ਤਾਜਾ ਖ਼ਬਰਾਂ


ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਮਾਨਸਾ

ਮਾਨਸਾ ਜ਼ਿਲ੍ਹੇ 'ਚ 132 ਪਟਵਾਰੀਆਂ ਦੀਆਂ ਅਸਾਮੀਆਂ 'ਚੋਂ 51 ਨਾਲ ਹੀ ਸਾਰਿਆ ਜਾ ਰਿਹੈ ਡੰਗ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 16 ਜੂਨ- ਮਾਨਸਾ ਜ਼ਿਲ੍ਹੇ 'ਚ ਪਟਵਾਰੀਆਂ ਦੀਆਂ 132 ਵਿਚੋਂ 81 ਅਸਾਮੀਆਂ ਖ਼ਾਲੀ ਹਨ ਅਤੇ 126 ਸਰਕਲਾਂ ਅਤੇ 6 ਦਫ਼ਤਰਾਂ 'ਚ ਕੁੱਲ 51 ਪਟਵਾਰੀਆਂ ਨਾਲ ਬੁੱਤਾ ਸਾਰਿਆ ਜਾ ਰਿਹਾ ਹੈ | 'ਅਜੀਤ' ਟੀਮ ਵਲੋਂ ਕੁਝ ਪਟਵਾਰਖ਼ਾਨਿਆਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਅਸਮਾਨ ਤੋਂ ਡਿਗ ਰਹੇ ਰੇਤੇ ਕਾਰਨ ਨਰਮੇ ਸਬਜ਼ੀਆਂ ਤੇ ਹਰੇ ਚਾਰੇ ਦੀਆਂ ਫ਼ਸਲਾਂ ਮੁਰਝਾਉਣ ਲੱਗੀਆਂ

ਭੀਖੀ, 16 ਜੂਨ (ਬਲਦੇਵ ਸਿੰਘ ਸਿੱਧੂ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਅਸਮਾਨੀ ਚੜੇ੍ਹ ਰੇਤੇ ਦੇ ਗ਼ੁਬਾਰ ਕਾਰਨ ਨਰਮੇ ਦੀ ਫ਼ਸਲ ਮੁਰਝਾਉਣ ਲੱਗ ਗਈ ਹੈ ਅਤੇ ਝੋਨੇ ਦੀ ਪਨੀਰੀ ਵੀ ਮੱਚਣ ਲੱਗੀ ਹੈ | ਕਿਸਾਨ ਨਰਮੇ ਨੂੰ ਪਾਣੀ ਲਗਾ ਕੇ ਅਤੇ ਢੋਲੀਆਂ ਨਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ | ਜਾਣਕਾਰੀ ਅਨੁਸਾਰ ਐਸ.ਆਈ. ਹਰਨੇਕ ਸਿੰਘ ਸਮੇਤ ਪੁਲਿਸ ਪਾਰਟੀ ਨੇ ਸਥਾਨਕ ਕੈਂਟ ਰੋਡ ਨੇੜੇ ਹਨੂੰਮਾਨ ਮੰਦਰ ਕੋਲੋਂ ਸ਼ੱਕ ਦੇ ਚਲਦਿਆਂ ਦੋ ਵਿਅਕਤੀਆਂ ਨੂੰ ਰੋਕਿਆ ਜਿਨ੍ਹਾਂ ਨੇ ਪੁੱਛਣ 'ਤੇ ਆਪਣੀ ਪਹਿਚਾਣ ਅਮਨ ਸਿੰਘ ਅਤੇ ਸਤਨਾਮ ਸਿੰਘ ਵਾਸੀ ਕੱਚਾ ਧੋਬੀਆਣਾ ਬਠਿੰਡਾ ਵਜੋਂ ਦੱਸੀ | ਪੁਲਿਸ ਪਾਰਟੀ ਨੇ ਜਦੋਂ ਉਨ੍ਹਾਂ ਦੀ ਤਲਾਸ਼ੀ ਕੀਤੀ ਤਾਂ ਉਨ੍ਹਾਂ ਕੋਲੋਂ 7 ਨਸ਼ੀਲੀਆਂ ਸ਼ੀਸ਼ੀਆਂ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ | ਪੁਲਿਸ ਨੇ ਦੋਨਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ |


ਖ਼ਬਰ ਸ਼ੇਅਰ ਕਰੋ

ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਕਾਂਗਰਸੀ ਵਰਕਰਾਂ ਨੇ ਪਿੰਡ ਸੇਖੂ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਦੀ ਮੋਦੀ ਕੇਂਦਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਨੇੜਲੇ ਪਿੰਡ ਸੇਖੂ ਵਿਖੇ ਪਿੰਡ ਬਾਘਾ, ਸੁੱਖਲੱਧੀ, ਤਰਖਾਣਵਾਲਾ ਆਦਿ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ...

ਪੂਰੀ ਖ਼ਬਰ »

66 ਬੋਤਲਾਂ ਠੇਕਾ ਸ਼ਰਾਬ ਸਮੇਤ ਪਤੀ ਕਾਬੂ-ਪਤਨੀ ਫ਼ਰਾਰ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਗੋਨਿਆਣਾ ਪੁਲਿਸ ਚੌਕੀ ਦੀ ਪੁਲਿਸ ਨੇ ਸਥਾਨਕ ਸ਼ਹਿਰ ਵਿਚੋਂ ਸ਼ਰਾਬ ਦੀ ਤਸਕਰੀ ਕਰਦੇ ਪਤੀ-ਪਤਨੀ ਵਿਚੋਂ ਪਤੀ ਨੂੰ ਸ਼ਰਾਬ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ, ਜਦੋਂਕਿ ਉਸ ਦੀ ਪਤਨੀ ਪੁਲਿਸ ਨੂੰ ਚੱਕਮਾ ਦੇ ਕੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦਾ ਜੱਦੀ ਨਗਰ ਚਾਉਕੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ

ਚਾਉਕੇ, 16 ਜੂਨ (ਮਨਜੀਤ ਸਿੰਘ ਘੜੈਲੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ: ਬਲਦੇਵ ਸਿੰਘ ਸਰਾਂ ਦਾ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਆਪਣੇ ਜੱਦੀ ਨਗਰ ਚਾਉਕੇ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਭਰਵਾਂ ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਕੈਂਪ ਲਗਾਇਆ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਪਿੰਡ ਦਲੇਲ ਸਿੰਘ ਵਾਲਾ ਵਿਖੇ 10 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦੇ ਨੌਜਵਾਨਾਂ ਸੁਖਵਿੰਦਰ ਸਿੰਘ ਤੇ ਮਨਦੀਪ ਸਿੰਘ ਨੇ ਬੱਚਿਆਂ ਨੂੰ ਨਿਤਨੇਮ, ਸੰਥਿਆ, ਗੁਰ ਇਤਿਹਾਸ ਤੇ ਰਹਿਤ ਮਰਿਆਦਾ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਬਰੇਟਾ, 16 ਜੂਨ (ਜੀਵਨ ਸ਼ਰਮਾ)-ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਪਿੰਡ ਮੰਡੇਰ, ਸਿਰਸੀਵਾਲਾ, ਗੋਬਿੰਦਪੁਰਾ, ਖੁਡਾਲ ਵਿਖੇ ਕਾਂਗਰਸੀ ਵਰਕਰਾਂ ਵਲੋ ਆਲ ਇੰਡੀਆ ਕਾਂਗਰਸ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ ਅਤੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਿੱਧ ਭੋਇ ਜੀ ਦਾ ਸਾਲਾਨਾ ਜੋੜ ਮੇਲੇ ਦਾ ਕਲੰਡਰ ਜਾਰੀ

ਝੁਨੀਰ, 16 ਜੂਨ (ਸੰਧੂ)- ਨੇੜਲੇ ਪਿੰਡ ਭੰਮੇ ਖੁਰਦ ਸ਼ਹੀਦ ਬਾਬਾ ਸਿੱਧ ਭੋਇ ਭਿਆਣਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲੇ ਦਾ ਕਲੰਡਰ ਸਮੂਹ ਕਮੇਟੀ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਪ੍ਰਧਾਨ ਮਹਿੰਦਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਭਲਾਈਕੇ, ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ 16 ਘੰਟੇ ਬਿਜਲੀ ਤੇ ਪੂਰਾ ਨਹਿਰੀ ਪਾਣੀ ਲੈਣ ਲਈ ਕੈਪਟਨ ਸਰਕਾਰ ਦੀ ਅਰਥੀ ਫੂਕੀ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਕਿਸਾਨਾਂ/ਔਰਤਾਂ ਨੇ ਸ਼ਹਿਰ ਦੇ ਵਿਚਕਾਰ ਕੈਪਟਨ ਸਰਕਾਰ ਦੀ ਅਰਥੀ ਫੂਕੀ | ਸਥਾਨਕ ਪਾਵਰਕਾਮ ਐਕਸੀਅਨ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਇਆ ਧਰਨਾ 6ਵੇਂ ਦਿਨ ਵਿਚ ...

ਪੂਰੀ ਖ਼ਬਰ »

ਪ੍ਰੋ: ਔਲਖ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਆਲੋਚਕਾਂ ਤੱਕ ਨੂੰ ਬਰਾਬਰ ਪ੍ਰਭਾਵਿਤ ਕਰਦੇ ਹਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੇ ਨਾਟਕਾਂ ਅਤੇ ਰੰਗਮੰਚ ਨੂੰ ਐਸੀ ਨਿਵੇਕਲੀ ਲੋਕ ਸ਼ੈਲੀ ਵਜੋਂ ਵਿਕਸਤ ਕੀਤਾ ਕਿ ਉਨ੍ਹਾਂ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਕਲਾ ਮਾਹਿਰਾਂ ਅਤੇ ਆਲੋਚਕਾਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ- ਮੰਜੂ ਬਾਂਸਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅੱਛੇ ਦਿਨਾਂ ਦੇ ਵਾਅਦੇ ਕਰ ਕੇ ਸੱਤਾ 'ਚ ਆਈ ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ¢ ਇਕੱਲਾ ਪੈਟਰੋਲ ਜਾਂ ਡੀਜ਼ਲ ਹੀ ਨਹੀਂ ਘਰ ਦਾ ਚੁੱਲ੍ਹਾ ਤਪਾਉਣ ਲਈ ਵਰਤਿਆ ਜਾਣ ਵਾਲਾ ਸਿਲੰਡਰ ...

ਪੂਰੀ ਖ਼ਬਰ »

ਪਿੰਡ ਝੱਬਰ 'ਚ 7 ਦਿਨਾ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

ਮਾਨਸਾ, 16 ਜੂਨ (ਫੱਤੇਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰਚਾਰ ਦੀ ਲੜੀ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਝੱਬਰ ਵਿਖੇ 7 ਦਿਨ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ...

ਪੂਰੀ ਖ਼ਬਰ »

ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਮੌਤ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਨੇੜਲੇ ਪਿੰਡ ਜਵਾਹਰਕੇ ਦੇ ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਅੱਜ ਸਵੇਰ ਵੇਲੇ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਕਿਸਾਨ ਸੁਖਚਰਨ ਸਿੰਘ (60) ਨੂੰ 15 ਦਿਨ ਪਹਿਲਾਂ ਆਵਾਰਾ ਹਲਕੇ ਕੁੱਤੇ ਨੇ ਵੱਢ ਲਿਆ ਸੀ | ਉਸ ਦਾ ਸਿਵਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗਾਂ

ਝੁਨੀਰ, 16 ਜੂਨ (ਨਿ. ਪ. ਪ.)-ਆਮ ਆਦਮੀ ਪਾਰਟੀ ਵਲੋਂ ਯੂਥ ਨੂੰ ਆਪਣੇ ਨਾਲ ਜੋੜਨ ਲਈ ਕਸਬਾ ਝੁਨੀਰ, ਰਾਏਪੁਰ, ਭੰਮੇ ਕਲਾਂ ਆਦਿ ਵਿਖੇ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਮਾਲਵਾ ਜੋਨ-1 ਦੇ ਪ੍ਰਧਾਨ ਸੁਖਰਾਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮੁਸਲਮਾਨ ਭਾਈਚਾਰੇ ਵਲੋਂ ਮਿਲਵਰਤਨ ਅਤੇ ਖ਼ੁਸ਼ੀਆਂ ਦਾ ਤਿਉਹਾਰ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ ਗਿਆ | ਜ਼ਿਲ੍ਹਾ ਮਾਨਸਾ ਈਦਗਾਹ ਵਿਖੇ ਨਮਾਜ਼ ਜ਼ਿਲ੍ਹਾ ਇਮਾਮ ਹਾਜੀ ਹਾਫਿਜ਼ ਉਮਰਦੀਨ ਦੀ ਰਹਿਨੁਮਾਈ ਹੇਠ ਅਦਾ ਕੀਤੀ ...

ਪੂਰੀ ਖ਼ਬਰ »

ਧਾਰਮਿਕ ਸਥਾਨ ਲਈ ਬੱਸ ਰਵਾਨਾ

ਬਰੇਟਾ, 16 ਜੂਨ (ਵਿ. ਪ੍ਰਤੀ.)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੰਗਤ ਨੂੰ ਮੁਫ਼ਤ ਬੱਸ ਸੇਵਾ ਦੇ ਕੇ ਦਰਸ਼ਨ ਕਰਵਾਏ ਜਾ ਰਹੇ ਹਨ | ਇਸ ਮੌਕੇ ਬੱਸ ਨੂੰ ਝੰਡੀ ਦਿੰਦਿਆਂ ਯੂਥ ਅਕਾਲੀ ਆਗੂ ਜਸਵੀਰ ਸਿੰਘ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਘਾਟ ਕਾਰਨ ਭਾਰੀ ਖ਼ਤਰੇ 'ਚ ਪੈ ਕੇ ਭਾਖੜਾ ਨਹਿਰ 'ਚੋਂ ਲੈਂਦੇ ਨੇ ਪੀਣ ਦਾ ਪਾਣੀ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਖ਼ਰਾਬ ਤੇ ਕੌੜਾ ਹੋਣ ਕਰ ਕੇ ਜਿੱਥੇ ਪੀਣ ਦੇ ਯੋਗ ਨਹੀਂ ਹੈ ਉੱਥੇ ਬਾਦਲ ਸਰਕਾਰ ਵੇਲੇ ਪਿੰਡਾਂ 'ਚ ਲਗਾਏ ਨੰਦੀਗ੍ਰਾਮ ਆਰ. ਓ. ਬੰਦ ਹੋ ਗਏ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਇਲਾਕੇ ਦੇ ਜਲ ਘਰ ਵੀ ਲੰਘੇ ...

ਪੂਰੀ ਖ਼ਬਰ »

ਬਸਪਾ ਵਲੋਂ ਮਾਨਸਾ ਜ਼ਿਲ੍ਹੇ ਵਿਚ ਅਹਿਮ ਨਿਯੁਕਤੀਆਂ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਬਹੁਜਨ ਸਮਾਜ ਪਾਰਟੀ ਨੇ ਮਾਨਸਾ ਜ਼ਿਲ੍ਹੇ ਵਿਚ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਹਨ | ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਫ਼ਰੀਦਕੋਟ ਜ਼ੋਨ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਸੀਨੀਅਰ ...

ਪੂਰੀ ਖ਼ਬਰ »

ਅਸਮਾਨ 'ਚੋਂ ਡਿੱਗ ਰਹੇ ਤਪਦੇ ਰੇਤ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਮਨੁੱਖਤਾ ਵਲੋਂ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਨੇ ਜਿੱਥੇ ਪੈਰ ਪੈਰ 'ਤੇ ਅਨੇਕਾਂ ਰੰਗ ਬਦਲਦਿਆਂ ਕਦੇ ਗਰਮੀ ਤੇ ਸਰਦੀ ਦੇ ਮੌਸਮਾਂ 'ਚ ਤਬਦੀਲੀ ਲਿਆਂਦੀ, ਦਰਖ਼ਤਾਂ ਦੀ ਕਟਾਈ ਕਾਰਨ ਤਾਜ਼ੀ ਤੇ ਸ਼ੁੱਧ ਹਵਾ (ਆਕਸੀਜਨ) ਦਾ ਖ਼ਾਤਮਾ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਬਲੈਕਮੇਲ ਕਰਨ ਵਾਲਾ ਦੋਸ਼ੀ ਕਾਬੂ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)-ਸਥਾਨਕ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਪਿਤਾ-ਪੁੱਤਰ ਨੂੰ ਧਮਕਾਉਣ ਵਾਲੇ ਇਕ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਸੀ.ਆਈ. ਏ. ਸਟਾਫ਼ ਬਠਿੰਡਾ ਨੇ ਹਿਰਾਸਤ ਵਿਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX