ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  13 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  29 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  40 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  40 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  41 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  44 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  46 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  51 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  53 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  56 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  57 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  1 minute ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  6 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਸੰਪਾਦਕੀ

ਕਿਸ ਤਰ੍ਹਾਂ ਦੇ ਸਮਾਜ ਦੀ ਉਸਾਰੀ ਕਰਨੀ ਚਾਹੁੰਦਾ ਹੈ ਸੰਘ?

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਦੇ ਨਾਗਪੁਰ ਵਿਖੇ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦੇ ਸਾਲਾਨਾ ਸਮਾਰੋਹ ਵਿਚ ਸ਼ਿਰਕਤ ਕਰਨ ਨਾਲ ਰਾਜਨੀਤਕ ਖੇਤਰਾਂ ਵਿਚ ਇਕ ਗੰਭੀਰ ਬਹਿਸ ਛਿੜ ਗਈ ਹੈ। ਇਸ ਬਹਿਸ ਅੰਦਰ ਸਿਰਫ਼ ਇਸ ਪੱਖ ਬਾਰੇ, ਹੱਕ ਜਾਂ ਵਿਰੋਧ ...

ਪੂਰੀ ਖ਼ਬਰ »

ਬਲਬੀਰ ਸਿੰਘ ਸੀਨੀਅਰ ਤੇ ਮਿਲਖਾ ਸਿੰਘ ਵੀ ਯਾਦ ਆਏ...

ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਕਾਰਨ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਬਾਦਲ ਸਾਹਿਬ ਤਾਂ ਚੇਤੇ ਆਉਣੇ ਹੀ ਸਨ, ਚੰਡੀਗੜ੍ਹ ਰਹਿੰਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਤੇ ਮਿਲਖਾ ਸਿੰਘ ਵੀ ਯਾਦ ਆ ਗਏ। ਸੰਭਵ ਹੈ ਪੰਜਾਬ ਸਿਰ ਚੜ੍ਹਾਇਆ ਲੱਖਾਂ ਕਰੋੜਾਂ ...

ਪੂਰੀ ਖ਼ਬਰ »

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ

ਸਰਕਾਰ ਅਤੇ ਸਮਾਜ ਦੇ ਜਾਗਣ ਦਾ ਵੇਲਾ

ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਰੁਕਣ ਦੀ ਬਜਾਏ ਸਿਰਫ਼ ਲਗਾਤਾਰ ਵਧਦੀਆਂ ਹੀ ਨਹੀਂ ਜਾ ਰਹੀਆਂ, ਸਗੋਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀਆਂ ਔਰਤਾਂ ਅਤੇ ਬੱਚਿਆਂ ਦੁਆਰਾ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੀਆਂ ਰਿਪੋਰਟਾਂ ਵੀ ਆ ਰਹੀਆਂ ਹਨ। ਇਸ ਤੋਂ ਬਿਨਾਂ ਇਕ ਹੀ ਪਰਿਵਾਰ ਵਿਚ ਇਕ ਤੋਂ ਵੱਧ ਖ਼ੁਦਕੁਸ਼ੀਆਂ ਵੀ ਕੀਤੀਆਂ ਜਾ ਰਹੀਆਂ ਹਨ। 5 ਮਈ, 2018 ਨੂੰ ਮੋਗਾ ਵਿਖੇ ਕਿਸਾਨ ਅਤੇ ਖੇਤ ਮਜ਼ਦੂਰ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੇ ਮੁੜ-ਵਸੇਬੇ ਲਈ ਸਮਾਜਿਕ ਸਰੋਕਾਰਾਂ ਨਾਲ ਜੁੜੀ ਇਕ ਸੰਸਥਾ 'ਪਿੰਡ ਬਚਾਉ, ਪੰਜਾਬ ਬਚਾਉ' ਵਲੋਂ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀਆਂ ਔਰਤਾਂ ਅਤੇ ਹੋਰ ਪਰਿਵਾਰਕ ਜੀਆਂ ਵਲੋਂ ਉਨ੍ਹਾਂ ਦੇ ਪਰਿਵਾਰਕ ਜੀਆਂ ਦੁਆਰਾ ਕੀਤੀਆਂ ਖ਼ੁਦਕੁਸ਼ੀਆਂ ਅਤੇ ਉਸ ਤੋਂ ਬਾਅਦ ਦੀਆਂ ਹਾਲਤਾਂ ਬਾਰੇ ਵਿਖਿਆਨ ਨੇ ਜਿੱਥੇ ਸੂਝਵਾਨ ਲੋਕਾਂ ਨੂੰ ਝੰਜੋੜਿਆ, ਉੱਥੇ ਇਕ 'ਲੋਕ-ਸੇਵਕ' (ਰਾਜਸੀ ਨੇਤਾ) ਅਜਿਹਾ ਵੀ ਸੀ ਜਿਸ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਖ਼ੁਦਕੁਸ਼ੀਆਂ ਤਾਂ ਰੱਬ ਦੇ ਹੁਕਮ ਵਿਚ ਹੋ ਰਹੀਆਂ ਹਨ। ਕਾਸ਼! ਅਜਿਹੇ ਨੇਤਾਵਾਂ ਨੂੰ ਅਕਲ ਆ ਜਾਵੇ। ਇਸ ਸਮਾਗਮ ਦੌਰਾਨ ਇਕ ਔਰਤ ਅਜਿਹੀ ਵੀ ਆਈ ਪਹਿਲਾਂ ਜਿਸ ਦੇ ਪਤੀ ਅਤੇ ਬਾਅਦ ਵਿਚ ਉਸ ਦੇ ਤਿੰਨ ਪੁੱਤਰਾਂ ਨੇ ਇਕ-ਇਕ ਕਰਕੇ ਖ਼ੁਦਕੁਸ਼ੀ ਕੀਤੀ। ਉਸ ਔਰਤ ਦੁਆਰਾ ਸੁਣਾਏ ਦੁਖੜਿਆਂ ਨੇ ਹਰੇਕ ਸੂਝਵਾਨ ਇਨਸਾਨ ਨੂੰ ਸਿਰਫ਼ ਹਿਲਾ ਕੇ ਹੀ ਨਹੀਂ ਰੱਖ ਦਿੱਤਾ, ਸਗੋਂ ਸਰਕਾਰ ਅਤੇ ਸਮਾਜ ਨੂੰ ਜਾਗਣ ਦਾ ਹੋਕਾ ਵੀ ਦਿੱਤਾ। ਇਸ ਸਬੰਧ ਵਿਚ ਸਰਕਾਰ ਅਤੇ ਸਮਾਜ ਨੂੰ ਸਮਝ ਲੈਣਾ ਬਣਦਾ ਹੈ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦਾ ਇਕ ਪੱਖ ਹੋਰ ਵੀ ਸਕਦਾ ਹੈ ਜਿਸ ਦੇ ਆਰਥਿਕ, ਸਮਾਜਿਕ-ਸੱਭਿਆਚਾਰਕ, ਰਾਜਸੀ ਅਤੇ ਹੋਰ ਵਿਗਾੜ ਝੱਲ ਨਹੀਂ ਹੋਣੇ।
ਪੰਜਾਬ ਨੇ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਦੇ ਨਾਲ-ਨਾਲ ਅਨਾਜ ਪਦਾਰਥਾਂ ਦੀ ਭਾਰੀ ਥੁੜ੍ਹ ਉੱਪਰ ਕਾਬੂ ਪਾਉਣ ਵਿਚ ਦੇਸ਼ ਦੇ ਕਿਸੇ ਵੀ ਹੋਰ ਸੂਬੇ ਨਾਲੋਂ ਕਿਤੇ ਵੱਧ ਯੋਗਦਾਨ ਪਾਇਆ ਹੈ। ਜਦੋਂ ਦੂਜੀ ਪੰਜ ਸਾਲਾ ਯੋਜਨਾ ਦੌਰਾਨ ਦੇਸ਼ ਦੇ ਹੁਕਮਰਾਨਾਂ ਵਲੋਂ ਖੇਤੀਬਾੜੀ ਖੇਤਰ ਦੀ ਜਗ੍ਹਾ ਉੱਪਰ ਉਦਯੋਗਿਕ ਖੇਤਰ ਨੂੰ ਤਰਜੀਹ ਦਿੱਤੇ ਜਾਣ ਅਤੇ 1964-66 ਦੌਰਾਨ ਪਏ ਸੋਕੇ ਕਾਰਨ ਅਨਾਜ ਪਦਾਰਥਾਂ ਦੀ ਭਾਰੀ ਥੁੜ ਕਾਰਨ ਕੇਂਦਰ ਸਰਕਾਰ ਨੂੰ ਬਾਹਰਲੇ ਦੇਸ਼ਾਂ ਤੋਂ ਅਨਾਜ ਮੰਗਵਾਉਣ ਲਈ ਠੂਠਾ ਫੜਨ ਵਰਗੀ ਨੌਬਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤਾਂ ਉਸ ਮੌਕੇ ਕੇਂਦਰ ਸਰਕਾਰ ਨੇ ਇਸ ਸਮੱਸਿਆ ਉੱਤੇ ਕਾਬੂ ਪਾਉਣ ਲਈ 'ਖੇਤੀਬਾੜੀ ਦੀ ਨਵੀਂ ਜੁਗਤ' ਨੂੰ ਸ਼ੁਰੂ ਕਰਨ ਬਾਰੇ ਫ਼ੈਸਲਾ ਲਿਆ। ਕੇਂਦਰ ਸਰਕਾਰ ਨੇ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਬਹੁਤ ਸਾਰੇ ਪੱਖਾਂ ਦਾ ਅਧਿਐਨ ਕਰਨ ਤੋਂ ਬਾਅਦ ਇਸ ਜੁਗਤ ਨੂੰ ਪੰਜਾਬ ਵਿਚ ਸ਼ੁਰੂ ਕਰਨ ਦਾ ਨਿਰਣਾ ਕੀਤਾ। ਕੇਂਦਰ ਸਰਕਾਰ ਦੇ ਇਸ ਨਿਰਣੇ ਪਿੱਛੇ ਪੰਜਾਬ ਦੇ ਹਿੰਮਤੀ ਕਿਸਾਨ, ਖੇਤ ਮਜ਼ਦੂਰ ਅਤੇ ਪੇਂਡੂ ਛੋਟੇ ਕਾਰੀਗਰ ਅਤੇ ਇੱਥੋਂ ਦੇ ਅਮੀਰ ਕੁਦਰਤੀ ਸਾਧਨ ਸਨ। ਪੰਜਾਬ ਦੇ ਹਿੰਮਤੀ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪੇਂਡੂ ਛੋਟੇ ਕਾਰੀਗਰਾਂ ਦੀ ਹੱਡ-ਭੰਨਵੀਂ ਮਿਹਨਤ ਨੇ ਕੇਂਦਰ ਸਰਕਾਰ ਦਾ ਬਾਹਰਲੇ ਦੇਸ਼ਾਂ ਤੋਂ ਅਨਾਜ ਮੰਗਵਾਉਣ ਲਈ ਠੂਠਾ ਫੜਨ ਵਰਗੀ ਨੌਬਤ ਤੋਂ ਖਹਿੜਾ ਛੁਡਵਾਇਆ।
ਭੂਗੋਲਿਕ ਖੇਤਰ ਪੱਖੋਂ ਛੋਟੇ (1.53 ਫ਼ੀਸਦੀ) ਸੂਬੇ ਪੰਜਾਬ ਨੇ ਦੋ ਪ੍ਰਮੁੱਖ ਖੇਤੀਬਾੜੀ ਜਿਣਸਾਂ ਕਣਕ ਅਤੇ ਚਾਵਲਾਂ ਦੇ ਸਬੰਧ ਵਿਚ ਕਾਫ਼ੀ ਸਮੇਂ ਲਈ ਬਹੁਤ ਹੀ ਸ਼ਾਨਦਾਰ (ਔਸਤਨ 50 ਫ਼ੀਸਦੀ ਦੇ ਕਰੀਬ) ਯੋਗਦਾਨ ਪਾਇਆ। ਭਾਵੇਂ ਕੇਂਦਰ ਸਰਕਾਰ ਵਲੋਂ ਦੇਸ਼ ਦੇ ਦੂਜਿਆਂ ਸੂਬਿਆਂ ਦੇ ਖੇਤੀਬਾੜੀ ਵਿਕਾਸ ਨੂੰ ਤਰਜੀਹ ਦਿੱਤੇ ਜਾਣ ਕਾਰਨ ਪੰਜਾਬ ਦੇ ਇਸ ਯੋਗਦਾਨ ਵਿਚ ਕੁਝ ਕਮੀ ਵੀ ਆਈ ਹੈ, ਪਰ ਹਾਲੇ ਵੀ ਪੰਜਾਬ ਦਾ ਇਹ ਯੋਗਦਾਨ 36 ਫ਼ੀਸਦੀ ਦੇ ਕਰੀਬ ਹੈ। ਇੱਥੇ ਇਹ ਜਾਣ ਲੈਣਾ ਵੀ ਬਹੁਤ ਜ਼ਰੂਰੀ ਹੈ ਕਿ ਜਿਸ ਸਮੇਂ ਦੇਸ਼ ਕੁਦਰਤੀ ਆਫ਼ਤਾਂ ਜਿਵੇਂ ਹੜ੍ਹ, ਸੋਕੇ ਆਦਿ ਦਾ ਸਾਹਮਣਾ ਕਰ ਰਿਹਾ ਹੋਵੇ ਤਾਂ ਪੰਜਾਬ ਇਹ ਯੋਗਦਾਨ ਸਿਰਫ਼ ਅਡੋਲ ਹੀ ਨਹੀਂ ਰਹਿੰਦਾ, ਸਗੋਂ ਮੁਕਾਬਲਤਨ ਵਧ ਵੀ ਜਾਂਦਾ ਹੈ ਜਿਸ ਲਈ ਸੋਕੇ ਦੌਰਾਨ ਤਾਂ ਪੰਜਾਬ ਦੇ ਕਿਸਾਨਾਂ ਨੂੰ ਵਧੀ ਹੋਈ ਉਤਪਾਦਨ ਲਾਗਤ ਵੀ ਸਹਿਣੀ ਪੈਂਦੀ ਹੈ। ਜਿੱਥੇ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪੇਂਡੂ ਛੋਟੇ ਕਾਰੀਗਰਾਂ ਦੀ ਹੱਡ-ਭੰਨਵੀਂ ਮਿਹਨਤ ਨੇ ਕੇਂਦਰ ਸਰਕਾਰ ਦਾ ਬਾਹਰਲੇ ਦੇਸ਼ਾਂ ਤੋਂ ਅਨਾਜ ਮੰਗਵਾਉਣ ਤੋਂ ਠੂਠਾ ਫੜਨ ਵਰਗੀ ਨੌਬਤ ਤੋਂ ਖਹਿੜਾ ਛੁਡਵਾਇਆ, ਉੱਥੇ ਪ੍ਰਮੁੱਖ ਤੌਰ ਉੱਤੇ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਖੇਤਰ ਸਬੰਧੀ ਨੀਤੀਆਂ ਨੇ ਪੰਜਾਬ ਦੇ ਇਨ੍ਹਾਂ ਵਰਗਾਂ ਲਈ ਅਨੇਕਾਂ ਸਮੱਸਿਆਵਾਂ ਖੜ੍ਹੀਆਂ ਕਰ ਦਿੱਤੀਆਂ ਹਨ ਜਿਨ੍ਹਾਂ ਵਿਚ ਇੱਥੋਂ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਇਕ ਅਸਹਿ ਸਮੱਸਿਆ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਸਰਕਾਰ ਲਈ 2000-15 ਦੇ ਸਮੇਂ ਪੰਜਾਬ ਦੇ ਹਰੇਕ ਪਿੰਡ ਘਰ ਘਰ ਜਾ ਕੇ ਕੀਤੇ ਗਏ ਇਕ ਸਰਵੇਖਣ ਤੋਂ ਇਹ ਸਾਹਮਣੇ ਆਇਆ ਕਿ ਇਸ ਸਮੇਂ ਦੌਰਾਨ 16,606 ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀਆਂ ਕੀਤੀਆਂ, ਜਿਨ੍ਹਾਂ ਵਿਚ 40 ਫ਼ੀਸਦੀ ਦੇ ਕਰੀਬ ਖੇਤ ਮਜ਼ਦੂਰ ਸਨ। ਕਿਸਾਨਾਂ ਦੁਆਰਾ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਵਿਚੋਂ 76 ਫ਼ੀਸਦੀ ਸੀਮਾਂਤ ਅਤੇ ਛੋਟੇ ਕਿਸਾਨਾਂ ਦੁਆਰਾ ਕੀਤੀਆਂ ਗਈਆਂ।
ਖ਼ੁਦਕੁਸ਼ੀਆਂ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ। ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਲਈ ਪ੍ਰਮੁੱਖ ਤੌਰ ਉੱਤੇ ਆਰਥਿਕ, ਸਮਾਜਿਕ-ਸੱਭਿਆਚਾਰਕ, ਰਾਜਸੀ ਅਤੇ ਬੌਧਿਕ ਕਾਰਨ ਜ਼ਿੰਮੇਵਾਰ ਹਨ। ਭਾਵੇਂ ਕੇਂਦਰ ਸਰਕਾਰ ਨੇ ਲੰਬੇ ਸਮੇਂ ਤੋਂ ਆਪਣੀਆਂ ਨੀਤੀਆਂ ਰਾਹੀਂ ਵਪਾਰ ਦੀਆਂ ਸ਼ਰਤਾਂ ਨੂੰ ਖੇਤੀਬਾੜੀ ਖੇਤਰ ਦੇ ਵਿਰੁੱਧ ਬਣਾਇਆ ਹੋਇਆ ਹੈ, ਪਰ 1991 ਤੋਂ ਕੇਂਦਰ ਸਰਕਾਰ ਦੁਆਰਾ ਦੇਸ਼ ਵਿਚ ਕਾਰਪੋਰੇਟ/ਸਰਮਾਏਦਾਰ ਪੱਖੀ ਅਪਣਾਈਆਂ ਗਈਆਂ 'ਨਵੀਆਂ ਆਰਥਿਕ ਨੀਤੀਆਂ' ਨੇ ਖੇਤੀਬਾੜੀ ਖੇਤਰ ਨੂੰ ਘਾਟੇ ਵਾਲਾ ਧੰਦਾ ਬਣਾਇਆ ਹੋਇਆ ਹੈ ਜਿਸ ਕਾਰਨ ਕਿਸਾਨ, ਖੇਤ ਮਜ਼ਦੂਰ ਅਤੇ ਪੇਂਡੂ ਛੋਟੇ ਕਾਰਗੀਰ ਕਰਜ਼ੇ ਦੇ ਪਹਾੜ ਥੱਲੇ ਦੱਬੇ ਹੋਏ ਘੋਰ ਗ਼ਰੀਬੀ ਹੰਢਾਉਣ ਲਈ ਮਜਬੂਰ ਕੀਤੇ ਹੋਏ ਹਨ। ਖੇਤੀਬਾੜੀ ਦੇ ਸਬੰਧ ਵਿਚ ਪੰਜਾਬ ਦੇ ਉੱਚ ਉਤਪਾਦਨ ਲਾਗਤਾਂ ਵਾਲਾ ਇਲਾਕਾ ਹੋਣ ਕਾਰਨ ਖੇਤੀਬਾੜੀ ਖੇਤਰ ਨਾਲ ਸਬੰਧਿਤ ਇਨ੍ਹਾਂ ਵਰਗਾਂ ਦੀ ਹਾਲਤ ਬਹੁਤ ਹੀ ਮਾੜੀ ਬਣਾਈ ਗਈ ਹੈ। ਲੇਖਕ ਅਤੇ ਉਸ ਦੇ ਸਹਿਯੋਗੀਆਂ ਦੁਆਰਾ 2014-15 ਲਈ ਪੰਜਾਬ ਵਿਚ ਕੀਤੇ ਗਏ ਇਕ ਸਰਵੇਖਣ ਤੋਂ ਇਹ ਸਾਹਮਣੇ ਆਇਆ ਹੈ ਕਿ ਇੱਥੋਂ ਦੇ ਵੱਡੇ ਕਿਸਾਨਾਂ ਨੂੰ ਛੱਡ ਕੇ ਬਾਕੀ ਦੇ ਸਾਰੇ ਕਿਸਾਨ ਵਰਗਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਕਰਜ਼ਾ ਤਾਂ ਕੀ ਮੋੜਣਾ, ਉਹ ਤਾਂ ਕਰਜ਼ੇ ਉੱਪਰਲੇ ਵਿਆਜ ਨੂੰ ਵੀ ਦੇਣ ਦੀ ਸਥਿਤੀ ਵਿਚ ਨਹੀਂ ਹਨ। ਦੇਸ਼ ਵਿਚ ਅਪਣਾਈ ਗਈ 'ਖੇਤੀਬਾੜੀ ਦੀ ਨਵੀਂ ਜੁਗਤ' ਦੀ ਰੂਹ ਵਪਾਰਕ ਸੀ ਜਿਸ ਨੇ ਸਮਾਜਿਕ ਸਾਂਝਾਂ ਨੂੰ ਲਗਪਗ ਖ਼ਤਮ ਹੀ ਕਰ ਦਿੱਤਾ। ਸਾਂਝੀ, ਸੀਰੀ, ਆਵ੍ਹਤ, ਵਿੜੀ ਆਦਿ ਬੀਤੇ ਸਮੇਂ ਦੇ ਸ਼ਬਦ ਬਣ ਕੇ ਰਹਿ ਗਏ ਹਨ। ਇਤਿਹਾਸਕ ਤੌਰ ਉੱਤੇ ਪੰਜਾਬ ਦੇ ਲੋਕ ਸੰਘਰਸ਼ਾਂ ਰਾਹੀਂ ਆਪਣੀਆਂ ਸਮੱਸਿਆ ਹੱਲ ਕਰਦੇ ਰਹੇ ਪਰ ਵੱਖ-ਵੱਖ ਕਾਰਨਾਂ ਕਰਕੇ ਉਹ ਅਜਿਹਾ ਸੱਭਿਆਚਾਰ ਅਪਣਾਅ ਰਹੇ ਹਨ ਜਿਸ ਵਿਚ ਸੰਘਰਸ਼ਾਂ ਲਈ ਬਹੁਤ ਥੋੜ੍ਹੀ ਥਾਂ ਰਹਿ ਗਈ ਹੈ।
ਪੂਰੇ ਦੇਸ਼ ਸਮੇਤ ਪੰਜਾਬ ਦੇ ਲੋਕਾਂ ਨੂੰ ਰਾਜਸੀ ਆਗੂਆਂ ਤੋਂ ਬਹੁਤ ਆਸਾਂ ਸਨ, ਪਰ ਇਸ ਸਬੰਧ ਵਿਚ ਤਕਰੀਬਨ ਸਾਰੀਆਂ ਰਾਜਸੀ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੇ ਖੇਤੀਬਾੜੀ ਖੇਤਰ ਨਾਲ ਸਬੰਧਿਤ ਵਰਗਾਂ ਦੇ ਪੱਲੇ ਨਿਰਾਸ਼ਤਾ ਹੀ ਪਾਈ ਹੈ।
ਜਦੋਂ ਕੋਈ ਕੌਮ ਜਾਂ ਦੇਸ਼ ਜਾਂ ਜਾਰੀ ਮਾਨਤਾਵਾਂ ਵੱਡੀਆਂ ਸਮੱਸਿਆਵਾਂ ਹੰਢਾਉਣ ਲਈ ਮਜਬੂਰ ਕੀਤੇ ਜਾਂਦੇ ਹਨ ਤਾਂ ਬੁੱਧੀਜੀਵੀ ਲੋਕ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅੱਗੇ ਆਉਂਦੇ ਹਨ। ਪੰਜਾਬ ਸਮੇਤ ਪੂਰੇ ਦੇਸ਼ ਵਿਚ ਅਖੌਤੀ ਬੁੁੱਧੀਜੀਵੀਆਂ ਦੀ ਭਰਮਾਰ ਹੈ ਜੋ ਆਪਣੇ ਤੇਜ਼ ਦਿਮਾਗਾਂ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਦੀ ਬਜਾਏ ਕਾਰਪੋਰੇਟ/ਸਰਮਾਏਦਾਰ ਜਗਤ ਪੱਖੀ ਨਤੀਜਾ-ਪ੍ਰਮੁੱਖ ਅਧਿਐਨ ਕਰਕੇ ਅਤੇ ਉਨ੍ਹਾਂ ਨੂੰ ਪ੍ਰਚਾਰ ਕੇ ਹੋਰ ਉਲਝਾ ਦਿੰਦੇ ਹਨ। ਉਨ੍ਹਾਂ ਦੁਆਰਾ ਕੀਤਾ ਗਿਆ ਇਕ ਪ੍ਰਚਾਰ ਇਹ ਹੈ ਕਿ ਹਾਸ਼ੀਏ ਉੱਪਰਲੇ ਲੋਕਾਂ ਦਾ ਉਜਾੜਿਆ ਜਾਣਾ ਇਨ੍ਹਾਂ ਲੋਕਾਂ ਦੇ ਹੱਕ ਵਿਚ ਹੀ ਹੁੰਦਾ ਹੈ। ਇਨ੍ਹਾਂ ਅਖੌਤੀ ਬੁੱਧੀਜੀਵੀਆਂ ਨੂੰ ਪੁੱਛਣਾ ਬਣਦਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਮਿਹਨਤਕਸ਼ ਵਰਗਾਂ ਦੀ ਬੁੱਧੀ ਨੂੰ ਤੇਜ਼ ਕਰਨ ਵਿਚ ਕੀ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੁਆਰਾ ਫੈਲਾਏ ਜਾ ਰਹੇ ਬੌਧਿਕ ਪ੍ਰਦੂਸ਼ਣ ਦੁਆਰਾ ਉਨ੍ਹਾਂ ਨੂੰ ਕੀ ਮਿਲੇਗਾ?
ਸਰਕਾਰ ਅਤੇ ਸਮਾਜ ਦੇ ਜਾਗਣ ਦਾ ਵੇਲਾ ਆ ਗਿਆ ਹੈ। ਉਹ ਇਹ ਸਮਝਣ ਕਿ ਮਨੁੱਖਤਾ ਦੀ ਜੀਵਨ-ਰੇਖਾ ਖੇਤੀਬਾੜੀ ਹੁੰਦੀ ਹੈ ਜਿਸ ਨੂੰ ਚੱਲਦਾ ਰੱਖਣ ਲਈ ਜ਼ਰੂਰੀ ਹੈ ਕਿ ਦੇਸ਼ ਵਿਚ ਅਪਣਾਏ ਗਏ ਕਾਰਪੋਰੇਟ/ਸਰਮਾਏਦਾਰ ਜਗਤ ਪੱਖੀ ਵਿਕਾਸ ਮਾਡਲ ਦੀ ਥਾਂ ਲੋਕ ਅਤੇ ਵਾਤਾਵਰਨ ਪੱਖੀ ਮਾਡਲ ਨੂੰ ਹੋਂਦ ਵਿਚ ਲਿਆਂਦਾ ਜਾਵੇ ਜਿਸ ਦੁਆਰਾ ਖੇਤੀਬਾੜੀ ਉੱਪਰ ਨਿਰਭਰ ਵਰਗਾਂ ਦੀਆਂ ਮੁਢਲੀਆਂ ਲੋੜਾਂ ਸਤਿਕਾਰਤ ਢੰਗ ਨਾਲ ਪੂਰੀਆਂ ਕੀਤੀਆਂ ਜਾਣ। ਕਿਸਾਨ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਅਤੇ ਹੋਰ ਜਾਗਰੂਕ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਰਲ ਮਿਲ ਬੈਠ ਕੇ ਆਪਣੀਆਂ ਸਮੱਸਿਆਵਾਂ ਬਾਰੇ ਚਰਚਾ ਕਰਕੇ ਇਨ੍ਹਾਂ ਦੇ ਕਾਰਨਾਂ ਨੂੰ ਜਾਣਨ ਇਨ੍ਹਾਂ ਸਮੱਸਿਆਵਾਂ ਬਾਰੇ ਮੀਡੀਆ ਰਾਹੀਂ ਸਮਾਜ ਦੇ ਸਾਰੇ ਵਰਗਾਂ ਨੂੰ ਸਿੱਖਿਅਤ ਕਰਨ, ਆਪਣੇ ਰਾਜਸੀ ਆਗੂਆਂ ਉੱਪਰ ਆਪਣੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਦਬਾਅ ਪਾਉਣ ਅਤੇ ਜੇਕਰ ਫੇਰ ਵੀ ਸਮੱਸਿਆਵਾਂ ਹੱਲ ਨਾ ਹੋਣ ਤਾਂ ਮਹਾਰਾਸ਼ਟਰ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਤਰ੍ਹਾਂ ਲੋਕਤੰਤਰਿਕ ਅਤੇ ਸ਼ਾਂਤਮਈ ਸੰਘਰਸ਼ਾਂ ਲਈ ਤਿਆਰ ਕਰਨ।


-ਸਾਬਕਾ ਪ੍ਰੋਫ਼ੈਸਰ, ਅਰਥ-ਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਬਾਈਲ : 99156-82196


ਖ਼ਬਰ ਸ਼ੇਅਰ ਕਰੋ

ਬੈਂਕਾਂ ਦਾ ਡੁੱਬਦਾ ਕਰਜ਼

ਸਰਕਾਰ ਸਖ਼ਤ ਰਵੱਈਆ ਅਪਣਾਏ

ਦੇਸ਼ ਦੇ ਬੈਂਕਾਂ ਵਲੋਂ ਪਿਛਲੇ ਵਿੱਤੀ ਸਾਲ ਵਿਚ ਇਕ ਵਾਰ ਫਿਰ ਅਰਬਾਂ ਰੁਪਏ ਦੇ ਡੁੱਬੇ ਕਰਜ਼ਿਆਂ ਦੀ ਵਾਪਸੀ ਦੀ ਕੋਈ ਸੰਭਾਵਨਾ ਨਾ ਰਹਿ ਜਾਣ ਕਰਕੇ ਇਸ ਰਾਸ਼ੀ ਨੂੰ ਬੱਟੇ ਖ਼ਾਤੇ ਵਿਚ ਪਾਏ ਜਾਣ ਦੇ ਐਲਾਨ ਨਾਲ ਦੇਸ਼ ਦੀ ਆਮ ਜਨਤਾ 'ਚ ਰੋਸ ਪਾਇਆ ਜਾ ਰਿਹਾ ਹੈ। ਇਹ ਰਕਮ ਲਗਪਗ 1.20 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX