ਤਾਜਾ ਖ਼ਬਰਾਂ


ਪੰਜਾਬ 'ਚ ਧਾਰਮਿਕ-ਸਮਾਜਿਕ ਪ੍ਰੋਗਰਾਮਾਂ ਦੇ ਆਯੋਜਨ ਲਈ ਤਿਆਰ ਹੋਣਗੇ ਦਿਸ਼ਾ-ਨਿਰਦੇਸ਼
. . .  20 minutes ago
ਨਵੀਂ ਦਿੱਲੀ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੂੰ ਸੂਬੇ 'ਚ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮਾਂ ਦੇ ਆਯੋਜਨ ਦੀ ਆਗਿਆ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ...
ਰਾਏਕੋਟ ਪੁਲਿਸ ਵੱਲੋਂ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  28 minutes ago
ਰਾਏਕੋਟ, 20 ਅਕਤੂਬਰ (ਸੁਸ਼ੀਲ) - ਸਥਾਨਕ ਥਾਣਾ ਸਦਰ ਪੁਲਿਸ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਥਾਣਾ ਰਾਏਕੋਟ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਗੁਰਮੀਤ ਸਿੰਘ ਅਤੇ....
ਅੰਮ੍ਰਿਤਸਰ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 23 ਅਕਤੂਬਰ ਨੂੰ ਪੈਣਗੇ ਭੋਗ
. . .  49 minutes ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਆਉਣ ਵਾਲੀ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 23..
ਰਾਮ-ਲੀਲਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੈ ਇਸ ਹਾਦਸੇ ਦਾ ਜ਼ਿੰਮੇਵਾਰ- ਧਰਮਵੀਰ ਗਾਂਧੀ
. . .  52 minutes ago
ਪਟਿਆਲਾ, 20 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਬੀਤੀ ਦਿਨੀਂ ਹੋਏ ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ 'ਤੇ ਬੋਲਦਿਆਂ ਕਿਹਾ ਇਹ ਬਹੁਤ ਦੁਖਦਾਈ ਘਟਨਾ ਹੈ। ਇਸ ਦਾ ਕਸੂਰਵਾਰ ਰਾਮ ਲੀਲਾ ਕਮੇਟੀ ਅਤੇ ...
ਨਵਜੋਤ ਸਿੱਧੂ ਨੇ ਕਿਹਾ- ਸਟੇਜ ਤੋਂ ਲੋਕਾਂ ਨੂੰ ਗਰਾਊਂਡ ਅੰਦਰ ਆਉਣ ਲਈ ਕਈ ਵਾਰ ਕੀਤੀ ਗਈ ਸੀ ਬੇਨਤੀ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਧੋਬੀ ਘਾਟ ਜ਼ਮੀਨ 'ਤੇ ਸੀਟਾਂ ਖ਼ਾਲੀ ਸਨ। ਉਨ੍ਹਾਂ ਕਿਹਾ ਕਿ ਰਾਵਣ ਸੁਰੱਖਿਅਤ ਰੂਪ ਨਾਲ ਬੰਨ੍ਹਿਆ ਹੋਇਆ ਸੀ ਅਤੇ ਉਸ ਦੇ ਡਿੱਗਣ ਕਾਰਨ ਹਫੜਾ-ਦਫੜੀ...
ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗੀ ਕੀਤੀ। ਜਾਣਕਾਰੀ ....
ਅੰਮ੍ਰਿਤਸਰ ਰੇਲ ਹਾਦਸੇ 'ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਰੂਹ ਕੰਬਾਊ ਰੇਲ ਹਾਦਸੇ 'ਤੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟਨੀਓ ਗੁਟਾਰੇਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਟਾਰੇਸ ਨੇ...
ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ 'ਚੋਂ 36 ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ 36 ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚੋਂ 29 ਮ੍ਰਿਤਕਾਂ ਦਾ ਸਸਕਾਰ ਦੁਰਗਿਆਨਾ ਮੰਦਰ, 5 ਮ੍ਰਿਤਕਾਂ ਦਾ....
ਅੰਮ੍ਰਿਤਸਰ 'ਚ ਰੇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸੁਖਪਾਲ ਖਹਿਰਾ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ ਦੀ ਘਟਨਾ ਵਾਲੀ ਥਾਂ 'ਤੇ ਅੱਜ 'ਆਪ' ਨੇਤਾ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ...
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 20 ਅਕਤੂਬਰ (ਅਰੁਣ ਆਹੂਜਾ)-ਇਸ ਜ਼ਿਲ੍ਹੇ ਦੇ ਪਿੰਡ ਬਧੌਛੀ ਕਲਾਂ ਦੇ ਰਹਿਣ ਵਾਲੇ ਕਰੀਬ 30 ਸਾਲਾਂ ਕਿਸਾਨ ਵੱਲੋਂ ਠੇਕੇ 'ਤੇ ਲਈ ਜ਼ਮੀਨ 'ਚ ਝੋਨੇ ਦੀ ਬੀਜੀ ਫ਼ਸਲ ਦਾ ਝਾੜ ਘੱਟ ਆਉਣ ਕਾਰਨ ਉਕਤ ਕਿਸਾਨ ਨੇ ਬੀਤੇ ਦਿਨ ਫਾਹਾ ਲੈ ਕੇ ਆਪਣੀ....
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  about 2 hours ago
ਅੰਮ੍ਰਿਤਸਰ, 20 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੋਂ ਬਾਅਦ ਸ਼ਨੀਵਾਰ ਸਵੇਰ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੁਹਾਨੀ ਅਤੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਨੇ.....
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  about 2 hours ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਕੱਲ੍ਹ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਸੰਬੰਧ 'ਚ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਮੇਟੀ ਨੇ ਦੁਸਹਿਰੇ ਸੰਬੰਧੀ ਪੁਲਿਸ ਨੂੰ ਚਿੱਠੀ ਲਿਖੀ ਸੀ। ਕਮੇਟੀ ਨੇ...
ਜਲੰਧਰ : ਫੜੇ ਗਏ ਕਸ਼ਮੀਰੀ ਨੌਜਵਾਨਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 3 hours ago
ਜਲੰਧਰ, 20 ਅਕਤੂਬਰ (ਚਿਰਾਗ)- ਜਲੰਧਰ ਦੇ ਇੱਕ ਹੋਸਟਲ 'ਚੋਂ ਬੀਤੇ ਦਿਨੀਂ ਫੜੇ ਗਏ ਕਸ਼ਮੀਰੀ ਨੌਜਵਾਨਾਂ ਚੋਂ ਦੋ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਮੁਹੰਮਦ ਇਰਸ਼ਾਦ ਨਾਮੀ ਨੌਜਵਾਨ ਨੂੰ ਨਿਆਂਇਕ ਰਿਮਾਂਡ 'ਤੇ ਭੇਜਿਆ ਹੈ। ਉੱਥੇ ਹੀ...
ਰੇਲ ਹਾਦਸੇ ਦੌਰਾਨ ਮੌਕੇ 'ਤੇ ਮੌਜੂਦ ਸਨ ਨਵਜੋਤ ਕੌਰ ਸਿੱਧੂ - ਮਨਦੀਪ ਮੰਨਾ
. . .  about 3 hours ago
ਅੰਮ੍ਰਿਤਸਰ, 20 (ਅਮਨ) - ਅੰਮ੍ਰਿਤਸਰ 'ਚ ਬੀਤੀ ਕੱਲ੍ਹ ਸ਼ਾਮ ਵਾਪਰੇ ਰੇਲ ਹਾਦਸੇ ਨੂੰ ਲੈ ਕੇ ਸਾਬਕਾ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸਿੱਧੂ ਜੋੜੇ ਦੀ ਪੋਲ ਖੋਲ੍ਹਦਿਆਂ ਇਕ ਵੀਡੀਓ ਪੇਸ਼ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਇਹ ...
ਅੰਮ੍ਰਿਤਸਰ ਰੇਲ ਹਾਦਸੇ ਕਾਰਨ ਰੱਦ ਹੋਈਆਂ ਇਹ ਟਰੇਨਾਂ
. . .  about 3 hours ago
ਰੇਲ ਹਾਦਸੇ ਦੇ ਸੋਗ ਵਜੋਂ ਅੰਮ੍ਰਿਤਸਰ 'ਚ ਸੋਮਵਾਰ ਤੱਕ ਬੰਦ ਰਹਿਣਗੇ ਵਿਦਿਅਕ ਅਤੇ ਸਰਕਾਰੀ ਅਦਾਰੇ -ਕੈਪਟਨ
. . .  about 3 hours ago
ਕੈਪਟਨ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਹੋਵੇਗੀ ਨਿਆਂਇਕ ਜਾਂਚ
. . .  about 3 hours ago
ਜੌੜਾ ਫਾਟਕ 'ਤੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸੁਰੇਸ਼ ਅਰੋੜਾ
. . .  about 3 hours ago
ਅੰਮ੍ਰਿਤਸਰ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਰਾਜਪਾਲ ਬਦਨੌਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਕਪੂਰਥਲਾ / ਫਗਵਾੜਾ

ਡਾਕਟਰ 'ਤੇ ਹਮਲਾ ਕਰਨ ਵਾਲੇ ਦੀ ਗਿ੍ਫ਼ਤਾਰੀ ਉਪਰੰਤ ਡਾਕਟਰਾਂ ਦੀ ਹੜਤਾਲ ਹੋਈ ਖ਼ਤਮ

ਕਪੂਰਥਲਾ, 12 ਜੂਨ (ਸਡਾਨਾ)- ਬੀਤੇ ਦਿਨੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਦੇ ਰਹੇ ਡਾ. ਗੁਰਨਾਮ ਸਹੋਤਾ ਨਾਲ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ ਅਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਦੀ ਸਫ਼ਲਤਾ ਲਈ ਅਧਿਕਾਰੀ ਕਾਰਜ ਯੋਜਨਾ ਉਲੀਕ ਕੇ ਕੰਮ ਕਰਨ-ਡੀ. ਸੀ.

ਕਪੂਰਥਲਾ, 12 ਜੂਨ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਆਰੰਭੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ ਲਈ ਇਕ ਸਾਲ ਦਾ ਟੀਚਾ ਮਿੱਥ ਕੇ ਕੰਮ ਕੀਤਾ ਜਾਵੇ | ਇਹ ਹਦਾਇਤ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਇਸ ਮਿਸ਼ਨ ਸਬੰਧੀ ...

ਪੂਰੀ ਖ਼ਬਰ »

ਕੰਮ ਕਰਦੇ ਸਮੇਂ ਅਚਾਨਕ ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ

ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਬਾਮੂਵਾਲ ਵਿਖੇ ਪਰਮਿਟ ਲੈ ਕੇ ਖ਼ਾਨਪੁਰ ਫੀਡਰ 'ਤੇ ਕੰਮ ਕਰ ਰਹੇ ਇਕ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਬ ਡਵੀਜ਼ਨ ਹਮੀਰਾ ਦੇ ਐੱਸ. ਡੀ. ਓ. ਨੀਰਜ ਪਿਪਲਾਨੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਫ਼ਲ ਵੇਚਣ ਵਾਲੀਆਂ ਵੱਖ-ਵੱਖ ਕੰਪਨੀਆਂ ਦੇ ਚੈਂਬਰਾਂ ਦਾ ਅਚਾਨਕ ਨਿਰੀਖਣ

ਕਪੂਰਥਲਾ, 12 ਜੂਨ (ਵਿ. ਪ੍ਰ.)- ਫੂਡ ਸੇਫਟੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਹੋਲ ਸੇਲਰ ਫ਼ਲ ਵੇਚਣ ਵਾਲੀਆਂ ਕੰਪਨੀਆਂ ਦੇ ਚੈਂਬਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖਾਦਾਂ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲਾਕ ਫਗਵਾੜਾ ਦੇ ਖਾਦਾਂ ਵੇਚਣ ਵਾਲਿਆਂ ਦੁਕਾਨਾਂ ਦੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਫਗਵਾੜਾ ਦੀ ਟੀਮ ਵਲੋਂ ਚੈਕਿੰਗ ਕੀਤੀ | ਚੈਕਿੰਗ ਦੌਰਾਨ ਮੁੱਖ ਅਫ਼ਸਰ ਡਾ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀ ਗੋਲ ਕੋਠੀ ਤੇ ਦਰਬਾਰ ਹਾਲ ਦੀ ਕਾਇਆ ਕਲਪ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਕਪੂਰਥਲਾ, 12 ਮਈ (ਅਮਰਜੀਤ ਕੋਮਲ)- ਪੰਜਾਬ ਹੈਰੀਟੇਜ ਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀਆਂ ਇਮਾਰਤਾਂ ਗੋਲ ਕੋਠੀ, ਦਰਬਾਰ ਹਾਲ ਜੋ ਖੰਡਰਾਤ ਬਣਦੀਆਂ ਜਾ ਰਹੀਆਂ ਸਨ, ਦੀ ਪੁਰਾਣੀ ਦਿੱਖ ਬਹਾਲ ਕਰਨ ਲਈ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ ਅਤੇ ਸਰਕਾਰ ਇਨ੍ਹਾਂ ਇਤਿਹਾਸਿਕ ਤੇ ਵਿਰਾਸਤੀ ਇਮਾਰਤਾਂ ਦੀ ਕਾਇਆ ਕਲਪ ਕਰਕੇ ਪੰਜਾਬ ਦੇ ਪੈਰਿਸ ਵਜੋਂ ਜਾਣੇ ਜਾਂਦੇ ਸ਼ਹਿਰ ਕਪੂਰਥਲਾ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਜਾ ਰਹੀ ਹੈ | ਰਾਜ ਸਰਕਾਰ ਵਲੋਂ ਜਿਹੜੀਆਂ 30 ਥਾਵਾਂ ਦੀ ਸੈਲਾਨੀ ਕੇਂਦਰ ਵਜੋਂ ਚੋਣ ਕੀਤੀ ਗਈ ਹੈ, ਉਨ੍ਹਾਂ ਵਿਚ ਕਪੂਰਥਲਾ ਵਿਚਲੀਆਂ ਜ਼ਿਲ੍ਹਾ ਵਿਚ ਕਚਹਿਰੀਆਂ ਵਿਚਲੇ ਦਰਬਾਰ ਹਾਲ ਤੇ ਮੌਰਿਸ਼ ਮਸਜਿਦ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਦਰਬਾਰ ਹਾਲ ਦੀ ਮੁਰੰਮਤ ਦਾ ਕੰਮ ਪਿਛਲੇ ਸਾਲਾਂ ਤੋਂ ਨਿਰੰਤਰ ਜਾਰੀ ਹੈ, ਜਿਸ 'ਤੇ ਸਰਕਾਰ ਵਲੋਂ ਲਗਭਗ 5 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਹੁਣ ਸਾਢੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਜੈਪੁਰ ਦੀ ਮੈਸਰਜ਼ ਰਾਜਪੂਤਾਨਾ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਗੋਲ ਕੋਠੀ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਕੰਪਨੀ ਵਲੋਂ ਹੀ ਸ਼ਹਿਰ ਵਿਚਲੇ ਬੱਘੀਖਾਨਾ ਤੇ ਗੁਲਾਬੀ ਕੋਠੀ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ | ਇੱਥੇ ਵਰਨਣਯੋਗ ਹੈ ਕਿ ਕੈਮਰਾ ਬਾਗ ਵਿਚਲੇ ਸਿਵਲ ਰੈੱਸਟ ਹਾਊਸ ਦੇ ਬਿਲਕੁਲ ਨਾਲ ਲੱਗਦੀ ਗੋਲ ਕੋਠੀ ਜੋ ਮਹਾਰਾਜਾ ਫ਼ਤਿਹ ਸਿੰਘ ਦਾ ਸ਼ਾਹੀ ਮਹੱਲ ਸੀ ਤੇ ਇਸ ਨੂੰ ਸ਼ੀਸ਼ ਮਹਿਲ ਜਾਂ ਸ਼ੀਸ਼ਾ ਕੋਠੀ ਵੀ ਕਿਹਾ ਜਾਂਦਾ ਸੀ | ਪਿੰਡਾਂ ਦੇ ਲੋਕ ਇਸ ਨੂੰ ਸ਼ੀਸ਼ਾ ਕੋਠੀ ਦੇ ਨਾਂਅ ਨਾਲ ਜਾਣਦੇ ਸਨ | ਮਹਾਰਾਜਾ ਫ਼ਤਿਹ ਸਿੰਘ ਤੋਂ ਬਾਅਦ ਮਹਾਰਾਜਾ ਰਣਧੀਰ ਸਿੰਘ ਦਾ ਸ਼ਾਹੀ ਮਹੱਲ ਇਹ ਕੋਠੀ ਹੀ ਸੀ ਤੇ ਉਨ੍ਹਾਂ ਦੇ ਸਪੁੱਤਰ ਖੜਕ ਸਿੰਘ ਨੇ ਵੀ ਆਪਣਾ ਸਾਰਾ ਜੀਵਨ ਇਸ ਗੋਲ ਕੋਠੀ ਵਿਚ ਗੁਜ਼ਾਰਿਆ | ਦੱਸਿਆ ਜਾਂਦਾ ਹੈ ਕਿ ਕਪੂਰਥਲਾ ਦੇ ਮਹਾਰਾਜਾ ਜਗਤਜੀਤ ਸਿੰਘ ਵੀ ਆਪਣੇ ਸ਼ਾਸਨ ਦੇ ਮੁੱਢਲੇ ਕਾਲ ਦੌਰਾਨ ਇਸ ਕੋਠੀ ਵਿਚ ਰਿਹਾ ਕਰਦੇ | ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੈਪਸੂ ਦੇ ਸਮੇਂ ਵਿਚ ਇਹ ਕੋਠੀ ਸਰਕਾਰੀ ਅਫ਼ਸਰਾਂ ਦੀ ਰਿਹਾਇਸ਼ ਬਣ ਗਈ ਤੇ ਲੰਮਾ ਸਮਾਂ ਗੋਲ ਕੋਠੀ ਸਿਵਲ ਸਰਜਨ ਕਪੂਰਥਲਾ ਦੀ ਰਿਹਾਇਸ਼ ਵਜੋਂ ਵਰਤੀ ਜਾਂਦੀ ਰਹੀ | ਪਿਛਲੇ 3 ਦਹਾਕਿਆਂ ਤੋਂ ਇਹ ਗੋਲ ਕੋਠੀ ਖੰਡਰਾਤ ਦਾ ਰੂਪ ਧਾਰਨ ਕਰਦੀ ਜਾ ਰਹੀ ਸੀ | ਗੋਲ ਕੋਠੀ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ ਕਪੂਰਥਲਾ ਦੇ ਮਹਾਰਾਜ ਟਿੱਕਾ ਰਾਜਾ ਸ਼ਤਰੂਜੀਤ ਸਿੰਘ ਨੇ ਵੀ ਸਰਕਾਰ ਤੋਂ ਮੰਗ ਕੀਤੀ ਸੀ ਕਿ ਜੇਕਰ ਉਹ ਇਸ ਕੋਠੀ ਦੀ ਸੰਭਾਲ ਨਹੀਂ ਕਰ ਸਕਦੇ ਤਾਂ ਇਹ ਕੋਠੀ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ ਤਾਂ ਜੋ ਉਹ ਇਸ ਦੀ ਪੁਰਾਣੀ ਦਿੱਖ ਨੂੰ ਬਹਾਲ ਕਰ ਸਕਣ | ਹਾਲ ਹੀ ਵਿਚ ਪੰਜਾਬ ਸਰਕਾਰ ਦੇ ਪੰਜਾਬ ਹੈਰੀਟੇਜ਼ ਐਾਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਨੇ ਗੋਲ ਕੋਠੀ ਦੀ ਮੁਰੰਮਤ ਦਾ ਕਾਰਜ ਆਪਣੇ ਹੱਥ ਵਿਚ ਲਿਆ ਹੈ ਤੇ ਅਗਲੇ ਵਰ੍ਹੇ ਮਈ ਮਹੀਨੇ ਵਿਚ ਕੰਪਨੀ ਵਲੋਂ ਗੋਲ ਕੋਠੀ ਦੀ ਪਹਿਲਾਂ ਵਾਲੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ | ਕੰਪਨੀ ਦੇ ਪ੍ਰੋਜੈਕਟ ਮੈਨੇਜਰ ਨੇ ਦੱਸਿਆ ਕਿ ਗੋਲ ਕੋਠੀ ਦੀ ਪੁਰਾਣੀ ਦਿੱਖ ਬਹਾਲ ਕਰਨ ਲਈ ਨਾਨਕਸ਼ਾਹੀ ਇੱਟਾਂ ਤੋਂ ਇਲਾਵਾ ਗੋਲ ਕੋਠੀ ਲਈ ਪਹਿਲਾਂ ਵਰਤੇ ਗਏ ਮਟੀਰੀਅਲ ਦੀ ਹੀ ਵਰਤੋਂ ਕੀਤੀ ਜਾ ਰਹੀ ਹੈ ਤੇ ਕੰਪਨੀ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਕਾਰੀਗਰ ਤੇ ਮਜ਼ਦੂਰ ਇਸ ਦੀ ਕਾਇਆ ਕਲਪ ਦੇ ਕਾਰਜ ਵਿਚ ਜੁੱਟੇ ਹੋਏ ਹਨ |
ਡੀ. ਸੀ. ਵਲੋਂ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੀ ਟੀਮ ਨਾਲ ਵੱਖ-ਵੱਖ ਵਿਰਾਸਤੀ ਇਮਾਰਤਾਂ ਦਾ ਦੌਰਾ
ਇਸੇ ਦੌਰਾਨ ਹੀ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਅੱਜ ਪੰਜਾਬ ਹੈਰੀਟੇਜ ਐਾਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਪ੍ਰੋਜੈਕਟ ਮੈਨੇਜਰ ਏ. ਆਰ. ਮਿਸ਼ਰਾ, ਸੀ. ਆਰ. ਸੀ. ਆਈ. ਦੇ ਕੰਜ਼ਰਵੇਸ਼ਨ ਆਰਕੀਟੈਕਟ ਗੁਰਮੀਤ ਐੱਸ. ਰਾਏ., ਏ. ਸੀ. ਐੱਮ. ਡੀ. ਐੱਸ. ਸੀ. ਰਵਿੰਦਰ ਸਿੰਘ ਸਹਿਦੇਵ, ਡੀ. ਐੱਸ. ਸੀ. ਦੇ ਕੰਜ਼ਰਵੇਸ਼ਨ ਆਰਕੀਟੈਕਟ ਰਚਨਾ ਪੁਨੀਤ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਕਪੂਰਥਲਾ ਸ਼ਹਿਰ ਵਿਚਲੀਆਂ ਇਤਿਹਾਸਿਕ ਤੇ ਵਿਰਾਸਤੀ ਇਮਾਰਤਾਂ ਦਾ ਦੌਰਾ ਕੀਤਾ | ਇਸ ਟੀਮ ਨੇ ਗੋਲ ਕੋਠੀ ਦੀ ਕਾਇਆ ਕਲਪ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਵੀ ਲਿਆ ਤੇ ਬਾਅਦ ਵਿਚ ਇਹ ਟੀਮ ਬੱਘੀ ਖਾਨਾ ਤੇ ਗੁਲਾਬੀ ਕੋਠੀ (ਭੂਤ ਬੰਗਲਾ) ਵੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੱਘੀ ਖਾਨਾ ਤੇ ਗੁਲਾਬੀ ਕੋਠੀ ਦੇ ਨਵੀਨੀਕਰਨ ਸਬੰਧੀ ਸ਼ੁਰੂ ਕੀਤੇ ਜਾਣ ਵਾਲੇ ਕਾਰਜ ਬਾਰੇ ਬੋਰਡ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਡਿਪਟੀ ਕਮਿਸ਼ਨਰ ਨੇ ਪੰਜਾਬ ਹੈਰੀਟੇਜ ਐਾਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਰਾਣੀਆਂ ਕਚਹਿਰੀਆਂ ਵਿਚਲੇ ਦਰਬਾਰ ਹਾਲ ਵਿਚ ਚੱਲ ਰਹੇ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਦਰਬਾਰ ਹਾਲ ਦੀ ਸਾਂਭ-ਸੰਭਾਲ, ਇਸ ਦੀ ਪੁਰਾਣੀ ਦਿੱਖ ਬਹਾਲ ਕਰਨ 'ਤੇ ਲਗਭਗ 5 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੋਲ ਕੋਠੀ, ਬੱਗੀ ਖਾਨਾ ਤੇ ਗੁਲਾਬੀ ਕੋਠੀ ਦੀ ਕਾਇਆ ਕਲਪ 'ਤੇ ਸਰਕਾਰ ਵਲੋਂ ਸਾਢੇ 8 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਮੁਹੰਮਦ ਤਇਅਬ ਨੇ ਕਿਹਾ ਕਿ ਸਰਕਾਰ ਵਲੋਂ ਕਪੂਰਥਲਾ ਵਿਚਲੀਆਂ ਇਤਿਹਾਸਕ ਤੇ ਵਿਰਾਸਤੀ ਇਮਾਰਤਾਂ ਦੀ ਦਿੱਖ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ-ਮਜ਼ਦੂਰਾਂ ਵਲੋਂ ਐੱਸ. ਡੀ. ਓ. ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਸੋਨੀਆ, ਹੈਪੀ)-ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਐਸ.ਡੀ.ਓ. ਪਾਵਰਕਾਮ ਸੁਲਤਾਨਪੁਰ ਲੋਧੀ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਕੈਪਟਨ ਸਰਕਾਰ ਤੇ ਪਾਵਰਕਾਮ ਦੇ ਭਿ੍ਸ਼ਟ ਅਧਿਕਾਰੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਦੇ ਸਾਹਮਣੇ ਲੋਹੀਆਂ-ਸੁਲਤਾਨਪੁਰ ਲੋਧੀ ਸੜਕ 'ਤੇ ਲੱਗਦੇ ਜਾਮ ਕਾਰਨ ਸੰਗਤ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ)- ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਗੁਜ਼ਰਦੀ ਲੋਹੀਆਂ ਨੂੰ ਜਾਣ ਵਾਲੀ ਸੜਕ ਉੱਪਰ ਰੋਜ਼ਾਨਾ ਜਾਮ ਲੱਗਣ ਕਾਰਨ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਅਕਾਲ ਐਜੂਕੇਸ਼ਨ ਸਰਵਿਸ ਨੇ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਹੈਪੀ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਅਕਾਲ ਐਜੂਕੇਸ਼ਨ ਸਰਵਿਸ ਵਲੋਂ ਅੱਜ ਇਕ ਸੈਮੀਨਾਰ ਕਰਵਾਇਆ ਕਰਵਾਇਆ ਗਿਆ, ਜਿਸ 'ਚ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਉੱਥੋਂ ਦੀ ਸਰਕਾਰ ਵਲੋਂ ਸਟੂਡੈਂਟ ਵੀਜ਼ਾ ਦੇ ਨਿਯਮਾਂ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਦਫ਼ਤਰ ਵਿਖੇ ਸਾਬਕਾ ਮੰਤਰੀ ਮਾਨ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਬੰਗਾ ਰੋਡ 'ਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਮਲਟੀ ਸਟੋਰੀ ਕਾਰ ਪਾਰਕਿੰਗ ਅਤੇ ਰੈਸਟ ਹਾਊਸ ਦੇ ਨਜ਼ਦੀਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਡੀਟੋਰੀਅਮ ਦੇ 17 ਜੂਨ ਨੂੰ ਰੱਖੇ ਗਏ ਉਦਘਾਟਨ ਸਮਾਗਮ ਦੀਆਂ ...

ਪੂਰੀ ਖ਼ਬਰ »

ਸੁਲਤਾਨਪੁਰ ਨੂੰ ਆਉਣ ਵਾਲੀਆਂ ਸੜਕਾਂ ਥਾਂ-ਥਾਂ ਤੋਂ ਟੁੱਟੀਆਂ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ

ਤਲਵੰਡੀ ਚੌਧਰੀਆਂ, 12 (ਪਰਸਨ ਲਾਲ ਭੋਲਾ)- ਸੁਲਤਾਨਪੁਰ ਲੋਧੀ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ-ਥਾਂ ਤੋਂ ਟੁੱਟੀਆਂ ਹੋਈਆਂ ਹਨ ਜੋ ਆਵਾਜਾਈ ਨੂੰ ਪ੍ਰਭਾਵਿਤ ਵੀ ਕਰਦੀਆਂ ਹਨ | 2019 ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ...

ਪੂਰੀ ਖ਼ਬਰ »

ਭੁਲੱਥ ਵਿਖੇ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ

ਭੁਲੱਥ, 12 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਬਾਜਵਾ ਦਸਤਾਰ ਅਕੈਡਮੀ, ਇਲਾਕੇ ਦੀ ਸਮੂਹ ਸਾਧ ਸੰਗਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਵਿਖੇ ਬੱਚਿਆਂ ਨੂੰ 30 ਤੱਕ ਦਿੱਤੀ ਜਾਵੇਗੀ ਗੁਰਮਤਿ ਦੀ ਮੁਫ਼ਤ ਸਿਖਲਾਈ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸਮੂਹ ਸਿੱਖ ਜਥੇਬੰਦੀਆਂ ਫਗਵਾੜਾ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਗੁਰਮਤਿ ਕੈਂਪ ਜੋ 30 ਜੂਨ ਤੱਕ ਲਗਾਇਆ ਜਾ ਰਿਹਾ ਹੈ, ਦੌਰਾਨ ਦਸਤਾਰ ਮੁਕਾਬਲੇ, ਗਤਕਾ ਮੁਕਾਬਲੇ, ਸੁੱਧ ...

ਪੂਰੀ ਖ਼ਬਰ »

ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣਗੇ 'ਖ਼ੁਸ਼ਹਾਲੀ ਦੇ ਰਾਖੇ'- ਲੈਫ. ਜਨਰਲ ਟੀ. ਐੱਸ. ਸ਼ੇਰਗਿੱਲ

ਭੁਲੱਥ, 12 ਜੂਨ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਫ਼ੌਜੀਆਂ ਦੀ ਇਮਾਨਦਾਰੀ ਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣਾ ਦੀ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਾਪੀ ਹੈ ਅਤੇ ਉਹ ...

ਪੂਰੀ ਖ਼ਬਰ »

ਪਲਾਹੀ ਵਿਖੇ ਗੁਰਤਾਗੱਦੀ ਦਿਵਸ ਮੌਕੇ ਦੂਸਰੇ ਦਿਨ ਵੀ ਧਾਰਮਿਕ ਦੀਵਾਨ ਸਜੇ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਦੇ ਸ੍ਰੀ ਗੁਰੂ ਹਰਿ ਰਾਇ ਪਾਰਕ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਦੂਸਰੇ ਦਿਨ ਸਵੇਰ ਤੋਂ ਲੈ ਕੇ ਸਾਮ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਲਈ ਕਲੱਬ ਲੋੜੀਂਦੇ ਉਪਰਾਲੇ ਕਰ ਰਿਹੈ- ਜੈਲਾ

ਹੁਸੈਨਪੁਰ, 12 ਜੂਨ (ਸੋਢੀ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਪਿੰਡ ਦੇ ਸਰਵਪੱਖੀ ਵਿਕਾਸ ਕਾਰਜਾਂ 'ਚ ਵੀ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਹ ਸ਼ਬਦ ਕਲਗੀਧਰ ...

ਪੂਰੀ ਖ਼ਬਰ »

ਵਿਕਾਸ ਨੂੰ ਤਰਸ ਰਿਹੈ ਕਸਬਾ ਢਿਲਵਾਂ, ਲੋਕ ਦੂਸ਼ਿਤ ਪਾਣੀ ਪੀ ਕੇ ਹੋ ਰਹੇ ਹਨ ਬਿਮਾਰ

ਢਿਲਵਾਂ, 12 ਜੂਨ (ਪਲਵਿੰਦਰ ਸਿੰਘ)- ਕਸਬਾ ਢਿਲਵਾਂ ਵਿਕਾਸ ਪੱਖੋਂ ਬਹੁਤ ਅਧੂਰਾ ਹੈ | ਸਭ ਤੋਂ ਪਹਿਲੀ ਸਮੱਸਿਆ ਕਸਬੇ ਵਿਚ ਕੋਈ ਕਾਲਜ ਨਾ ਹੋਣਾ ਹੈ | ਲੜਕੀਆਂ ਜਾਂ ਲੜਕਿਆਂ ਨੂੰ ਉਚੇਰੀ ਵਿੱਦਿਆ ਲਈ ਜਲੰਧਰ ਜਾਂ ਕਪੂਰਥਲੇ ਜਾਣਾ ਪੈਂਦਾ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਦਰਿਆ 'ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਵਿਧਾਇਕ ਸਿੱਕੀ ਤੇ ਹੋਰਾਂ ਵਲੋਂ ਦੁੱਖ ਦਾ ਇਜ਼ਹਾਰ

ਢਿਲਵਾਂ, 12 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- 4 ਦਿਨ ਪਹਿਲਾਂ ਬਿਆਸ ਦਰਿਆ ਢਿਲਵਾਂ ਵਾਸੀ ਦੋ ਨੌਜਵਾਨਾ ਜਗਦੀਪ ਸਿੰਘ (21) ਅਤੇ ਪਸਕਰਨ ਸਿੰਘ (16) ਦੀ ਡੁੱਬ ਕੇ ਮੌਤ ਹੋ ਜਾਣ 'ਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ...

ਪੂਰੀ ਖ਼ਬਰ »

'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ ਗ਼ਰੀਬਾਂ ਲਈ ਵਰਦਾਨ ਸਾਬਿਤ ਹੋਇਆ- ਡਾ. ਭੁਮੇਸ਼ਵਰੀ

ਕਪੂਰਥਲਾ, 12 ਜੂਨ (ਅਮਰਜੀਤ ਕੋਮਲ)- ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ 'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ (ਆਰ.ਬੀ.ਐੱਸ.ਕੇ.) ਗਰੀਬ ਵਿਅਕਤੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਪ੍ਰੀਖਿਆ ਕਰਵਾਈ

ਕਪੂਰਥਲਾ, 12 ਜੂਨ (ਸਡਾਨਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸਟੇਟ ਗੁਰਦੁਆਰਾ ਸਾਹਿਬ ਵਲੋਂ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਲਿਖ਼ਤੀ ਤੇ ਜੁਬਾਨੀ ਪ੍ਰਸ਼ਨ ਉੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਕਪੂਰਥਲਾ, 12 ਜੂਨ (ਵਿ.ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਅਧਿਆਪਕਾਂ ਦੀ ਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ਰਿਸੋਰਸਪਰਸਨ ਪਰਵਿੰਦਰ ਸਿੰਘ ਨੇ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਆਧੁਨਿਕ ਵਿਧੀਆਂ ਬਾਰੇ ਵਿਸਥਾਰਪੂਰਵਕ ...

ਪੂਰੀ ਖ਼ਬਰ »

ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਕਰਵਾਇਆ

ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆਂ ਗਿਆ | ਪਹਿਲਾਂ ਸਵੇਰੇ ਪੀਰ ਬਾਬਾ ਸ਼ਾਹ ਦੁਲੋਂ ਜੀ ਦੀ ਪਵਿੱਤਰ ਦਰਗਾਹ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX