ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  27 minutes ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  about 1 hour ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  about 1 hour ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  about 2 hours ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  about 3 hours ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  about 3 hours ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 4 hours ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 4 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 5 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 5 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 5 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 6 hours ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 7 hours ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 7 hours ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 6 hours ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਮਾਨਸਾ

ਮਾਨਸਾ ਜ਼ਿਲ੍ਹੇ 'ਚ 132 ਪਟਵਾਰੀਆਂ ਦੀਆਂ ਅਸਾਮੀਆਂ 'ਚੋਂ 51 ਨਾਲ ਹੀ ਸਾਰਿਆ ਜਾ ਰਿਹੈ ਡੰਗ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 16 ਜੂਨ- ਮਾਨਸਾ ਜ਼ਿਲ੍ਹੇ 'ਚ ਪਟਵਾਰੀਆਂ ਦੀਆਂ 132 ਵਿਚੋਂ 81 ਅਸਾਮੀਆਂ ਖ਼ਾਲੀ ਹਨ ਅਤੇ 126 ਸਰਕਲਾਂ ਅਤੇ 6 ਦਫ਼ਤਰਾਂ 'ਚ ਕੁੱਲ 51 ਪਟਵਾਰੀਆਂ ਨਾਲ ਬੁੱਤਾ ਸਾਰਿਆ ਜਾ ਰਿਹਾ ਹੈ | 'ਅਜੀਤ' ਟੀਮ ਵਲੋਂ ਕੁਝ ਪਟਵਾਰਖ਼ਾਨਿਆਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਅਸਮਾਨ ਤੋਂ ਡਿਗ ਰਹੇ ਰੇਤੇ ਕਾਰਨ ਨਰਮੇ ਸਬਜ਼ੀਆਂ ਤੇ ਹਰੇ ਚਾਰੇ ਦੀਆਂ ਫ਼ਸਲਾਂ ਮੁਰਝਾਉਣ ਲੱਗੀਆਂ

ਭੀਖੀ, 16 ਜੂਨ (ਬਲਦੇਵ ਸਿੰਘ ਸਿੱਧੂ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਅਸਮਾਨੀ ਚੜੇ੍ਹ ਰੇਤੇ ਦੇ ਗ਼ੁਬਾਰ ਕਾਰਨ ਨਰਮੇ ਦੀ ਫ਼ਸਲ ਮੁਰਝਾਉਣ ਲੱਗ ਗਈ ਹੈ ਅਤੇ ਝੋਨੇ ਦੀ ਪਨੀਰੀ ਵੀ ਮੱਚਣ ਲੱਗੀ ਹੈ | ਕਿਸਾਨ ਨਰਮੇ ਨੂੰ ਪਾਣੀ ਲਗਾ ਕੇ ਅਤੇ ਢੋਲੀਆਂ ਨਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਕਾਂਗਰਸੀ ਵਰਕਰਾਂ ਨੇ ਪਿੰਡ ਸੇਖੂ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਦੀ ਮੋਦੀ ਕੇਂਦਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਨੇੜਲੇ ਪਿੰਡ ਸੇਖੂ ਵਿਖੇ ਪਿੰਡ ਬਾਘਾ, ਸੁੱਖਲੱਧੀ, ਤਰਖਾਣਵਾਲਾ ਆਦਿ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ...

ਪੂਰੀ ਖ਼ਬਰ »

66 ਬੋਤਲਾਂ ਠੇਕਾ ਸ਼ਰਾਬ ਸਮੇਤ ਪਤੀ ਕਾਬੂ-ਪਤਨੀ ਫ਼ਰਾਰ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਗੋਨਿਆਣਾ ਪੁਲਿਸ ਚੌਕੀ ਦੀ ਪੁਲਿਸ ਨੇ ਸਥਾਨਕ ਸ਼ਹਿਰ ਵਿਚੋਂ ਸ਼ਰਾਬ ਦੀ ਤਸਕਰੀ ਕਰਦੇ ਪਤੀ-ਪਤਨੀ ਵਿਚੋਂ ਪਤੀ ਨੂੰ ਸ਼ਰਾਬ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ, ਜਦੋਂਕਿ ਉਸ ਦੀ ਪਤਨੀ ਪੁਲਿਸ ਨੂੰ ਚੱਕਮਾ ਦੇ ਕੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦਾ ਜੱਦੀ ਨਗਰ ਚਾਉਕੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ

ਚਾਉਕੇ, 16 ਜੂਨ (ਮਨਜੀਤ ਸਿੰਘ ਘੜੈਲੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ: ਬਲਦੇਵ ਸਿੰਘ ਸਰਾਂ ਦਾ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਆਪਣੇ ਜੱਦੀ ਨਗਰ ਚਾਉਕੇ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਭਰਵਾਂ ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਕੈਂਪ ਲਗਾਇਆ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਪਿੰਡ ਦਲੇਲ ਸਿੰਘ ਵਾਲਾ ਵਿਖੇ 10 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦੇ ਨੌਜਵਾਨਾਂ ਸੁਖਵਿੰਦਰ ਸਿੰਘ ਤੇ ਮਨਦੀਪ ਸਿੰਘ ਨੇ ਬੱਚਿਆਂ ਨੂੰ ਨਿਤਨੇਮ, ਸੰਥਿਆ, ਗੁਰ ਇਤਿਹਾਸ ਤੇ ਰਹਿਤ ਮਰਿਆਦਾ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਬਰੇਟਾ, 16 ਜੂਨ (ਜੀਵਨ ਸ਼ਰਮਾ)-ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਪਿੰਡ ਮੰਡੇਰ, ਸਿਰਸੀਵਾਲਾ, ਗੋਬਿੰਦਪੁਰਾ, ਖੁਡਾਲ ਵਿਖੇ ਕਾਂਗਰਸੀ ਵਰਕਰਾਂ ਵਲੋ ਆਲ ਇੰਡੀਆ ਕਾਂਗਰਸ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ ਅਤੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਿੱਧ ਭੋਇ ਜੀ ਦਾ ਸਾਲਾਨਾ ਜੋੜ ਮੇਲੇ ਦਾ ਕਲੰਡਰ ਜਾਰੀ

ਝੁਨੀਰ, 16 ਜੂਨ (ਸੰਧੂ)- ਨੇੜਲੇ ਪਿੰਡ ਭੰਮੇ ਖੁਰਦ ਸ਼ਹੀਦ ਬਾਬਾ ਸਿੱਧ ਭੋਇ ਭਿਆਣਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲੇ ਦਾ ਕਲੰਡਰ ਸਮੂਹ ਕਮੇਟੀ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਪ੍ਰਧਾਨ ਮਹਿੰਦਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਭਲਾਈਕੇ, ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ 16 ਘੰਟੇ ਬਿਜਲੀ ਤੇ ਪੂਰਾ ਨਹਿਰੀ ਪਾਣੀ ਲੈਣ ਲਈ ਕੈਪਟਨ ਸਰਕਾਰ ਦੀ ਅਰਥੀ ਫੂਕੀ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਕਿਸਾਨਾਂ/ਔਰਤਾਂ ਨੇ ਸ਼ਹਿਰ ਦੇ ਵਿਚਕਾਰ ਕੈਪਟਨ ਸਰਕਾਰ ਦੀ ਅਰਥੀ ਫੂਕੀ | ਸਥਾਨਕ ਪਾਵਰਕਾਮ ਐਕਸੀਅਨ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਇਆ ਧਰਨਾ 6ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਬੱਸ ਅੱਡੇ ਦੇ ਨਜ਼ਦੀਕ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੈਪਟਨ ਹਕੂਮਤ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਪਰਚੇ ਦਰਜ ਕਰਨ ਦੇ ਦਿੱਤੇ ਡਰਾਵਿਆਂ ਦੇ ਬਾਵਜੂਦ ਜਥੇਬੰਦੀ ਦੇ ਜ਼ੋਰ 'ਤੇ ਵੱਡੀ ਪੱਧਰ 'ਤੇ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਝੋਨਾ ਲਗਾਉਣਾ ਸ਼ੁਰੂ ਕੀਤਾ ਹੋਇਆ ਹੈ | ਕਿਤੇ ਵੀ ਕਿਸੇ ਅਧਿਕਾਰੀ ਦੀ ਲਾਇਆ ਹੋਇਆ ਝੋਨਾ ਵਾਹੁਣ ਦੀ ਹਿੰਮਤ ਨਹੀਂ ਪਈ | ਉਨ੍ਹਾਂ ਕਿਹਾ ਕਿ ਨਾਲ-ਨਾਲ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਲਈ ਵੀ 11 ਜੂਨ ਤੋਂ ਕਿਸਾਨ ਮੋਰਚਿਆਂ 'ਤੇ ਡਟੇ ਹੋਏ ਹਨ ਜੋ 19 ਜੂਨ ਤੱਕ ਜਾਰੀ ਰਹਿਣਗੇ | ਕਿਸਾਨ ਆਗੂ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਆਪਣੇ ਹੀ ਖੇਤਾਂ ਵਿਚ ਫ਼ਸਲ ਬੀਜਣ ਤੇ ਲਾਈਆਂ ਜਾਂਦੀਆਂ ਪਾਬੰਦੀਆਂ ਤੋਂ ਜਥੇਬੰਦੀ ਮੁਕਤ ਕਰਵਾਏਗੀ | ਉਨ੍ਹਾਂ ਕਿਹਾ ਕਿ ਪਾਣੀ ਥੱਲੇ ਜਾਣ ਦੇ ਬਹਾਨੇ ਹੇਠ ਕਣਕ/ਝੋਨੇ ਦੀ ਫ਼ਸਲ ਬੀਜਣੀ ਬੰਦ ਕਰਵਾਉਣ ਦੇ ਰਸਤੇ ਤਲਾਸ਼ੇ ਜਾ ਰਹੇ ਹਨ ਜਦੋਂ ਕਿ ਵੱਡੀਆਂ ਸਨਅਤਾਂ ਖੇਤੀ ਨਾਲੋਂ ਕਿਤੇ ਵੱਧ ਮਾਤਰਾ ਵਿਚ ਦਿਨ-ਰਾਤ ਪਾਣੀ ਧਰਤੀ ਹੇਠੋਂ ਖਿੱਚ ਰਹੀਆਂ ਹਨ ਪਰ ਉਨ੍ਹਾਂ ਬਾਰੇ ਸਰਕਾਰ ਚੁੱਪ ਹੈ | ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਖੁਦਕੁਸ਼ੀਆਂ ਦਾ ਰਸਤਾ ਤਿਆਗ ਕੇ ਕਰਜ਼ਿਆਂ 'ਤੇ ਲੀਕ ਮਰਵਾਉਣ ਲਈ ਅਤੇ ਖੇਤੀ ਧੰਦੇ ਨੂੰ ਲਾਹੇਵੰਦ ਧੰਦਾ ਕਰਵਾਉਣ ਦੇ ਨਾਲ-ਨਾਲ ਕਿਸਾਨ ਜਮਾਤ 'ਤੇ ਹਰ ਵਾਰ ਲੱਗਦੀਆਂ ਪਾਬੰਦੀਆਂ ਦੇ ਖ਼ਾਤਮੇ ਲਈ ਪਰਿਵਾਰਾਂ ਸਮੇਤ ਸੰਘਰਸ਼ਾਂ ਦੇ ਮੈਦਾਨ ਵਿਚ ਨਿੱਤਰਨ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੁਮਾਣਾ, ਭੋਲਾ ਸਿੰਘ ਮਾਖਾ, ਉਤਮ ਸਿੰਘ ਰਾਮਾਨੰਦੀ, ਜਗਦੇਵ ਸਿੰਘ ਭੈਣੀਬਾਘਾ, ਮਲਕੀਤ ਸਿੰਘ ਕੋਟਧਰਮੂ ਨੇ ਵੀ ਸੰਬੋਧਨ ਕੀਤਾ |
ਖੇਤੀ ਮੋਟਰਾਂ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਸਬੰਧੀ ਪੰਜਾਬ ਸਰਕਾਰ ਦੀ ਅਰਥੀ ਫੂਕੀ
ਬੁਢਲਾਡਾ, 16 ਜੂਨ (ਸਵਰਨ ਸਿੰਘ ਰਾਹੀ)-ਪਿਛਲੇ 6 ਦਿਨਾਂ ਤੋਂ ਖੇਤੀ ਮੋਟਰਾਂ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਵਲੋਂ ਐਕਸੀਅਨ ਪਾਵਰਕਾਮ ਦਫ਼ਤਰ ਬੁਢਲਾਡਾ ਅੱਗੇ ਸ਼ੁਰੂ ਕੀਤੇ ਰੋਸ ਧਰਨੇ ਦੇ 6ਵੇਂ ਦਿਨ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਲਈ ਫ਼ਰਮਾਨ ਜਾਰੀ ਕਰ ਕੇ ਕਿਸਾਨਾਂ ਨੂੰ ਦਬਾਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਪਾਵਰਕਾਮ ਵਲੋਂ ਪੰਜਾਬ ਦੀ ਕਿਸਾਨ ਵਿਰੋਧੀ ਕੈਪਟਨ ਸਰਕਾਰ ਦੇ ਇਸ਼ਾਰਿਆਂ 'ਤੇ ਖੇਤੀ ਸੈਕਟਰ ਲਈ ਬਿਜਲੀ ਸਿਰਫ਼ 2 ਘੰਟੇ ਹੀ ਕਰ ਦਿੱਤੀ ਹੈ ਕਿਉਂਕਿ ਸਰਕਾਰ ਦੀਆਂ ਹਦਾਇਤਾਂ ਹਨ ਕਿ ਕਿਸਾਨ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾ ਸਕਣ | ਕਿਸਾਨ ਆਗੂਆਂ ਨੇ ਤਰਕ ਦਿੱਤਾ ਕਿ ਜੇਕਰ ਕਿਸਾਨ 20 ਜੂਨ ਤੋਂ ਬਾਅਦ ਝੋਨਾ ਲਗਾਉਂਦੇ ਹਨ ਤਾਂ ਝੋਨੇ ਦੀ ਪਕਾਈ ਲੇਟ ਹੋ ਜਾਂਦੀ ਹੈ ਪਰ ਕਿਸਾਨਾਂ ਨੂੰ ਆਪਣੀ ਅਗਲੀ ਫ਼ਸਲ ਕਣਕ ਦੀ ਬਿਜਾਈ ਕਰਨ ਕਰ ਕੇ ਝੋਨਾ ਜਲਦੀ ਕੱਟਣਾ ਪੈਂਦਾ ਹੈ ਅਤੇ ਇਸ ਕਟਾਈ ਸਮੇਂ ਸਰਦੀ ਦਾ ਜ਼ਿਆਦਾ ਹੋਣ ਕਾਰਨ ਝੋਨੇ ਦੀ ਨਮੀ ਦਰ ਵਿਚ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਹੀਂ ਉੱਤਰਦੀ ਅਤੇ ਕਿਸਾਨ ਨੂੰ ਆਪਣੀ ਜਿਨਸ ਦੀ ਲੁੱਟ ਕਰਾਉਣੀ ਪੈਂਦੀ ਹੈ | ਇਸ ਮੌਕੇ ਮੇਜਰ ਸਿੰਘ, ਜਗਸੀਰ ਸਿੰਘ, ਮੰਗੂ ਸਿੰਘ ਕਣਕਵਾਲ, ਬੱਲਮ ਸਿੰਘ ਫਫੜੇ ਤੋਂ ਇਲਾਵਾ ਅਨੇਕਾਂ ਕਿਸਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰੋ: ਔਲਖ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਆਲੋਚਕਾਂ ਤੱਕ ਨੂੰ ਬਰਾਬਰ ਪ੍ਰਭਾਵਿਤ ਕਰਦੇ ਹਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੇ ਨਾਟਕਾਂ ਅਤੇ ਰੰਗਮੰਚ ਨੂੰ ਐਸੀ ਨਿਵੇਕਲੀ ਲੋਕ ਸ਼ੈਲੀ ਵਜੋਂ ਵਿਕਸਤ ਕੀਤਾ ਕਿ ਉਨ੍ਹਾਂ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਕਲਾ ਮਾਹਿਰਾਂ ਅਤੇ ਆਲੋਚਕਾਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ- ਮੰਜੂ ਬਾਂਸਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅੱਛੇ ਦਿਨਾਂ ਦੇ ਵਾਅਦੇ ਕਰ ਕੇ ਸੱਤਾ 'ਚ ਆਈ ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ¢ ਇਕੱਲਾ ਪੈਟਰੋਲ ਜਾਂ ਡੀਜ਼ਲ ਹੀ ਨਹੀਂ ਘਰ ਦਾ ਚੁੱਲ੍ਹਾ ਤਪਾਉਣ ਲਈ ਵਰਤਿਆ ਜਾਣ ਵਾਲਾ ਸਿਲੰਡਰ ...

ਪੂਰੀ ਖ਼ਬਰ »

ਪਿੰਡ ਝੱਬਰ 'ਚ 7 ਦਿਨਾ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

ਮਾਨਸਾ, 16 ਜੂਨ (ਫੱਤੇਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰਚਾਰ ਦੀ ਲੜੀ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਝੱਬਰ ਵਿਖੇ 7 ਦਿਨ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ...

ਪੂਰੀ ਖ਼ਬਰ »

ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਮੌਤ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਨੇੜਲੇ ਪਿੰਡ ਜਵਾਹਰਕੇ ਦੇ ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਅੱਜ ਸਵੇਰ ਵੇਲੇ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਕਿਸਾਨ ਸੁਖਚਰਨ ਸਿੰਘ (60) ਨੂੰ 15 ਦਿਨ ਪਹਿਲਾਂ ਆਵਾਰਾ ਹਲਕੇ ਕੁੱਤੇ ਨੇ ਵੱਢ ਲਿਆ ਸੀ | ਉਸ ਦਾ ਸਿਵਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗਾਂ

ਝੁਨੀਰ, 16 ਜੂਨ (ਨਿ. ਪ. ਪ.)-ਆਮ ਆਦਮੀ ਪਾਰਟੀ ਵਲੋਂ ਯੂਥ ਨੂੰ ਆਪਣੇ ਨਾਲ ਜੋੜਨ ਲਈ ਕਸਬਾ ਝੁਨੀਰ, ਰਾਏਪੁਰ, ਭੰਮੇ ਕਲਾਂ ਆਦਿ ਵਿਖੇ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਮਾਲਵਾ ਜੋਨ-1 ਦੇ ਪ੍ਰਧਾਨ ਸੁਖਰਾਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮੁਸਲਮਾਨ ਭਾਈਚਾਰੇ ਵਲੋਂ ਮਿਲਵਰਤਨ ਅਤੇ ਖ਼ੁਸ਼ੀਆਂ ਦਾ ਤਿਉਹਾਰ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ ਗਿਆ | ਜ਼ਿਲ੍ਹਾ ਮਾਨਸਾ ਈਦਗਾਹ ਵਿਖੇ ਨਮਾਜ਼ ਜ਼ਿਲ੍ਹਾ ਇਮਾਮ ਹਾਜੀ ਹਾਫਿਜ਼ ਉਮਰਦੀਨ ਦੀ ਰਹਿਨੁਮਾਈ ਹੇਠ ਅਦਾ ਕੀਤੀ ...

ਪੂਰੀ ਖ਼ਬਰ »

ਧਾਰਮਿਕ ਸਥਾਨ ਲਈ ਬੱਸ ਰਵਾਨਾ

ਬਰੇਟਾ, 16 ਜੂਨ (ਵਿ. ਪ੍ਰਤੀ.)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੰਗਤ ਨੂੰ ਮੁਫ਼ਤ ਬੱਸ ਸੇਵਾ ਦੇ ਕੇ ਦਰਸ਼ਨ ਕਰਵਾਏ ਜਾ ਰਹੇ ਹਨ | ਇਸ ਮੌਕੇ ਬੱਸ ਨੂੰ ਝੰਡੀ ਦਿੰਦਿਆਂ ਯੂਥ ਅਕਾਲੀ ਆਗੂ ਜਸਵੀਰ ਸਿੰਘ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਘਾਟ ਕਾਰਨ ਭਾਰੀ ਖ਼ਤਰੇ 'ਚ ਪੈ ਕੇ ਭਾਖੜਾ ਨਹਿਰ 'ਚੋਂ ਲੈਂਦੇ ਨੇ ਪੀਣ ਦਾ ਪਾਣੀ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਖ਼ਰਾਬ ਤੇ ਕੌੜਾ ਹੋਣ ਕਰ ਕੇ ਜਿੱਥੇ ਪੀਣ ਦੇ ਯੋਗ ਨਹੀਂ ਹੈ ਉੱਥੇ ਬਾਦਲ ਸਰਕਾਰ ਵੇਲੇ ਪਿੰਡਾਂ 'ਚ ਲਗਾਏ ਨੰਦੀਗ੍ਰਾਮ ਆਰ. ਓ. ਬੰਦ ਹੋ ਗਏ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਇਲਾਕੇ ਦੇ ਜਲ ਘਰ ਵੀ ਲੰਘੇ ...

ਪੂਰੀ ਖ਼ਬਰ »

ਬਸਪਾ ਵਲੋਂ ਮਾਨਸਾ ਜ਼ਿਲ੍ਹੇ ਵਿਚ ਅਹਿਮ ਨਿਯੁਕਤੀਆਂ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਬਹੁਜਨ ਸਮਾਜ ਪਾਰਟੀ ਨੇ ਮਾਨਸਾ ਜ਼ਿਲ੍ਹੇ ਵਿਚ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਹਨ | ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਫ਼ਰੀਦਕੋਟ ਜ਼ੋਨ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਸੀਨੀਅਰ ...

ਪੂਰੀ ਖ਼ਬਰ »

ਅਸਮਾਨ 'ਚੋਂ ਡਿੱਗ ਰਹੇ ਤਪਦੇ ਰੇਤ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਮਨੁੱਖਤਾ ਵਲੋਂ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਨੇ ਜਿੱਥੇ ਪੈਰ ਪੈਰ 'ਤੇ ਅਨੇਕਾਂ ਰੰਗ ਬਦਲਦਿਆਂ ਕਦੇ ਗਰਮੀ ਤੇ ਸਰਦੀ ਦੇ ਮੌਸਮਾਂ 'ਚ ਤਬਦੀਲੀ ਲਿਆਂਦੀ, ਦਰਖ਼ਤਾਂ ਦੀ ਕਟਾਈ ਕਾਰਨ ਤਾਜ਼ੀ ਤੇ ਸ਼ੁੱਧ ਹਵਾ (ਆਕਸੀਜਨ) ਦਾ ਖ਼ਾਤਮਾ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਬਲੈਕਮੇਲ ਕਰਨ ਵਾਲਾ ਦੋਸ਼ੀ ਕਾਬੂ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)-ਸਥਾਨਕ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਪਿਤਾ-ਪੁੱਤਰ ਨੂੰ ਧਮਕਾਉਣ ਵਾਲੇ ਇਕ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਸੀ.ਆਈ. ਏ. ਸਟਾਫ਼ ਬਠਿੰਡਾ ਨੇ ਹਿਰਾਸਤ ਵਿਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX