ਤਾਜਾ ਖ਼ਬਰਾਂ


ਕਰਜ਼ੇ ਦੀ ਮਾਰ ਹੇਠ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  21 minutes ago
ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਸ਼ਹਿਰ ਨਿਵਾਸੀ ਇਕ ਨੌਜਵਾਨ ਜਤਿੰਦਰ ਸਿੰਘ (37) ਪੁੱਤਰ ਚਰਨਜੀਤ ਸਿੰਘ ਰੱਖੜਾ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ...
ਮਲੇਰਕੋਟਲਾ : ਤੰਦਰੁਸਤ ਪੰਜਾਬ ਮੁਹਿੰਮ ਤਹਿਤ ਛਾਪੇਮਾਰੀ, ਕਈ ਦੁਕਾਨਦਾਰ ਭੱਜੇ
. . .  28 minutes ago
ਮਲੇਰਕੋਟਲਾ, 23 ਜੂਨ (ਹਨੀਫ਼ ਥਿੰਦ) - ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ, ਫੂਡ ਵਿਭਾਗ, ਨਾਪ ਤੋਲ ਵਿਭਾਗ, ਨਗਰ ਕੌਂਸਲ ਦੀ ਬਤੌਰ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਸਿਰਾਜ ਅਹਿਮਦ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਇਲਾਵਾ...
ਉਤਰ ਕੋਰੀਆ ਅਜੇ ਵੀ ਇਕ ਪ੍ਰਮਾਣੂ ਖਤਰਾ - ਟਰੰਪ
. . .  37 minutes ago
ਵਾਸ਼ਿੰਗਟਨ, 23 ਜੂਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਇਸ ਮਹੀਨੇ ਹੋਈ ਉਤਰ ਕੋਰੀਆ ਨਾਲ ਇਤਿਹਾਸਕ ਵਾਰਤਾ ਦੇ ਬਾਵਜੂਦ ਅਸਾਧਾਰਨ ਪ੍ਰਮਾਣੂ ਖਤਰਾ ਹੈ। ਜਿਕਰਯੋਗ ਹੈ ਕਿ 12 ਜੂਨ ਨੂੰ ਸਿੰਗਾਪੁਰ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਤਰ...
ਜੰਮੂ ਕਸ਼ਮੀਰ 'ਚ ਰੈਲੀ ਨੂੰ ਸੰਬੋਧਨ ਕਰਨਗੇ ਅਮਿਤ ਸ਼ਾਹ
. . .  about 1 hour ago
ਜੰਮੂ, 23 ਜੂਨ - ਜੰਮੂ ਕਸ਼ਮੀਰ 'ਚ ਭਾਜਪਾ ਤੇ ਪੀ.ਡੀ.ਪੀ ਦਾ ਗੱਠਜੋੜ ਖ਼ਤਮ ਹੋਣ ਬਾਅਦ ਅਮਿਤ ਸ਼ਾਹ ਰਾਜ ਦੇ ਦੌਰੇ 'ਤੇ ਜਾ ਰਹੇ ਹਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਅੱਜ ਜੰਮੂ 'ਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਮੁਤਾਬਿਕ ਪਾਰਟੀ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ...
ਯੂਪੀ 'ਚ 13 ਸਾਲਾਂ ਬੱਚੀ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਬੁਲੰਦਸ਼ਹਿਰ, 23 ਜੂਨ - ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਖੌਫਨਾਕ ਵਾਰਦਾਤ 'ਚ ਇਕ 13 ਸਾਲਾਂ ਬੱਚੀ ਨਾਲ 7 ਲੋਕਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਅਪਰੇਸ਼ਨ...
ਭਾਜਪਾ ਆਗੂ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਬੈਂਗਲੁਰੂ, 23 ਜੂਨ - ਕਰਨਾਟਕ ਦੇ ਚਿਕਮਗਲੌਰ 'ਚ ਭਾਜਪਾ ਨੇਤਾ ਮੁਹੰਮਦ ਅਨਵਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੀਤੀ ਰਾਤ 9.30 ਵਜੇ ਭਾਜਪਾ ਨੇਤਾ ਇਕ ਸਥਾਨਕ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ। ਜਿਸ ਦੌਰਾਨ ਹਮਲਾਵਰਾਂ ਨੇ ਚਾਕੂ ਮਾਰ ਕੇ ਉਨ੍ਹਾਂ ਦੀ...
ਅੱਜ ਦਾ ਵਿਚਾਰ
. . .  about 1 hour ago
ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ , ਹਸਪਤਾਲ 'ਚ ਮੌਤ
. . .  1 day ago
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਇਕ ਨੌਜਵਾਨ ਮਜ਼ਦੂਰ ਨੂੰ ਅਤਿਅੰਤ ਨਾਜ਼ੁਕ ਬੇਹੋਸ਼ੀ ਦੀ ਹਾਲਤ ...
ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  1 day ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  1 day ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  1 day ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  1 day ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  1 day ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  1 day ago
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  1 day ago
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  1 day ago
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਰੰਜਿਸ਼ ਦੇ ਚੱਲਦਿਆਂ ਪਿੰਡ ਲਾਂਬੜਾ ਦੇ ਸਰਪੰਚ ਦਾ ਕਤਲ

ਬੁੱਲ੍ਹੋਵਾਲ, 12 ਜੂਨ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ)-ਬੀਤੀ ਰਾਤ ਨਿੱਜੀ ਰੰਜਿਸ਼ ਦੇ ਚੱਲਦਿਆਂ ਪਿੰਡ ਲਾਂਬੜਾ ਦੇ ਮੌਜੂਦਾ ਸਰਪੰਚ ਦਾ ਕਤਲ ਕਰ ਦਿੱਤਾ ਗਿਆ | ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੇ ਭਰਾ ਹਰਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ, ਹਰਕਮਲਜੀਤ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਲਾਂਬੜਾ ਤੇ ਜਗਮੋਹਨ ਲਾਲ ਲਾਂਬੜਾ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 7:30 ਵਜੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ (47) ਪੁੱਤਰ ਗੁਰਮੀਤ ਸਿੰਘ ਵਾਸੀ ਲਾਂਬੜਾ ਆਪਣੇ ਮੋਟਰਸਾਈਕਲ ਨੰ: ਪੀ.ਬੀ.07 ਕਿਉ-3845 ਤੇ ਸਵਾਰ ਹੋ ਕੇ ਪਿੰਡ ਦੇ ਹੀ ਜੰਗ ਬਹਾਦਰ ਸਿੰਘ ਦੀ ਆਟਾ ਚੱਕੀ 'ਤੇ ਆਇਆ ਤੇ ਆਪਣਾ ਮੋਟਰਸਾਈਕਲ ਰੋਕ ਉਸ ਉੱਪਰ ਹੀ ਬੈਠਾ ਸੀ, ਇੰਨੇ ਨੂੰ ਜਗਮੋਹਨ ਸਿੰਘ ਉਰਫ਼ ਮੋਹਣੀ ਪੁੱਤਰ ਹਰਦੇਵ ਸਿੰਘ ਵਾਸੀ ਲਾਂਬੜਾ ਆਪਣੀ ਐਕਟਿਵਾ 'ਤੇ ਸਵਾਰ ਹੋ ਕਿ ਆਇਆ ਤੇ ਉਸ ਨੇ ਐਕਟਿਵਾ ਰੋਕ ਉਸ ਦੇ ਅੱਗੇ ਰੱਖੇ ਕਹੀ ਦੇ ਵੰਜੇ ਨਾਲ ਸਰਪੰਚ ਦਵਿੰਦਰ ਸਿੰਘ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਸੱਟਾਂ ਮਾਰੀਆਂ | ਉਨ੍ਹਾਂ ਅੱਜ ਦੱਸਿਆ ਕਿ ਜੰਗ ਬਹਾਦਰ ਪੁੱਤਰ ਚਰਨ ਸਿੰਘ ਵਾਸੀ ਲਾਂਬੜਾ ਨੇ ਬੜੀ ਮੁਸ਼ਕਿਲ ਨਾਲ ਜਗਮੋਹਨ ਸਿੰਘ ਉਰਫ਼ ਮੋਹਨੀ ਨੂੰ ਕੁੱਟਮਾਰ ਕਰਨ ਤੋਂ ਰੋਕਿਆ ਅਤੇ ਲੋਕਾਂ ਦੇ ਇਕੱਠੇ ਹੋਣ 'ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਸਰਪੰਚ ਦਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ 'ਚ ਸ਼ਾਮਚੁਰਾਸੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਭੇਜ ਦਿੱਤਾ, ਜਿੱਥੇ ਰਾਤ ਦੇ ਕਰੀਬ ਸਾਢੇ ਦਸ ਉਸ ਦੀ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਭਰਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਤਲ ਦੀ ਵਜ੍ਹਾ ਇਹ ਹੈ ਕਿ ਦੋਸ਼ੀ ਜਗਮੋਹਨ ਸਿੰਘ ਉਰਫ਼ ਮੋਹਣੀ ਦੇ ਘਰ ਦੇ ਨੇੜੇ ਰਾਜੂ ਪੁੱਤਰ ਸੁਖਦੇਵ ਸਿੰਘ ਵਾਸੀ ਲਾਂਬੜਾ ਦੇ ਸਫ਼ੈਦੇ ਦੇ ਬੂਟੇ ਹਨ ਜਿਨ੍ਹਾਂ ਨੂੰ ਕਟਵਾਉਣ ਲਈ ਦੋਸ਼ੀ ਨੇ ਮੇਰੇ ਭਰਾ ਨੂੰ ਦਰਖਾਸਤ ਦਿੱਤੀ ਸੀ, ਪਰ ਸਮਾਂ ਨਾ ਲੱਗਣ ਕਰਕੇ ਮੇਰਾ ਭਰਾ ਮੌਕੇ 'ਤੇ ਨਾ ਜਾ ਸਕਿਆ | ਇਸੇ ਰੰਜ਼ਿਸ ਤਹਿਤ ਮੇਰੇ ਭਰਾ ਸਰਪੰਚ ਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਹੈ | ਇਸ ਸਬੰਧੀ ਮੁੱਖ ਥਾਣਾ ਅਫ਼ਸਰ ਬੁੱਲ੍ਹੋਵਾਲ ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਪੁਲਿਸ ਵਲੋਂ ਨੇ ਦੋਸ਼ੀ ਵਿਰੁੱਧ ਦਾ ਕਤਲ ਦਾ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਲਦੀ ਹੀ ਦੋਸ਼ੀ ਪੁਲਿਸ ਦੀ ਪਕੜ ਵਿਚ ਹੋਵੇਗਾ |


ਖ਼ਬਰ ਸ਼ੇਅਰ ਕਰੋ

ਪ. ਸ. ਸ. ਫ. ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਰੈਲੀ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸੂਬਾਈ ਫੈਸਲੇ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਜ਼ਿਲ੍ਹਾ ਪ੍ਰਧਾਨ ਰਾਮਜੀਦਾਸ ਚੌਹਾਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਸ ਰੈਲੀ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਦੇ ਮਾਮਲੇ ਵਿਚ ਦੋ ਨਾਮਜ਼ਦ

ਟਾਂਡਾ ਉੜਮੁੜ, 12 ਜੂਨ (ਸੁਖਨਿੰਦਰ ਸਿੰਘ ਕਲੋਟੀ)-ਜ਼ਿਲ੍ਹੇ ਦੀ ਐਸ.ਟੀ.ਐਫ. ਨੇ ਅੱਜ ਇਕ ਔਰਤ ਕੋਲੋਂ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਔਰਤ ਤੇ ਇਕ ਦੁਕਾਨਦਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐਸ.ਟੀ.ਐਫ. ਟੀਮ ਵਲੋਂ ਦੀ ਕਾਰਵਾਈ ਤੋਂ ਬਾਅਦ ਟਾਂਡਾ ਪੁਲਿਸ ਨੇ ਨਸ਼ੀਲੇ ...

ਪੂਰੀ ਖ਼ਬਰ »

ਨੌਜਵਾਨ ਤੰਦਰੁਸਤੀ ਲਈ ਯੋਗ ਤੇ ਖੇਡਾਂ ਨੂੰ ਅਪਣਾਉਣ-ਉਜਵਲ

ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ)-ਨੌਜਵਾਨ ਵਰਗ 'ਚ ਖੇਡਾਂ, ਕਸਰਤ ਤੇ ਯੋਗ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਯੂਥ ਕਲੱਬਾਂ ਅਤੇ ਐਨ.ਜੀ.ਓ. ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦਾ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾ ਕਿਸਾਨਾਂ ਨੇ ਐਸ.ਡੀ.ਐਮ. ਮੁਕੇਰੀਆਂ ਨਾਲ ਕੀਤੀ ਮੀਟਿੰਗ

ਮੁਕੇਰੀਆਂ, 12 ਜੂਨ (ਰਾਮਗੜ੍ਹੀਆ)-ਅੱਜ ਖੰਡ ਮਿਲ ਮੁਕੇਰੀਆਂ ਦੇ ਖੇਤਰ ਅਧੀਨ ਪੈਂਦੇ ਗੰਨਾ ਕਾਸ਼ਤਕਾਰਾਂ ਕਿਸਾਨਾਂ ਨੇ ਐਸ.ਡੀ.ਐਮ. ਮੁਕੇਰੀਆਂ ਹਰਚਰਨ ਸਿੰਘ ਦੇ ਨਾਲ-ਨਾਲ ਮੀਟਿੰਗ ਕਰਕੇ ਖੰਡ ਮਿੱਲ ਵੱਲ ਬਕਾਇਆ ਰਹਿੰਦੀ ਕਰੀਬ 95 ਕਰੋੜ ਦੀ ਰਕਮ ਤੁਰੰਤ ਅਦਾ ਕਰਨ ਦੀ ਮੰਗ ...

ਪੂਰੀ ਖ਼ਬਰ »

ਟਰਾਂਸਫਾਰਮਾਂ 'ਚੋਂ ਤੇਲ ਤੇ ਕੁਆਇਲ ਚੋਰੀ

ਘੋਗਰਾ, 12 ਜੂਨ (ਆਰ. ਐੱਸ. ਸਲਾਰੀਆ)-ਇਲਾਕੇ ਅੰਦਰ ਚੋਰੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ | ਜਿਸ ਕਰਕੇ ਇਲਾਕੇ ਦੇ ਲੋਕਾਂ ਅੰਦਰ ਬੇਚੈਨੀ ਪਾਈ ਜਾ ਰਹੀ ਹੈ | ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਸੁਸਤ ਅਤੇ ਚੋਰ ਚੁਸਤ ਹਨ | ਬੀਤੀ ਰਾਤ ਪਿੰਡ ...

ਪੂਰੀ ਖ਼ਬਰ »

ਮੁਕੇਰੀਆਂ ਤਹਿਸੀਲ ਵਿਖੇ ਰਜਿਸਟਰੀ ਦੀਆਂ ਆਨਲਾਈਨ ਸੇਵਾਵਾਂ ਸ਼ੁਰੂ

ਮੁਕੇਰੀਆਂ, 12 ਜੂਨ (ਰਾਮਗੜ੍ਹੀਆ)-ਅੱਜ ਜਿਲ੍ਹਾ ਹੁਸ਼ਿਆਰਪੁਰ ਦੀ ਮੁਕੇਰੀਆਂ ਤਹਿਸੀਲ ਵਿਖੇ ਰਜਿਸਟਰੀਆਂ ਆਨ ਲਾਈਨ ਕਰਨ ਦਾ ਕੰਮ ਸ਼ੁਰੂ ਹੋ ਗਿਆ | ਇਸ ਆਨਲਾਈਨ ਰਜਿਸਟਰੀਆਂ ਕਰਨ ਦੇ ਕੰਮ ਦਾ ਸ਼ੁੱਭ ਅਰੰਭ ਤਹਿਸੀਲਦਾਰ ਤਰਸੇਮ ਸਿੰਘ ਅਤੇ ਨਾਇਬ ਤਹਿਸੀਲਦਾਰ ਸਤੀਸ਼ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ ਧੋਖੇ ਨਾਲ ਕਢਵਾਏ 2.40 ਲੱਖ ਰੁਪਏ-ਮਾਮਲਾ ਦਰਜ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਧੋਖੇ ਨਾਲ ਏ.ਟੀ.ਐਮ ਕਾਰਡ ਬਦਲ ਕੇ 2.40 ਲੱਖ ਰੁਪਏ ਕਢਾਉਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਦੋ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬਾਜਵਾੜਾ ਦੇ ਵਾਸੀ ਸ਼ਕਤੀ ਚੰਦ ਨੇ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ-ਸੱਟਾ ਲਗਾਉਂਦੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹੈ | ਕਥਿਤ ਦੋਸ਼ੀ ਦੀ ਪਹਿਚਾਣ ਅਰੁਣ ਕੁਮਾਰ ਉਰਫ਼ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਹਰਿਆਣਾ, 12 ਜੂਨ (ਹਰਮੇਲ ਸਿੰਘ ਖੱਖ)-ਬੀਤੇ ਰਾਤ ਕਸਬਾ ਹਰਿਆਣਾ ਵਿਖੇ ਇਕ ਕਰਿਆਨਾ ਤੇ ਜਨਰਲ ਸਟੋਰ 'ਚ ਚੋਰੀ ਹੋ ਗਿਆ ਇਸ ਸਬੰਧੀ ਜਗਦੀਸ਼ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਹਰਿਆਣਾ ਨੇ ਦੱਸਿਆ ਕਿ ਬੀਤੀ ਰਾਤ ਦੁਕਾਨ ਨੂੰ ਚੰਗੀ ਤਰ੍ਹਾਂ ਬੰਦ ਕਰਕੇ ਘਰ ਗਿਆ ਸੀ ਜਦ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋ ਨੌਜਵਾਨ ਨਾਮਜ਼ਦ

ਬੁੱਲ੍ਹੋਵਾਲ/ਨਸਰਾਲਾ, 12 ਜੂਨ (ਜਸਵੰਤ ਸਿੰਘ/ਸਤਵੰਤ ਸਿੰਘ ਥਿਆੜਾ)-ਬੁੱਲ੍ਹੋਵਾਲ ਪੁਲਿਸ ਨੇ ਜਬਰ ਜਨਾਹ ਕਰਕੇ ਇੱਕ ਨਾਬਾਲਗ ਲੜਕੀ ਨੂੰ ਗਰਭਵਤੀ ਕਰਨ ਦੇ ਦੋਸ਼ 'ਚ ਉਸ ਹੀ ਪਿੰਡ ਦੇ ਦੋ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਰੰਧਾਵਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਈਨਿੰਗ ਅਧਿਕਾਰੀ ਇਕਬਾਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਮਾਨਾ ...

ਪੂਰੀ ਖ਼ਬਰ »

ਸੰਤ ਬਾਬਾ ਨਿਹਾਲ ਸਿੰਘ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਦੇ ਸਾਲਾਨਾ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ

ਟਾਂਡਾ ਉੜਮੁੜ, 12 ਜੂਨ (ਭਗਵਾਨ ਸਿੰਘ ਸੈਣੀ)-ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 423 ਸਾਲਾ ਅਵਤਾਰ ਪੁਰਬ ਦੇ ਪਵਿੱਤਰ ਦਿਹਾੜੇ ਤੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਬਿਸ਼ਨਪੁਰ ਦਾ 14 ਦਿਨਾ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਐਮਾਂ ਮਾਂਗਟ, 12 ਜੂਨ (ਗੁਰਾਇਆ)-ਦੀ ਬਿਸ਼ਨਪੁਰ ਨੌਜਵਾਨ ਸਪੋਰਟਸ ਕਲੱਬ ਵੱਲੋਂ ਕਰਵਾਇਆ ਗਿਆ 14 ਦਿਨਾ ਕ੍ਰਿਕਟ ਟੂਰਨਾਮੈਂਟ ਧੂਮ-ਧੜਕੇ ਨਾਲ ਸਮਾਪਤ ਹੋਇਆ | ਇਹ ਟੂਰਨਾਮੈਂਟ ਪਿੰਡ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਲਬੀਰ ਸਿੰਘ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਨਾਂਅ ਰੌਸ਼ਨ ਕੀਤਾ

ਦਸੂਹਾ, 12 ਜੂਨ (ਭੁੱਲਰ/ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਅਨਿੱਤ ਅਰੋੜਾ ਨੇ ਦੱਸਿਆ ਕਿ ਵਿਦਿਆਰਥੀ ਕਾਰਤੀਕੇਯ ਗੁਪਤਾ, ਰਮਨਪ੍ਰੀਤ, ...

ਪੂਰੀ ਖ਼ਬਰ »

ਐਡਵੋਕੇਟ ਕ੍ਰਿਪਾਲ ਵਲੋਂ ਲਾਈਟਾਂ ਲਗਾਉਣ ਲਈ 1 ਲੱਖ ਦੀ ਗ੍ਰਾਂਟ ਦਾ ਪੱਤਰ ਭੇਟ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸੂਬਾ ਕਨਵੀਨਰ ਐਡਵੋਕੇਟ ਪੰਕਜ ਕ੍ਰਿਪਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਸਮਾਗਮ ਦੌਰਾਨ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਨੇਤਰਦਾਨ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਟੀਮ ਦਾ ਸਨਮਾਨ

ਟਾਂਡਾ ਉੜਮੁੜ, 12 ਜੂਨ (ਸੁਖਨਿੰਦਰ ਸਿੰਘ ਕਲੋਟੀ)-ਲੋਕਾਂ ਨੂੰ ਨੇਤਰਦਾਨ ਕਰਨ ਪ੍ਰਤੀ ਉਤਸ਼ਾਹਿਤ ਕਰਨ ਲਈ ਸਿਹਤ ਮਹਿਕਮੇ ਤੇ ਨੇਤਰਦਾਨ ਐਸੋਸੀਏਸ਼ਨ ਸਮੇ-ਸਮੇਂ 'ਤੇ ਕੀਤੇ ਗਏ ਸ਼ਲਾਘਾਯੋਗ ਉਦਮਾਂ ਨੂੰ ਲੈ ਕੇੇੇੇ ਤੇ ਪੰਜਾਬ ਦੇ ਕੋਰਨੀਆ ਬਲਾਇੰਡ ਬੈਕਲਾਗ ਮੁਕਤ ਹੋਣ ...

ਪੂਰੀ ਖ਼ਬਰ »

ਸਿੱਖੀ ਵਿਰਸਾ ਬਚਾਓ ਸੇਵਾ ਸੁਸਾਇਟੀ ਰਜਿ: ਬੋਦਲ ਵਲੋਂ ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ

ਦਸੂਹਾ, 12 ਜੂਨ (ਭੁੱਲਰ)- ਸਿੱਖੀ ਵਿਰਸਾ ਬਚਾਓ ਸੇਵਾ ਸੁਸਾਇਟੀ ਰਜਿ ਬੋਦਲ ਵੱਲੋਂ ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ | ਯਾਤਰਾ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਤੋ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕਿ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ...

ਪੂਰੀ ਖ਼ਬਰ »

ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸ਼ਹਿਬਾਜ਼ਪੁਰ ਵਿਖੇ ਸਮਰ ਕੈਂਪ ਸਮਾਪਤ

ਟਾਂਡਾ ਉੜਮੁੜ, 12 ਜੂਨ (ਸੁਖਨਿੰਦਰ ਸਿੰਘ/ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸ਼ਹਿਬਾਜ਼ਪੁਰ (ਟਾਂਡਾ) ਵਿਖੇ ਸਮਰ ਕੈਂਪ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ | ਪਿ੍ੰਸੀਪਲ ਰਕੇਸ਼ ਸ਼ਰਮਾ ਦੀ ਅਗਵਾਈ ਅਤੇ ਵਾਈਸ ਪਿ੍ੰਸੀਪਲ ਮਨੀਸ਼ਾ ਸੰਗਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਭਲਕ ਤੋਂ

ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮੂਹ ਅਖੰਡ ਕੀਰਤਨੀ ਜਥਿਆਂ ਵਲੋਂ ਸਰਬੱਤ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ 14 ...

ਪੂਰੀ ਖ਼ਬਰ »

ਦਵਾਖਰੀ ਵਿਖੇ 25ਵਾਂ ਸਾਲਾਨਾ ਸਭਿਆਚਾਰਕ ਮੇਲਾ

ਦਸੂਹਾ, 12 ਜੂਨ (ਭੁੱਲਰ)-ਅੱਜ ਬਾਬਾ ਅਹਿਮਦ ਸ਼ਾਹ ਤੇ ਬਾਬਾ ਗੌਹਰ ਸ਼ਾਹ ਦੇ ਦਰਬਾਰ ਪਿੰਡ ਦਵਾਖਰੀ ਵਿਖੇ 25ਵਾਂ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਕਲਾਕਾਰਾਂ ਤੋਂ ਇਲਾਵਾ ਤੀਰਥ ਐਾਡ ਪਾਰਟੀ ਵਲੋਂ ਸੂਫ਼ੀ ਕਲਾਮ ਤੇ ਕੱਵਾਲੀਆਂ ਪੇਸ਼ ...

ਪੂਰੀ ਖ਼ਬਰ »

ਇਹ ਸਾਡਾ ਵਿਕਾਸ ਜਾਂ ਵਿਨਾਸ਼, ਕਦੋਂ ਸੋਚੇਗੀ ਸਰਕਾਰ ਇਨ੍ਹਾਂ ਰੱੁਖਾਂ ਲਈ ਕੁਝ ਖ਼ਾਸ

ਨਸਰਾਲਾ, 12 ਜੂਨ (ਸਤਵੰਤ ਸਿੰਘ ਥਿਆੜਾ)-ਸੜਕਾਂ ਦਾ ਵਿਕਾਸ ਤੇ ਰੱੁਖਾਂ ਦਾ ਹੋ ਰਿਹਾ ਵਿਨਾਸ਼ ਸਾਨੂੰ ਕਿਸ ਤਰੱਕੀ ਵੱਲ ਲੈ ਕੇ ਜਾ ਰਿਹਾ ਹੈ, ਇਸ ਤੋਂ ਭਲੀ ਭਾਂਤ ਜਾਣਦੇ ਹੋਏ ਵੀ ਅਸੀਂ ਕੰਨੀ ਘੇਸਲ ਸਿੱਟੀ ਬੈਠੇ ਹਾਂ | ਸਰਕਾਰ ਦੇ ਵੱਖ-ਵੱਖ ਪ੍ਰਾਜੈਕਟਾਂ ਦੀਆਂ ਨੀਤੀਆਂ ...

ਪੂਰੀ ਖ਼ਬਰ »

ਪੇਪਰ ਮਿੱਲ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਸਬੰਧੀ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮੰਗ ਪੱਤਰ

ਸੈਲਾ ਖੁਰਦ, 12 ਜੂਨ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕੁਆਂਟਪ ਪੇਪਰ ਮਿੱਲ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਨ ਸਬੰਧੀ ਇਲਾਕੇ ਦੇ ਮੋਹਤਵਰਾਂ ਦੀ ਮੰਗ 'ਤੇ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਸੈਲਾ ਕਲਾਂ ਤੇ ਖੁੱਸੀ ਪੱਦੀ ਿਲੰਕ ਰੋਡ 'ਤੇ ਮਿੱਲ ਵਲੋਂ ...

ਪੂਰੀ ਖ਼ਬਰ »

3 ਕਿੱਲੋ ਚੂਰਾ ਪੋਸਤ ਸਮੇਤ 2 ਕਾਬੂ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਇੱਕ ਔਰਤ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 3 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਚੱਬੇਵਾਲ ਪੁਲਿਸ ਨੇ ਪਵਿੱਤਰ ਲਾਲ ਵਾਸੀ ਸੈਂਟਰਲ ਟਾਊਨ ਨੂੰ ...

ਪੂਰੀ ਖ਼ਬਰ »

ਕੋਕਾ ਕੋਲਾ ਫੈਕਟਰੀ ਦੇ ਵਿਰੋਧ 'ਚ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਪਿੰਡ ਜਹਾਨਖੇਲਾਂ ਦੇ ਵਾਸੀਆਂ ਵਲੋਂ ਪਿੰਡ 'ਚ ਲਗਾਈ ਜਾ ਰਹੀ ਕੋਕਾ ਕੋਲਾ ਫੈਕਟਰੀ ਨੂੰ ਬੰਦ ਕਰਵਾਉਣ ਲਈ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਰਾਹੀਂ ਮੁੱਖ ਮੰਤਰੀ ਪੰਜਾਬ ਤੇ ਮੁੱਖ ਸਕੱਤਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸੰਤ ਦੀਵਾਨ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ

ਕੋਟਫਤੂਹੀ, 12 ਜੂਨ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸੰਤ ਦੀਵਾਨ ਸਿੰਘ-ਸੰਤ ਨਿਧਾਨ ਸਿੰਘ ਪਿੰਡ ਨਡਾਲੋਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਤ ਦੀਵਾਨ ਸਿੰਘ ਦੀ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਐਸ. ਸੀ. ਵਿਦਿਆਰਥੀਆਂ ਵਿਰੋਧੀ ਸਕਾਲਰਸ਼ਿਪ ਸਕੀਮ ਵਾਪਸ ਨਾ ਲਈ ਤਾਂ ਹੋਵੇਗਾ ਵਿਆਪਕ ਅੰਦੋਲਨ-ਸੰਤ ਸਮਾਜ

ਜਲੰਧਰ, 12 ਜੂਨ (ਹਰਵਿੰਦਰ ਸਿੰਘ ਫੁੱਲ)-ਐਸ. ਸੀ. ਸਕਾਲਰਸ਼ਿਪ ਸਕੀਮ ਨੂੰ ਤਰਤੀਬ ਬੰਧ ਤਰੀਕੇ ਨਾਲ ਖਤਮ ਕਰਨ ਦੀ ਕੇਂਦਰ ਸਰਕਾਰ ਦੀ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਸੰਤ ਸਤਵਿੰਦਰ ਸਿੰਘ ਹੀਰਾ (ਰਾਸ਼ਟਰੀ ਪ੍ਰਧਾਨ ਆਅਲ ਇੰਡੀਆ ਆਦਿ ...

ਪੂਰੀ ਖ਼ਬਰ »

ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਲੋੜਵੰਦ ਮਾਤਾ ਨੂੰ ਘਰ ਬਣਾ ਕੇ ਦਿੱਤਾ

ਗੜ੍ਹਦੀਵਾਲਾ, 12 ਜੂਨ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਸੇਵੀ ਕੰਮ ਨੂੰ ਵਧਾਉਂਦੇ ਹੋਏ ਪਿੰਡ ਤਲਵੰਡੀ ਜੱਟਾਂ ਦੀ ਇਕ ਬਜ਼ੁਰਗ ਮਾਤਾ ਨੂੰ ਘਰ ਬਣਾ ਕੇ ਦਿੱਤਾ ਗਿਆ | ਇਸ ਸਬੰਧੀ ਪ੍ਰਧਾਨ ਮਨਜੋਤ ਸਿੰਘ ...

ਪੂਰੀ ਖ਼ਬਰ »

ਸਮੱਸਿਆਵਾਂ ਦੇ ਨਿਪਟਾਰੇ ਲਈ ਮੁੱਖ ਯੋਗਦਾਨ ਦੇ ਰਹੇ ਹਨ ਖੁਸ਼ਹਾਲੀ ਦੇ ਰਾਖੇ-ਟੀ.ਐਸ. ਸ਼ੇਰਗਿੱਲ

ਗੜ੍ਹਦੀਵਾਲਾ, 12 ਜੂਨ (ਗੋਂਦਪੁਰ/ਚੱਗਰ)-ਖੁਸ਼ਹਾਲੀ ਦੇ ਰਾਖੇ ਜ਼ਮੀਨੀ ਪੱਧਰ 'ਤੇ ਲੋਕਪੱਖੀ ਯੋਜਨਾਵਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਮਹੱਤਵਪੂਰਨ ਯੋਗਦਾਨ ਦੇ ਰਹੇ ਹਨ | ਹੁਣ ਤੱਕ ਰਾਜ ਵਿਚ ਕੁੱਲ 2900 ਖੁਸ਼ਹਾਲੀ ਦੇ ਰਾਖੇ ਕੰਮ ਕਰ ਰਹੇ ਹਨ ਅਤੇ ਇਸ ਸਾਲ ਦੇ ਅਖੀਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅਗੇਤੇ ਝੋਨੇ ਨੂੰ ਵਹਾਇਆ

ਹਾਜੀਪੁਰ, 12 ਜੂਨ (ਰਣਜੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਹਾਜੀਪੁਰ ਨੇ ਖੇਤੀਬਾੜੀ ਵਿਕਾਸ ਅਫ਼ਸਰ ਅਜਰ ਸਿੰਘ ਕੰਵਰ ਦੀ ਅਗਵਾਈ ਹੇਠ ਹਾਜੀਪੁਰ ਦੀ ਪੁਲਿਸ ਟੀਮ ਨਾਲ ਪਿੰਡ ...

ਪੂਰੀ ਖ਼ਬਰ »

ਪੀ. ਸੀ. ਐਮ. ਐਸ. ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਪੀ.ਸੀ.ਐਮ.ਐਸ. ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਪ੍ਰਧਾਨ ਡਾ: ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀਤੇ ਦਿਨ ਬਰਨਾਲਾ ਤੇ ਕਪੂਰਥਲਾ ਦੇ ਮੈਡੀਕਲ ਅਫ਼ਸਰਾਂ 'ਤੇ ਹੋਏ ਹਮਲੇ ਦੀ ਸਖਤ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਐਕਸ਼ਨ ਨੇ ਵੰਡੇ ਮਿੱਟੀ ਦੇ ਕੁੱਜੇ

ਹੁਸ਼ਿਆਰਪੁਰ, 12 ਜੂਨ (ਹਰਪ੍ਰੀਤ ਕੌਰ)-ਲਾਇਨਜ਼ ਕਲੱਬ ਐਕਸ਼ਨ ਨੇ ਵੱਧ ਰਹੀ ਗਰਮੀ ਕਾਰਨ ਪਾਣੀ ਦੀ ਕਮੀ ਤੇ ਪੰਛੀਆਂ ਦੀ ਪਿਆਸ ਨੂੰ ਧਿਆਨ ਵਿਚ ਰੱਖਦੇ ਹੋਏ ਗੁਰਦੁਵਾਰਾ ਮਿੱਠਾ ਟਿਵਾਣਾ ਦੇ ਬਾਹਰ ਲੋਕਾਂ ਨੂੰ ਮਿੱਟੀ ਦੇ ਕੁੱਜੇ ਭੇਟ ਕੀਤੇ | ਇਨ੍ਹਾਂ ਕੁੱਜਿਆਂ ਨੂੰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ

ਦਸੂਹਾ, 12 ਜੂਨ (ਭੁੱਲਰ)-ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਏ/ਪੇ ਕਮਿਸ਼ਨ ਦੀ ਰਿਪੋਰਟ ਜਾਰੀ ਨਾ ਹੋਣ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ | ਐਸ.ਐਮ. ਜੋਤੀ ਤੇ ਜਨਰਲ ਸਕੱਤਰ ਜੈ ਦੇਵ ਰਿਸੀ ਨੇ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਤੁਰੰਤ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਜੰਡਾ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਇਸਤਰੀ ਅਕਾਲੀ ਦਲ ਸ਼ਹਿਰੀ ਵਲੋਂ ਐਲਾਨੀ ਜਥੇਬੰਦੀ 'ਚ ਬੀਬੀ ਮਨਜੀਤ ਕੌਰ ਜੰਡਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਤੇ ਪ੍ਰੈੱਸ ਸਕੱਤਰ ਬਣਾਇਆ ਗਿਆ | ਆਪਣੀ ਇਸ ਨਿਯੁਕਤੀ ਲਈ ਉਨ੍ਹਾਂ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਅਮਰੋਹ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ

ਰਾਮਗੜ੍ਹ ਸੀਕਰੀ, 12 ਜੂਨ (ਕਟੋਚ)-ਸਰਕਾਰੀ ਹਾਈ ਸਕੂਲ ਅਮਰੋਹ ਵਿਖੇ ਸਕੂਲ ਪ੍ਰਮੁੱਖ ਅਵਤਾਰ ਸਿੰਘ ਦੀ ਦੇਖ-ਰੇਖ ਵਿਚ ਵਿਸ਼ਵ ਵਾਤਾਵਰਨ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਬੂਟਾ ਰੋਪਣ ਦੇ ਨਾਲ-ਨਾਲ ਗਿਆਨ ਪਰਖ ਮੁਕਾਬਲੇ ਵੀ ਕਰਵਾਏ ਗਏ | ਇਸ ਵਿਚ ਸਾਇੰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX