ਤਾਜਾ ਖ਼ਬਰਾਂ


ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  26 minutes ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  about 1 hour ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  about 3 hours ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  about 3 hours ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  about 4 hours ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  about 4 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 4 hours ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 4 hours ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 4 hours ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 5 hours ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 5 hours ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 5 hours ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 5 hours ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਪੰਜਾਬ / ਜਨਰਲ

ਜਥੇ: ਕੁਲਦੀਪ ਸਿੰਘ ਵਡਾਲਾ ਦਾ ਸਮੁੱਚਾ ਜੀਵਨ ਨੌਜਵਾਨ ਆਗੂਆਂ ਲਈ ਮਿਸਾਲ-ਸੁਖਬੀਰ

ਜਲੰਧਰ, 16 ਜੂਨ (ਜਸਪਾਲ ਸਿੰਘ)-ਟਕਸਾਲੀ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਵਡਾਲਾ ਵਿਖੇ ਕਰਵਾਇਆ ਗਿਆ, ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਜਥੇਦਾਰ ਵਡਾਲਾ ਵਲੋਂ ਸਿਆਸੀ ਤੇ ਪੰਥਕ ਖੇਤਰ 'ਚ ਪਾਏ ਯੋਗਦਾਨ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਕੱਦਾਵਰ ਆਗੂਆਂ 'ਚੋਂ ਸਨ ਤੇ ਉਹ ਸਾਰੀ ਜ਼ਿੰਦਗੀ ਲੋਕ ਸੇਵਾ ਨੂੰ ਸਮਰਪਿਤ ਰਹੇ | ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਆਗੂਆਂ 'ਚ ਪ੍ਰਤੀਬੱਧਤਾ ਦੀ ਘਾਟ ਹੈ ਜਦਕਿ ਜਥੇਦਾਰ ਵਡਾਲਾ ਉਨ੍ਹਾਂ ਆਗੂਆਂ 'ਚੋਂ ਸਨ, ਜਿਨ੍ਹਾਂ ਰਾਜਨੀਤੀ ਨੂੰ ਇਕ ਮਿਸ਼ਨ ਵਜੋਂ ਲਿਆ ਤੇ ਹਮੇਸ਼ਾ ਲੋਕ ਸੇਵਾ ਨੂੰ ਪਹਿਲ ਦਿੱਤੀ | ਉਨ੍ਹਾਂ ਕਿਹਾ ਕਿ ਸਾਰੀ ਜ਼ਿੰਦਗੀ ਜ਼ਮੀਨ ਨਾਲ ਜੁੜੇ ਰਹੇ ਜਥੇਦਾਰ ਵਡਾਲਾ ਦਾ ਸਮੁੱਚਾ ਜੀਵਨ ਨੌਜਵਾਨ ਆਗੂਆਂ ਲਈ ਇਕ ਮਿਸਾਲ ਹੈ, ਜਿਸ ਤੋਂ ਨਵੀਂ ਪੀੜ੍ਹੀ ਦੇ ਸਿਆਸਤਦਾਨਾਂ ਨੂੰ ਸੇਧ ਲੈਣ ਦੀ ਲੋੜ ਹੈ | ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਥੇਦਾਰ ਵਡਾਲਾ ਨੂੰ ਬਹੁਪੱਖੀ ਸਖਸ਼ੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਜ਼ਿੰਦਗੀ ਨੂੰ ਚੰਗੀ ਤਰ੍ਹਾਂ ਮਾਣਿਆ ਤੇ ਹੰਢਾਇਆ | ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਰਿਵਾਰ ਦੀ ਤਰਫੋਂ ਸਾਰਿਆਂ ਦਾ ਧੰਨਵਾਦ ਕਰਦਿਆਂ ਜਥੇਦਾਰ ਵਡਾਲਾ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ ਤੇ ਕਿਹਾ ਕਿ ਉਹ ਉਨ੍ਹਾਂ ਦੇ ਪੁਰਾਣੇ ਸਾਥੀਆਂ 'ਚੋਂ ਸਨ | ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਜਥੇਦਾਰ ਵਡਾਲਾ ਨੂੰ ਸਿੱਖ ਕੌਮ ਦੀ ਸਿਰਮੌਰ ਸਖਸ਼ੀਅਤ ਦੱਸਿਆ | ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਜਥੇਦਾਰ ਵਡਾਲਾ ਪੰਥ ਦੇ ਸੱਚੇ ਸੇਵਕ ਸਨ ਤੇ ਉਨ੍ਹਾਂ ਦੀ ਕੋਸ਼ਿਸ਼ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੀ ਰਹੀ ਹੈ | ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਸਾਰੀ ਜ਼ਿੰਦਗੀ ਇਕ ਪਾਰਟੀ ਨਾਲ ਜੁੜ ਕੇ ਸਮਾਜ ਤੇ ਕੌਮ ਪ੍ਰਤੀ ਆਪਣੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਭਾਜਪਾ ਆਗੂ ਹੰਸ ਰਾਜ ਹੰਸ ਤੇ ਹੋਰਨਾਂ ਆਗੂਆਂ ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਪ੍ਰਮਿੰਦਰ ਸਿੰਘ ਢੀਂਡਸਾ, ਜਥੇਦਾਰ ਅਵਤਾਰ ਸਿੰਘ ਮੱਕੜ, ਵਿਧਾਇਕ ਪਵਨ ਟੀਨੂੰ, ਵਿਧਾਇਕ ਬਲਦੇਵ ਸਿੰਘ ਖਹਿਰਾ, ਤੇਜਿੰਦਰ ਸਿੰਘ ਬਿੱਟੂ, ਸ਼ਰਨਜੀਤ ਸਿੰਘ ਢਿੱਲੋਂ,
ਭਾਜਪਾ ਆਗੂ ਮਨੋਰੰਜਨ ਕਾਲੀਆ, ਮਹਿੰਦਰ ਭਗਤ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਰਣਜੀਤ ਸਿੰਘ ਛੱਜਲਵੰਡੀ, ਕੇ.ਐਸ. ਮੱਖਣ, ਪਰਮਬੰਸ ਸਿੰਘ ਬੰਟੀ ਰੋਮਾਣਾ, ਸਰਬਜੋਤ ਸਿੰਘ ਸਾਬੀ, ਮਹੇਸ਼ਇੰਦਰ ਸਿੰਘ ਗਰੇਵਾਲ, ਸੁਰੰਦਰ ਸਿੰਘ ਭੁੱਲੇਵਾਲ ਰਾਠਾਂ, ਅਵਤਾਰ ਸਿੰਘ ਕਲੇਰ ਸੂਚਨਾ ਕਮਿਸ਼ਨਰ ਪੰਜਾਬ, ਵਿਧਾਇਕ ਸੁਸ਼ੀਲ ਰਿੰਕੂ, ਵਿਧਾਇਕ ਪ੍ਰਗਟ ਸਿੰਘ, ਜਗਬੀਰ ਸਿੰਘ ਬਰਾੜ, ਦਲਜੀਤ ਸਿੰਘ ਆਹਲੂਵਾਲੀਆ, ਜਥੇਦਾਰ ਕੁਲਵੰਤ ਸਿੰਘ ਮੰਨਣ, ਗੁਰਚਰਨ ਸਿੰਘ ਚੰਨੀ, ਬਲਜੀਤ ਸਿੰਘ ਨੀਲਾਮਹਿਲ, ਜਸਪਾਲ ਸਿੰਘ ਢੇਸੀ, ਬੀਰਦਵਿੰਦਰ ਸਿੰਘ ਵਡਾਲਾ, ਜਗਜੀਤ ਸਿੰਘ ਸ਼ੇਰੇ ਪੰਜਾਬ, ਜਥੇ: ਹਰਜਿੰਦਰ ਸਿੰਘ, ਪਰਮਜੀਤ ਸਿੰਘ ਰਾਏਪੁਰ, ਜਰਨੈਲ ਸਿੰਘ ਡੋਗਰਾਂਵਾਲਾ, ਪ੍ਰਮਿੰਦਰ ਕੌਰ ਪੰਨੂੰ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਰਾਜ ਸਿੰਘ ਜੱਗੀ, ਗੁਰਮਿੰਦਰ ਸਿੰਘ ਕਿਸ਼ਨਪੁਰ ਤੇ ਹੋਰ ਆਗੂ ਮੌਜੂਦ ਸਨ | ਮੰਚ ਦਾ ਸੰਚਾਲਨ ਪੰਥਕ ਵਿਦਵਾਨ ਭਗਵਾਨ ਸਿੰਘ ਜੌਹਲ ਨੇ ਕੀਤਾ |


ਖ਼ਬਰ ਸ਼ੇਅਰ ਕਰੋ

ਈਦ ਮੌਕੇ ਮਲੇਰਕੋਟਲਾ ਵਿਖੇ ਵੱਡੀ ਗਿਣਤੀ 'ਚ ਮੁਸਲਮਾਨਾਂ ਨੇ ਨਮਾਜ਼ ਅਦਾ ਕੀਤੀ

ਦਰਗਾਹ ਹਜ਼ਰਤ ਸ਼ੇਖ਼ ਦੇ ਆਲ਼ੇ-ਦੁਆਲੇ ਦੇ ਸੁੰਦਰੀਕਰਨ ਲਈ 15 ਕਰੋੜ ਦੀ ਗਰਾਂਟ ਦਿਆਂਗੇ-ਸਿੱਧੂ

ਮਲੇਰਕੋਟਲਾ, 16 ਜੂਨ (ਕੁਠਾਲਾ, ਪਾਰਸ, ਥਿੰਦ) -ਅੱਜ ਈਦ-ਉਲ-ਫਿਤਰ ਦੇ ਤਿਉਹਾਰ ਸਬੰਧੀ ਮੁੱਖ ਸਮਾਗਮ ਏਸ਼ੀਆ ਦੀ ਸਭ ਤੋਂ ਖ਼ੂਬਸੂਰਤ ਤੇ ਵੱਡੀ ਈਦਗਾਹ ਮਲੇਰਕੋਟਲਾ ਵਿਖੇ ਹੋਇਆ, ਜਿਥੇ ਲਗਭਗ 40 ਹਜ਼ਾਰ ਤੋਂ ਵੱਧ ਮੁਸਲਮਾਨਾਂ ਨੂੰ ਮੁਫ਼ਤੀ ਏ ਪੰਜਾਬ ਮੌਲਾਨਾ ਇਰਤਕਾ ਉਲ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਪਾਕਿ ਜਾਵੇਗਾ ਜਥਾ

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ 179ਵੀਂ ਬਰਸੀ ਮਨਾਉਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ | ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਡਿਪਟੀ ਸਕੱਤਰ ਸ਼ਰਾਈਨਸ ਇਮਰਾਨ ਗੌਾਦਲ ਨੇ ...

ਪੂਰੀ ਖ਼ਬਰ »

ਖਜ਼ਾਨਾ ਦਫ਼ਤਰਾਂ ਦੇ ਸਰਵਰ ਡਾਊਨ, ਮੁਲਾਜ਼ਮਾਂ ਦੀਆਂ ਅਦਾਇਗੀਆਂ 'ਤੇ ਰੋਕ

ਲੁਧਿਆਣਾ, 16 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ ਕੀਤੀਆ ਜਾਣ ਵਾਲੀਆਂ ਅਦਾਇਗੀਆਂ 'ਤੇ ਰੋਕ ਲੱਗ ਗਈ ਹੈ ਕਿਉਂਕਿ ਲਗਭਗ ਇਕ ਹਫਤੇ ਤੋਂ ਪੰਜਾਬ ਦੇ ਖਜ਼ਾਨਾ ਦਫਤਰਾਂ ਦਾ ਸਰਵਰ ਕੰਮ ਨਹੀਂ ਕਰ ਰਿਹਾ ਹੈ | ਸਰਵਰ ਡਾਊਨ ਹੋਣ ਕਾਰਨ ਮੁਲਾਜਮਾਂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿ ਦੀਆਂ ਨਾਪਾਕ ਹਰਕਤਾਂ ਤੋਂ ਖ਼ਫ਼ਾ ਭਾਰਤ ਨੇ ਮਠਿਆਈ ਠੁਕਰਾਈ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਜੰਮੂ ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਦੇ ਚੱਲਦਿਆਂ ਭਾਰਤ ਨੇ ਈਦ ਮੌਕੇ ਪਾਕਿਸਤਾਨ ਵਲੋਂ ਦਿੱਤੀ ਜਾਣ ਵਾਲੀ ਮਠਿਆਈ ਲੈਣ ਤੋਂ ਇਨਕਾਰ ਕਰ ਦਿੱਤਾ ਹੈ | ਫ਼ਾਜ਼ਿਲਕਾ ਸੈਕਟਰ ਦੀ ਭਾਰਤ-ਪਾਕਿ ...

ਪੂਰੀ ਖ਼ਬਰ »

ਡੇਰਾ ਪ੍ਰੇਮੀ 3 ਦਿਨਾਂ ਹੋਰ ਪੁਲਿਸ ਰਿਮਾਂਡ 'ਤੇ

ਦੋ ਹੋਰ ਡੇਰਾ ਪ੍ਰੇਮੀ ਕਾਬੂ ਕਰ ਕੇ ਅਦਾਲਤ 'ਚ ਪੇਸ਼

ਮੋਗਾ, 16 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਪੰਜ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਭਾਰੀ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਡੇਰਾ ਪ੍ਰੇਮੀਆਂ ਨੂੰ ਡਿਪਟੀ ਮਜਿਸਟਰੇਟ ਗੁਰਪਿੰਦਰ ਸਿੰਘ ਜੌਹਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ...

ਪੂਰੀ ਖ਼ਬਰ »

ਬੇਅਦਬੀ ਕਾਂਡ-ਮਹਿੰਦਰਪਾਲ ਬਿੱਟੂ ਨੂੰ ਕੋਟਕਪੂਰੇ ਲੈ ਕੇ ਗਈ ਜਾਂਚ ਟੀਮ ਦੇ ਹੱਥ ਕੁੱਝ ਨਹੀਂ ਲੱਗਾ

ਕੋਟਕਪੂਰਾ/ਬਰਗਾੜੀ, 16 ਜੂਨ (ਜਸਵੰਤ ਸਿੰਘ ਪੁਰਬਾ, ਮੇਘਰਾਜ, ਮੋਹਰ ਗਿੱਲ, ਲਖਵਿੰਦਰ ਸ਼ਰਮਾ)-ਬੇਅਦਬੀ ਦੀਆਂ ਘਟਨਾਵਾਂ ਨੂੰ ਹੱਲ ਕਰਨ ਲਈ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ 'ਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਮੁੱਖ ਸਾਜ਼ਿਸ਼ਕਾਰ ਮਹਿੰਦਰਪਾਲ ਬਿੱਟੂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਸਮਾਣਾ, 16 ਜੂਨ (ਸਾਹਿਬ ਸਿੰਘ)-ਸਥਾਨਕ ਨਵੀਂ ਸਰਾਂਪੱਤੀ ਦੇ ਰਹਿਣ ਵਾਲੇ ਇਕ ਕਿਸਾਨ ਨੇ ਕਰਜ਼ੇ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਗੁਰਮੇਲ ਸਿੰਘ (58) ਪੁੱਤਰ ਜੋਗਿੰਦਰ ਸਿੰਘ ਦੀ ਆਪਣੀ ਜ਼ਮੀਨ ਨਹੀਂ ਹੈ | ਉਸ ਦਾ ਇਕ ਲੜਕਾ ਤੇ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਪੰਜਾਬੀ ਮੂਲ ਦੇ ਨੌਜਵਾਨ ਦਾ ਪਤਨੀ ਵਲੋਂ ਕਤਲ

ਟਾਂਡਾ ਉੜਮੁੜ, 16 ਜੂਨ (ਦੀਪਕ ਬਹਿਲ)-ਦੱਖਣੀ ਅਫ਼ਰੀਕਾ ਦੇ ਲਨੇਸ਼ੀਆ ਸ਼ਹਿਰ 'ਚ ਰਹਿੰਦੇ ਪੰਜਾਬੀ ਮੂਲ ਦੇ ਇਕ ਨੌਜਵਾਨ ਰਾਣਾ ਸਿੰਘ ਦਾ ਪਤਨੀ ਵੱਲੋਂ ਚਾਕੂਆਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ | ਰਾਣਾ ਸਿੰਘ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਜੋਹਾਨਸਬਰਗ ...

ਪੂਰੀ ਖ਼ਬਰ »

ਅਸਮਾਨੀ ਚੜ੍ਹੇ ਗਰਦ-ਗੁਬਾਰ ਕਾਰਨ ਸਾਹ, ਅਲਰਜੀ ਤੇ ਦਮੇ ਦੇ ਮਰੀਜ਼ਾਂ ਦੀਆਂ ਮੁਸ਼ਕਿਲਾਂ ਵਧੀਆਂ

ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਕਾਰਨ ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ 'ਚ ਗਰਦੋ-ਗੁਬਾਰ ਤੋਂ ਮਿਲੀ ਅੰਸ਼ਕ ਰਾਹਤ

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਰਾਜਸਥਾਨ ਤੋਂ ਚੱਲੇ ਰੇਤਲੇ ਗਰਦ-ਗੁਬਾਰ ਵਾਲੇ ਤੁਫ਼ਾਨ ਕਾਰਨ ਪਿਛਲੇ 3 ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਾਂਗ ਬਠਿੰਡਾ 'ਚ ਵੀ ਸਾਹ ਲੈਣਾ ਮੁਸ਼ਕਿਲ ਹੋਇਆ ਪਿਆ ਹੈ | ਅੱਜ ਚੌਥੇ ਦਿਨ ਦੁਪਹਿਰ ਬਾਅਦ ਗਰਮੀ ਦਾ ...

ਪੂਰੀ ਖ਼ਬਰ »

ਫ਼ਸਲਾਂ ਤੇ ਹਰੇ ਚਾਰੇ 'ਤੇ ਵੀ ਅਸਰ ਪੈਣਾ ਸ਼ੁਰੂ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ 4 ਦਿਨਾਂ ਤੋਂ ਅਸਮਾਨ ਤੋਂ ਹੋ ਰਹੀ 'ਰੇਤ ਦੀ ਵਰਖਾ' ਨੇ ਜਿਥੇ ਜਨਜੀਵਨ ਨੂੰ ਬੇਹੱਦ ਪ੍ਰਭਾਵਿਤ ਕੀਤਾ ਹੈ ਉਥੇ ਇਸ ਦਾ ਅਸਰ ਹੁਣ ਫ਼ਸਲਾਂ ਤੇ ਹਰੇ ਚਾਰੇ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ | ਨਰਮੇ ਦੀ ਛੋਟੀ ਫ਼ਸਲ ਵੀ ਧੂੜ ...

ਪੂਰੀ ਖ਼ਬਰ »

ਕੇਂਦਰ ਵਲੋਂ ਆਰ. ਟੀ. ਆਈ. ਕਾਨੂੰਨ 'ਚ ਸੋਧ ਕਰਨ 'ਤੇ ਵਿਚਾਰ

ਨਵੀਂ ਦਿੱਲੀ, 16 ਜੂਨ (ਏਜੰਸੀ)-ਕੇਂਦਰ ਸਰਕਾਰ ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਕਾਨੂੰਨ 'ਚ ਸੋਧ ਕਰਨ 'ਤੇ ਵਿਚਾਰ ਕਰ ਰਹੀ ਹੈ | ਇਹ ਜਾਣਕਾਰੀ ਪਰਸੋਨਲ ਵਿਭਾਗ ਵਲੋਂ ਇਕ ਆਰ.ਟੀ.ਆਈ. ਦੇ ਜਵਾਬ 'ਚ ਦਿੱਤੀ ਗਈ ਹੈ, ਹਾਲਾਂਕਿ ਵਿਭਾਗ ਨੇ ਪ੍ਰਸਤਾਵਿਤ ਸੋਧ ਸਬੰਧੀ ਵਿਸਥਾਰ ਸਹਿਤ ...

ਪੂਰੀ ਖ਼ਬਰ »

ਸ਼ਹੀਦ ਔਰੰਗਜ਼ੇਬ ਸਪੁਰਦ-ਏ-ਖਾਕ, ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜੰਮੂ, 16 ਜੂਨ (ਏਜੰਸੀ)-ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਔਰੰਗਜ਼ੇਬ ਨੂੰ ਉਨ੍ਹਾਂ ਦੇ ਪਿੰਡ ਸਲਾਨੀ 'ਚ ਸਪੁਰਦ-ਏ-ਖਾਕ ਕੀਤਾ ਗਿਆ | ਉਨ੍ਹਾਂ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਸ਼ਹੀਦ ਜਵਾਨ ਦੀ ਮਿ੍ਤਕ ਦੇਹ ਨੂੰ ਦੁਪਹਿਰ ਕਰੀਬ 1 ਵਜੇ ਪੁਣਛ ...

ਪੂਰੀ ਖ਼ਬਰ »

ਕਸ਼ਮੀਰ 'ਚ ਰਮਜ਼ਾਨ ਮਹੀਨੇ ਐਲਾਨੀ ਜੰਗਬੰਦੀ ਦੌਰਾਨ 39 ਲੋਕ ਹਿੰਸਾ ਦੀ ਭੇਟ ਚੜੇ੍ਹ

• 60 ਦੇ ਲਗਪਗ ਅੱਤਵਾਦੀ ਘਟਨਾਵਾਂ ਵਾਪਰੀਆਂ • ਸ਼ਾਂਤੀ ਸਥਾਪਨਾ ਲਈ ਜ਼ਮੀਨੀ ਪੱਧਰ 'ਤੇ ਕੋਈ ਵੱਡਾ ਪ੍ਰਭਾਵ ਨਹੀਂ ਪਿਆ

ਸ੍ਰੀਨਗਰ, 16 ਜੂਨ (ਮਨਜੀਤ ਸਿੰਘ)-ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਸ਼ੁਰੂ ਹੋਣ ਦੇ ਨਾਲ ਹੀ ਕੇਂਦਰ ਵਲੋਂ ਐਲਾਨੀ ਇਕ ਪਾਸੜ ਜੰਗਬੰਦੀ ਕਸ਼ਮੀਰ 'ਚ ਅਮਨ ਸਥਾਪਿਤ ਕਰਨ ਲਈ ਸਾਰਥਕ ਸਾਬਤ ਨਾ ਹੋ ਸਕੀ | ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਆਪੇ੍ਰਸ਼ਨ ਰੋਕਣ ਦੇ ...

ਪੂਰੀ ਖ਼ਬਰ »

ਅਸੀਂ ਚੇਅਰਮੈਨ ਬਣਨ ਦੇ ਇੱਛੁਕ ਨਹੀਂ-ਪਾਂਡੇ ਤੇ ਢਿੱਲੋਂ

ਚੰਡੀਗੜ੍ਹ, 16 ਜੂਨ (ਐਨ. ਐਸ. ਪਰਵਾਨਾ)- ਪੰਜਾਬ ਵਿਧਾਨ ਸਭਾ ਦੇ 2 ਸੀਨੀਅਰ ਕਾਂਗਰਸੀ ਮੈਂਬਰ ਰਾਕੇਸ਼ ਪਾਂਡੇ (ਲੁਧਿਆਣਾ) ਤੇ ਅਮਰੀਕ ਸਿੰਘ ਢਿੱਲੋਂ (ਸਮਰਾਲਾ) ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਉਹ ਕਿਸੇ ਵੀ ਕਾਰਪੋਰੇਸ਼ਨ ਜਾਂ ਬੋਰਡ ਦੇ ਚੇਅਰਮੈਨ ਬਣਨ ਦੇ ਇੱਛੁਕ ਨਹੀਂ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਅੱਜ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਭਲਕੇ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਜਾਵੇਗਾ | ਪ੍ਰਾਪਤ ਵੇਰਵਿਆਂ ਅਨੁਸਾਰ ਸ਼ੋ੍ਰਮਣੀ ਕਮੇਟੀ ਵਲੋਂ ਇਸ ਵਾਰ ਸ਼ਹੀਦੀ ਪੁਰਬ 17 ਜੂਨ ਭਾਵ ਐਤਵਾਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਖ਼ਾਲਸਾ ਦੀ ਜੀਵਨੀ 'ਤੇ ਟੈਲੀ ਫ਼ਿਲਮ 23 ਨੂੰ ਹੋਵੇਗੀ ਲੋਕ ਅਰਪਣ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਬਾਬਾ ਫ਼ਰੀਦ ਜੀ ਨਾਲ ਸਬੰਧਿਤ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਸੰਚਾਲਕ 'ਫ਼ਰੀਦਕੋਟ ਰਤਨ' ਇੰਦਰਜੀਤ ਸਿੰਘ ਖ਼ਾਲਸਾ ਦੇ ਜੀਵਨ 'ਤੇ ਆਧਾਰਿਤ ਟੈਲੀਫ਼ਿਲਮ 'ਸਚਾਈ ਤੇ ਸਵੈ-ਮਾਨ ਦਾ ਪਹਿਰੇਦਾਰ' 23 ਜੂਨ ਨੂੰ ਬਾਬਾ ਫ਼ਰੀਦ ਪਬਲਿਕ ...

ਪੂਰੀ ਖ਼ਬਰ »

ਖੇਤੀ ਉਤਪਾਦਨ ਤੇ ਪਦਾਰਥਾਂ ਦੇ ਨਿਰਯਾਤ ਨੂੰ ਪ੍ਰਭਾਵਿਤ ਕਰਨ ਲਈ ਸਵਾਰਥੀ ਅਨਸਰਾਂ ਵਲੋਂ ਕੀਤੇ ਜਾ ਰਹੇ ਪ੍ਰਾਪੇਗੰਡੇ ਨੂੰ ਨਕੇਲ ਪਾਈ ਜਾਏ-ਰਾਜੂ ਸ਼ਰੌਫ਼

ਪਟਿਆਲਾ, 16 ਜੂਨ (ਭਗਵਾਨ ਦਾਸ)- ਕਰਾਪ ਕੇਅਰ ਫੈਡਰੇਸ਼ਨ ਆਫ਼ ਇੰਡੀਆ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲਿਆ ਦੇ ਪੌਦ ਸੁਰੱਖਿਆ ਡਵੀਜ਼ਨ ਦੇ ਇੰਚਾਰਜ ਜੁਆਇੰਟ ਸਕੱਤਰ ਡਾ. ਬੀ ਰਾਜਿੰਦਰ ਆਈ ਏ ਐਸ ਨੇ ਐਗਰੋਕੈਮੀਕਲਜ਼ ਉਦਯੋਗ ਦੇ ...

ਪੂਰੀ ਖ਼ਬਰ »

ਸੈਲਫ ਪ੍ਰੀਖਿਆ ਕੇਂਦਰ ਨਾ ਬਣਾਏ ਜਾਣ ਕਾਰਨ ਸਾਲਾਨਾ ਪ੍ਰੀਖਿਆਵਾਂ 'ਚ ਨਕਲ 'ਤੇ ਨਕੇਲ ਕੱਸਣ 'ਚ ਸਿੱਖਿਆ ਬੋਰਡ ਸਫ਼ਲ

ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਸ਼ੇ੍ਰਣੀ ਦੀਆਂ ਮਾਰਚ 2018 ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਕੂਲਾਂ ਦੇ ਸੈਲਫ ਪ੍ਰੀਖਿਆ ਕੇਂਦਰ ਨਾ ਬਣਾਉਣ ਦੇ ਫ਼ੈਸਲੇ ਕਾਰਨ ਸਿੱਖਿਆ ਬੋਰਡ ਨੂੰ ਨਕਲ 'ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸਾਹਿਬ ਦੀ ਨਵ-ਉਸਾਰੀ ਦੀ ਕਾਰ ਸੇਵਾ ਆਰੰਭ

ਡੇਰਾ ਬਾਬਾ ਨਾਨਕ, 16 ਜੂਨ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਵਿਖੇ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਸਥਾਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਨਵ-ਉਸਾਰੀ ਦੀ ਕਾਰ ਸੇਵਾ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਸ਼ੁਰੂ ਕਰਵਾਈ ਗਈ | ਸ਼ੋ੍ਰਮਣੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਅਬੋਹਰ-ਭੁਪਿੰਦਰ ਸਿੰਘ ਦਾ ਜਨਮ 19 ਸਤੰਬਰ 1956 'ਚ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਵਿਖੇ ਪਿਤਾ ਭਜਨ ਸਿੰਘ ਦੇ ਘਰ ਮਾਤਾ ਬਸੰਤ ਕੌਰ ਦੀ ਕੁੱਖੋਂ ਹੋਇਆ | ਆਪ ਨੇ ਮੁੱਢਲੀ ਪੜ੍ਹਾਈ ਬਾਘਾ ਪੁਰਾਣਾ ਤੋਂ ਕੀਤੀ ਤੇ ਐਮ.ਏ. (ਇਕਨਾਮਿਕਸ) ਗੌਰਮਿੰਟ ਕਾਲਜ ਮੁਕਤਸਰ ਤੋਂ ਤੇ ਐਲ.ਐਲ.ਬੀ. ...

ਪੂਰੀ ਖ਼ਬਰ »

ਕੇਜਰੀਵਾਲ ਦੀ ਹਮਾਇਤ 'ਤੇ ਆਏ ਚਾਰ ਗ਼ੈਰ-ਭਾਜਪਾ ਮੁੱਖ ਮੰਤਰੀ

ਨਵੀਂ ਦਿੱਲੀ, 16 ਜੂਨ (ਏਜੰਸੀ)-ਅੱਜ ਚਾਰ ਗੈਰ-ਭਾਜਪਾ ਮੁੱਖ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਦੌਰਾ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਜੋ ਕਿ ਉਪ ਰਾਜਪਾਲ ਦੇ ਦਫ਼ਤਰ ਸਾਹਮਣੇ ਆਪਣੇ ਤਿੰਨ ਹੋਰ ਕੈਬਨਿਟ ...

ਪੂਰੀ ਖ਼ਬਰ »

ਕੈਪਟਨ ਨੀਤੀ ਕਮਿਸ਼ਨ ਅੱਗੇ ਰੱਖਣਗੇ ਪੰਜਾਬ ਦਾ ਪੱਖ

ਚੰਡੀਗੜ੍ਹ, 16 ਜੂਨ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਨੀਤੀ ਕਮਿਸ਼ਨ ਅੱਗੇ ਸੂਬੇ ਦਾ ਪੱਖ ਰੱਖਣ ਜਾ ਰਹੇ ਹਨ | 19 ਜੂਨ ਨੂੰ ਦਿੱਲੀ 'ਚ ਹੋਣ ਜਾ ਰਹੀ ਸਾਰੇ ਰਾਜਾਂ ਦੀ ਇਸ ਅਹਿਮ ਮੀਟਿੰਗ 'ਚ ਕੈਪਟਨ ਤੇ ਰਾਜ ਦੇ ਵਿਤ ਮੰਤਰੀ ਸ਼ਾਮਿਲ ਹੋਣ ...

ਪੂਰੀ ਖ਼ਬਰ »

ਜੇਲ੍ਹ ਦੇ ਕੈਦੀਆਂ ਅਤੇ ਗੈਂਗਸਟਰਾਂ ਦਰਮਿਆਨ ਤਾਲਮੇਲ ਦਾ ਵੱਡਾ ਖ਼ੁਲਾਸਾ

ਬਠਿੰਡਾ ਛਾਉਣੀ, 16 ਜੂਨ (ਪਰਵਿੰਦਰ ਸਿੰਘ ਜੌੜਾ)-ਜੇਲ੍ਹ 'ਚ ਬੰਦ ਖ਼ਤਰਨਾਕ ਕੈਦੀਆਂ ਤੇ ਗੈਂਗਸਟਰਾਂ ਦਰਮਿਆਨ ਤਾਲਮੇਲ ਹੋਣ ਦਾ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ | ਫ਼ਰੀਦਕੋਟ ਜੇਲ੍ਹ 'ਚੋਂ ਕੈਦੀ ਵਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਰਹੱਦ 'ਤੇ ਭਾਰਤ-ਪਾਕਿ ਦਰਮਿਆਨ ਵਧਿਆ ਤਣਾਅ

ਨਵੀਂ ਦਿੱਲੀ, 16 ਜੂਨ (ਏਜੰਸੀ)-ਭਾਰਤ ਅਤੇ ਪਾਕਿਸਤਾਨ 'ਚ ਵਧਦੇ ਤਣਾਅ ਦਾ ਅਸਰ ਸਰਹੱਦ 'ਤੇ ਸਾਫ਼ ਦਿਖ ਰਿਹਾ ਹੈ | ਜਿਸ ਤਰ੍ਹਾਂ ਪਾਕਿਸਤਾਨ ਸਰਹੱਦ 'ਤੇ ਲਗਾਤਾਰ ਧੋਖਾ ਦੇ ਕੇ ਉਕਸਾਵੇ ਦੀ ਕਾਰਵਾਈ ਕਰ ਰਿਹਾ ਹੈ, ਉਸ ਨਾਲ ਦੋਹਾਂ ਦੇਸ਼ਾਂ ਵਿਚਕਾਰ ਚਿੰਤਾ ਵਧ ਗਈ ਹੈ | ਈਦ ...

ਪੂਰੀ ਖ਼ਬਰ »

ਕੈਪਟਨ ਤੇ ਸਪੀਕਰ ਵੱਲੋਂ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਜੀ ਵੱਲੋਂ ਧਰਮਨਿਰਪਖਤਾ ਤੇ ਮਾਨਵਤਾਵਾਦ ਦੇ ਦਰਸਾਏ ਮਾਰਗ 'ਤੇ ਚੱਲਣ ...

ਪੂਰੀ ਖ਼ਬਰ »

ਪਵਿੱਤਰ ਨਗਰੀ ਤਰਨ ਤਾਰਨ ਸੁੰਦਰਤਾ ਪੱਖੋਂ ਬਣੇਗੀ ਨਮੂਨੇ ਦੀ ਨਗਰੀ-ਡਾ: ਅਗਨੀਹੋਤਰੀ

ਤਰਨ ਤਾਰਨ, 16 ਜੂਨ (ਲਾਲੀ ਕੈਰੋਂ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਲੋਂ ਵਸਾਈ ਪਵਿੱਤਰ ਨਗਰੀ ਤਰਨ ਤਾਰਨ ਨੂੰ ਜੂਨ 2006 'ਚ ਸ਼ਹੀਦੀ ਸ਼ਤਾਬਦੀ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹੇ ਦਾ ਦਰਜਾ ਦੇ ਕੇ ਇਸ ਇਤਿਹਾਸਕ ਨਗਰੀ ਦਾ ਮਾਣ ਵਧਾਇਆ ਗਿਆ ਸੀ ਤੇ ...

ਪੂਰੀ ਖ਼ਬਰ »

ਏ. ਐਾਡ ਏ. ਅਡਵਾਈਜ਼ਰਸ 'ਕੈਰੀ ਆਨ ਜੱਟਾ-2' ਤੋਂ ਬਾਅਦ ਲੈ ਕੇ ਆ ਰਹੇ ਨੇ 'ਵਧਾਈਆਂ ਜੀ ਵਧਾਈਆਂ'

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਸੁਪਰਹਿੱਟ ਫ਼ਿਲਮ 'ਕੈਰੀ ਆਨ ਜੱਟਾ-2' ਦਾ ਨਿਰਮਾਣ ਕਰਨ ਵਾਲੇ ਏ. ਐਾਡ ਏ. ਐਡਵਾਈਜ਼ਰਸ ਦੇ ਨਿਰਮਾਤਾ ਅਤੁੱਲ ਭੱਲਾ ਤੇ ਅਮਿਤ ਭੱਲਾ ਨੌਟੀ ਮੈਨ ਪ੍ਰੋਡਕਸ਼ਨ ਦੇ ਨਿਰਮਾਤਾ ਬੀਨੂੰ ਢਿੱਲੋਂ ਨਾਲ ਮਿਲ ਕੇ 13 ਜੁਲਾਈ ਨੂੰ ਆਪਣੀ ਨਵੀਂ ਫ਼ਿਲਮ ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਜੰਗਬੰਦੀ ਦਾ ਵੱਖਰਾ ਨਜ਼ਾਰਾ

ਤਾਲਿਬਾਨ ਲੜਾਕਿਆਂ ਤੇ ਅਫਗਾਨ ਸੈਨਿਕਾਂ ਨੇ ਗਲੇ ਮਿਲ ਕੇ ਲਈਆਂ ਸੈਲਫੀਆਂ

ਬਾਟੀ ਕੋਟ (ਅਫਗਾਨਿਸਤਾਨ), 16 ਜੂਨ (ਏ. ਐਫ. ਪੀ.)-ਗ੍ਰਹਿ ਯੁੱਧ ਦੀ ਲਪੇਟ ਵਿਚ ਆਏ ਅਫਗਾਨਿਸਤਾਨ ਵਿਚ ਬੇਮਿਸਾਲ ਜੰਗਬੰਦੀ ਦੌਰਾਨ ਦੇਸ਼ ਦੇ ਗੜਬੜ ਗ੍ਰਸਤ ਪੂਰਬੀ ਸੂਬੇ ਨੰਗਰਹਾਰ ਵਿਚ ਅੱਜ ਇਕ ਵੱਖਰਾ ਨਜ਼ਾਰਾ ਦੇਖਣ ਨੂੰ ਮਿਲਿਆ ਜਿਥੇ ਤਾਲਿਬਾਨ ਲੜਾਕਿਆਂ ਅਤੇ ਅਫਗਾਨ ...

ਪੂਰੀ ਖ਼ਬਰ »

ਅਮਰੀਕਾ ਨੂੰ ਭਾਰਤ ਨੇ ਦਿੱਤਾ ਕਰਾਰਾ ਜਵਾਬ 30 ਉਤਪਾਦਾਂ 'ਤੇ ਵਧਾਇਆ ਦਰਾਮਦ ਟੈਕਸ

ਨਵੀਂ ਦਿੱਲੀ, 16 ਜੂਨ (ਏਜੰਸੀ)-ਭਾਰਤ ਨੇ ਅਮਰੀਕਾ ਵਲੋਂ ਕੁਝ ਵਸਤਾਂ 'ਤੇ ਵਾਧੂ ਟੈਕਸ ਲਾਉਣ ਦੇ ਵਿਰੋਧ 'ਚ 30 ਉਤਪਾਦਾਂ ਦੀ ਦਰਾਮਦ 'ਤੇ ਛੋਟ ਖ਼ਤਮ ਕਰ ਦਿੱਤੀ ਹੈ | ਇਸ ਸਬੰਧ 'ਚ ਭਾਰਤ ਵਲੋਂ ਵਿਸ਼ਵ ਵਪਾਰ ਸੰਗਠਨ ਨੂੰ ਵੀ ਜਾਣਕਾਰੀ ਦਿੱਤੀ ਹੈ | ਭਾਰਤ ਨੇ 14 ਜੂਨ ਨੂੰ ਵਿਸ਼ਵ ...

ਪੂਰੀ ਖ਼ਬਰ »

ਛੱਤੀਸਗੜ੍ਹ ਵਿਚ ਨਕਸਲੀਆਂ ਨਾਲ ਮੁਕਾਬਲੇ 'ਚ ਜਵਾਨ ਜ਼ਖ਼ਮੀ

ਰਾਏਪੁਰ (ਛੱਤੀਸਗੜ੍ਹ), 16 ਜੂਨ (ਏਜੰਸੀ)- ਨਕਸਲ ਪ੍ਰਭਾਵਿਤ ਨਾਰਾਇਣਪੁਰ ਜ਼ਿਲ੍ਹੇ ਦੇ ਇਕ ਜੰਗਲ 'ਚ ਨਕਸਲੀਆਂ ਨਾਲ ਹੋਏ ਮੁਕਾਬਲੇ 'ਚ ਸੀ. ਏ. ਐੱਫ. ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ਨਾਰਾਇਣਪੁਰ ਦੇ ਪੁਲਿਸ ਕਮਿਸ਼ਨਰ ਜਿਤੇਂਦਰ ਸ਼ੁਕਲਾ ਨੇ ਦੱਸਿਆ ਕਿ ਇਹ ਮੁਕਾਬਲਾ ਅੋਰਛਾ ...

ਪੂਰੀ ਖ਼ਬਰ »

ਗੌਰੀ ਲੰਕੇਸ਼ ਹੱਤਿਆ ਮਾਮਲੇ 'ਚ ਐਸ. ਆਈ. ਟੀ. ਵਲੋਂ ਸ੍ਰੀ ਰਾਮ ਸੈਨਾ ਪ੍ਰਧਾਨ ਨੂੰ ਸੰਮਨ

ਬੈਂਗਲੁਰੂ, 16 ਜੂਨ (ਏਜੰਸੀ)-ਪੱਤਰਕਾਰ ਅਤੇ ਸਮਾਜਿਕ ਕਾਰਕੁੰਨ ਗੌਰੀ ਲੰਕੇਸ਼ ਦੀ ਹੱਤਿਆ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸ੍ਰੀਰਾਮ ਸੈਨਾ ਦੇ ਵਿਜੇਪੁਰਾ ਪ੍ਰਧਾਨ ਰਾਕੇਸ਼ ਮੱਥ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ | ਪੁਲਿਸ ਦੇ ਇਕ ਉੱਚ ...

ਪੂਰੀ ਖ਼ਬਰ »

ਰਾਜੀਵ ਗਾਂਧੀ ਹੱਤਿਆ ਕਾਂਡ

ਦੋਸ਼ੀ ਦੀ ਮਾਂ ਵਲੋਂ ਪੁੱਤਰ ਲਈ 'ਇੱਛਾ ਮੌਤ' ਦੀ ਮੰਗ

ਚੇਨਈ, 16 ਜੂਨ (ਏਜੰਸੀ)-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ 'ਚ ਦੋਸ਼ੀ 7 ਕੈਦੀਆਂ ਨੂੰ ਰਿਹਾਅ ਕਰਨ ਦੀ ਤਾਮਿਲਨਾਡੂ ਸਰਕਾਰ ਦੀ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਖ਼ਾਰਜ ਕੀਤੇ ਜਾਣ ਦੀ ਖ਼ਬਰ ਹੈ ਪਰ ਇਕ ਦੋਸ਼ੀ ਏ. ਜੀ. ਪੇਰਾਰੀਵਲਨ ਦੀ ਮਾਂ ਨੇ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਅੱਜ ਤੋਂ 7 ਦਿਨਾਂ ਯੂਰਪੀ ਦੌਰੇ 'ਤੇ

ਨਵੀਂ ਦਿੱਲੀ, 16 ਜੂਨ (ਪੀ. ਟੀ. ਆਈ.)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੱਲ੍ਹ ਤੋਂ ਆਪਣੇ 7 ਦਿਨਾ ਯੂਰਪੀ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋਣਗੇ | ਸੁਸ਼ਮਾ ਸਵਰਾਜ ਇਟਲੀ, ਫਰਾਂਸ, ਲਗਜ਼ੈਂਬਰਗ ਅਤੇ ਬੈਲਜ਼ੀਅਮ ਦਾ ਦੌਰਾ ਕਰਨਗੇ | ਇਸ ਦੌਰੇ ਦਾ ਮਕਸਦ ਯੂਰਪੀ ਦੇਸ਼ਾਂ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX