ਤਾਜਾ ਖ਼ਬਰਾਂ


ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  29 minutes ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪਰਾਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ .....
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  45 minutes ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਦੀ ਰਿਮਾਂਡ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ...
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  about 1 hour ago
ਤਿਰੂਵਨੰਤਪੁਰਮ, 18 ਅਕਤੂਬਰ - ਸਬਰੀਮਾਲਾ ਮੰਦਰ ਦੇ ਮੁੱਖ ਪੁਜਾਰੀ ਕੰਦਾਰਾਰੁ ਰਾਜੀਵਾਰੁ ਨੇ ਕਿਹਾ ਕਿ ਸੁਪਰੀਮ ਕੋਰਟ ਸਿਰਫ਼ ਕਾਨੂੰਨ ਦੇਖਦਾ ਹੈ ਰੀਤੀ ਰਿਵਾਜ਼ਾਂ ਅਤੇ ਪਰੰਪਰਾਵਾਂ ਨੂੰ ਨਹੀਂ ਸਮਝਦਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸ਼ਰਧਾਲੂ ਚਾਹੁੰਦੇ ਹਨ ਕਿ ਸਬਰੀਮਾਲਾ...
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ -ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਸਬਰੀਮਾਲਾ ਮੰਦਰ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਔਰਤਾਂ ਅਤੇ ਪੁਰਸ਼ਾਂ ਦੀ ਸਮਾਨਤਾ ਚੰਗੀ ਗੱਲ ਹੈ, ਪਰ ਇੰਨੇ ਸਾਲਾਂ ਤੋਂ ਚਲੀ ਆ ਰਹੀ ਪਰੰਪਰਾ ਅਤੇ ਉਸ ਦਾ ਪਾਲਨ ਕਰਨ ਵਾਲੇ ਲੋਕਾਂ ਦੀਆਂ....
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਸ਼ੀਸ਼ ਨੇ ਆਤਮ ਸਮਰਪਣ ਲਈ ਅਰਜ਼ੀ ਦਿੱਤੀ ਸੀ....
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  about 2 hours ago
ਸੁਲਤਾਨ ਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  about 2 hours ago
ਭੋਪਾਲ, 18 ਅਕਤੂਬਰ- ਗੋਧਰਾ ਅਤੇ ਰਤਲਾਮ ਵਿਚਕਾਰ ਤ੍ਰਿਵਿੰਦਰਮ ਰਾਜਧਾਨੀ ਐਕਸਪ੍ਰੈੱਸ ਨਾਲ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਜਦਕਿ ਰੇਲ ਗੱਡੀ ਦੇ ਦੋ ਡਿੱਬੇ ਪਟਰੀ ਤੋਂ ਉਤਰ ਗਏ। ਜਾਣਕਾਰੀ ਲਈ ਦੱਸ ਦੇਈਏ ਕਿ
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  24 minutes ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- 12 ਦਿਨ ਤੋਂ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੇ ਅੱਜ ਆਪਣੇ ਇਕ ਸਾਥੀ ਨੂੰ ਸਹੀ ਮੈਡੀਕਲ ਸਹੂਲਤ ਨਾ ਮਿਲਣ ਦੇ ਵਿਰੋਧ 'ਚ ਦੂਖ-ਨਿਵਾਰਨ ਸਾਹਿਬ ਚੌਕ 'ਚ ਜਾਮ ਲੱਗਾ ਦਿੱਤਾ। ਇਨ੍ਹਾਂ ਅਧਿਆਪਕਾਂ ਨੇ ਦੋਸ਼ ...
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  about 4 hours ago
ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ) - ਐਸ.ਐਸ.ਏ/ ਅਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਕੀਤੀ ਕਟੌਤੀ ਤੇ ਸੰਘਰਸ਼ ਕਰ ਰਹੇ ਕਈ ਅਧਿਆਪਕਾਂ ਦੀ ਮੁਅੱਤਲੀ ਖਿਲਾਫ ਅੱਜ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਅਧਿਆਪਕਾਂ ਵਲੋਂ ਸਾਂਝਾ ਅਧਿਆਪਕ ਮੋਰਚਾ...
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ - ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 21 ਪੈਸੇ ਦੀ ਕਮੀ ਹੋਣ ਨਾਲ ਪੈਟਰੋਲ 82.62 ਰੁਪਏ ਹੋ ਗਿਆ ਤੇ ਉਥੇ ਹੀ, ਡੀਜ਼ਲ ਦੀ ਕੀਮਤ 'ਚ ਵੀ 11 ਪੈਸੇ ਦੀ ਕਮੀ ਦਰਜ ਕੀਤੇ ਜਾਣ ਨਾਲ ਡੀਜਲ 75...
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 5 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ 'ਚ ਹਵਾ ਗੁਣਵਤਾ ਇਸ ਮੌਸਮ 'ਚ ਪਹਿਲੀ ਵਾਰ ਬਹੁਤ ਖਰਾਬ ਸ਼੍ਰੇਣੀ 'ਚ ਆ ਗਿਆ ਹੈ ਤੇ ਕੌਮੀ ਰਾਜਧਾਨੀ ਦੇ ਕਈ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੋ ਗਿਆ ਹੈ। ਹਵਾ ਦੀ ਗੁੱਣਵਤਾ ਖਰਾਬ ਹੋਣ ਲਈ ਵਾਹਨਾਂ ਦੇ ਪ੍ਰਦੂਸ਼ਣ, ਨਿਰਮਾਣ ਸਰਗਰਮੀਆਂ ਤੇ ਮੌਸਮ ਸਬੰਧੀ...
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 18 ਅਕਤੂਬਰ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਤਹਿਰੀਕ-ਉਲ-ਮੁਜਾਹਿਦੀਨ ਦਾ ਲੁੜੀਂਦਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਮਾਰਿਆ ਗਿਆ ਹੈ। ਬਾਰਾਮੁਲਾ ਦੇ ਪਟਨ 'ਚ ਪੁਲਿਸ ਪਾਰਟੀ 'ਤੇ ਗਰਨੇਡ ਹਮਲਾ ਕਰਨ ਦੇ ਮਾਮਲੇ 'ਚ ਇਹ ਅੱਤਵਾਦੀ ਲੁੜੀਂਦਾ ਸੀ। ਮੁੱਠਭੇੜ ਮਗਰੋਂ ਹਥਿਆਰ...
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੀ ਇਕ ਅਦਾਲਤ ਪੱਤਰਕਾਰ ਪ੍ਰਿਆ ਰਮਾਨੀ ਖਿਲਾਫ ਐਮ.ਜੇ.ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਤੇ ਅੱਜ ਸੁਣਵਾਈ ਕਰੇਗੀ। ਰਮਾਨੀ ਨੇ ਅਕਬਰ 'ਤੇ ਸਰੀਰਕ ਸੋਸ਼ਣ ਦੇ ਦੋਸ਼ ਲਗਾਏ ਹਨ। ਰਮਾਨੀ ਖਿਲਾਫ ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਇੱਥੇ...
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਤਰਨਤਾਰਨ

ਚੋਰਾਂ ਵਲੋਂ ਇਕੋ ਰਾਤ 5 ਘਰਾਂ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਚੋਹਲਾ ਸਾਹਿਬ 12 ਜੂਨ (ਬਲਵਿੰਦਰ ਸਿੰਘ ਚੋਹਲਾ)- ਬੀਤੀ ਰਾਤ ਕੁੱਝ ਅਣਪਛਾਤੇ ਚੋਰਾਂ ਨੇ ਕਸਬਾ ਚੋਹਲਾ ਸਾਹਿਬ ਦੇ ਧੁੰਨ ਰੋਡ 'ਤੇ ਸਥਿਤ ਪੰਜ ਵੱਖ-ਵੱਖ ਘਰਾਂ ਵਿਚ ਦਾਖਲ ਹੁੰਦਿਆਂ ਦਲੇਰਾਨਾ ਢੰਗ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਿਆਂ ਲੱਖਾਂ ਰੁਪਏ ਦੇ ...

ਪੂਰੀ ਖ਼ਬਰ »

ਖੇਤੀ ਸਿੰਚਾਈ ਲਈ ਕਿਸੇ ਵੀ ਖੇਤ ਦੇ ਹੇਠੋਂ ਲੰਘਾਈਆਂ ਜਾ ਸਕਦੀਆਂ ਹਨ ਪਾਈਪਾਂ-ਡੀ.ਸੀ.

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਜਿਸ ਵਿਚ ਪੰਜਾਬ ਜ਼ਮੀਨ ਸੁਧਾਰ ਸਕੀਮ ਵਿਚ ਸੋਧ ਕੀਤੀ ਗਈ ਸੀ, ਬਾਰੇ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਸਪੱਸ਼ਟ ...

ਪੂਰੀ ਖ਼ਬਰ »

20 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਾ ਕਾਨੂੰਨੀ ਜੁਰਮ ਹੈ-ਖੇਤੀਬਾੜੀ ਅਧਿਕਾਰੀ

ਪੱਟੀ, 12 ਜੂਨ (ਪ੍ਰਭਾਤ ਮੌਾਗਾ)- ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤਹਿਤ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾ ਝੋਨਾ ਨਾ ਲਗਾਉਣ ਦੀ ਅਪੀਲ ਕੀਤੀ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਧਿਕਾਰੀ ...

ਪੂਰੀ ਖ਼ਬਰ »

ਭਗੌੜਾ ਕਾਬੂ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਬਾਸਮਤੀ ਦੇ ਬੀਜ ਤੇ ਇਸ ਦੀ ਪਨੀਰੀ ਨੂੰ ਸੋਧਣ ਸਬੰਧੀ ਚਲਾਈ ਮੁਹਿੰਮ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਦੇ ਮਾਹਿਰਾਂ ਵਲੋਂ ਪੰਜਾਬ ਵਿਚ ਖ਼ੇਤੀਬਾੜੀ ਦੇ ਵਿਕਾਸ ਕਾਰਜਾਂ ਨੂੰ ਮਜ਼ਬੂਤ ਕਰਨ ਲਈ ਚਲਾਈ ਸਕੀਮ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਅਪਣਾਏ ਗਏ ਦੋ ...

ਪੂਰੀ ਖ਼ਬਰ »

ਜਨਤਕ ਪਖ਼ਾਨਿਆਂ ਦੀ ਅਣਹੋਂਦ ਕਾਰਨ ਲੋਕ ਪ੍ਰੇਸ਼ਾਨ

ਝਬਾਲ, 12 ਜੂਨ (ਸੁਖਦੇਵ ਸਿੰਘ)- ਅੱਡਾ ਝਬਾਲ ਵਿਚ ਜਨਤਕ ਪਖ਼ਾਨਿਆਂ ਦੀ ਅਣਹੋਂਦ ਕਾਰਨ ਇੱਥੇ ਕੰਮਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਬ ਤਹਿਸੀਲ ਦਾ ਹੈੱਡਕੁਆਟਰ ਹੋਣ ਤੋਂ ਇਲਾਵਾ ਬੈਂਕਾਂ, ਡਾਕ ਘਰ, ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਪੁਲਿਸ ਥਾਣੇ ਤੇ ਚੌਕੀਆਂ ਦੇ ਮੁਖੀਆਂ ਨਾਲ ਐੱਸ. ਡੀ. ਐੱਮ. ਨੇ ਕੀਤੀ ਮੀਟਿੰਗ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)- ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਸਬ ਡਵੀਜਨ ਪੱਟੀ ਅਧੀਨ ਆਉਂਦੇ ਪੁਲਿਸ ਥਾਣੇ ਤੇ ਚੌਕੀਆਂ ਦੇ ਮੁਖੀਆਂ ਦੀ ਮੀਟਿੰਗ ਐੱਸ. ਡੀ. ਐੱਮ. ਪੱਟੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਐੱਸ. ਡੀ. ਐੱਮ. ਸੁਰਿੰਦਰ ਸਿੰਘ ਨੇ ਸਮੂਹ ...

ਪੂਰੀ ਖ਼ਬਰ »

ਪਾਣੀ ਦੇ ਪੱਧਰ ਨੂੰ ਘਟਾਉਣ 'ਚ ਸਰਕਾਰਾਂ ਦਾ ਵੱਡਾ ਯੋਗਦਾਨ-ਕਿਸਾਨ ਆਗੂ

ਗੋਇੰਦਵਾਲ ਸਾਹਿਬ, 12 ਜੂਨ (ਵਰਿੰਦਰ ਸਿੰਘ ਰੰਧਾਵਾ)- ਕਿਸਾਨ ਤੇ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਜਵਾਹਰ ਸਿੰਘ, ਕੁਲਵੰਤ ਸਿੰਘ, ਭਜਨ ਸਿੰਘ ਅਤੇ ਗੁਰਮੇਜ ਸਿੰਘ ਧੂੰਦਾ ਨੇ ਕਿਹਾ ਕਿ ਰਾਜ ਵਿਚ ਪਾਣੀ ਦੇ ਪੱਧਰ ਘੱਟਣ ਲਈ ਕੇਵਲ ਕਿਸਾਨਾਂ ਨੂੰ ਜ਼ਿਮੇਵਾਰ ਠਹਿਰਾਇਆ ਜਾ ...

ਪੂਰੀ ਖ਼ਬਰ »

ਬਹਾਦਰ ਨਗਰ ਪਿੰਡ ਕਿਸਾਨ ਦਾ ਝੋਨਾ ਵਾਹੁਣ ਆਈ ਮਹਿਕਮੇ ਦੀ ਟੀਮ ਕਿਸਾਨ ਜਥੇਬੰਦੀ ਨੇ ਬੇਰੰਗ ਮੋੜੀ

ਅਮਰਕੋਟ, 12 ਜੂਨ (ਭੱਟੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਸਕੱਤਰ ਡਾ. ਸੁਖਵੰਤ ਸਿੰਘ ਵਲਟੋਹਾ, ਬਖ਼ਸ਼ੀਸ਼ ਸਿੰਘ ਬਹਾਦਰ ਨਗਰ ਦੀ ਅਗਵਾਈ ਹੇਠ ਕਿਸਾਨਾਂ ਨੇ ਪਿੰਡ ਬਹਾਦਰ ਨਗਰ ਵਿਚ ਵਿਸ਼ਾਲ ਇਕੱਠ ਕਰਕੇ ਕਿਸਾਨ ਦੇ ਲਾਏ ਝੋਨੇ ਦੀ ਰਾਖੀ ਕਰਦਿਆਂ ਖ਼ੇਤੀਬਾੜੀ ...

ਪੂਰੀ ਖ਼ਬਰ »

ਮਾਤਾ ਵੈਸ਼ਨੋ ਦੇਵੀ ਤੇ ਸ਼ਿਵ ਖੌੜੀ ਦੇ ਦਰਸ਼ਨਾਂ ਨੂੰ ਦੂਸਰੀ ਬੱਸ ਯਾਤਰਾ 24 ਨੂੰ ਹੋਵੇਗੀ ਰਵਾਨਾ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)- ਸ੍ਰੀ ਰਾਮ ਬੁਆਨਾ ਸੇਵਕ ਸਭਾ ਰਾਮਲੀਲਾ ਕਲੱਬ ਪੱਟੀ ਦੇ ਬਾਬਾ ਰਾਧਾ ਨੰਦ ਗਿਰੀ ਮਹਾਰਾਜ ਦੀ ਅਗਵਾਈ ਹੇਠ ਪੱਟੀ ਨਿਵਾਸੀ ਸੰਗਤਾਂ ਨੂੰ ਮਾਤਾ ਵੈਸ਼ਣੋ ਦੇਵੀ ਤੇ ਸ਼ਿਵ ਖੌੜੀ ਦੇ ਦਰਸ਼ਨਾਂ ਨੂੰ ਦੂਸਰੀ ਬੱਸ ਯਾਤਰਾ 24 ਜੂਨ ਨੂੰ ...

ਪੂਰੀ ਖ਼ਬਰ »

ਪ.ਸ.ਸ.ਫ. ਦੀ ਜ਼ਰੂਰੀ ਮੀਟਿੰਗ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਪ. ਸ. ਸ. ਫ. ਤਰਨਤਾਰਨ ਦੀ ਜ਼ਰੂਰੀ ਮੀਟਿੰਗ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਜਿਸ 'ਚ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐੱਸ. ਡੀ. ਐੱਮ. ਤਰਨਤਾਰਨ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਅਮਰਜੋਤ ਸਿੰਘ ਸੰਧੂ ਦੇ ਕੈਨੇਡਾ 'ਚ ਐੱਮ. ਐੱਲ. ਏ. ਦੀ ਚੋਣ ਜਿੱਤਣ 'ਤੇ ਭਲਾਈਪੁਰ ਵਾਸੀਆਂ 'ਚ ਖੁਸ਼ੀ ਦੀ ਲਹਿਰ

ਮੀਆਂ ਵਿੰਡ 12, ਜੂਨ (ਗੁਰਪਰਤਾਪ ਸਿੰਘ ਸੰਧੂ)- ਪਿੰਡ ਭਲਾਈਪੁਰ ਡੋਗਰਾਂ ਵਿਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਇੱਥੋਂ ਦੇ ਜੰਮਪਲ ਅਮਰਜੋਤ ਸਿੰਘ ਸੰਧੂ ਨੇ ਕਨੇਡਾ ਦੇ ਸ਼ਹਿਰ ਬਰੇਂਮਪਟਨ ਵੈਸਟ ਤੋਂ ਕਨਜਰਵੇਟਿਵ ਪਾਰਟੀ ਵਲੋਂ ਚੋਣ ਲੜ ਕੇ ਜਿੱਤਣ ਦਾ ਪਤਾ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਾਹ ਢੰਡ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਝਬਾਲ, 12 ਜੂਨ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਪੈਂਦੇ ਨਜ਼ਦੀਕੀ ਪਿੰਡ ਢੰਡ ਵਿਖੇ ਕਾਂਗਰਸ ਜ਼ਿਲ੍ਹਾ ਜਰਨਲ ਸਕੱਤਰ ਸੁਰਜੀਤ ਸਿੰਘ ਸ਼ਾਹ ਢੰਡ ਵਲੋਂ ਪਿੰਡ ਵਾਸੀਆਂ ਦੀ ਵੱਡੀ ਹਾਜ਼ਰੀ 'ਚ ਪਿੰਡ ਦੇ ਵਾਰਡ ਨੰ. 6 ਦੀ ਗਲੀ ਦੇ ਰਸਤੇ ਨੂੰ ਪੱਕਾ ਕਰਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਗੈਸ ਸਿਲੰਡਰ ਵਿਚੋਂ ਗੈਸ ਦੀ ਥਾਂ ਨਿਕਲਿਆ 4 ਕਿੱਲੋ ਤੋਂ ਵੱਧ ਪਾਣੀ

ਸਰਾਏਾ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)- ਭਾਰਤ ਸਰਕਾਰ ਵਲੋਂ ਪੰਜਾਬ ਦੇ ਪਿੰਡ ਨੂੰ ਧੂੰਆਂ ਰਹਿਤ ਕਰਨ ਦੇ ਮਕਸਦ ਨਾਲ ਲੋਕਾਂ ਨੂੰ ਮੁਫ਼ਤ ਗੈਸ ਕੁਨਕੈਸ਼ਨ ਵੰਡੇ ਜਾ ਰਹੇ ਹਨ ਤੇ ਲੋਕਾਂ ਨੂੰ ਧੂੰਏਾ ਤੋਂ ਲੱਗਣ ਵਾਲੀਆਂ ਬਿਮਾਰੀਆਂ ਪ੍ਰਤੀ ਪਿੰਡ-ਪਿੰਡ ਜਾ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੀਨਪੁਰ ਨੂੰ ਡੇਹਰਾ ਸਾਹਿਬ ਵਿਖੇ ਕੀਤਾ ਸਨਮਾਨਿਤ

ਫਤਿਆਬਾਦ, 12 ਜੂਨ (ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਮੀਤ ਪ੍ਰਧਾਨ ਜਥੇ. ਅਵਤਾਰ ਸਿੰਘ ਜਾਮਾਰਾਏ, ਜਥੇ. ਬਾਬਾ ਪਿਆਰਾ ਸਿੰਘ ਲੁਹਾਰ ਤੇ ਹੋਰਨਾਂ ਦੀ ਹਾਜ਼ਰੀ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਬਾਬਾ ਪੂਰਨ ਦਾਸ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ

ਸਰਾੲਾੇ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)¸ ਸੰਤ ਬਾਬਾ ਪੂਰਨ ਦਾਸ ਪਬਲਿਕ ਸਕੂਲ ਗੰਡੀਵਿੰਡ 'ਚ ਬੱਚਿਆ ਦਾ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਇਹ ਕੈਂਪ ਲਗਾਇਆ | ਇਸ 'ਚ ਬੱਚਿਆਂ ...

ਪੂਰੀ ਖ਼ਬਰ »

ਨਵ-ਨਿਯੁਕਤ ਮੈਨੇਜਰ ਜਸਵਿੰਦਰ ਸਿੰਘ ਨੂੰ ਰਾਮਗੜ੍ਹੀਆ ਸਕੂਲ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਨਵ-ਨਿਯੁਕਤ ਮੈਨੇਜਰ ਜਸਵਿੰਦਰ ਸਿੰਘ ਅਲਾਦੀਨਪੁਰ ਨੂੰ ਸਥਾਨਕ ਸ਼ਹਿਰ ਦੇ ਰਾਮਗੜ੍ਹੀਆ ਪਬਲਿਕ ਸਕੂਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਹੋਰ ਨਾਮੀ ਹਸਤੀਆਂ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਿਰਵੈਲ ਸਿੰਘ ਡਾਲੇਕੇ ਨੇ ਕਿਸਾਨ ਜਥੇਬੰਦੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਤਰਨ ਤਾਰਨ, 12 ਜੂਨ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਗੁਰੂ ਅਰਜਨ ਦੇਵ ਜ਼ੋਨ ਕਮੇਟੀ ਦੇ ਕਿਸਾਨ ਆਗੂ ਨਿਰਵੈਲ ਸਿੰਘ ਡਾਲੇਕੇ ਨੇ ਜਥੇਬੰਦੀ ਦੇ ਸਾਰਿਆਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ | ਇਸ ਸਬੰਧੀ ਗੱਲਬਾਤ ਕਰਦਿਆਂ ਨਿਰਵੈਲ ਸਿੰਘ ਡਾਲੇਕੇ ...

ਪੂਰੀ ਖ਼ਬਰ »

ਹਵੇਲੀ ਦੀ ਕੰਧ ਢਾਹੁਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਹਵੇਲੀ ਦੀ ਕੰਧ ਢਾਹੁਣ ਅਤੇ ਸਾਮਾਨ ਦੀ ਭੰਨਤੋੜ ਕਰਨ ਤੋਂ ਇਲਾਵਾ ਇਕ ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਔਰਤ ਸਮੇਤ 8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀ ਆਮਦ ਪਿਛਲੇ ਸਾਲ ਦੇ ਮੁਕਾਬਲੇ 3 ਫੀਸਦੀ ਵੱਧ-ਸੰਦੀਪ ਰਿਸ਼ੀ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਇਸ ਹਾੜੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਕਣਕ ਦੀ ਆਮਦ 62,88,997 ਕੁਇੰਟਲ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਤਿੰਨ ਫੀਸਦੀ ਵੱਧ ਹੈ | ਇਸ ਪ੍ਰਾਪਤੀ ਲਈ ਜ਼ਿਲ੍ਹੇ ਦੇ ਕਿਸਾਨਾਂ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ...

ਪੂਰੀ ਖ਼ਬਰ »

ਝਗੜੇ ਸਬੰਧੀ ਦਿੱਤੀ ਦਰਖਾਸਤ 'ਤੇ ਕਾਰਵਾਈ ਨਾ ਕਰਨ ਨੂੰ ਲੈ ਕੇ ਕਿਸਾਨਾਂ ਦਿੱਤਾ ਧਰਨਾ

ਖਡੂਰ ਸਾਹਿਬ, 12 ਜੂਨ (ਮਾਨ ਸਿੰਘ)-ਕਿਸਾਨ ਸ਼ੰਘਰਸ਼ ਕਮੇਟੀ ਦੇ ਆਗੂਆਂ ਵਲੋਂ ਪੁਲਿਸ ਚੌਾਕੀ ਖਡੂਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ | ਇਸ ਧਰਨੇ ਮੌਕੇ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਨੇ ਸਥਾਨਕ ਪੁਲਿਸ 'ਤੇ ਦੋਸ਼ ...

ਪੂਰੀ ਖ਼ਬਰ »

ਮਾਰੂਤੀ ਕਾਰ 'ਚੋਂ 300 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ

ਹਰੀਕੇ ਪੱਤਣ, 12 ਜੂਨ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੁਲਿਸ ਨੇ ਮਾਰੂਤੀ ਕਾਰ 'ਚੋਂ 300 ਬੋਤਲਾਂ ਨਜਾਇਜ਼ ਦੇਸੀ ਸਰਾਬ ਬਰਾਮਦ ਕੀਤੀ ਹੈ ਜਦਕਿ ਕਾਰ ਚਾਲਕ ਕਾਰ ਛੱਡ ਕੇ ਫਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰੀੇ ਦੇ ਐੱਸ. ਐੱਚ. ਓ. ਪ੍ਰਭਜੀਤ ਸਿੰਘ ਗਿੱਲ ...

ਪੂਰੀ ਖ਼ਬਰ »

-ਮਾਮਲਾ ਲੰਮੇ ਸਮੇਂ ਤੋਂ ਦਿੱਤੀਆਂ ਦਰਖਾਸਤਾਂ ਦਾ ਨਿਪਟਾਰਾ ਨਾ ਹੋਣ ਦਾ- ਕਿਸਾਨ ਸੰਘਰਸ਼ ਕਮੇਟੀ ਵਲੋਂ ਥਾਣਾ ਚੋਹਲਾ ਸਾਹਿਬ ਦਾ ਘਿਰਾਓ

ਚੋਹਲਾ ਸਾਹਿਬ, 12 ਜੂਨ (ਬਲਵਿੰਦਰ ਸਿੰਘ)- ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਲੰਮੇ ਸਮੇਂ ਤੋਂ ਦਰਖਾਸਤਾਂ ਦਾ ਨਿਪਟਾਰਾ ਨਾ ਕੀਤੇ ਜਾਣ ਵਿਰੁੱਧ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਦਾ ਘਿਰਾਓ ਕੀਤਾ ਗਿਆ, ਜਿਸ ਦੀ ਅਗਵਾਈ ਅਜੀਤ ...

ਪੂਰੀ ਖ਼ਬਰ »

ਪਰਮਜੀਤ ਕੌਰ ਗਿੱਲ ਵਲੋਂ ਆਰ.ਐੱਸ. ਹੋਟਲ ਤੇ ਰੈਸਟੋਰੈਂਟ ਦਾ ਉਦਘਾਟਨ

ਸਰਹਾਲੀ ਕਲਾਂ/ਤਰਨ ਤਾਰਨ, 12 ਜੂਨ (ਹੁੰਦਲ, ਜੋਸ਼ੀ)- ਨੌਸ਼ਹਿਰਾ ਪੰਨੂੰਆ ਨੈਸ਼ਨਲ ਹਾਈਵੇਅ ਤੇ ਨਵੇਂ ਬਣੇ ਆਰ. ਐੱਸ. ਹੋਟਲ ਅਤੇ ਰੈਸਟੋਰੈਂਟ ਦਾ ਉਦਘਾਟਨ ਕੀਤਾ ਗਿਆ | ਨੌਜਵਾਨ ਕਾਂਗਰਸੀ ਆਗੂ ਰਾਜਾ ਪੰਨੂੰ ਦੇ ਇਸ ਹੋਟਲ ਦਾ ਸ਼ੁੱਭ ਆਰੰਭ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਪਤਨੀ ਪਰਮਜੀਤ ਕੌਰ ਗਿੱਲ ਨੇ ਕੀਤਾ | ਸ. ਗਿੱਲ ਦੇ ਕਰੀਬੀ ਰਾਜਾ ਪੰਨੂੰ ਦੇ ਹੋਟਲ ਦੇ ਮਹੂਰਤ ਕਾਂਗਰਸੀ ਆਗੂਆਂ ਤੋਂ ਇਲਾਵਾ ਹੋਰ ਇਲਾਕਾ ਵਾਸੀਆਂ ਨੇ ਹਾਜ਼ਰੀ ਭਰੀ | ਇਸ ਮੌਕੇ ਗੁਰਜਿੰਦਰ ਸਿੰਘ ਬਿੱਟੂ ਸੰਧੂ ਮਾਣੂਕੇ, ਸੁਖਵਿੰਦਰ ਸਿੰਘ ਸੰਧੂ, ਚੇਅਰਮੈਨ ਸਾਧੂ ਸਿੰਘ ਚੰਬਲ, ਨਵਰੀਤ ਸਿੰਘ ਜੱਲੇਵਾਲ, ਚੇਅਰਮੈਨ ਕੁਲਦੀਪ ਸਿੰਘ ਪਨਗੋਟਾ, ਜੋਤੀ ਸੇਖੋਂ, ਕੇ. ਪੀ. ਗਿੱਲ, ਚੇਅਰਮੈਨ ਰਾਜਕਰਨ ਸਿੰਘ ਭੱਗੂਪੁਰ, ਗਿੰਦਰ ਜਗੀਰਦਾਰ, ਸੁਖਦੇਵ ਸਿੰਘ ਭੌਰਾ, ਅਮਰਜੀਤ ਸਿੰਘ ਸਰਹਾਲੀ, ਸੁਖਵਿੰਦਰ ਸਿੰਘ ਸਿੱਧੂ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਹੋਏ |


ਖ਼ਬਰ ਸ਼ੇਅਰ ਕਰੋ

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ 15 ਤੋਂ ਮੰਤਰੀਆਂ ਦੇ ਘਰਾਂ ਵੱਲ ਮਸ਼ਾਲ ਮਾਰਚ ਦਾ ਐਲਾਨ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ 15 ਜੂਨ ਤੋਂ ਸੂਬੇ ਦੇ ਸਮੂਹ ਮੰਤਰੀਆ ਦੇ ਘਰ ਵੱਲ ਨੂੰ ਲੜੀਵਾਰ ਮਸ਼ਾਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਮੁਲਾਜ਼ਮਾਂ ਵਲੋਂ ਮੰਤਰੀਆਂ ਨੂੰ ਇਸ ਵਾਰ ਮੰਗ ਪੱਤਰ ਦੇਣ ਦੀ ਬਜਾਇ ...

ਪੂਰੀ ਖ਼ਬਰ »

ਨਾਜਾਇਜ਼ ਕਬਜਿਆਂ ਿਖ਼ਲਾਫ਼ ਵਣ ਵਿਭਾਗ ਨੇ ਸ਼ੁਰੂ ਕੀਤੀ ਮੁਹਿੰਮ

ਗੋਇੰਦਵਾਲ ਸਾਹਿਬ, 12 ਜੂਨ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਵਣ ਵਿਭਾਗ ਵਲੋਂ ਅੱਜ ਗੋਇੰਦਵਾਲ ਸਾਹਿਬ ਬੱਸ ਅੱਡੇ ਦੇ ਸਾਹਮਣੇ ਵੱਡੇ ਪੱਧਰ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਸ਼ੁਰੂਆਤ ਕੀਤੀ | ਇੱਥੇ ਦੱਸਣਯੋਗ ਹੈ ਕਿ ਗੋਇੰਦਵਾਲ ਸਾਹਿਬ ਵਿਖੇ ਪਿਛਲੇ ...

ਪੂਰੀ ਖ਼ਬਰ »

ਮਰੀਜ਼ਾਂ ਦੀ ਮਦਦ ਲਈ ਕਾਰ ਸੇਵਾ ਵਾਲੇ ਬਾਬੇ ਅੱਗੇ ਆਉਣ-ਸੰਘਾ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਕਾਰ ਸੇਵਾ ਦੇ ਨਾਂਅ 'ਤੇ ਕਈ ਮਹਾਂਪੁਰਸ਼ ਦੇਸ਼ਾਂ, ਵਿਦੇਸ਼ਾਂ ਤੋਂ ਉਗਰਾਹੀ ਕਰਕੇ ਗੁਰਦੁਆਰਿਆਂ ਦੇ ਨਾਲ-ਨਾਲ ਸਕੂਲ, ਕਾਲਜ ਤੇ ਹਸਪਤਾਲਾਂ ਦੀ ਉਸਾਰੀ ਕਰਵਾ ਰਹੇ ਹਨ, ਜਿੱਥੇ ਕਾਰ ਸੇਵਾ ਵਾਲੇ ਬਾਬਿਆਂ ਨੂੰ ਇਨ੍ਹਾਂ ਦੇ ਸ਼ਰਧਾਲੂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸਰਾਏਾ ਅਮਾਨਤ ਖਾਂ 12 ਜੂਨ (ਨਰਿੰਦਰ ਸਿੰਘ ਦੋਦੇ)- ਪਿੰਡ ਸਰਾਏਾ ਅਮਾਨਤ ਖਾਂ ਦੇ ਸਮੂਹ ਨਗਰ ਨਿਵਾਸੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਦੀ ਸ਼ਹੀਦੀ ਦਿਹਾੜੇ 'ਤੇ ਜੂਨ '84 ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਵੱਡਾ ਘਰ ਵਿਖੇ ਰਾਤ ਨੂੰ 7 ਵਜੇ ਤੋਂ ਲੈ ਕੇ 10 ਵਜੇ ...

ਪੂਰੀ ਖ਼ਬਰ »

ਰੀਟਾ ਗਿੱਲ ਨੇ ਸਰਕਾਰੀ ਕੰਨਿਆ ਸਕੂਲ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕੀਤੇ ਵਾਅਦਿਆਂ ਅਨੁਸਾਰ ਸਰਕਾਰੀ ਸਕੂਲਾਂ 'ਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਖ਼ਾਲੀ ਪਿ੍ੰਸੀਪਲਾਂ ਦੇ ਅਹੁਦਿਆਂ 'ਤੇ ਲੋੜ ਅਨੁਸਾਰ ਤਬਾਦਲੇ ਤੇ ...

ਪੂਰੀ ਖ਼ਬਰ »

ਸਿਹਤ ਤੇ ਬਾਗ਼ਬਾਨੀ ਵਿਭਾਗ ਵਲੋਂ ਫਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਦੇ ਨੋਟੀਫਾਈਡ ਏਰੀਏ ਵਿਚ ਪੈਂਦੀਆਂ ਫਲ, ਸਬਜ਼ੀਆਂ ਦੀਆਂ ਦੁਕਾਨਾਂ ਦੀ ਪੰਜਾਬ ਮੰਡੀ ਬੋਰਡ, ਸਿਹਤ ਵਿਭਾਗ ਤੇ ਬਾਗ਼ਬਾਨੀ ਵਿਭਾਗ ਵਲੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਮੀਆਂਵਿੰਡ ਵਲੋਂ ਮੱਖਣ ਸਿੰਘ ਹੋਠੀਆਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਖਡੂਰ ਸਾਹਿਬ, 12 ਜੂਨ (ਅਮਰਪਾਲ ਸਿੰਘ)- ਪਿੰਡ ਹੋਠੀਆਂ ਦੇ ਅਕਾਲੀ ਆਗੂ ਸਵ. ਮੱਖਣ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਗ੍ਰਹਿ ਵਿਖੇ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਨੇ ਸਵ. ਮੱਖਣ ਸਿੰਘ ਦੇ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਦੋਸ਼ 'ਚ ਕੇਸ ਦਰਜ

ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 3 ਵਿਅਕਤੀ ਕਾਬੂ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਪੱਟੀ ਅਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX