ਤਾਜਾ ਖ਼ਬਰਾਂ


ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  19 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  27 minutes ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  39 minutes ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  55 minutes ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 1 hour ago
ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਵਿਸ਼ੇਸ਼ ਅਦਾਲਤ ਨੈਨੀ ਸੈਂਟਰਲ ਜੇਲ੍ਹ 'ਚ...
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 1 hour ago
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ। ਪਾਣੀ ਕਾਰਨ ਤਾਜ਼ਾ ਲੱਗਾ ਝੋਨਾ, ਝੋਨੇ ਦੀਆਂ ਪਨੀਰੀਆਂ ਅਤੇ ਹਰੇ ਚਾਰੇ ਚਾਰੇ ਦੀ ਫ਼ਸਲ...
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 107 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ 400 ਤੋਂ ਵੱਧ ਹੋ ਗਈ ਹੈ। ਚਮਕੀ ਬੁਖ਼ਾਰ ਨਾਲ ਪੀੜਤ...
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 2 hours ago
ਬਾਘਾਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਵਾਲਾ ਨਵਾਂ ਨੇੜਿਓਂ ਨਹਿਰ (ਸੂਆ) 'ਚ ਪਾੜ ਪੈ ਗਿਆ। ਇਸ ਕਾਰਨ ਨਹਿਰ ਦਾ ਪਾਣੀ ਦੂਰ-ਦੂਰ ਤੱਕ ਖੇਤਾਂ 'ਚ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ। ਮੌਕੇ 'ਤੇ...
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਉਸ ਵੇਲੇ ਹੋਈ, ਜਦੋਂ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਸੀ। ਇਸ...
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਨਵੀਂ ਦਿੱਲੀ, 18 ਜੂਨ- ਅੰਡੇਮਾਨ ਦੀਪ ਸਮੂਹ 'ਤੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੇ ਝਟਕੇ ਤੜਕੇ 3.49 ਵਜੇ ਮਹਿਸੂਸ ਕੀਤੇ ਗਏ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ...
ਅੱਜ ਦਾ ਵਿਚਾਰ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਬਾਅਦ ਦੁਪਹਿਰ ਮੌਸਮ ਦੇ ਬਦਲੇ ਮਿਜ਼ਾਜ ਉਪਰੰਤ ਜਿੱਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਬਾਰਸ਼ ਕਾਰਨ...
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ 'ਤੇ ਪੈਂਦੀਆਂ ਗੱਟੀਆਂ ਲਾਗਿਉਂ ਵਗਦੇ ਸਤਲੁਜ ਦਰਿਆ ਵਿਚ ਬੇੜੀ ਡੁੱਬਣ ਨਾਲ ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ ਹੋ ...
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਮੁਕਤਸਰ ਸਾਹਿਬ

ਦਿਹਾਤੀ ਮਜ਼ਦੂਰ ਸਭਾ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਦੇ ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁੰਨਾਂ ਵਲੋਂ ਪਿੰਡ ਵਿਚ ਪਾਣੀ ਦੀ ਮਾੜੀ ਸਪਲਾਈ ਨੂੰ ਲੈ ਕੇ ਸਥਾਨਕ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਵੱਲ ਘੱਤੀਆਂ ਵਹੀਰਾਂ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਭਾਵੇਂ ਇਸ ਵਾਰ ਸਰਕਾਰ ਨੇ 20 ਜੂਨ ਤੋਂ ਝੋਨਾ ਲਾਉਣ ਲਈ ਕਿਹਾ ਹੈ ਪਰ ਹੁਣ ਝੋਨਾ ਲਾਉਣ ਲਈ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿਚ ਆ ਰਹੇ ਹਨ ਅਤੇ ਉਹ ਟੋਲੀਆਂ ਬਣਾ ਕੇ ਆਪਣੇ ਪੁਰਾਣੇ ਟਿਕਾਣਿਆਂ ...

ਪੂਰੀ ਖ਼ਬਰ »

14 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਿ੍ਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜੁਲਾਈ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦਿਵਾਨੀ ਅਤੇ ...

ਪੂਰੀ ਖ਼ਬਰ »

ਪਿੰਡ ਥਰਾਜਵਾਲਾ ਦੇ ਜਲਘਰ ਦੇ ਤਲਾਬ 'ਚ ਮੱਛੀਆਂ ਮਰੀਆਂ-ਅਧਿਕਾਰੀ ਬੇਖ਼ਬਰ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਥਰਾਜਵਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਕਿ ਜਦੋਂ ਪਿੰਡ ਦੇ ਜਲਘਰ ਦੇ ਪਾਣੀ ਵਾਲੇ ਤਲਾਬ ਵਿਚ ਮਰੀਆਂ ਹੋਈਆਂ ਮੱਛੀਆਂ ਦੇਖੀਆਂ ਗਈਆਂ | ਕਰੋੜਾਂ ਦੀ ਲਾਗਤ ਨਾਲ ਨਵਿਆਏ ਗਏ ਜਲਘਰ ਦੀ ਬਦਤਰ ਹੋਈ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ-ਘੁਬਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ ਹੁੰਦਾ ਹੈ | ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਜ਼ਿਲ੍ਹਾ ਐੱਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਡਾ: ਨਰੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਾਬੰਦੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦਾ ਰੋਸ ਧਰਨਾ ਦੂਜੇ ਦਿਨ 'ਚ ਦਾਖ਼ਲ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਐਕਸੀਅਨ ਦਫ਼ਤਰ ਅੱਗੇ 11 ਜੂਨ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸੁਰਾਗ ਮਿਲਣ 'ਤੇ ਵੀ ਪੁਲਿਸ 'ਤੇ ਚੋਰਾਂ ਿਖ਼ਲਾਫ਼ ਕਾਰਵਾਈ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਾਸੀ ਦਿਲਬਾਗ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣੇ ਘਰ ਵਿਚ ਹੋਈ ਚੋਰੀ ਸਬੰਧੀ ਚੋਰਾਂ ਦਾ ਪਤਾ ਲੱਗ ਜਾਣ ਤੇ ਵੀ ਥਾਣਾ ਬਰੀਵਾਲਾ ਪੁਲਿਸ 'ਤੇ ਦੋਸ਼ ਲਾਇਆ ਕਿ ਉਹ ਚੋਰਾਂ ਿਖ਼ਲਾਫ਼ ਕਾਰਵਾਈ ਨਹੀਂ ...

ਪੂਰੀ ਖ਼ਬਰ »

ਹੈਲਪਿੰਗ ਹੈਂਡਸ ਕਲੱਬ ਵਲੋਂ ਮਿੱਟੀ ਦੇ ਬਰਤਨ ਵੰਡੇ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਅੰਦਰ ਹੈਲਪਿੰਗ ਹੈਂਡਸ ਕਲੱਬ (ਰਜਿ:) ਵਲੋਂ ਲੋਕਾਂ ਨੂੰ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਬਰਤਨ ਵੰਡੇ ਗਏ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੱਤਾਂ ਉੱਪਰ ਮਿੱਟੀ ਦੇ ਬਰਤਨ ਪਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਉੱਚੀ ਆਵਾਜ਼ ਵਿਚ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਲਾਉਣ ਦੀ ਮੰਗ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਵਿਚ ਸਟਰੀਟ ਲਾਈਟਾਂ ਦੀ ਬਹੁਤ ਵੱਡੀ ਘਾਟ ਹੈ | ਬਰੀਵਾਲਾ ਦੇ ਕੁੱਲ 11 ਵਾਰਡ ਹਨ ਪਰ ਕਿਸੇ ਵੀ ਵਾਰਡ ਵਿਚ ਲਾਈਟਾਂ ਦਾ ਪੂਰਾ ਪ੍ਰਬੰਧ ਨਹੀਂ ਹੈ | ਲਾਈਟਾਂ ਨਾ ਹੋਣ ਕਾਰਨ ਬਰੀਵਾਲਾ ਵਾਸੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅਗੇਤਾ ਲਗਾਇਆ ਝੋਨਾ ਵਹਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਸਖ਼ਤੀ ਆਰੰਭ ਦਿੱਤੀ ਹੈ | ਪੰਜਾਬ ਸਰਕਾਰ ਵਲ਼ੋਂ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਅਗਲੀਆਂ ਪੀੜ੍ਹੀਆਂ ਤੱਕ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਇੰਟਰਨੈਸ਼ਨਲ ਖੋਜ ਪੱਤਰਿਕਾ ਦੀ ਘੁੰਢ ਚੁਕਾਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਅਧੀਨ ਚੱਲ ਰਹੇ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਲੋਂ ਕਾਲਜ ਡਿਵੈਲਪਮੈਂਟ ਕੌਾਸਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿੰਦਗੀ ਹੁਨਰ ਸਿੱਖਿਆ ਦੇ ...

ਪੂਰੀ ਖ਼ਬਰ »

ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਅੱਜ ਸੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਵਲੋਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਨਿਯੁਕਤੀ ਪੱਤਰ ਵੰਡਣ ਦੀ ਰਸਮ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਚਰਨ ਸਿੰਘ ਬਰਾੜ ਸੋਥਾ, ...

ਪੂਰੀ ਖ਼ਬਰ »

ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਵਾਪਰਦੇ ਨੇ ਹਾਦਸੇ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਤੋਂ ਸਰਾਏਨਾਗਾ ਵਿਚਕਾਰ ਬਣੇ ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ | ਜਗਦੀਸ਼ ਸਿੰਘ, ਹਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲ ਤੇ ਗਰਿੱਲਾਂ ਨਾ ਹੋਣ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਮੁਹੱਲੇ 'ਚ ਕੀਤਾ ਪਥਰਾਅ-ਲੋਕਾਂ 'ਚ ਦਹਿਸ਼ਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੀ ਭੁੱਲਰ ਕਾਲੋਨੀ ਗਲੀ ਨੰਬਰ 4 ਵਿਚ ਬੀਤੀ ਰਾਤ ਕਰੀਬ 11 ਵਜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦ ਕੁਝ ਅਣਪਛਾਤੇ ਨੌਜਵਾਨਾਂ ਨੇ ਅਚਾਨਕ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ | ਜਿਸ ਕਾਰਨ ਲੋਕਾਂ ਦੇ ਘਰਾਂ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਪਾਵਸ ਗੋਇਲ ਨੇ ਚਮਕਾਇਆ ਪੰਜਾਬ ਦਾ ਨਾਂਅ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਪਾਵਸ ਗੋਇਲ ਨੇ ਜੇ.ਈ.ਈ. ਐਡਵਾਂਸ 'ਚੋਂ ਪੂਰੇ ਦੇਸ਼ ਭਰ ਵਿਚੋਂ 90ਵਾਂ ਸਥਾਨ ਹਾਸਲ ਕਰਕੇ ਮਾਤਾ-ਪਿਤਾ ਦੇ ਨਾਲ-ਨਾਲ ਗਿੱਦੜਬਾਹਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ | ਇੱਥੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਆਦਰਸ਼ ਸਕੂਲ ਦੇ ਹਾਕੀ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਅੱਜ ਸਵਖਤੇ ਸਾਈਕਲ ਚਲਾਉਂਦੇ ਹੋਏ ਪਿੰਡ ਰਾਣੀ ਵਾਲੇ ਪੱੁਜ ਗਏ, ਜਿਥੇ ਇਕ ਅਧਿਆਪਕਾ ਦੀ ਪਹਿਲ ਨਾਲ ਰਾਣੀਵਾਲਾ ਅਤੇ ਆਸ-ਪਾਸ ਦੇ ਲਗਪਗ 50 ਬੱਚੇ ਹਾਕੀ ਦੀ ਕੋਚਿੰਗ ਲੈ ਰਹੇ ਹਨ | ...

ਪੂਰੀ ਖ਼ਬਰ »

ਅਨੇਕਾਂ ਘਾਟਾਂ ਤੇ ਊਣਤਾਈਆਂ ਨਾਲ ਜੂਝ ਰਹੇ ਹਨ ਪੇਂਡੂ ਖੇਤਰ ਦੇ ਲੋਕ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਭਾਵੇਂ ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਇਹ ਦਾਅਵੇ ਕਰਦੀਆਂ ਨਹੀਂ ਥੱਕਦੀਆਂ ਕਿ ਪੇਂਡੂ ਖੇਤਰ ਦੇ ਲੋਕਾਂ ਦਾ ਜੀਵਨ ਪੱਧਰ ਉੱਚ ਚੁੱਕਣ ਲਈ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਸਮੀਖਿਆ ਬੈਠਕ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹਲਕੇ ਦੇ ਪਿੰਡ ਛੱਤਿਆਣਾ ਵਿਖੇ ਪਿਛਲੇ ਦਿਨੀਂ ਹੋਈਆਂ ਮੌਤਾਂ 'ਤੇ ਪੀੜਤਾਂ ਦੇ ...

ਪੂਰੀ ਖ਼ਬਰ »

ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਵਾਰਡ ਨੰਬਰ 10 ਅਤੇ 11 ਨੂੰ ਜੋੜਨ ਵਾਲੀ ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਹਲਕਾ ਵਿਧਾਇਕ ਰਾਜਾ ਵੜਿੰਗ ਦੇ ਸਹਾਇਕ ਗੁਰਚਰਨ ਸਿੰਘ ਹਰੀਕੇ ਕਲਾਂ ਵਲੋਂ ਸ਼ੁਰੂ ਕੀਤਾ ਗਿਆ | ਇਸ ਤੋਂ ਇਲਾਵਾ ਵਾਰਡ ...

ਪੂਰੀ ਖ਼ਬਰ »

ਸਰਕਾਰ ਹੌਲੀ-ਹੌਲੀ ਰਾਖਵਾਂਕਰਨ ਖ਼ਤਮ ਕਰਨ 'ਚ ਲੱਗੀ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਸ਼ੁਰੂ ਤੋਂ ਹੀ ਰਾਖਵਾਂਕਰਨ ਵਿਰੋਧੀ ਨੀਤੀ ਅਪਣਾਉਂਦੀ ਆ ਰਹੀ ਹੈ ਅਤੇ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਕੇਂਦਰ ਸਰਕਾਰ ਨੇ ਰਾਖਵਾਂਕਰਨ ਨੂੰ ਖ਼ਤਮ ਕਰਨ ਲਈ ਪਹਿਲਾ ਕਦਮ ਚੁੱਕ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਨੇ ਮੈਡੀਕਲ ਸਟੋਰਾਂ 'ਤੇ ਕੀਤੀ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੈਡੀਕਲ ਨਸ਼ਿਆਂ ਦੇ ਖ਼ਾਤਮੇ ਲਈ ਸਿਹਤ ਵਿਭਾਗ ਵੱਲੋਂ ਸਮੇਤ ਪੁਲਿਸ ਪਾਰਟੀ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ ਡਾ: ਰਮਨਦੀਪ ਗੁਪਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਲਾਇਆ ਬਿਜਲੀ ਦਫ਼ਤਰ ਅੱਗੇ ਧਰਨਾ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਬਾਦਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਨਾਲ ਇੱਕੋ ਘਰ ਦੇ ਤਿੰਨ ਜੀ ਹੋਏ ਬਿਮਾਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸਥਾਨਕ ਪੁਰਾਣੇ ਅਜੀਤ ਸਿਨੇਮਾ ਲਾਗਲੀ ਇਕ ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਵਾਲੇ ਇਕੋ ਘਰ ਦੇ ਤਿੰਨੇ ਜੀਅ ਬਿਮਾਰ ਹੋ ਗਏ ਤੇ ਉਨ੍ਹਾਂ ਦਾ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਸਕੂਲ ਕੋਟਲੀ ਅਬਲੂ 'ਸਵੱਛ ਕੰਪਿਊਟਰ ਲੈਬ' 'ਚ ਅੱਵਲ

ਦੋਦਾ, 12 ਜੂਨ (ਰਵੀਪਾਲ)-ਡਾਇਰੈਕਟਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਕੰਪਿਊਟਰ ਲੈਬਜ਼ ਦੀ ਸਵੱਛਤਾ ਨੂੰ ਮੁੱਖ ਰੱਖਦੇ ਹੋਏ 'ਸਵੱਛ ਕੰਪਿਊਟਰ ਲੈਬ' ਮੁਕਾਬਲੇ ...

ਪੂਰੀ ਖ਼ਬਰ »

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸੂਬਾ ਕੌਾਸਲ ਮੈਂਬਰ ਸੁਖਵਿੰਦਰ ਮਲੋਟ, ਈ.ਟੀ.ਟੀ. ਵਿਦਿਆਰਥੀ ਸੁਖਵਿੰਦਰ ਫ਼ਾਜ਼ਿਲਕਾ ਅਤੇ ਛਿੰਦਰਪਾਲ ਰਹੂੜਿਆਂਵਾਲੀ ਦੀ ਅਗਵਾਈ ਹੇਠ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਛਾਂਗਾ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਸਾਰੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ 10ਵੀਂ ਤੋਂ ਬਾਅਦ ਦੀ ਹਰ ਤਰ੍ਹਾਂ ਦੀ ਮੁਫ਼ਤ ਪੜ੍ਹਾਈ ਕਰਨ ਦਾ ਹੱਕ ਹੈ ਅਤੇ ਜਿਸ ਵਿਦਿਆਰਥੀ ਦੇ ਮਾਪਿਆਂ ਦੀ ਆਮਦਨ 2.50 ਲੱਖ ਸਲਾਨਾ ਹੈ, ਉਹ ਇਸ ਸਕੀਮ ਦੇ ਘੇਰੇ ਵਿਚ ਆਉਂਦਾ ਹੈ ਅਤੇ 10ਵੀਂ ਤੋਂ ਬਾਅਦ ਕਿਸੇ ਵੀ ਸਰਕਾਰੀ, ਅਰਧ-ਸਰਕਾਰੀ ਜਾਂ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਵਿਚ ਮੁਫ਼ਤ ਸਿੱਖਿਆ ਪ੍ਰਾਪਤ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾ ਵਿਦਿਆਰਥੀ ਤੋਂ ਦਾਖ਼ਲੇ ਸਮੇਂ ਕੋਈ ਫ਼ੀਸ ਵਸੂਲ ਨਹੀਂ ਕਰ ਸਕਦੀ ਅਤੇ ਵਿਦਿਆਰਥੀ ਦੀ ਪੜ੍ਹਾਈ ਦਾ ਖਰਚਾ ਸਰਕਾਰ ਨੇ ਕਾਲਜ ਦੇ ਐਸਟੀਮੇਟ ਅਨੁਸਾਰ ਕਾਲਜ ਨੂੰ ਦੇਣਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਉਕਤ ਕਾਲਜ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੀ ਉਲੰਘਣਾ ਕਰਕੇ ਈ.ਟੀ.ਟੀ. ਬੈਚ 2016-18 ਦੇ ਵਿਦਿਆਰਥੀਆਂ ਤੋਂ ਜਬਰੀ ਫ਼ੀਸਾਂ ਵਸੂਲ ਕੀਤੀਆਂ ਜਾ ਰਹੀਆਂ ਹਨ | ਇਸ ਦੌਰਾਨ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਮਲੋਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਈ.ਟੀ.ਟੀ ਸਿਖਿਆਰਥੀ ਅਤੇ ਉਕਤ ਕਾਲਜ ਦੀਆਂ ਵਧੀਕੀਆਂ ਵਿਰੁੱਧ ਜ਼ਿਲ੍ਹਾ ਭਲਾਈ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕਰ ਚੁੱਕੀ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਈ ਸੁਣਵਾਈ ਨਹੀਂ ਕੀਤੀ | ਇਸ ਸਮੇਂ ਪ੍ਰਦਰਸ਼ਨਕਾਰੀਆਂ ਨੇ ਸੰਤ ਕਬੀਰ ਕਾਲਜ ਦੇ ਪ੍ਰਬੰਧਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕਾਲਜ ਦੀਆਂ ਮਨਮਾਨੀਆਂ ਨੂੰ ਤੁਰੰਤ ਰੋਕਿਆ ਜਾਵੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਆਉਣ ਵਾਲੇ ਸਮੇਂ ਵਿਚ ਉਕਤ ਕਾਲਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅੰਕੁਸ਼ ਕੁਮਾਰ, ਰਿਸ਼ਬ ਮਲੋਟ, ਈ.ਟੀ.ਟੀ ਵਿਦਿਆਰਥਣ ਲਖਬੀਰ ਕੌਰ, ਪਰਮਿੰਦਰ ਕੌਰ, ਵੀਰਪਾਲ ਕੌਰ, ਕੰਵਲਜੀਤ ਕੌਰ, ਛਿੰਦਰਪਾਲ ਸਿੰਘ ਆਦਿ ਹਾਜ਼ਰ ਸਨ | ਇਸ ਸਮੇਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਰਕਰ ਅਤੇ ਜ਼ਿਲ੍ਹਾ ਸਕੱਤਰ ਤਰਸੇਮ ਖੁੰਡੇ ਹਲਾਲ ਤੇ ਕਾਕਾ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹੇ 'ਚ ਬਚਣਗੇ 15 ਸੇਵਾ ਕੇਂਦਰ-ਬਾਕੀ ਸਾਰੇ ਹੋਣਗੇ ਬੰਦ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹੇ ਭਰ 'ਚ ਕੰਮ ਕਰ ਰਹੇ 78 ਸੇਵਾ ਕੇਂਦਰਾਂ 'ਚੋਂ ਮਹਿਜ਼ 15 ਸੇਵਾ ਕੇਂਦਰ ਹੀ ਕੰਮ ਕਰ ਰਹੇ ਹਨ ਜਦਕਿ ਬਾਕੀ ਦੇ ਸੇਵਾ ਕੇਂਦਰ ਖਰਚਾ ਪੂਰਾ ਨਾ ਹੋਣ ਕਾਰਨ ਬੰਦ ਹੋਣ ਦੇ ਕਿਨਾਰੇ ਹਨ | ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ

ਮਲੋਟ, 12 ਜੂਨ (ਪਾਟਿਲ)-ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ ਇੱਥੇ ਪ੍ਰਧਾਨ ਚਰਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਸ: ਬਾਂਮ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਫ਼ਾਈ ਮੁਹਿਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਥਾਨਕ ਬੱਸ ਸਟੈਂਡ ਦੀ ਸਫਾਈ ਕਰਵਾਈ ਗਈ | ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਝਾੜੂਆਂ ਨਾਲ ਬੱਸ ਅੱਡੇ ਦੀ ਸਫਾਈ ਕੀਤੀ ਅਤੇ ਕੂੜਾ ਕਰਕਟ ਵੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਕਿਸਾਨਾਂ ਨੇ ਅੱਜ ਤੋਂ 16 ਘੰਟੇ ਮੋਟਰਾਂ ਲਈ ਨਿਰਵਿਘਨ ...

ਪੂਰੀ ਖ਼ਬਰ »

ਰਮਜ਼ਾਨ ਦੇ ਮੌਕੇ ਰੋਜ਼ਾ ਖੋਲ੍ਹਣ ਸਮੇਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਪਸੀ ਭਾਈਚਾਰੇ ਨੂੰ ਮਜ਼ਬੁੂਤ ਰੱਖਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਰਮਜ਼ਾਨ ਦੇ ਪਵਿੱਤਰ ਮੌਕੇ 'ਤੇ ਪੱਚੀ ਵਾਰ ਰੋਜ਼ਾ ਖੋਲਿ੍ਹਆ ਗਿਆ | ਇਸ ਮੌਕੇ ਇਫ਼ਤਾਰ ਪਾਰਟੀ ਦਾ ਪ੍ਰਬੰਧ ਤੇ ਮੁੱਖ ਸਮਾਗਮ ਵਿਚ ...

ਪੂਰੀ ਖ਼ਬਰ »

ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ 'ਚ ਮਾਮਲਾ ਦਰਜ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਜੋ ਫ਼ਿਲਹਾਲ ਪੁਲਿਸ ਦੀ ਪਕੜ ਤੋਂ ਬਾਹਰ ਹੈ | ...

ਪੂਰੀ ਖ਼ਬਰ »

ਪਾਣੀ ਵਿਚ ਜ਼ਹਿਰ ਘੋਲਣ ਦੀਆਂ ਚਿੱਠੀਆਂ ਮਿਲਣ ਮਗਰੋਂ 5 ਦਿਨਾਂ ਤੋਂ ਵਿਭਾਗ ਨੇ ਪਾਣੀ ਦੀ ਸਪਲਾਈ ਠੱਪ ਕੀਤੀ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ 5 ਦਿਨਾਂ ਤੋਂ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਭਾਰੀ ਗਰਮੀ ਪੈਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਧਰਤੀ ਹੇਠਲਾ ਪਾਣੀ ਪੀਣ ...

ਪੂਰੀ ਖ਼ਬਰ »

ਸੜਕ ਵਿਚਕਾਰ ਡਿੱਗਿਆ ਦਰੱਖ਼ਤ ਬਣ ਰਿਹੈ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ

ਮੰਡੀ ਲੱਖੇਵਾਲੀ, 12 ਜੂਨ (ਮਿਲਖ ਰਾਜ )-ਲੱਖੇਵਾਲੀ ਸ਼ਮਸ਼ਾਨਘਾਟ ਦੇ ਨਜ਼ਦੀਕ ਮਦਰੱਸਾ ਰੇਲਵੇ ਫ਼ਾਟਕ ਕੋਲ ਇਕ ਵੱਡਾ ਦਰੱਖਤ ਬੀਤੇ ਦਿਨੀਂ ਆਈ ਹਨੇਰੀ ਨਾਲ ਸੜਕ ਵਿਚਕਾਰ ਡਿੱਗ ਪਿਆ ਸੀ, ਜੋ ਕਿ 4-5 ਦਿਨ ਬੀਤਣ ਦੇ ਬਾਵਜੂਦ ਜਿਉਂ ਦਾ ਤਿਉਂ ਪਿਆ ਹੈ | ਇਸ ਦਰੱਖਤ ਕਾਰਨ ਇਸ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਲਈ ਮਜਬੂਰ ਕਰਨ 'ਤੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸਮੇਤ 9 ਲੋਕਾਂ 'ਤੇ ਮਾਮਲਾ ਦਰਜ

ਰੁਪਾਣਾ, 12 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਜ਼ਮੀਨੀ ਵਿਵਾਦ 'ਚ ਆਤਮ ਹੱਤਿਆ ਦੇ ਲਈ ਮਜ਼ਬੂਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪਿੰਡ ਗੋਬਿੰਦ ਨਗਰੀ (ਸ੍ਰੀ ਮੁਕਤਸਰ ਸਾਹਿਬ) ਦੇ ਸਾਬਕਾ ਸਰਪੰਚ ਪਿੰਦਰ ਸਿੰਘ, ਸਾਬਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX