ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਰੂਪਨਗਰ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਰੂਪਨਗਰ, 17 ਜੂਨ (ਮਨਜਿੰਦਰ ਸਿੰਘ ਚੱਕਲ)-ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਰੂਪਨਗਰ ਦੇ ਵੱਖ-ਵੱਖ ਗੁਰਦੁਆਰਿਆਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ |
ਗੁ: ਟਿੱਬੀ ਸਾਹਿਬ ਪਾਠਸ਼ਾਲਾ ਵਿਖੇ
ਗੁ: ਟਿੱਬੀ ਸਾਹਿਬ ਸ੍ਰੀ ਕਲਗ਼ੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਕਥਾਵਾਚਕ ਗਿ: ਜੋਗਿੰਦਰ ਸਿੰਘ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ 'ਤੇ ਚਾਨਣਾ ਪਾਇਆ ਅਤੇ ਭਾਈ ਪ੍ਰਦੀਪ ਸਿੰਘ ਰਾਗੀ ਅਤੇ ਭਾਈ ਗੁਰਪ੍ਰੀਤ ਸਿੰਘ ਨੇ ਕੀਰਤਨ ਕੀਤਾ | ਇਸ ਮੌਕੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਸਮਾਜ ਸੇਵੀ ਡਾ: ਆਰ.ਐਸ. ਪਰਮਾਰ ਨੇ ਗੁਰੂ ਅਰਜਨ ਦੇਵ ਜੀ ਸ਼ਹਾਦਤ 'ਤੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਰਮਜੀਤ ਸਿੰਘ ਮੱਕੜ, ਇੰਦਰਪਾਲ ਸਿੰਘ ਚੱਢਾ, ਮਿੱਠੂ, ਵੇਦ ਪ੍ਰਕਾਸ਼, ਮਨਜਿੰਦਰ ਸਿੰਘ ਧਨੋਆ, ਕਰਨੈਲ ਸਿੰਘ ਤੰਬੜ, ਯੂਥ ਅਕਾਲੀ ਦਲ ਆਰ.ਪੀ. ਸ਼ੈਲੀ, ਗਿੰਨੀ ਜੌਲੀ, ਗੁਰਮੁਖ ਸਿੰਘ ਸੈਣੀ, ਸੰਤੋਖ ਸਿੰਘ ਵਾਲੀਆ, ਕੁਲਵੰਤ ਸਿੰਘ, ਤੇਜਪਾਲ ਸਿੰਘ, ਆਰ.ਐਨ. ਮੋਦਗਿਲ, ਮਹਿੰਦਰ ਸਿੰਘ ਓਬਰਾਏ, ਡਾ: ਤਜਿੰਦਰ ਓਬਰਾਏ, ਬਾਵਾ ਸਿੰਘ, ਸਿੱਕਾ ਸਾਹਿਬ ਆਦਿ ਮੌਜੂਦ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ:
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਗੁਰਸੇਵਕ ਸਿੰਘ, ਰਾਗੀ ਸੁਖਜਿੰਦਰ ਸਿੰਘ, ਦਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਿਆ ਗਿਆ | ਕਥਾਵਾਚਕ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਦੱਸਿਆ ਗਿਆ | ਇਸ ਮੌਕੇ ਇਸਤਰੀ ਸਤਸੰਗ ਸਭਾ ਵਲੋਂ ਮਿੱਠੇ ਜਲ ਅਤੇ ਲੰਗਰ ਦੀ ਸੇਵਾ ਕੀਤੀ ਗਈ | ਗੁ: ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਸਤਿਆਲ, ਭਾਈ ਚਰਨ ਸਿੰਘ ਭਾਟੀਆ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਸਮਾਗਮ ਦੌਰਾਨ ਭਾਈ ਮੰਝ ਸੇਵਾ ਦਲ ਵਲੋਂ ਜੋੜਿਆਂ ਦੀ ਸੇਵਾ ਕੀਤੀ ਗਈ | ਇਸ ਮੌਕੇ ਨਗਰ ਕੌਾਸਲ ਦੇ ਪ੍ਰਧਾਨ ਪਰਮਜੀਤ ਸਿੰਘ ਮਾਕੜ, ਹਰਜੀਤ ਸਿੰਘ ਢੀਂਗਰਾ, ਤੀਰਥ ਸਿੰਘ, ਅਮਰਜੀਤ ਸਿੰਘ ਨਾਰਗ, ਇੰਦਰਜੀਤ ਸਿੰਘ, ਹਰਜੀਤ ਸਿੰਘ ਸੇਠੀ, ਕੁਲਦੀਪ ਸਿੰਘ, ਗਜਿੰਦਰ ਪਾਲ ਸਿੰਘ, ਬਲਵੰਤ ਸਿੰਘ, ਦਵਿੰਦਰ ਸਿੰਘ ਭਲਿਆਣ, ਸ੍ਰੀਮਤੀ ਅਮਰਜੀਤ ਕੌਰ ਆਦਿ ਹਾਜ਼ਰ ਸਨ |
ਗੁ: ਸ੍ਰੀ ਭੱਠਾ ਸਾਹਿਬ ਪਾਤਸ਼ਾਹੀ 10ਵੀਂ ਵਿਖੇ:
ਰੂਪਨਗਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ (ਪਾਤਸ਼ਾਹੀ ਦਸਵੀਂ) ਕੋਟਲਾ ਨਿਹੰਗ ਵਿਖੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ | ਹਜ਼ੂਰੀ ਰਾਗੀ ਸੁਖਜਿੰਦਰ ਸਿੰਘ ਸਮੇਤ ਢਾਡੀ ਜਥਿਆਂ ਨੇ ਕੀਰਤਨ ਅਤੇ ਢਾਡੀ ਵਾਰਾਂ ਗਾਇਣ ਕੀਤੀਆਂ | ਭਾਈ ਪਵਿੱਤਰ ਸਿੰਘ ਕਥਾਵਾਚਕ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਇਸ ਮੌਕੇ ਗੁ: ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਪਲਵਿੰਦਰ ਸਿੰਘ ਮੀਤ ਮੈਨੇਜਰ, ਸਰਦੂਲ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਭਾਈ ਪ੍ਰੇਮ ਸਿੰਘ, ਭਾਈ ਬਲਜੀਤ ਸਿੰਘ, ਭਾਈ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
ਗੁਰੂ ਸਾਹਿਬਾਨ ਦੇ ਪੂਰਨਿਆਂ 'ਤੇ ਚੱਲਣ ਦੀ ਲੋੜ: ਗਿਆਨੀ ਫੂਲਾ ਸਿੰਘ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਦਿਸ਼ਾ ਨਿਰਦੇਸ਼ ਹੇਠ ਚੱਲ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਦਾ 19ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਵਿਖੇ ਹੋਇਆ | ਸਮਾਗਮ ਦੀ ਅਰੰਭਤਾ ਸਮੇਂ ਭਾਈ ਨਿਰਮਲ ਸਿੰਘ ਨੇ ਕੀਰਤਨ ਕੀਤਾ | ਭਾਈ ਗੁਰਪਿਆਰ ਸਿੰਘ ਜੋਹਰ ਢਾਡੀ ਜਥਾ ਅਤੇ ਭਾਈ ਸਿਕੰਦਰ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਮਹਾਨ ਦੇਣ ਬਾਰੇ ਗੁਰ-ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਪੂਰਨਿਆਂ 'ਤੇ ਚੱਲਣ ਦੀ ਲੋੜ ਹੈ | ਅੱਜ ਦੇ ਸਮੇਂ ਦੀ ਵੱਡੀ ਜ਼ਰੂਰਤ ਗੁਰਬਾਣੀ ਦਾ ਸਤਿਕਾਰ ਤੇ ਵਿਚਾਰ ਦੀ ਹੈ | ਵਧੀਕ ਸਕੱਤਰ ਡਾ: ਪਰਮਜੀਤ ਸਿੰਘ ਸਰੋਆ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅੱਜ ਤਖ਼ਤ ਸ੍ਰੀ ਕੇਸਗੜ• ਸਾਹਿਬ ਵਿਖੇ ਹੋਏ ਅੰਮਿ੍ਤ ਸੰਚਾਰ ਮੌਕੇ 80 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਕਥਾ ਵਿਚਾਰ ਤੋਂ ਬਾਅਦ ਪ੍ਰਚਾਰਕ ਅਮਰਜੀਤ ਸਿੰਘ ਜੰਡੀ ਦਾ ਸਨਮਾਨ ਵੀ ਕੀਤਾ ਗਿਆ | ਸਮਾਗਮ ਮੌਕੇ ਮੈਨੇਜਰ ਜਸਬੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਮੋਹਣ ਸਿੰਘ ਢਾਏ ਅਕਾਲੀ ਆਗੂ, ਹਰਦੇਵ ਸਿੰਘ ਸੂਚਨਾ ਅਫ਼ਸਰ, ਸੁਰਜੀਤ ਸਿੰਘ ਗਾਈਡ, ਸੁਖਵਿੰਦਰ ਸਿੰਘ ਕੁਰੂਕਸ਼ੇਤਰ, ਦਲਜੀਤ ਸਿੰਘ, ਮਾ: ਹਰਜੀਤ ਸਿੰਘ ਅਚਿੰਤ ਆਦਿ ਹਾਜ਼ਰ ਸਨ |
ਪਿੰਡ ਭੈਣੀ ਵਿਖੇ ਸ਼ਹੀਦੀ ਪੁਰਬ ਮਨਾਇਆ
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਪਿੰਡ ਭੈਣੀ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸਰਪੰਚ ਰਣਜੀਤ ਸਿੰਘ ਭੈਣੀ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਐਸ. ਜੀ. ਪੀ. ਸੀ. ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਢਾਡੀ ਜਥਾ ਮਨਜੀਤ ਸਿੰਘ ਅਬਿਆਣਾ ਤੇ ਸਾਥੀਆਂ ਨੇ ਵਾਰਾਂ ਗਾਇਣ ਕੀਤੀਆਂ | ਇਸ ਮੌਕੇ ਧਾਰਮਿਕ ਦੀਵਾਨ ਵਿਚ ਸੰਤ ਬਾਬਾ ਲਾਭ ਸਿੰਘ ਕਾਰ ਸੇਵਾ ਕਿਲ੍ਹ•ਾ ਅਨੰਦਗੜ•੍ਹ ਸਾਹਿਬ ਨੇ ਵੀ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਭਜਨ ਸਿੰਘ, ਕਸ਼ਮੀਰ ਸਿੰਘ ਖ਼ਜ਼ਾਨਚੀ, ਮਾ: ਮੋਹਣ ਸਿੰਘ, ਤਾਰਾ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਸੁਰਜੀਤ ਸਿੰਘ, ਭਾਗ ਸਿੰਘ, ਗੁਰਬਖ਼ਸ਼ ਸਿੰਘ, ਮਾ: ਜਗਦੀਸ਼ ਸਿੰਘ, ਜਸਵੰਤ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਗੁ: ਸੀਸ ਗੰਜ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਸ੍ਰੀ ਅਨੰਦਪੁਰ ਸਾਹਿਬ, (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਅੱਜ ਗੁ: ਸ਼ੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ | ਪਾਠ ਦੇ ਭੋਗ ਸਮੇਂ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ | ਉਪਰੰਤ ਭਾਈ ਪ੍ਰਤਾਪ ਸਿੰਘ ਨੇ ਕੀਰਤਨ ਕੀਤਾ | ਸਿੱਖ ਚਿੰਤਕ ਅਤੇ ਵਿਦਵਾਨ ਪਿ੍ੰ: ਸੁਰਿੰਦਰ ਸਿੰਘ ਅਤੇ ਜਥੇਦਾਰ ਸੰਤੋਖ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ | ਇਸ ਮੌਕੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਜਸਵੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ, ਸੁਰਜੀਤ ਸਿੰਘ ਫ਼ੌਜੀ, ਮਨਜਿੰਦਰ ਸਿੰਘ ਬਰਾੜ, ਮੋਹਣ ਸਿੰਘ ਢਾਹੇ, ਮਾਤਾ ਗੁਰਚਰਨ ਕੌਰ, ਦਵਿੰਦਰ ਸਿੰਘ ਸਾਬਕਾ ਚੀਫ਼, ਭੁਪਿੰਦਰ ਸਿੰਘ ਆਰ.ਕੇ., ਲਵਪ੍ਰੀਤ ਸਿੰਘ ਪ੍ਰਚਾਰਕ, ਮਾਸਟਰ ਹਰਜੀਤ ਸਿੰਘ ਅਚਿੰਤ, ਹਰਦੇਵ ਸਿੰਘ ਦੇਬੀ ਸੀਨੀਅਰ ਅਕਾਲੀ ਆਗੂ, ਜੋਗਿੰਦਰ ਸਿੰਘ, ਮਿਹਰ ਸਿੰਘ ਆਦਿ ਹਾਜ਼ਰ ਸਨ |
ਸ਼ਹੀਦੀ ਦਿਹਾੜਾ ਮੋਰਿੰਡਾ ਸ਼ਹਿਰ 'ਚ ਸ਼ਰਧਾਪੂਰਵਕ ਮਨਾਇਆ
ਮੋਰਿੰਡਾ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੋਰਿੰਡਾ ਸ਼ਹਿਰ ਵਿਚ ਸ਼ਰਧਾਪੂਰਵਕ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਪਾਠ ਦੇ ਭੋਗ ਉਪਰੰਤ ਭਾਈ ਕੁਲਵੰਤ ਸਿੰਘ,
ਕਥਾ ਵਾਚਕ ਰਵਿੰਦਰ ਸਿੰਘ ਰੁੜਕੀ ਅਤੇ ਬਲਵੰਤ ਸਿੰਘ ਸਫਰੀ ਖਮਾਣੋਂ ਵਾਲਿਆਂ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਵੜੈਚ, ਮੀਤ ਪ੍ਰਧਾਨ ਹਰਪਾਲ ਸਿੰਘ ਦਾਤਾਰਪੁਰ, ਬਲਬੀਰ ਸਿੰਘ ਗਿੱਲ, ਹੈੱਡ ਗ੍ਰੰਥੀ ਗਿਆਨੀ ਸੰਤ ਸਿੰਘ, ਮੈਨੇਜਰ ਦਲਬੀਰ ਸਿੰਘ ਆਦਿ ਹਾਜ਼ਰ ਸਨ | ਇਸੇ ਤਰ੍ਹ•ਾਂ ਗੁਰਦੁਆਰਾ ਚਰਨ ਕੰਵਲ ਸਾਹਿਬ ਵਾਰਡ ਨੰਬਰ 4 ਮੋਰਿੰਡਾ ਵਿਖੇ ਵੀ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਮਾਤਮਾ ਸਿੰਘ, ਮਨਦੀਪ ਸਿੰਘ ਢੀਂਡਸਾ, ਮਦਨ ਸਿੰਘ, ਕੈਪ. ਸੁਰਿੰਦਰਪਾਲ ਸਿੰਘ, ਮਨੀ ਢੀਂਡਸਾ, ਪਿ੍ੰਸੀਪਲ ਬਲਬੀਰ ਸਿੰਘ, ਅਮਰਜੀਤ ਸਿੰਘ, ਗਿਆਨੀ ਸ਼ਰਨਪਾਲ ਸਿੰਘ, ਗੁਲਜ਼ਾਰ ਸਿੰਘ, ਡਾ. ਜੋਗਾ ਸਿੰਘ, ਪਰਮ ਸਿੰਘ ਠੇਕੇਦਾਰ, ਪਿੱਲਾ ਸਿੰਘ, ਭਾਗ ਸਿੰਘ ਡੂਮਛੇੜੀ ਆਦਿ ਹਾਜ਼ਰ ਸਨ |
ਗੁੁਰਦੁਆਰਾ ਬਾਣਗੜ• ਸਾਹਿਬ ਵਿਖੇ ਸਮਾਗਮ
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)-ਪਿੰਡ ਸਿੰਬਲ ਮਾਜਰਾ ਦੇ ਇਤਿਹਾਸਕ ਗੁਰਦੁਆਰਾ ਬਾਣਗੜ• ਸਾਹਿਬ ਵਿਖੇ ਬੀਤੇ 41 ਦਿਨਾਂ ਤੋਂ ਚੱਲ ਰਹੀ ਪਾਠਾਂ ਦੀ ਲੜੀ ਦੇ ਭੋਗ ਅੱਜ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਏ ਗਏ | ਸਮਾਪਤੀ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਦੇ ਕਥਾਵਾਚਕ ਬਾਬਾ ਗੁਰਬੰਤ ਸਿੰਘ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹ•ਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਵਿਸਥਾਰਪੂਰਵਕ ਦੱਸਿਆ | ਧਾਰਮਿਕ ਸਮਾਗਮ ਦੌਰਾਨ ਸਰਪੰਚ ਵਿਜੇ ਕੁਮਾਰ ਸ਼ਰਮਾ, ਮਾ. ਸਰਵਣ ਸਿੰਘ ਭੱਠਲ, ਮਾ. ਗੁਰਨੈਬ ਸਿੰਘ, ਮਲਕੀਤ ਸਿੰਘ ਭੱਠਲ, ਅਮਰਜੀਤ ਕੌਰ ਭੱਠਲ ਪੰਚ, ਅਮਰੀਕ ਸਿੰਘ, ਅਮਰ ਸਿੰਘ, ਹਰਜਾਪ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਸ਼ਮਸ਼ੇਰ ਸਿੰਘ ਭੱਠਲ, ਗੁਰਦੀਪ ਸਿੰਘ, ਅਮਰ ਭੱਠਲ, ਪਲਵਿੰਦਰ ਸਿੰਘ ਪੰਚ, ਲਖਵਿੰਦਰ ਕੌਰ ਆਦਿ ਮੌਜੂਦ ਸਨ |
ਮੋਰਿੰਡਾ ਇਲਾਕੇ ਦੇ ਗੁਰੂਘਰਾਂ ਵਿਚ ਧਾਰਮਿਕ ਸਮਾਗਮ
ਮੋਰਿੰਡਾ, (ਕੰਗ)-ਮੋਰਿੰਡਾ ਇਲਾਕੇ ਦੇ ਲਗਭਗ ਸਮੂਹ ਗੁਰਦੁਆਰਾ ਸਾਹਿਬ ਵਿਚ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ, ਗੁਰਦੁਆਰਾ ਸ਼ਹੀਦਗੰਜ਼ ਸਾਹਿਬ ਮੋਰਿੰਡਾ, ਗੁਰਦੁਆਰਾ ਰਵਿਦਾਸ ਭਗਤ ਮੋਰਿੰਡਾ, ਗੁਰਦੁਆਰਾ ਸ੍ਰੀ ਐਮਾ ਸਾਹਿਬ ਸਹੇੜੀ, ਗੁਰਦੁਆਰਾ ਸਾਹਿਬ ਸ੍ਰੀ ਮੰਜੀ ਸਾਹਿਬ ਬੂਰਮਾਜਰਾ, ਗੁਰਦੁਆਰਾ ਸਾਹਿਬ ਦਤਾਰਪੁਰ, ਗੁਰਦੁਆਰਾ ਸਾਹਿਬ ਕਾਈਨੌਰ ਵਿਚ ਕੀਰਤਨ ਦਰਬਾਰ ਸਜਾਏ | ਇਸ ਮੌਕੇ ਗੁਰਦੁਆਰਾ ਸਾਹਿਬ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੀਬੀ ਜਸਕੀਰਤ ਕੌਰ ਖ਼ਾਲਸਾ ਘੜੰੂਆਂ ਅਤੇ ਬੀਬੀ ਜਸਪ੍ਰੀਤ ਕੌਰ ਘੜੂੰਆਂ ਦੇ ਜਥਿਆਂ ਨੇ ਕੀਰਤਨ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਬਾਈ ਸੁਰਮੁੱਖ ਸਿੰਘ, ਹੈੱਡ ਗਰੰਥੀ ਭਾਈ ਹਰਿੰਦਰ ਸਿੰਘ, ਬਾਈ ਬਚਨ ਸਿੰਘ, ਸੰਤ ਸਿੰਘ, ਜਗਨਦੀਪ ਸਿੰਘ ਆਨੰਦ, ਗੁਰਪ੍ਰੀਤ ਸਿੰਘ, ਰਾਮੇਸ਼ ਸਿੰਘ, ਮਨਿੰਦਰ ਸਿੰਘ ਮਨੀ, ਰਵਿੰਦਰ ਸਿੰਘ ਰਾਜੀ ਆਦਿ ਨੇ ਸੇਵਾ ਨਿਭਾਈ |


ਖ਼ਬਰ ਸ਼ੇਅਰ ਕਰੋ

ਨਹਿਰ ਦੀ ਪਟੜੀ 'ਤੇ ਸੇਫ਼ਟੀ ਜੰਗਲੇ ਲਗਾਉਣ ਦੀ ਮੰਗ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਭਾਖੜਾ ਨਹਿਰ ਦੇ ਨਾਲ-ਨਾਲ ਐਮ.ਪੀ. ਕੋਠੀ ਤੱਕ ਬਣਾਈ ਗਈ ਸੜਕ ਜਿੱਥੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਹੀ ਨਹਿਰੀ ਪਟੜੀ ਉਤੇ ਕੋਈ ਸੇਫ਼ਟੀ ਨਾ ਹੋਣ ਕਾਰਨ ਖ਼ਤਰਾ ਵੀ ਬਰਕਰਾਰ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਕਰੀਬ ਸਾਢੇ 10 ਕਰੋੜ ਦੀ ਲਾਗਤ ਨਾਲ ਹੋਵੇਗੀ 107 ਕਿੱਲੋਮੀਟਰ ਸੜਕਾਂ ਦੀ ਮੁਰੰਮਤ-ਸਪੀਕਰ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-10 ਕਰੋੜ 53 ਲੱਖ 30 ਹਜ਼ਾਰ ਕਰੋੜ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ 107 ਕਿੱਲੋਮੀਟਰ ਦੀਆਂ 40 ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਹੋ ਰਿਹਾ ਹੈ ਜਦੋਂ ਕਿ 90 ਨਵੀਆਂ ਸੜਕਾਂ ਦਾ ਨਿਰਮਾਣ ਵੀ ਜਲਦੀ ਕਰਵਾਇਆ ਜਾਵੇਗਾ | ...

ਪੂਰੀ ਖ਼ਬਰ »

30 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ਸੁੰਦਰੀਕਰਨ ਕਰਾਂਗੇ- ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ 30 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਦੇ ਮੁਕੰਮਲ ਹੋਣ ਉਪਰੰਤ ਦੇਸ਼-ਵਿਦੇਸ਼ ਤੋਂ ਇੱਥੇ ਨਤਮਸਤਕ ਹੋਣ ਲਈ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਜਮਹੂਰੀ ਕਿਸਾਨ ਸਭਾ ਵਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਨੂਰਪੁਰ ਬੇਦੀ, 17 ਜੂਨ (ਵਿੰਦਰਪਾਲ ਝਾਂਡੀਆਂ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ਮੁਤਾਬਿਕ ਅੱਜ ਨੂਰਪੁਰ ਬੇਦੀ ਵਿਖੇ ਬੱਸ ਸਟੈਂਡ ਦੇ ਚੌਕ 'ਚ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਿਚ ਸਰਕਾਰਾਂ ਵਲੋਂ ਕੀਤੇ ਬੇਤਹਾਸ਼ਾ ਵਾਧੇ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਦੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਕਾਰਜਕਾਰਨੀ ਦੀ ਮੀਟਿੰਗ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਕਾਰਜਕਾਰਨੀ ਦੀ ਮੀਟਿੰਗ ਅੱਜ ਨਵਾਂ ਨੰਗਲ ਵਿਖੇ ਫਰਟੀਲਾਈਜ਼ਰ ਕਰਮਚਾਰੀ ਸੰਘ ਦੇ ਦਫ਼ਤਰ ਵਿਖੇ ਸੰਘ ਦੇ ਸੂਬਾਈ ਦਫ਼ਤਰੀ ਸਕੱਤਰ ਰਾਜ ਨਰਾਇਣ ਯਾਦਵ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਬਰਸਾਲਪੁਰ ਵਿਖੇ ਕੈਂਸਰ ਜਾਂਚ ਕੈਂਪ 'ਚ 450 ਮਰੀਜ਼ਾਂ ਦੇ ਹੋਏ ਟੈਸਟ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਬਰਸਾਲਪੁਰ ਵਿਖੇ ਪਿੰਡ ਦੇ ਐਨ. ਆਰ. ਆਈ., ਗਰਾਮ ਪੰਚਾਇਤ, ਸੰਤ ਬਾਬਾ ਅਮਰਦਾਸ ਚੈਰੀਟੇਬਲ ਅਤੇ ਸਪੋਰਟਸ ਕਲੱਬ ਤੇ ਗੁਰਦੁਆਰਾ ਕਮੇਟੀ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਿਹਤ ...

ਪੂਰੀ ਖ਼ਬਰ »

ਬਲਿਊ ਸਟਾਰ ਆਪ੍ਰੇਸ਼ਨ ਦੀਆਂ ਫਾਈਲਾਂ ਜਨਤਕ ਕਰਨੀਆਂ ਸ਼ਲਾਘਾਯੋਗ ਕਦਮ-ਚੰਦੂਮਾਜਰਾ

ਨੂਰਪੁਰ ਬੇਦੀ, 17 ਜੂਨ (ਪੱਤਰ ਪ੍ਰੇਰਕ)-ਅਸੀਂ ਬਰਤਾਨੀਆ ਦੀ ਅਦਾਲਤ ਦੇ ਉਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਜਿਸ ਵਿਚ ਉਨ੍ਹਾਂ 1984 ਦੇ ਬਲਿਊ ਸਟਾਰ ਆਪ੍ਰੇਸ਼ਨ ਦੀਆਂ ਫਾਈਲਾਂ ਜਨਤਕ ਕਰਨ ਦਾ ਫ਼ੈਸਲਾ ਕੀਤਾ ਗਿਆ ਤੇ ਇਸ ਸਬੰਧੀ 'ਚ ਜਲਦ ਹੀ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਮੋਰਿੰਡਾ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਵਿਰੋਧ 'ਚ ਵਾਰਡ ਨੰਬਰ 11 ਦੇ ਵਸਨੀਕਾਂ ਦੀ ਇਕੱਤਰਤਾ

ਮੋਰਿੰਡਾ, 17 ਜੂਨ (ਕੰਗ)-ਨਗਰ ਕੌਾਸਲ ਮਿਊਾਸਪਲ ਇੰਪਲਾਈਜ਼ ਯੂਨੀਅਨ ਨੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਮੋਰਿੰਡਾ ਸ਼ਹਿਰ ਦੀ ਸਫ਼ਾਈ ਅਤੇ ਸਾਰਾ ਕੰਮਕਾਜ 15 ਜੂਨ ਤੋਂ ਬੰਦ ਕੀਤਾ ਹੋਇਆ ਹੈ | ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਇਸ ਕਾਰਨ ਕੀਤੀ ਹੈ ਕਿ ਵਾਰਡ ਨੰਬਰ 11 ਦੇ ...

ਪੂਰੀ ਖ਼ਬਰ »

ਸੜਕਾਂ ਦੁਆਲੇ ਖੜ੍ਹੇ ਸੁੱਕੇ ਦਰੱਖ਼ਤ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਬੇਲਾ, 17 ਜੂਨ (ਮਨਜੀਤ ਸਿੰਘ ਸੈਣੀ)-ਸਮੁੱਚੇ ਜ਼ਿਲੇ੍ਹ ਦੀਆਂ ਸੜਕਾਂ 'ਤੇ ਖੜੀ ਜੰਗਲਾਤ ਵਿਭਾਗ ਦੀ ਲੱਖਾਂ-ਕਰੋੜਾਂ ਰੁਪਏ ਦੀ ਸੁੱਕੀ ਲੱਕੜ ਅੱਗ ਨਾਲ ਸੜ ਰਹੀ ਹੈ, ਚੋਰੀ ਹੋ ਰਹੀ ਹੈ ਜਾਂ ਸਿਉਂਕ ਲੱਗ ਕੇ ਬਰਬਾਦ ਹੋ ਰਹੀ ਹੈ ਪਰ ਸਬੰਧਿਤ ਵਿਭਾਗ ਦੀ ਅਣਗਹਿਲੀ ਸਦਕੇ ...

ਪੂਰੀ ਖ਼ਬਰ »

ਜਟਵਾਹੜ ਵਿਖੇ ਗੁਰਦੁਆਰਾ ਕਮੇਟੀ ਵਲੋਂ ਲੋੜਵੰਦ ਜੋੜਿਆਂ ਦੇ ਵਿਆਹ ਕਰਵਾਏ

ਨੂਰਪੁਰ ਬੇਦੀ, 17 ਜੂਨ (ਹਰਦੀਪ ਸਿੰਘ ਢੀਂਡਸਾ)-ਪਿੰਡ ਜਟਵਾਹੜ ਦੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜਸਵੀਰ ਸਿੰਘ ਖ਼ਾਲਸਾ ਪਿੱਪਲ ਮਾਜਰਾ, ਬਾਬਾ ਸਤਨਾਮ ਸਿੰਘ ਅਤੇ ਬਾਬਾ ਬਲਵੀਰ ਸਿੰਘ ਦੇ ਸਹਿਯੋਗ ਨਾਲ ਤਿੰਨ ਲੋੜਵੰਦ ਪਰਿਵਾਰਾਂ ਦੇ ਲੜਕੇ ਲੜਕੀਆਂ ਦੇ ਵਿਆਹ ਕਰਵਾਏ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਭਰਤਗੜ੍ਹ, 17 ਜੂਨ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿਤ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਦੈਹਰੀ ਵਿਖੇ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਲੋੜੀਂਦੀਆਂ ਅਸਾਮੀਆਂ ਦੀ ਕਮੀ ਨਾਲ ਜੂਝ ਰਿਹਾ ਹੈ ਭਰਤਗੜ੍ਹ 'ਚ ਕਮਿਊਨਿਟੀ ਸਿਹਤ ਕੇਂਦਰ

ਭਰਤਗੜ੍ਹ, 17 ਜੂਨ (ਜਸਬੀਰ ਸਿੰਘ ਬਾਵਾ)-ਸੂਬਾ ਸਰਕਾਰ ਵਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਮਰੀਜ਼ਾਂ ਅਤੇ ਹਾਦਸਿਆਂ ਦੇ ਜ਼ਖ਼ਮੀਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਭਰਤਗੜ੍ਹ 'ਚ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਪੈਲੇਸ ਦੇ ਬਰਾਂਡੇ ਦੀ ਡਿੱਗੀ ਛੱਤ, ਮਹਿੰਦਰਾ ਗੱਡੀ ਮਲਬੇ ਹੇਠ ਦੱਬੀ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਇੱਥੋਂ ਦੇ ਜਗਦੀਪ ਪੈਲੇਸ ਦੇ ਹਾਲ ਮੂਹਰੇ ਬਣੇ ਬਰਾਂਡੇ ਦੀ ਛੱਤ ਡਿਗ ਜਾਣ ਨਾਲ ਥੱਲੇ ਖੜੀ ਮਹਿੰਦਰਾ ਗੱਡੀ ਮਲਬੇ ਹੇਠ ਦੱਬ ਗਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੈਲੇਸ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ 353ਵੇਂ ਸਥਾਪਨਾ ਦਿਵਸ ਸਬੰਧੀ ਸਮਾਗਮਾਂ ਦੀ ਆਰੰਭਤਾ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦਾ 353ਵਾਂ ਸਥਾਪਨਾ ਦਿਵਸ 19 ਜੂਨ ਨੂੰ ਮਨਾਇਆ ਜਾ ਰਿਹਾ ਹੈ | ਸਥਾਪਨਾ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਅੱਜ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

11ਵਾਂ ਸਮਾਗਮ ਤੇ ਚੌਥਾ ਰਾਜ ਪੱਧਰੀ ਵਿਰਸਾ ਸੰਭਾਲ ਗਤਕਾ ਕੱਪ ਕਰਵਾਇਆ

ਮੋਰਿੰਡਾ, 17 ਜੂਨ (ਪਿ੍ਤਪਾਲ ਸਿੰਘ)-ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਭੁਜੰਗ ਸੇਵਾ ਸੁਸਾਇਟੀ ਗਤਕਾ ਅਖਾੜਾ ਮੋਰਿੰਡਾ ਅਤੇ ਪ੍ਰੋਗਰੈਸਿਵ ਸਿੱਖ ਫਾੳਾੂਡੇਸ਼ਨ, ਬਸਰਾ ਫਾਰਮ (ਯੂ.ਐਸ.ਏ) ਵਲੋਂ 11ਵਾਂ ਸਮਾਗਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ...

ਪੂਰੀ ਖ਼ਬਰ »

ਕਸਬਾ ਬੇਲਾ ਵਿਖੇ ਈਦ ਉਲ ਫਿਤਰ ਮਨਾਈ

ਬੇਲਾ, 17 ਜੂਨ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ 'ਚ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫਿਤਰ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਜਾਮਾ ਮਸਜਿਦ ਦੇ ਈਮਾਮ ਹਾਜੀ ਉਮਰ ਦੀਨ ਨਕਸ਼ਬੰਦੀ ਨੇ ਈਦ ਉਲ ਫਿਤਰ ਦੀ ਨਮਾਜ਼ ਅਦਾ ਕਰਾਈ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਤਖ਼ਤਗੜ੍ਹ ਵਿਖੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ

ਨੂਰਪੁਰ ਬੇਦੀ, 17 ਜੂਨ (ਪੱਤਰ ਪ੍ਰੇਰਕ)-ਮੇਰਾ ਪਿੰਡ ਕਲੱਬ ਤਖ਼ਤਗੜ੍ਹ ਵਲੋਂ ਅੱਜ ਡੀ. ਏ. ਵੀ. ਸਕੂਲ ਤਖ਼ਤਗੜ੍ਹ ਵਿਖੇ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਸਿੱਖਿਆ ਮੰਤਰੀ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX