ਤਾਜਾ ਖ਼ਬਰਾਂ


ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  8 minutes ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  22 minutes ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  42 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  43 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ-ਪੜਤਾਲ ਦੌਰਾਨ ....
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  53 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ) - ਜੈੱਟ ਏਅਰਵੇਜ਼ ਦੀ ਹਵਾਈ ਕੰਪਨੀ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰਵਾਨਾ 'ਤੇ ਪੁੱਜਣ ਵਾਲੀਆਂ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ, ਜਦ ਕਿ ਜੈੱਟ ਏਅਰਵੇਜ਼...
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਕਿਸਾਨ ਗੰਨਾ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੇ ਅੰਦਰ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਦੀਪ ਸਿੰਘ ਸੰਧੂ ਨੇ ....
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਮੋਗਾ ਜਲੰਧਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਇਆ ਗਿਆ ਹੈ। ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਸਥਿਤ ਐੱਸ.ਐੱਫ.ਸੀ. ਸਕੂਲ ਦੇ ਅੱਗੇ ਲਗਾਏ ਇਸ ਧਰਨੇ ਦੀ ....
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਠੱਠੀ ਭਾਈ, 18 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਰਹੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵਰਗੀ ਬਾਈ ਅਜਮੇਰ ਸਿੰਘ ਕਿੰਗਰਾ ਦੇ ਪਰਿਵਾਰ ਨੂੰ ਮੁੜ ਮਾਣ ਬਖ਼ਸ਼ਦਿਆਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ .....
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਕੋਈ ਵੀ ਸਰਕਾਰੀ ਕੰਮ ਵੱਟਸਐਪ 'ਤੇ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਹੁਣ ਸਾਰੇ ਸਰਕਾਰੀ ਕੰਮ ਸਰਕਾਰੀ ਈ.ਮੇਲ. 'ਤੇ ਹੀ ....
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਸ੍ਰੀਨਗਰ, 18 ਅਪ੍ਰੈਲ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਟਿਕਟ ਦਿੱਤੇ ਜਾਣ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਵੀਰਵਾਰ ਨੂੰ ਸ੍ਰੀਨਗਰ 'ਚ ਇਕ ਪੋਲਿੰਗ ਸਟੇਸ਼ਨ 'ਤੇ ਵੋਟ ....
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਪੁਰਖਾਲੀ(ਰੂਪਨਗਰ), 18 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਬੀਤੀ ਦੇਰ ਸ਼ਾਮ 2 ਨੌਜਵਾਨ ਜੋ .....
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਜਪਾ ਪਾਰਟੀ ਦੇ ਦਫ਼ਤਰ 'ਚ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਜੀ.ਵੀ.ਐਲ. ਨਰਸਿਮ੍ਹਾ ਵੱਲੋਂ ਭੋਪਾਲ ਸੀਟ ਤੋਂ ਸਾਧਵੀ ਪ੍ਰਗਯਾ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਦੇ ਸੰਬੰਧ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਕਿ ਉੱਥੇ ਮੌਜੂਦ ਇਕ ....
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 3 hours ago
ਲਖਨਊ, 18 ਅਪ੍ਰੈਲ- ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਸੁਲਤਾਨਪੁਰ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ....
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 3 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 3 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 3 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 4 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਖੰਨਾ / ਸਮਰਾਲਾ

ਚਿਰਾਂ ਤੋਂ ਲਟਕਦਾ ਆ ਰਿਹੈ ਰੋਡ ਮਾਜਰੀ ਜ਼ਮੀਨੀ ਮਸਲਾ ਆਖ਼ਰ ਜੱਦੋ-ਜਹਿਦ ਤੋਂ ਬਾਅਦ ਸੁਲਝਿਆ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਪਿਛਲੇ ਲਗਭਗ 50 ਸਾਲਾਂ ਤੋ ਪਿੰਡ ਰੋਡ ਮਾਜਰੀ ਵਿਚ ਜੰਗਲਾਤ ਮਹਿਕਮੇ ਦੀ ਕਰੀਬ 70 ਏਕੜ ਜ਼ਮੀਨ 'ਤੇ ਕਬਜ਼ਾ ਕਰੀ ਬੈਠੇ ਕੁੱਝ ਪਰਿਵਾਰਾਂ ਤੋਂ ਮਹਿਕਮੇ ਨੇ ਅੱਜ ਆਖ਼ਰ ਇਹ ਕਬਜ਼ਾ ਛੁਡਵਾ ਲਿਆ | ਕਾਫ਼ੀ ਜੱਦੋ ਜ਼ਹਿਦ ਤੋ ਬਾਅਦ ...

ਪੂਰੀ ਖ਼ਬਰ »

ਵਿਧਾਇਕ ਲੱਖਾ ਅੱਜ ਕੂਹਲੀ ਖ਼ੁਰਦ 'ਚ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਦੁਆਰਾ ਲੋਕ ਸੁਵਿਧਾ ਕੈਂਪ ਜਰੀਏ ਸਹੂਲਤਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਆਮ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਮਕਸਦ ਤਹਿਤ ਪਿੰਡ ਕੂਹਲੀ ਖ਼ੁਰਦ ਵਿਖੇ ਲੱਗਣ ਵਾਲੇ ਕੈਂਪ ਸਬੰਧੀ ...

ਪੂਰੀ ਖ਼ਬਰ »

6 ਦਿਨਾਂ ਤੋਂ ਲਾਪਤਾ ਬੱਚੇ ਦਾ ਨਹੀਂ ਲੱਗਾ ਥਹੁ-ਪਤਾ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਇੱਥੋਂ ਦੀ ਨਵੀਂ ਆਬਾਦੀ ਇਲਾਕੇ ਵਿਚੋਂ 6 ਦਿਨਾਂ ਤੋਂ 8 ਸਾਲਾ ਬੱਚਾ ਆਪਣੇ ਘਰ ਤੋਂ ਖੇਡਦਾ ਅਚਾਨਕ ਗ਼ਾਇਬ ਹੋ ਗਿਆ | ਲਾਪਤਾ ਬੱਚੇ ਦੇ ਮਾਪਿਆਂ ਵਲੋਂ ਥਾਣਾ ਸਿਟੀ 1 ਵਿਖੇ ਉਸ ਦੀ ਗੁੰਮਸ਼ੁਦਗੀ ਰਿਪੋਰਟ ਦਰਜ਼ ...

ਪੂਰੀ ਖ਼ਬਰ »

ਘੱਟ ਰਾਸ਼ੀ ਦੀ ਆੜ 'ਚ ਬੈਂਕਾਂ ਵਲੋਂ ਗਾਹਕਾਂ ਦੀ ਰਾਸ਼ੀ ਕੱਟ ਕੇ ਕਮਾਇਆ ਜਾ ਰਿਹੈ ਦੂਹਰਾ ਲਾਭ-ਛਾਹੜੀਆ

ਖੰਨਾ, 12 ਜੂਨ (ਅਜੀਤ ਬਿਊਰੋ)-ਯੁਵਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨੁਜ ਛਾਹੜੀਆ ਨੇ ਕਿਹਾ ਕਿ ਬੈਂਕਾਂ ਵਲੋਂ ਘੱਟੋ-ਘੱਟ ਰਾਸ਼ੀ ਦੀ ਆੜ ਵਿਚ ਜਨਤਾ ਦੀ ਰਾਸ਼ੀ ਕੱਟਣਾ ਜਾਰੀ ਹੈ ਜਿਸ ਨਾਲ ਬੈਂਕਾਂ ਵਲੋਂ 400 ਪ੍ਰਤੀਸ਼ਤ ਤੋਂ ਜ਼ਿਆਦਾ ਵਸੂਲੀ ਕੀਤੀ ਜਾਂਦੀ ਹੈ | ਬੈਂਕਾਂ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਵਲੋਂ ਹੈਵਨਲੀ ਪੈਲੇਸ ਦੋਰਾਹਾ ਦਾ ਦੌਰਾ

ਦੋਰਾਹਾ, 12 ਜੂਨ (ਅਜੀਤ ਬਿਊਰੋ)-ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਨਵੀਂ ਦਿੱਲੀ ਵਲੋਂ ਸ਼ੁਰੂ ਕੀਤੀ ਗਈ ਐਨ.ਏ.ਐਲ.ਐਸ.ਏ (ਲੀਗਲ ਸਰਵਿਸਜ਼ ਟੂ ਸੀਨੀਅਰ ਸਿਟੀਜ਼ਨ) ਸਕੀਮ 2016 ਦੀ ਰੌਸ਼ਨੀ ਵਿਚ ਹੈਵਨਲੀ ਪੈਲੇਸ ਦੋਰਾਹਾ ਵਿਖੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲ੍ਹਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਖੰਨਾ ਵਿਚ ਮੀਟਿੰਗ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਮੀਟਿੰਗ ਰਾਮਗੜ੍ਹੀਆ ਭਵਨ ਖੰਨਾ ਵਿਚ ਹੋਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰ ਪਹੁੰਚੇ | ਪਾਰਟੀ ਦੇ ਪ੍ਰਧਾਨ ਡਾ: ਬਲਵੀਰ ਸਿੰਘ, ਜ਼ੋਨ ਪ੍ਰਧਾਨ ਗੁਰਦਿੱਤਾ ਸਿੰਘ ਸੇਖੋਂ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ/ਕਲਾਲ ਮਾਜਰਾ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿਚੋਂ 1 ਵਿਅਕਤੀ ਦੀ ਲੁਧਿਆਣਾ ਹਸਪਤਾਲ ਵਿਖੇ ਇਲਾਜ ਅਧੀਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖਾਂ ਦਾ ਇਤਿਹਾਸ ਵਡਮੁੱਲਾ ਤੇ ਕੁਰਬਾਨੀਆਂ ਭਰਿਆ-ਬਬਲੂ ਲੋਪੋਂ

ਬੀਜਾ, 12 ਜੂਨ (ਪੱਤਰ ਪ੍ਰੇਰਕ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਬਬਲੂ ਲੋਪੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਿਹਾ ਕਿ ਕਾਂਗਰਸ ਨੂੰ 1984 ਵਿਚ ਸਿੱਖਾਂ 'ਤੇ ਕੀਤੇ ਕਤਲੇਆਮ, ਤਸ਼ੱਦਦ, ਜ਼ੁਲਮਾਂ ਤੋਂ ਨਸੀਹਤ ਲੈਣੀ ਚਾਹੀਦੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਸਿੱਖੀ ਨੂੰ ਖ਼ਤਮ ਕਰਨ ਵਾਲੇ ਖ਼ੁਦ ਹੀ ਖ਼ਤਮ ਹੋਏ ਹਨ, ਇਹ ਤਾਨਾਸ਼ਾਹੀ ਕਾਂਗਰਸ ਪਾਰਟੀ ਕਦੇ ਵੀ ਸਿਖਾਂ ਦਾ ਭਲਾ ਨਹੀਂ ਕਰ ਸਕਦੀ¢ ਅੱਜ ਇੱਥੇ ਅਜੀਤ ਨਾਲ ਗੱਲਬਾਤ ਕਰਦਿਆਂ ਬਬਲੂ ਲੋਪੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਾਂਧੀ ਪਰਿਵਾਰ ਦੇ ਪੈਂਤੜਿਆਂ 'ਤੇ ਚੱਲ ਕੇ ਸਿੱਖਾਂ ਅਤੇ ਅਕਾਲੀ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਸਕੂਲੀ ਕਿਤਾਬਾਂ ਵਿਚੋਂ ਸਿੱਖ ਧਰਮ, ਗੁਰੂਆਂ ਅਤੇ ਸਿੱਖ ਕੌਮ ਦੇ ਬਹਾਦਰ ਯੋਧਿਆਂ ਦਾ ਇਤਿਹਾਸ ਅਦਲਾ-ਬਦਲੀ ਕਰਕੇ ਦੁਨੀਆ ਭਰ ਵਿਚ ਸਿੱਖ ਕੌਮ ਦੀ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ ਤੇ ਸਾਬਤ ਹੋ ਗਿਆ ਹੈ ਕਿ ਕੈਪਟਨ ਸਰਕਾਰ ਸਿੱਖਿਆ ਖੇਤਰ ਵਿਚੋਂ ਵੀ ਪੂਰੀ ਤਰ੍ਹਾਂ ਨਾਲ ਅਸਫਲ ਹੈ, ਉਨ੍ਹਾਂ ਕਿਹਾ ਕਿ ਕਿ ਸਿੱਖ ਧਰਮ ਦਾ ਇਤਿਹਾਸ ਵਡਮੁੱਲਾ ਅਤੇ ਕੁਰਬਾਨੀਆਂ ਭਰਿਆ ਹੈ, ਜਿਸ ਤੋਂ ਕੈਪਟਨ ਸਰਕਾਰ ਭਲੀ ਭਾਂਤ ਜਾਣੂ ਹੈ ਤੇ ਉਸ ਨੂੰ ਸਿੱਖ ਧਰਮ ਦੀ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਕੋਈ ਹੱਕ ਨਹੀਂ ¢ ਇਸ ਮੌਕੇ ਪਰਮਜੀਤ ਸਿੰਘ ਢਿੱਲੋਂ, ਗੁਰਮੀਤ ਸਿੰਘ ਭੌਰਲਾ, ਬਲਵਿੰਦਰ ਸਿੰਘ ਬੰਬ, ਸਰਪੰਚ ਜਸਪਾਲ ਸਿੰਘ, ਅੰਮਿ੍ਤਪਾਲ ਸਿੰਘ ਧਨੋਆ, ਕਮਲਦੀਪ ਸਿੰਘ ਬੰਗਲਾ, ਪਰਗਟ ਸਿੰਘ ਭੌਰਲਾ, ਸੁਰਿੰਦਰ ਸਿੰਘ ਲੋਪੋ, ਸਰਬਜੀਤ ਸਿੰਘ ਸੇਵਾ, ਮਨਜੋਤ ਸਿੰਘ ਮੰਦਹਾਲੀ ਅਤੇ ਰਾਜਿੰਦਰ ਸਿੰਘ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ ਵਿਚ 1 ਜ਼ਖ਼ਮੀ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਿਸ ਨੂੰ ੂ ਜ਼ਖ਼ਮੀ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਲਵੀਰ ਸਿੰਘ 48 ਵਾਸੀ ਮਾਡਲ ਟਾਊਨ ...

ਪੂਰੀ ਖ਼ਬਰ »

ਹੱਡੀਆਂ ਅਤੇ ਗੁਰਦੇ ਦੇ ਦਰਦ ਸਬੰਧੀ ਖੰਨਾ ਵਿਚ ਸੈਮੀਨਾਰ

ਖੰਨਾ, 12 ਜੂਨ (ਅਜੀਤ ਬਿਊਰੋ)-ਸੀਨੀਅਰ ਸਿਟੀਜ਼ਨ ਵੈਲਫੇਅਰ ਕੌਾਸਲ ਖੰਨਾ ਨੇ ਹੱਡੀਆਂ ਦੇ ਜੋੜਾਂ ਅਤੇ ਗੁਰਦੇ ਦੇ ਦਰਦ 'ਤੇ ਇਕ ਸੈਮੀਨਾਰ ਦਾ ਆਯੋਜਨ ਖੰਨਾ ਵਿਖੇ ਕੀਤਾ ਜਿਸ ਵਿਚ ਅੰਸ਼ੂਮਨ ਪਾਂਡੇ ਅਤੇ ਖੰਨਾ ਵਿਕਾਸ ਕਲੱਬ ਨੇ ਪੂਰਨ ਸਹਿਯੋਗ ਦਿੱਤਾ | ਸੈਮੀਨਾਰ ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸਬ- ਡਵੀਜ਼ਨ ਸਮਰਾਲਾ ਅਧੀਨ ਆਉਂਦੇ ਪਿੰਡ ਭੌਰਲਾ ਵਿਖੇ ਸਥਿਤ ਸੇਵਾ ਕੇਂਦਰ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਗਰਿਡ ਮਲੌਦ ਵਿਖੇ ਧਰਨਾ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੂਰੇ ਪੰਜਾਬ ਅੰਦਰ 11 ਜੂਨ ਤੋਂ ਧਰਨਿਆਂ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਬਿਜਲੀ ਗਰਿਡ ਮਲੌਦ ਵਿਖੇ ਧਰਨਾ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਜੜਤੌਲੀ ਵਿਖੇ ਸ਼ਹੀਦ ਭਗਤ ਸਿ ੰਘ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਦਰਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜੜਤੌਲੀ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲਾ ਲੁਧਿਆਣਾ ਵਲੋਂ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੌਰਾਨ ਆਗੂਆਂ ਵਲੋਂ ਰੁਜ਼ਗਾਰ ਦੀ ਪ੍ਰਾਪਤੀ ਲਈ, ਪੰਜਾਬ ਸਰਕਾਰ ਵੱਲੋਂ ਚੋਣਾਂ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਦੇ ਯਾਤਰੂਆਂ ਲਈ ਲੰਗਰ ਸਬੰਧੀ ਨਿਊ ਖੰਨਾ ਸੰਮਤੀ ਦੀ ਮੀਟਿ ੰਗ

ਖੰਨਾ, 12 ਜੂਨ (ਅਜੀਤ ਬਿਊਰੋ)-ਸਾਬਕਾ ਨਗਰ ਕੌਾਸਲ ਪ੍ਰਧਾਨ ਅਤੇ ਮੌਜੂਦਾ ਕੌਾਸਲਰ ਇਕਬਾਲ ਸਿੰਘ ਚੰਨੀ, ਇੰਦਰਪਾਲ ਸਿੰਘ ਰਾਏ ਅਤੇ ਹਰਮਿੰਦਰ ਸਿੰਘ ਰਾਏ ਦੀ ਅਗਵਾਈ ਵਿਚ ਸਾਵਣ ਮਹੀਨੇ ਦੇ ਨਰਾਤਿਆਂ ਦੌਰਾਨ ਸ੍ਰੀ ਨੈਨਾ ਦੇਵੀ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ...

ਪੂਰੀ ਖ਼ਬਰ »

ਅਮਰਨਾਥ ਲੰਗਰ ਲਈ ਰਾਸ਼ਨ ਦੇ ਟਰੱਕ ਕੀਤੇ ਰਵਾਨਾ

ਅਹਿਮਦਗੜ੍ਹ, 12 ਜੂਨ (ਪੁਰੀ, ਮਹੋਲੀ)-ਭਗਵਾਨ ਭੋਲੇ ਸ਼ੰਕਰ ਜੀ ਦੇ ਤਪ ਅਸਥਾਨ ਸ਼੍ਰੀ ਅਮਰਨਾਥ ਧਾਮ ਵਿਖੇ ਪਿਛਲੇ 12 ਸਾਲਾਂ ਤੋਂ ਲਗਾਤਾਰ ਲੰਗਰ ਦੀ ਸੇਵਾ ਨਿਭਾਉਂਦੀ ਆ ਰਹੀ ਸੰਸਥਾ ਸ਼੍ਰੀ ਹਰ ਹਰ ਮਹਾਦੇਵ ਸੇਵਾ ਦਲ ਬੁਢਲਾਡਾ ਵਲੋਂ ਇਸ ਵਾਰ ਕਰੀਬ ਦੋ ਮਹੀਨੇ ਲਗਾਤਾਰ ...

ਪੂਰੀ ਖ਼ਬਰ »

ਪੰਜਾਬ ਡੇਅਰੀ ਸਿਖਲਾਈ ਵਿਕਾਸ ਬੋਰਡ ਨੇ ਭੌਰਲਾ ਵਿਖੇ ਕੈਂਪ ਲਗਾਇਆ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਡੇਅਰੀ ਸਿਖਲਾਈ ਕੇਂਦਰ ਵਲੋਂ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ, ਡਾਇਰੈਕਟਰ ਇੰਦਰਜੀਤ ਸਿੰਘ ਅਤੇ ਦਿਲਬਾਗ ਸਿੰਘ ਹਾਂਸ ਡਿਪਟੀ ਡਾਇਰੈਕਟਰ ਡੇਅਰੀ ਦੀਆਂ ਹਦਾਇਤਾਂ ਅਨੁਸਾਰ ਦੁੱਧ ਉਤਪਾਦਕਾਂ ਤੱਕ ...

ਪੂਰੀ ਖ਼ਬਰ »

ਪਿੰਡ ਭਰਥਲਾ ਦਾ ਸਰਪੰਚ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸਮਰਾਲਾ, 12 ਜੂਨ (ਸੁਰਜੀਤ ਸਿੰਘ ਵਿਸ਼ਦ)-ਪਿੰਡ ਭਰਥਲਾ ਦੇ ਮੌਜੂਦਾ ਸਰਪੰਚ ਜਗਤਾਰ ਸਿੰਘ ਤੇ ਦੋ ਪੰਚਾਇਤ ਮੈਂਬਰ ਅਰੁਣ ਕੁਮਾਰ ਤੇ ਗੁਰਜੀਤ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਅੱਜ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ

ਅਹਿਮਦਗੜ੍ਹ 12 ਜੂਨ (ਰਣਧੀਰ ਸਿੰਘ ਮਹੋਲੀ /ਪੁਰੀ /ਸੋਢੀ)-ਰਮਜ਼ਾਨ ਦੇ ਪਵਿੱਤਰ ਮਹੀਨੇ ਵਿਚ ਰੋਜ਼ੇ ਖੁਲ੍ਹਵਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਰ ਸਿੰਘ ਸਰਾਂਓ ਦੀ ਅਗਵਾਈ ਵਿਚ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ | ਇਫ਼ਤਾਰ ਪਾਰਟੀ ਵਿਚ ...

ਪੂਰੀ ਖ਼ਬਰ »

ਐੱਮ. ਪੀ. ਬਿੱਟੂ ਵਲੋਂ ਅਪੰਗ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਸ਼ਲਾਘਾਯੋਗ-ਵੈਦ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ...

ਪੂਰੀ ਖ਼ਬਰ »

ਮਾਤਾ ਮਨਜੀਤ ਕੌਰ ਕੁਹਾੜਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਪੈੱ੍ਰਸ ਕਲੱਬ ਬੀਜਾ ਦੀ ਸੋਕ ਮੀਟਿੰਗ ਦਫ਼ਤਰ ਸਮਰਾਲਾ ਰੋਡ ਬੀਜਾ ਵਿਖੇ ਕਲੱਬ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਪਿੰਡ ਬਰਮਾਲੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਸਬਾ ਕੁਹਾੜਾ ਤੋਂ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ...

ਪੂਰੀ ਖ਼ਬਰ »

ਤਹਿਸੀਲਦਾਰ ਪਰਮਿ ੰਦਰ ਸਿ ੰਘ ਨੇ ਅਹੁਦਾ ਸੰਭਾਲਿਆ

ਪਾਇਲ/ਮਲੌਦ, 12 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ/ਚਾਪੜਾ)-ਤਹਿਸੀਲ ਪਾਇਲ ਵਿਖੇ ਪਰਮਿੰਦਰ ਸਿੰਘ ਵਲੋਂ ਤਹਿਸੀਲਦਾਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਕਾਂਗਰਸ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਜੱਸੀ ...

ਪੂਰੀ ਖ਼ਬਰ »

ਕਸਬਾ ਸਾਹਨੇਵਾਲ ਦਾ ਹਰੇਕ ਵਾਰਡ ਜੂਝ ਰਿਹੈ ਸਮੱਸਿਆਵਾਂ ਨਾਲ

ਸਾਹਨੇਵਾਲ, 12 ਜੂਨ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਕਸਬੇ ਦੇ ਨਗਰ ਕੌਾਸਲ ਅਧੀਨ ਆਉਂਦੇ 15 ਵਾਰਡਾਂ ਦੇ ਕੌਾਸਲਰਾਂ ਨਾਲ ਰਾਬਤਾ ਕਾਇਮ ਕਰਨ 'ਤੇ ਹਰ ਵਾਰਡ ਦੀ ਸਥਿਤੀ 'ਤੇ ਨਜ਼ਰ ਮਾਰਨ ਮਗਰੋਂ ਜੋ ਸਮੱਸਿਆਵਾਂ ਸਾਹਮਣੇ ਆਈਆਂ ਹਨ ਉਨ੍ਹਾਂ ਵਿਚ ਕੁਝ ਤਾਂ ਅਜਿਹੀਆਂ ਹਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕੀਤੇ ਵਾਅਦੇ ਪੂਰੇ ਕਰੇਗੀ-ਗਗਨਦੀਪ ਸਿੰਘ ਬਰਮਾ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਕਾਂਗਰਸ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਜਨਤਾ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਲੋੜ ਵਿਖੇ ਨੌਜਵਾਨਾਂ ਵਲੋਂ ਪਿ ੰਡ ਦੀ ਸਫ਼ਾਈ

ਖੰਨਾ, 12 ਜੂਨ (ਅਜੀਤ ਬਿਊਰੋ)-ਪਿੰਡ ਅਲੋੜ ਦੀ ਸਮਾਜ ਸੇਵੀ ਸੰਸਥਾ ਅਲੋੜ ਯੂਥ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਦੀਪੀ ਢੀਂਡਸਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂੰ ਸਾਫ਼ ਸੁਥਰਾ ਰੱਖਣ ਲਈ ਮਨਰੇਗਾ ਵਰਕਰਜ਼ ਨਾਲ ਮਿਲ ਕੇ ਮੁਹਿੰਮ ਵਿੱਢੀ ਗਈ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਦੋਰਾਹਾ ਬਰਾਂਚ ਨੇ ਲਗਾਇਆ 10 ਸਾਲਾ ਵਿਜ਼ਟਰ ਵੀਜ਼ਾ

ਖੰਨਾ, 12 ਜੂਨ (ਅਜੀਤ ਬਿਊਰੋ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੇ ਆਈਲੈਟਸ ਅਤੇ ਵੀਜ਼ਾ ਸਬੰਧੀ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਕਰ ਕੇ ਪੰਜਾਬ ਅੰਦਰ ਆਪਣਾ ਅਹਿਮ ਸਥਾਨ ਬਣਾਉਣ ਦੀ ਸਫਲਤਾ ਹਾਸਲ ਕਰ ਲਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੋਰਾਹਾ ਬਰਾਂਚ ...

ਪੂਰੀ ਖ਼ਬਰ »

ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿਚ ਸੇਵਾ ਕੇਂਦਰ ਨੂੰ ਜੜੇ ਤਾਲੇ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਦਸ ਹਜ਼ਾਰ ਦੀ ਆਬਾਦੀ ਵਾਲੇ ਏਰੀਏ ਵਿਚ ਵਿਦੇਸ਼ੀ ਤਰਜ਼ 'ਤੇ ਘਰਾਂ ਨੇੜੇ ਇੱਕੋ ਛੱਤ ਹੇਠ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਲਈ ਅਕਾਲੀ ਸਰਕਾਰ ਵਲੋਂ ਖੋਲੇ੍ਹ ਸੇਵਾ ਕੇਂਦਰ ਮੌਜੂਦਾ ਸਰਕਾਰ ਵਲੋਂ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਕੰਮ ਸਬੰਧੀ ਮੇਟ 'ਤੇ ਬੇਨਿਯਮੀਆਂ ਕਰਨ ਦੇ ਦੋਸ਼

ਜੌੜੇਪੁਲ ਜਰਗ, 12 ਜੂਨ (ਪਾਲਾ ਰਾਜੇਵਾਲੀਆ)- ਹਰਦਮ ਸਿੰਘ, ਜਸਵੰਤ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਕਰਮਜੀਤ ਕੌਰ ਨੇ ਏ. ਡੀ. ਸੀ. ਵਿਕਾਸ ਲੁਧਿਆਣਾ ਨੂੰ ਇਕ ਲਿਖਤੀ ਦਰਖਾਸਤ ਰਾਹੀ ਦੋਸ਼ ਲਾਇਆ ਕਿ ਨਜ਼ਦੀਕੀ ਪਿੰਡ ਜਲਾਜਣ ਦੇ ਮਨਰੇਗਾ ਵਰਕਰਾਂ ਨੇ ਆਪਣੀ ਮੇਟ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਬਲਾਕ ਮਾਛੀਵਾੜਾ ਦੇ ਕਰੀਬ ਇੱਕ ਦਰਜਨ ਕਿਸਾਨਾਂ ਦਾ ਸਨਮਾਨ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਪਰਾਲੀ ਨੂੰ ਅੱਗ ਨਾ ਲਗਾ ਕੇ ਸਰਕਾਰ ਦੀ ਮੁਹਿੰਮ ਦਾ ਹਿੱਸਾ ਬਣਨ ਵਾਲੇ ਬਲਾਕ ਮਾਛੀਵਾੜਾ ਦੇ ਕਰੀਬ 10 ਕਿਸਾਨਾਂ ਨੂੰ ਲੁਧਿਆਣਾ ਵਿਖੇ ਸੰਪੰਨ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਸਿਹਤ ਤੇ ਪਰਿਵਾਰ ਭਲਾਈ ਮੰਤਰੀ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਪ੍ਰਭਜੋਤ ਕੌਰ ਨੇ ਪਹਿਲਾ ਇਨਾਮ ਜਿੱਤਿਆ

ਦੋਰਾਹਾ, 12 ਜੂਨ (ਜੋਗਿੰਦਰ ਸਿੰਘ ਓਬਰਾਏ)-ਬੀਤੀ ਸ਼ਾਮ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਬੈਨਰ ਹੇਠ ਧਾਰਮਿਕ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਦੋਰਾਹਾ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਵੱਖ ਵੱਖ ...

ਪੂਰੀ ਖ਼ਬਰ »

ਅਕਾਲੀ ਕੌ ਾਸਲਰਾਂ ਵਲੋਂ ਨਗਰ ਕੌ ਾਸਲ 'ਤੇ ਐਲ. ਈ. ਡੀ. ਲਾਈਟਾਂ ਦਾ ਠੇਕਾ ਨਿਯਮਾਂ ਮੁਤਾਬਿਕ ਨਾ ਦੇਣ ਦੇ ਦੋਸ਼

ਖੰਨਾ, 12 ਜੂਨ (ਅਜੀਤ ਬਿਊਰੋ)-ਅਕਾਲੀ ਦਲ ਦੇ ਸੀਨੀਅਰ ਕੌਾਸਲਰ ਰਾਜਿੰਦਰ ਸਿੰਘ ਜੀਤ, ਕੌਾਸਲਰ ਸੁਧੀਰ ਸੋਨੂੰ, ਕੌਾਸਲਰ ਸਰਵਦੀਪ ਸਿੰਘ ਕਾਲੀਰਾਓ, ਕੌਾਸਲਰ ਪ੍ਰਤਾਪ ਜੋਤੀ, ਕੌਾਸਲਰ ਸੁਖਦੇਵ ਸਿੰਘ ਅਤੇ ਕੌਾਸਲਰ ਪਤੀ ਹਰਜੀਤ ਭਾਟੀਆ ਅਤੇ ਅਕਾਲੀ ਆਗੂ ਐਡਵੋਕੇਟ ਸਵਰਨ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕ ਭਲਾਈ ਹਿੱਤ ਕਾਰਜ ਕੀਤੇ-ਨਿੰਮ੍ਹਾ/ਦੀਪਕ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਵਿਕਾਸ ਤੇ ਪ੍ਰੋਜੈਕਟ ਦਫ਼ਤਰ ਡੇਹਲੋਂ ਵਲੋਂ 29 ਲੋੜਵੰਦ ਔਰਤਾਂ ਨੰੂ ਮੁਫਤ ਬੱਸ ਪਾਸ ਵੰਡਣ ਸੰਬੰਧੀ ਸਮਾਗਮ ਹੋਟਲ ਸੀ-ਵੰਨ ਡੇਹਲੋਂ ਵਿਖੇ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਨਿੰਮਾਂ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX