ਤਾਜਾ ਖ਼ਬਰਾਂ


ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  8 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  25 minutes ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  34 minutes ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  54 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 1 hour ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 1 hour ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  43 minutes ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਉਸ ਦੇ ਮੈਨੇਜਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਉੱਤਰੀ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 1 hour ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 3 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 minute ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 4 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਆਵਾਜਾਈ ਕੀਤੀ ਠੱਪ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ, ਅਧਿਕਾਰਾਂ ਲਈ ਸਖ਼ਤ ਸੰਘਰਸ਼ ਲੜਨ ਵਾਲੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਪੁਲਿਸ ਵਧੀਕੀਆਂ ਿਖ਼ਲਾਫ਼ ਭਾਰੀ ਰੋਸ ਜ਼ਾਹਿਰ ਕਰਦੇ ਹੋਏ ...

ਪੂਰੀ ਖ਼ਬਰ »

ਵਿਆਹੁਤਾ ਦੇ ਕਤਲ ਮਾਮਲੇ 'ਚ 5 ਭਗੌੜੇ ਕਾਬੂ

ਲੱਖੋ ਕੇ ਬਹਿਰਾਮ, 12 ਜੂਨ (ਰਾਜਿੰਦਰ ਸਿੰਘ ਹਾਂਡਾ)- ਕੋਈ 6 ਸਾਲ ਪਹਿਲਾਂ ਨੂੰ ਹ ਦੇ ਕਤਲ ਸਬੰਧੀ ਦਰਜ ਮੁਕੱਦਮੇ 'ਚ ਨਾਮਜ਼ਦ 5 ਜਣਿਆਂ ਨੂੰ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੱਖੋ ਕੇ ...

ਪੂਰੀ ਖ਼ਬਰ »

ਪੁੱਡਾ 'ਤੇ ਭਾਰੂ ਪਿਆ ਇਕ ਪਰਿਵਾਰ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਨਾਮਦੇਵ ਚੌਾਕ ਫ਼ਿਰੋਜ਼ਪੁਰ ਸ਼ਹਿਰ ਤੋਂ ਬਾਗੀ ਹਸਪਤਾਲ ਵੱਲ ਜਾਂਦੀ ਰੋਡ 'ਤੇ ਪੈਂਦੀ ਪੁੱਡਾ ਕਾਲੋਨੀ ਦੇ ਰਸਤੇ ਨੂੰ ਗੇਟ ਲਗਾ ਕੇ ਬੰਦ ਕਰਨ ਵਾਲੇ ਲੋਕ ਸ਼ਰੇਆਮ ਪੁੱਡਾ 'ਤੇ ਭਾਰੂ ਪੈਂਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਗਹਿਣੇ ਦਿੱਤੀ ਕਾਰ ਛੁਡਾਉਣ ਦੀ ਰੰਜਿਸ਼ 'ਚ ਘਰ ਪਹੰੁਚ ਕੇ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੀ ਨਿਊ ਆਬਾਦੀ ਭੱਠਾ ਬਸਤੀ ਵਿਖੇ ਕੁਝ ਵਿਅਕਤੀਆਂ ਨੇ ਪਾਲੋ ਰਾਣੀ ਪਤਨੀ ਰਮੇਸ਼ ਸਿੰਘ ਦੇ ਘਰ ਦਾਖ਼ਲ ਹੋ ਕੇ ਜਿੱਥੇ ਉਸ ਦੀ ਭਾਰੀ ਕੁੱਟਮਾਰ ਕੀਤੀ, ਉੱਥੇ ਉਸ ਦੀ ਕਾਰ ਤੋੜਨ ਭੰਨਣ ...

ਪੂਰੀ ਖ਼ਬਰ »

ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਕਾਬੂ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਰੇਤ ਦੀ ਚੋਰ ਬਾਜ਼ਾਰੀ ਕਰਦੇ ਇਕ ਟਰੈਕਟਰ ਚਾਲਕ ਨੂੰ ਟਰੈਕਟਰ ਤੇ ਰੇਤ ਨਾਲ ਭਰੀ ਟਰਾਲੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਹੌਲਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੰਪਿਊਟਰ ਚੋਰੀ ਦੇ ਮਾਮਲੇ 'ਚ ਨਾਮਜ਼ਦ ਤਿੰਨ ਵਿਅਕਤੀ ਬਰੀ

ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)- ਚੋਰੀ ਦੇ ਮਾਮਲੇ 'ਚ ਨਾਮਜ਼ਦ ਤਿੰਨ ਵਿਅਕਤੀਆਂ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈਆ ਜਸਪ੍ਰੀਤ ਕੌਰ ਪਤਨੀ ਨਵਤੇਜ ਸਿੰਘ ਵਾਸੀ ਬਾਂਸੀ ਗੇਟ ਫ਼ਿਰੋਜਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ...

ਪੂਰੀ ਖ਼ਬਰ »

ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਮਾਈਨਰ ਚੋਂ ਮਿਲੀ

ਪਰਿਵਾਰਕ ਮੈਂਬਰਾਂ ਨੇ ਲਗਾਏ ਕਤਲ ਦੇ ਦੋਸ਼

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਪਿਛਲੇ ਤਿੰਨ ਦਿਨਾਂ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੋਏ ਮੂਲ ਰੂਪ 'ਚ ਰਾਜਸਥਾਨ ਦੇ ਰਹਿਣ ਵਾਲੇ ਅਤੇ ਹਾਲ ਆਬਾਦ ਇੱਥੋਂ ਦੇ ਸ਼ਹੀਦ ਭਗਤ ਸਿੰਘ ਨਗਰ ਵਾਸੀ ਇੱਕ ਨੌਜਵਾਨ ਦੀ ਲਾਸ਼ ਅੱਜ ਪਿੰਡ ਹਰੀਪੁਰਾ ਦੇ ਇਕ ਰਜਬਾਹੇ 'ਚੋਂ ਮਿਲੀ | ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬਜ਼ੀ ਮੰਡੀ 'ਚ ਫਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਚੈਕਿੰਗ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਦੀ ਅਗਵਾਈ ਹੇਠ ਸਿਹਤ, ਬਾਗ਼ਬਾਨੀ, ਡੇਅਰੀ, ਮਾਰਕੀਟ ਕਮੇਟੀ ਸਮੇਤ ...

ਪੂਰੀ ਖ਼ਬਰ »

ਪੈਸੇ ਮੰਗਣ 'ਤੇ ਵਿਅਕਤੀ ਦੀ ਕੁੱਟਮਾਰ, ਜ਼ਖਮੀ

ਜਲਾਲਾਬਾਦ, 12 ਜੂਨ (ਕਰਨ ਚੁਚਰਾ)-ਉਪਮੰਡਲ ਅਧੀਨ ਪੈਂਦੇ ਪਿੰਡ ਮੋਹਰ ਸਿੰਘ ਵਾਲਾ (ਧਰਮੂਵਾਲਾ) 'ਚ ਪੈਸਿਆਂ ਦੇ ਲੈਣ-ਦੇਣ ਨੰੂ ਲੈ ਕੇ ਹੋਏ ਝਗੜੇ 'ਚ ਇਕ ਵਿਅਕਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਜ਼ਖਮੀ ਸਤਨਾਮ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਧਰਮੂਵਾਲਾ ਨੰੂ ਇਲਾਜ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਲੱਖੋ ਕੇ ਦਾ ਸਨਮਾਨ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵਾ ਦੇ ਕਾਰਜਾਂ ਨੂੰ ਸਮਰਪਿਤ ਰਹਿਣ ਵਾਲੀ ਸ਼ਖ਼ਸੀਅਤ ਪ੍ਰਤਾਪ ਸਿੰਘ ਲੱਖੋ ਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਬੀਤੇ ਦਿਨ ਸ਼ੋ੍ਰਮਣੀ ਕਮੇਟੀ ਵਲੋਂ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਲਈ ਫਾਰਮਾਸਿਸਟਾਂ ਦਾ ਵਫ਼ਦ ਡਾਇਰੈਕਟਰ ਸਿਹਤ ਵਿਭਾਗ ਨੂੰ ਮਿਲਿਆ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦਾ ਵਫ਼ਦ ਨਰਿੰਦਰ ਮੋਹਨ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਜਸਪਾਲ ਕੌਰ ਨੂੰ ਮਿਲਿਆ ਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ...

ਪੂਰੀ ਖ਼ਬਰ »

43ਵੇਂ ਪੰਜਾਬ ਓਪਨ ਤੈਰਾਕੀ ਮੁਕਾਬਲਿਆਂ 'ਚ ਜਿੱਤੇ ਤਗਮੇ

ਫ਼ਿਰੋਜ਼ਪੁਰ, 12 ਜੂਨ (ਮਲਕੀਅਤ ਸਿੰਘ)- ਪਿਛਲੇ ਦਿਨੀਂ ਹੋਏ 43ਵੇਂ ਪੰਜਾਬ ਓਪਨ ਤੈਰਾਕੀ ਮੁਕਾਬਲਿਆਂ 'ਚ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੀ ਵਿਦਿਆਰਥਣ ਸੁਦਿ੍ਸ਼ਟੀ ਨੇ ਦੋ ਗੋਲਡ, ਇਕ ਸਿਲਵਰ ਤੇ ਇਕ ਬਰਾਊਾਜ ਮੈਡਲ ਜਿੱਤਿਆ | ਸੁਦਿ੍ਸ਼ਟੀ ਨੇ 200 ਮੀਟਰ ਬਟਰ ਫਲਾਈ 'ਚ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਕੌ ਾਸਿਲੰਗ ਭਲਕੇ - ਪ੍ਰਗਟ ਸਿੰਘ ਬਰਾੜ

ਫ਼ਿਰੋਜ਼ਸ਼ਾਹ, 12 ਜੂਨ (ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਸਥਾਪਿਤ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਹੋਈ ਪ੍ਰਵੇਸ਼ ਪ੍ਰੀਖਿਆ 'ਚੋਂ ਸਫਲ ਹੋਏ ਵਿਦਿਆਰਥੀਆਂ ਦੀ ਕੌਾਸਿਲੰਗ 14 ਜੂਨ ਤੋਂ ਸ਼ੁਰੂ ਹੋ ਰਹੀ ਹੈ, ਜਿਸ ਦੌਰਾਨ ...

ਪੂਰੀ ਖ਼ਬਰ »

ਦਿਹਾੜੀ ਕਰਨ ਗਏ ਦਾ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੀ ਢਾਣੀ ਪਛਾੜੀਆਂ ਵਿਖੇ ਕੁਝ ਵਿਅਕਤੀਆਂ ਵਲੋਂ ਮਜ਼ਦੂਰ ਦਾ ਮੋਟਰਸਾਈਕਲ ਚੋਰੀ ਕਰ ਲੈਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਵਿਰੁੱਧ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ

ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਲੀਗਲ ...

ਪੂਰੀ ਖ਼ਬਰ »

ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ 17 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ 17 ਜੂਨ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਸਾਰਾਗੜ੍ਹੀ ਮੈਮੋਰੀਅਲ ਮੈਨੇਜਮੈਂਟ ਕਮੇਟੀ ਤੇ ਇਲਾਕੇ ਦੀ ਸੰਗਤ ...

ਪੂਰੀ ਖ਼ਬਰ »

ਸੋਢੀ ਵਲੋਂ ਸਰਕਾਰੀ ਸਕੂਲ ਨੂੰ ਗਰਾਂਟ ਦਾ ਚੈੱਕ ਭੇਟ

ਲੱਖੋ ਕੇ ਬਹਿਰਾਮ, 12 ਜੂਨ (ਰਾਜਿੰਦਰ ਸਿੰਘ ਹਾਂਡਾ)- ਹਲਕੇ ਦੇ ਸਮੁੱਚੇ ਵਿਕਾਸ ਦਾ ਵਾਅਦਾ ਕਰ ਚੋਣ ਜਿੱਤਣ ਉਪਰੰਤ ਕੈਬਨਿਟ ਮੰਤਰੀ ਬਣੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਆਪਣੇ ਵਾਅਦਿਆਂ ਨੂੰ ਅਮਲ 'ਚ ਲਿਆਉਣਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਲਈ ਭੇਜੀ ਗਈ 1 ਲੱਖ 18 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਵਿਧਾਇਕ ਰਾਣਾ ਸੋਢੀ ਦੇ ਭਰਾ ਗੁਰੂ ਹਰਦੀਪ ਸਿੰਘ ਸੋਢੀ ਵਲੋਂ ਸਕੂਲ ਕਮੇਟੀ ਨੂੰ ਭੇਟ ਕੀਤਾ ਗਿਆ | ਇਸ ਮੌਕੇ ਕਾਂਗਰਸ ਯੂਥ ਸਪੋਰਟਸ ਸੈੱਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਪ ਚੇਅਰਮੈਨ ਅਪਨਦੀਪ ਸਿੰਘ, ਪਿ੍ੰਸੀਪਲ ਜਸਪਾਲ ਸਿੰਘ, ਪਸਵਕ ਚੇਅਰਮੈਨ ਸਰਬਜੀਤ ਸਿੰਘ, ਬਖ਼ਸ਼ੀਸ਼ ਸਿੰਘ ਨੰਬਰਦਾਰ, ਬਲਵੰਤ ਸਿੰਘ, ਬਲਵਿੰਦਰ ਸਿੰਘ ਲਾਡੀ, ਲਖਬੀਰ ਸਿੰਘ ਹਾਮਦ, ਕਸ਼ਮੀਰ ਸਿੰਘ, ਹਰਜਿੰਦਰ ਸਿੰਘ ਸਮੇਤ ਹੋਰ ਵੀ ਕਾਂਗਰਸੀ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕਿਸਾਨਾਂ ਦੇ ਹੱਕਾਂ, ਅਧਿਕਾਰਾਂ ਦੀ ਰਾਖੀ ਤੇ ਮਸਲਿਆਂ ਦੇ ਹੱਲ ਲਈ ਅੱਜ ਮਾਰਕੀਟ ਕਮੇਟੀ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਸੁਖਪਾਲ ਸਿੰਘ ...

ਪੂਰੀ ਖ਼ਬਰ »

ਹਫ਼ਤਾ ਭਰ ਚੱਲਣ ਵਾਲੇ ਕ੍ਰਿਕਟ ਟੂਰਨਾਮੈਂਟ ਦਾ ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ ਉਦਘਾਟਨ

ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕੇ ਗੁਰੂਹਰਸਹਾਏ ਦੇ ਪਿੰਡ ਚੂਹੜ ਖਲਚੀਆਂ ਵਿਖੇ ਹਫ਼ਤਾ ਭਰ ਲਈ ਸ਼ੁਰੂ ਹੋਏ ਕਿ੍ਕਟ ਟੂਰਨਾਮੈਂਟ ਦਾ ਰਸਮੀ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਤੇ ਕ੍ਰਿਕਟ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਡੇਅਰੀ ਸਿਖਲਾਈ ਸਬੰਧੀ ਕੈਂਪ ਲਗਾਇਆ

ਮਮਦੋਟ, 12 ਜੂਨ (ਜਸਬੀਰ ਸਿੰਘ ਕੰਬੋਜ)- ਪੰਜਾਬ ਸਰਕਾਰ ਵਲੋਂ ਅਣਸੂਚਿਤ ਜਾਤੀ ਤੇ ਪਛੜੇ ਇਲਾਕੇ ਨਾਲ ਸਬੰਧਿਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਤੇ ਡੇਅਰੀ ਦੇ ਧੰਦੇ ਨਾਲ ਜੋੜਨ ਲਈ ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ (ਪਸ਼ੂ ਪਾਲਣ, ਮੱਛੀ ਪਾਲਣ ...

ਪੂਰੀ ਖ਼ਬਰ »

ਪਿੰਡ ਹਾਮਦ ਵਿਖੇ ਬਾਬਾ ਪੀਰ ਪੱਖੀ ਵਾਲਾ ਦਾ ਸਾਲਾਨਾ ਮੇਲਾ 23 ਨੂੰ

ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਹਾਮਦ ਵਿਖੇ ਬਾਬਾ ਪੀਰ ਪੱਖੀ ਵਾਲਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 23 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਲੋਕਾਂ ਦੇ ਮਨੋਰੰਜਨ ਲਈ ਪੰਜਾਬੀ ਗਾਇਕ ਜੋੜੀ ਸੰਧੂ ਸੁਰਜੀਤ ਤੇ ਬੀਬਾ ਕਮਲਪ੍ਰੀਤ ਸਿੱਧੂ ਅਖਾੜਾ ...

ਪੂਰੀ ਖ਼ਬਰ »

ਸਰਕਾਰ ਨੇ ਬਹੁ ਕਰੋੜੀ ਘਪਲੇ ਦੇ ਮਾਮਲੇ ਦੀ ਜਾਂਚ ਫ਼ਿਰੋਜ਼ਪੁਰ ਰੇਂਜ ਦੇ ਆਈ. ਜੀ. ਨੂੰ ਸੌਾਪੀ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)- ਸਾਲ 2012 ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲਾਂਵਾਲਾ ਕਸਬੇ 'ਚ ਹੋਏ ਝੋਨੇ ਦੇ ਬਹੁ ਕਰੋੜੀ ਘਪਲੇ 'ਚ ਇਕ ਪਟਵਾਰੀ ਦੀ ਭੂਮਿਕਾ ਬਾਰੇ ਜਾਂਚ ਦੁਬਾਰਾ ਹੋਵੇਗੀ | ਸਰਕਾਰ ਵਲੋਂ ਪਟਵਾਰੀ ਮੋਹਨ ਸਿੰਘ ਦੀ ਅਰਜ਼ੀ 'ਤੇ ਜਾਂਚ ...

ਪੂਰੀ ਖ਼ਬਰ »

ਬੀ. ਐਲ. ਓ. ਦੀਆਂ ਡਿਊਟੀਆਂ ਕਟਵਾਉਣ ਸਬੰਧੀ ਡੀ. ਸੀ. ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 12 ਜੂਨ (ਮਲਕੀਅਤ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਇਕ ਵਫ਼ਦ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਮਵੀਰ ਨੂੰ ਮਿਲਿਆ | ਵਫ਼ਦ ਦੀ ਅਗਵਾਈ ਕਰਦਿਆਂ ...

ਪੂਰੀ ਖ਼ਬਰ »

ਬਸਤੀ ਧੱਲੇ ਕੀ ਵਿਖੇ ਕਿਸਾਨ ਦਾ ਖੇਤੀਬਾੜੀ ਵਿਭਾਗ ਨੇ ਵਾਹਿਆ ਝੋਨਾ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਹੁਕਮਾਂ ਦੇ ਉਲਟ 20 ਜੂਨ ਤੋਂ ਪਹਿਲਾਂ ਹੀ ਜ਼ਮੀਨ 'ਚ ਪਾਣੀ ਛੱਡ ਕੱਦੂ ਕਰ ਝੋਨਾ ਲਗਾਉਣ ਦੀ ਮਿਲੀ ਕੰਨਸੋਅ 'ਤੇ ਹਰਕਤ 'ਚ ਆਉਂਦਿਆਂ ਖੇਤੀਬਾੜੀ ਵਿਭਾਗ ਨੇ ਇਲਾਕੇ 'ਚ ਕੀਤੀ ਛਾਪੇਮਾਰੀ ਦੌਰਾਨ ਦੇਖਿਆ ਕਿ ਬਲਾਕ ਘੱਲ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਮਲਹੋਤਰਾ ਦਾ ਸਨਮਾਨ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਖੱਤਰੀ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਸਮਰਪਿਤ ਹੋ ਕੇ ਸੇਵਾਵਾਂ ਨਿਭਾ ਰਹੇ ਖੱਤਰੀ ਸਭਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਪੁਸ਼ਪਿੰਦਰ ਮਲਹੋਤਰਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਲ ਇੰਡੀਆ ਖੱਤਰੀ ਸਭਾ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਐਸ.ਡੀ.ਐਮ ਨੇ ਸਮਾਜ ਸੇਵੀਆਂ ਨਾਲ ਕੀਤੀ ਮੀਟਿੰਗ

ਜਲਾਲਾਬਾਦ, 12 ਜੂਨ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਐਸ.ਡੀ.ਐਮ ਜਲਾਲਾਬਾਦ ਪਿਰਥੀ ਸਿੰਘ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਭਵਿੱਖ'ਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਨੰੂ ਲੈ ਕੇ ਆਪਣੇ ਦਫਤਰ ਵਿਖੇ ਸਮਾਜ ਸੇਵੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਲੇਬਰ ਲਾਭਪਾਤਰੀਆਂ ਦੀਆਂ ਜਾਅਲੀ ਦਸਤਵੇਜਾਂ ਨਾਲ ਕਾਪੀਆਂ ਬਣਾਉਣ ਵਾਲਾ ਗਰੋਹ ਕਾਬੂ

ਫ਼ਾਜ਼ਿਲਕਾ, 12 ਜੂਨ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਆਮ ਲੋਕਾਂ ਨੂੰ ਵੱਖ ਵੱਖ ਵਿਭਾਗਾਂ 'ਚ ਰਾਹਤ ਦੇਣ ਵਾਲੀਆਂ ਸਕੀਮਾਂ ਦੀਆਂ ਕਾਪੀਆਂ ਜਾਅਲੀ ਦਸਤਾਵੇਜ਼ ਨਾਲ ਤਿਆਰ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ...

ਪੂਰੀ ਖ਼ਬਰ »

ਯੂ. ਆਰ. ਐਮ. ਯੂ. ਵਲੋਂ ਭੁੱਖ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 12 ਜੂਨ (ਪਰਮਿੰਦਰ ਸਿੰਘ)- ਰੇਲਵੇ ਕਰਮਚਾਰੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵਲੋਂ ਪੂਰੇ ਡਵੀਜ਼ਨ 'ਚੋਂ ਇਕੱਠੇ ਹੋ ਕੇ ਅੱਜ ਡੀ.ਆਰ.ਐਮ. ਦਫ਼ਤਰ ਮੂਹਰੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ...

ਪੂਰੀ ਖ਼ਬਰ »

ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਨੂੰ ਦੇ ਰਿਹੈ ਸੱਦਾ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਫ਼ਿਰੋਜ਼ਪੁਰ ਰੋਡ ਉੱਪਰ ਪਿਛਲੇ ਇਕ ਮਹੀਨੇ ਤੋਂ ਖੜ੍ਹਾ ਗੰਦਾ ਪਾਣੀ ਜਿੱਥੇ ਲੋਕਾਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣਿਆ ਹੋਇਆਂ ਹੈ, ਉੱਥੇ ਇਹ ਗੰਦਾ ਪਾਣੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਦੋਸ਼ 'ਚ ਤਿੰਨ ਜਣਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪਿੰਡ ਧਰਮਪੁਰਾ ਵਾਸੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਉਸ ਦੇ ਦਿਓਰ ਤੇ ਦੋ ਸਾਥੀਆਂ ਸਮੇਤ ਤਿੰਨ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਕ ਪੀੜਤ ਔਰਤ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਿਸਾਨ ਬੂਟਾ ਸਿੰਘ ਭੁੱਲਰ ਦਾ ਸਨਮਾਨ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਧੀਰਾ ਪੱਤਰਾ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਭੁੱਲਰ ਫ਼ਸਲਾਂ ਦੇ ਨਾੜ ਤੇ ਰਹਿੰਦ-ਖੰੂਹਦ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੱਡਾ ਹੰਭਲਾ ਮਾਰ ਕੇ ਮੁੱਖ ...

ਪੂਰੀ ਖ਼ਬਰ »

ਸੇਮ-ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਡਰ

ਮਖੂ, 12 ਜੂਨ (ਵਰਿੰਦਰ ਮਨਚੰਦਾ)- ਬਰਸਾਤੀ ਤੇ ਘਰਾਂ ਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ 'ਚ ਇੱਕੋ-ਇੱਕ ਸੇਮ-ਨਾਲ਼ਾ ਹੈ | ਇਸ ਸੇਮ-ਨਾਲ਼ੇ ਦੀ ਡਰੇਨ ਵਿਭਾਗ ਵਲੋਂ ਕਾਫ਼ੀ ਸਮੇਂ ਤੋਂ ਸਫ਼ਾਈ ਨਾ ਕਰਨ ਕਾਰਨ ਸੇਮ-ਨਾਲ਼ੇ 'ਚ ਹਰੀ ਬੂਟੀ ਭਾਰੀ ਮਾਤਰਾ 'ਚ ਇਕੱਠੀ ਹੋਈ ਪਈ ਹੈ , ਜਿਸ ...

ਪੂਰੀ ਖ਼ਬਰ »

ਪਿੰਡ ਹਾਕੇਵਾਲਾ 'ਚ ਖੋਸਾ ਵਲੋਂ ਗਲੀਆਂ-ਨਾਲੀਆਂ ਦੇ ਕੰਮਾਂ ਦੀ ਰਸਮੀ ਸ਼ੁਰੂਆਤ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ 'ਚ ਪਿੰਡ ਹਾਕੇਵਾਲਾ ਵਿਖੇ ਗਲੀਆਂ-ਨਾਲੀਆਂ ਦੇ ਕੰਮ ਸ਼ੁਰੂ ਹੋ ਗਏ ਹਨ, ਜਿਸ ਦੀ ਸ਼ੁਰੂਆਤ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਵਾਈਸ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਡਾ: ਰਿਚਾ ਨੂੰ ਮੰਗ ਪੱਤਰ ਸੌਾਪਿਆ ਗਿਆ, ਜਿਸ 'ਚ ਸਰਕਾਰ ਤੇ ਪ੍ਰਸ਼ਾਸਨ ਨੂੰ ਯਾਦ ਦਿਵਾਇਆ ਗਿਆ ਕਿ ਕੁਝ ਸਮਾਂ ਪਹਿਲਾਂ ਸ੍ਰੀ ਗੁਰੂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਖ਼ਾਤਮਾ ਹਫਤਾ 19 ਤੱਕ ਮਨਾਇਆ ਜਾਵੇਗਾ- ਰਾਮਵੀਰ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਲ ਮਜ਼ਦੂਰੀ ਖ਼ਾਤਮਾ ਹਫਤਾ19 ਜੂਨ ਤੱਕ ਮਨਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਕਿਸਾਨਾਂ ਦੀ ਮੀਟਿੰਗ

ਗੋਲੂ ਕਾ ਮੋੜ, 12 ਜੂਨ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਕਿਸਾਨ ਆਗੂਆਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ 'ਚ ਇਕੱਤਰ ਹੋਏ ਕਮੇਟੀ ਦੇ ਕਿਸਾਨਾਂ ਨੇ 14 ਜੂਨ ਨੂੰ ਐਸ. ਡੀ. ਓ. ਪਾਵਰਕਾਮ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਦਾ ਜੋੜ ਮੇਲਾ 15 ਨੂੰ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਵਿਰਕ ਗੋਤ ਦੇ ਜਠੇਰੇ ਬਾਬਾ ਸਹਾਰੀ ਮੱਲ ਦੀ ਯਾਦ 'ਚ ਵਿਰਕ ਭਾਈਚਾਰੇ ਵਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਬਾਬਾ ਸਹਾਰੀ ਮੱਲ ਪਿੰਡ ਅੱਕੂ ਮਸਤੇ ਕੇ ਵਿਖੇ 15 ਜੂਨ ਨੂੰ ...

ਪੂਰੀ ਖ਼ਬਰ »

ਬੂਈਆਂ ਵਾਲਾ ਵਿਖੇ ਭਾਕਿਯੂ (ਸਿੱਧੂਪੁਰ) ਦੀ ਇਕਾਈ ਗਠਿਤ

ਤਲਵੰਡੀ ਭਾਈ, 12 ਜੂਨ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਕਿਸਾਨਾਂ ਦੀ ਇਕੱਤਰਤਾ ਹੋਈ, ਜਿਸ 'ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ, ਕੁਲਵਿੰਦਰ ਸਿੰਘ ਸੇਖੋਂ ਤਲਵੰਡੀ ਭਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX