ਕਪੂਰਥਲਾ, 12 ਜੂਨ (ਸਡਾਨਾ)- ਬੀਤੇ ਦਿਨੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਦੇ ਰਹੇ ਡਾ. ਗੁਰਨਾਮ ਸਹੋਤਾ ਨਾਲ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ ਅਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ...
ਕਪੂਰਥਲਾ, 12 ਜੂਨ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਆਰੰਭੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ ਲਈ ਇਕ ਸਾਲ ਦਾ ਟੀਚਾ ਮਿੱਥ ਕੇ ਕੰਮ ਕੀਤਾ ਜਾਵੇ | ਇਹ ਹਦਾਇਤ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਇਸ ਮਿਸ਼ਨ ਸਬੰਧੀ ...
ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਬਾਮੂਵਾਲ ਵਿਖੇ ਪਰਮਿਟ ਲੈ ਕੇ ਖ਼ਾਨਪੁਰ ਫੀਡਰ 'ਤੇ ਕੰਮ ਕਰ ਰਹੇ ਇਕ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਬ ਡਵੀਜ਼ਨ ਹਮੀਰਾ ਦੇ ਐੱਸ. ਡੀ. ਓ. ਨੀਰਜ ਪਿਪਲਾਨੀ ...
ਕਪੂਰਥਲਾ, 12 ਜੂਨ (ਵਿ. ਪ੍ਰ.)- ਫੂਡ ਸੇਫਟੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਹੋਲ ਸੇਲਰ ਫ਼ਲ ਵੇਚਣ ਵਾਲੀਆਂ ਕੰਪਨੀਆਂ ਦੇ ਚੈਂਬਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ...
ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲਾਕ ਫਗਵਾੜਾ ਦੇ ਖਾਦਾਂ ਵੇਚਣ ਵਾਲਿਆਂ ਦੁਕਾਨਾਂ ਦੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਫਗਵਾੜਾ ਦੀ ਟੀਮ ਵਲੋਂ ਚੈਕਿੰਗ ਕੀਤੀ | ਚੈਕਿੰਗ ਦੌਰਾਨ ਮੁੱਖ ਅਫ਼ਸਰ ਡਾ. ਪਰਮਜੀਤ ਸਿੰਘ ...
ਕਪੂਰਥਲਾ, 12 ਮਈ (ਅਮਰਜੀਤ ਕੋਮਲ)- ਪੰਜਾਬ ਹੈਰੀਟੇਜ ਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀਆਂ ਇਮਾਰਤਾਂ ਗੋਲ ਕੋਠੀ, ਦਰਬਾਰ ਹਾਲ ਜੋ ਖੰਡਰਾਤ ਬਣਦੀਆਂ ਜਾ ਰਹੀਆਂ ਸਨ, ਦੀ ਪੁਰਾਣੀ ਦਿੱਖ ਬਹਾਲ ਕਰਨ ਲਈ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ...
ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਸੋਨੀਆ, ਹੈਪੀ)-ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਐਸ.ਡੀ.ਓ. ਪਾਵਰਕਾਮ ਸੁਲਤਾਨਪੁਰ ਲੋਧੀ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਕੈਪਟਨ ਸਰਕਾਰ ਤੇ ਪਾਵਰਕਾਮ ਦੇ ਭਿ੍ਸ਼ਟ ਅਧਿਕਾਰੀਆਂ ...
ਸੁਲਤਾਨਪੁਰ ਲੋਧੀ, 12 ਜੂਨ (ਥਿੰਦ)- ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਗੁਜ਼ਰਦੀ ਲੋਹੀਆਂ ਨੂੰ ਜਾਣ ਵਾਲੀ ਸੜਕ ਉੱਪਰ ਰੋਜ਼ਾਨਾ ਜਾਮ ਲੱਗਣ ਕਾਰਨ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...
ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਹੈਪੀ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਅਕਾਲ ਐਜੂਕੇਸ਼ਨ ਸਰਵਿਸ ਵਲੋਂ ਅੱਜ ਇਕ ਸੈਮੀਨਾਰ ਕਰਵਾਇਆ ਕਰਵਾਇਆ ਗਿਆ, ਜਿਸ 'ਚ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਉੱਥੋਂ ਦੀ ਸਰਕਾਰ ਵਲੋਂ ਸਟੂਡੈਂਟ ਵੀਜ਼ਾ ਦੇ ਨਿਯਮਾਂ ...
ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਬੰਗਾ ਰੋਡ 'ਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਮਲਟੀ ਸਟੋਰੀ ਕਾਰ ਪਾਰਕਿੰਗ ਅਤੇ ਰੈਸਟ ਹਾਊਸ ਦੇ ਨਜ਼ਦੀਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਡੀਟੋਰੀਅਮ ਦੇ 17 ਜੂਨ ਨੂੰ ਰੱਖੇ ਗਏ ਉਦਘਾਟਨ ਸਮਾਗਮ ਦੀਆਂ ...
ਤਲਵੰਡੀ ਚੌਧਰੀਆਂ, 12 (ਪਰਸਨ ਲਾਲ ਭੋਲਾ)- ਸੁਲਤਾਨਪੁਰ ਲੋਧੀ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ-ਥਾਂ ਤੋਂ ਟੁੱਟੀਆਂ ਹੋਈਆਂ ਹਨ ਜੋ ਆਵਾਜਾਈ ਨੂੰ ਪ੍ਰਭਾਵਿਤ ਵੀ ਕਰਦੀਆਂ ਹਨ | 2019 ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ...
ਭੁਲੱਥ, 12 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਬਾਜਵਾ ਦਸਤਾਰ ਅਕੈਡਮੀ, ਇਲਾਕੇ ਦੀ ਸਮੂਹ ਸਾਧ ਸੰਗਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ ਹੋਇਆ | ਇਸ ਸਬੰਧੀ ਬਾਜਵਾ ਦਸਤਾਰ ਅਕੈਡਮੀ ਦੇ ਸੰਚਾਲਕ ਕੇਸਰ ਸਿੰਘ ਨੇ ਦੱਸਿਆ ਕਿ ਅੱਜ ਕੈਂਪ ਦੇ ਪਹਿਲੇ ਦਿਨ ਤਕਰੀਬਨ 25 ਬੱਚਿਆਂ ਨੇ ਇਸ ਵਿਚ ਹਿੱਸਾ ਲਿਆ ਅਤੇ ਪੱਗ ਬੰਨ੍ਹਣ ਦੇ ਤਰੀਕੇ ਸਿੱਖੇ | ਉਨ੍ਹਾਂ ਦੱਸਿਆ ਕਿ ਇਹ ਦਸਤਾਰ ਸਿਖਲਾਈ ਕੈਂਪ 12 ਜੂਨ ਤੋਂ 18 ਜੂਨ ਤੱਕ ਰੋਜ਼ਾਨਾ 9 ਤੋਂ 11 ਵਜੇ ਤੱਕ ਚੱਲੇਗਾ ਅਤੇ ਇਸ ਦੇ ਆਖ਼ਰੀ ਦਿਨ ਦਸਤਾਰ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ 'ਚੋਂ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ 'ਤੇ ਆਉਣ ਵਾਲੇ ਬੱਚਿਆਂ ਨੂੰ ਸਪੈਸ਼ਲ ਇਨਾਮ ਦਿੱਤੇ ਜਾਣਗੇ ਅਤੇ ਬਾਕੀ ਬੱਚਿਆਂ ਦਾ ਵੀ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਆਖ਼ਰੀ ਦਿਨ ਬਾਜ ਸਿੰਘ ਫ਼ਰੀਦਕੋਟ, ਬਲਵੰਤ ਸਿੰਘ ਸੰਗਰੂਰ, ਬਲਜਿੰਦਰ ਸਿੰਘ ਖ਼ਾਲਸਾ ਅਤੇ ਸੋਨੂੰ ਸਿੰਘ ਜਲਾਲਾਬਾਦ ਬਤੌਰ ਜੱਜ ਹਾਜ਼ਰ ਹੋਣਗੇ | ਇਸ ਮੌਕੇ ਦਿਲਾਵਰ ਸਿੰਘ, ਹਰਪ੍ਰੀਤ ਸਿੰਘ ਅਤੇ ਗੋਪੀ ਰਾਜਪੁਰ ਆਦਿ ਹਾਜ਼ਰ ਸਨ |
ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸਮੂਹ ਸਿੱਖ ਜਥੇਬੰਦੀਆਂ ਫਗਵਾੜਾ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਗੁਰਮਤਿ ਕੈਂਪ ਜੋ 30 ਜੂਨ ਤੱਕ ਲਗਾਇਆ ਜਾ ਰਿਹਾ ਹੈ, ਦੌਰਾਨ ਦਸਤਾਰ ਮੁਕਾਬਲੇ, ਗਤਕਾ ਮੁਕਾਬਲੇ, ਸੁੱਧ ...
ਭੁਲੱਥ, 12 ਜੂਨ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਫ਼ੌਜੀਆਂ ਦੀ ਇਮਾਨਦਾਰੀ ਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣਾ ਦੀ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਾਪੀ ਹੈ ਅਤੇ ਉਹ ...
ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਦੇ ਸ੍ਰੀ ਗੁਰੂ ਹਰਿ ਰਾਇ ਪਾਰਕ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਦੂਸਰੇ ਦਿਨ ਸਵੇਰ ਤੋਂ ਲੈ ਕੇ ਸਾਮ ...
ਹੁਸੈਨਪੁਰ, 12 ਜੂਨ (ਸੋਢੀ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਪਿੰਡ ਦੇ ਸਰਵਪੱਖੀ ਵਿਕਾਸ ਕਾਰਜਾਂ 'ਚ ਵੀ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਹ ਸ਼ਬਦ ਕਲਗੀਧਰ ...
ਢਿਲਵਾਂ, 12 ਜੂਨ (ਪਲਵਿੰਦਰ ਸਿੰਘ)- ਕਸਬਾ ਢਿਲਵਾਂ ਵਿਕਾਸ ਪੱਖੋਂ ਬਹੁਤ ਅਧੂਰਾ ਹੈ | ਸਭ ਤੋਂ ਪਹਿਲੀ ਸਮੱਸਿਆ ਕਸਬੇ ਵਿਚ ਕੋਈ ਕਾਲਜ ਨਾ ਹੋਣਾ ਹੈ | ਲੜਕੀਆਂ ਜਾਂ ਲੜਕਿਆਂ ਨੂੰ ਉਚੇਰੀ ਵਿੱਦਿਆ ਲਈ ਜਲੰਧਰ ਜਾਂ ਕਪੂਰਥਲੇ ਜਾਣਾ ਪੈਂਦਾ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ...
ਢਿਲਵਾਂ, 12 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- 4 ਦਿਨ ਪਹਿਲਾਂ ਬਿਆਸ ਦਰਿਆ ਢਿਲਵਾਂ ਵਾਸੀ ਦੋ ਨੌਜਵਾਨਾ ਜਗਦੀਪ ਸਿੰਘ (21) ਅਤੇ ਪਸਕਰਨ ਸਿੰਘ (16) ਦੀ ਡੁੱਬ ਕੇ ਮੌਤ ਹੋ ਜਾਣ 'ਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ...
ਕਪੂਰਥਲਾ, 12 ਜੂਨ (ਅਮਰਜੀਤ ਕੋਮਲ)- ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ 'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ (ਆਰ.ਬੀ.ਐੱਸ.ਕੇ.) ਗਰੀਬ ਵਿਅਕਤੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕਪੂਰਥਲਾ, 12 ਜੂਨ (ਸਡਾਨਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸਟੇਟ ਗੁਰਦੁਆਰਾ ਸਾਹਿਬ ਵਲੋਂ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਲਿਖ਼ਤੀ ਤੇ ਜੁਬਾਨੀ ਪ੍ਰਸ਼ਨ ਉੱਤਰ ...
ਕਪੂਰਥਲਾ, 12 ਜੂਨ (ਵਿ.ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਅਧਿਆਪਕਾਂ ਦੀ ਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ਰਿਸੋਰਸਪਰਸਨ ਪਰਵਿੰਦਰ ਸਿੰਘ ਨੇ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਆਧੁਨਿਕ ਵਿਧੀਆਂ ਬਾਰੇ ਵਿਸਥਾਰਪੂਰਵਕ ...
ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆਂ ਗਿਆ | ਪਹਿਲਾਂ ਸਵੇਰੇ ਪੀਰ ਬਾਬਾ ਸ਼ਾਹ ਦੁਲੋਂ ਜੀ ਦੀ ਪਵਿੱਤਰ ਦਰਗਾਹ 'ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX