ਤਾਜਾ ਖ਼ਬਰਾਂ


ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਪਟਿਆਲਾ

ਭੇਦ-ਭਾਵ ਅਤੇ ਵਾਧੂ ਸਮਾਂ ਕੰਮ ਲੈਣ ਦੇ ਰੋਸ ਵਜੋਂ ਸਾਈਕਲ ਫੈਕਟਰੀ ਦੇ ਮਜ਼ਦੂਰਾਂ ਵਲੋਂ ਧਰਨਾ

ਘਨੌਰ, 12 ਜੂਨ (ਬਲਜਿੰਦਰ ਸਿੰਘ ਗਿੱਲ)-ਪਿੰਡ ਸੰਧਾਰਸੀ ਵਿਖੇ ਸਥਿਤ ਟੀ.ਆਈ. ਸਾਈਕਲ ਫ਼ੈਕਟਰੀ ਇਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿਚ ਘਿਰ ਗਈ ਹੈ | ਮਾਮਲਾ ਫ਼ੈਕਟਰੀ ਵਿਚ ਕੰਮ ਕਰਦੇ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਦਾ, ਜਿਸ ਵਿਚ ਮੁਲਾਜ਼ਮਾਂ ਵਲੋਂ ਉਨ੍ਹਾਂ ਨਾਲ ਕੀਤੇ ਜਾਂਦੇ ਭੇਦ-ਭਾਵ ਦੇ ਗੰਭੀਰ ਦੋਸ਼ ਲਗਾਏ ਗਏ ਹਨ | ਦੱਸਣਯੋਗ ਹੈ ਕਿ ਜਿਵੇਂ ਹੀ ਅੱਜ ਸਵੇਰੇ ਕੰਪਨੀ ਵਿੱਚ ਮੁਲਾਜ਼ਮਾਂ ਦਾ ਆਉਣਾ ਹੋਇਆ ਤਾਂ ਕਰੀਬ 700 ਵਰਕਰ ਸਹੂਲਤਾਂ ਦੀ ਘਾਟ, ਤਨਖ਼ਾਹ ਵਿਚ ਵਾਧੇ ਅਤੇ ਪੱਕੇ ਕਰਨ ਦੀ ਮੰਗਾਂ ਨੂੰ ਲੈ ਕੇ ਟੀ.ਆਈ. ਸਾਈਕਲ ਫ਼ੈਕਟਰੀ ਦੇ ਗੇਟ ਅੱਗੇ ਜਮ੍ਹਾ ਹੋ ਗਏ ਅਤੇ ਕੰਪਨੀ ਿਖ਼ਲਾਫ਼ ਰੋਸ ਮੁਜ਼ਾਹਰਾ ਕਰਨ ਲੱਗ ਪਏ | ਜ਼ਿਆਦਾਤਰ ਪ੍ਰਦਰਸ਼ਨਕਾਰੀਆਂ ਦੀ ਮੰਗ ਘੱਟ ਸੈਲਰੀ ਅਤੇ ਓਵਰਟਾਈਮ ਕੰਮ ਦੇ ਪੈਸੇ ਨਾ ਦਿੱਤੇ ਜਾਣ ਦੀ ਸਮੱਸਿਆ ਹੈ | ਜਿਸ ਦੇ ਵਿਰੋਧ ਵਿਚ ਟਰੇਨਿੰਗ ਵਰਕਰਜ਼, ਕੱਚੇ ਵਰਕਰ ਅਤੇ ਮਹਿਲਾ ਮੁਲਾਜ਼ਮ ਧਰਨੇ ਉੱਤੇ ਬੈਠ ਗਏ ਅਤੇ ਕੰਪਨੀ ਦੇ ਕਥਿਤ ਤਾਨਾਸ਼ਾਹੀ ਰਵੱਈਏ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਗੁਰਦੇਵ ਸਿੰਘ ਬਘੌਰਾ, ਜਤਿੰਦਰ ਕੁਮਾਰ, ਪ੍ਰਵੀਨ ਕੁਮਾਰ, ਸੰਦੀਪ ਸਿੰਘ, ਅਮਿੱਤ ਕੁਮਾਰ ਆਦਿ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਸਿੱਧੇ ਕੰਪਨੀ ਦੇ ਅਧੀਨ ਕੰਮ ਕਰਦੇ ਹਨ ਅਤੇ ਉਨ੍ਹਾਂ ਨੂੰ 6500 ਰੁਪਏ ਮਹੀਨਾ ਭਾਵ 250 ਰੁਪਏ ਦਿਹਾੜੀ ਦਿੱਤੀ ਜਾਂਦੀ ਹੈ | ਪ੍ਰੰਤੂ ਕੰਪਨੀ ਵਲੋਂ ਸਾਢੇ ਅੱਠ ਘੰਟੇ ਕੰਮ ਲਿਆ ਜਾਂਦਾ ਹੈ | ਵਾਧੂ ਸਮੇਂ ਕੰਮ ਦੇ ਪੈਸੇ ਵੀ ਨਹੀਂ ਦਿੱਤੇ ਜਾਂਦੇ ਸਗੋਂ ਸੁਪਰਵਾਈਜ਼ਰਾਂ ਵਲੋਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਬਿਨਾਂ ਕਿਸੇ ਕਾਰਨ ਬਾਹਰ ਕੱਢੇ ਜਾਣ ਦਾ ਡਰ ਦਿੱਤਾ ਜਾਂਦਾ ਹੈ | ਜਿਸ ਕਾਰਨ ਮੁਲਾਜ਼ਮਾਂ ਨੂੰ ਮਾਨਸਿਕ ਪ੍ਰੇਸ਼ਾਨੀ ਵੀ ਝੱਲਣੀ ਪੈ ਰਹੀ ਹੈ | ਉਕਤ ਮੁਲਾਜ਼ਮਾਂ ਵਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਾਈਆਂ ਜਾਣ | ਜਾਣਕਾਰੀ ਮੁਤਾਬਿਕ ਵਰਕਰਾਂ ਨੂੰ 250 ਰੁਪਏ ਦਿਹਾੜੀ ਦਿੱਤੀ ਜਾਂਦੀ ਹੈ ਅਤੇ ਛੁੱਟੀ ਲੈਣ 'ਤੇ 300 ਰੁਪਏ ਛੁੱਟੀ ਕੱਟ ਲਈ ਜਾਂਦੀ ਹੈ | ਇਸ ਤੋਂ ਇਲਾਵਾ ਕੰਪਨੀ ਵਲੋਂ ਮੁਹੱਈਆ ਕਰਾਏ ਜਾ ਰਿਹਾ ਖਾਣੇ ਦੀ ਗੁਣਵੱਤਾ ਵੀ ਚੰਗੀ ਨਹੀਂ ਦੱਸੀ ਜਾ ਰਹੀ ਹੈ | ਵਰਕਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਦਿੱਤਾ ਜਾਂਦਾ ਖਾਣਾ ਪ੍ਰਬੰਧਕਾਂ ਦੇ ਖਾਣੇ ਨਾਲੋਂ ਘਟੀਆ ਕਿਸਮ ਦਾ ਹੁੰਦਾ ਹੈ | ਉਕਤ ਪ੍ਰਦਰਸ਼ਨ ਦੀ ਭਿਣਕ ਲੱਗਦਿਆਂ ਸਥਾਨਕ ਥਾਣਾ ਮੁਖੀ ਇੰਸਪੈਕਟਰ ਰਘਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਅਨੁਸ਼ਾਸਨ ਦੀ ਵਿਵਸਥਾ ਕੀਤੀ ਜਿਸ ਉਪਰੰਤ ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਘਨੌਰ ਧਰਮ ਸਿੰਘ ਅਤੇ ਸਬ-ਇੰਸਪੈਕਟਰ ਗੀਤਾ ਰਾਣੀ ਸ਼ੰਭੂ ਵੀ ਫ਼ੈਕਟਰੀ ਵਿਖੇ ਪਹੁੰਚ ਗਏ ਅਤੇ ਪ੍ਰਬੰਧਕਾਂ ਸਮੇਤ ਪ੍ਰਦਰਸ਼ਨਕਾਰੀਆਂ ਦੇ ਵਫਦ ਜਿਸ ਵਿਚ ਹਰਮਨਜੀਤ ਸਿੰਘ, ਗੁਰਿੰਦਰ ਸਿੰਘ, ਅਮਨਦੀਪ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ, ਅਭਿਸ਼ੇਕ ਕੁਮਾਰ, ਅਸ਼ੀਸ਼ ਕੁਮਾਰ, ਸੁਖਬੀਰ ਸਿੰਘ, ਮਨਪ੍ਰੀਤ ਕੌਰ, ਊਸ਼ਾ, ਸੁਰਿੰਦਰ ਕੌਰ, ਰਾਜਿੰਦਰ ਕੌਰ ਆਦਿ ਸ਼ਾਮਿਲ ਹਨ ਨਾਲ ਤਕਰੀਬਨ ਦੋ-ਤਿੰਨ ਘੰਟੇ ਲੰਬੀ ਬੈਠਕ ਕੀਤੀ | ਇਸ ਦੌਰਾਨ ਕੰਪਨੀ ਦੇ ਅਧਿਕਾਰੀ ਵਿਜੇ ਸ੍ਰੀਵਾਸਤਵ ਵੀ ਆਏ ਅਤੇ ਧਰਨੇ 'ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ ਪ੍ਰੰਤੂ ਵਰਕਰਾਂ ਦੀਆਂ ਮੰਗਾਂ ਸੁਣੇ ਬਿਨਾਂ ਹੀ ਅੰਦਰ ਚਲੇ ਗਏ | ਹਾਲਾਂਕਿ ਲੰਬੀ ਚੱਲੀ ਮੀਟਿੰਗ ਤੋਂ ਉਪਰੰਤ ਵਰਕਰਾਂ ਦਾ ਵਫ਼ਦ ਬਾਹਰ ਆਇਆ ਅਤੇ ਵਰਕਰਾਂ ਨੂੰ ਕੰਮ 'ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ ਵੱਲੋਂ ਜਾਣਕਾਰੀ ਦੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਅਤੇ ਕੱਲ੍ਹ 13 ਜੂਨ ਨੂੰ ਲੇਬਰ ਕਮਿਸ਼ਨਰ ਵੱਲੋਂ ਟੀ.ਆਈ. ਸਾਈਕਲ ਫ਼ੈਕਟਰੀ ਦਾ ਦੌਰਾ ਕੀਤਾ ਜਾਵੇਗਾ | ਜਿਸ ਪਿੱਛੋਂ ਵਰਕਰਾਂ ਦੀਆਂ ਮੰਗਾਂ ਮੰਨੇ ਜਾਣ ਦੀ ਉਮੀਦ ਲਗਾਈ ਜਾ ਰਹੀ ਹੈ | ਪ੍ਰੰਤੂ ਵਰਕਰਾਂ ਨੇ ਇਸ ਫ਼ਰਮਾਨ ਨੂੰ ਨਾ ਮਨਜ਼ੂਰ ਕਰਦੇ ਹੋਏ ਧਰਨਾ ਜਾਰੀ ਰੱਖਦਿਆਂ ਕੰਮ 'ਤੇ ਨਾ ਪਰਤਣ ਦਾ ਐਲਾਨ ਕਰ ਦਿੱਤਾ | ਉਹ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ | ਖ਼ਬਰ ਲਿਖੇ ਜਾਣ ਤੱਕ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਨਿਕਲ ਸਕਿਆ ਸੀ | ਜਦੋਂ ਕਿ ਅਧਿਕਾਰੀਆਂ ਵਲੋਂ ਅਤੇ ਪ੍ਰਬੰਧਕਾਂ ਵੱਲੋਂ ਇਸ ਮਸਲੇ ਨੂੰ ਹੱਲ ਕੀਤੇ ਜਾਣ ਦੇ ਹਵਾਲੇ ਦਿੱਤੇ ਜਾ ਰਹੇ ਹਨ |
ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਟੀ ਆਈ ਸਾਈਕਲ ਫ਼ੈਕਟਰੀ ਦੇ ਕਰਮਚਾਰੀ ਵਿਜੇ ਕੁਮਾਰ ਸ੍ਰੀਵਾਸਤਵ ਨੇ ਕੰਪਨੀ ਵਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਤੋਂ ਸਪਸ਼ਟ ਇਨਕਾਰ ਕਰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਸਰਕਾਰੀ ਰੇਟ 'ਤੇ ਤਨਖ਼ਾਹ ਦਿੱਤੀਆਂ ਜਾ ਰਹੀਆਂ ਹਨ ਅਤੇ ਬਣਦਾ ਪੀ.ਐਫ. ਫ਼ੰਡ ਕੱਟਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਮੈਡੀਕਲ ਭੱਤਾ ਅਤੇ ਹੋਰ ਸੁਵਿਧਾਵਾਂ ਵੀ ਮੁਹੱਈਆ ਕਰਾਈਆਂ ਜਾ ਰਹੀਆਂ ਹਨ ਜਦੋਂ ਕਿ ਲੇਬਰ ਇੰਸਪੈਕਟਰ ਨੇ ਜਾਂਚ ਕਰਵਾਉਣ ਦੀ ਗੱਲ ਕਰਦਿਆਂ ਕਿਹਾ ਕਿ ਫ਼ਿਲਹਾਲ ਕਿਸੇ ਵੀ ਤਰ੍ਹਾਂ ਦੀ ਖ਼ਾਮੀ ਨਹੀਂ ਪਾਈ ਗਈ | ਇੱਥੇ ਦੱਸਣਾ ਬਣਦਾ ਹੈ ਕਿ ਉਕਤ ਰੋਸ ਮੁਜ਼ਾਹਰੇ ਕਾਰਨ ਪੰਜ ਹਜ਼ਾਰ ਸਾਈਕਲ ਦੇ ਨਿਰਮਾਣ ਦਾ ਨੁਕਸਾਨ ਕੰਪਨੀ ਨੂੰ ਝੱਲਣਾ ਪਿਆ ਹੈ | ਹਾਲਾਂਕਿ ਗਰਮੀ 'ਚ ਸਿਖਰ ਦੁਪਹਿਰੇ ਧਰਨਾ ਦਿੰਦੇ ਪ੍ਰਦਰਸ਼ਨਕਾਰੀਆਂ ਨੂੰ ਕੰਪਨੀ ਵਲੋਂ ਕਿਸੇ ਵੀ ਪ੍ਰਕਾਰ ਦੀ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ, ਸਗੋਂ ਗੇਟ ਤੋਂ ਇੱਧਰ-ਉੱਧਰ ਕਰਨ ਲਈ ਪੁਲਿਸ ਮੁਲਾਜ਼ਮਾਂ 'ਤੇ ਜ਼ੋਰ ਪਾ ਦਿੱਤਾ ਗਿਆ | ਜਿਸ ਕਾਰਨ ਜ਼ਿਆਦਾਤਰ ਵਰਕਰ ਸੜਕ ਕਿਨਾਰੇ ਲੱਗੇ ਦਰਖਤਾਂ ਦੀ ਆੜ ਵਿਚ ਖੜ੍ਹੇ ਰਹੇ ਪ੍ਰੰਤੂ ਆਪਣੇ ਕੰਮ 'ਤੇ ਨਹੀਂ ਪਰਤੇ | ਇਸ ਮੌਕੇ ਕੰਪਨੀ ਵਿਚੋਂ ਕੱਢੇ ਗਏ ਕੱਝ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਧੱਕੇ ਨਾਲ ਕੰਪਨੀ 'ਚੋਂ ਕੱਢਿਆ ਗਿਆ ਹੈ | ਕੁਲਦੀਪ ਸਿੰਘ ਵਲੋਂ ਆਪਣੀ ਡਾਕਟਰੀ ਜਾਂਚ ਵਿਚ ਕਿਸੇ ਵੀ ਤਰ੍ਹਾਂ ਦਾ ਕੰਪਨੀ ਵਲੋਂ ਸਹਿਯੋਗ ਨਾ ਕੀਤੇ ਜਾਣ ਅਤੇ ਕਮਲਦੀਪ ਸਿੰਘ ਵਾਸੀ ਮੜੌਲੀ ਵਲੋਂ ਵੀ ਕੰਪਨੀ ਅਧਿਕਾਰੀ ਤੇ ਕਈ ਹੋਰ ਦੋਸ਼ ਲਗਾਏ ਗਏ | ਪ੍ਰਦਰਸ਼ਨਕਾਰੀਆਂ ਵਿਚੋਂ ਦਵਿੰਦਰ ਸਿੰਘ, ਪ੍ਰਵੀਨ ਕੁਮਾਰ, ਰਵੀ, ਨਿਵੀਤਾਸ਼ ਸ਼ਰਮਾ ਅਤੇ ਜਸਵਿੰਦਰ ਸਿੰਘ ਨੇ ਧਰਨਾ ਜਾਰੀ ਰੱਖੇ ਜਾਣ ਦੀ ਜਾਣਕਾਰੀ ਦਿੱਤੀ |


ਖ਼ਬਰ ਸ਼ੇਅਰ ਕਰੋ

ਨਗਰ ਨਿਗਮ ਵਲੋਂ ਹਾਊਸ ਤੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ-10 ਦੁਕਾਨਾਂ ਕੀਤੀਆਂ ਸੀਲ

ਪਟਿਆਲਾ, 12 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਨੇ ਅੱਜ ਇਥੇ ਦੱਸਿਆ ਕਿ ਜਿਨ੍ਹਾਂ ਅਦਾਰਿਆਂ/ਯੂਨਿਟਾਂ ਨੇ ਆਪਣੇ ਅਦਾਰੇ ਜਾਂ ਯੂਨਿਟ ਦਾ ਹਾਊਸ ਟੈਕਸ/ਪ੍ਰਾਪਰਟੀ ਟੈਕਸ ਦਾ ਬਕਾਇਆ ਨਗਰ ਨਿਗਮ ਕੋਲ ਜਮਾਂ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਵਿਖੇ ਸਟਾਫ਼ ਦੀ ਵੱਡੀ ਘਾਟ ਨਾਲ ਜੂਝ ਰਿਹਾ ਪਾਵਰਕਾਮ ਵਿਭਾਗ, ਬਿਜਲੀ ਲਾਈਨਾਂ ਦੀ ਮੁਰੰਮਤ ਦਾ ਖ਼ੁਦ ਕੰਮ ਕਰ ਰਹੇ ਕਿਸਾਨ

ਬਲਦੇਵ ਸਿੰਘ ਮਹਿਰੋਕ ਸ਼ੁਤਰਾਣਾ, 12 ਜੂਨ-ਪੰਜਾਬ ਵਿਚ ਲਗਪਗ ਸਾਰੇ ਹੀ ਸਰਕਾਰੀ ਅਦਾਰਿਆਂ ਦੇ ਦਫ਼ਤਰਾਂ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਡੀ ਤਾਦਾਦ 'ਚ ਅਸਾਮੀਆਂ ਖ਼ਾਲੀ ਪਈਆਂ ਹਨ ਜਿਸ ਕਰਕੇ ਹਰੇਕ ਸਰਕਾਰੀ ਦਫ਼ਤਰ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ ...

ਪੂਰੀ ਖ਼ਬਰ »

2 ਘਰਾਂ 'ਚ ਚੋਰਾਂ ਵਲੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ

ਰਾਜਪੁਰਾ, 12 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਨੇੜਲੇ ਪਿੰਡ ਖੇੜੀ ਗੰਡਿਆਂ ਦੇ 2 ਘਰਾਂ 'ਚੋਂ ਚੋਰ ਲੰਘੇ ਦਿਨੀਂ ਸੋਨੇ ਅਤੇ ਚਾਂਦੀ ਦੇ ਗਹਿਣੇ ਤੇ ਨਗਦੀ ਚੋਰੀ ਕਰਕੇ ਲੈ ਗਏ | ਜਿਸ 'ਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦਾ ਗਠਨ

ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ 2019 ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤ 'ਤੇ ਜ਼ਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਵੀਪ ਇਕ ਬਹੁ-ਮੰਤਵੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌ ਾਦਾ ਵਲੋਂ ਸਟੇਟ ਬੈਂਕ ਆਫ਼ ਇੰਡੀਆ ਅੱਗੇ ਰੋਸ ਧਰਨਾ

ਪਟਿਆਲਾ, 12 ਜੂਨ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਮਾਲ ਰੋਡ ਪਟਿਆਲਾ ਵਿਖੇ ਸਥਿਤ ਜ਼ੋਨਲ ਦਫ਼ਤਰ ਅੱਗੇ ਬੈਂਕ ਦਾ ਮੁੱਖ ਗੇਟ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ | ਵੱਡੀ ਗਿਣਤੀ ਕਿਸਾਨਾਂ ਵਿਚ ਬੈਂਕ ...

ਪੂਰੀ ਖ਼ਬਰ »

276 ਬੋਤਲਾਂ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਸਣੇ ਦੋ ਕਾਬੂ

ਰਾਜਪੁਰਾ, 12 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ 276 ਬੋਤਲਾਂ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਬਰਾਮਦ ਕਰਕੇ ਦੋ ਕਾਰ ਸਵਾਰਾਂ ਨੂੰ ਕਾਬੂ ਕੀਤਾ ਹੈ | ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਸਾਫ਼-ਸੁਥਰੇ ਖਾਣ-ਪੀਣ ਵਾਲੇ ਪਦਾਰਥ ਮੁਹੱਈਆ ਕਰਵਾਏਗਾ ਜ਼ਿਲ੍ਹਾ ਪ੍ਰਸ਼ਾਸਨ-ਕੁਮਾਰ ਅਮਿੱਤ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਲੋਕਾਂ ਦੀ ਤੰਦਰੁਸਤੀ ਬਹਾਲ ਰੱਖਣ ਅਤੇ ਉਨ੍ਹਾਂ ਨੂੰ ਖਾਣ ਪੀਣ ਲਈ ਮਿਆਰੀ ਤੇ ਸਾਫ਼ ਸੁਥਰੀ ਸਮਗਰੀ ਮੁਹੱਈਆ ਕਰਵਾਉਣ ਸਮੇਤ ਲੋਕਾਂ ਨੂੰ ਖਾਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ...

ਪੂਰੀ ਖ਼ਬਰ »

ਮੋਬਾਈਲ ਤੇ ਇੰਟਰਨੈੱਟ ਨੇ ਨੌਜਵਾਨਾਂ ਨੂੰ ਕਦਰਾਂ ਕੀਮਤਾਂ ਤੋਂ ਕੀਤਾ ਦੂਰ-ਸ਼ਫੀ ਮੁਹੰਮਦ ਮੂੰਗੋ

ਨਾਭਾ, 12 ਜੂਨ (ਅਮਨਦੀਪ ਸਿੰਘ ਲਵਲੀ)-ਉਨਤੀ ਦੇ ਇਸ ਵਿਗਿਆਨਕ ਯੁੱਗ ਵਿਚ ਨੌਜਵਾਨੀ ਦਿਸ਼ਾਹੀਣ ਹੋ ਕੇ ਆਪਣੇ ਮੂਲ ਵਿਰਸੇ ਤੋਂ ਲਗਾਤਾਰ ਦੂਰ ਹੁੰਦੀ ਜਾ ਰਹੀ ਹੈ | ਮੋਬਾਈਲ 'ਤੇ ਇੰਟਰਨੈੱਟ ਦੀ ਦੁਰਵਰਤੋਂ ਨੇ ਨੌਜਵਾਨਾਂ ਨੂੰ ਸਮਾਜਿਕ ਕਦਰਾਂ ਕੀਮਤਾਂ ਤੋਂ ਕੋਹਾਂ ਦੂਰ ...

ਪੂਰੀ ਖ਼ਬਰ »

ਖੇਡਾਂ ਨੌਜਵਾਨਾਂ ਨੂੰ ਚੰਗਾ ਇਨਸਾਨ ਤੇ ਜ਼ਿੰਮੇਵਾਰ ਨਾਗਰਿਕ ਬਣਾਉਂਦੀਆਂ-ਚੰਦੂਮਾਜਰਾ

ਦੇਵੀਗੜ੍ਹ, 12 ਜੂਨ (ਰਾਜਿੰਦਰ ਸਿੰਘ ਮੌਜੀ)-ਸਪੋਰਟਸ ਕਲੱਬ ਪਿੰਡ ਤਾਜਲਪੁਰ ਵਲੋਂ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਨਾਈਟ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਪਿੰਡਾਂ ਦੀਆਂ ਕਿ੍ਕਟ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਆਖ਼ਰੀ ਰਾਤ ਹਲਕਾ ਸਨੌਰ ...

ਪੂਰੀ ਖ਼ਬਰ »

ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਮਨਾਈ

ਦੇਵੀਗੜ੍ਹ, 12 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਥਾਣਾ ਜੁਲਕਾਂ ਵਿਖੇ ਐਸ.ਐਚ.ਓ. ਹਰਬਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਨੰੂ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਥੇ ਡੇਰਾ ਬਾਬਾ ਸ਼ੰਕਰ ਗਿਰ ਔਲੀਆ ...

ਪੂਰੀ ਖ਼ਬਰ »

ਹੈਰੀਮਾਨ, ਬਡੰੂਗਰ ਅਤੇ ਹੋਰ ਵੱਖ-ਵੱਖ ਪਾਰਟੀ ਦੇ ਆਗੂਆਂ ਨੇ ਨੌਗਾਵਾਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਡਕਾਲਾ, 12 ਜੂਨ (ਮਾਨ)-ਅਜੀਤ ਦੇ ਸੀਨੀਅਰ ਪੱਤਰਕਾਰ ਅਤੇ ਹਲਕਾ ਸਨੌਰ ਪੈ੍ਰੱਸ ਕਲੱਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਨੌਗਾਵਾਂ ਦੇ ਵੱਡੇ ਭਰਾ ਚਰਨ ਸਿੰਘ ਜੋ ਕਿ ਬੀਤੇ ਦਿਨੀਂ ਅਚਾਨਕ ਵਿਛੋੜਾ ਦੇ ਗਏ ਸਨ ਅੱਜ ਹਰਿੰਦਰਪਾਲ ਸਿੰਘ ਹੈਰੀਮਾਨ ਹਲਕਾ ਇੰਚਾਰਜ ਸਨੌਰ ਅਤੇ ...

ਪੂਰੀ ਖ਼ਬਰ »

ਸੰਤ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ 'ਚ ਛਬੀਲ ਲਗਾਈ

ਨਾਭਾ, 12 ਜੂਨ (ਕਰਮਜੀਤ ਸਿੰਘ)- ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਖਾਲਸਾ ਸ਼ਮਸ਼ੇਰ ਜਥਾ ਗੁਰੂ ਨਾਨਕਪੁਰਾ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੇਵਾ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਰਾਜੇਸ਼ਵਰੀ ਸੇਵਾ ਦਲ ਵਲੋਂ 51ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ

ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਰਾਜੇਸ਼ਵਰੀ ਸੇਵਾ ਦਲ ਵਲੋਂ 51ਵਾਂ ਰਾਸ਼ਨ ਵੰਡ ਸਮਾਗਮ ਸਥਾਨਕ ਰਾਜਪੁਰਾ ਕਾਲੋਨੀ ਵਿਖੇ ਕੀਤਾ ਗਿਆ | ਜਿਸ ਵਿਚ ਲੋੜਵੰਦ, ਵਿਧਵਾ ਔਰਤਾਂ ਨੂੰ ਮਹੀਨਾਵਾਰ ਰਾਸ਼ਨ ਦਿੱਤਾ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ...

ਪੂਰੀ ਖ਼ਬਰ »

ਤੀਜਾ ਜੂਨੀਅਰ ਖੇਡ ਮੇਲਾ ਕਰਵਾਇਆ

ਭੁੱਨਰਹੇੜੀ, 12 ਜੂਨ (ਧਨਵੰਤ ਸਿੰਘ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਭੁੱਨਰਹੇੜੀ ਵਿਖੇ ਤੀਸਰਾ ਜੂਨੀਅਰ ਖੇਡ ਮੇਲਾ ਕਰਵਾਇਆ ਗਿਆ | ਦੋ ਦਿਨਾਂ ਦੇ ਟੂਰਨਾਮੈਂਟ ਦੀ ਉਦਘਾਟਨ ਦੀ ਰਸਮ ਜਥੇਦਾਰ ਗੁਲਜ਼ਾਰ ਸਿੰਘ ਸਰਪੰਚ ਵਲੋਂ ...

ਪੂਰੀ ਖ਼ਬਰ »

ਮੁਲਤਾਨੀ ਮੱਲ ਮੋਦੀ ਕਾਲਜ 'ਚ 10 ਦਿਨਾ ਵਰਕਸ਼ਾਪ ਆਰੰਭ

ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਅੱਜ ਫ਼ੈਸ਼ਨ ਡਿਜ਼ਾਈਨ ਅਤੇ ਤਕਨਾਲੋਜੀ ਵਿਭਾਗ ਵਲੋਂ ਦਸ ਦਿਨਾ ਆਰਟ ਅਤੇ ਕਰਾਫ਼ਟ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ | ਇਹ ਵਰਕਸ਼ਾਪ ਫੈਬਰਿਕ ਪੇਂਟਿੰਗ ਅਤੇ ਪਿ੍ੰਟਿੰਗ ਤਕਨੀਕਾਂ ਜਿਵੇਂ ...

ਪੂਰੀ ਖ਼ਬਰ »

ਸੰਜੀਵ ਸਿੰਘ ਧੀਮਾਨ ਪੰਜਾਬ ਪ੍ਰਦੇਸ਼ ਰਾਸ਼ਟਰੀ ਸਿੱਖ ਸੰਗਤ ਦਾ ਸੈਕਟਰੀ ਨਿਯੁਕਤ

ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰੀ ਸਿੱਖ ਸੰਗਤ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਹੋਈ | ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨ ਹਾਜ਼ਰ ਹੋਏ | ਇਸ ਮੀਟਿੰਗ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਰਾਸ਼ਟਰੀ ਸਿੱਖ ਸੰਗਤ ਸ. ਗੁਰਚਰਨ ਸਿੰਘ ਗਿੱਲ ...

ਪੂਰੀ ਖ਼ਬਰ »

ਬੱਚਿਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਕਿੱਤਾਮੁਖੀ ਸਿਖਲਾਈ-ਏ.ਡੀ.ਸੀ.

ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਅੱਜ ਭਾਦਸੋਂ ਰੋਡ 'ਤੇ ਸਕਿੱਲ ਡਿਵੈਲਪਮੈਂਟ ਸੈਂਟਰ ਫਨ ਫ਼ਸਟ ਗਲੋਬਲ ਸਕੇਲਰਜ਼ ਪ੍ਰਾਈਵੇਟ ਲਿਮ. ਕੇਂਦਰ ਖੋਲਿ੍ਹਆ ਗਿਆ | ਏ.ਡੀ.ਸੀ. (ਡੀ) ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਰਸਮੀ ਤੌਰ 'ਤੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਮਾਂ ਵੀਰਾਂ ਦੇਵੀ ਮਿਊਜ਼ੀਕਲ ਐਾਡ ਕਲਚਰਲ ਸੁਸਾਇਟੀ ਪਟਿਆਲਾ ਵਲੋਂ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੇ ਲੈਕਚਰ ਹਾਲ ਵਿਚ ਕਰਵਾਏ ਗਏ ਪਹਿਲੇ ਸਲਾਨਾ ਸੰਗੀਤ ਸਮਾਗਮ ਵਿਚ ਅਨੇਕਾਂ ਕਲਾਕਾਰਾਂ ਵਲੋਂ ਪੇਸ਼ ਕੀਤੇ ਗਏ ਵੰਨ ...

ਪੂਰੀ ਖ਼ਬਰ »

9 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਇਕ ਕਾਬੂ

ਪਾਤੜਾਂ, 12 ਜੂਨ (ਕੰਬੋਜ)-ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਸ਼ਰਾਬ ਨਜਾਇਜ਼ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਚੌਾਕੀ ਪਾਤੜਾਂ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਕਿ੍ਸ਼ਨ ਕੁਮਾਰ ਨੇ ਪਟਿਆਲਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਦਰਾਬਾਦ ਵਿਖੇ ਸਮਰ ਕੈਂਪ ਲਗਾਇਆ

ਸਮਾਣਾ, 12 ਜੂਨ (ਸਾਹਿਬ ਸਿੰਘ)-ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਵਾਧੂ ਰਚਨਾਤਮਿਕ ਗਤੀਵਿਧੀਆਂ ਵਿਚ ਰੁਚੀਆਂ ਵਧਾਉਣ ਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਾਦਰਾਬਾਦ ਬਲਾਕ ਸਮਾਣਾ-2 ਵਿਖੇ 7 ਦਿਨਾਂ ਸਮਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬੱਚਿਆਂ ਨੇ ਪੇਪਰ ਕਟਿੰਗ, ...

ਪੂਰੀ ਖ਼ਬਰ »

ਨਗਰ ਨਿਗਮ ਅਧਿਕਾਰੀਆਂ ਦੀ ਲਾਪ੍ਰਵਾਹੀ ਨਾਗਰਿਕਾਂ ਤੋਂ ਖੋਹ ਰਹੀ ਹੈ ਸੜਕਾਂ 'ਤੇ ਸੁਰੱਖਿਅਤ ਚੱਲਣ ਦਾ ਅਧਿਕਾਰ

ਅਮਰਬੀਰ ਸਿੰਘ ਆਹਲੂਵਾਲੀਆ ਪਟਿਆਲਾ, 12 ਜੂਨ-ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਦੇ ਵਿਧਾਨ ਸਭਾਈ ਹਲਕੇ 'ਚ ਸੜਕਾਂ ਨੂੰ ਚੌੜੀਆਂ ਕਰ ਲੋਕਾਂ ਲਈ ਆਵਾਜਾਈ ਨੂੰ ਖ਼ਤਰਾ ਰਹਿਤ ਤੇ ਸੁਖਾਲਾ ਕਰਨ ਲਈ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ | ਸਰਕਾਰ ਦਾ ਐਨਾ ਪੈਸਾ ...

ਪੂਰੀ ਖ਼ਬਰ »

ਕਿਸਾਨਾਂ ਦੇ ਦੂਜੇ ਦਿਨ ਦੇ ਧਰਨੇ ਨੂੰ ਸੂਬਾ ਪ੍ਰਧਾਨ ਨੇ ਕੀਤਾ ਸੰਬੋਧਨ

ਪਾਤੜਾਂ, 12 ਜੂਨ (ਜਗਦੀਸ਼ ਸਿੰਘ ਕੰਬੋਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਪਾਤੜਾਂ ਵਿਖੇ ਪੰਜਾਬ ਕਮੇਟੀ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਧਰਨਾ ਰੱਖਦਿਆਂ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਚਾਰ ਦਿਨਾਂ ਤੋਂ ਬਿਜਲੀ ਨਾ ਆਉਣ ਦੇ ਰੋਸ ਵਜੋਂ ਬਿਜਲੀ ਗਰਿੱਡ ਮੂਹਰੇ ਧਰਨਾ

ਖਨੌਰੀ/ਅਰਨੋਂ, 12 ਜੂਨ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਚਾਰ ਦਿਨ ਪਹਿਲਾਂ ਇਲਾਕੇ ਅੰਦਰ ਆਏ ਭਾਰੀ ਤੂਫ਼ਾਨ ਤੋਂ ਬਾਅਦ ਅੱਜ ਤੱਕ ਬਿਜਲੀ ਸਪਲਾਈ ਚਾਲੂ ਨਹੀਂ ਹੋਣ ਦੇ ਰੋਸ ਵਜੋਂ ਅੱਜ ਦੁਪਹਿਰ ਬਾਅਦ ਪਿੰਡ ਗੁਲਜਾਰਪੁਰਾ (ਠਰੂਆ) ਅਤੇ ਪਿੰਡ ਗਲੋਲੀ ਦੇ ...

ਪੂਰੀ ਖ਼ਬਰ »

20 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਤੇ 75 ਗਰਾਮ ਨਸ਼ੀਲਾ ਪਦਾਰਥ ਬਰਾਮਦ

ਸਮਾਣਾ, 12 ਜੂਨ (ਗੁਰਦੀਪ ਸ਼ਰਮਾ)-ਸਮਾਣਾ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਭਾਲ ਵਿਚ ਟੀ-ਪੁਆਇੰਟ ਪਿੰਡ ਧਨੇਠਾ ਵਿਖੇ ਲਗਾਏ ਗਏ ਨਾਕੇ ਦੌਰਾਨ ਸ਼ੱਕ ਦੇ ਅਧਾਰ 'ਤੇ ਆ ਰਹੀ ਕਾਰ ਨੰਬਰ ਸੀ.ਐੱਚ.03ਆਰ-1952 ਨੂੰ ਰੋਕ ...

ਪੂਰੀ ਖ਼ਬਰ »

ਗਾਇਕੀ ਦੇ ਨੌਵੇਂ ਮਹਾਂ ਮੁਕਾਬਲੇ ਦੇ ਸੈਮੀਫਾਈਨਲ ਲਈ ਕੀਤੀ ਗਈ 42 ਗਾਇਕ ਕਲਾਕਾਰਾਂ ਦੀ ਚੋਣ

ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਰਾਮਗੜ੍ਹੀਆ ਕਲਚਰਲ ਐਾਡ ਵੈੱਲਫੇਅਰ ਕੌਾਸਲ ਵਲੋਂ ਗਾਇਕ ਮੁਹੰਮਦ ਰਫ਼ੀ ਸਾਹਿਬ ਦੀ ਯਾਦ ਵਿਚ 29 ਜੁਲਾਈ ਨੂੰ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਗਾਇਕੀ ਦੇ ਨੌਵੇਂ ਮਹਾਂ ਮੁਕਾਬਲੇ ''......ਮੁਝਕੋ ਮੇਰੇ ਬਾਦ ਜ਼ਮਾਨਾ ਢੂੰਡੇਗਾ'' ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਪਟਿਆਲਾ ਵਿਚੋਂ 2 ਮੋਬਾਈਲ ਫ਼ੋਨ ਬਰਾਮਦ

ਪਟਿਆਲਾ, 12 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਵਲੋਂ ਜੇਲ੍ਹ ਦੀ ਤਲਾਸ਼ੀ ਲੈਣ 'ਤੇ 2 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਬਿਨਾਂ ਸਿੰਮ ਤੋਂ ਬਰਾਮਦ ਕੀਤੇ ਗਏ ਹਨ | ਇਸ ਸਬੰਧੀ ਜੇਲ੍ਹ ਸੁਪਰਡੈਂਟ ਵਲੋਂ ਥਾਣਾ ਤਿ੍ਪੜੀ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਰੋਸ ਧਰਨਾ-ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਘਨੌਰ, 12 ਜੂਨ (ਬਲਜਿੰਦਰ ਸਿੰਘ ਗਿੱਲ)-ਮਨਰੇਗਾ ਮਜ਼ਦੂਰ ਯੂਨੀਅਨ ਆਗੂ ਕਾਮਰੇਡ ਗੁਰਨਾਮ ਸਿੰਘ ਘਨੌਰ, ਪ੍ਰੇਮ ਸਿੰਘ ਘਨੌਰ, ਰਾਮ ਸਿੰਘ (ਸੀਟੂ) ਦੀ ਸਾਂਝੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਨਰੇਗਾ ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਬਣਾਉਣ ਲਈ ਸਾਫ਼-ਸਫ਼ਾਈ ਵੱਲ ਧਿਆਨ ਦੇਣ ਦੀ ਲੋੜ- ਡੀ.ਸੀ. ਕੁਮਾਰ ਅਮਿੱਤ

ਰਾਜਪੁਰਾ, 12 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਤੰਦਰੁਸਤ ਪੰਜਾਬ ਦਾ ਸਪਨਾ ਪੂਰਾ ਕਰਨ ਲਈ ਸਾਨੂੰ ਆਪਣੇ ਆਲ਼ੇ-ਦੁਆਲੇ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ | ਆਪਣੇ ਘਰ ਤੋਂ ਸਫ਼ਾਈ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਤਾਂ ਹੀ ਸਹੀ ਅਰਥਾਂ ਵਿੱਚ ਅਸੀਂ ਤੰਦਰੁਸਤ ਪੰਜਾਬ ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਆਇਸ਼ਰ ਟਰੱਕਜ਼ ਅਤੇ ਬੱਸਜ਼ ਦੀ ਪਟਿਆਲਾ ਵਿਚ ਨਵੀਂ 'ਮਾਇਲੇਜ ਲੀਗ' ਪਹਿਲ

ਪਟਿਆਲਾ, 12 ਜੂਨ (ਅ. ਬ.)-ਆਇਸ਼ਰ ਟਰੱਕਜ਼ ਅਤੇ ਬੱਸਜ਼, ਵੀਈ ਕਮਰਸ਼ੀਅਲ ਵਹੀਕਲਜ਼ ਦੇ ਭਾਗ ਦੂਸਰਾ ਆਇਸ਼ਰ ਟਰੱਕ ਨੂੰ ਇਕ ਪੁਰਸਕ੍ਰਿਤ ਚੁਣੌਤੀ ਦੇ ਮਾਧਿਅਮ ਨਾਲ ਸਿਖਰ ਬਾਲਣ ਯੋਗਤਾ ਪ੍ਰਦਾਨ ਕਰਨ ਲਈ ਮਾਇਲੇਜ ਲੀਗ ਦੀ ਪਹਿਲ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਪ੍ਰੋਗਰਾਮ 14 ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਖ਼ਾਤਮਾ ਹਫਤਾ 19 ਜੂਨ ਤੱਕ ਮਨਾਇਆ ਜਾਵੇਗਾ

ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਲ ਮਜ਼ਦੂਰੀ ਖ਼ਾਤਮਾ ਹਫਤਾ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਸ਼ਾਇਨਾ ਕਪੂਰ ਨੇ ਦੱਸਿਆ ਕਿ ਇਹ ਹਫਤਾ 11 ਜੂਨ ਤੋਂ ਆਰੰਭ ਹੋ ਗਿਆ ...

ਪੂਰੀ ਖ਼ਬਰ »

ਪਿੰਡ ਲੋਹਾਖੇੜੀ ਵਿਖੇ ਬਾਗ ਵਾਲੇ ਪੀਰ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ

ਘਨੌਰ, 12 ਜੂਨ (ਯਾਦਵਿੰਦਰ ਸਿੰਘ ਯੋਗੀਪੁਰ)-ਨੇੜਲੇ ਪਿੰਡ ਲੋਹਾਖੇੜੀ (ਪਟਿਆਲਾ) ਵਿਖੇ ਗੁਰਪ੍ਰੀਤ ਬੱਲ ਦੀ ਅਗਵਾਈ ਹੇਠ ਪ੍ਰਬੰਧਕ ਬਾਗ ਵਾਲੇ ਪੀਰ ਦੀ ਦਰਗਾਹ ਦਰਬਾਰ ਰਹਿਮਤਾਂ ਦੇ ਖੁੱਲ•ੇ ਵਿਹੜੇ ਵਿੱਚ 7ਵਾਂ ਸਾਲਾਨਾ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੁਸਤਕ 'ਸੰਸਾਰੀਕਰਨ ਦੇ ਦੌਰ 'ਚ ਪੂਰਬ ਅਤੇ ਸਿੱਖ ਵਿਚਾਰਧਾਰਾ ਦੀ ਸਾਰਥਿਕਤਾ' 16 ਨੂੰ ਲੋਕ ਅਰਪਣ

ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ, ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਰਤਾਰਿਆਂ ਬਾਰੇ ਆਧੁਨਿਕ ਤਕਨੀਕਾਂ ਦੇ ਮਾਧਿਅਮ ਰਾਹੀਂ ਬਾਹਰਮੁਖੀ ਦਿ੍ਸ਼ਟੀ ਤੋਂ ਖੋਜ ਕਾਰਜਾਂ ਲਈ ਨਿਰੰਤਰ ਕਾਰਜਸ਼ੀਲ ਮਾਲਵਾ ਰਿਸਰਚ ਸੈਂਟਰ ...

ਪੂਰੀ ਖ਼ਬਰ »

ਗਰਮੀ ਕਾਰਨ ਦਿਨ ਵੇਲੇ ਸ਼ਹਿਰ ਹੋ ਜਾਂਦੇ ਹਨ ਬੇਰੌਣਕੇ

ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਇਸ ਵੇਲੇ ਗਰਮੀ ਦੇ ਕਹਿਰ ਕਾਰਨ ਪਾਰਾ 45 ਦਰਜੇ ਸੈਂਟੀਗਰੇਡ ਦੇ ਕਰੀਬ ਜਾ ਪਹੰੁਚਿਆ ਹੈ | ਜਿਸ ਕਾਰਨ ਦਿਨ ਵੇਲੇ ਖ਼ੁਸ਼ਕ ਹਵਾਵਾਂ ਚੱਲਦੀਆਂ ਹਨ ਜਿਨ੍ਹਾਂ ਕਾਰਨ ਲੋਕਾਂ ਅੰਦਰ ਕਾਫ਼ੀ ਕਹਿਰ ਦੇਖਿਆ ਜਾ ਰਿਹਾ ਹੈ | ਗਰਮੀ ਦੇ ਪ੍ਰਕੋਪ ਤੋਂ ...

ਪੂਰੀ ਖ਼ਬਰ »

ਦੀ ਨਾਭਾ ਫਾਊਾਡੇਸ਼ਨ ਨਾਭਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਨੇ ਵਾਤਾਵਰਨ ਦਿਵਸ ਮਨਾਇਆ

ਨਾਭਾ, 12 ਜੂਨ (ਕਰਮਜੀਤ ਸਿੰਘ)-ਦੀ ਨਾਭਾ ਫਾਊਾਡੇਸ਼ਨ ਨਾਭਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵਲੋਂ ਪਿੰਡ ਅੱਚਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਪਿੰਡ ਦੀ ਪੰਚਾਇਤ ਦੀ ਸਹਾਇਤਾ ਨਾਲ ਲੋਕਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਬਾਰੇ ਜਾਗਰੂਕ ...

ਪੂਰੀ ਖ਼ਬਰ »

ਹਵਾਬਾਜ਼ੀ ਕਲੱਬ ਦੇ 2 ਕਿਲੋਮੀਟਰ ਘੇਰੇ 'ਚ ਲਾਰਟੇਨ ਪਤੰਗ ਵਗ਼ੈਰਾ ਉਡਾਣ 'ਤੇ ਪਾਬੰਦੀ

ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਹਵਾਬਾਜ਼ੀ ਕਲੱਬ ਪਟਿਆਲਾ ਦੇ ਨੇੜੇ 2 ਕਿੱਲੋਮੀਟਰ ਘੇਰੇ ਵਿਚ ਲਾਰਟੇਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX