ਤਾਜਾ ਖ਼ਬਰਾਂ


ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  35 minutes ago
ਨਵੀਂ ਦਿੱਲੀ, 19 ਅਪ੍ਰੈਲ- ਕੇਂਦਰੀ ਮੰਤਰੀ ਮਨੋਜ ਸਿਨਹਾ ਨੇ ਧਮਕੀ ਦਿੱਤੀ ਹੈ ਕਿ ਜਿਹੜਾ ਵੀ ਵਿਅਕਤੀ ਕਿਸੇ ਭਾਜਪਾ ਵਰਕਰ ਵਿਰੁੱਧ ਉਂਗਲੀ ਚੁੱਕੇਗਾ, ਉਸ ਨੂੰ ਸਿਰਫ਼ 'ਚਾਰ ਘੰਟਿਆਂ' 'ਚ ਹੀ ਇਸ ਦੀ ਕੀਮਤ ਚੁਕਾਉਣੀ ਪਵੇਗੀ। ਉੱਤਰ ਪ੍ਰਦੇਸ਼ ਦੀ ਗਾਜੀਪੁਰ ਸੀਟ ਤੋਂ ਮੁੜ...
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਯੂਪੀ-ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਦੀ ਸ਼ੱਕੀ ਹਾਲਤ 'ਚ ਹੋਈ ਮੌਤ ਦੇ ਮਾਮਲੇ ਦੀ ਜਾਂਚ ਨੂੰ ਕ੍ਰਾਇਮ ਬਰਾਂਚ ਨੂੰ ਸੌਂਪਿਆ ਗਿਆ ਹੈ। ਕ੍ਰਾਇਮ ਬ੍ਰਾਂਚ ਦੇ ਕੋਲ ਮਾਮਲਾ ਪਹੁੰਚਣ ਤੋਂ ਬਾਅਦ...
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 19 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਅੱਜ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ 44 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਸਿੰਧ ਸੂਬੇ ਦੇ ਬਦੀਨ 'ਚ ਮਾਰਝਾਰ ਇਲਾਕੇ ਨੇੜੇ ਵਾਪਰਿਆ...
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  about 1 hour ago
ਜਲੰਧਰ, 19 ਅਪ੍ਰੈਲ- ਨਸ਼ਿਆਂ ਅਤੇ ਕਤਲ ਦੇ ਕਈ ਮਾਮਲਿਆਂ ਨੂੰ ਸੁਲਝਾਉਣ ਵਾਲੀ ਦਿਹਾਤੀ ਪੁਲਿਸ ਦੇ ਹੱਥ 'ਚ ਇੱਕ ਹੋਰ ਵੱਡੀ ਸਫ਼ਲਤਾ ਲੱਗੀ ਹੈ। ਕੁਝ ਦਿਨ ਪਹਿਲਾਂ ਬਾਬਾ ਬਾਲਕ ਨਾਥ ਮੰਦਰ ਕਰਤਾਰਪੁਰ ਦੇ ਪੁਜਾਰੀ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਵੀ ਪੁਲਿਸ ਨੇ...
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  about 1 hour ago
ਜੋਹਨਸਬਰਗ, 19 ਅਪ੍ਰੈਲ- ਦੱਖਣੀ ਅਫ਼ਰੀਕਾ ਦੇ ਪੂਰਬੀ ਸ਼ਹਿਰ ਡਰਬਨ ਦੇ ਨੇੜੇ ਪ੍ਰਾਰਥਨਾ ਦੌਰਾਨ ਇੱਕ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਲੰਘੇ ਦਿਨ ਡਰਬਨ ਦੇ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਤੇਜ਼ ਤਰਾਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਘਰ 'ਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ 'ਚ ਸ਼ਾਮਲ ਹੋ ਗਏ...
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  about 2 hours ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  about 2 hours ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  about 3 hours ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 3 hours ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  about 2 hours ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 4 hours ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 5 hours ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮਾਨਸਾ

ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਧੜਾ ਧੜ ਜਾਰੀ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 12 ਜੂਨ-ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਦਾ ਕੰਮ ਧੜਾ ਧੜ ਜਾਰੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਵਿਭਾਗ ਵਲੋਂ ਐਤਕੀਂ ਪਾਣੀ ਦਾ ਪੱਧਰ ਦਿਨੋ ਦਿਨ ਡਿੱਗਣ ਕਰ ਕੇ ਝੋਨੇ ਦੀ ਲਵਾਈ 20 ਜੂਨ ਤੋਂ ਕਰਨ ਦੇ ਆਦੇਸ਼ ਦਿੱਤੇ ਸਨ ਪਰ ਇਸ ਦੇ ਉਲਟ ਕਿਸਾਨ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ 10 ਜੂਨ ਤੋਂ ਝੋਨਾ ਲਗਾਉਣ ਵਾਲੇ ਕਿਸਾਨਾਂ ਦੀ ਪਿੱਠ 'ਤੇ ਖੜ੍ਹਨਗੀਆਂ | 10 ਜੂਨ ਨੂੰ ਜ਼ਿਲ੍ਹੇ ਦੇ ਅੱਧੀ ਦਰਜਨ ਪਿੰਡਾਂ 'ਚ ਝੋਨਾ ਲਗਾਉਣ ਉਪਰੰਤ ਅੱਜ 2 ਦਰਜਨ ਤੋਂ ਵਧੇਰੇ ਪਿੰਡਾਂ 'ਚ ਝੋਨਾ ਲਗਾਉਣ ਦੀਆਂ ਖ਼ਬਰਾਂ ਮਿਲੀਆਂ ਹਨ | ਕਿਸਾਨ ਆਗੂਆਂ ਦੀ ਅਗਵਾਈ 'ਚ ਝੋਨਾ ਲਗਾਉਣ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਜ਼ਿਆਦਾਤਰ ਪੂਸਾ-44 ਤੇ ਪੀ. ਆਰ.-118 ਕਿਸਮ ਦੇ ਝੋਨੇ ਦੀ ਬਿਜਾਂਦ ਕਰਦੇ ਹਨ, ਜੋ 160 ਦਿਨਾਂ 'ਚ ਪੱਕਦੀਆਂ ਹਨ | ਉਨ੍ਹਾਂ ਦਾ ਕਹਿਣਾ ਹੈ ਕਿ 20 ਜੂਨ ਤੋਂ ਬਾਅਦ ਲਗਾਏ ਜਾਂਦੇ ਝੋਨੇ 'ਚ ਪੱਕਣ ਸਮੇਂ ਮੌਸਮ ਦੇ ਬਦਲਾਅ ਕਾਰਨ ਨਮੀ ਦੀ ਮਾਤਰਾ ਬਹੁਤ ਵਧ ਜਾਵੇਗੀ, ਜਿਸ ਕਰ ਕੇ ਖ਼ਰੀਦ ਲਈ ਖੱਜਲ ਖੁਆਰ ਹੋਣਾ ਪਵੇਗਾ | ਅੱਜ ਸ਼ਾਮ ਤੱਕ ਝੋਨਾ ਖੋਖਰ ਕਲਾਂ, ਖੋਖਰ ਖ਼ੁਰਦ, ਫਫੜੇ ਭਾਈਕੇ, ਕੋਟਲੱਲੂ, ਰੱਲਾ, ਭੈਣੀਬਾਘਾ, ਮਾਖਾ ਚਹਿਲਾਂ, ਨੰਗਲ ਕਲਾਂ, ਬੁਰਜਹਰੀ, ਬੁਰਜ ਢਿੱਲਵਾਂ, ਤਾਮਕੋਟ, ਬੱਪੀਆਣਾ, ਭੁਪਾਲ, ਖਿੱਲਣ, ਦਲੇਲ ਸਿੰਘ ਵਾਲਾ, ਖਾਰਾ, ਬਰਨਾਲਾ, ਨੰਗਲ ਖ਼ੁਰਦ, ਜਵਾਹਰਕੇ ਆਦਿ ਪਿੰਡਾਂ 'ਚ ਲਗਾਇਆ ਗਿਆ |
ਮਹਿੰਗੇ ਭਾਅ ਦਾ ਡੀਜ਼ਲ ਫੂਕ ਰਹੇ ਹਨ ਕਿਸਾਨ
ਦੱਸਣਯੋਗ ਗੱਲ ਇਹ ਹੈ ਕਿ ਪਾਵਰਕਾਮ ਵਲੋਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ 8 ਘੰਟੇ 20 ਜੂਨ ਤੋਂ ਦਿੱਤੀ ਜਾਵੇਗੀ | ਇਸ ਵਕਤ ਸਿਰਫ਼ 4 ਘੰਟੇ ਹੀ ਸਪਲਾਈ ਦਿੱਤੀ ਜਾ ਰਹੀ ਹੈ | ਝੋਨਾ ਲਗਾਉਣ ਵਾਲੇ ਕਿਸਾਨ ਇਸ ਵੇਲੇ ਜੈੱਨਰੇਟਰਾਂ ਰਾਹੀਂ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਪਾਣੀ ਲਗਾ ਰਹੇ ਹਨ | ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਮਹੂਰੀ ਕਿਸਾਨ ਸਭਾ ਦੇ ਆਗੂ ਇਕਬਾਲ ਸਿੰਘ ਫਫੜੇ ਨੇ ਕਿਹਾ ਕਿ ਕਿਸਾਨ ਸ਼ੌਕ ਵਜੋਂ ਨਹੀਂ ਸਗੋਂ ਮਜਬੂਰੀ ਵੱਸ ਝੋਨਾ ਲਗਾ ਰਹੇ ਹਨ | ਕਿਸਾਨ ਆਗੂ ਭੈਣੀਬਾਘਾ ਨੇ ਕਿਹਾ ਕਿ ਸਰਕਾਰੀ ਨੁਮਾਇੰਦੇ, ਖੇਤੀਬਾੜੀ ਮਾਹਿਰ ਇਸ ਮੁੱਦੇ 'ਤੇ ਜਥੇਬੰਦੀਆਂ ਨਾਲ ਸਿੱਧੀ ਬਹਿਸ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਝੋਨੇ ਕਰ ਕੇ ਨਹੀਂ ਕੁਝ ਹੋਰ ਕਾਰਨਾਂ ਕਰ ਕੇ ਥੱਲੇ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੇਟ ਲਗਾਏ ਝੋਨੇ ਦੀ ਖ਼ਰੀਦ ਦੀ ਗਰੰਟੀ ਕਰੇ ਤਾਂ ਕਿਸਾਨ 20 ਜੂਨ ਦੀ ਬਜਾਏ 30 ਜੂਨ ਤੱਕ ਝੋਨਾ ਲਗਾਉਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀਆਂ ਕਿਸਾਨਾਂ ਨਾਲ ਖੜ੍ਹੀਆਂ ਹਨ | ਜੇਕਰ ਕਿਸੇ ਵੀ ਕਿਸਾਨ ਿਖ਼ਲਾਫ਼ ਕਾਰਵਾਈ ਕੀਤੀ ਗਈ ਜਾਂ ਝੋਨਾ ਵਾਹਿਆ ਗਿਆ, ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਖੇਤਾਂ ਵਿਚ ਹੀ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਖੇਤੀ ਮੋਟਰਾਂ ਦੀ ਬਿਜਲੀ ਦੀ ਸਪਲਾਈ 8 ਘੰਟੇ ਨਿਰਵਿਘਨ ਕੀਤੀ ਜਾਵੇ |
ਕਿਸੇ ਵੀ ਪਿੰਡ 'ਚੋਂ ਝੋਨਾ ਲਗਾਉਣ ਦੀ ਸ਼ਿਕਾਇਤ ਨਹੀਂ ਮਿਲੀ-ਜ਼ਿਲ੍ਹਾ ਖੇਤੀਬਾੜੀ ਅਫ਼ਸਰ
ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਬਰਾੜ ਨਾਲ 'ਅਜੀਤ' ਵਲੋਂ ਸੰਪਰਕ ਕਰਨ 'ਤੇ ਉਨ੍ਹਾਂ ਹਾਸੋਹੀਣਾ ਜਵਾਬ ਦਿੱਤਾ ਕਿ ਵਿਭਾਗ ਨੂੰ ਕਿਸੇ ਵੀ ਪਿੰਡ 'ਚੋਂ ਝੋਨਾ ਲਗਾਉਣ ਦੀ ਸ਼ਿਕਾਇਤ ਨਹੀਂ ਮਿਲੀ | ਜਦੋਂ ਉਨ੍ਹਾਂ ਨੂੰ ਪਿੰਡਾਂ ਦੇ ਨਾਂਅ ਅਤੇ ਝੋਨਾ ਲਗਾਉਣ ਦੀਆਂ ਤਸਵੀਰਾਂ ਮੀਡੀਆ ਕੋਲ ਪਹੁੰਚਣ ਬਾਰੇ ਦੱਸਿਆ ਗਿਆ ਤਾਂ ਅਧਿਕਾਰੀ ਨੇ ਕਿਹਾ ਕਿ ਵਿਭਾਗ ਕੋਲ ਸਿਰਫ਼ 5 ਖੇਤੀਬਾੜੀ ਵਿਕਾਸ ਅਫ਼ਸਰ ਹਨ, ਜਿਸ ਕਰ ਕੇ ਵਿਭਾਗ ਨਿੱਗਰ ਕਾਰਵਾਈ ਕਰਨ ਤੋਂ ਅਸਮਰਥ ਹੈ | ਉਂਜ ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ 'ਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |
ਡਿਪਟੀ ਕਮਿਸ਼ਨਰ ਵਲੋਂ 20 ਜੂਨ ਤੋਂ ਝੋਨਾ ਲਗਾਉਣ ਦੀ ਅਪੀਲ
ਉੱਧਰ ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਨੇ ਪਾਣੀ ਦੇ ਡਿਗਦੇ ਪੱਧਰ ਤੋਂ ਬਚਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨਾ 20 ਜੂਨ ਤੋਂ ਪਹਿਲਾਂ ਨਾ ਲਗਾਇਆ ਜਾਵੇ | ਉਨ੍ਹਾਂ ਕਿਸਾਨਾਂ ਨੂੰ ਸੁਝਾਅ ਦਿੰਦਿਆਂ ਆਖਿਆ ਕਿ ਘੱਟ ਦਿਨ ਲੈ ਕੇ ਪੱਕਣ ਵਾਲੀਆਂ ਕਿਸਮਾਂ ਹੀ ਬੀਜੀਆਂ ਜਾਣ, ਇਸ ਨਾਲ ਪਾਣੀ ਦੀ ਖਪਤ ਘੱਟ ਹੋਵੇਗੀ ਉੱਥੇ ਨਾਲ ਹੀ ਫ਼ਸਲ ਵੀ ਸਹੀ ਸਮੇਂ ਤੇ ਪੱਕ ਕੇ ਮੰਡੀਆਂ ਵਿਚ ਪਹੁੰਚੇਗੀ | ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਕੀਤੀ ਕਿ ਜ਼ਿਲ੍ਹੇ 'ਚ ਕਿਸਾਨਾਂ ਨੂੰ ਇਸ ਬਾਰੇ ਵੱਧ ਤੋਂ ਵੱਧ ਕੈਂਪਾਂ ਰਾਹੀਂ ਤਕਨੀਕੀ ਜਾਣਕਾਰੀ ਦਿੱਤੀ ਜਾਵੇ |


ਖ਼ਬਰ ਸ਼ੇਅਰ ਕਰੋ

ਐਕਸੀਅਨ ਦਫ਼ਤਰ ਬੁਢਲਾਡਾ ਅੱਗੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਬੁਢਲਾਡਾ, 12 ਜੂਨ (ਸਵਰਨ ਸਿੰਘ ਰਾਹੀ)- ਖੇਤੀ ਮੋਟਰਾਂ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਦਾ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟਾਂ ਦੇ ਭਾਅ ਡਿੱਗਣ ਤੋਂ ਬਾਅਦ ਵੀ ਸਰਕਾਰੀ ਖ਼ਰਚ ਨਹੀਂ ਘਟੇ

ਝੁਨੀਰ, 12 ਜੂਨ (ਪ. ਪ.)-ਕਸਬਾ ਝੁਨੀਰ ਦੇ ਕਈ ਛੋਟੇ ਦੁਕਾਨਦਾਰਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਇਕ ਵਫ਼ਦ ਨੇ ਕਿਹਾ ਕਿ ਭਾਵੇਂ 2-3 ਸਾਲ ਤੋਂ ਵਿਸ਼ੇਸ਼ ਕਰ ਕੇ ਨੋਟਬੰਦੀ ਲਾਗੂ ਹੋਣ ਤੋਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਦੇ ਰਿਹਾਇਸ਼ੀ ਪਲਾਂਟਾਂ ਦੇ ਭਾਅ 40 ਤੋਂ 60 ਫ਼ੀਸਦੀ ...

ਪੂਰੀ ਖ਼ਬਰ »

ਟਰਾਲੀ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ

ਭੀਖੀ, 12 ਜੂਨ (ਸਿੱਧੂ)-ਨੇੜਲੇ ਪਿੰਡ ਧਲੇਵਾਂ ਦੇ ਇਕ ਨੌਜਵਾਨ ਦੀ ਟਰਾਲੀ ਥੱਲੇ ਆਉਣ ਕਰ ਕੇ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਉਰਫ਼ ਗੱਗੀ ਲਗਪਗ (29) ਪੁੱਤਰ ਸਵਰਾਜ ਸਿੰਘ ਆਪਣੇ ਟਰੈਕਟਰ ਟਰਾਲੀ ਨਾਲ ਭਰਤ ਪਾ ਰਿਹਾ ਸੀ ਤਾਂ ਉੱਪਰ ਚੱਕੀ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਦੇ ਕੇਸਾਂ ਨੂੰ ਖ਼ਾਸ ਤਰਜੀਹ ਦਿੱਤੀ ਜਾਵੇ- ਡੀ.ਸੀ.

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਵੱਖ-ਵੱਖ ਵਿਭਾਗਾਂ ਦੀ ਮਈ ਮਹੀਨੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਛੋਟੇ ਤੇ ਮੱਧ ਵਰਗੀ ਵਪਾਰੀਆਂ ਵਲੋਂ ਲਏ ਕਰਜ਼ੇ ਦਾ ਵਿਆਜ ਮੁਆਫ਼ ਕਰਨ ਦੀ ਮੰਗ

ਝੁਨੀਰ, 12 ਜੂਨ (ਪ. ਪ.)-ਸਥਾਨਕ ਵਪਾਰ ਮੰਡਲ ਦੇ ਪ੍ਰਧਾਨ ਹਰੀ ਚੰਦ ਸਿੰਗਲਾ ਅਤੇ ਛੋਟੇ ਦੁਕਾਨਦਾਰਾਂ ਦੇ ਵਫ਼ਦ ਨੂੰ ਦੱਸਿਆ ਕਿ ਦੇਸ਼ ਵਿਚ ਪਹਿਲਾਂ ਨੋਟਬੰਦੀ ਅਤੇ ਹੁਣ ਜੀ. ਐਸ. ਟੀ. ਲਾਗੂ ਹੋਣ ਕਾਰਨ ਛੋਟੇ ਅਤੇ ਮੱਧਵਰਗੀ ਦੁਕਾਨਦਾਰਾਂ ਦਾ ਵਪਾਰ ਆਰਥਿਕ ਮੰਦੇ ਕਾਰਨ ...

ਪੂਰੀ ਖ਼ਬਰ »

ਬੱਸ ਸੇਵਾ ਦੀ ਵੱਡੀ ਘਾਟ ਕਾਰਨ ਬਰੇਟਾ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕ ਹੋ ਰਹੇ ਨੇ ਖੱਜਲ-ਖੁਆਰ

ਜੀਵਨ ਸ਼ਰਮਾ ਬਰੇਟਾ, 12 ਜੂਨ-ਇਲਾਕੇ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ ਸੇਵਾ ਦੀ ਵੱਡੀ ਘਾਟ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਬੱਸ ਅੱਡਾ ਬੱਸਾਂ ਤੋਂ ਬਿਨਾਂ ਸੁੰਨਸਾਨ ਵਿਖਾਈ ...

ਪੂਰੀ ਖ਼ਬਰ »

ਪਿੰਡਾਂ 'ਚ ਸਮੇਂ ਦੇ ਨਾਲ ਸੰਭਾਲ ਤੋਂ ਬਿਨਾਂ ਅਲੋਪ ਹੋ ਰਹੀਆਂ ਮੁਰੱਬਾ ਬੁਰਜੀਆਂ ਲੋਕਾਂ ਲਈ ਬਣੀਆਂ ਪ੍ਰੇਸ਼ਾਨੀ ਦਾ ਸਬੱਬ

ਮਨਜੀਤ ਸਿੰਘ ਘੜੈਲੀ ਜੋਗਾ, 12 ਜੂਨ- ਖੇਤਰ ਦੇ ਪਿੰਡਾਂ 'ਚ ਸਮੇਂ ਦੇ ਨਾਲ ਸੰਭਾਲ ਤੋਂ ਬਿਨਾ ਅਲੋਪ ਹੋ ਰਹੀਆਂ ਜਾਂ ਆਪਣੀ ਸਹੀ ਜਗ੍ਹਾ ਤੋਂ ਗ਼ਾਇਬ ਹੋਈਆਂ ਮੁਰੱਬਾ ਬੁਰਜੀਆਂ ਆਮ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ...

ਪੂਰੀ ਖ਼ਬਰ »

ਬਸਪਾ ਦੇ ਸੂਬਾ ਪ੍ਰਧਾਨ 14 ਨੂੰ ਮਾਨਸਾ ਜ਼ਿਲ੍ਹੇ 'ਚ

ਮਾਨਸਾ, 12 ਜੂਨ (ਸ. ਰਿ.)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਜ਼ੋਨ ਫ਼ਰੀਦਕੋਟ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ 14 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਨਾ ਵਰਤਣਯੋਗ ਪਦਾਰਥਾਂ ਨੂੰ ਸੁਟਵਾਇਆ

ਮਾਨਸਾ, 12 ਜੂਨ (ਵਿ. ਪ੍ਰਤੀ.)-ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੀਆਂ 30 ਦੁਕਾਨਾਂ, 8 ਸਬਜ਼ੀ ਦੀਆਂ ਰੇਹੜੀਆਂ ਅਤੇ ਲਗਪਗ 7 ਹਲਵਾਈਆਂ ਦੀਆਂ ਰੇਹੜੀਆਂ ਦੀ ਚੈਕਿੰਗ ਦੌਰਾਨ ਗਲੇ ਸੜੇ ਅਤੇ ਨਾ ਵਰਤਣਯੋਗ ਪਦਾਰਥਾਂ ਨੂੰ ਮੌਕੇ 'ਤੇ ਹੀ ਸੁਟਵਾਇਆ | ਫੂਡ ਸੇਫ਼ਟੀ ਅਫ਼ਸਰ ...

ਪੂਰੀ ਖ਼ਬਰ »

ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੂਜੇ ਦਿਨ 'ਚ ਸ਼ਾਮਿਲ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਪੂਰੀ ਅਤੇ ਨਿਰਵਿਘਨ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਐਕਸੀਅਨ ਪਾਵਰਕਾਮ ਦਫ਼ਤਰ ਮਾਨਸਾ ਅੱਗੇ ਸ਼ੁਰੂ ਕੀਤੇ ਲਗਾਤਾਰ ਧਰਨੇ ਦੇ ਦੂਜੇ ਦਿਨ ...

ਪੂਰੀ ਖ਼ਬਰ »

ਦੂਲੋਵਾਲ ਕਬੱਡੀ ਕੱਪ ਦਿੜ੍ਹਬਾ ਦੇ ਚੋਬਰਾਂ ਨੇ ਜਿੱਤਿਆ

ਮਾਨਸਾ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਧਾਲੀਵਾਲ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੂਲੋਵਾਲ ਵਲੋਂ ਬਾਬਾ ਸਿੱਧ ਭੋਇ ਦੀ ਯਾਦ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਕਬੱਡੀ ਕੱਪ ਕਰਵਾਇਆ ਗਿਆ | ਇਕ ਰੋਜ਼ਾ ਇਸ ਖੇਡ ਮੇਲੇ 'ਚ ਪੰਜਾਬ ਭਰ 'ਚੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਫ਼ਾਇਦੇ ਦੱਸੇ

ਭੀਖੀ, 12 ਜੂਨ (ਨਿ. ਪ. ਪ.)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਤੰਦਰੁਸਤ ਰਹਿਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਖੇਡਾਂ ਤੇ ਗਰੇਡੇਸ਼ਨ ਦੇ ਲਾਭ ਦੱਸਦੇ ਹੋਏ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਕਲੱਬ ਦੇ ਉਦਮ ਸਦਕਾ 65 ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਪਰਤੀ

ਬੁਢਲਾਡਾ, 12 ਜੂਨ (ਰਾਹੀ)-ਭਾਈ ਘਨੱਈਆ ਜੀ ਲੋਕ ਸੇਵਾ ਚੈਰੀਟੇਬਲ ਸੰਸਥਾ ਰੱਤਾਖੇੜਾ ਵਲੋਂ 65 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਅਤੇ ਲੈਨਜ਼ ਪਵਾ ਕੇ ਉਨ੍ਹਾਂ ਨੂੰ ਮੁੜ ਤੋਂ ਦੁਨੀਆ ਦੇਖਣ ਦੇ ਯੋਗ ਬਣਾਇਆ ਹੈ | ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ...

ਪੂਰੀ ਖ਼ਬਰ »

ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਮੰਗਾਂ ਮਨਵਾਉਣ ਲਈ ਸ਼ਹਿਰ ਅੰਦਰ ਰੋਸ ਮੁਜ਼ਾਹਰਾ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਡਾ: ਅੰਬੇਡਕਰ ਰਿਕਸ਼ਾ ਰੇਹੜੀ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕੱਢਿਆ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ

ਝੁਨੀਰ, 12 ਜੂਨ (ਨਿ. ਪ. ਪ.)-ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਹੋਈ | ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੋਈ ਨਹਿਰ ਬੰਦੀ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX