ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  2 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  18 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  29 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  29 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  30 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  33 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  35 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  40 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  42 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  45 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  46 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  50 minutes ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  20 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਰਾਮਦਾਸ ਜੀ ਕੌਮਾਂਤਰੀ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  58 minutes ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਸੰਪਾਦਕੀ

ਕਿਸ ਤਰ੍ਹਾਂ ਦੇ ਸਮਾਜ ਦੀ ਉਸਾਰੀ ਕਰਨੀ ਚਾਹੁੰਦਾ ਹੈ ਸੰਘ?

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਦੇ ਨਾਗਪੁਰ ਵਿਖੇ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦੇ ਸਾਲਾਨਾ ਸਮਾਰੋਹ ਵਿਚ ਸ਼ਿਰਕਤ ਕਰਨ ਨਾਲ ਰਾਜਨੀਤਕ ਖੇਤਰਾਂ ਵਿਚ ਇਕ ਗੰਭੀਰ ਬਹਿਸ ਛਿੜ ਗਈ ਹੈ। ਇਸ ਬਹਿਸ ਅੰਦਰ ਸਿਰਫ਼ ਇਸ ਪੱਖ ਬਾਰੇ, ਹੱਕ ਜਾਂ ਵਿਰੋਧ ...

ਪੂਰੀ ਖ਼ਬਰ »

ਬਲਬੀਰ ਸਿੰਘ ਸੀਨੀਅਰ ਤੇ ਮਿਲਖਾ ਸਿੰਘ ਵੀ ਯਾਦ ਆਏ...

ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਕਾਰਨ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਬਾਦਲ ਸਾਹਿਬ ਤਾਂ ਚੇਤੇ ਆਉਣੇ ਹੀ ਸਨ, ਚੰਡੀਗੜ੍ਹ ਰਹਿੰਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਤੇ ਮਿਲਖਾ ਸਿੰਘ ਵੀ ਯਾਦ ਆ ਗਏ। ਸੰਭਵ ਹੈ ਪੰਜਾਬ ਸਿਰ ਚੜ੍ਹਾਇਆ ਲੱਖਾਂ ਕਰੋੜਾਂ ...

ਪੂਰੀ ਖ਼ਬਰ »

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ

ਸਰਕਾਰ ਅਤੇ ਸਮਾਜ ਦੇ ਜਾਗਣ ਦਾ ਵੇਲਾ

ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਰੁਕਣ ਦੀ ਬਜਾਏ ਸਿਰਫ਼ ਲਗਾਤਾਰ ਵਧਦੀਆਂ ਹੀ ਨਹੀਂ ਜਾ ਰਹੀਆਂ, ਸਗੋਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀਆਂ ਔਰਤਾਂ ਅਤੇ ਬੱਚਿਆਂ ਦੁਆਰਾ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ...

ਪੂਰੀ ਖ਼ਬਰ »

ਬੈਂਕਾਂ ਦਾ ਡੁੱਬਦਾ ਕਰਜ਼

ਸਰਕਾਰ ਸਖ਼ਤ ਰਵੱਈਆ ਅਪਣਾਏ

ਦੇਸ਼ ਦੇ ਬੈਂਕਾਂ ਵਲੋਂ ਪਿਛਲੇ ਵਿੱਤੀ ਸਾਲ ਵਿਚ ਇਕ ਵਾਰ ਫਿਰ ਅਰਬਾਂ ਰੁਪਏ ਦੇ ਡੁੱਬੇ ਕਰਜ਼ਿਆਂ ਦੀ ਵਾਪਸੀ ਦੀ ਕੋਈ ਸੰਭਾਵਨਾ ਨਾ ਰਹਿ ਜਾਣ ਕਰਕੇ ਇਸ ਰਾਸ਼ੀ ਨੂੰ ਬੱਟੇ ਖ਼ਾਤੇ ਵਿਚ ਪਾਏ ਜਾਣ ਦੇ ਐਲਾਨ ਨਾਲ ਦੇਸ਼ ਦੀ ਆਮ ਜਨਤਾ 'ਚ ਰੋਸ ਪਾਇਆ ਜਾ ਰਿਹਾ ਹੈ। ਇਹ ਰਕਮ ਲਗਪਗ 1.20 ਲੱਖ ਕਰੋੜ ਰੁਪਏ ਬਣਦੀ ਹੈ। ਬੈਂਕਾਂ ਦੇ ਕਰਜ਼ਾ ਸਰਵੇਖਣ 'ਤੇ ਆਧਾਰਿਤ ਇਕ ਹੋਰ ਰਿਪੋਰਟ ਦੇ ਅਨੁਸਾਰ ਇਹ ਰਕਮ 1,44,093 ਕਰੋੜ ਰੁਪਏ ਦੱਸੀ ਗਈ ਹੈ। ਇਸ ਰਕਮ ਵਿਚੋਂ ਵੀ ਜ਼ਿਆਦਾਤਰ ਡੁੱਬੀ ਰਕਮ ਜਨਤਕ ਬੈਂਕਾਂ ਦੀ ਹੈ ਜਿਹੜੀ 1,20,165 ਕਰੋੜ ਰੁਪਏ ਬਣਦੀ ਹੈ। ਇਸ ਰਕਮ ਵਿਚੋਂ ਬਚਦੇ 23,928 ਕਰੋੜ ਰੁਪਏ ਨਿੱਜੀ ਬੈਂਕਾਂ ਦੇ ਵੀ ਹਨ। ਲੰਘੇ ਕੁਝ ਸਾਲਾਂ ਤੋਂ ਬੈਂਕਾਂ ਤੋਂ ਵੱਡੀ ਰਕਮ ਦੇ ਕਰਜ਼ ਲੈ ਕੇ ਮੁੱਕਰ ਜਾਣ ਦੀ ਪ੍ਰੰਪਰਾ ਇਕ ਕੌਮੀ ਬੁਰਾਈ ਬਣ ਕੇ ਉੱਭਰੀ ਹੈ। ਸਾਲ 2009 ਵਿਚ ਅਜਿਹੀ ਰਕਮ ਸਿਰਫ਼ 2165 ਕਰੋੜ ਰੁਪਏ ਸੀ, ਜਿਸ ਵਿਚ ਜ਼ਿਆਦਾਤਰ ਹਿੱਸਾ ਜਨਤਕ ਬੈਂਕਾਂ ਦਾ ਹੀ ਸੀ, ਜੋ 1594 ਕਰੋੜ ਰੁਪਏ ਸੀ। ਪਿਛਲੇ ਸਾਲ ਭਾਵ ਸਾਲ 2016-17 ਵਿਚ ਅਜਿਹੇ ਕਰਜ਼ਿਆਂ ਵਿਚ ਇਜ਼ਾਫ਼ਾ ਹੁੰਦਾ ਗਿਆ ਅਤੇ ਰਕਮ 89048 ਕਰੋੜ ਰੁਪਏ ਤੱਕ ਪਹੁੰਚ ਗਈ, ਜਿਸ ਵਿਚ ਜਨਤਕ ਬੈਂਕਾਂ ਦਾ ਯੋਗਦਾਨ 75,929 ਕਰੋੜ ਰੁਪਏ ਸੀ। ਬੈਂਕਾਂ ਨੂੰ ਇਸ ਸਥਿਤੀ 'ਚੋਂ ਕੱਢਣ ਲਈ ਕੇਂਦਰ ਸਰਕਾਰਾਂ ਸਮੇਂ-ਸਮੇਂ 'ਤੇ ਪੈਕੇਜ ਦਾ ਐਲਾਨ ਕਰਦੀਆਂ ਰਹੀਆਂ ਹਨ। ਮੌਜੂਦਾ ਕੇਂਦਰ ਸਰਕਾਰ ਨੇ ਵੀ ਬੈਂਕਾਂ ਨੂੰ ਇਸ ਸੰਕਟ 'ਚੋਂ ਕੱਢਣ ਲਈ ਰਾਹਤ ਪੈਕੇਜ ਦਾ ਕਈ ਵਾਰ ਐਲਾਨ ਕੀਤਾ ਸੀ। ਪਰ ਹੁਣ ਬੈਂਕਾਂ ਵਲੋਂ ਸਾਲ 2017-18 ਲਈ 1,44,093 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਨੂੰ ਬੱਟੇ ਖ਼ਾਤੇ ਵਿਚ ਪਾਏ ਜਾਣ ਦੇ ਐਲਾਨ ਨਾਲ ਇਕ ਨਵੀਂ ਬਹਿਸ ਸ਼ੁਰੂ ਹੋ ਗਈ ਹੈ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਹ ਰਕਮ ਬੈਂਕਾਂ ਵਲੋਂ ਦਿਖਾਏ ਜਾਣ ਵਾਲੇ ਸਾਲਾਨਾ ਘਾਟੇ ਤੋਂ ਜ਼ਿਆਦਾ ਹੁੰਦੀ ਹੈ। ਬੈਂਕਾਂ ਤੋਂ ਕਰੋੜਾਂ ਰੁਪਏ ਦੇ ਕਰਜ਼ੇ ਲੈ ਕੇ ਉਦਯੋਗਿਕ ਅਤੇ ਵਪਾਰਿਕ ਸੰਸਥਾਵਾਂ ਵਲੋਂ ਖ਼ੁਦ ਨੂੰ ਦੀਵਾਲੀਆ ਐਲਾਨ ਕਰ ਦੇਣ ਦੀਆਂ ਘਟਨਾਵਾਂ ਪਹਿਲਾਂ ਵੀ ਹੋ ਚੁੱਕੀਆਂ ਹਨ। ਪਰ ਬੈਂਕਾਂ ਤੋਂ ਵੱਡੇ ਕਰਜ਼ ਲੈ ਕੇ ਵਾਪਸ ਕਰਨ ਤੋਂ ਮੁੱਕਰ ਜਾਣ ਅਤੇ ਗ਼ਲਤ ਢੰਗਾਂ ਨਾਲ ਬੈਂਕਾਂ ਤੋਂ ਕਰਜ਼ੇ ਲੈਣ ਦੀਆਂ ਘਟਨਾਵਾਂ ਪਿਛਲੇ ਕੁਝ ਸਾਲਾਂ ਵਿਚ ਸਾਹਮਣੇ ਆਈਆਂ ਹਨ। ਨੀਰਵ ਮੋਦੀ, ਮੇਹੁਲ ਚੌਕਸੀ ਅਤੇ ਵਿਜੈ ਮਾਲਿਆ ਇਸ ਦੀਆਂ ਵੱਡੀਆਂ ਉਦਾਹਰਨਾਂ ਹਨ। ਇਸ ਤਰ੍ਹਾਂ ਦੇ ਲੋਕਾਂ ਵਲੋਂ ਲਏ ਗਏ ਕਰਜ਼ੇ ਦੀ ਰਕਮ ਨੂੰ ਆਪਣੇ ਨਿੱਜੀ ਅਤੇ ਪਰਿਵਾਰਿਕ ਹਿਤਾਂ ਲਈ ਵਰਤਿਆ ਗਿਆ। ਅੰਕੜਿਆਂ ਦੇ ਅਨੁਸਾਰ ਜਨਤਕ ਅਤੇ ਨਿੱਜੀ ਬੈਂਕਾਂ ਦੇ ਪੱਧਰ 'ਤੇ ਪਿਛਲੇ 10 ਸਾਲਾਂ ਵਿਚ ਇਹ ਪਹਿਲੀ ਵਾਰ ਹੈ ਕਿ ਏਨੀ ਵੱਡੀ ਰਕਮ ਦੇ ਕਰਜ਼ਿਆਂ ਨੂੰ ਬੱਟੇ ਖ਼ਾਤੇ ਵਿਚ ਪਾਇਆ ਗਿਆ। ਜ਼ਿਕਰਯੋਗ ਪੱਖ ਇਹ ਵੀ ਹੈ ਕਿ ਸਾਲ 2016-17 ਵਿਚ ਦੇਸ਼ ਦੇ ਜਨਤਕ ਖੇਤਰ ਦੇ 21 ਬੈਂਕਾਂ ਨੇ ਲਾਭ ਦਰਜ ਕੀਤਾ ਸੀ ਪਰ ਇਕ ਹੀ ਸਾਲ ਬਾਅਦ ਇਹ ਲਾਭ ਜ਼ੀਰੋ ਹੋ ਗਿਆ ਅਤੇ ਬੈਂਕਾਂ ਨੂੰ 85,370 ਕਰੋੜ ਰੁਪਏ ਦਾ ਘਾਟਾ ਹੋ ਗਿਆ। ਇਹ ਸਥਿਤੀ ਉਸ ਸਮੇਂ ਦੀ ਹੈ ਜਦੋਂ ਸਰਕਾਰ ਨੇ ਇਸੇ ਸਾਲ ਜਨਵਰੀ ਵਿਚ ਇਕ ਲੱਖ ਕਰੋੜ ਰੁਪਏ ਬੈਂਕਾਂ ਦੀ ਸਾਖ਼ ਅਤੇ ਹੋਂਦ ਨੂੰ ਬਚਾਈ ਰੱਖਣ ਲਈ ਐਲਾਨੇ ਸਨ।
ਅਸੀਂ ਸਮਝਦੇ ਹਾਂ ਕਿ ਬਿਨਾਂ ਸ਼ੱਕ ਇਸ ਨਾਲ ਆਮ ਲੋਕਾਂ ਦੇ ਮਨਾਂ ਵਿਚ ਬੈਂਕਾਂ ਦੀ ਸਾਖ਼ ਅਤੇ ਵਿਸ਼ਵਾਸ ਨੂੰ ਨੁਕਸਾਨ ਪਹੁੰਚਾਇਆ ਹੈ। ਇਕ ਪਾਸੇ ਉਹ ਕਿਸਾਨ ਹਨ ਜਿਹੜੇ 4-5 ਲੱਖ ਰੁਪਏ ਦਾ ਕਰਜ਼ਾ ਵਾਪਸ ਨਾ ਕਰ ਸਕਣ ਕਾਰਨ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਬੈਂਕਾਂ ਦਾ ਵਿਆਜ ਅਦਾ ਕਰਦੇ-ਕਰਦੇ ਉਨ੍ਹਾਂ ਦਾ ਲੱਕ ਟੁੱਟ ਜਾਂਦਾ ਹੈ। ਦੂਸਰੇ ਪਾਸੇ ਵਿਜੈ ਮਾਲਿਆ ਅਤੇ ਨੀਰਵ ਮੋਦੀ ਵਰਗੇ ਲੋਕ ਹਨ, ਜਿਹੜੇ ਬੈਂਕਾਂ ਦਾ ਅਰਬਾਂ ਰੁਪਿਆ ਲੈ ਕੇ ਵਿਦੇਸ਼ ਭੱਜ ਗਏ। ਏਨੀ ਵੱਡੀ ਰਕਮ ਨਾਲ ਤਾਂ ਕਿਸਾਨਾਂ ਦੇ ਵੱਡੇ ਹਿੱਸੇ ਨੂੰ ਕਰਜ਼ਾ ਮੁਕਤ ਕੀਤਾ ਜਾ ਸਕਦਾ ਸੀ ਅਤੇ ਖੇਤੀ ਧੰਦੇ ਨੂੰ ਭਵਿੱਖ ਲਈ ਸਾਰਥਿਕ ਯੋਜਨਾਵਾਂ ਤਿਆਰ ਕਰ ਕੇ ਸੁਰੱਖਿਆ ਪ੍ਰਦਾਨ ਕੀਤੀ ਜਾ ਸਕਦੀ ਸੀ। ਬਿਨਾਂ ਸ਼ੱਕ ਇਸ ਪੂਰੇ ਘਟਨਾਕ੍ਰਮ ਵਿਚ ਬੈਂਕਿੰਗ ਖੇਤਰ ਦੇ ਕਈ ਅਧਿਕਾਰੀਆਂ, ਕੁਝ ਨੇਤਾਵਾਂ ਅਤੇ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਹੈ। ਅਸੀਂ ਸਮਝਦੇ ਹਾਂ ਕਿ ਬਿਨਾਂ ਸ਼ੱਕ ਸਰਕਾਰਾਂ ਬੈਂਕਾਂ ਨੂੰ ਮਾੜੀ ਵਿੱਤੀ ਸਥਿਤੀ 'ਚੋਂ ਕੱਢਣ ਲਈ ਰਾਹਤ ਪੈਕੇਜ ਦੇਣ ਪਰ ਸਰਕਾਰ ਇਸ ਤਰ੍ਹਾਂ ਦੀ ਖੁੱਲ੍ਹੀ ਲੁੱਟ ਨੂੰ ਰੋਕਣ ਲਈ ਸਖ਼ਤ ਰਵੱਈਆ ਵੀ ਅਪਣਾਏ। ਇਸ ਤਰ੍ਹਾਂ ਦੀਆਂ ਸਥਿਤੀਆਂ ਅਤੇ ਭੇਦ-ਭਾਵ ਨਾਲ ਰਾਸ਼ਟਰ ਦੀ ਮਾਨਸਿਕਤਾ ਵੀ ਨੁਕਸਾਨੀ ਜਾਂਦੀ ਹੈ। ਸਰਕਾਰ ਜਿੰਨੀ ਛੇਤੀ ਅਜਿਹੀਆਂ ਸਥਿਤੀਆਂ ਨੂੰ ਸੰਵਾਰਨ ਲਈ ਯਤਨ ਕਰੇਗੀ, ਓਨਾ ਹੀ ਦੇਸ਼ ਲਈ ਚੰਗਾ ਹੋਵੇਗਾ।*


ਖ਼ਬਰ ਸ਼ੇਅਰ ਕਰੋ

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX