ਤਾਜਾ ਖ਼ਬਰਾਂ


ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਖੰਨਾ / ਸਮਰਾਲਾ

ਨੌਜਵਾਨ ਦੀ ਖ਼ੁਦਕੁਸ਼ੀ ਦੇ ਰੋਸ ਵਜੋਂ ਪਰਿਵਾਰ ਵਲੋਂ ਪੁਲਿਸ ਚੌਕੀ ਅੱਗੇ ਧਰਨਾ

ਸਮਰਾਲਾ, 16 ਜੂਨ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਪੈਟਰੋਲ ਪੰਪ 'ਤੇ ਹੋਈ ਚੋਰੀ ਦੇ ਕੇਸ ਵਿਚ ਪੁਲਿਸ ਚੌਾਕੀ ਬਰਧਾਲਾਂ ਦੇ ਮੁਲਾਜ਼ਮਾਂ ਵਲੋਂ ਕਥਿਤ ਤੌਰ 'ਤੇ ਵਾਰ-ਵਾਰ ਬੁਲਾਉਣ ਤੋਂ ਦੁਖੀ ਹੋਏ ਪਿੰਡ ਬਰਧਾਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਵਲੋਂ ਪਿੰਡ ਖਾਲਸਪੁਰ ਨੇੜੇ ਸਰਹਿੰਦ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ, ਕਈ ਦਿਨਾਂ ਬਾਅਦ ਅੱਜ ਉਸ ਦੀ ਲਾਸ਼ ਮਿਲਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਇਲਾਕੇ ਦੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਲਾਸ਼ ਪੁਲਿਸ ਚੌਕੀ ਸਾਹਮਣੇ ਰੱਖ ਕੇ ਜਾਮ ਲਗਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਘੜਾ ਭੰਨਿਆ | ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਾਉਣ ਲਈ ਮਿ੍ਤਕ ਨੌਜਵਾਨ ਦੇ ਪਿਤਾ ਬਲਵੀਰ ਸਿੰਘ ਨੇ ਉਚ ਅਧਿਕਾਰੀਆਂ ਦੇ ਦਿੱਤੀਆਂ ਦਰਖਾਸਤਾਂ ਦਿਖਾਉਂਦਿਆਂ ਦਸਿਆ ਕਿ ਉਸ ਦਾ ਲੜਕਾ ਲਲੌੜੀ ਕਲਾਂ ਨੇੜੇ ਰਿਲਾਇੰਸ ਪੰਪ 'ਤੇ ਨੌਕਰੀ ਕਰਦਾ ਸੀ, ਕੁੱਝ ਮਹੀਨੇ ਪਹਿਲਾਂ ਪੰਪ 'ਤੇ ਲੁੱਟ ਖੋਹ ਹੋਣ ਕਾਰਨ ਪੰਪ ਮਾਲਕਾਂ ਵਲੋਂ ਉਸ ਦੇ ਲੜਕੇ ਨੂੰ ਹਟਾ ਦਿੱਤਾ, ਪਰ ਪੁਲਿਸ ਉਸ ਦੇ ਲੜਕੇ ਨੂੰ ਚੌਕੀ ਵਾਰ-ਵਾਰ ਬੁਲਾ ਕੇ ਪਰੇਸ਼ਾਨ ਕਰਦੀ ਸੀ | ਪੀੜ੍ਹਤ ਨੇ ਦਸਿਆ ਕਿ ਮਿਤੀ 11 ਜੂਨ ਨੂੰ ਉਸ ਦੇ ਲੜਕੇ ਨੂੰ ਪੁਲਿਸ ਵਲੋਂ ਫਿਰ ਚੌਕੀ ਆਉਣ ਲਈ ਸੁਨੇਹਾ ਮਿਲਿਆ, ਜਿਸ ਕਾਰਨ ਉਸ ਦੇ ਲੜਕੇ ਵਲੋਂ ਪਰੇਸ਼ਾਨੀ ਦੇ ਚੱਲਦਿਆਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਅੱਜ ਪਰਿਵਾਰ ਤੇ ਇਲਾਕੇ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਲਾਸ਼ ਪੁਲਿਸ ਚੌਕੀ ਅੱਗੇ ਰੱਖ ਕੇ ਜਾਮ ਲਗਾਇਆ ਅਤੇ ਪੁਲਿਸ ਮੁਲਾਜ਼ਮਾਂ 'ਤੇ ਕਾਰਵਾਈ ਦੀ ਮੰਗ ਕੀਤੀ | ਲੋਕਾਂ ਦੇ ਰੋਹ ਨੂੰ ਦੇਖਦਿਆਂ ਖੰਨਾ ਪੁਲਿਸ ਦੇ ਐੱਸ. ਪੀ. ਆਈ. ਜਸਵੀਰ ਸਿੰਘ ਤੇ ਐੱਸ. ਐੱਚ. ਓ. ਭੁਪਿੰਦਰ ਸਿੰਘ ਘਟਨਾ ਸਥਾਨ ਪਹੁੰਚੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਬਣਦੀ ਸਜਾ ਦਿਵਾਉਣ ਦਾ ਭਰੋਸਾ ਦੇ ਕੇ ਜਾਮ ਖੁਲ੍ਹਵਾਇਆ | ਧਰਨੇ ਵਿਚ ਸ਼ਾਮਿਲ ਬਸਪਾ ਦੇ ਹਲਕਾ ਇੰਚਾਰਜ ਦਲਬੀਰ ਸਿੰਘ ਮੰਡਿਆਲਾ ਨੇ ਕਿਹਾ ਕਿ ਜੇਕਰ ਪੁਲਿਸ ਵਲੋਂ ਪੀੜ੍ਹਤ ਪਰਿਵਾਰ ਨੂੰ ਦੋ ਦਿਨਾਂ ਵਿਚ ਇਨਸਾਫ਼ ਨਾ ਮਿਲਿਆ ਤਾਂ ਉਹ ਪਾਰਟੀ ਅਤੇ ਇਲਾਕੇ ਦੇ ਲੋਕਾਂ ਨੂੰ ਲੈ ਕੇ ਦੁਬਾਰਾ ਫਿਰ ਪੁਲਿਸ ਚੌਾਕੀ ਦਾ ਘੇਰਾਓ ਕਰਨਗੇ | ਜਦ ਇਸ ਸਬੰਧ ਵਿਚ ਐੱਸ. ਪੀ. (ਆਈ.) ਜਸਬੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਮਾਮਲੇ ਦੀ ਤਫ਼ਤੀਸ਼ ਜਾਰੀ ਹੈ, ਜੇਕਰ ਚੌਾਕੀ ਦਾ ਕੋਈ ਵੀ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ | ਪੁਲਿਸ ਚੌਾਕੀ ਬਰਧਾਲਾਂ ਦੇ ਇੰਚਾਰਜ ਜਸਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਕਦੇ ਕੋਈ ਕੁੱਟਮਾਰ ਨਹੀਂ ਕੀਤੀ ਗਈ, ਬਲਕਿ ਲੁੱਟ ਖੋਹ ਦੇ ਪੁਰਾਣੇ ਕੇਸ ਦੀ ਪੁੱਛ ਪੜਤਾਲ ਸਬੰਧੀ ਉਸ ਨੰੂ ਸਰਸਰੀ ਤੌਰ 'ਤੇ ਚੌਾਕੀ ਬੁਲਾਇਆ ਸੀ |


ਖ਼ਬਰ ਸ਼ੇਅਰ ਕਰੋ

ਸਿਹਤ ਮੰਤਰੀ ਵੱਲੋਂ ਦਿੱਤੇ ਅੰਕੜਿਆਂ ਅਵਿਸ਼ਵਾਸਯੋਗ ਦੱਸਿਆ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੇ 1186 ਸਰਕਾਰੀ ਪੇਂਡੂ ਹਸਪਤਾਲਾਂ ਵਿਚ ਕੁਲ 1150 ਡਾਕਟਰ ਹੋਣ ਦਾ ਬਿਆਨ ਦਿੱਤਾ ਗਿਆ ਹੈ, ਇਹ ਗਿਣਤੀ ਅੰਕੜੇ ਬਿਲਕੁਲ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਸਿਆੜ੍ਹ ਵਿਖੇ ਧਰਨਾ

ਮਲੌਦ, 16 ਜੂਨ (ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਨੂੰ ਰੋਜ਼ਾਨਾ 16 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਸੂਬੇ ਦੇ 13 ਜ਼ਿਲਿ੍ਹਆਂ ਵਿਚ 11 ਜੂਨ ਤੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਬਿਜਲੀ ਬੋਰਡ ਦੇ ...

ਪੂਰੀ ਖ਼ਬਰ »

ਗੁਰਦੁਆਰਾ ਰਵਿਦਾਸ ਭਗਤ ਬਗ਼ਲੀ ਕਲਾਂ ਵਿਖੇ ਧਾਰਮਿਕ ਸਮਾਗਮ

ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਗੁਰਦੁਆਰਾ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ¢ ਇਸ ਮੌਕੇ ਗੁਰੂ ਨਾਨਕ ਮਿਸ਼ਨ ਜਥਾ ਬਗ਼ਲੀ ਕਲਾਂ ਦੇ ਮੁਖੀ ਭਾਈ ਸੰਦੀਪ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਸਾਹਨੇਵਾਲ, 16 ਜੂਨ (ਹਰਜੀਤ ਸਿੰਘ ਢਿੱਲੋਂ)-ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਸਾਹਨੇਵਾਲ ਵਿਖੇ 21 ਤੋਂ 24 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ | ਕਿਸੇ ਐਮਰਜੈਂਸੀ ਵਿਚ ਗਿਰਨ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੀ ਨਿਯੁਕਤੀ ਨਾਲ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ-ਘਵੱਦੀ/ਮਾਂਗਟ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੰੂ ਆਲ ਇੰਡੀਆ ਕਾਂਗਰਸ ਦਾ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਦਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ...

ਪੂਰੀ ਖ਼ਬਰ »

ਕੌ ਾਸਲ ਅਧਿਕਾਰੀਆਂ ਨੇ 15 ਇਮਾਰਤਾਂ ਦੇ ਦਿੱਤੇ ਨੋਟਿਸ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਕੌਾਸਲ ਅਧਿਕਾਰੀਆਂ ਨੇ ਇਕ ਹੀ ਦਿਨ ਵਿਚ ਸ਼ਹਿਰ ਦੇ ਲਗ-ਪਗ ਸਾਰੇ ਇਲਾਕਿਆਂ ਵਿਚ ਬਣੀਆਂ ਕਮਰਸ਼ੀਅਲ ਇਮਾਰਤਾਂ ਦੀ ਜਾਂਚ ਕੀਤੀ | ਜਾਣਕਾਰੀ ਦੇ ਅਨੁਸਾਰ ਕੌਾਸਲ ਦੀ ਇਸ ਟੀਮ ਨੇ ਦੋ ਸੈਕਸ਼ਨ ਅਧਿਕਾਰੀ ਮੇਜਰ ਸਿੰਘ ਅਤੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮੀਟਿ ੰਗ ਵਿਚ ਨਾਜਾਇਜ਼ ਉਸਾਰੀਆਂ ਦਾ ਮੁੱਦਾ ਗਰਮਾਇਆ

ਸਮਰਾਲਾ, 16 ਜੂਨ (ਬਲਜੀਤ ਸਿੰਘ ਬਘੌਰ)-ਭਿ੍ਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਪੁੱਡਾ ਕੰਪਲੈਕਸ ਸਮਰਾਲਾ ਵਿਖੇ ਹੋਈ, ਜਿਸ ਵਿਚ ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੀਆਂ ...

ਪੂਰੀ ਖ਼ਬਰ »

ਮਾਈਾਡ ਮੇਕਰ ਦੇ ਵਿਦਿਆਰਥੀ ਨੇ ਪੀ. ਟੀ. ਈ ਵਿਚੋਂ 100 ਫ਼ੀਸਦੀ ਅੰਕ ਕੀਤੇ ਹਾਸਲ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਪੀ.ਟੀ.ਈ, ਆਈਲੈਟਸ ਦੀ ਟਰੇਨਿੰਗ ਅਤੇ ਵੀਜ਼ਾ ਗਾਈਡੈਂਸ ਦੇਣ ਲਈ ਜਾਣੀ-ਪਛਾਣੀ ਸੰਸਥਾ ਮਾਈਾਡ ਮੇਕਰ ਦੇ ਵਿਦਿਆਰਥੀ ਆਈਲੈਟਸ ਅਤੇ ਪੀ.ਟੀ.ਈ ਵਿਚ ਸ਼ਾਨਦਾਰ ਸਕੋਰ ਲੈ ਕੇ ਆਪਣਾ ਭਵਿੱਖ ਸੰਵਾਰ ਰਹੇ ਹਨ | ਮਾਈਾਡ ਮੇਕਰ ਦੇ ਮੈਨੇਜਿੰਗ ...

ਪੂਰੀ ਖ਼ਬਰ »

ਐਵਰਗਰੀਨ ਫੁੱਟਬਾਲ ਅਤੇ ਸੋਸ਼ਲ ਕਲੱਬ ਨੇ ਸਮਾਜ ਸੇਵਾ ਲਈ ਹੀਰਾ ਨੂੰ ਕੀਤਾ ਸਨਮਾਨਿਤ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਵੇਰਗਰੀਨ ਫੁੱਟਬਾਲ ਐਾਡ ਸੋਸ਼ਲ ਕਲੱਬ ਵਲੋਂ ਕਲੱਬ ਦੀ ਛੇਵੀਂ ਵਰ੍ਹੇਗੰਢ ਮਨਾਈ ਗਈ¢ ਇਸ ਮੌਕੇ ਸਮਾਜ ਸੇਵੀ ਅਤੇ ਯੂਨੀਕ ਚਾਈਲਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਹੀਰਾ ਨੂੰ ਉਨ੍ਹਾਂ ਦੀਆਂ ਸਮਾਜ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 16 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਨੂੰ ਬੀ. ਐੱਸ. ਸੀ. ਨਰਸਿੰਗ ਕੋਰਸ ਦੀ ਮਾਨਤਾ ਮਿਲੀ

ਦੋਰਾਹਾ, 16 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਸਿੱਧੂ ਕਾਲਜ ਆਫ਼ ਨਰਸਿੰਗ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਮਾਨਤਾ ਦਿੱਤੇ ਜਾਣ ਤੋਂ ਬਾਅਦ ਨਵੇਂ ਸੈਸ਼ਨ ਲਈ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਦਾਖ਼ਲੇ ਕੀਤੇ ...

ਪੂਰੀ ਖ਼ਬਰ »

ਨੌਜਵਾਨ ਪਾਸੋਂ ਚਿੱਟਾ ਪਾਊਡਰ ਬਰਾਮਦ

ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਸਥਾਨਕ ਪੁਲਿਸ ਨੇ ਨਾਕੇ ਦੌਰਾਨ 5 ਗਾਮ ਚਿੱਟਾ ਪਾਊਡਰ ਬਰਾਮਦ ਕੀਤਾ ਹੈ ਅਤੇ ਜਿਸ ਨੌਜਵਾਨ ਤੋਂ ਇਹ ਬਰਾਮਦ ਹੋਇਆ ਹੈ ਉਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਜਗਵੰਤ ਸਿੰਘ ਵਾਸੀ ਮਾਣੇਵਾਲ ਤੌਰ 'ਤੇ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੇ ਕੌਮੀ ਸਕੱਤਰ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਮਾਮਲਿਆਂ ਦੇ ਇੰਚਾਰਜ ਬਣਨ ਦੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਲਈ ਮਹੱਤਵਹੀਣ ਹੈ ਪਿਤਾ ਦਿਵਸ

ਖੰਨਾ, 16 ਜੂਨ-ਪਿਤਾ ਦਿਵਸ ਮਨਾਏ ਜਾਣ ਦਾ ਰਿਵਾਜ ਅੱਜ ਦੀ ਪੱਛਮੀ ਸਭਿਅਤਾ ਦੀ ਦੇਣ ਹੈ ਪਰ ਸਾਡੇ ਦੇਸ਼ ਵਿਚ ਤਾਂ ਪਿਤਾ ਨੂੰ ਸ਼ੁਰੂ ਤੋਂ ਹੀ ਬਹੁਤ ਸਤਿਕਾਰ 'ਤੇ ਪਿਆਰ ਦਿੱਤਾ ਜਾਂਦਾ ਸੀ | ਪਰ ਹੁਣ ਸਮਾਂ ਬਦਲ ਰਿਹਾ ਹੈ | ਅੱਜ ਕੱਲ੍ਹ ਬਜ਼ੁਰਗ ਪਿਤਾਵਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਖੰਨਾ ਦੇ ਸਾਰੇ ਗੁਰਦੁਆਰਿਆਂ ਵਲੋਂ ਸਾਂਝੇ ਰੂਪ 'ਚ ਕੱਢਿਆ ਗਿਆ ਨਗਰ ਕੀਰਤਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਇਸ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ 16 ਜੂਨ ਨੂੰ ਸ਼ਹਿਰ ਦੇ ਸਾਰੇ ਗੁਰੂ ਘਰਾਂ ਤੋਂ ਸੁਖਮਨੀ ਸੇਵਾ ਸੁਸਾਇਟੀਆਂ ...

ਪੂਰੀ ਖ਼ਬਰ »

ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਨਮਿਤ ਲੋਪੋਂ ਵਿਖੇ ਭੋਗ ਅੱਜ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਸਮਰਾਲਾ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਡਾਇਰੈਕਟਰ, ਸਹਿਕਾਰੀ ਖੇਤੀਬਾੜੀ ਸਭਾ ਮਾਦਪੁਰ ਦੇ ਪ੍ਰਧਾਨ ਭੁਪਿੰਦਰ ਸਿੰਘ ਬੈਨੀਪਾਲ ਸਾਬਕਾ ਸਰਪੰਚ ਪਿੰਡ ਮਾਦਪੁਰ ਜਿਹੜੇ 13 ਜੂਨ ਨੂੰ ਅਚਾਨਕ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪੁਲਿਸ ਜ਼ਿਲ੍ਹਾ ਖੰਨਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਖੰਨਾ, ਸਮਰਾਲਾ, ਮਾਛੀਵਾੜਾ, ਮਲੌਦ, ਜਰਗ ਅਤੇ ਰਾੜਾ ਸਾਹਿਬ ਆਦਿ ਤੋਂ ਇਲਾਵਾ ਇਲਾਕੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX