ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  1 day ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  1 day ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  1 day ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  1 day ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  1 day ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  1 day ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  1 day ago
ਦਿਸਪੁਰ, 20 ਅਗਸਤ- ਅਸਾਮ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਰਲ 'ਚ ਆਏ ਭਾਰੀ ਹੜ੍ਹ ਕਾਰਨ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਸੰਬੰਧੀ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ...
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  1 day ago
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  1 day ago
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  1 day ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਬਠਿੰਡਾ

ਐਨ.ਆਰ.ਆਈ. ਭੂਆ ਦੇ ਘਰ ਡਾਕਾ ਮਾਰਨ ਵਾਲਾ ਭਤੀਜਾ ਚੋਰੀ ਦੇ ਅਸਲੇ੍ਹ ਤੇ ਗਹਿਣਿਆਂ ਨਾਲ ਸਾਥੀਆਂ ਸਮੇਤ ਕਾਬੂ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ) ਬਠਿੰਡਾ ਜ਼ਿਲ੍ਹੇ ਵਿਚ 26 ਦਸੰਬਰ 2011 ਨੂੰ ਥਾਣਾ ਨਥਾਣਾ ਵਿਖੇ ਦਰਜ ਕੀਤੀ ਗਈ ਐਫ਼.ਆਈ.ਆਰ. ਨੰ. 141 ਦੇ ਦੋਸ਼ੀਆਂ ਨੂੰ ਬਠਿੰਡਾ ਪੁਲਿਸ ਨੇ ਸਾਢੇ 6 ਸਾਲਾਂ ਬਾਅਦ ਚੋਰੀ ਕੀਤੇ ਸਮਾਨ, ਗਹਿਣਿਆਂ ਅਤੇ ਚੋਰੀ ਦੇ ਅਸਲੇ ਤੋਂ ਇਲਾਵਾ ਇਕ ...

ਪੂਰੀ ਖ਼ਬਰ »

ਸਰਕਾਰ ਵਲੋਂ ਨਿਸ਼ਚਿਤ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਦਰਜਨ ਕਿਸਾਨਾਂ ਨੂੰ ਨੋਟਿਸ ਜਾਰੀ

ਸੁਖਵਿੰਦਰ ਸਿੰਘ ਸੁੱਖਾ
ਬਠਿੰਡਾ, 12 ਜੂਨ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਝੋਨਾ ਲਾਉਣ ਲਈ ਨਿਸ਼ਚਿਤ ਕੀਤੀ ਤਾਰੀਖ਼ 20 ਜੂਨ ਤੋਂ ਪਹਿਲਾ ਝੋਨਾ ਲਾਉਣ ਵਾਲੇ ਬਠਿੰਡਾ ਦੇ ਕਰੀਬ ਦਰਜਨ ਕਿਸਾਨਾਂ ਨੂੰ ਵਿਭਾਗ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ | ਹਾਲਾਂਕਿ ਜਿਨ੍ਹਾਂ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਉਨ੍ਹਾਂ ਦੇ ਨਾਮ ਵਿਭਾਗ ਵਲੋਂ ਨਸ਼ਰ ਨਹੀਂ ਕੀਤੇ ਗਏ ਪਰ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨੇ ਨੋਟਿਸ ਕੱਢੇ ਜਾਣ ਦੀ ਪੁਸ਼ਟੀ ਕੀਤੀ ਹੈ | ਜ਼ਿਲ੍ਹੇ ਦੇ ਪਿੰਡਾਂ ਦਿਆਲਪੁਰਾ ਮਿਰਜ਼ਾ, ਭੋਡੀਪੁਰਾ, ਬੰਗੀ ਕਲਾਂ, ਰਾਮਪੁਰਾ ਅਤੇ ਜੋਧਪੁਰ ਰੋਮਾਣਾ ਵਿਚ 12 ਏਕੜ ਦੇ ਕਰੀਬ ਝੋਨਾ ਖੇਤੀਬਾੜੀ ਵਿਭਾਗ ਵਲੋਂ ਵਹਾਇਆ ਗਿਆ ਹੈ | ਝੋਨੇ ਦੀ ਬਿਜਾਂਦ ਮਾਮਲੇ ਸਬੰਧੀ ਅੱਜ ਬਠਿੰਡਾ ਪੁੱਜੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਜਸਬੀਰ ਸਿੰਘ ਬੈਂਸ ਵਲੋਂ ਖੇਤੀ ਭਵਨ ਵਿਖੇ ਬਠਿੰਡਾ ਦੇ ਖੇਤੀਬਾੜੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ | ਜਿਸ ਵਿਚ ਉਨ੍ਹਾਂ ਵਲੋਂ 20 ਜੂਨ ਤੋਂ ਪਹਿਲਾ ਝੋਨਾ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਨੰੂਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਮੀਟਿੰਗ ਦੌਰਾਨ ਡਾ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਵਲੋਂ ਜਾਰੀ ਹੁਕਮਾਂ ਮੁਤਾਬਿਕ ਬਠਿੰਡਾ, ਫ਼ਾਜ਼ਿਲਕਾ ਅਤੇ ਮੁਕਤਸਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਾਣੀ ਦੇ ਦਿਨ ਬ ਦਿਨ ਡਿਗਦੇ ਜਾ ਰਹੇ ਪੱਧਰ ਨੂੰ ਬਚਾਉਣ ਲਈ ਪੰਜਾਬ ਪਰਜਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ | ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ 20 ਜੂਨ ਤੋਂ ਪਹਿਲਾਂ ਝੋਨੇ ਲਾਉਣ ਦੀ ਮਨਾਹੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਸਬੰਧੀ ਦਿੱਤੇ ਗਏ ਸੁਝਾਅ ਨੂੰ ਨਾ ਮੰਨਣ ਵਾਲੇ ਕਿਸਾਨਾਂ ਦੇ ਟਿਊਬਵੈੱਲ ਮੋਟਰਾਂ ਦੇ ਕੁਨੈਕਸ਼ਨ ਕੱਟੇ ਜਾ ਸਕਦੇ ਹਨ ਅਤੇ ਸਮੇਂ ਤੋਂ ਪਹਿਲਾ ਝੋਨਾ ਲਾਉਣ ਵਾਲੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਵੀ ਨਹੀਂ ਕੀਤੀ ਜਾਵਗੀ | ਇਸ ਮਾਮਲੇ 'ਤੇ ਹੋਰ ਸਖ਼ਤੀ ਵਾਲਾ ਰਵੱਈਆ ਅਖ਼ਤਿਆਰ ਕਰਦਿਆਂ ਡਾ. ਬੈਂਸ ਨੇ ਆਖਿਆ ਕਿ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਦੀ ਫ਼ਸਲ ਪੱਕਣ ਤੋਂ ਪਹਿਲਾ ਕਿਸੇ ਸਮੇਂ ਵੀ ਵਾਹੀ ਜਾ ਸਕਦੀ ਹੈ | ਮੀਟਿੰਗ 'ਚ ਖੇਤੀ ਅਧਿਕਾਰੀਆਂ ਨੂੰ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕਰਨ ਅਤੇ ਇਲਾਕੇ ਦੇ ਐਸ.ਡੀ.ਐਮ. ਅਤੇ ਡੀ.ਐਸ.ਪੀਜ਼ ਨਾਲ ਤਾਲਮੇਲ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ | ਡਾ. ਬੈਂਸ ਨੇ ਦੱਸਿਆ ਕਿ ਨਹਿਰੀ ਵਿਭਾਗ ਨੂੰ ਇਕ ਜੂਨ ਤੋਂ 18 ਜੂਨ ਤੱਕ ਪਾਣੀ ਬੰਦੀ ਦੌਰਾਨ, ਨਹਿਰਾਂ, ਸੂਏ, ਕੱਸੀਆਂ, ਖਾਲਿਆਂ ਆਦਿ ਦੀ ਮੁਰੰਮਤ ਸਫ਼ਾਈ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕੀਤੇ ਜਾਣ ਅਤੇ ਬਿਜਲੀ ਵਿਭਾਗ ਨੂੰ ਇਸ ਸਮੇਂ ਦੌਰਾਨ ਲਾਈਨਾਂ ਦੀ ਮੁਰੰਮਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ 20 ਜੂਨ ਤੋਂ ਝੋਨਾ ਲਵਾਈ ਤੋਂ ਬਾਅਦ ਕਿਸਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਤੇ ਮੋਟਰਾਂ ਲਈ 8 ਘੰਟੇ ਨਿਰਵਿਘਨ ਬਿਜਲੀ ਮਿਲ ਸਕੇ | ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪਰਜਰਵੇਸ਼ਨ ਸਬ ਸੁਆਇਲ ਵਾਟਰ ਐਕਟ 2009 ਤਹਿਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸਕੂਟਰੀ ਸਵਾਰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਸਕੂਟਰੀ ਸਵਾਰ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੀ ਟੱਕਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਗੋਨਿਆਣਾ, 12 ਜੂਨ (ਮਨਦੀਪ ਸਿੰਘ ਮੱਕੜ)- ਗੋਨਿਆਣਾ-ਬਠਿੰਡਾ ਸੜਕੀ ਹਾਈਵੇਅ 'ਤੇ ਪਿੰਡ ਗਿਲਪੱਤੀ ਦੇ ਨਜ਼ਦੀਕ ਕਾਰ ਦੀ ਟੱਕਰ ਆਵਾਰਾ ਪਸ਼ੂ ਨਾਲ ਹੋਣ ਕਾਰਨ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਰਾਮ ਪ੍ਰਕਾਸ਼ ਪੁੱਤਰ ਬਾਬੂ ਰਾਮ ਬਠਿੰਡਾ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਅੱਧੀ ਦਰਜਨ ਨੌਜਵਾਨਾਂ ਨੇ ਦੋ ਨੌਜਵਾਨ ਦੀ ਕੁੱਟਮਾਰ ਕਰਕੇ ਖੋਹੇ ਸਾਢੇ 16 ਹਜ਼ਾਰ ਰੁਪਏ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਵਿਸ਼ਾਲ ਨਗਰ ਵਿਚ ਦੋ ਮੋਟਰ ਸਾਈਕਲ ਸਵਾਰ ਅੱਧੀ ਦਰਜਨ ਨੌਜਵਾਨਾਂ ਦੁਆਰਾ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ ਸਾਢੇ 16 ਹਜ਼ਾਰ ਰੁਪਏ ਖੋਹਣ ਦੀ ਖ਼ਬਰ ਮਿਲੀ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਸ. ਡੀ. ਓ. ਦਫ਼ਤਰ ਭੁੱਚੋ ਕਲਾਂ ਅੱਗੇ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ

ਭੁੱਚੋ ਮੰਡੀ, 12 ਜੂਨ ( ਬਿੱਕਰ ਸਿੰਘ ਸਿੱਧੂ/ਬਲਵਿੰਦਰ ਸਿੰਘ ਸੇਠੀ)-ਝੋਨਾ ਲਾਉਣ ਲਈ ਖੇਤੀ ਮੋਟਰਾਂ ਨੂੰ 16 ਘੰਟੇ ਬਿਜਲੀ ਸਪਲਾਈ ਦੇਣ ਅਤੇ ਨਹਿਰੀ ਪਾਣੀ ਦੀ ਬੰਦੀ ਤੁਰੰਤ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਪਾਵਰ ਕਾਮ ਦੇ ਸਬ ਡਿਵੀਜ਼ਨ ਦਫ਼ਤਰ ਭੁੱਚੋ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ ਤੇ ਤੀਸਰਾ ਫ਼ਰਾਰ

ਰਾਮਾਂ ਮੰਡੀ, 12 ਜੂਨ (ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)-ਰਾਮਾਂ ਥਾਣਾ ਇੰਚਾਰਜ ਮਨੋਜ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏਐਸਆਈ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਰਾਮਾਂ ਪਿੰਡ ਦੀ ਹੱਦ ਤੇ ਨਾਕਾਬੰਦੀ ਕਰਕੇ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਵੈਨ ਦਾ ਡਰਾਈਵਰ 600 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਾਟੀ ਨਾਰਕੋਟਿਕ ਸੈੱਲ ਬਠਿੰਡਾ ਦੀ ਟੀਮ ਨੇ ਇਕ ਪ੍ਰਾਈਵੇਟ ਸਕੂਲ ਵੈਨ ਦੇ ਡਰਾਈਵਰ ਨੂੰ 600 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਸ ਦੇ ਿਖ਼ਲਾਫ਼ ਥਾਣਾ ਥਰਮਲ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ...

ਪੂਰੀ ਖ਼ਬਰ »

ਬਠਿੰਡਾ ਵਿਚ ਵਾਹਨ ਚੋਰੀ ਕਰਨ ਵਾਲੇ ਗੈਂਗ ਕੋਲੋਂ 19 ਮੋਟਰਸਾਈਕਲ, 6 ਐਕਟਿਵਾ ਬਰਾਮਦ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ ਬੀਤੇ ਦਿਨ ਤੋਂ ਸ਼ਹਿਰ ਵਿਚ ਲਗਾਤਾਰ ਚੋਰੀ ਹੋ ਰਹੇ ਵਾਹਨਾਂ ਦੀ ਚੋਰੀ ਰੋਕਣ ਲਈ ਕੀਤੀ ਕਾਰਵਾਈ ਤਹਿਤ ਦੋ ਵੱਖ-ਵੱਖ ਵਾਹਨ ਚੋਰੀ ਗੈਂਗ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 19 ਮੋਟਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਰੋਸ ਰੈਲੀ ਕਰਕੇ ਪ੍ਰਗਟਾਇਆ ਰੋਸ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਦੇ ਸੱਦੇ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਬਠਿੰਡਾ ਵਲੋਂ ਸਥਾਨਕ ਕੋਆਪ੍ਰੇਟਿਵ ਬੈਂਕ ਅੱਗੇ ਰੋਸ ਰੈਲੀ ਕੀਤੀ ਗਈ ਜਿਸ ਵਿਚ ਸ਼ਾਮਲ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਕਾਰ ਸੜਕ 'ਤੇ ਬਣੇ ਡਿਵਾਈਡਰ ਨਾਲ ਟਕਰਾਉਣ ਨਾਲ ਚਾਲਕ ਜ਼ਖ਼ਮੀ

ਬਠਿੰਡਾ, 12 ਜੂਨ (ਭਰਪੂਰ ਸਿੰਘ)-ਬੀਤੀ ਰਾਤ ਲਗਭਗ 12.30 ਵਜੇ ਅੱਧੀ ਰਾਤ ਬਠਿੰਡਾ ਮਲੋਟ ਰੋਡ 'ਤੇ ਇਕ ਕਾਰ ਚਾਲਕ ਦੀ ਕਾਰ ਡਿਵਾਈਡਰ ਨਾਲ ਟਕਰਾ ਕੇ ਕਾਰ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਕਾਰ ਬੁਰੀ ਤਰ੍ਹਾਂ ਟੁੱਟ ਗਈ | ਇਸ ਦੁਰਘਟਨਾ ਦੀ ਸੂਚਨਾ ਸਹਾਰਾ ਦੇ ਮੁੱਖ ...

ਪੂਰੀ ਖ਼ਬਰ »

ਢਪਾਲੀ ਵਿਖੇ ਨੌਜਵਾਨ ਵਲੋਂ ਖ਼ੁਦਕੁਸ਼ੀ

ਭਾਈਰੂਪਾ, 12 ਜੂਨ (ਵਰਿੰਦਰ ਲੱਕੀ)-ਪਿੰਡ ਢਪਾਲੀ ਵਿਖੇ ਇਕ ਨੌਜਵਾਨ ਵਲੋਂ ਆਰਥਿਕ ਤੰਗੀ ਦੇ ਚਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਢਪਾਲੀ ਦਾ ਨੌਜਵਾਨ ਬੂਟਾ ਸਿੰਘ (21) ਜੋ ਕਿ ਰਾਮਪੁਰਾ ...

ਪੂਰੀ ਖ਼ਬਰ »

ਬਿਜਲੀ ਮੰਤਰੀ ਵਲੋਂ ਸਹਿਕਾਰੀ ਸਭਾ ਕੋਠਾ ਗੁਰੂ ਦੇ ਮੈਂਬਰਾਂ ਦਾ ਸਨਮਾਨ

ਭਗਤਾ ਭਾਈਕਾ, 12 ਜੂਨ (ਸੁਖਪਾਲ ਸਿੰਘ ਸੋਨੀ)-ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਕੋਠਾ ਗੁਰੂ ਦੀ ਬੀਤੇ ਦਿਨੀਂ ਹੋਈ ਚੋਣ ਦੌਰਾਨ ਨਵੇਂ ਚੁਣੇ ਮੈਂਬਰਾਂ ਵਲੋਂ ਸੀਨੀਅਰ ਮੈਂਬਰ ਬਲਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਵਲੋਂ ਸੰਕੇਤਕ ਧਰਨਾ ਲਗਾ ਕੇ ਨਾਅਰੇਬਾਜ਼ੀ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ, ਬਠਿੰਡਾ ਵਲੋਂ ਸਥਾਨਕ ਰੋਜ਼ ਗਾਰਡਨ ਨਜ਼ਦੀਕ ਕਾਰਜਕਾਰੀ ਇੰਜੀਨੀਅਰ ਮੰਡਲ ਨੰ: 2 ਦੇ ਦਫ਼ਤਰ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਜੋਧਪੁਰ ਰਜਬਾਹੇ 'ਚ ਪਾੜ ਪੈਣ ਕਾਰਨ ਹਜ਼ਾਰਾਂ ਏਕੜ ਫ਼ਸਲੀ ਰਕਬਾ ਹੋਇਆ ਨਹਿਰੀ ਪਾਣੀ ਤੋਂ ਵਾਂਝਾ

ਭਾਗੀਵਾਂਦਰ, 12 ਜੂਨ (ਮਹਿੰਦਰ ਸਿੰਘ ਰੂਪ)-ਖੇਤਰ ਦੇ ਪਿੰਡ ਬੰਗੇਹਰ ਚੜ੍ਹਤ ਸਿੰਘ ਨਜ਼ਦੀਕ ਕੋਟਲਾ ਬਰਾਂਚ ਨਹਿਰ ਦੇ ਜੋਧਪੁਰ ਰਜਬਾਹਾ 'ਚ ਪਿਛਲੇ ਹਫ਼ਤੇ ਪਿਆ ਕਰੀਬ 25 ਫੁੱਟ ਦਾ ਪਾੜ ਅਜੇ ਤੱਕ ਵੀ ਨਹੀਂ ਪੂਰਿਆ ਜਾ ਸਕਿਆ | 7 ਪਿੰਡਾਂ ਬੰਗੇਹਰ ਚੜ੍ਹਤ ਸਿੰਘ, ਬੰਗੇਹਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 15 ਦਿਨਾਂ ਸਮਰ ਸਪਲੈਸ਼ ਕੈਂਪ ਸਫਲਤਾ ਪੂਰਵਕ ਸਮਾਪਤ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ) ਮਾਲਵਾ ਖੇਤਰ ਦੀ ਮੋਹਰੀ ਵਿੱਦਿਅਕ ਸੰਸਥਾ ਵਜੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਸਿੱਖਿਆ ਅਤੇ ਸਮੁੱਚੀ ਸ਼ਖ਼ਸੀਅਤ ਉਸਾਰੀ ਦੇ ਮਾਮਲੇ ਵਿਚ ਇਲਾਕੇ ਦੇ ਵਿਦਿਆਰਥੀਆਂ ਨੂੰ ਬਹੁਤ ਵਧੀਆ ਮੌਕੇ ਪ੍ਰਦਾਨ ਕੀਤੇ ...

ਪੂਰੀ ਖ਼ਬਰ »

ਸਰਕਾਰ ਦੀ 'ਵੰਗਾਰ' ਕਬੂਲਦਿਆਂ ਕਿਸਾਨ ਜਥੇਬੰਦੀਆਂ ਨੇ ਸੈਂਕੜੇ ਏਕੜ ਝੋਨਾ ਲਗਾਇਆ

ਬਠਿੰਡਾ ਛਾਉਣੀ, 12 ਜੂਨ (ਪਰਵਿੰਦਰ ਸਿੰਘ ਜੌੜਾ)-ਮੋਤੀਆਂ ਵਾਲੀ ਸਰਕਾਰ ਦੀ 'ਵੰਗਾਰ' ਕਬੂਲਦਿਆਂ ਕਿਸਾਨਾਂ ਨੇ ਦੋ ਦਿਨਾਂ ਦੌਰਾਨ ਖੇਤਰ ਦੇ ਸੈਂਕੜੇ ਏਕੜ ਖੇਤਾਂ ਵਿਚ ਝੋਨਾ ਲਾ ਦਿੱਤਾ ਹੈ | ਅੱਜ ਦੂਜੇ ਦਿਨ ਝੋਨਾ ਲਾਉਣ ਦੇ ਕੰਮ ਵਿਚ ਜ਼ਿਆਦਾ ਤੇਜ਼ੀ ਦਿਖੀ | ਹਾਲਾਂਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਇਸ ਅਕਾਦਮਿਕ ਸੈਸ਼ਨ ਤੋਂ 6 ਨਵੇਂ ਕੋਰਸ ਹੋਏ ਸ਼ੁਰੂ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ ਰੁਜ਼ਗਾਰ ਦੀਆਂ ਸੰਭਾਵਨਾਵਾਂ ਵਾਲੇ 6 ਨਵੇਂ ਕੋਰਸ ਜਿੰਨ੍ਹਾਂ ਵਿਚ ਬੀ.ਐਸ.ਸੀ. (ਆਨਰਜ਼) ਫਿਜ਼ਿਕਸ, ਬੀ.ਐਸ.ਸੀ. (ਆਨਰਜ਼) ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਨੇ ਨਹਿਰਾਂ ਦਾ ਪਾਣੀ ਗੰਧਲਾ ਹੋਣ ਦੀ ਚਿੰਤਾ ਜ਼ਾਹਿਰ ਕੀਤੀ

ਗੋਨਿਆਣਾ, 12 ਜੂਨ (ਮਨਦੀਪ ਸਿੰਘ ਮੱਕੜ)-ਸਥਾਨਕ ਲਾਇਨਜ਼ ਭਵਨ ਵਿਖੇ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਰਪ੍ਰਸਤ ਡਾ. ਗੁਰਚਰਨ ਸਿੰਘ ਰਿਟਾ. ਐਸ. ਐਮ. ਓ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਅਗਵਾਈ ਵਿਚ ਹੋਈ | ਮੈਂਬਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮੋਬਾਈਲ ਟਾਵਰ ਵਰਕਰ ਭੇਜਣਗੇ ਲੇਬਰ ਕਮਿਸ਼ਨਰ ਨੂੰ ਮੰਗ ਪੱਤਰ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੋਬਾਈਲ ਸੈੱਲ ਫ਼ੋਨ ਟਾਵਰ ਵਰਕਰ ਯੂਨੀਅਨ ਪੰਜਾਬ ਇਕਾਈ ਬਠਿੰਡਾ ਦੀ ਮੀਟਿੰਗ ਇਥੇ ਹੋਈ ਜਿਸ ਵਿਚ ਵੱਡੀ ਗਿਣਤੀ 'ਚ ਟਾਵਰਾਂ 'ਤੇ ਕੰਮ ਕਰਦੇ ਵਰਕਰ ਸ਼ਾਮਲ ਹੋਏ | ਇਸ ਮੌਕੇ ਹਰਪਾਲ ਸਿੰਘ ਪੱਖੋਂ ਕਲਾਂ ਪ੍ਰਧਾਨ ਅਤੇ ਲਖਵੀਰ ...

ਪੂਰੀ ਖ਼ਬਰ »

ਦਲਿਤਾਂ ਦੀ ਮਾੜੀ ਹਾਲਤ ਲਈ ਕਾਂਗਰਸ ਅਤੇ ਅਕਾਲੀ ਸਰਕਾਰਾਂ ਜ਼ਿੰਮੇਵਾਰ- ਕਾਮਰੇਡ ਸਮਾਓ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)-ਗ਼ਰੀਬਾਂ ਲਈ ਚੰਗੇ ਦਿਨ ਲਿਆਉਣ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੇ ਕੈਪਟਨ ਅਤੇ ਮੋਦੀ ਦੇ ਰਾਜ ਵਿਚ ਅਮੀਰ ਹੋਰ ਅਮੀਰ ਅਤੇ ਗ਼ਰੀਬ ਹੋਰ ਗ਼ਰੀਬ ਹੋ ਰਹੇ ਹਨ ਅਤੇ ਅੱਜ ਦਲਿਤਾਂ, ਗ਼ਰੀਬਾਂ ਦੀ ਮਾੜੀ ਹਾਲਤ ਲਈ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਮਲੇਰੀਆ ਅਤੇ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਬਲਾਕ ਪੱਧਰੀ ਵਰਕਸ਼ਾਪ

ਤਲਵੰਡੀ ਸਾਬੋ, 12 ਜੂਨ (ਰਵਜੋਤ ਸਿੰਘ ਰਾਹੀ)-ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਮਲੇਰੀਆ ਅਤੇ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਸਬ-ਡਵੀਜ਼ਨ ਪੱਧਰੀ ਵਰਕਸ਼ਾਪ ...

ਪੂਰੀ ਖ਼ਬਰ »

ਸਰਕਾਰ ਬਦਲਦੇ ਹੀ ਬਠਿੰਡਾ-ਬਾਦਲ ਸੜਕ 'ਤੇ ਲੱਗੀ ਕਨੇਰ ਨੂੰ ਹੁਣ ਨਹੀਂ ਪਾਉਂਦਾ ਕੋਈ ਪਾਣੀ

ਸੰਗਤ ਮੰਡੀ, 12 ਜੂਨ (ਅੰਮਿ੍ਤਪਾਲ ਸ਼ਰਮਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਨੂੰ ਜਾਂਦੀ ਬਠਿੰਡਾ-ਬਾਦਲ ਵੀ. ਆਈ. ਪੀ. ਮਾਰਗ 'ਤੇ ਲੱਗੀ ਕਨੇਰ ਪਾਣੀ ਦੀ ਕਮੀ ਕਾਰਨ ਸੁੱਕਣ ਲੱਗੀ ਹੈ, ਜੋ ਬਾਦਲ ਸਰਕਾਰ ਸਮੇਂ ਲੱਖਾਂ ਰੁਪਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਅੱਠ ਘੰਟੇ ਤੋਂ ਘਟਾ ਕੇ ਚਾਰ ਘੰਟੇ ਕੀਤੀ

ਬਠਿੰਡਾ ਛਾਉਣੀ, 12 ਜੂਨ (ਪਰਵਿੰਦਰ ਸਿੰਘ ਜੌੜਾ)-ਕੈਪਟਨ ਸਰਕਾਰ ਨੇ ਖੇਤੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਅੱਠ ਘੰਟੇ ਤੋਂ ਘਟਾ ਕੇ ਚਾਰ ਘੰਟੇ ਕਰ ਦਿੱਤੀ ਹੈ | ਅਜਿਹਾ ਕਿਸਾਨਾਂ ਦੇ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਦੇ ਮਨਸੂਬਿਆਂ ਨੂੰ ਅਸਫਲ ਬਣਾਉਣ ਲਈ ਘੜੀ ਗਈ ਨੀਤੀ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖਿਆਂ ਵਲੋਂ ਬੀ.ਡੀ.ਪੀ.ਓ. ਤਲਵੰਡੀ ਸਾਬੋ ਨਾਲ ਮੀਟਿੰਗ

ਤਲਵੰਡੀ ਸਾਬੋ, 12 ਜੂਨ(ਰਵਜੋਤ ਸਿੰਘ ਰਾਹੀ)-ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੇ ਖ਼ੁਸ਼ਹਾਲੀ ਦੇ ਰਾਖਿਆਂ ਵਲੋਂ ਬੀ.ਡੀ.ਪੀ.ਓ ਤਲਵੰਡੀ ਸਾਬੋ ਜਸਵੰਤ ਸਿੰਘ ਨਾਲ ਇਕ ਮੀਟਿੰਗ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ਵੱਲੋਂ ਬੀ.ਡੀ.ਪੀ.ਓ ਨੂੰ ਪਿੰਡਾਂ ਦੀਆਂ ...

ਪੂਰੀ ਖ਼ਬਰ »

ਤਿੰਨ ਪਿੰਡਾਂ ਦੀ ਬਿਜਲੀ ਸਮੱਸਿਆ ਹੱਲ ਕਰਨ ਲਈ ਨਵਾਂ ਗਰਿੱਡ ਬਣਾਉਣ ਨੂੰ ਮਿਲੀ ਮਨਜ਼ੂਰੀ

ਤਲਵੰਡੀ ਸਾਬੋ/ਭਾਗੀਵਾਂਦਰ, 12 ਜੂਨ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ/ਮਹਿੰਦਰ ਸਿੰਘ ਰੂਪ)-ਸਬ ਡਵੀਜਨ ਤਲਵੰਡੀ ਸਾਬੋ ਦੇ ਤਿੰਨ ਪਿੰਡਾਂ ਜੀਵਨ ਸਿੰਘ ਵਾਲਾ,ਚੱਠੇਵਾਲਾ ਤੇ ਭਾਗੀਵਾਂਦਰ ਦੇ ਲੋਕਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਬਿਜਲੀ ਸਪਲਾਈ ਦੀ ਪੇਸ਼ ਆ ...

ਪੂਰੀ ਖ਼ਬਰ »

ਦੇਣਦਾਰੀਆਂ ਵਿਚ ਫਸੀ ਸਹਿਕਾਰੀ ਸਭਾ ਦੇ ਖੇਤੀ ਸੰਦਾਂ ਦੀ ਨਿਲਾਮੀ ਹੋਈ

ਨਥਾਣਾ, 12 ਜੂਨ (ਗੁਰਦਰਸ਼ਨ ਲੁੱਧੜ)-ਲੋਕਾਂ ਦੀਆਂ ਦੇਣਦਾਰੀਆਂ ਕਾਰਨ ਵੱਡੇ ਘਾਟੇ ਵਿਚ ਜਾ ਚੁੱਕੀ ਖੇਤੀਬਾੜੀ ਸਹਿਕਾਰੀ ਸਭਾ ਪੂਹਲੀ ਦੇ ਸੰਦਾਂ ਦੀ ਨਿਲਾਮੀ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੰੁਚ ਕੇ ਕਰਵਾਈ ਗਈ | ਜਿਸ ਦੌਰਾਨ ਟਰਾਲੀ, ਜੀਰੋ ...

ਪੂਰੀ ਖ਼ਬਰ »

ਸੜਕ 'ਤੇ ਲੱਗੇ ਮਿੱਟੀ ਦੇ ਢੇਰ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)-ਬਠਿੰਡਾ-ਚੰਡੀਗੜ੍ਹ ਚਹੁੰ ਮਾਰਗੀ ਸੜਕ ਦੇ ਨਾਲ ਭੁੱਚੋ ਮੰਡੀ ਤੋਂ ਬਠਿੰਡਾ ਤੱਕ ਬਣੀ ਸਹਾਇਕ ਸੜਕ ਦੇ ਕਿਨਾਰੇ ਟੈਲੀਫ਼ੋਨ ਦੀਆਂ ਤਾਰਾਂ ਪਾ ਰਹੀ ਇੱਕ ਪ੍ਰਾਈਵੇਟ ਕੰਪਨੀ ਵੱਲੋਂ ਤਾਰਾਂ ਪਾਉਣ ਸਮੇਂ ਪੁੱਟੇ ਗਏ ਖੱਡਿਆਂ ...

ਪੂਰੀ ਖ਼ਬਰ »

ਰਾਮਾਂ ਮੰਡੀ ਵਿਖੇ ਮਲੇਰੀਏ ਸਬੰਧੀ ਜਾਣਕਾਰੀ ਦਿਤੀ

ਰਾਮਾਾ ਮੰਡੀ, 12 ਜੂਨ, (ਤਰਸੇਮ ਸਿੰਗਲਾ)-ਐਸ.ਐਮ.ਓ. ਡਾ. ਅਸ਼ਵਨੀ ਕੁਮਾਰ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਦਿਸ਼ਾ-ਨਿਰਦੇਸ਼ਾਾ ਮੁਤਾਬਿਕ ਰਾਮਾਂ ਮੰਡੀ ਵਿਖੇ ਸਿਹਤ ਵਿਭਾਗ ਦੀ ਟੀਮ ਦੇ ਇੰਚਾਰਜ ਨਿਰਮਲ ਸਿੰਘ ਕਣਕਵਾਲ ਅਤੇ ਰਾਜਵਿੰਦਰ ਸਿੰਘ ਪੱਕਾ ਨੇ ਲੋਕਾਾ ਨੂੰ ...

ਪੂਰੀ ਖ਼ਬਰ »

ਗੁਰਦੇ ਦੇ ਮਰੀਜ਼ ਲੜਕੇ ਦੇ ਇਲਾਜ ਲਈ ਦਾਨੀ ਲੋਕਾਂ ਵਲੋਂ ਪਰਿਵਾਰ ਨੂੰ 15 ਹਜ਼ਾਰ ਦਾ ਸਹਿਯੋਗ

ਚਾਉਕੇ, 12 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਪੀਰਕੋਟ ਦੇ ਇਕ ਲੋੜਵੰਦ ਪਰਿਵਾਰ ਨਾਲ ਸਬੰਧਿਤ ਨੌਜਵਾਨ ਅਨੂਪ ਸਿੰਘ ਪੁੱਤਰ ਚਰਨ ਸਿੰਘ ਗੁਰਦੇ ਦੀ ਬਿਮਾਰੀ ਕਾਰਨ ਕਾਫ਼ੀ ਸਮੇਂ ਤੋਂ ਮੰਜੇ ਤੇ ਪਿਆ ਹੈ | ਪਰਿਵਾਰ ਆਰਥਿਕ ਪੱਖ ਤੋਂ ਕਮਜ਼ੋਰ ਹੋਣ ਕਾਰਨ ਵੱਖ-ਵੱਖ ਦਾਨੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਦੀ ਬੈਠਕ

ਭਗਤਾ ਭਾਈਕਾ, 12 ਜੂਨ (ਸੁਖਪਾਲ ਸਿੰਘ ਸੋਨੀ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਾਮਪੁਰਾ ਫੂਲ ਦੀ ਅਹਿਮ ਮੀਟਿੰਗ ਪ੍ਰਧਾਨ ਅੰਮਿ੍ਤਪਾਲ ਸਿੰਘ ਮਾੜੀ ਦੀ ਅਗਵਾਈ ਹੇਠ ਵਾਟਰ ਵਰਕਸ ਭਗਤਾ ਭਾਈਕਾ ਵਿਖੇ ਹੋਈ | ਇਸ ਸਮੇਂ ਵੱਡੀ ਗਿਣਤੀ ਵਿਚ ਮੈਂਬਰਾਂ ਨੇ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਸਕੂਲ 'ਚ ਖੇਡਾਂ ਅਤੇ ਬੂਟੇ ਲਗਾਏ

ਰਾਮਾਂ ਮੰਡੀ, 12 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮੱਲਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਿੰਡ ਦੇ ਬਾਬਾ ਹਰੀ ਸਿਓ ਸਮਾਜ ਭਲਾਈ ਕਲੱਬ ਦੇ ਸਹਿਯੋਗ ਨਾਲ ਪੰਜ ਰੋਜ਼ਾ ਸਮਰ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਬਿੱਕਰ ਸਿੰਘ ਅਤੇ ਸਕੂਲ ਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 12 ਜੂਨ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐੱਸ.ਸੀ (ਨਾਨ-ਮੈਡੀਕਲ) ਪੰਜਵੇਂ ਸਮੈਸਟਰ ਦੇ ਨਤੀਜੇ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਾਇੰਸ ਅਤੇ ਮੈਥ ਵਿਭਾਗ ਦੇ ...

ਪੂਰੀ ਖ਼ਬਰ »

ਬਿਨਾਂ ਪਾਣੀ ਸਪਲਾਈ ਭੇਜੇ ਬਿੱਲ ਮੁਆਫ਼ ਕਰਨ ਦੀ ਮੰਗ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਬਠਿੰਡਾ ਵਲੋਂ ਆਦਰਸ਼ ਨਗਰ ਵਾਸੀਆਂ ਨੂੰ ਬਿਨਾਂ ਪਾਣੀ ਸਪਲਾਈ ਦੇ ਹੀ ਪਾਣੀ ਦੇ ਬਿੱਲ ਭੇਜੇ ਜਾ ਰਹੇ ਹਨ | ਲੋਕ ਜਿੱਥੇ ਵਾਟਰ ਵਰਕਸ ਦੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਪ੍ਰੇਸ਼ਾਨ ਹਨ ਉੱਥੇ ਹੁਣ ਨਗਰ ਨਿਗਮ ਵਲੋਂ ...

ਪੂਰੀ ਖ਼ਬਰ »

51ਵੀਂ ਸਾਲਾਨਾ ਬਰਸੀ ਤੇ ਯੱਗ ਸਮਾਗਮ 15 ਜੂਨ ਤੋਂ ਸ਼ੁਰੂ

ਗੋਨਿਆਣਾ, 12 ਜੂਨ (ਮਨਦੀਪ ਸਿੰਘ ਮੱਕੜ)-ਗੁਰੂ ਕੀ ਲਾਡਲੀ ਫ਼ੌਜ ਤੇ ਸੰਤ ਸਿਪਾਹੀ ਬ੍ਰਹਮ ਗਿਆਨੀ ਸੰਤ ਬਾਬਾ ਹਰਨਾਮ ਸਿੰਘ ਜੀ ਨਿਹੰਗ ਸਿੰਘ ਰੋਡੇ ਵਾਲਿਆਂ ਦੀ 51ਵੀਂ ਸਾਲਾਨਾ ਬਰਸੀ ਤੇ ਯੱਗ ਸਮਾਗਮ ਅਤੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX