ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  34 minutes ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  24 minutes ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  about 1 hour ago
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ 9 ਵੀਂ ਤੇ 10 ਵੀਂ ਸ਼੍ਰੇਣੀ ਦੇ ਵਿਦਿਆਰਥੀ ਵਿੱਦਿਅਕ ਸੈਸ਼ਨ 2018-19 ਤੋਂ 9 ਵੀਂ ਤੇ 10 ਵੀਂ ਸ਼੍ਰੇਣੀ ਲਈ ...
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  52 minutes ago
ਦਸੂਹਾ, 23 ਅਕਤੂਬਰ (ਚੰਦਨ ਕੌਸ਼ਲ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦਾ ਛੋਟੇ ਭਰਾ ਜੋਸ ਕੁਰੀਆ ਸਮੇਤ ਹੋਰ ਪਰਿਵਾਰਕ ਮੈਂਬਰ ਕੇਰਲ ਤੋਂ ਅੱਜ ਸਵੇਰੇ ਦਸੂਹਾ ਪਹੁੰਚੇ। ਇਸ ਤੋਂ ਬਾਅਦ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  about 2 hours ago
ਚੰਡੀਗੜ੍ਹ, 23 ਅਕਤੂਬਰ - ਅੰਮ੍ਰਿਤਸਰ ਰੇਲ ਹਾਦਸੇ 'ਤੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਦੇ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ...
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  about 2 hours ago
ਬੀਜਾ, 23 ਅਕਤੂਬਰ (ਰਣਧੀਰ ਸਿੰਘ ਧੀਰਾ)- ਰੇਲਵੇ ਪੁਲਿਸ ਚੌਕੀ ਚਾਵਾ ਅਧੀਨ ਆਉਂਦੇ ਰੇਲਵੇ ਫਾਟਕ ਰੁਪਾਲੋਂ ਨੇੜੇ ਅੱਜ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (47) ਵਾਸੀ ਪਿੰਡ ਮੰਡਿਆਲਾ ਖੁਰਦ ਦੇ...
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  about 2 hours ago
ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟ ਖੋਰ ਲੋਕ, ਜਿਹੜੇ ਨਕਲੀ (ਸਿੰਥੈਟਿਕ) ਦੁੱਧ ਤਿਆਰ ਕਰਕੇ ਖਾਣ-ਪੀਣ ਵਾਲੀਆਂ ਵਸਤਾਂ ਬਣਾ ਕੇ...
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਾਝੇ ਦੇ ਟਕਸਾਲੀ ਅਕਾਲੀ ਆਗੂ ਅਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੇ ਪਾਰਟੀ ਦੇ ਅਹੁਦੇ ਦੇ ਤੋਂ ਅਸਤੀਫ਼ਾ...
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਕੇਝੀ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  about 3 hours ago
ਸ੍ਰੀਨਗਰ, 23 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਇੱਕ ਦਿਨਾਂ ਦੌਰੇ 'ਤੇ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਸੂਬੇ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਇੱਕ ਬੈਠਕ ਕੀਤੀ। ਇਸ ਦੇ ਨਾਲ ਹੀ ਰਾਜਨਾਥ ਸਿੰਘ ਨੇ ਸੂਬੇ...
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਨੇ ਵੀ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ 'ਚ ਉਨ੍ਹਾਂ ਨੇ ਇਹ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਵਿਰੁੱਧ ਦਾਇਰ ਕੀਤੀ ਗਈ ਐੱਫ. ਆਈ. ਆਰ. ਨੂੰ ਰੱਦ ਕੀਤਾ ਜਾਵੇ ਅਤੇ...
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  about 3 hours ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਨਾਰਾਜ਼ ਚੱਲੇ ਆ ਰਹੇ ਮਾਝੇ ਦੇ ਤਿੰਨ ਟਕਸਾਲੀ ਆਗੂਆਂ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਮੈਂਬਰ ਪਾਰਲੀਮੈਂਟ ਡਾ. ਰਤਨ...
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- ਪਟਿਆਲਾ ਦੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਕਰਨ ਵਾਲੇ ਜਰਮਨ ਸਿੰਘ ਪੁੱਤਰ ਕੁਲਵੰਤ...
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  about 2 hours ago
ਅੰਮ੍ਰਿਤਸਰ, 23 ਅਕਤੂਬਰ (ਹਰਮਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ 11ਵੀਂ ਅਤੇ 12ਵੀਂ ਦੇ ਸਿਲੇਬਸ ਨੂੰ ਤੋੜ-ਮਰੋੜ ਕੇ ਪੇਸ਼ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਸਿਲੇਬਸ ਕਮੇਟੀ 'ਚ ਸ਼ਾਮਲ ਆਪਣੇ ਦੋਹਾਂ ਮੈਂਬਰਾਂ...
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  about 4 hours ago
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  about 4 hours ago
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  about 4 hours ago
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  about 5 hours ago
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਲੁਧਿਆਣਾ

ਜਗਰਾਉਂ ਪੁਲ ਦੇ ਘੇਰੇ 'ਚ ਆਉਂਦੇ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)- ਜਗਰਾਉਂ ਪੁਲ ਦੀ ਮੁਰੰਮਤ ਕਰਨ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ ਲਈ ਨਿਰਮਾਣ ਕਾਰਜਾਂ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਢਾਹੁਣ ਦੀ ਕਾਰਵਾਈ ਆਿਖ਼ਰ ਮੰਗਲਵਾਰ ਸਵੇਰੇ ਸ਼ੁਰੂ ਹੋਈ | ਨਗਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਨਸਬੰਦੀ ਆਪ੍ਰੇਸ਼ਨ ਤੋਂ ਬਾਅਦ ਜ਼ਖ਼ਮ ਭਰੇ ਬਿਨਾਂ ਕੁੱਤੀ ਛੱਡਣ ਦਾ ਦੋਸ਼

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਕੁੱਤਿਆਂ ਦੇ ਨਸਬੰਦੀ ਆਪ੍ਰੇਸ਼ਨ ਕਰਨ ਲਈ ਸ਼ੁਰੂ ਕੀਤੇ ਪ੍ਰਾਜੈਕਟ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਦੀ ਲਾਪ੍ਰਵਾਹੀ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ 'ਚ ਕਰੋੜਾਂ ਦੀ ਘਪਲੇਬਾਜ਼ੀ ਦਾ

ਵਿਧਾਇਕ ਬੈਂਸ ਵਲੋਂ ਪਰਦਾਫਾਸ਼

ਲੁਧਿਆਣਾ, 12 ਜੂਨ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੇਰਕਾ ਮਿਲਕ ਪਲਾਂਟ 'ਚ ਸਾਲਾਨਾ 200 ਕਰੋੜ ਦੀ ਹੋ ਰਹੀ ਘਪਲੇਬਾਜ਼ੀ ਦਾ ਦੋਸ਼ ਲਗਾ ਕੇ ਮੁੱਖ ਮੰਤਰੀ ਤੋਂ ਉਚ ਪੱਧਰੀ ਜਾਂਚ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਕਟਰ 39 'ਚ ਇਕ ਬਜ਼ੁਰਗ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸਤਪਾਲ ਗੋਇਲ (76) ਵਜੋਂ ਕੀਤੀ ਗਈ ਹੈ | ਸਤਪਾਲ ਗੋਇਲ ਨੇ ਬੀਤੀ ਰਾਤ ਆਪਣੇ ਕਮਰੇ 'ਚ ਪੱਖੇ ਨਾਲ ...

ਪੂਰੀ ਖ਼ਬਰ »

ਨਿਕਾਸੀ ਪਾਣੀ ਸੋਧ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਆਂਗੇ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਨ, ਸਿੱਖਿਆ ਅਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸ਼ੁੱਧ ਹਵਾ, ਪਾਣੀ, ਭੋਜਨ ਤੇ ਸਾਫ਼ ਵਾਤਾਵਰਨ ਮੁਹੱਈਆ ਕਰਾਉਣ ਲਈ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਮਤਾ (ਅਸਲ ਨਾਮ ਨਹੀਂ) ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਪਸ਼ਚਾਤਾਪ ਦੇ ਅਖੰਡ ਪਾਠ ਆਰੰਭ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਬੀਤੀ 29 ਮਈ ਨੂੰ ਬਿਜਲੀ ਸ਼ਾਰਟ ਸਰਕਟ ਨਾਲ ਵਾਪਰੀ ਮੰਦਭਾਗੀ ਘਟਨਾ 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਸ਼ਚਾਤਾਪ ਸਬੰਧੀ ਅੱਜ ਗੁਰਦੁਆਰਾ ਅਤਰਸਰ ਸਾਹਿਬ ਪਿੰਡ ਥਰੀਕੇ (ਲੁਧਿਆਣਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ

  ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਵਿਸ਼ਵ ਬਾਲ ਮਜ਼ਦੂਰ ਦਿਵਸ ਮੌਕੇ 'ਬਾਲ ਮਜ਼ਦੂਰੀ ਦਾ ਖਾਤਮਾ, ਭਰੂਣ ਹੱਤਿਆ ਦੀ ਰੋਕਥਾਮ, ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ। ਸਮਾਗਮ 'ਚ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਐਨ.ਆਰ.ਆਈ. ਵੀਰ ਤੇ ਸਮੂਹ ਨਗਰ ਨਿਵਾਸੀ ਪਿੰਡ ਥਰੀਕੇ ਲੁਧਿਆਣਾ ਵਲੋਂ ਇਲਾਕਾ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਕੈਂਸਰ ਜਾਗਰੂਕਤਾ ਤੇ ਖੋਜ ਲਈ 14 ਜੂਨ 2018 ਨੂੰ ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਸਵੇਰੇ 10 ਵਜੇ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਜ਼ਖ਼ਮੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੱਖੋਵਾਲ ਸੜਕ 'ਤੇ ਸਥਿਤ ਗਲੋਬਲ ਹਸਪਤਾਲ ਦੇ ਨੇੜੇ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਨਰਿੰਦਰਪਾਲ ਸਿੰਘ ਜ਼ਖ਼ਮੀ ਹੋ ਗਿਆ | ਨਰਿੰਦਰਪਾਲ ਸਿੰਘ ਬੀਤੀ ਰਾਤ ਨਰਸਾਂ ਦੇ ਹੋਸਟਲ ਦੀ ਚੈਕਿੰਗ ਕਰਕੇ ਵਾਪਸ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਦਿਵਿਆਂਗ ਵਿਅਕਤੀਆਂ ਲਈ ਕੈਂਪ ਦੌਰਾਨ 235 ਲੋੜਵੰਦਾਂ ਨੇ ਕਰਵਾਈ ਰਜਿਸਟ੍ਰੇਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ, ਜਿਸ ਦੌਰਾਨ ਲੋੜਵੰਦਾਂ ਨੂੰ ਚੱਲਣ ਫਿਰਨ ਵਿਚ ਸਹਾਇਕ ਸਮੱਗਰੀ ਅਤੇ ਕੰਨਾਂ ਨਾਲ ਸੁਣਨ ਵਾਲੀਆਂ ਮਸ਼ੀਨਾਂ ਦੀ ਵੰਡ ਕੀਤੀ ਗਈ | ਇਸ ਕੈਂਪ 'ਚ 235 ਦਿਵਿਆਂਗ ਵਿਅਕਤੀਆਂ ਨੇ ਵੱਖ-ਵੱਖ ਸੇਵਾਵਾਂ ਲਈ ਰਜਿਸਟਰੇਸ਼ਨ ਕਰਾਉਣ ਵਾਲੇ ਵਿਅਕਤੀਆਂ ਨੂੰ 20.10 ਲੱਖ ਰੁਪਏ ਦੀ ਸਮੱਗਰੀ ਵੰਡੀ ਜਾਵੇਗੀ | ਇਸ ਸਮੇਂ ਅਲਿਮਕੋ ਕੰਪਨੀ ਦੇ ਮਾਹਿਰਾਂ ਵਲੋਂ ਲੋੜਵੰਦਾਂ ਨੂੰ ਲੋੜੀਂਦੇ ਬਨਾਉਟੀ ਅੰਗਾਂ ਸਬੰਧੀ ਸਮੱਗਰੀ ਦੀਆਂ ਸੂਚੀਆਂ ਬਣਾਈਆਂ ਗਈਆਂ , ਜਿਹਨਾਂ ਨੂੰ ਤਿੰਨ ਮਹੀਨੇ ਬਾਅਦ ਬਨਾਉਟੀ ਅੰਗ ਦਿੱਤੇ ਜਾਣਗੇ | ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਕਿਹਾ ਕਿ ਅਜਿਹੇ ਕੈਂਪਾਂ ਦਾ ਲੋੜਬੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਇਸ ਸਮੇਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਪ੍ਰਦੇਸ਼ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਰਣਜੀਤ ਸਿੰਘ ਮਾਂਗਟ, ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਜ਼ਿਲਾ ਪ੍ਰੀਸ਼ਦ ਮੈਂਬਰ ਤਨਵੀਰ ਸਿੰਘ ਰਣੀਆਂ, ਗੁਰਦੀਪ ਸਿੰਘ ਬੁਲਾਰਾ, ਮਨਜੀਤ ਸਿੰਘ ਹੰਬੜਾਂ, ਕੌਸ਼ਲਰ ਹਰਕਰਨਦੀਪ ਸਿੰਘ ਵੈਦ, ਗੁਰਮੀਤ ਸਿੰਘ ਜਿੱਪੀ ਮਾਜਰੀ, ਹਰਜਿੰਦਰ ਸਿੰਘ ਢੀਡਸਾਂ , ਦਰਸ਼ਨ ਸਿੰਘ ਬੀਰਮੀ, ਸਰਪੰਚ ਤੇਜਿੰਦਰ ਸਿੰਘ ਲਾਡੀ ਜੱਸੜ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਨੂੰ ਆਮ ਲੋਕਾਂ 'ਚ ਲੈ ਕੇ ਗਏ ਰਾਜੇਸ਼ ਪਾਇਲਟ-ਬਾਵਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਭਾਰਤ ਦੇ ਗ੍ਰਹਿ ਮੰਤਰੀ ਮਰਹੂਮ ਸ੍ਰੀ ਰਾਜੇਸ਼ ਪਾਇਲਟ ਦੀ 18ਵੀਂ ਬਰਸੀ 'ਤੇ ਕਿਹਾ ਕਿ ਸ੍ਰੀ ਪਾਇਲਟ ਨੇ ਜੈ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਅਹੁਦੇਦਾਰਾਂ ਦੀ ਮੀਟਿੰਗ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ 2019 ਦੀਆਂ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ ਬਰ ਤਿਆਰ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ...

ਪੂਰੀ ਖ਼ਬਰ »

ਇੰਜੀ: ਅਮਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਲੁਧਿਆਣਾ, 12 ਜੂਨ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ, ਪੰਜਾਬ, ਵਲੋਂ ਸੂਬਾ ਪ੍ਰਧਾਨ, ਇੰਜੀ: ਦਿਲਪ੍ਰੀਤ ਸਿੰਘ ਲੋਹਟ ਦੀ ਪ੍ਰਧਾਨਗੀ ਹੇਠ ਇੰਜੀ: ਅਮਰ ਸਿੰਘ, ਮੁੱਖ ਤਕਨੀਕੀ ਸਲਾਹਕਾਰ, ਲੁਧਿਆਣਾ ਦਾ ...

ਪੂਰੀ ਖ਼ਬਰ »

ਬੱਚਿਆਂ ਨੇ ਵਰਤਾਈ ਠੰਢੇ ਮਿੱਠੇ ਜਲ ਦੀ ਛਬੀਲ, ਬੈਂਸ ਨੇ ਦਿੱਤਾ ਥਾਪੜਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਜਨਤਾ ਨਗਰ ਵਿ ਖੇ ਬੱਚਿਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਦੌਰਾਨ ਹਲਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵੇਚਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸ੍ਰੀ ਕੁਲਵੰਤ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਦਕਿ ਸ਼ਰਾਬ ਦਾ ਮਾਲਕ ਕਾਰ ਛੱਡ ਕੇ ਫਰਾਰ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ਨੰਬਰ 4 ਦੇ ਐਸ.ਐਚ.ਓ. ...

ਪੂਰੀ ਖ਼ਬਰ »

ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਾ' ਰਿਲੀਜ਼

ਫੁੱਲਾਂਵਾਲ, 12 ਜੂਨ (ਹਰਮਨ ਰਾਏ)-ਉਸਤਾਦ ਗਾਇਕ ਲਾਲ ਚੰਦ ਯਮਲਾ ਜੱਟ ਦੇ ਸ਼ਗਿਰਦ ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਂ' ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਗਾਇਕੀ ਦੀਆਂ ਮਾਣਮੱਤੀਆਂ ਸ਼ਖਸੀਅਤਾਾ ਵਲੋਂ ਲਾਲ ਚੰਦ ਯਮਲਾ ਜੱਟ ਪਾਰਕ ਵਿਖੇ ...

ਪੂਰੀ ਖ਼ਬਰ »

ਹਾਕਰ ਸਾਬਕਾ ਸੈਨਿਕ ਦਰਸ਼ਨ ਸਿੰਘ ਚੰਗਣ ਦੀ ਮਾਤਾ ਸਵਰਗਵਾਸ

ਹੰਬੜਾਂ, 12 ਜੂਨ (ਸਲੇਮਪੁਰੀ)- ਸਾਬਕਾ ਸੈਨਿਕ ਦਰਸ਼ਨ ਸਿੰਘ ਹਾਕਰ ਵਾਸੀ ਪਿੰਡ ਚੰਗਣ ਦੇ ਮਾਤਾ ਅਤੇ ਸਾਬਕਾ ਸੈਨਿਕ ਤੇ ਸਰਪੰਚ ਬੰਤ ਸਿੰਘ ਦੀ ਪਤਨੀ ਨਸੀਬ ਕੌਰ ਉਮਰ ਭੋਗ ਕੇ ਸਵਰਗ ਸੁਧਾਰ ਗਏ | ਪਰਿਵਾਰ ਨਾਲ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਸਮੇਤ ਸਰਪੰਚ ਮਨਜੀਤ ਸਿੰਘ ...

ਪੂਰੀ ਖ਼ਬਰ »

ਕੌਾਸਲਰ ਕਲੇਰ ਦਾ ਆਲਮਗੀਰ ਵਾਸੀਆਂ ਵਲੋਂ ਸਨਮਾਨ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਆਗੂ ਤੇ ਵਾਰਡ ਨੰਬਰ 36 ਦੇ ਕੌਾਸਲਰ ਵਲੋਂ ਲੁਧਿਆਣਾ ਦੇ ਲਾਗਲੇ ਪਿੰਡ ਆਲਮਗੀਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਪਿੰਡ ਵਾਸੀਆਂ ਨੇ ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ 'ਚ ਕੌਾਸਲਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਯਾਦਵ ਸਮਾਜ ਦਾ ਵਫਦ ਕਾਂਗਰਸੀ ਆਗੂ ਰਮਨਜੀਤ ਲਾਲੀ ਨੂੰ ਮਿਲਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਬੀਤੇ ਦਿਨੀਂ ਯਾਦਵ ਮਹਾਂਸਭਾ ਦੇ ਕੌਮੀ ਪ੍ਰਧਾਨ ਲਾਲ ਚੰਦ ਯਾਦਵ ਅਤੇ ਕਾਂਗਰਸੀ ਆਗੂ ਭਾਨੂੰ ਯਾਦਵ ਦੀ ਅਗਵਾਈ ਹੇਠ ਇਕ ਵਫਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਮਨਜੀਤ ਲਾਲੀ ਨੂੰ ਮਿਲਿਆ ਅਤੇ ਯਾਦਵ ਸਮਾਜ ਨੂੰ ਆ ਰਹੀਆਂ ...

ਪੂਰੀ ਖ਼ਬਰ »

ਕਾਾਗਰਸ ਪਾਰਟੀ ਹਰੇਕ ਵਰਗ ਨੂੰ ਬਰਾਬਰ ਦਾ ਸਨਮਾਨ ਦਿੰਦੀ ਹੈ-ਈਸ਼ਵਰਜੋਤ ਚੀਮਾ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਐਨ. ਐਸ. ਯੂ. ਆਈ. ਦੇ ਕੌਮੀ ਡੈਲੀਗੇਟ ਰਾਹੁਲ ਪੁਹਾਲ ਦੀ ਅਗਵਾਈ 'ਚ ਹਲਕਾ ਆਤਮ ਨਗਰ ਵਿਖੇ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਕਾਂਗਰਸ ਪਾਰਟੀ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਇਕਨੌਮਿਕ ਐਾਡ ...

ਪੂਰੀ ਖ਼ਬਰ »

ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ 61ਵਾਂ ਰਾਸ਼ਨ ਵੰਡ ਸਮਾਗਮ ਵਿਪਨ ਸੂਦ ਕਾਕਾ ਦੀ ਅਗਵਾਈ ਹੇਠ ਮਾਲੀਗੰਜ ਵਿਖੇ ਕਰਵਾਇਆ ਗਿਆ | ਇਸ ਮੌਕੇ 31 ਵਿਧਵਾ ਔਰਤਾਂ ਨੂੰ ਰਾਸ਼ਨ ਪ੍ਰਦਾਨ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਪੁੱਜੇ ਕਾਂਗਰਸੀ ...

ਪੂਰੀ ਖ਼ਬਰ »

ਮੰਡੀ 'ਚ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀ ਫੜੇ

ਲੁਧਿਆਣਾ, 12 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਅੱਜ ਤੜਕਸਾਰ ਸਿਹਤ ਵਿਭਾਗ ਦੀ ਇਕ ਟੀਮ ਨੇ ਸਲੇਮਟਾਬਰੀ ਸਥਿਤ ਸਬਜ਼ੀ ਮੰਡੀ 'ਚ ਅਚਾਨਕ ਛਾਪੇਮਾਰੀ ਕਰਕੇ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀਆਂ ...

ਪੂਰੀ ਖ਼ਬਰ »

504 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੀ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 504 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਕਮਲਜੀਤ ਸਿੰਘ ਨੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਾਰਖਾਨੇਦਾਰਾਂ ਦੀ ਮੁੱਖ ਜਥੇਬੰਦੀ ਫੀਕੋ ਵਲੋਂ ਪੀਕ ਲੋਡ ਚਾਰਜਿਜ਼ ਦਾ ਤਿੱਖਾ ਵਿਰੋਧ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ/)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵਲੋਂ ਮੀਡੀਅਮ ਅਤੇ ਲਾਰਜ ਸਪਲਾਈ ਵਾਲ਼ੇ ਕਨੈਕਸ਼ਨਾਂ 'ਤੇ ਪਹਿਲੀ ਜੂਨ ਤੋਂ 30 ਸਤੰਬਰ ਵਿਚਾਲ਼ੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਥੋਪੇ ਗਏ ਪੀਕ ਲੋਡ ਚਾਰਜਿਜ ਦਾ ਤਿੱਖਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਪਾਰਕ 'ਚ ਰੱਖੀ ਅਲਮਾਰੀ ਤੇ ਦੂਸਰਾ ਸਾਮਾਨ ਗਾਇਬ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਰਕ 'ਚ ਰੱਖਿਆ ਸਾਮਾਨ ਸੜਕ 'ਤੇ ਸੁੱਟਣ ਅਤੇ ਧਾਰਮਿਕ ਪੁਸਤਕਾਂ ਗਾਇਬ ਹੋਣ ਦੇ ...

ਪੂਰੀ ਖ਼ਬਰ »

ਅਣਅਧਿਕਾਰਤ ਉਸਾਰੀਆਂ ਵਿਰੁੱਧ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਕਾਲੋਨੀ ਨਿਊਾ ਸ਼ਿਵਪੁਰੀ ਵਿਚ ਬਿਨਾਂ ਮਨਜੂਰੀ ਇਮਾਰਤ ਉਸਾਰਨ ਤੇ ਇਕ ਵਿਅਕਤੀ ਵਲੋਂ ਸਰਕਾਰੀ ਗਲੀ ਤੇ ਨਾਜਾਇਜ਼ ਕਬਜ਼ਾ ਕਰਕੇ ਕੀਤੀ ਜਾ ਰਹੀ ਉਸਾਰੀ ਵਿਰੁੱਧ ਸਾਬਕਾ ਕੌਾਸਲਰ ਭੈਰਾਜ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX