟਰ ਲਾਹੌਰ ਦੀ 'ਮਦੀਹਾ ਗੌਹਰ' ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 26 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਇਥੇ ਪੰਜਾਬ ਕਲਾ ਭਵਨ ਵਿਖੇ ਪਾਕਿਸਤਾਨ ਦੇ ਸ਼ਹਿਰ ਲਾਹੌਰ ਦੇ 'ਅਜੋਕਾ ਥੀਏਟਰ ਲਾਹੌਰ' ਦੀ ਕੌਮਾਂਤਰੀ ਪੱਧਰ ਦੀ ਰੰਗਕਰਮੀ ਮਦੀਹਾ ਗੌਹਰ ਦੀ ਬੇਵਕਤੀ ਮੌਤ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX