ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਲੁਧਿਆਣਾ

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰੂ ਘਰਾਂ 'ਚ ਸਮਾਗਮ

ਲੁਧਿਆਣਾ, 17 ਜੂਨ (ਪਰਮੇਸ਼ਰ ਸਿੰਘ)-ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਸਮਾਗਮ ਸ਼ਰਧਾ ਤੇ ਸਕਿਤਾਰ ਸਹਿਤ ਕਰਵਾਏ ਗਏ | ਦੇਰ ਰਾਤ ...

ਪੂਰੀ ਖ਼ਬਰ »

ਬਾਰਿਸ਼ ਨਾਲ ਸੜਕਾਂ 'ਤੇ ਥਾਂ-ਥਾਂ 'ਤੇ ਰੁਕਿਆ ਪਾਣੀ ਖੱਡਿਆਂ ਕਾਰਨ ਵੀ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਬੀਤੀ ਰਾਤ ਹੋਈ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਤੇ ਆਸਮਾਨ 'ਚ ਗਰਦ ਗੁਬਾਰ ਆਦਿ ਤੋਂ ਭਾਰੀ ਰਾਹਤ ਤਾਂ ਮਿਲੀ ਪਰ ਥਾਂ-ਥਾਂ 'ਤੇ ਬਾਰਿਸ਼ ਦਾ ਪਾਣੀ ਖੜਾ ਹੋਣ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਲਾਪਤਾ ਹੋਈ ਲੜਕੀ ਜੰਮੂ ਤੋਂ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਸ਼ਿਵਾਜੀ ਨਗਰ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਈ 10 ਸਾਲ ਦੀ ਲੜਕੀ ਨੂੰ ਪੁਲਿਸ ਨੇ ਜੰਮੂ ਤੋਂ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ਨੰਬਰ 3 ਦੇ ਐਸ.ਐਚ.ਓ. ਕਮਲਜੀਤ ਸਿੰਘ ਨੇ ...

ਪੂਰੀ ਖ਼ਬਰ »

2 ਘਰੇਲੂ ਨੌਕਰ ਮਾਲਕ ਦਾ ਲੱਖਾਂ ਦਾ ਸਾਮਾਨ ਲੈ ਕੇ ਫ਼ਰਾਰ

ਲੁਧਿਆਣਾ, 17 ਜੂਨ (ਆਹੂਜਾ)-ਸਥਾਨਕ ਜਮਾਲਪੁਰ ਕਾਲੋਨੀ ਤੋਂ ਘਰੇਲੂ ਮਾਲਕ ਦਾ ਲੱਖਾਂ ਰੁਪਏ ਦਾ ਸਾਮਾਨ ਲੈ ਕੇ ਫਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਜਮਾਲਪੁਰ ਕਾਲੋਨੀ ਦੇ ਰਹਿਣ ਵਾਲੇ ਰਮਨੀਕ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਆਪਣੇ ਪਰਿਵਾਰ ਨਾਲ ਮਨਾਲੀ ਘੁੰਮਣ ਗਏ ਹੋਏ ਸਨ | ਘਰ 'ਚ ਉਨ੍ਹਾਂ ਦੇ ਦੋ ਨੌਕਰ ਰਮੇਸ਼ ਬਹਾਦਰ ਤੇ ਰਾਜ ਬਹਾਦਰ ਦੋਵੇਂ ਨੇਪਾਲ ਮੌਜੂਦ ਸਨ | ਜਦੋਂ ਉਹ ਮਨਾਲੀ ਤੋਂ ਵਾਪਸ ਆਏ ਤਾਂ ਘਰ ਦੀਆਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ 'ਚ ਪਈ 1 ਲੱਖ ਦੀ ਨਕਦੀ, ਸੋਨੇ ਦੇ ਗਹਿਣੇ, ਤਿੰਨ ਘੜੀਆਂ ਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ | ਰਮਨੀਕ ਨੇ ਕੁਝ ਸਮਾਂ ਪਹਿਲਾਂ ਹੀ ਇਨ੍ਹਾਂ ਨੂੰ ਨੌਕਰੀ 'ਤੇ ਰੱਖਿਆ ਸੀ | ਪੁਲਿਸ ਜਾਂਚ ਕਰ ਰਹੀ ਹੈ | ਪਰ ਕਥਿਤ ਦੋਸ਼ੀ ਅਜੇ ਫ਼ਰਾਰ ਹਨ |


ਖ਼ਬਰ ਸ਼ੇਅਰ ਕਰੋ

'ਸੇਵ ਯੂਅਰ ਫ਼ੈਮਿਲੀ' ਟੀਮ ਲੁਧਿਆਣਾ ਵਲੋਂ ਲੜਾਈ ਝਗੜਿਆਂ ਦੀ ਬਜਾਇ ਪਰਿਵਾਰ ਨੂੰ ਜੋੜੀ ਰੱਖਣ ਦੀ ਅਪੀਲ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਪਤੀ-ਪਤਨੀ ਦੇ ਆਪਸੀ ਝਗੜਿਆਂ ਨੂੰ ਰੋਕਣ ਤੇ ਪਰਿਵਾਰਾਂ ਨੂੰ ਆਪਸ ਚ ਜੋੜੀ ਰੱਖਣ ਲਈ ਜਾਗਰੂਕਤਾ ਮੁਹਿੰਮ ਵਿੱਢਣ ਵਾਲੀ ਸਮਾਜਸੇਵੀ ਸੰਸਥਾ 'ਸੇਵ ਯੂਅਰ ਫ਼ੈਮਿਲੀ' ਵਲੋਂ ਅੱਜ ਮਾਡਲ ਟਾਊਨ ਮਾਰਕੀਟ ਵਿਖੇ ਹੱਥਾਂ 'ਚ ਤਖ਼ਤੀਆਂ ਫੜ੍ਹ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਨੇੜੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਰਮੇਸ਼ ਕੁਮਾਰ (40) ਵਜੋਂ ਕੀਤੀ ਗਈ ਹੈ | ਰਮੇਸ਼ ਕੁਮਾਰ ਪੈਦਲ ਸੜਕ 'ਤੇ ਜਾ ਰਿਹਾ ਸੀ ਕਿ ਤੇਜ ਰਫਤਾਰ ਦੇ ਵਾਹਨ ਨੇ ਉਸ ਨੂੰ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ ਦੋ 2 ਮੈਂਬਰ ਕਾਬੂ 2 ਮੋਟਰਸਾਈਕਲ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਚੌਕੀ ਜਗਤਪੁਰੀ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ਇੰਚਾਰਜ ਸ੍ਰੀ ਕਪਿਲ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਕਾਤਲਾਨਾ ਹਮਲੇ ਦੇ ਮਾਮਲੇ 'ਚ ਜ਼ਮਾਨਤ 'ਤੇ ਆਏ ਨੌਜਵਾਨ ਨੇ ਸਾਥੀ ਨਾਲ ਜੇਲ੍ਹ 'ਚ ਖਿੱਚੀ ਫੋਟੋ ਕੀਤੀ ਫੇਸਬੁੱਕ 'ਤੇ ਪੋਸਟ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਕਾਤਲਾਨਾ ਹਮਲੇ ਦੇ ਮਾਮਲੇ 'ਚ ਜਮਾਨਤ 'ਤੇ ਬਾਹਰ ਆਏ ਇਕ ਨੌਜਵਾਨ ਨੇ ਸਾਥੀ ਨਾਲ ਜੇਲ੍ਹ ਦੀ ਬੈਰਕ 'ਚ ਖਿੱਚੀ ਫੋਟੋ ਨੂੰ ਫੇਸਬੱੁਕ 'ਤੇ ਪੋਸਟ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਸਥਾਨਕ ਨਵਾਂ ਮੁਹੱਲਾ ਨੇੜੇ ਹੋਈ ਲੜਾਈ ਦੇ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ ਦਾ ਟਰਾਇਲ ਅੱਜ ਨਹੀਂ ਹੋ ਸਕਿਆ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀ ਲਾਈਫ ਲਾਈਨ ਦੇ ਤੌਰ 'ਤੇ ਜਾਣੇ ਜਾਂਦੇ ਗਿੱਲ ਚੌਕ ਫਲਾਈਓਵਰ ਜਿਸ ਦੀ ਮੁਰੰਮਤ ਦਾ ਕੰਮ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਚੱਲ ਰਿਹਾ ਹੈ ਅਤੇ ਅਧਿਕਾਰੀਆਂ ਵਲੋਂ ਇਹ ਕਿਹਾ ਗਿਆ ਸੀ ਕਿ ਮੁਰੰਮਤ ਦਾ ਕੰਮ ...

ਪੂਰੀ ਖ਼ਬਰ »

ਖੇੜੀ-ਝਮੇੜੀ ਸਕੂਲ 'ਚ ਕਲਾਤਮਕ ਵਰਕਸ਼ਾਪ ਲਗਾਈ

ਫੁੱਲਾਂਵਾਲ, 17 ਜੂਨ (ਹਰਮਨ ਰਾਏ)-ਛੁੱਟੀਆਂ ਨੂੰ ਸਾਰਥਿਕ ਬਨਾਉਣ ਤੇ ਕਿਰਿਆਤਮਕ ਬਣਾਉਣ ਲਈ ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਵਿਖੇ ਕਲਾਤਮਕ ਵਰਕਸ਼ਾਪ ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ | ਸਕੂਲ ਦੇ ਮੁੱਖ ਅਧਿਆਪਕਾ ਸਵਰਨਜੀਤ ਕੌਰ ਨੇ ਬੱਚਿਆਂ ਨੂੰ ਇਸ ਵਰਕਸ਼ਾਪ ...

ਪੂਰੀ ਖ਼ਬਰ »

ਸ੍ਰੀ ਰਘੁਨਾਥ ਹਸਪਤਾਲ ਵਿਖੇ ਸਥਾਪਨਾ ਦਿਵਸ 'ਤੇ ਲੱਗਾ ਮੁਫ਼ਤ ਮੈਗਾ ਮੈਡੀਕਲ ਕੈਂਪ

ਇਆਲੀ/ਥਰੀਕੇ , 17 ਜੂਨ (ਰਾਜ ਜੋਸ਼ੀ)-ਸਥਾਨਕ ਫਿਰੋਜ਼ਪੁਰ ਰੋਡ ਸਥਿਤ ਸ੍ਰੀ ਰਘੁਨਾਥ ਹਸਪਤਾਲ ਵਿਖੇ ਅੱਜ ਪ੍ਰਬੰਧਕੀ ਸੁਸਾਇਟੀ ਕਮੇਟੀ ਵਲੋਂ ਹਸਪਤਾਲ ਦੇ 39ਵੇਂ ਸਥਾਪਨਾ ਦਿਵਸ 'ਤੇ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ 300 ਲੋੜਵੰਦ ਮਰੀਜ਼ਾਂ ਦੀ ਮਾਹਿਰ ...

ਪੂਰੀ ਖ਼ਬਰ »

ਕੈਰੀਅਰ ਕੌਾਸਿਲੰਗ ਸੈਮੀਨਾਰ 'ਚ ਵਿਦਿਆਰਥੀਆਂ ਨੇ ਦਿਖਾਇਆ ਭਾਰੀ ਉਤਸ਼ਾਹ

ਲੁਧਿਆਣਾ, 17 ਜੂਨ (ਅ.ਬ)- ਜੈ ਮਾਂ ਗੁੜਗਾਵਾਂ ਵਾਲੀ ਸ਼ੀਤਲਾ ਮਾਤਾ ਸੇਵਾ ਸਮਿਤੀ ਲੁਧਿਆਣਾ ਅਤੇ ਬੀਇੰਗ ਜੀਨਗਰ ਟਰੱਸਟ ਦਿੱਲੀ ਵੱਲੋਂ ਮਿਲਕੇ ਸ਼ਿਵ ਸ਼ਕਤੀ ਮੰਦਿਰ ਕਿਦਵਈ ਨਗਰ ਲੁਧਿਆਣਾ ਵਿਖੇ ਕੈਰੀਅਰ ਕੌਾਸਿਲੰਗ ਸੈਮੀਨਾਰ ਅਤੇ ਯੂਥ ਡਿਵੈਲਪਮੈਂਟ ਸੈਮੀਨਾਰ ...

ਪੂਰੀ ਖ਼ਬਰ »

ਚਾਰ ਵ੍ਹਰੇ ਬਾਅਦ ਵੀ ਡੀਜੀਟਲ ਇੰਡੀਆ ਵਰਗੇ ਐਲਾਨ ਖੋਖਲੇ ਦਿਖਾਈ ਦੇ ਰਹੇ ਹਨ

ਢੰਡਾਰੀ ਕਲਾ, 17 ਜੂਨ (ਪਰਮਜੀਤ ਸਿੰਘ ਮਠਾੜੂ)- ਮੋਦੀ ਸਰਕਾਰ ਨੂੰ ਸਤਾ ਵਿਚ ਆਏ ਚਾਰ ਸਾਲ ਤੋਂ ਵੀ ਉੱਪਰ ਹੋ ਚੁੱਕੇ ਹਨ ¢ ਡਿਜੀਟਲ ਇੰਡੀਆ ਵਰਗੇ ਕਈ ਤਰਾਾ ਦੇ ਐਲਾਨਾ ਨਾਲ ਲੋਕਾਾ ਨੂੰ ਕੋਈ ਖ਼ਾਸ ਸੁਵਿਧਾ ਨਹੀਂ ਮਿਲ ਸਕੀ¢ ਨੋਟ ਬੰਦੀ, ਜੀ ਐੱਸ ਟੀ ਅਤੇ ਹੁਣ ਈ ਵੇ ਬਿਲਿੰਗ ...

ਪੂਰੀ ਖ਼ਬਰ »

ਕਾਂਗਰਸੀਆਂ ਦੀ ਆਪਸੀ ਖਹਿਬਾਜ਼ੀ ਦਾ ਆਮ ਲੋਕ ਹੋ ਰਹੇ ਨੇ ਸ਼ਿਕਾਰ:ਸੱਗੜ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀ ਟਿੰਗ ਅੱਜ ਪਾਰਟੀ ਦਫ਼ਤਰ ਵਿਖੇ ਕਾਰਜਕਾਰੀ ਪ੍ਰਧਾਨ ਸਤਪਾਲ ਸੱਗੜ ਦੀ ਅਗਵਾਈ 'ਚ ਹੋਈ, ਜਿਸ ਵਿਚ ਜਿੱਥੇ ਕਾਂਗਰਸ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਫੇਲ ਸਰਕਾਰ ਕਰਾਰ ਦਿੱਤੀ ...

ਪੂਰੀ ਖ਼ਬਰ »

ਧਰਤੀ ਦੀ ਮਰਿਯਾਦਾ ਸੰਭਾਲਣ ਲਈ ਕੋਮਲ ਕਲਾਵਾਂ ਤੇ ਜ਼ਿੰਦਗੀ ਦਾ ਸੁਮੇਲ ਜ਼ਰੂਰੀ-ਪ੍ਰੋ: ਭੱਠਲ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ ਨੇ ਇਸ਼ਮੀਤ ਸਿੰਘ ਮਿਊਜ਼ਕ ਇੰਸਟੀਚਿਊਟ ਵਿਖੇ ਵਿਸ਼ਵ ਬਾਬਲ ਦਿਵਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਧਰਤੀ ਦੀ ਮਰਿਯਾਦਾ ਸੰਭਾਲਣ ਲਈ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੇ ਅੱਧਾ ਦਰਜਨ ਤੋਂ ਜ਼ਿਆਦਾ ਬਣੇ ਵਿੰਗ ਲੋਕਾਂ ਲਈ ਹੋਣਗੇ ਸਹਾਇਕ-ਪਵਨ ਗੁਪਤਾ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)- ਸ਼ਿਵਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਸੂਫ਼ੀਆ ਚੌਕ ਦੇ ਨਜਦੀਕ ਇਕ ਨਿਜੀ ਹੋਟਲ ਵਿਚ ਹੋਈ, ਜਿਸ ਵਿਚ ਰਾਸ਼ਟਰੀ ਪ੍ਰਮੁੱਖ ਸ੍ਰੀ ਪਵਨ ਕੁਮਾਰ ਗੁਪਤਾ ਉਚੇਚੇ ਤੌਰ ਤੇ ਪਹੁੰਚੇ, ਜਦ ਕਿ ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਕੋਟਲੀ ਨੂੰ ਕੁੱਲ ਹਿੰਦ ਕਾਂਗਰਸ ਦਾ ਸਕੱਤਰ ਬਣਾਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ-ਕਾਂਗਰਸੀ ਆਗੂ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਸ਼ਹੀਦ ਬੇਅੰਤ ਸਿੰਘ ਦੇ ਪੋਤਰੇ ਤੇ ਖੰਨਾ ਵਿਧਾਨ ਸਭਾ ਕਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਕੁੱਲ ਹਿੰਦ ਕਾਂਗਰਸ ਦਾ ਸਕੱਤਰ ਤੇ ਇੰਚਾਰਜ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਵਿਧਾਇਕ ਵੈਦ ਸਮੇਤ ਕਾਂਗਰਸੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਧਰਨਾ

ਡੇਹਲੋਂ, 17 ਜੂਨ (ਅੰਮਿ੍ਤਪਾਲ ਸਿੰਘ ਕੈਲੇ/ ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਵਲੋਂ ਤੇਲ ਕੀਮਤਾਂ 'ਚ ਭਾਰੀ ਵਾਧੇ ...

ਪੂਰੀ ਖ਼ਬਰ »

ਹੁਣ ਚਾਕਲੇਟ ਵਾਂਗ 5-5 ਰੁਪਏ ਦੇ ਪਾਊਚ 'ਚ ਮਿਲੇਗਾ 6 ਵੱਖੋ-ਵੱਖ ਸਵਾਦਾਂ ਵਾਲਾ ਸ਼ਹਿਦ

ਲੁਧਿਆਣਾ, 17 ਜੂਨ (ਪਰਮੇਸ਼ਰ ਸਿੰਘ)-ਬੱਚਿਆਂ ਨੂੰ ਗੈਰ ਮਿਆਰੀ ਟੌਫ਼ੀਆਂ ਵਰਗੀਆਂ ਚੀਜਾਂ ਤੋਂ ਮੋੜ ਕੇ ਸਿਹਤ ਵਧਾਊ ਪੌਸ਼ਟਿਕ ਖੁਰਾਕ ਦੇਣ ਤੇ ਸਹਾਇਕ ਖੇਤੀ ਕਿੱਤਿਆਂ 'ਚ ਲੱਗੇ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨ ਲਈ ਪਿੰਡ ਬੜੂੰਦੀ ਦੇ ਕੰਵਰਦੀਪ ਸਿੰਘ ਨੇ ਨਵਾਂ ...

ਪੂਰੀ ਖ਼ਬਰ »

ਆਸ਼ੂ ਵਲੋਂ ਸਿੱਧੂ ਦੀ ਕਾਰਵਾਈ ਗੈਰ ਵਾਜਬ ਕਰਾਰ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਜੋ ਨਾਜਾਇਜ਼ ਉਸਾਰੀਆਂ 'ਤੇ ਹੋਰ ਕਮੀਆਂ ਦੇ ਚੱਲਦਿਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਾਰਵਾਈਆਂ ਨੂੰ ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ ...

ਪੂਰੀ ਖ਼ਬਰ »

ਬੁੱਢੇ ਨਾਲੇ ਨਾਲ ਹੋ ਰਹੀਆਂ ਬਿਮਾਰੀਆਂ ਿਖ਼ਲਾਫ਼ ਸ਼ਿਵ ਸੈਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਵਿੱਚੋਂ ਲੰਘਦੇ ਬੁੱਢੇ ਦਰਿਆ ਵਿਚਲੇ ਗੰਦੇ ਪਾਣੀ ਤੇ ਹੋਰ ਗੰਦਗੀ ਕਰਕੇ ਫ਼ੈਲ ਰਹੀਆਂ ਬਿਮਾਰੀਆਂ ਦੇ ਖਿਲਾਫ਼ ਅੱਜ ਸ਼ਿਵ ਸੈਨਾ ਪੰਜਾਬ ਵਲੋਂ ਲੁਧਿਆਣਾ ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ ਦੇ ਖਿਲਾਫ਼ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਦੀ ਮਿਲਾਵਟ ਜਾਂਚਣ ਲਈ ਸਰਕਾਰ ਨੇ ਤਰੀਕੇ ਦੱਸੇ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰੀ ਹਵਾ, ਸਾਫ਼ ਸੁਥਰਾ ਪਾਣੀ, ਸਾਫ਼ ਸੁਥਰਾ ਵਾਤਾਵਰਨ ਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ...

ਪੂਰੀ ਖ਼ਬਰ »

ਲੋਹਾ ਕਾਰੋਬਾਰੀ ਅਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਲੋਹਾ ਕਾਰੋਬਾਰੀ ਅਜੀਤ ਸਿੰਘ ਖੁਰਾਣਾ ਬੀਤੇ ਦਿਨੀਂ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ...

ਪੂਰੀ ਖ਼ਬਰ »

ਜਸਵੰਤ ਸਿੰਘ ਕੰਵਲ ਦਾ 100ਵਾਂ ਜਨਮ ਦਿਨ 27 ਨੂੰ ਢੁੱਡੀਕੇ ਵਿਚ ਮਨਾਇਆ ਜਾਵੇਗਾ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਸਰਬਾਂਗੀ ਲੇਖਕ ਤੇ ਪੰਜਾਬੀ ਨਾਵਲ ਦੀ ਦਸਤਾਰ ਸ: ਜਸਵੰਤ ਸਿੰਘ ਕੰਵਲ 27 ਜੂਨ 2018 ਨੂੰ 99 ਸਾਲ ਦੀ ਉਮਰ ਸੰਪੂਰਨ ਕਰ ਰਹੇ ਹਨ¢ ਉਨ੍ਹਾਂ ਦਾ 100ਵਾਂ ਜਨਮ ਦਿਨ ਪੰਜਾਬੀ ਪਾਠਕ ਲੇਖਕ ਮੰਚ ਢੁਡੀਕੇ ਦੀ ਅਗਵਾਈ 'ਚ ਸਮੂਹ ਸਾਹਿੱਤਕ ਸੰਸਥਾਵਾਂ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵੱਲੋਂ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਦੋ ਦਿਨਾ ਰਾਗ ਦਰਬਾਰ

ਲੁਧਿਆਣਾ, 17 ਜੂਨ (ਪਰਮੇਸ਼ਰ ਸਿੰਘ)- ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਦੇ ਅਸਥਾਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਪੁਰ ਵਾਸੀ ਸੰਤ ਬਾਬਾ ਸੁਚਾ ਸਿੰਘ ਬਾਨੀ ਜਵੱਦੀ ਟਕਸਾਲ ਦੀ ਯਾਦ ਵਿਚ ਮੌਜੂਦਾ ਮੁਖੀ ਸੰਤ ਬਾਬਾ ਅਮੀਰ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 17 ਜੂਨ (ਆਹੂਜਾ)-ਸਥਾਨਕ ਸੰਧੂ ਨਗਰ 'ਚ ਅੱਜ ਦਿਨ ਦਿਹਾੜੇ ਚੋਰ ਇਕ ਘਰ ਦੇ ਤਾਲੇ ਤੋੜ ਕੇ ਹਜਾਰਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਸਪਨਾ ਨਾਮੀ ਔਰਤ ਆਪਣੇ ਬੱਚਿਆਂ ਨਾਲ ਘਰ ਤੋਂ ਬਾਹਰ ਗਈ ਹੋਈ ਸੀ, ਜਦੋਂ ਦੇਰ ਸ਼ਾਮ ਵਾਪਸ ਆਈ ...

ਪੂਰੀ ਖ਼ਬਰ »

ਬੁਟੀਕ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਜੂਨ (ਆਹੂਜਾ)-ਸਥਾਨਕ ਸੈਕਟਰ 32 ਤੋਂ ਬੁਟੀਕ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਬੁਟੀਕ ਮਾਲਕਣ ਰਜਨੀ ਰਾਣੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦਾ ਹੈ ਤੇ ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »

ਐਚ. ਪੀ. ਪੈਟਰੋਲ ਪੰਪ ਡਾਬਾ ਰੋਡ ਤੋਂ ਪੈਟਰੋਲ ਪਾਉਣ 'ਤੇ ਹੋਇਆ ਹੰਗਾਮਾ

ਡਾਬਾ/ਲੁਹਾਰਾ, 17 ਜੂਨ (ਕੁਲਵੰਤ ਸਿੰਘ ਸੱਪਲ)-ਡਾਬਾ ਸਥਿਤ ਡਾਬਾ ਰੋਡ ਵਿਖੇ ਐਚ. ਪੀ. ਪੈਟਰੋਲ ਪੰਪ ਤੋਂ ਪੈਟਰੋਲ ਪਾਉਣ ਤੋਂ ਬਾਅਦ ਮੋਟਰਸਾਈਕਲ ਵਾਲਿਆਂ ਨੇ ਹੰਗਾਮਾ ਕਰ ਦਿੱਤਾ | ਜਾਣਕਾਰੀ ਅਨੁਸਾਰ ਇਕ ਨੌਜਵਾਨ ਨੇ ਐਚ. ਪੀ. ਪੈਟਰੋਲ ਪੰਪ ਤੋਂ ਪੈਟਰੋਲ ਮੋਟਰਸਾਈਕਲ 'ਚ ...

ਪੂਰੀ ਖ਼ਬਰ »

ਢਾਬੇ 'ਤੇ 2 ਗੁੱਟਾਂ ਵਿਚਾਲੇ ਹੋਈ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਸਥਿਤ ਬਿੰਦਰਾ ਢਾਬੇ 'ਤੇ ਦੋ ਗੱੁਟਾਂ ਵਿਚਾਲੇ ਹੋਈ ਲੜਾਈ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਲੜਾਈ ਦੌਰਾਨ ਢਾਬੇ ਦੀ ਭੰਨ ਤੋੜ ਵੀ ਕੀਤੀ ਗਈ | ਇਸ ਸਬੰਧੀ ਮਾਲਕ ਸਰਬਜੀਤ ਸਿੰਘ ਬਿੰਦਰਾ ਨੇ ਪੁਲਿਸ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਪੁਲਿਸ ਹਿਰਾਸਤ 'ਚੋਂ ਛੁਡਾਉਣ ਦੀ ਕੋਸ਼ਿਸ਼ ਕਰ ਰਹੇ 40 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਵਲੋਂ ਚੋਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਦੋ ਨੌਜਵਾਨਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਵਾਲੇ 40 ਵਿਅਕਤੀਆਂ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਅਤਿ ਹੀ ਜ਼ਰੂਰੀ-ਬੰਟੀ, ਜਸਪਾਲ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਸਮਾਜ 'ਚ ਫੈਲੀਆਂ ਵੱਖ-ਵੱਖ ਕਿਸਮ ਦੀਆਂ ਸਮਾਜਿਕ ਬੁਰਾਈਆਂ ਤੇ ਨਸ਼ਿਆਂ ਦੇ ਖਾਤਮੇ ਲਈ ਸਾਨੰੂ ਗੰਭੀਰਤਾ ਨਾਲ ਇਕ ਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ ਤਾਂ ਜੋ ਇਨ੍ਹਾਂ ਦਾ ਖਾਤਮਾ ਕਰਦੇ ਹੋਏ ਇਕ ਨਰੋਏ ਤੇ ਸਿਹਤਮੰਦ ਸਮਾਜ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਅਗਵਾ ਕੀਤੀ 8 ਸਾਲ ਦੀ ਲੜਕੀ ਪੁਲਿਸ ਵਲੋਂ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰਕੇ ਸੜਕ ਤੋਂ ਸ਼ੱਕੀ ਹਾਲਤ 'ਚ ਅਗਵਾ ਕੀਤੀ 8 ਸਾਲ ਦੀ ਲੜਕੀ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਬਸਤੀ ਜੋਧੇਵਾਲ ਦੇ ਐਸ.ਐਚ.ਓ. ਬੀਰਬਲ ਨੇ ਦੱਸਿਆ ਕਿ ਪਿੰਡ ਸੀਲੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX