ਸ੍ਰੀਨਗਰ, 18 ਜੂਨ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੇ ਪੰਨਾਰ ਜੰਗਲੀ ਇਲਾਕੇ 'ਚ ਫ਼ੌਜ ਵਲੋਂ ਸੋਮਵਾਰ ਤੜਕੇ ਤੋਂ ਜਾਰੀ ਆਪ੍ਰੇਸ਼ਨ ਦੌਰਾਨ 2 ਅੱਤਵਾਦੀ ਹਲਾਕ ਕਰ ਦਿੱਤੇ ਗਏ। ਫ਼ੌਜੀ ਸੂਤਰਾਂ ਅਨੁਸਾਰ 14, 22.18. 28, 52, 27, 31 ਆਰ.ਆਰ. ਯੂਨਿਟਾਂ ਤੋਂ ਇਲਾਵਾ ...
ਹਰੀਕੇ ਪੱਤਣ/ਮਖੂ, 18 ਜੂਨ (ਸੰਜੀਵ ਕੁੰਦਰਾ, ਵਰਿੰਦਰ ਮਨਚੰਦਾ, ਮੁਖਤਿਆਰ ਸਿੰਘ ਧੰਜੂ)-ਦੋ ਦਰਿਆਵਾਂ ਸਤਲੁਜ ਤੇ ਬਿਆਸ ਦੇ ਸੰਗਮ ਹਰੀਕੇ ਪੱਤਣ ਜੋ ਕਿ ਕੁਦਰਤੀ ਸੁੰਦਰਤਾ ਨਾਲ ਲਬਰੇਜ਼ ਹੈ, ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਵਿਕਸਤ ਕਰਨ ਲਈ ਮੁੱਖ ਮੰਤਰੀ ਕੈਪਟਨ ...
ਰਈਆ/ਖਿਲਚੀਆਂ, 18 ਜੂਨ (ਸ਼ਰਨਬੀਰ ਸਿੰਘ ਕੰਗ, ਅਮਰਜੀਤ ਸਿੰਘ ਬੁੱਟਰ)-ਅੱਜ ਸਵੇਰੇ ਤੜਕੇ ਕਰੀਬ 5:45 ਵਜੇ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਪਿੰਡ ਫੱਤੂਵਾਲ ਨਜ਼ਦੀਕ ਸੰਧੂ ਮੱਲੀ ਢਾਬੇ ਦੇ ਕੋਲ ਸਕਾਰਪੀਓ ਗੱਡੀ ਦਾ ਜੀ. ਟੀ. ਰੋਡ 'ਤੇ ਖੜ੍ਹੇ ਟਰਾਲੇ ਦੇ ਪਿੱਛੇ ਟਕਰਾਉਣ ...
ਨਵੀਂ ਦਿੱਲੀ, 18 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ। ਅੱਜ ਨਵੀਂ ਦਿੱਲੀ 'ਚ ਪ੍ਰਧਾਨ ...
ਬਹਾਦਰਗੜ੍ਹ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ-ਰਾਜਪੁਰਾ ਮੁੱਖ ਸੜਕ 'ਤੇ ਪੈਂਦੇ ਕਸਬਾ ਬਹਾਦਰਗੜ੍ਹ ਦੇ ਨੇੜਲੇ ਪਿੰਡ ਚਮਾਰਹੇੜੀ ਸਥਿਤ ਗੁਰੂ ਨਾਨਕ ਪੈਟਰੋਲ ਪੰਪ 'ਤੇ ਬੀਤੀ ਦੇਰ ਰਾਤ ਬੁਲਟ ਸਵਾਰ ਤਿੰਨ ਨੌਜਵਾਨਾਂ ਵਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੰਦੇ ...
ਨਵੀਂ ਦਿੱਲੀ, 18 ਜੂਨ (ਏਜੰਸੀ)-ਟਰੱਕ ਮਾਲਕਾਂ ਅਤੇ ਆਪ੍ਰੇਟਰਾਂ ਨੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਥਰਡ ਪਾਰਟੀ ਬੀਮਾ ਪ੍ਰੀਮੀਅਰ 'ਚ ਵਾਧੇ ਖ਼ਿਲਾਫ਼ ਸੋਮਵਾਰ ਤੋਂ ਦੇਸ਼ ਵਿਆਪੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਲ ਇੰਡੀਆ ਕਨਫ਼ੈਡਰੇਸ਼ਨ ਆਫ਼ ਗੁਡਜ਼ ਵਹੀਕਲਜ਼ ਆਨਰਜ਼ ...
ਸ਼ਿਵ ਸ਼ਰਮਾ
ਜਲੰਧਰ, 18 ਜੂਨ-20 ਜੂਨ ਨੂੰ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ ਕਰਦੇ ਹੋਏ ਪਾਵਰਕਾਮ ਨੇ ਖੇਤੀ ਵਰਗ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕਰ ਲਿਆ ਹੈ ਤੇ ਦਾਅਵਾ ਕੀਤਾ ਹੈ ਕਿ ਇਸ ਸਮੇਂ ਦੌਰਾਨ ਤਾਪ ਘਰਾਂ ਲਈ ਕੋਲੇ ਦੀ ਵੀ ਕੋਈ ਘਾਟ ਨਹੀਂ ਰਹੇਗੀ। ਪਾਵਰਕਾਮ ਤੋਂ ਮਿਲੀ ਜਾਣਕਾਰੀ ਮੁਤਾਬਿਕ 20 ਜੂਨ ਤੋਂ ਝੋਨੇ ਦੇ ਸੀਜ਼ਨ ਵਿਚ ਪਾਵਰਕਾਮ ਨੇ ਆਸ ਲਗਾਈ ਹੈ ਕਿ ਬਿਜਲੀ ਦੀ ਮੰਗ 12500 ਮੈਗਾਵਾਟ ਤੱਕ ਰਹੇਗੀ ਪਰ ਇਸ ਦੇ ਬਾਵਜੂਦ ਉਸ ਨੇ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕੀਤਾ ਹੈ। ਰਾਜ ਵਿਚ ਪਹਿਲਾਂ 10 ਤੋਂ 15 ਜੂਨ ਤੋਂ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਹੁੰਦੀ ਸੀ ਪਰ ਇਸ ਵਾਰ ਪਾਵਰਕਾਮ ਨੇ ਵੀ ਸਰਕਾਰ ਦੀ ਹਦਾਇਤ ਮੁਤਾਬਿਕ 20 ਜੂਨ ਤੋਂ ਖੇਤੀ ਵਰਗ ਲਈ 8 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੇ ਪ੍ਰਬੰਧ ਕੀਤੇ ਹਨ। ਬਿਜਲੀ ਦੇ ਥਰਮਲ ਪਲਾਂਟ ਲਈ ਕੋਲੇ ਦੀ ਸਪਲਾਈ ਦਾ ਕੇਂਦਰ ਅਤੇ ਕੋਲ ਇੰਡੀਆ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ਦੀ ਸਪਲਾਈ ਵਿਚ ਸੁਧਾਰ ਹੋਇਆ ਹੈ, ਜਿਸ ਕਰ ਕੇ ਹੁਣ ਬਿਜਲੀ ਤਾਪ ਘਰ ਕੋਲ ਸਮਰੱਥਾ ਮੁਤਾਬਿਕ ਕੋਲਾ ਮੌਜੂਦ ਹੈ। ਇਸ ਦੇ ਬਾਵਜੂਦ ਕੇਂਦਰ ਕੋਲ ਕੋਲੇ ਦੀ ਸਪਲਾਈ ਹੋਰ ਵਧਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਕ ਜਾਣਕਾਰੀ ਮੁਤਾਬਿਕ ਲਹਿਰਾ ਮੁਹੱਬਤ ਥਰਮਲ ਪਲਾਂਟ ਵਿਚ 23 ਦਿਨ, ਰੋਪੜ ਥਰਮਲ ਪਲਾਂਟ ਵਿਚ 27 ਦਿਨ, ਰਾਜਪੁਰਾ ਵਿਚ 7 ਦਿਨ, ਤਲਵੰਡੀ ਸਾਬੋ ਥਰਮਲ ਪਲਾਂਟ ਵਿਚ 5 ਦਿਨ ਦਾ ਕੋਲਾ ਮੌਜੂਦ ਹੈ। ਪਾਵਰਕਾਮ ਦੇ ਸੂਤਰਾਂ ਨੇ ਦੱਸਿਆ ਕਿ ਇਸ ਵਾਰ ਡੈਮਾਂ ਵਿਚ ਪਾਣੀ ਦੀ ਘਾਟ ਕਰ ਕੇ ਬਿਜਲੀ ਦਾ ਉਤਪਾਦਨ ਘੱਟ ਹੋਣ ਦੀ ਸੂਰਤ ਵਿਚ 700 ਮੈਗਾਵਾਟ ਜ਼ਿਆਦਾ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ। ਪਾਵਰਕਾਮ ਦੇ ਚੇਅਰਮੈਨ ਇੰਜੀ. ਬਲਦੇਵ ਸਿੰਘ ਸਰਾਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਬਿਜਲੀ ਥਰਮਲ ਪਲਾਂਟ ਵਿਚ ਝੋਨੇ ਦੇ ਸੀਜ਼ਨ ਵਿਚ ਕੋਲੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਕੋਲ ਇੰਡੀਆ ਨੇ ਇਸ ਲਈ ਸਪਲਾਈ ਹੋਰ ਵਧਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਵਰਕਾਮ ਕੋਲ ਲੋੜ ਮੁਤਾਬਿਕ ਬਿਜਲੀ ਦਾ ਪੂਰਾ ਪ੍ਰਬੰਧ ਹੈ ਤੇ ਝੋਨੇ ਦੇ ਸੀਜ਼ਨ ਵਿਚ ਇਸ ਵਾਰ ਕਿਸੇ ਵੀ ਵਰਗ 'ਤੇ ਕਿਸੇ ਤਰਾਂ ਦਾ ਕੋਈ ਕੱਟ ਨਹੀਂ ਲਗਾਇਆ ਜਾਵੇਗਾ। ਉਂਜ ਇਸ ਵਾਰ ਮੌਨਸੂਨ ਚੰਗੀ ਹੋਣ ਦਾ ਵੀ ਝੋਨੇ ਦੇ ਸੀਜ਼ਨ 'ਤੇ ਇਸ ਦਾ ਅਸਰ ਪਵੇਗਾ। ਸਰਹੱਦੀ ਗਰੁੱਪ ਨੂੰ ਸਪਲਾਈ ਰੋਜ਼ਾਨਾ ਦਿਨ ਸਮੇਂ ਹੀ ਦਿੱਤੀ ਜਾਵੇਗੀ। ਪੰਜਾਬ ਦੇ ਬਾਕੀ ਸਾਰੇ ਖੇਤਰਾਂ ਵਿਚ ਹਰੇਕ ਬਿਜਲੀ ਘਰ ਦੇ ਖੇਤੀਬਾੜੀ ਫੀਡਰਾਂ ਨੂੰ ਤਿੰਨ ਗਰੁੱਪਾਂ 'ਚ ਵੰਡਿਆ ਗਿਆ ਹੈ ਅਤੇ ਹਰੇਕ ਚਾਰ ਦਿਨਾਂ ਬਾਅਦ ਸਮੇਂ ਵਿਚ ਤਬਦੀਲੀ ਕਰ ਕੇ ਹੀ ਬਿਜਲੀ ਸਪਲਾਈ ਦਿੱਤੀ ਜਾਵੇਗੀ। ਜੇਕਰ ਕਿਸੇ ਵੀ ਗਰੁੱਪ ਵਿਚ ਉਸ ਦੇ ਸੂਚਿਤ ਸਮੇਂ ਦੌਰਾਨ ਨੁਕਸ ਪੈ ਜਾਂਦਾ ਹੈ ਤਾਂ ਉਸ ਦੀ ਰਹਿੰਦੀ ਸਪਲਾਈ ਦੀ ਭਰਪਾਈ 24 ਘੰਟੇ ਦੇ ਅੰਦਰ ਕੀਤੀ ਜਾਵੇਗੀ।
ਝੋਨੇ ਦੇ ਸੀਜ਼ਨ ਲਈ ਸ਼ਿਕਾਇਤ ਕੇਂਦਰਾਂ ਦੇ ਨੰਬਰ ਜਾਰੀ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਸੀ.ਐਮ.ਡੀ. ਇੰਜ: ਸਰਾਂ ਨੇ ਕਿਹਾ ਕਿ ਪੀ.ਐਸ.ਪੀ.ਸੀ.ਐੱਲ ਦੇ ਸਾਰੇ ਕਰਮਚਾਰੀ ਤੇ ਅਧਿਕਾਰੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਹੈੱਡ ਕੁਆਟਰ 'ਤੇ ਹਾਜ਼ਰ ਰਹਿਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਬਾਰੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜ਼ੋਨਲ ਪੱਧਰ 'ਤੇ ਕੰਟਰੋਲ ਰੂਮ ਅਤੇ ਇਕ ਕੰਟਰੋਲ ਰੂਮ ਹੈੱਡ ਆਫ਼ਿਸ ਪਟਿਆਲਾ ਵਿਖੇ ਸਥਾਪਿਤ ਕੀਤਾ ਗਿਆ ਹੈ। ਇਨ੍ਹਾਂ ਨੰਬਰਾਂ 'ਤੇ ਖਪਤਕਾਰ ਸੰਪਰਕ ਕਰ ਸਕਦੇ ਹਨ ਬਾਰਡਰ ਜ਼ੋਨ ਅੰਮ੍ਰਿਤਸਰ ਟੈਲੀਫ਼ੋਨ ਨੰ: 9646182959,0183-2212425 ਇਸ ਜ਼ੋਨ ਅਧੀਨ ਤਰਨ ਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਰਕਲ ਆਉਂਦੇ ਹਨ। ਉਤਰੀ ਜ਼ੋਨ ਜਲੰਧਰ ਦੇ ਟੈਲੀਫ਼ੋਨ ਨੰ: 96461-16679, 0181-2220924 ਇਸ ਜ਼ੋਨ ਅਧੀਨ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਸਰਕਲ ਪੈਂਦੇ ਹਨ। ਦੱਖਣੀ ਜ਼ੋਨ ਪਟਿਆਲਾ ਦਾ ਫ਼ੋਨ ਨੰ: 96461-46400, 96461-48833, ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਵਿਚ ਬਠਿੰਡਾ, ਫ਼ਰੀਦਕੋਟ, ਮੁਕਤਸਰ ਅਤੇ ਫ਼ਿਰੋਜ਼ਪੁਰ ਸਰਕਲ ਪੈਂਦੇ ਹਨ। 96461-18039, 9646185267 ਕੇਂਦਰੀ ਜ਼ੋਨ ਲੁਧਿਆਣਾ ਦਾ ਫ਼ੋਨ ਨੰ: 96461-22070, 96461-81129 ਇਸ ਜ਼ੋਨ ਵਿਚ ਲੁਧਿਆਣਾ ਅਤੇ ਖੰਨਾ ਸਰਕਲ ਆਉਂਦੇ ਹਨ। ਉਪਰੋਕਤ ਫੋਨਾਂ ਤੋਂ ਇਲਾਵਾ ਖਪਤਕਾਰ ਸੈਂਟਰਲਾਇਜ਼ਡ ਕੰਪਲੇਂਟ ਸੈਂਟਰ ਹੈੱਡ ਆਫ਼ਿਸ ਦੇ ਇਨ੍ਹਾਂ ਫ਼ੋਨ ਨੰਬਰਾਂ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਲਹਿਰਾਗਾਗਾ, 18 ਜੂਨ (ਗਰਗ, ਗੋਇਲ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦੀ ਦਾਖਲਾ ਪ੍ਰੀਖਿਆ 'ਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਲਹਿਰਾਗਾਗਾ ਦੀ ਵਿਦਿਆਰਥਣ ਐਲੀਜ਼ਾ ਨੇ ਦੇਸ਼ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਵਲੋਂ ਐਲਾਨੇ ਨਤੀਜੇ ...
ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੰਤਰੀਆਂ ਵਲੋਂ ਉਪ ਰਾਜਪਾਲ ਦੇ ਨਿਵਾਸ ਵਿਖੇ ਧਰਨੇ 'ਤੇ ਬੈਠਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਦੀ ਪਟੀਸ਼ਨ ਸਣੇ ਦੋ ...
ਕਾਬੁਲ, 18 ਜੂਨ (ਏ. ਪੀ.)-ਅਫ਼ਗਾਨਿਸਤਾਨ ਦੀ ਅਗਲੀ ਸੰਸਦ 'ਚ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਅਫ਼ਗਾਨਿਸਤਾਨ ਦੇ ਘੱਟ-ਗਿਣਤੀ ਸਿੱਖ ਅਤੇ ਹਿੰਦੂ ਭਾਈਚਾਰੇ ਦੀ ਪ੍ਰਤੀਨਿਧਤਾ ਕਰਨਗੇ ਜਦਕਿ ਅਵਤਾਰ ਸਿੰਘ ਖ਼ਾਲਸਾ ਦਾ ਕਹਿਣਾ ਕਿ ਉਹ ਆਸ ਕਰਦੇ ਹਨ ਕਿ ਉਹ ਸਮੁੱਚੇ ਦੇਸ਼ ਦੀ ਸੇਵਾ ...
ਨਵੀਂ ਦਿੱਲੀ, 18 ਜੂਨ (ਏਜੰਸੀ)-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ 'ਚ ਅੱਜ ਦੁਪਹਿਰ ਸਮੇਂ ਦੋ ਗਰੋਹਾਂ 'ਚ ਜਾਰੀ ਗੈਂਗਵਾਰ ਦੌਰਾਨ ਇਕ ਔਰਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਗੋਗੀ ਅਤੇ ਟਿੱਲੂ ਗਰੋਹਾਂ ਦੇ ਮੈਂਬਰਾਂ 'ਚ ਹੋਈ ਗੋਲੀਬਾਰੀ ਦੌਰਾਨ ਪੰਜ ਵਿਅਕਤੀ ਜ਼ਖ਼ਮੀ ...
ਢਾਕਾ, 18 ਜੂਨ (ਏਜੰਸੀ)-ਜੇਲ੍ਹ ਦੀ ਸਜ਼ਾ ਕੱਟ ਰਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ. ਦੀ ਆਗੂ ਖਾਲਿਦਾ ਜ਼ਿਆ (72) ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਹ ਘੁੰਮਣ ਫਿਰਨ ਤੋਂ ਵੀ ਲਾਚਾਰ ਹਨ, ਇਹ ਖੁਲਾਸਾ ਦੇਸ਼ ਦੀ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ...
ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ)-ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਰੈਵੀਨਿਊ ਵਸੀਲੇ ਵਜੋਂ ਤੇਲ 'ਤੇ ਨਿਰਭਰਤਾ ਘਟਾਉਣ ਲਈ ਉਹ ਆਪਣਾ ਬਣਦਾ ਟੈਕਸ ਇਮਾਨਦਾਰੀ ਨਾਲ ਅਦਾ ਕਰਨ ਅਤੇ ਉਨ੍ਹਾਂ ਇਹ ਕਹਿੰਦੇ ਹੋਏ ਇਕ ਤਰ੍ਹਾਂ ਨਾਲ ਪੈਟਰੋਲ ਤੇ ...
ਮੁੰਬਈ, 18 ਜੂਨ (ਏਜੰਸੀ)-ਈ. ਡੀ. ਨੇ ਅੱਜ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ, ਉਸ ਨਾਲ ਸਬੰਧਿਤ ਦੋ ਕੰਪਨੀਆਂ ਅਤੇ ਹੋਰਨਾਂ ਖ਼ਿਲਾਫ਼ ਬੈਂਕਾਂ ਦੇ ਸੰਘ ਨਾਲ 6 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਹਵਾਲਾ ਦੇ ਦੋਸ਼ਾਂ 'ਚ ਤਾਜ਼ਾ ਦੋਸ਼ ਪੱਤਰ ਦਾਇਰ ਕੀਤਾ। ਏਜੰਸੀ ਨੇ ਇਹ ...
ਟੋਕੀਓ, 18 ਜੂਨ (ਏਜੰਸੀ)-ਜਾਪਾਨ ਦੇ ਓਸਾਕਾ ਸ਼ਹਿਰ 'ਚ ਆਏ 5.3 ਤੀਬਰਤਾ ਵਾਲੇ ਭੁਚਾਲ ਦੇ ਕਾਰਨ ਇਕ 9 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 200 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਨਾਲ ਕੋਈ ਵੱਡੇ ਪੱਧਰ ਦੀ ਤਬਾਹੀ ਦੀ ਖ਼ਬਰ ਨਹੀਂ ਹੈ ਤੇ ਨਾ ਹੀ ...
ਸ਼ਿਲਾਂਗ, 18 ਜੂਨ (ਏਜੰਸੀ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ 'ਚ ਇਸ ਮਹੀਨੇ ਦੇ ਸ਼ੁਰੂ 'ਚ ਫ਼ੈਲੀ ਹਿੰਸਾ ਦੇ ਬਾਅਦ ਹੁਣ ਜਨ-ਜੀਵਨ ਪਟੜੀ 'ਤੇ ਆ ਗਿਆ ਹੈ ਅਤੇ ਸੂਬੇ 'ਚ ਸੈਲਾਨੀਆਂ ਦੀ ਆਮਦ ਵੀ ਵਧ ਗਈ ਹੈ। ਸੂਬੇ ਦੇ ਸੈਰ ਸਪਾਟਾ ਮੰਤਰੀ ਮਿਤਬਾਹ ਲਿੰਗਦੋਹ ਨੇ ਦੱਸਿਆ ਕਿ ...
ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ.)-ਕੇਂਦਰੀ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੀ. ਬੀ. ਐੱਸ. ਈ. ਨੂੰ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ. ਟੀ. ਈ. ਟੀ.) ਪਹਿਲਾਂ ਦੀ ਤਰ੍ਹਾਂ 20 ਭਾਸ਼ਾਵਾਂ 'ਚ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਹ ਬਿਆਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX