ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  about 1 hour ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  about 3 hours ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  about 3 hours ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  about 4 hours ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  about 4 hours ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  about 5 hours ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  about 5 hours ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  about 5 hours ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਮੁਖੀ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  about 6 hours ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  about 5 hours ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  about 6 hours ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  about 6 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  about 7 hours ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  about 7 hours ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  about 7 hours ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਤਰਨਤਾਰਨ

ਚੋਰਾਂ ਵਲੋਂ ਇਕੋ ਰਾਤ 5 ਘਰਾਂ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਚੋਹਲਾ ਸਾਹਿਬ 12 ਜੂਨ (ਬਲਵਿੰਦਰ ਸਿੰਘ ਚੋਹਲਾ)- ਬੀਤੀ ਰਾਤ ਕੁੱਝ ਅਣਪਛਾਤੇ ਚੋਰਾਂ ਨੇ ਕਸਬਾ ਚੋਹਲਾ ਸਾਹਿਬ ਦੇ ਧੁੰਨ ਰੋਡ 'ਤੇ ਸਥਿਤ ਪੰਜ ਵੱਖ-ਵੱਖ ਘਰਾਂ ਵਿਚ ਦਾਖਲ ਹੁੰਦਿਆਂ ਦਲੇਰਾਨਾ ਢੰਗ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਿਆਂ ਲੱਖਾਂ ਰੁਪਏ ਦੇ ...

ਪੂਰੀ ਖ਼ਬਰ »

ਖੇਤੀ ਸਿੰਚਾਈ ਲਈ ਕਿਸੇ ਵੀ ਖੇਤ ਦੇ ਹੇਠੋਂ ਲੰਘਾਈਆਂ ਜਾ ਸਕਦੀਆਂ ਹਨ ਪਾਈਪਾਂ-ਡੀ.ਸੀ.

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਜਿਸ ਵਿਚ ਪੰਜਾਬ ਜ਼ਮੀਨ ਸੁਧਾਰ ਸਕੀਮ ਵਿਚ ਸੋਧ ਕੀਤੀ ਗਈ ਸੀ, ਬਾਰੇ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਸਪੱਸ਼ਟ ...

ਪੂਰੀ ਖ਼ਬਰ »

20 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਾ ਕਾਨੂੰਨੀ ਜੁਰਮ ਹੈ-ਖੇਤੀਬਾੜੀ ਅਧਿਕਾਰੀ

ਪੱਟੀ, 12 ਜੂਨ (ਪ੍ਰਭਾਤ ਮੌਾਗਾ)- ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤਹਿਤ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾ ਝੋਨਾ ਨਾ ਲਗਾਉਣ ਦੀ ਅਪੀਲ ਕੀਤੀ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਧਿਕਾਰੀ ...

ਪੂਰੀ ਖ਼ਬਰ »

ਭਗੌੜਾ ਕਾਬੂ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਬਾਸਮਤੀ ਦੇ ਬੀਜ ਤੇ ਇਸ ਦੀ ਪਨੀਰੀ ਨੂੰ ਸੋਧਣ ਸਬੰਧੀ ਚਲਾਈ ਮੁਹਿੰਮ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਦੇ ਮਾਹਿਰਾਂ ਵਲੋਂ ਪੰਜਾਬ ਵਿਚ ਖ਼ੇਤੀਬਾੜੀ ਦੇ ਵਿਕਾਸ ਕਾਰਜਾਂ ਨੂੰ ਮਜ਼ਬੂਤ ਕਰਨ ਲਈ ਚਲਾਈ ਸਕੀਮ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਅਪਣਾਏ ਗਏ ਦੋ ਪਿੰਡ ਜੱਲੋਵਾਲ ਤੇ ਵੇਈਾਪੂਈਾ ਵਿਚ ਬਾਸਮਤੀ ਦੇ ਬੀਜ ਅਤੇ ਇਸ ਦੀ ਪਨੀਰੀ ਨੂੰ ਸੋੋਧਣ ਸਬੰਧੀ ਮੁਹਿੰਮ ਸ਼ੁਰੂ ਕੀਤੀ ਹੈ | ਇਸ ਮੁਹਿੰਮ ਵਿਚ 40 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਪ੍ਰਮਿੰਦਰ ਕੌਰ ਜ਼ਿਲ੍ਹਾ ਪਸਾਰ ਮਾਹਿਰ ਨੇ ਦਿਖਾਇਆ ਕਿ ਕਿਵੇਂ ਬਾਸਮਤੀ ਦੇ 8 ਕਿਲੋਗ੍ਰਾਮ ਬੀਜ ਨੂੰ ਬਵਿਸਟਿਨ (20 ਗ੍ਰਾਮ) ਅਤੇ ਸਟੈ੍ਰਪਟੋਸਾਇਕਲੀਨ (1 ਗ੍ਰਾਮ) ਨਾਲ ਅਤੇ ਇਸ ਦੀ ਪਨੀਰੀ ਦੀਆਂ ਜੜ੍ਹਾਂ ਨੂੰ ਬਵਿਸਟਿਨ (2 ਗ੍ਰਾਮ ਪ੍ਰਤੀ ਲੀਟਰ) ਨਾਲ ਸੋਧ ਕੇ ਝੁਲਸ ਰੋਗ ਅਤੇ ਪੈਰਾਂ ਦੇ ਗਾਲੇ ਵਰਗੀਆਂ ਵੱਡੀਆਂ ਬਿਮਾਰੀਆਂ ਜੋ ਕਈ ਵਾਰ ਵੱਡੇ ਨੁਕਸਾਨ ਦਾ ਕਾਰਨ ਬਣਦੀਆਂ ਹਨ, ਤੋਂ ਬਚਿਆ ਜਾ ਸਕਦਾ ਹੈ | ਇਸ ਮੁਹਿੰਮ ਤਹਿਤ ਹਰ ਪਿੰਡ ਦੇ 20-20 ਕਿਸਾਨਾਂ ਨੂੰ ਬਵਿਸਟਿਨ ਅਤੇ ਸਟ੍ਰੈਪਟੋਸਾਇਕਲੀਨ ਵੀ ਵੰਡੀ ਗਈ | ਇਸ ਮੌਕੇ ਡਾ. ਸ਼ਮਿੰਦਰ ਸਿੰਘ ਜ਼ਿਲ੍ਹਾ ਪਸਾਰ ਮਾਹਿਰ ਨੇ ਕਿਸਾਨਾਂ ਨੂੰ ਪੀ. ਏ. ਯੂ. ਦੁਆਰਾ ਸਮੇਂ-ਸਮੇਂ ਜਾਰੀ ਕੀਤੀਆਂ ਸਿਫਾਰਿਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਅਭਿਆਸ ਖੇਤੀ ਆਧਾਰਿਤ ਭਾਈਚਾਰੇ ਲਈ ਲਾਹੇਵੰਦ ਹੋਣਗੇ ਜੋ ਨਾ ਸਿਰਫ਼ ਵੱਧ ਰਹੇ ਉਪਜ ਨੂੰ ਯਕੀਨੀ ਬਣਾਉਣਗੇ, ਬਲਕਿ ਭੂਮੀ ਸਿਹਤ ਨੂੰ ਵੀ ਬਰਕਰਾਰ ਰੱਖਣਗੇ | ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿਚ ਮਿਲਾਉਣ ਲਈ ਉਤਸ਼ਾਹਿਤ ਕਰਦਿਆਂ ਸਮਝਾਇਆ ਕਿ ਕਿਵੇਂ ਇਹ ਫ਼ਸਲਾਂ ਦੇ ਉਤਪਾਦਦਨ ਅਤੇ ਮਿੱਟੀ ਦੀ ਸਿਹਤ ਨੂੰ ਵਧਾਵੇਗਾ ਤੇ ਪ੍ਰਦੂਸ਼ਣ ਨੂੰ ਘਟਾਵੇਗਾ | ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜੇਕਰ ਕਣਕ ਨੂੰ ਸਿਫਾਰਿਸ਼ ਕੀਤੀ ਫਾਸਫੋਰਸ ਖ਼ਾਦ ਪਾਈ ਜਾਵੇ ਤਾਂ ਝੋਨੇ, ਬਾਸਮਤੀ ਨੂੰ ਫਾਸਫੋਰਸ ਖ਼ਾਦ ਪਾਉਣ ਦੀ ਜ਼ਰੂਰਤ ਨਹੀਂ ਹੁੰਦੀ ਅਤੇ ਖ਼ਾਦਾਂ ਦੀ ਵਰਤੋਂ ਮਿੱਟੀ ਪਰਖ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਸਾਨਾਂ ਨੂੰ ਖ਼ੇਤਾਂ ਵਿਚੋਂ ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੇ ਢੰਗ ਵੀ ਦੱਸੇ | ਇਸ ਮੌਕੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਦੇ ਇੰਚਾਰਜ ਡਾ. ਪ੍ਰਮਿੰਦਰ ਕੌਰ ਨੇ ਪੀ. ਏ. ਯੂ. ਦੁਆਰਾ ਤਿਆਰ ਕੀਤੀਆਂ ਨਵੀਆਂ ਤਕਨੀਕਾਂ ਅਪਨਾਉਣ 'ਤੇ ਜ਼ੋਰ ਦਿੱਤਾ ਤੇ ਪੀ. ਏ. ਯੂ. ਦੀਆਂ ਸਿਫਾਰਿਸ਼ ਕੀਤੀਆਂ ਕਿਸਮਾਂ ਜੋ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੀਆਂ ਪ੍ਰਤੀਰੋਧਕ ਹਨ, ਨੂੰ ਬੀਜ ਕੇ ਪੈਦਾਵਾਰ ਨੂੰ ਸੁਧਾਰਿਆ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਜਨਤਕ ਪਖ਼ਾਨਿਆਂ ਦੀ ਅਣਹੋਂਦ ਕਾਰਨ ਲੋਕ ਪ੍ਰੇਸ਼ਾਨ

ਝਬਾਲ, 12 ਜੂਨ (ਸੁਖਦੇਵ ਸਿੰਘ)- ਅੱਡਾ ਝਬਾਲ ਵਿਚ ਜਨਤਕ ਪਖ਼ਾਨਿਆਂ ਦੀ ਅਣਹੋਂਦ ਕਾਰਨ ਇੱਥੇ ਕੰਮਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਬ ਤਹਿਸੀਲ ਦਾ ਹੈੱਡਕੁਆਟਰ ਹੋਣ ਤੋਂ ਇਲਾਵਾ ਬੈਂਕਾਂ, ਡਾਕ ਘਰ, ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਪੁਲਿਸ ਥਾਣੇ ਤੇ ਚੌਕੀਆਂ ਦੇ ਮੁਖੀਆਂ ਨਾਲ ਐੱਸ. ਡੀ. ਐੱਮ. ਨੇ ਕੀਤੀ ਮੀਟਿੰਗ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)- ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਸਬ ਡਵੀਜਨ ਪੱਟੀ ਅਧੀਨ ਆਉਂਦੇ ਪੁਲਿਸ ਥਾਣੇ ਤੇ ਚੌਕੀਆਂ ਦੇ ਮੁਖੀਆਂ ਦੀ ਮੀਟਿੰਗ ਐੱਸ. ਡੀ. ਐੱਮ. ਪੱਟੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਐੱਸ. ਡੀ. ਐੱਮ. ਸੁਰਿੰਦਰ ਸਿੰਘ ਨੇ ਸਮੂਹ ...

ਪੂਰੀ ਖ਼ਬਰ »

ਪਾਣੀ ਦੇ ਪੱਧਰ ਨੂੰ ਘਟਾਉਣ 'ਚ ਸਰਕਾਰਾਂ ਦਾ ਵੱਡਾ ਯੋਗਦਾਨ-ਕਿਸਾਨ ਆਗੂ

ਗੋਇੰਦਵਾਲ ਸਾਹਿਬ, 12 ਜੂਨ (ਵਰਿੰਦਰ ਸਿੰਘ ਰੰਧਾਵਾ)- ਕਿਸਾਨ ਤੇ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਜਵਾਹਰ ਸਿੰਘ, ਕੁਲਵੰਤ ਸਿੰਘ, ਭਜਨ ਸਿੰਘ ਅਤੇ ਗੁਰਮੇਜ ਸਿੰਘ ਧੂੰਦਾ ਨੇ ਕਿਹਾ ਕਿ ਰਾਜ ਵਿਚ ਪਾਣੀ ਦੇ ਪੱਧਰ ਘੱਟਣ ਲਈ ਕੇਵਲ ਕਿਸਾਨਾਂ ਨੂੰ ਜ਼ਿਮੇਵਾਰ ਠਹਿਰਾਇਆ ਜਾ ...

ਪੂਰੀ ਖ਼ਬਰ »

ਬਹਾਦਰ ਨਗਰ ਪਿੰਡ ਕਿਸਾਨ ਦਾ ਝੋਨਾ ਵਾਹੁਣ ਆਈ ਮਹਿਕਮੇ ਦੀ ਟੀਮ ਕਿਸਾਨ ਜਥੇਬੰਦੀ ਨੇ ਬੇਰੰਗ ਮੋੜੀ

ਅਮਰਕੋਟ, 12 ਜੂਨ (ਭੱਟੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਸਕੱਤਰ ਡਾ. ਸੁਖਵੰਤ ਸਿੰਘ ਵਲਟੋਹਾ, ਬਖ਼ਸ਼ੀਸ਼ ਸਿੰਘ ਬਹਾਦਰ ਨਗਰ ਦੀ ਅਗਵਾਈ ਹੇਠ ਕਿਸਾਨਾਂ ਨੇ ਪਿੰਡ ਬਹਾਦਰ ਨਗਰ ਵਿਚ ਵਿਸ਼ਾਲ ਇਕੱਠ ਕਰਕੇ ਕਿਸਾਨ ਦੇ ਲਾਏ ਝੋਨੇ ਦੀ ਰਾਖੀ ਕਰਦਿਆਂ ਖ਼ੇਤੀਬਾੜੀ ...

ਪੂਰੀ ਖ਼ਬਰ »

ਮਾਤਾ ਵੈਸ਼ਨੋ ਦੇਵੀ ਤੇ ਸ਼ਿਵ ਖੌੜੀ ਦੇ ਦਰਸ਼ਨਾਂ ਨੂੰ ਦੂਸਰੀ ਬੱਸ ਯਾਤਰਾ 24 ਨੂੰ ਹੋਵੇਗੀ ਰਵਾਨਾ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)- ਸ੍ਰੀ ਰਾਮ ਬੁਆਨਾ ਸੇਵਕ ਸਭਾ ਰਾਮਲੀਲਾ ਕਲੱਬ ਪੱਟੀ ਦੇ ਬਾਬਾ ਰਾਧਾ ਨੰਦ ਗਿਰੀ ਮਹਾਰਾਜ ਦੀ ਅਗਵਾਈ ਹੇਠ ਪੱਟੀ ਨਿਵਾਸੀ ਸੰਗਤਾਂ ਨੂੰ ਮਾਤਾ ਵੈਸ਼ਣੋ ਦੇਵੀ ਤੇ ਸ਼ਿਵ ਖੌੜੀ ਦੇ ਦਰਸ਼ਨਾਂ ਨੂੰ ਦੂਸਰੀ ਬੱਸ ਯਾਤਰਾ 24 ਜੂਨ ਨੂੰ ...

ਪੂਰੀ ਖ਼ਬਰ »

ਪ.ਸ.ਸ.ਫ. ਦੀ ਜ਼ਰੂਰੀ ਮੀਟਿੰਗ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਪ. ਸ. ਸ. ਫ. ਤਰਨਤਾਰਨ ਦੀ ਜ਼ਰੂਰੀ ਮੀਟਿੰਗ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਜਿਸ 'ਚ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐੱਸ. ਡੀ. ਐੱਮ. ਤਰਨਤਾਰਨ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਅਮਰਜੋਤ ਸਿੰਘ ਸੰਧੂ ਦੇ ਕੈਨੇਡਾ 'ਚ ਐੱਮ. ਐੱਲ. ਏ. ਦੀ ਚੋਣ ਜਿੱਤਣ 'ਤੇ ਭਲਾਈਪੁਰ ਵਾਸੀਆਂ 'ਚ ਖੁਸ਼ੀ ਦੀ ਲਹਿਰ

ਮੀਆਂ ਵਿੰਡ 12, ਜੂਨ (ਗੁਰਪਰਤਾਪ ਸਿੰਘ ਸੰਧੂ)- ਪਿੰਡ ਭਲਾਈਪੁਰ ਡੋਗਰਾਂ ਵਿਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਇੱਥੋਂ ਦੇ ਜੰਮਪਲ ਅਮਰਜੋਤ ਸਿੰਘ ਸੰਧੂ ਨੇ ਕਨੇਡਾ ਦੇ ਸ਼ਹਿਰ ਬਰੇਂਮਪਟਨ ਵੈਸਟ ਤੋਂ ਕਨਜਰਵੇਟਿਵ ਪਾਰਟੀ ਵਲੋਂ ਚੋਣ ਲੜ ਕੇ ਜਿੱਤਣ ਦਾ ਪਤਾ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਾਹ ਢੰਡ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਝਬਾਲ, 12 ਜੂਨ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਪੈਂਦੇ ਨਜ਼ਦੀਕੀ ਪਿੰਡ ਢੰਡ ਵਿਖੇ ਕਾਂਗਰਸ ਜ਼ਿਲ੍ਹਾ ਜਰਨਲ ਸਕੱਤਰ ਸੁਰਜੀਤ ਸਿੰਘ ਸ਼ਾਹ ਢੰਡ ਵਲੋਂ ਪਿੰਡ ਵਾਸੀਆਂ ਦੀ ਵੱਡੀ ਹਾਜ਼ਰੀ 'ਚ ਪਿੰਡ ਦੇ ਵਾਰਡ ਨੰ. 6 ਦੀ ਗਲੀ ਦੇ ਰਸਤੇ ਨੂੰ ਪੱਕਾ ਕਰਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਗੈਸ ਸਿਲੰਡਰ ਵਿਚੋਂ ਗੈਸ ਦੀ ਥਾਂ ਨਿਕਲਿਆ 4 ਕਿੱਲੋ ਤੋਂ ਵੱਧ ਪਾਣੀ

ਸਰਾਏਾ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)- ਭਾਰਤ ਸਰਕਾਰ ਵਲੋਂ ਪੰਜਾਬ ਦੇ ਪਿੰਡ ਨੂੰ ਧੂੰਆਂ ਰਹਿਤ ਕਰਨ ਦੇ ਮਕਸਦ ਨਾਲ ਲੋਕਾਂ ਨੂੰ ਮੁਫ਼ਤ ਗੈਸ ਕੁਨਕੈਸ਼ਨ ਵੰਡੇ ਜਾ ਰਹੇ ਹਨ ਤੇ ਲੋਕਾਂ ਨੂੰ ਧੂੰਏਾ ਤੋਂ ਲੱਗਣ ਵਾਲੀਆਂ ਬਿਮਾਰੀਆਂ ਪ੍ਰਤੀ ਪਿੰਡ-ਪਿੰਡ ਜਾ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੀਨਪੁਰ ਨੂੰ ਡੇਹਰਾ ਸਾਹਿਬ ਵਿਖੇ ਕੀਤਾ ਸਨਮਾਨਿਤ

ਫਤਿਆਬਾਦ, 12 ਜੂਨ (ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਮੀਤ ਪ੍ਰਧਾਨ ਜਥੇ. ਅਵਤਾਰ ਸਿੰਘ ਜਾਮਾਰਾਏ, ਜਥੇ. ਬਾਬਾ ਪਿਆਰਾ ਸਿੰਘ ਲੁਹਾਰ ਤੇ ਹੋਰਨਾਂ ਦੀ ਹਾਜ਼ਰੀ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਬਾਬਾ ਪੂਰਨ ਦਾਸ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ

ਸਰਾੲਾੇ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)¸ ਸੰਤ ਬਾਬਾ ਪੂਰਨ ਦਾਸ ਪਬਲਿਕ ਸਕੂਲ ਗੰਡੀਵਿੰਡ 'ਚ ਬੱਚਿਆ ਦਾ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਇਹ ਕੈਂਪ ਲਗਾਇਆ | ਇਸ 'ਚ ਬੱਚਿਆਂ ...

ਪੂਰੀ ਖ਼ਬਰ »

ਨਵ-ਨਿਯੁਕਤ ਮੈਨੇਜਰ ਜਸਵਿੰਦਰ ਸਿੰਘ ਨੂੰ ਰਾਮਗੜ੍ਹੀਆ ਸਕੂਲ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਨਵ-ਨਿਯੁਕਤ ਮੈਨੇਜਰ ਜਸਵਿੰਦਰ ਸਿੰਘ ਅਲਾਦੀਨਪੁਰ ਨੂੰ ਸਥਾਨਕ ਸ਼ਹਿਰ ਦੇ ਰਾਮਗੜ੍ਹੀਆ ਪਬਲਿਕ ਸਕੂਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਹੋਰ ਨਾਮੀ ਹਸਤੀਆਂ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਿਰਵੈਲ ਸਿੰਘ ਡਾਲੇਕੇ ਨੇ ਕਿਸਾਨ ਜਥੇਬੰਦੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਤਰਨ ਤਾਰਨ, 12 ਜੂਨ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਗੁਰੂ ਅਰਜਨ ਦੇਵ ਜ਼ੋਨ ਕਮੇਟੀ ਦੇ ਕਿਸਾਨ ਆਗੂ ਨਿਰਵੈਲ ਸਿੰਘ ਡਾਲੇਕੇ ਨੇ ਜਥੇਬੰਦੀ ਦੇ ਸਾਰਿਆਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ | ਇਸ ਸਬੰਧੀ ਗੱਲਬਾਤ ਕਰਦਿਆਂ ਨਿਰਵੈਲ ਸਿੰਘ ਡਾਲੇਕੇ ...

ਪੂਰੀ ਖ਼ਬਰ »

ਹਵੇਲੀ ਦੀ ਕੰਧ ਢਾਹੁਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਹਵੇਲੀ ਦੀ ਕੰਧ ਢਾਹੁਣ ਅਤੇ ਸਾਮਾਨ ਦੀ ਭੰਨਤੋੜ ਕਰਨ ਤੋਂ ਇਲਾਵਾ ਇਕ ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਔਰਤ ਸਮੇਤ 8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀ ਆਮਦ ਪਿਛਲੇ ਸਾਲ ਦੇ ਮੁਕਾਬਲੇ 3 ਫੀਸਦੀ ਵੱਧ-ਸੰਦੀਪ ਰਿਸ਼ੀ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਇਸ ਹਾੜੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਕਣਕ ਦੀ ਆਮਦ 62,88,997 ਕੁਇੰਟਲ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਤਿੰਨ ਫੀਸਦੀ ਵੱਧ ਹੈ | ਇਸ ਪ੍ਰਾਪਤੀ ਲਈ ਜ਼ਿਲ੍ਹੇ ਦੇ ਕਿਸਾਨਾਂ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ...

ਪੂਰੀ ਖ਼ਬਰ »

ਝਗੜੇ ਸਬੰਧੀ ਦਿੱਤੀ ਦਰਖਾਸਤ 'ਤੇ ਕਾਰਵਾਈ ਨਾ ਕਰਨ ਨੂੰ ਲੈ ਕੇ ਕਿਸਾਨਾਂ ਦਿੱਤਾ ਧਰਨਾ

ਖਡੂਰ ਸਾਹਿਬ, 12 ਜੂਨ (ਮਾਨ ਸਿੰਘ)-ਕਿਸਾਨ ਸ਼ੰਘਰਸ਼ ਕਮੇਟੀ ਦੇ ਆਗੂਆਂ ਵਲੋਂ ਪੁਲਿਸ ਚੌਾਕੀ ਖਡੂਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ | ਇਸ ਧਰਨੇ ਮੌਕੇ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਨੇ ਸਥਾਨਕ ਪੁਲਿਸ 'ਤੇ ਦੋਸ਼ ...

ਪੂਰੀ ਖ਼ਬਰ »

ਮਾਰੂਤੀ ਕਾਰ 'ਚੋਂ 300 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ

ਹਰੀਕੇ ਪੱਤਣ, 12 ਜੂਨ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੁਲਿਸ ਨੇ ਮਾਰੂਤੀ ਕਾਰ 'ਚੋਂ 300 ਬੋਤਲਾਂ ਨਜਾਇਜ਼ ਦੇਸੀ ਸਰਾਬ ਬਰਾਮਦ ਕੀਤੀ ਹੈ ਜਦਕਿ ਕਾਰ ਚਾਲਕ ਕਾਰ ਛੱਡ ਕੇ ਫਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰੀੇ ਦੇ ਐੱਸ. ਐੱਚ. ਓ. ਪ੍ਰਭਜੀਤ ਸਿੰਘ ਗਿੱਲ ...

ਪੂਰੀ ਖ਼ਬਰ »

-ਮਾਮਲਾ ਲੰਮੇ ਸਮੇਂ ਤੋਂ ਦਿੱਤੀਆਂ ਦਰਖਾਸਤਾਂ ਦਾ ਨਿਪਟਾਰਾ ਨਾ ਹੋਣ ਦਾ- ਕਿਸਾਨ ਸੰਘਰਸ਼ ਕਮੇਟੀ ਵਲੋਂ ਥਾਣਾ ਚੋਹਲਾ ਸਾਹਿਬ ਦਾ ਘਿਰਾਓ

ਚੋਹਲਾ ਸਾਹਿਬ, 12 ਜੂਨ (ਬਲਵਿੰਦਰ ਸਿੰਘ)- ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਲੰਮੇ ਸਮੇਂ ਤੋਂ ਦਰਖਾਸਤਾਂ ਦਾ ਨਿਪਟਾਰਾ ਨਾ ਕੀਤੇ ਜਾਣ ਵਿਰੁੱਧ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਦਾ ਘਿਰਾਓ ਕੀਤਾ ਗਿਆ, ਜਿਸ ਦੀ ਅਗਵਾਈ ਅਜੀਤ ...

ਪੂਰੀ ਖ਼ਬਰ »

ਪਰਮਜੀਤ ਕੌਰ ਗਿੱਲ ਵਲੋਂ ਆਰ.ਐੱਸ. ਹੋਟਲ ਤੇ ਰੈਸਟੋਰੈਂਟ ਦਾ ਉਦਘਾਟਨ

ਸਰਹਾਲੀ ਕਲਾਂ/ਤਰਨ ਤਾਰਨ, 12 ਜੂਨ (ਹੁੰਦਲ, ਜੋਸ਼ੀ)- ਨੌਸ਼ਹਿਰਾ ਪੰਨੂੰਆ ਨੈਸ਼ਨਲ ਹਾਈਵੇਅ ਤੇ ਨਵੇਂ ਬਣੇ ਆਰ. ਐੱਸ. ਹੋਟਲ ਅਤੇ ਰੈਸਟੋਰੈਂਟ ਦਾ ਉਦਘਾਟਨ ਕੀਤਾ ਗਿਆ | ਨੌਜਵਾਨ ਕਾਂਗਰਸੀ ਆਗੂ ਰਾਜਾ ਪੰਨੂੰ ਦੇ ਇਸ ਹੋਟਲ ਦਾ ਸ਼ੁੱਭ ਆਰੰਭ ਵਿਧਾਇਕ ਹਰਮਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ 15 ਤੋਂ ਮੰਤਰੀਆਂ ਦੇ ਘਰਾਂ ਵੱਲ ਮਸ਼ਾਲ ਮਾਰਚ ਦਾ ਐਲਾਨ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ 15 ਜੂਨ ਤੋਂ ਸੂਬੇ ਦੇ ਸਮੂਹ ਮੰਤਰੀਆ ਦੇ ਘਰ ਵੱਲ ਨੂੰ ਲੜੀਵਾਰ ਮਸ਼ਾਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਮੁਲਾਜ਼ਮਾਂ ਵਲੋਂ ਮੰਤਰੀਆਂ ਨੂੰ ਇਸ ਵਾਰ ਮੰਗ ਪੱਤਰ ਦੇਣ ਦੀ ਬਜਾਇ ...

ਪੂਰੀ ਖ਼ਬਰ »

ਨਾਜਾਇਜ਼ ਕਬਜਿਆਂ ਿਖ਼ਲਾਫ਼ ਵਣ ਵਿਭਾਗ ਨੇ ਸ਼ੁਰੂ ਕੀਤੀ ਮੁਹਿੰਮ

ਗੋਇੰਦਵਾਲ ਸਾਹਿਬ, 12 ਜੂਨ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਵਣ ਵਿਭਾਗ ਵਲੋਂ ਅੱਜ ਗੋਇੰਦਵਾਲ ਸਾਹਿਬ ਬੱਸ ਅੱਡੇ ਦੇ ਸਾਹਮਣੇ ਵੱਡੇ ਪੱਧਰ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਸ਼ੁਰੂਆਤ ਕੀਤੀ | ਇੱਥੇ ਦੱਸਣਯੋਗ ਹੈ ਕਿ ਗੋਇੰਦਵਾਲ ਸਾਹਿਬ ਵਿਖੇ ਪਿਛਲੇ ...

ਪੂਰੀ ਖ਼ਬਰ »

ਮਰੀਜ਼ਾਂ ਦੀ ਮਦਦ ਲਈ ਕਾਰ ਸੇਵਾ ਵਾਲੇ ਬਾਬੇ ਅੱਗੇ ਆਉਣ-ਸੰਘਾ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਕਾਰ ਸੇਵਾ ਦੇ ਨਾਂਅ 'ਤੇ ਕਈ ਮਹਾਂਪੁਰਸ਼ ਦੇਸ਼ਾਂ, ਵਿਦੇਸ਼ਾਂ ਤੋਂ ਉਗਰਾਹੀ ਕਰਕੇ ਗੁਰਦੁਆਰਿਆਂ ਦੇ ਨਾਲ-ਨਾਲ ਸਕੂਲ, ਕਾਲਜ ਤੇ ਹਸਪਤਾਲਾਂ ਦੀ ਉਸਾਰੀ ਕਰਵਾ ਰਹੇ ਹਨ, ਜਿੱਥੇ ਕਾਰ ਸੇਵਾ ਵਾਲੇ ਬਾਬਿਆਂ ਨੂੰ ਇਨ੍ਹਾਂ ਦੇ ਸ਼ਰਧਾਲੂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸਰਾਏਾ ਅਮਾਨਤ ਖਾਂ 12 ਜੂਨ (ਨਰਿੰਦਰ ਸਿੰਘ ਦੋਦੇ)- ਪਿੰਡ ਸਰਾਏਾ ਅਮਾਨਤ ਖਾਂ ਦੇ ਸਮੂਹ ਨਗਰ ਨਿਵਾਸੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਦੀ ਸ਼ਹੀਦੀ ਦਿਹਾੜੇ 'ਤੇ ਜੂਨ '84 ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਵੱਡਾ ਘਰ ਵਿਖੇ ਰਾਤ ਨੂੰ 7 ਵਜੇ ਤੋਂ ਲੈ ਕੇ 10 ਵਜੇ ...

ਪੂਰੀ ਖ਼ਬਰ »

ਰੀਟਾ ਗਿੱਲ ਨੇ ਸਰਕਾਰੀ ਕੰਨਿਆ ਸਕੂਲ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕੀਤੇ ਵਾਅਦਿਆਂ ਅਨੁਸਾਰ ਸਰਕਾਰੀ ਸਕੂਲਾਂ 'ਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਖ਼ਾਲੀ ਪਿ੍ੰਸੀਪਲਾਂ ਦੇ ਅਹੁਦਿਆਂ 'ਤੇ ਲੋੜ ਅਨੁਸਾਰ ਤਬਾਦਲੇ ਤੇ ...

ਪੂਰੀ ਖ਼ਬਰ »

ਸਿਹਤ ਤੇ ਬਾਗ਼ਬਾਨੀ ਵਿਭਾਗ ਵਲੋਂ ਫਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਦੇ ਨੋਟੀਫਾਈਡ ਏਰੀਏ ਵਿਚ ਪੈਂਦੀਆਂ ਫਲ, ਸਬਜ਼ੀਆਂ ਦੀਆਂ ਦੁਕਾਨਾਂ ਦੀ ਪੰਜਾਬ ਮੰਡੀ ਬੋਰਡ, ਸਿਹਤ ਵਿਭਾਗ ਤੇ ਬਾਗ਼ਬਾਨੀ ਵਿਭਾਗ ਵਲੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਮੀਆਂਵਿੰਡ ਵਲੋਂ ਮੱਖਣ ਸਿੰਘ ਹੋਠੀਆਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਖਡੂਰ ਸਾਹਿਬ, 12 ਜੂਨ (ਅਮਰਪਾਲ ਸਿੰਘ)- ਪਿੰਡ ਹੋਠੀਆਂ ਦੇ ਅਕਾਲੀ ਆਗੂ ਸਵ. ਮੱਖਣ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਗ੍ਰਹਿ ਵਿਖੇ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਨੇ ਸਵ. ਮੱਖਣ ਸਿੰਘ ਦੇ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਦੋਸ਼ 'ਚ ਕੇਸ ਦਰਜ

ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 3 ਵਿਅਕਤੀ ਕਾਬੂ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਪੱਟੀ ਅਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX