ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  10 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  31 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  41 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  53 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 1 hour ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  38 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  1 minute ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  1 minute ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਨੇ ਦਿਵਾਈ ਧੂੜ ਤੋਂ ਰਾਹਤ, ਤਾਪਮਾਨ 'ਚ ਆਈ ਗਿਰਾਵਟ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਦੇਰ ਰਾਤ ਤੋਂ ਬਾਅਦ ਸ਼ਹਿਰ ਵਿਚ ਰੁੱਕ-ਰੁੱਕ ਕੇ ਪਏ ਮੀਂਹ ਨੇ ਲੋਕਾਂ ਨੂੰ ਧੂੜ ਭਰੇ ਮਾਹੌਲ ਤੋਂ ਰਾਹਤ ਦਵਾਈ ਹੈ | ਧੂੜ ਨਾਲ ਸ਼ਹਿਰ ਵਿਚ ਅਜਿਹਾ ਮਾਹੌਲ ਬਣਿਆ ਹੋਇਆ ਸੀ ਕਿ ਲੋਕਾਂ ਨੂੰ ਘਰ ਤੋਂ ਬਾਹਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਵੱਖ-ਵੱਖ ਸਥਾਨਾਂ 'ਤੇ ਅਮਨ ਤੇ ਸ਼ਾਂਤੀ ਦਾ ਪੈਗ਼ਾਮ ਦੇਣ ਵਾਲਾ ਤਿਉਹਾਰ ਈਦ-ਉਲ-ਫਿਤਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਕਟਰ-20 ਦੀ ਜਾਮਾ ਮਸਜਿਦ ਵਿਚ ਮੁਸਲਿਮ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਅੱਲਾ ਦੇ ...

ਪੂਰੀ ਖ਼ਬਰ »

ਬਿਜਲੀ ਪੂਰਤੀ ਲਈ ਧਰਨਿਆਂ ਦੇ ਛੇਵੇਂ ਦਿਨ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ਦੀਆਂ ਅਰਥੀਆਂ ਫੂਕੀਆਂ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਝੋਨੇ ਲਈ ਬਿਜਲੀ ਪੂਰਤੀ ਦੀ ਮੰਗ ਖ਼ਾਤਰ ਪਾਵਰਕਾਮ ਦਫ਼ਤਰਾਂ ਸਾਹਮਣੇ ਛੇ ਦਿਨਾਂ ਤੋਂ ਲਗਾਤਾਰ ਧਰਨੇ ਮਾਰੀ ਬੈਠੇ ਰੋਹ 'ਚ ਆਏ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ...

ਪੂਰੀ ਖ਼ਬਰ »

ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੇਮ ਸਿੰਘ ਵਜੋਂ ਹੋਈ ਹੈ ਜੋ ਸ਼ਿਮਲਾ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਦੋ ਔਰਤਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਦਰਜ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਵਿਚ ਇਕ ਹੀ ਮਕਾਨ 'ਚ ਰਹਿਣ ਵਾਲੀਆਂ ਦੋ ਔਰਤਾਂ ਨਾਲ ਛੇੜਛਾੜ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਕਾਨ ਦੇ ਗਰਾਉਂਡ ਫਲੌਰ ਤੇ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੇ ਇਕ ਦੂਜੇ ...

ਪੂਰੀ ਖ਼ਬਰ »

'ਹਿਮਾਲੀਅਨ ਇਕੋਲਾਜੀ' ਉ ੱਤੇ ਤੀਜਾ ਕੌਮੀ ਸੈਮੀਨਾਰ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)-'ਹਿਮਾਲੀਅਨ ਇਕੋਲਾਜੀ' ਉਤੇ ਤੀਜੇ ਰਾਸ਼ਟਰੀ ਸੈਮੀਨਾਰ 'ਚ ਵੱਖ-ਵੱਖ ਖੇਤੀਬਾੜੀ ਅਰਥਸ਼ਾਸਤਰੀਆਂ, ਵਾਤਾਵਰਣ ਮਾਹਿਰਾਂ ਨੇ ਭਾਰਤੀ ਇਕੋਲਾਜੀ ਦੇ ਸਾਹਮਣੇ ਪੇਸ਼ ਆ ਰਹੀਆਂ ਚੁਣੌਤੀਆਂ ਦੇ ਹੱਲ ਲਈ ਪ੍ਰਭਾਵੀ ਅਤੇ ਕੁਸ਼ਲ ਹੱਲ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਾਹਿਤਕ ਤੇ ਸਨਮਾਨ ਸਮਾਗਮ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੈਣੀ ਭਵਨ ਚੰਡੀਗੜ੍ਹ ਵਿਖੇ ਇਕ ਸਾਹਿਤਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਦੋ ਪੜਾਵਾਾ ਵਿਚ ਕੀਤੇ ਗਏ ਇਸ ਸਮਾਗਮ ਦੇ ਪਹਿਲੇ ਪੜਾਅ ਵਿਚ ਪ੍ਰਸਿੱਧ ਪੰਜਾਬੀ ਸਾਹਿਤ ਪ੍ਰੇਮੀ ਬੀ. ਐਸ. ...

ਪੂਰੀ ਖ਼ਬਰ »

ਹੁਣ ਮੁੰਡੇ ਤੇ ਕੁੜੀ ਵਾਲੇ ਲਾਈਵ ਵਿਆਹ ਦੇਖ ਸਕਣਗੇ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- 'ਪਿਕਸ ਹੱਬ' ਮੁਹਾਲੀ ਫੇਜ਼ 7 ਨੇ ਇਕੱਲੇ ਮੁਹਾਲੀ ਹੀ ਨਹੀਂ ਬਲਕਿ ਪੰਜਾਬ ਤੋਂ ਇਲਾਵਾ ਆਸਪਾਸ ਦੇ ਰਾਜਾਂ 'ਚ ਕੁਆਲਟੀ ਅਤੇ ਕੰਮ ਦੀ ਧਾਕ ਜਮਾਈ ਹੈ | ਹੁਣ ਇਥੇ ਛੋਟੇ ਪੋ੍ਰਗਰਾਮਾਂ ਤੋਂ ਲੈ ਕੇ ਮੰਗਣੀ, ਵਿਆਹ, ਜਨਮ ਦਿਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਆਨ ਲਾਈਨ ਉਤਰ ਪੱਤਰ ਜਾਰੀ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ. ਬੀ.ਏ./ਬੀ.ਕਾਮ. ਐਲ. ਐਲ. ਬੀ. (ਆਨਰਜ) ਦੇ ਪੰਜ ਸਾਲਾ ਇਟੀਗਰੇਟਿਰ ਕੋਰਸ ਦੀ ਉੱਤਰ ਪੱਤਰੀ ਆਨ ਲਾਈਨ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 7 ਜੂਨ ਨੂੰ ਲਈ ਗਈ ਸੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਲੋਕਾਂ ਨੂੰ ਲਾਲਚ ਦੇ ਕੇ ਧੋਖੇ ਨਾਲ ਪੈਸੇ ਠੱਗਣ ਵਾਲਾ ਗਰੋਹ ਸਰਗਰਮ ਹੈ | ਅਜਿਹਾ ਹੀ ਇਕ ਮਾਮਲਾ ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਸਾਹਮਣੇ ਆਇਆ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸੈਕਟਰ 20 ਵਿਚ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 45 ਦੇ ਰਹਿਣ ਵਾਲੇ ਰਾਜੇਸ਼ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਮੇਰੇ ਵਲੋਂ ਕੀਤੇ ਜਾ ਰਹੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ- ਖੱਟਰ

ਚੰਡੀਗੜ੍ਹ, 16 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ, ਇਹ ਇਕ ਜਨਸੰਪਰਕ ਹੈ ਤੇ ਇਸ ਦਾ ਮੁੱਖ ਮੰਤਵ ਜਨਤਾ ਨਾਲ ਸੰਪਰਕ ਸਾਧਨਾ ਹੈ | ਮੁੱਖ ਮੰਤਰੀ ਸੋਨੀਪਤ ਵਿਚ ...

ਪੂਰੀ ਖ਼ਬਰ »

ਖੱਟਰ ਵਲੋਂ ਅੰਗਹੀਣਾਂ ਲਈ ਹਸਪਤਾਲ ਬਣਾਉਣ ਦਾ ਐਲਾਨ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਗਹੀਣਾਂ ਲਈ ਸੂਬੇ ਵਿਚ 5 ਏਕੜ ਖੇਤਰ ਵਿਚ ਇਕ ਹਸਪਤਾਲ ਸਥਾਪਿਤ ਕਰਨ ਦਾ ਐਲਾਨ ਕੀਤਾ | ਉਨ੍ਹਾਂ ਜ਼ਿਲ੍ਹਾ ਫ਼ਰੀਦਾਬਾਦ ਦੇ ਪਿੰਡ ਨਵਾਦਾ ਵਿਚ 20 ਕਰੋੜ ਰੁਪਏ ਲਾਗਤ ਨਾਲ ਬਣਨ ...

ਪੂਰੀ ਖ਼ਬਰ »

ਘੱਟ ਕੀਮਤ 'ਤੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਰੂਫ਼ ਟਾਪ ਸੋਲਰ ਪ੍ਰਣਾਲੀ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਵਲੋਂ ਬਹੁਤ ਬਿਹਤਰੀਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਵਿਭਾਗ ਵਲੋਂ ਰੂਫ਼ ਟਾਪ ਨੈੱਟ ਮੀਟਰਿੰਗ ਸੋਲਰ ਪ੍ਰਣਾਲੀ ਚਲਾਈ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਕੋਚਿੰਗ ਸੈਂਟਰਾਂ ਤੋਂ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਉਨ੍ਹਾਂ ਮਸ਼ਹੂਰ ਕੋਚਿੰਗ ਸੰਸਥਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਜੋ ਕਿ ਯੂ.ਪੀ.ਐਸ.ਸੀ./ ਐਸ.ਐਸ.ਸੀ., ਰੇਲਵੇ, ਬੈਂਕ, ਜਨਤਕ ਖੇਤਰ ਦੇ ਅਦਾਰਿਆਂ ਵਿਚ ਗਰੁੱਪ-ਏ ਅਤੇ ਗਰੁੱਪ-ਬੀ ਦੀਆਂ ...

ਪੂਰੀ ਖ਼ਬਰ »

ਝੱਜਰ 'ਚ ਹੋਵੇਗਾ ਯੋਗਾ ਦਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਝੱਜਰ ਦੇ ਜਹਾਂਆਰਾ ਬਾਗਾ ਸਟੇਡੀਅਮ ਵਿਚ ਕਰਵਾਇਆ ਜਾਵੇਗਾ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਯੋਗ ਦਿਵਸ ਪੋ੍ਰਗਰਾਮ ਤੇ ਸੈਮੀਨਾਰ ਵਿਚ ...

ਪੂਰੀ ਖ਼ਬਰ »

ਭਾਕਪਾ ਵਲੋਂ ਬੁਖਾਰੀ ਦੇ ਕਤਲ ਦੀ ਨਿਖੇਧੀ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. ਦੇ ਕੌਮੀ ਆਗੂ ਡਾ: ਜੋਗਿੰਦਰ ਦਿਆਲ ਅਤੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਜੰਮੂ ਕਸ਼ਮੀਰ ਵਿਚ ਨਾਮਵਰ ਪੱਤਰਕਾਰ ਸ਼ੁਜਾਤ ਬੁਖਾਰੀ ਦੇ ਦਹਿਸ਼ਤਗਰਦਾਂ ਵਲੋਂ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਅਤੇ ਰਾਜ ...

ਪੂਰੀ ਖ਼ਬਰ »

ਮੋਰਨੀ ਇਲਾਕੇ ਦੇ ਕਈ ਸਕੂਲ ਹਾਲੇ ਵੀ ਬਿਜਲੀ ਤੋਂ ਵਾਂਝੇ

ਪੰਚਕੂਲਾ, 16 ਜੂਨ (ਕਪਿਲ)- ਮੋਰਨੀ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪ੍ਰਾਇਮਰੀ ਸਕੂਲਾਂ ਵਿਚ ਦੋ ਵਿਭਾਗਾਂ ਦੀ ਆਪਸੀ ਖਿੱਚੋਤਾਣ ਕਾਰਨ ਬਿਜਲੀ ਨਹੀਂ ਜਾ ਰਹੀ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਨੇ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਬਿਜਲੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- ਰਾਮਗੜ੍ਹੀਆ ਸਭਾ ਫੇਜ਼ 3ਬੀ1 ਮੁਹਾਲੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਰਾਮਗੜ੍ਹੀਆ ਭਵਨ ਫੇਜ਼ 3ਬੀ 1 ਮੁਹਾਲੀ ਵਿਖੇ 17 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਭੂਆ ਦਾ ਲੜਕਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸੋਹਾਣਾ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਭੂਆ ਦੇ ਲੜਕੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਰਿੰਦਰ ਸਿੰਘ ਵਿੱਕੀ ਵਾਸੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ ਕਾਂਗਰਸ ਵਲੋਂ ਸੂਬੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਅੰਦਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਲੜੀ ਤਹਿਤ ਹਲਕਾ ਡੇਰਾਬੱਸੀ ਵਿਖੇ ਯੂਥ ਕਾਂਗਰਸ ਪੰਜਾਬ ਦੇ ਆਗੂ ਉਦੇਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਪ੍ਰਤੀ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ ਤੇ ਮੋਦੀ ਸਰਕਾਰ ਦਾ ਪੁਤਲਾ ਵੀ ਫੁੂਕਿਆ ਗਿਆ | ਇਸ ਮੌਕੇ ਯੂਥ ਆਗੂ ਉਦੇਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਫ਼ੈਸਲੇ ਲੋਕ ਹਿਤਾਂ ਤੋਂ ਉਲਟ ਲਏ ਹਨ | ਚਾਹੇ ਉਹ ਨੋਟੰਬਦੀ ਦਾ ਫ਼ੈਸਲਾ ਹੋਵੇ ਜਾਂ ਜੀ. ਐਸ. ਟੀ. ਲਾਉਣਾ ਹੋਵੇ | ਉਨ੍ਹਾਂ ਕਿਹਾ ਕਿ ਤੇਲ ਦੀਆਂ ਵੱਧਦੀਆਂ ਕੀਮਤਾਂ ਤੇ ਮਹਿੰਗਾਈ ਆਮ ਲੋਕਾਂ ਦਾ ਲੱਕ ਤੋੜ ਰਹੀ ਹੈ ਜਦੋਂਕਿ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਨਿਘਰਦੀ ਜਾ ਰਹੀ ਹੈ | ਇਸ ਮੌਕੇ ਬਲਾਕ ਪ੍ਰਧਾਨ ਹਰਭਜਨ ਸਿੰਘ, ਇਕਬਾਲ ਸਿੰਘ, ਰਾਹੁਲ ਕੌਸ਼ਿਕ, ਰਣਜੀਤ ਸਿੰਘ ਰੈਡੀ, ਲੱਕੀ ਸੈਣੀ, ਚਾਂਦ ਰਾਣਾ, ਮਨਪ੍ਰੀਤ ਸਿੰਘ ਸੈਦਪੁਰਾ, ਧਰਮਿੰਦਰ ਕਾਰਕੌਰ, ਗੁਰਵਿੰਦਰ ਜਵਾਹਰਪੁਰ, ਬੰਟੀ ਰਾਣਾ, ਮੁਕੇਸ਼ ਰਾਘਵ, ਇੰਦਰਜੀਤ ਸਿੰਘ ਭਾਂਖਰਪੁਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਫੇਜ਼ 3ਬੀ1 ਵਿਖੇ ਇਕ ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ 23 ਸਾਲਾ ਨਿੱਕੂ ਯਾਦਵ ਵਜੋਂ ਹੋਈ ਹੈ, ਜੋ 2015 ਤੋਂ ਇਸ ਘਰ ਦੇ ਮਾਲਕ ਸਤਨਾਮ ਸਿੰਘ ਕੋਲ ਕੰਮ ਕਰ ...

ਪੂਰੀ ਖ਼ਬਰ »

ਘਰ 'ਚੋਂ ਚੋਰ ਮੋਬਾਈਲ ਤੇ ਨਕਦੀ ਲੈ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸਥਾਨਕ ਫੇਜ਼ 3ਬੀ2 ਦੇ ਇਕ ਘਰ ਵਿਚੋਂ ਅੱਜ ਦੇਰ ਸ਼ਾਮ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਵੜਕੇ 15 ਹਜ਼ਾਰ ਰੁਪਏ ਨਕਦੀ, ਇਕ ਮੋਬਾਈਲ ਤੇ ਕੁਝ ਜ਼ਰੂਰੀ ਕਾਗਜ਼ਾਤ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸਾਰੀ ਘਟਨਾ ...

ਪੂਰੀ ਖ਼ਬਰ »

ਬਾਂਦਰਾਂ ਦੇ ਝੁੰਡ ਨੇ ਦੋ ਵਿਅਕਤੀ ਕੀਤੇ ਜ਼ਖ਼ਮੀ

ਪੰਚਕੂਲਾ, 16 ਜੂਨ (ਕਪਿਲ)- ਪੰਚਕੂਲਾ ਵਿਚ ਬਾਂਦਰਾਂ ਨੇ ਰਾਮਨਾਥ ਤੇ ਨਫ਼ੇ ਸਿੰਘ ਨਾਂਅ ਦੇ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਹ ਵਿਅਕਤੀ ਆਪਣੇ ਮੋਟਰਸਾਈਕਲ ਰਾਹੀਂ ਖਾਣ ਦਾ ਸਾਮਾਨ ਲੱਦ ਕੇ ਜਾ ਰਹੇ ਸਨ, ਇਨ੍ਹਾਂ ਨੂੰ ਰਸਤੇ ਵਿਚ ਬਾਂਦਰਾਂ ਨੇ ਘੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX