ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  8 minutes ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  about 1 hour ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  about 1 hour ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 2 hours ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 2 hours ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  about 3 hours ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  about 3 hours ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  about 3 hours ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  about 4 hours ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  about 5 hours ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  about 5 hours ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਲੁਧਿਆਣਾ

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰੂ ਘਰਾਂ 'ਚ ਸਮਾਗਮ

ਲੁਧਿਆਣਾ, 17 ਜੂਨ (ਪਰਮੇਸ਼ਰ ਸਿੰਘ)-ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਸਮਾਗਮ ਸ਼ਰਧਾ ਤੇ ਸਕਿਤਾਰ ਸਹਿਤ ਕਰਵਾਏ ਗਏ | ਦੇਰ ਰਾਤ ਤੱਕ ਚੱਲੇ ਇਨ੍ਹਾਂ ਸਮਾਗਮਾਂ 'ਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਵੈਰਾਗਮਈ ਗੁਰਬਾਣੀ ਕੀਤਰਨ ਤੇ ਗੁਰਮਤਿ ਵਿਚਾਰਾਂ ਦੀ ਕਥਾ ਦਾ ਲਾਹਾ ਲਿਆ |
ਗੁਰਦੁਆਰਾ ਦੂਖ ਨਿਵਾਰਨ ਸਾਹਿਬ:
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਮਾਗਮ ਦੌਰਾਨ ਭਾਈ ਕਾਰਜ ਸਿੰਘ, ਭਾਈ ਜਸਪਿੰਦਰ ਸਿੰਘ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਨਵਨੀਤ ਸਿੰਘ ਚੰਡੀਗੜ੍ਹ, ਭਾਈ ਜਸਪਾਲ ਸਿੰਘ ਜਲੰਧਰ, ਬੀਬੀ ਜਸਵਿੰਦਰ ਕੌਰ, ਬੀਬੀ ਮਨਜਿੰਦਰ ਕੌਰ, ਮੀਰੀ ਪੀਰੀ ਜਥਾ ਯਮੁਨਾ ਨਗਰ ਆਦਿ ਦੇ ਰਾਗੀ-ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਸਿੱਖ ਇਤਹਾਸ ਦੀਆਂ ਕਥਾ ਵਿਚਾਰਾਂ ਨਾਲ਼ ਨਿਹਾਲ ਕੀਤਾ | ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਜਥਿਆਂ ਦਾ ਸਨਮਾਨ ਕੀਤਾ | ਇਸ ਮੌਕੇ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਕੰਵਲਪ੍ਰੀਤ ਸਿੰਘ, ਜਗਬੀਰ ਸਿੰਘ ਮੈਣੀ, ਜਤਿੰਦਰ ਸਿੰਘ ਰੌਬਿਨ, ਰਣਦੀਪ ਸਿੰਘ ਡਿੰਪਲ, ਅਮਰਜੀਤ ਸਿੰਘ ਹੈਪੀ, ਮਨਵਿੰਦਰ ਪਾਲ ਸਿੰਘ, ਰਜਿੰਦਰ ਪਾਲ ਸਿੰਘ ਟਿੰਕੂ, ਸਤਨਾਮ ਸਿੰਘ, ਹਰਦੀਪ ਸਿੰਘ ਅਤੇ ਬੀਬੀ ਰਜਿੰਦਰ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸਮਾਗਮ:
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਸਾਹਿਬ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੇ ਕੁਰਬਾਨੀ ਦੇ ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ | ਟਕਸਾਲ ਦੀ ਗੁਰਮਤਿ ਸੰਗੀਤ ਅਕਾਡਮੀ ਦੇ ਵਿਦਿਆਰਥੀਆਂ ਨੇ ਨਿਰਧਾਰਤ ਰਾਗਾਂ 'ਚ ਕੀਰਤਨ ਕੀਤਾ | ਉਪਰੰਤ ਢਾਡੀ ਚਰਨ ਸਿੰਘ ਭੌਰਾ ਦੇ ਜਥੇ ਨੇ ਗੁਰੂ ਸਾਹਿਬ ਜੀ ਦੇ ਇਤਹਾਸ ਨਾਲ ਜੋੜਿਆ |
ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸ:
ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਸਮਾਗਮ ਦੌਰਾਨ ਹਜ਼ੂਰੀ ਰਾਗੀ ਦਰਬਾਰ ਸਾਹਿਬ ਭਾਈ ਜਰਨੈਲ ਸਿੰਘ, ਭਾਈ ਸੁਖਵੰਤ ਸਿੰਘ, ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ, ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲ਼ੇ, ਭਾਈ ਹਰਜੀਤ ਸਿੰਘ, ਕਿਗਆਨੀ ਜਸਵਿੰਦਰ ਸਿੰਘ, ਪਾਈ ਜੋਧਵੀਰ ਸਿੰਘ, ਗਿਆਨੀ ਰਸ਼ਪਾਲ ਸਿੰਘ ਫਿਰੋਜ਼ਪੁਰ, ਭਾਈ ਸਤਿੰਦਰ ਪਾਲ ਸਿੰਘ ਜਗਾਧਰੀ ਅਤੇ ਹੋਰ ਰਾਗੀ ਜਥਿਆਂ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ | ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਗੁਰੂ ਸਾਹਿਬ ਨੇ ਲਾਸਾਨੀ ਕੁਰਬਾਨੀਆਂ ਅਤੇ ਸਮੇਂ ਦੀਆਂ ਜ਼ਾਬਰ ਹਕੂਮਤਾਂ ਨਾਲ਼ ਟੱਕਰ ਲੈ ਕੇ ਸਿੱਖੀ ਦੇ ਬੂਟੇ ਨੂੰ ਸਿੰਜਿਆ ਹੈ | ਹੁਣ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ ਕਿ ਆਉਣ ਵਾਲ਼ੀਆਂ ਪੀੜ੍ਹੀਆਂ ਨੂੰ ਗੁਰਮਤਿ ਵਿਚਾਰਧਾਰਾ ਦੇ ਲੜ ਲਾਉਣ ਦਾ ਵੱਧ ਤੋਂ ਵੱਧ ਯਤਨ ਕਰੀਏ | ਸਟੇਜ ਦੀ ਸੇਵਾ ਕਿ੍ਪਾਲ ਸਿੰਘ ਚੌਹਾਨ ਨੇ ਨਿਭਾਈ | ਇਸ ਮੌਕੇ ਇੰਦਰਜੀਤ ਸਿੰਘ ਮੱਕੜ, ਜਤਿੰਦਰ ਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ, ਏ. ਪੀ. ਸਿੰਘ ਅਰੋੜਾ, ਮਨਜੀਤ ਸਿੰਘ ਟੋਨੀ, ਅਮਰਜੀਤ ਸਿੰਘ ਨਨਕਾਣਾ ਸਾਹਿਬ, ਜਗਜੀਤ ਸਿੰਘ ਆਹੂਜਾ, ਮਹਿੰਦਰ ਸਿੰਘ ਪਿ੍ੰਸ, ਸੁਖਪ੍ਰੀਤ ਸਿੰਘ ਮਨੀ, ਮਨਮੋਹਨ ਸਿੰਘ ਵਾਲੀਆ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ:
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਏ ਸਮਾਗਮ ਦੌਰਾਨ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਜਰਨੈਲ ਸਿੰਘ ਸਿੰਘਪੁਰਾ ਅਤੇ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਅੰਮਿ੍ਤਪਾਲ ਸਿੰਘ ਲੁਧਿਆਣਾ, ਨਾਮ ਸਿਮਰਨ ਸੇਵਾ ਸੁਸਾਇਟੀ ਸਲੇਮ ਟਾਬਰੀ ਅਤੇ ਹੋਰ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਸਿੱਖ ਇਤਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਗੁਰਦੀਪ ਸਿੰਘ ਸ਼ੇਰਾ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ, ਤਰਨਜੀਤ ਸਿੰਘ ਦਸ਼ਮੇਸ਼, ਚਰਨਜੀਤ ਸਿੰਘ, ਖਜ਼ਾਨ ਸਿੰਘ, ਦਰਸ਼ਨ ਸਿੰਘ ਰਾਜੂ, ਹਰਵਿੰਦਰ ਸਿੰਘ ਹੈਪੀ ਕਾਲੜਾ, ਤੇਜਿੰਦਰਪਾਲ ਸਿੰਘ, ਅਮਨਪ੍ਰੀਤ ਸਿੰਘ, ਸੰਦੀਪ ਸਿੰਘ, ਗੁਰਮਿੰਦਰ ਸਿੰਘ ਬੱਤਰਾ, ਅਵਤਾਰ ਸਿੰਘ ਕਾਲੜਾ, ਚਰਨਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਦੁੱਗਰੀ:
ਗੁਰਦੁਆਰਾ ਦਮਦਮਾ ਸਾਹਿਬ ਪਾਤਸਾਹੀ ਪਹਿਲੀ ਤੇ ਛੇਵੀਂ ਪਿੰਡ ਦੁੱਗਰੀ ਵਿਖੇ ਆਸਾ ਦੀ ਵਾਰ ਗਿਆਨੀ ਮਨਪ੍ਰੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਕਰਮਜੀਤ ਸਿੰਘ, ਢਾਡੀ ਜਥਾ ਭਾਈ ਚਰਨ ਸਿੰਘ ਭੌਰਾ ਅਤੇ ਭਾਈ ਮਨਜੀਤ ਸਿੰਘ ਲੁਧਿਆਣਾ, ਗਿਆਨੀ ਜਸਵਿੰਦਰ ਸਿੰਘ ਆਦਿ ਨੇ ਗੁਰਬਾਣੀ ਕੀਰਤਨ ਤੇ ਗੁਰਮਤਿ ਕਥਾ ਤੋਂ ਇਲਾਵਾ ਆਈ ਸੰਗਤ ਨਾਲ਼ ਗੁਰੂ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ, ਸਮੇਂ ਦੇ ਹਾਲਾਤਾਂ ਅਤੇ ਸਿੱਖ ਇਤਹਾਸ ਬਾਰੇ ਵਿਚਾਰ ਸਾਂਝੇ ਕੀਤੇ | ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਦੁੱਗਰੀ ਨੇ ਆਈ ਸੰਗਤ ਦਾ ਧੰਨਵਾਦ ਕਰਦੇ ਹੋਏ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ | ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਗੱਤਕਾ ਅਖਾੜਾ ਵਲੋਂ ਗੱਤਕੇ ਦੇ ਜ਼ੌਹਰ ਵਿਖਾਏ ਗਏ | ਨਿਰਮਲ ਸਿੰਘ ਬਦੇਸ਼ਾ, ਸਮਸ਼ੇਰ ਸਿੰਘ ਬਦੇਸਾ, ਤਰਸੇਮ ਸਿੰਘ, ਜਗਦੇਵ ਸਿੰਘ ਦੇਵਗਨ, ਸਵਰਨ ਸਿੰਘ ਕੁੱਕੁੂ, ਇੰਜੀ: ਭਾਗ ਸਿੰਘ ਮੈਨੇਜਰ, ਰਣਜੀਤ ਸਿੰਘ ਰਾਣਾ, ਜਸਵੰਤ ਸਿੰਘ ਰਾਜੂ, ਭਗਵਾਨ ਸਿੰਘ ਗ੍ਰੰਥੀ, ਸਵਰਨ ਸਿੰਘ, ਮਾਸਟਰ ਗੁਰਮੇਲ ਸਿੰਘ, ਮਨਮੋਹਣ ਸਿੰਘ, ਹਰਭਜਨ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਸੰਗਤਾਂ ਹਾਜਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ:
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕਰਾਏ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ, ਭਾਈ ਜਗਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, (ਬਾਕੀ ਸਫਾ 9 'ਤੇ)
ਭਾਈ ਬਖਸ਼ੀਸ਼ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਸਮੇਤ ਹੋਰ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਸਿੱਖ ਇਤਹਾਸ ਬਾਰੇ ਗੁਰਮਤਿ ਵਿਚਾਰਾਂ ਨਾਲ਼ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਸੇਵਾਦਾਰ ਸਵਰਨ ਸਿੰਘ ਆਹੂਜਾ, ਜਨਰਲ ਸਕੱਤਰ ਮਨੋਰਥ ਸਿੰਘ ਸਭਰਵਾਲ, ਭਾਈ ਮਨਿੰਦਰ ਸਿੰਘ ਅਹੂਜਾ, ਅਮਰੀਕ ਸਿੰਘ ਸੱਚਰ, ਤਰਨਜੀਤ ਸਿੰਘ ਸੇਵਕ, ਜਗਜੀਤ ਸਿੰਘ, ਤਿ੍ਲੋਚਨ ਸਿੰਘ ਮਨੋਚਾ, ਪ੍ਰਤਾਪ ਸਿੰਘ ਅਤੇ ਹੋਰ ਇਲਾਕਾ ਵਾਸੀ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ:
ਗੁਰਦੁਵਾਰਾ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਵਿਚ ਇਸਤਰੀ ਸਤਿਸੰਗ ਸਭਾ ਅਤੇ ਗੁਰਦੁਆਰਾ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਰਾਗ ਅਧਾਰਿਤ ਕੀਰਤਨ ਕੀਤਾ¢ ਉਪਰੰਤ ਭਾਈ ਸੁਖਵੰਤ ਸਿੰਘ ਅਤੇ ਭਾਈ ਮਨਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਕੀਤਾ | ਸ਼ਾਮ ਨੂੰ ਵੀ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਕਾਰਜ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰ ਸਾਂਝੇ ਕੀਤੇ¢ ਕਮਲਜੀਤ ਸਿੰਘ ਕੜਵਲ, ਹਰਕਰਨ ਸਿੰਘ ਵੈਦ ਨੇ ਵੀ ਹਾਜ਼ਰੀ ਭਾਰੀ¢ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ¢ ਨਿਰਭੈ ਸਿੰਘ, ਸੁਖਦੇਵ ਸਿੰਘ ਪਨੇਸਰ, ਮੇਜਰ ਅਮਰ ਸਿੰਘ, ਵਸਾਖਾ ਸਿੰਘ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਕੁਲਵੰਤ ਸਿੰਘ, ਨਰਿੰਦਰ ਸਿੰਘ, ਅਵਨਿੰਦਰ ਸਿੰਘ ਮਾਨ, ਹਰਜੀਤ ਸਿੰਘ ਸੈਣੀ, ਸੁਖਦੇਵ ਸਿੰਘ ਮੈਨੇਜਰ ਆਦਿ ਸਮੇਤ ਵੱਡੀ ਗਿਣਤੀ ਸੰਗਤਾਂ ਹਾਜਰ ਸਨ |


ਖ਼ਬਰ ਸ਼ੇਅਰ ਕਰੋ

ਬਾਰਿਸ਼ ਨਾਲ ਸੜਕਾਂ 'ਤੇ ਥਾਂ-ਥਾਂ 'ਤੇ ਰੁਕਿਆ ਪਾਣੀ ਖੱਡਿਆਂ ਕਾਰਨ ਵੀ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਬੀਤੀ ਰਾਤ ਹੋਈ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਤੇ ਆਸਮਾਨ 'ਚ ਗਰਦ ਗੁਬਾਰ ਆਦਿ ਤੋਂ ਭਾਰੀ ਰਾਹਤ ਤਾਂ ਮਿਲੀ ਪਰ ਥਾਂ-ਥਾਂ 'ਤੇ ਬਾਰਿਸ਼ ਦਾ ਪਾਣੀ ਖੜਾ ਹੋਣ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਲਾਪਤਾ ਹੋਈ ਲੜਕੀ ਜੰਮੂ ਤੋਂ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਸ਼ਿਵਾਜੀ ਨਗਰ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਈ 10 ਸਾਲ ਦੀ ਲੜਕੀ ਨੂੰ ਪੁਲਿਸ ਨੇ ਜੰਮੂ ਤੋਂ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ਨੰਬਰ 3 ਦੇ ਐਸ.ਐਚ.ਓ. ਕਮਲਜੀਤ ਸਿੰਘ ਨੇ ...

ਪੂਰੀ ਖ਼ਬਰ »

2 ਘਰੇਲੂ ਨੌਕਰ ਮਾਲਕ ਦਾ ਲੱਖਾਂ ਦਾ ਸਾਮਾਨ ਲੈ ਕੇ ਫ਼ਰਾਰ

ਲੁਧਿਆਣਾ, 17 ਜੂਨ (ਆਹੂਜਾ)-ਸਥਾਨਕ ਜਮਾਲਪੁਰ ਕਾਲੋਨੀ ਤੋਂ ਘਰੇਲੂ ਮਾਲਕ ਦਾ ਲੱਖਾਂ ਰੁਪਏ ਦਾ ਸਾਮਾਨ ਲੈ ਕੇ ਫਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਜਮਾਲਪੁਰ ਕਾਲੋਨੀ ਦੇ ਰਹਿਣ ਵਾਲੇ ਰਮਨੀਕ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਆਪਣੇ ਪਰਿਵਾਰ ਨਾਲ ਮਨਾਲੀ ਘੁੰਮਣ ਗਏ ਹੋਏ ...

ਪੂਰੀ ਖ਼ਬਰ »

'ਸੇਵ ਯੂਅਰ ਫ਼ੈਮਿਲੀ' ਟੀਮ ਲੁਧਿਆਣਾ ਵਲੋਂ ਲੜਾਈ ਝਗੜਿਆਂ ਦੀ ਬਜਾਇ ਪਰਿਵਾਰ ਨੂੰ ਜੋੜੀ ਰੱਖਣ ਦੀ ਅਪੀਲ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਪਤੀ-ਪਤਨੀ ਦੇ ਆਪਸੀ ਝਗੜਿਆਂ ਨੂੰ ਰੋਕਣ ਤੇ ਪਰਿਵਾਰਾਂ ਨੂੰ ਆਪਸ ਚ ਜੋੜੀ ਰੱਖਣ ਲਈ ਜਾਗਰੂਕਤਾ ਮੁਹਿੰਮ ਵਿੱਢਣ ਵਾਲੀ ਸਮਾਜਸੇਵੀ ਸੰਸਥਾ 'ਸੇਵ ਯੂਅਰ ਫ਼ੈਮਿਲੀ' ਵਲੋਂ ਅੱਜ ਮਾਡਲ ਟਾਊਨ ਮਾਰਕੀਟ ਵਿਖੇ ਹੱਥਾਂ 'ਚ ਤਖ਼ਤੀਆਂ ਫੜ੍ਹ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਨੇੜੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਰਮੇਸ਼ ਕੁਮਾਰ (40) ਵਜੋਂ ਕੀਤੀ ਗਈ ਹੈ | ਰਮੇਸ਼ ਕੁਮਾਰ ਪੈਦਲ ਸੜਕ 'ਤੇ ਜਾ ਰਿਹਾ ਸੀ ਕਿ ਤੇਜ ਰਫਤਾਰ ਦੇ ਵਾਹਨ ਨੇ ਉਸ ਨੂੰ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ ਦੋ 2 ਮੈਂਬਰ ਕਾਬੂ 2 ਮੋਟਰਸਾਈਕਲ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਚੌਕੀ ਜਗਤਪੁਰੀ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ਇੰਚਾਰਜ ਸ੍ਰੀ ਕਪਿਲ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਕਾਤਲਾਨਾ ਹਮਲੇ ਦੇ ਮਾਮਲੇ 'ਚ ਜ਼ਮਾਨਤ 'ਤੇ ਆਏ ਨੌਜਵਾਨ ਨੇ ਸਾਥੀ ਨਾਲ ਜੇਲ੍ਹ 'ਚ ਖਿੱਚੀ ਫੋਟੋ ਕੀਤੀ ਫੇਸਬੁੱਕ 'ਤੇ ਪੋਸਟ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਕਾਤਲਾਨਾ ਹਮਲੇ ਦੇ ਮਾਮਲੇ 'ਚ ਜਮਾਨਤ 'ਤੇ ਬਾਹਰ ਆਏ ਇਕ ਨੌਜਵਾਨ ਨੇ ਸਾਥੀ ਨਾਲ ਜੇਲ੍ਹ ਦੀ ਬੈਰਕ 'ਚ ਖਿੱਚੀ ਫੋਟੋ ਨੂੰ ਫੇਸਬੱੁਕ 'ਤੇ ਪੋਸਟ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਸਥਾਨਕ ਨਵਾਂ ਮੁਹੱਲਾ ਨੇੜੇ ਹੋਈ ਲੜਾਈ ਦੇ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ ਦਾ ਟਰਾਇਲ ਅੱਜ ਨਹੀਂ ਹੋ ਸਕਿਆ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀ ਲਾਈਫ ਲਾਈਨ ਦੇ ਤੌਰ 'ਤੇ ਜਾਣੇ ਜਾਂਦੇ ਗਿੱਲ ਚੌਕ ਫਲਾਈਓਵਰ ਜਿਸ ਦੀ ਮੁਰੰਮਤ ਦਾ ਕੰਮ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਚੱਲ ਰਿਹਾ ਹੈ ਅਤੇ ਅਧਿਕਾਰੀਆਂ ਵਲੋਂ ਇਹ ਕਿਹਾ ਗਿਆ ਸੀ ਕਿ ਮੁਰੰਮਤ ਦਾ ਕੰਮ ...

ਪੂਰੀ ਖ਼ਬਰ »

ਖੇੜੀ-ਝਮੇੜੀ ਸਕੂਲ 'ਚ ਕਲਾਤਮਕ ਵਰਕਸ਼ਾਪ ਲਗਾਈ

ਫੁੱਲਾਂਵਾਲ, 17 ਜੂਨ (ਹਰਮਨ ਰਾਏ)-ਛੁੱਟੀਆਂ ਨੂੰ ਸਾਰਥਿਕ ਬਨਾਉਣ ਤੇ ਕਿਰਿਆਤਮਕ ਬਣਾਉਣ ਲਈ ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਵਿਖੇ ਕਲਾਤਮਕ ਵਰਕਸ਼ਾਪ ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ | ਸਕੂਲ ਦੇ ਮੁੱਖ ਅਧਿਆਪਕਾ ਸਵਰਨਜੀਤ ਕੌਰ ਨੇ ਬੱਚਿਆਂ ਨੂੰ ਇਸ ਵਰਕਸ਼ਾਪ ...

ਪੂਰੀ ਖ਼ਬਰ »

ਸ੍ਰੀ ਰਘੁਨਾਥ ਹਸਪਤਾਲ ਵਿਖੇ ਸਥਾਪਨਾ ਦਿਵਸ 'ਤੇ ਲੱਗਾ ਮੁਫ਼ਤ ਮੈਗਾ ਮੈਡੀਕਲ ਕੈਂਪ

ਇਆਲੀ/ਥਰੀਕੇ , 17 ਜੂਨ (ਰਾਜ ਜੋਸ਼ੀ)-ਸਥਾਨਕ ਫਿਰੋਜ਼ਪੁਰ ਰੋਡ ਸਥਿਤ ਸ੍ਰੀ ਰਘੁਨਾਥ ਹਸਪਤਾਲ ਵਿਖੇ ਅੱਜ ਪ੍ਰਬੰਧਕੀ ਸੁਸਾਇਟੀ ਕਮੇਟੀ ਵਲੋਂ ਹਸਪਤਾਲ ਦੇ 39ਵੇਂ ਸਥਾਪਨਾ ਦਿਵਸ 'ਤੇ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ 300 ਲੋੜਵੰਦ ਮਰੀਜ਼ਾਂ ਦੀ ਮਾਹਿਰ ...

ਪੂਰੀ ਖ਼ਬਰ »

ਕੈਰੀਅਰ ਕੌਾਸਿਲੰਗ ਸੈਮੀਨਾਰ 'ਚ ਵਿਦਿਆਰਥੀਆਂ ਨੇ ਦਿਖਾਇਆ ਭਾਰੀ ਉਤਸ਼ਾਹ

ਲੁਧਿਆਣਾ, 17 ਜੂਨ (ਅ.ਬ)- ਜੈ ਮਾਂ ਗੁੜਗਾਵਾਂ ਵਾਲੀ ਸ਼ੀਤਲਾ ਮਾਤਾ ਸੇਵਾ ਸਮਿਤੀ ਲੁਧਿਆਣਾ ਅਤੇ ਬੀਇੰਗ ਜੀਨਗਰ ਟਰੱਸਟ ਦਿੱਲੀ ਵੱਲੋਂ ਮਿਲਕੇ ਸ਼ਿਵ ਸ਼ਕਤੀ ਮੰਦਿਰ ਕਿਦਵਈ ਨਗਰ ਲੁਧਿਆਣਾ ਵਿਖੇ ਕੈਰੀਅਰ ਕੌਾਸਿਲੰਗ ਸੈਮੀਨਾਰ ਅਤੇ ਯੂਥ ਡਿਵੈਲਪਮੈਂਟ ਸੈਮੀਨਾਰ ...

ਪੂਰੀ ਖ਼ਬਰ »

ਚਾਰ ਵ੍ਹਰੇ ਬਾਅਦ ਵੀ ਡੀਜੀਟਲ ਇੰਡੀਆ ਵਰਗੇ ਐਲਾਨ ਖੋਖਲੇ ਦਿਖਾਈ ਦੇ ਰਹੇ ਹਨ

ਢੰਡਾਰੀ ਕਲਾ, 17 ਜੂਨ (ਪਰਮਜੀਤ ਸਿੰਘ ਮਠਾੜੂ)- ਮੋਦੀ ਸਰਕਾਰ ਨੂੰ ਸਤਾ ਵਿਚ ਆਏ ਚਾਰ ਸਾਲ ਤੋਂ ਵੀ ਉੱਪਰ ਹੋ ਚੁੱਕੇ ਹਨ ¢ ਡਿਜੀਟਲ ਇੰਡੀਆ ਵਰਗੇ ਕਈ ਤਰਾਾ ਦੇ ਐਲਾਨਾ ਨਾਲ ਲੋਕਾਾ ਨੂੰ ਕੋਈ ਖ਼ਾਸ ਸੁਵਿਧਾ ਨਹੀਂ ਮਿਲ ਸਕੀ¢ ਨੋਟ ਬੰਦੀ, ਜੀ ਐੱਸ ਟੀ ਅਤੇ ਹੁਣ ਈ ਵੇ ਬਿਲਿੰਗ ...

ਪੂਰੀ ਖ਼ਬਰ »

ਕਾਂਗਰਸੀਆਂ ਦੀ ਆਪਸੀ ਖਹਿਬਾਜ਼ੀ ਦਾ ਆਮ ਲੋਕ ਹੋ ਰਹੇ ਨੇ ਸ਼ਿਕਾਰ:ਸੱਗੜ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀ ਟਿੰਗ ਅੱਜ ਪਾਰਟੀ ਦਫ਼ਤਰ ਵਿਖੇ ਕਾਰਜਕਾਰੀ ਪ੍ਰਧਾਨ ਸਤਪਾਲ ਸੱਗੜ ਦੀ ਅਗਵਾਈ 'ਚ ਹੋਈ, ਜਿਸ ਵਿਚ ਜਿੱਥੇ ਕਾਂਗਰਸ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਫੇਲ ਸਰਕਾਰ ਕਰਾਰ ਦਿੱਤੀ ...

ਪੂਰੀ ਖ਼ਬਰ »

ਧਰਤੀ ਦੀ ਮਰਿਯਾਦਾ ਸੰਭਾਲਣ ਲਈ ਕੋਮਲ ਕਲਾਵਾਂ ਤੇ ਜ਼ਿੰਦਗੀ ਦਾ ਸੁਮੇਲ ਜ਼ਰੂਰੀ-ਪ੍ਰੋ: ਭੱਠਲ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ ਨੇ ਇਸ਼ਮੀਤ ਸਿੰਘ ਮਿਊਜ਼ਕ ਇੰਸਟੀਚਿਊਟ ਵਿਖੇ ਵਿਸ਼ਵ ਬਾਬਲ ਦਿਵਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਧਰਤੀ ਦੀ ਮਰਿਯਾਦਾ ਸੰਭਾਲਣ ਲਈ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੇ ਅੱਧਾ ਦਰਜਨ ਤੋਂ ਜ਼ਿਆਦਾ ਬਣੇ ਵਿੰਗ ਲੋਕਾਂ ਲਈ ਹੋਣਗੇ ਸਹਾਇਕ-ਪਵਨ ਗੁਪਤਾ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)- ਸ਼ਿਵਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਸੂਫ਼ੀਆ ਚੌਕ ਦੇ ਨਜਦੀਕ ਇਕ ਨਿਜੀ ਹੋਟਲ ਵਿਚ ਹੋਈ, ਜਿਸ ਵਿਚ ਰਾਸ਼ਟਰੀ ਪ੍ਰਮੁੱਖ ਸ੍ਰੀ ਪਵਨ ਕੁਮਾਰ ਗੁਪਤਾ ਉਚੇਚੇ ਤੌਰ ਤੇ ਪਹੁੰਚੇ, ਜਦ ਕਿ ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਕੋਟਲੀ ਨੂੰ ਕੁੱਲ ਹਿੰਦ ਕਾਂਗਰਸ ਦਾ ਸਕੱਤਰ ਬਣਾਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ-ਕਾਂਗਰਸੀ ਆਗੂ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਸ਼ਹੀਦ ਬੇਅੰਤ ਸਿੰਘ ਦੇ ਪੋਤਰੇ ਤੇ ਖੰਨਾ ਵਿਧਾਨ ਸਭਾ ਕਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਕੁੱਲ ਹਿੰਦ ਕਾਂਗਰਸ ਦਾ ਸਕੱਤਰ ਤੇ ਇੰਚਾਰਜ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਵਿਧਾਇਕ ਵੈਦ ਸਮੇਤ ਕਾਂਗਰਸੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਧਰਨਾ

ਡੇਹਲੋਂ, 17 ਜੂਨ (ਅੰਮਿ੍ਤਪਾਲ ਸਿੰਘ ਕੈਲੇ/ ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਵਲੋਂ ਤੇਲ ਕੀਮਤਾਂ 'ਚ ਭਾਰੀ ਵਾਧੇ ...

ਪੂਰੀ ਖ਼ਬਰ »

ਹੁਣ ਚਾਕਲੇਟ ਵਾਂਗ 5-5 ਰੁਪਏ ਦੇ ਪਾਊਚ 'ਚ ਮਿਲੇਗਾ 6 ਵੱਖੋ-ਵੱਖ ਸਵਾਦਾਂ ਵਾਲਾ ਸ਼ਹਿਦ

ਲੁਧਿਆਣਾ, 17 ਜੂਨ (ਪਰਮੇਸ਼ਰ ਸਿੰਘ)-ਬੱਚਿਆਂ ਨੂੰ ਗੈਰ ਮਿਆਰੀ ਟੌਫ਼ੀਆਂ ਵਰਗੀਆਂ ਚੀਜਾਂ ਤੋਂ ਮੋੜ ਕੇ ਸਿਹਤ ਵਧਾਊ ਪੌਸ਼ਟਿਕ ਖੁਰਾਕ ਦੇਣ ਤੇ ਸਹਾਇਕ ਖੇਤੀ ਕਿੱਤਿਆਂ 'ਚ ਲੱਗੇ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨ ਲਈ ਪਿੰਡ ਬੜੂੰਦੀ ਦੇ ਕੰਵਰਦੀਪ ਸਿੰਘ ਨੇ ਨਵਾਂ ...

ਪੂਰੀ ਖ਼ਬਰ »

ਆਸ਼ੂ ਵਲੋਂ ਸਿੱਧੂ ਦੀ ਕਾਰਵਾਈ ਗੈਰ ਵਾਜਬ ਕਰਾਰ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਜੋ ਨਾਜਾਇਜ਼ ਉਸਾਰੀਆਂ 'ਤੇ ਹੋਰ ਕਮੀਆਂ ਦੇ ਚੱਲਦਿਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਾਰਵਾਈਆਂ ਨੂੰ ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ ...

ਪੂਰੀ ਖ਼ਬਰ »

ਬੁੱਢੇ ਨਾਲੇ ਨਾਲ ਹੋ ਰਹੀਆਂ ਬਿਮਾਰੀਆਂ ਿਖ਼ਲਾਫ਼ ਸ਼ਿਵ ਸੈਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਵਿੱਚੋਂ ਲੰਘਦੇ ਬੁੱਢੇ ਦਰਿਆ ਵਿਚਲੇ ਗੰਦੇ ਪਾਣੀ ਤੇ ਹੋਰ ਗੰਦਗੀ ਕਰਕੇ ਫ਼ੈਲ ਰਹੀਆਂ ਬਿਮਾਰੀਆਂ ਦੇ ਖਿਲਾਫ਼ ਅੱਜ ਸ਼ਿਵ ਸੈਨਾ ਪੰਜਾਬ ਵਲੋਂ ਲੁਧਿਆਣਾ ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ ਦੇ ਖਿਲਾਫ਼ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਦੀ ਮਿਲਾਵਟ ਜਾਂਚਣ ਲਈ ਸਰਕਾਰ ਨੇ ਤਰੀਕੇ ਦੱਸੇ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰੀ ਹਵਾ, ਸਾਫ਼ ਸੁਥਰਾ ਪਾਣੀ, ਸਾਫ਼ ਸੁਥਰਾ ਵਾਤਾਵਰਨ ਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ...

ਪੂਰੀ ਖ਼ਬਰ »

ਲੋਹਾ ਕਾਰੋਬਾਰੀ ਅਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਲੋਹਾ ਕਾਰੋਬਾਰੀ ਅਜੀਤ ਸਿੰਘ ਖੁਰਾਣਾ ਬੀਤੇ ਦਿਨੀਂ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ...

ਪੂਰੀ ਖ਼ਬਰ »

ਜਸਵੰਤ ਸਿੰਘ ਕੰਵਲ ਦਾ 100ਵਾਂ ਜਨਮ ਦਿਨ 27 ਨੂੰ ਢੁੱਡੀਕੇ ਵਿਚ ਮਨਾਇਆ ਜਾਵੇਗਾ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਸਰਬਾਂਗੀ ਲੇਖਕ ਤੇ ਪੰਜਾਬੀ ਨਾਵਲ ਦੀ ਦਸਤਾਰ ਸ: ਜਸਵੰਤ ਸਿੰਘ ਕੰਵਲ 27 ਜੂਨ 2018 ਨੂੰ 99 ਸਾਲ ਦੀ ਉਮਰ ਸੰਪੂਰਨ ਕਰ ਰਹੇ ਹਨ¢ ਉਨ੍ਹਾਂ ਦਾ 100ਵਾਂ ਜਨਮ ਦਿਨ ਪੰਜਾਬੀ ਪਾਠਕ ਲੇਖਕ ਮੰਚ ਢੁਡੀਕੇ ਦੀ ਅਗਵਾਈ 'ਚ ਸਮੂਹ ਸਾਹਿੱਤਕ ਸੰਸਥਾਵਾਂ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵੱਲੋਂ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਦੋ ਦਿਨਾ ਰਾਗ ਦਰਬਾਰ

ਲੁਧਿਆਣਾ, 17 ਜੂਨ (ਪਰਮੇਸ਼ਰ ਸਿੰਘ)- ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਦੇ ਅਸਥਾਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਪੁਰ ਵਾਸੀ ਸੰਤ ਬਾਬਾ ਸੁਚਾ ਸਿੰਘ ਬਾਨੀ ਜਵੱਦੀ ਟਕਸਾਲ ਦੀ ਯਾਦ ਵਿਚ ਮੌਜੂਦਾ ਮੁਖੀ ਸੰਤ ਬਾਬਾ ਅਮੀਰ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 17 ਜੂਨ (ਆਹੂਜਾ)-ਸਥਾਨਕ ਸੰਧੂ ਨਗਰ 'ਚ ਅੱਜ ਦਿਨ ਦਿਹਾੜੇ ਚੋਰ ਇਕ ਘਰ ਦੇ ਤਾਲੇ ਤੋੜ ਕੇ ਹਜਾਰਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਸਪਨਾ ਨਾਮੀ ਔਰਤ ਆਪਣੇ ਬੱਚਿਆਂ ਨਾਲ ਘਰ ਤੋਂ ਬਾਹਰ ਗਈ ਹੋਈ ਸੀ, ਜਦੋਂ ਦੇਰ ਸ਼ਾਮ ਵਾਪਸ ਆਈ ...

ਪੂਰੀ ਖ਼ਬਰ »

ਬੁਟੀਕ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਜੂਨ (ਆਹੂਜਾ)-ਸਥਾਨਕ ਸੈਕਟਰ 32 ਤੋਂ ਬੁਟੀਕ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਬੁਟੀਕ ਮਾਲਕਣ ਰਜਨੀ ਰਾਣੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦਾ ਹੈ ਤੇ ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »

ਐਚ. ਪੀ. ਪੈਟਰੋਲ ਪੰਪ ਡਾਬਾ ਰੋਡ ਤੋਂ ਪੈਟਰੋਲ ਪਾਉਣ 'ਤੇ ਹੋਇਆ ਹੰਗਾਮਾ

ਡਾਬਾ/ਲੁਹਾਰਾ, 17 ਜੂਨ (ਕੁਲਵੰਤ ਸਿੰਘ ਸੱਪਲ)-ਡਾਬਾ ਸਥਿਤ ਡਾਬਾ ਰੋਡ ਵਿਖੇ ਐਚ. ਪੀ. ਪੈਟਰੋਲ ਪੰਪ ਤੋਂ ਪੈਟਰੋਲ ਪਾਉਣ ਤੋਂ ਬਾਅਦ ਮੋਟਰਸਾਈਕਲ ਵਾਲਿਆਂ ਨੇ ਹੰਗਾਮਾ ਕਰ ਦਿੱਤਾ | ਜਾਣਕਾਰੀ ਅਨੁਸਾਰ ਇਕ ਨੌਜਵਾਨ ਨੇ ਐਚ. ਪੀ. ਪੈਟਰੋਲ ਪੰਪ ਤੋਂ ਪੈਟਰੋਲ ਮੋਟਰਸਾਈਕਲ 'ਚ ...

ਪੂਰੀ ਖ਼ਬਰ »

ਢਾਬੇ 'ਤੇ 2 ਗੁੱਟਾਂ ਵਿਚਾਲੇ ਹੋਈ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਸਥਿਤ ਬਿੰਦਰਾ ਢਾਬੇ 'ਤੇ ਦੋ ਗੱੁਟਾਂ ਵਿਚਾਲੇ ਹੋਈ ਲੜਾਈ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਲੜਾਈ ਦੌਰਾਨ ਢਾਬੇ ਦੀ ਭੰਨ ਤੋੜ ਵੀ ਕੀਤੀ ਗਈ | ਇਸ ਸਬੰਧੀ ਮਾਲਕ ਸਰਬਜੀਤ ਸਿੰਘ ਬਿੰਦਰਾ ਨੇ ਪੁਲਿਸ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਪੁਲਿਸ ਹਿਰਾਸਤ 'ਚੋਂ ਛੁਡਾਉਣ ਦੀ ਕੋਸ਼ਿਸ਼ ਕਰ ਰਹੇ 40 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਵਲੋਂ ਚੋਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਦੋ ਨੌਜਵਾਨਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਵਾਲੇ 40 ਵਿਅਕਤੀਆਂ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਅਤਿ ਹੀ ਜ਼ਰੂਰੀ-ਬੰਟੀ, ਜਸਪਾਲ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਸਮਾਜ 'ਚ ਫੈਲੀਆਂ ਵੱਖ-ਵੱਖ ਕਿਸਮ ਦੀਆਂ ਸਮਾਜਿਕ ਬੁਰਾਈਆਂ ਤੇ ਨਸ਼ਿਆਂ ਦੇ ਖਾਤਮੇ ਲਈ ਸਾਨੰੂ ਗੰਭੀਰਤਾ ਨਾਲ ਇਕ ਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ ਤਾਂ ਜੋ ਇਨ੍ਹਾਂ ਦਾ ਖਾਤਮਾ ਕਰਦੇ ਹੋਏ ਇਕ ਨਰੋਏ ਤੇ ਸਿਹਤਮੰਦ ਸਮਾਜ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਅਗਵਾ ਕੀਤੀ 8 ਸਾਲ ਦੀ ਲੜਕੀ ਪੁਲਿਸ ਵਲੋਂ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰਕੇ ਸੜਕ ਤੋਂ ਸ਼ੱਕੀ ਹਾਲਤ 'ਚ ਅਗਵਾ ਕੀਤੀ 8 ਸਾਲ ਦੀ ਲੜਕੀ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਬਸਤੀ ਜੋਧੇਵਾਲ ਦੇ ਐਸ.ਐਚ.ਓ. ਬੀਰਬਲ ਨੇ ਦੱਸਿਆ ਕਿ ਪਿੰਡ ਸੀਲੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX