ਤਾਜਾ ਖ਼ਬਰਾਂ


ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  2 minutes ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  20 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  45 minutes ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 2 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਪਹਿਲਾ ਸਫ਼ਾ

ਕਸ਼ਮੀਰ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

* 2 ਜਵਾਨ ਜ਼ਖ਼ਮੀ * ਵਾਦੀ 'ਚ ਅੱਤਵਾਦ ਵਿਰੋਧੀ ਆਪ੍ਰੇਸ਼ਨ ਮੁੜ ਸ਼ੁਰੂ

ਸ੍ਰੀਨਗਰ, 18 ਜੂਨ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੇ ਪੰਨਾਰ ਜੰਗਲੀ ਇਲਾਕੇ 'ਚ ਫ਼ੌਜ ਵਲੋਂ ਸੋਮਵਾਰ ਤੜਕੇ ਤੋਂ ਜਾਰੀ ਆਪ੍ਰੇਸ਼ਨ ਦੌਰਾਨ 2 ਅੱਤਵਾਦੀ ਹਲਾਕ ਕਰ ਦਿੱਤੇ ਗਏ। ਫ਼ੌਜੀ ਸੂਤਰਾਂ ਅਨੁਸਾਰ 14, 22.18. 28, 52, 27, 31 ਆਰ.ਆਰ. ਯੂਨਿਟਾਂ ਤੋਂ ਇਲਾਵਾ ...

ਪੂਰੀ ਖ਼ਬਰ »

ਹਰੀਕੇ ਪੱਤਣ ਨੂੰ ਸੈਰ ਸਪਾਟੇ ਲਈ ਵਿਕਸਤ ਕੀਤਾ ਜਾਵੇਗਾ-ਸਿੱਧੂ

ਹਰੀਕੇ ਪੱਤਣ/ਮਖੂ, 18 ਜੂਨ (ਸੰਜੀਵ ਕੁੰਦਰਾ, ਵਰਿੰਦਰ ਮਨਚੰਦਾ, ਮੁਖਤਿਆਰ ਸਿੰਘ ਧੰਜੂ)-ਦੋ ਦਰਿਆਵਾਂ ਸਤਲੁਜ ਤੇ ਬਿਆਸ ਦੇ ਸੰਗਮ ਹਰੀਕੇ ਪੱਤਣ ਜੋ ਕਿ ਕੁਦਰਤੀ ਸੁੰਦਰਤਾ ਨਾਲ ਲਬਰੇਜ਼ ਹੈ, ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਵਿਕਸਤ ਕਰਨ ਲਈ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਖਿਲਚੀਆਂ ਨੇੜੇ ਭਿਆਨਕ ਸੜਕ ਹਾਦਸਾ-7 ਮੌਤਾਂ

ਸਕਾਰਪੀਓ ਖੜ੍ਹੇ ਟਰਾਲੇ 'ਚ ਵੱਜੀ

ਰਈਆ/ਖਿਲਚੀਆਂ, 18 ਜੂਨ (ਸ਼ਰਨਬੀਰ ਸਿੰਘ ਕੰਗ, ਅਮਰਜੀਤ ਸਿੰਘ ਬੁੱਟਰ)-ਅੱਜ ਸਵੇਰੇ ਤੜਕੇ ਕਰੀਬ 5:45 ਵਜੇ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਪਿੰਡ ਫੱਤੂਵਾਲ ਨਜ਼ਦੀਕ ਸੰਧੂ ਮੱਲੀ ਢਾਬੇ ਦੇ ਕੋਲ ਸਕਾਰਪੀਓ ਗੱਡੀ ਦਾ ਜੀ. ਟੀ. ਰੋਡ 'ਤੇ ਖੜ੍ਹੇ ਟਰਾਲੇ ਦੇ ਪਿੱਛੇ ਟਕਰਾਉਣ ...

ਪੂਰੀ ਖ਼ਬਰ »

ਕੈਪਟਨ ਵਲੋਂ 31 ਹਜ਼ਾਰ ਕਰੋੜ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਤੋਂ ਦਖ਼ਲ ਦੀ ਮੰਗ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰੀ ਮਦਦ ਮੰਗੀ

ਨਵੀਂ ਦਿੱਲੀ, 18 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ। ਅੱਜ ਨਵੀਂ ਦਿੱਲੀ 'ਚ ਪ੍ਰਧਾਨ ...

ਪੂਰੀ ਖ਼ਬਰ »

ਪਟਿਆਲਾ 'ਚ ਪੈਟਰੋਲ ਪੰਪ ਤੋਂ 5 ਹਜ਼ਾਰ ਦੀ ਲੁੱਟ ਪਿੱਛੇ ਦੋ ਦੀ ਹੱਤਿਆ

ਬੁਲਟ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬਹਾਦਰਗੜ੍ਹ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ-ਰਾਜਪੁਰਾ ਮੁੱਖ ਸੜਕ 'ਤੇ ਪੈਂਦੇ ਕਸਬਾ ਬਹਾਦਰਗੜ੍ਹ ਦੇ ਨੇੜਲੇ ਪਿੰਡ ਚਮਾਰਹੇੜੀ ਸਥਿਤ ਗੁਰੂ ਨਾਨਕ ਪੈਟਰੋਲ ਪੰਪ 'ਤੇ ਬੀਤੀ ਦੇਰ ਰਾਤ ਬੁਲਟ ਸਵਾਰ ਤਿੰਨ ਨੌਜਵਾਨਾਂ ਵਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੰਦੇ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਟਰੱਕ ਮਾਲਕਾਂ ਵਲੋਂ ਦੇਸ਼ ਵਿਆਪੀ ਹੜਤਾਲ

ਨਵੀਂ ਦਿੱਲੀ, 18 ਜੂਨ (ਏਜੰਸੀ)-ਟਰੱਕ ਮਾਲਕਾਂ ਅਤੇ ਆਪ੍ਰੇਟਰਾਂ ਨੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਥਰਡ ਪਾਰਟੀ ਬੀਮਾ ਪ੍ਰੀਮੀਅਰ 'ਚ ਵਾਧੇ ਖ਼ਿਲਾਫ਼ ਸੋਮਵਾਰ ਤੋਂ ਦੇਸ਼ ਵਿਆਪੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਲ ਇੰਡੀਆ ਕਨਫ਼ੈਡਰੇਸ਼ਨ ਆਫ਼ ਗੁਡਜ਼ ਵਹੀਕਲਜ਼ ਆਨਰਜ਼ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਲਈ ਪਾਵਰਕਾਮ ਵਲੋਂ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ

ਸਰਹੱਦੀ ਫੀਡਰਾਂ 'ਤੇ ਦਿਨ ਨੂੰ ਮਿਲੇਗੀ 8 ਘੰਟੇ ਬਿਜਲੀ

ਸ਼ਿਵ ਸ਼ਰਮਾ ਜਲੰਧਰ, 18 ਜੂਨ-20 ਜੂਨ ਨੂੰ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ ਕਰਦੇ ਹੋਏ ਪਾਵਰਕਾਮ ਨੇ ਖੇਤੀ ਵਰਗ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕਰ ਲਿਆ ਹੈ ਤੇ ਦਾਅਵਾ ਕੀਤਾ ਹੈ ਕਿ ਇਸ ਸਮੇਂ ਦੌਰਾਨ ਤਾਪ ...

ਪੂਰੀ ਖ਼ਬਰ »

ਏਮਜ਼ ਦੀ ਦਾਖ਼ਲਾ ਪ੍ਰੀਖਿਆ 'ਚ ਲਹਿਰਾਗਾਗਾ ਦੀ ਐਲੀਜ਼ਾ ਦੇਸ਼ ਭਰ 'ਚੋਂ ਅੱਵਲ

ਬਠਿੰਡਾ ਦੀ ਰਮਨੀਕ ਕੌਰ ਦੂਸਰੇ ਤੇ ਚੰਡੀਗੜ੍ਹ ਦੀ ਮਹਿਕ ਅਰੋੜਾ ਤੀਸਰੇ ਸਥਾਨ 'ਤੇ

ਲਹਿਰਾਗਾਗਾ, 18 ਜੂਨ (ਗਰਗ, ਗੋਇਲ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦੀ ਦਾਖਲਾ ਪ੍ਰੀਖਿਆ 'ਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਲਹਿਰਾਗਾਗਾ ਦੀ ਵਿਦਿਆਰਥਣ ਐਲੀਜ਼ਾ ਨੇ ਦੇਸ਼ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਵਲੋਂ ਐਲਾਨੇ ਨਤੀਜੇ ...

ਪੂਰੀ ਖ਼ਬਰ »

ਉਪ ਰਾਜਪਾਲ ਦੇ ਦਫ਼ਤਰ 'ਚ ਧਰਨੇ ਦੀ ਇਜਾਜ਼ਤ ਕਿਸ ਨੇ ਦਿੱਤੀ-ਹਾਈਕੋਰਟ

ਕੇਜਰੀਵਾਲ ਦੇ ਧਰਨੇ ਨੂੰ ਲੈ ਕੇ ਕੀਤੀ ਸਖ਼ਤ ਟਿੱਪਣੀ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੰਤਰੀਆਂ ਵਲੋਂ ਉਪ ਰਾਜਪਾਲ ਦੇ ਨਿਵਾਸ ਵਿਖੇ ਧਰਨੇ 'ਤੇ ਬੈਠਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਦੀ ਪਟੀਸ਼ਨ ਸਣੇ ਦੋ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਅਵਤਾਰ ਸਿੰਘ ਖ਼ਾਲਸਾ ਬਣਨਗੇ ਸੰਸਦ ਮੈਂਬਰ

ਕਾਬੁਲ, 18 ਜੂਨ (ਏ. ਪੀ.)-ਅਫ਼ਗਾਨਿਸਤਾਨ ਦੀ ਅਗਲੀ ਸੰਸਦ 'ਚ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਅਫ਼ਗਾਨਿਸਤਾਨ ਦੇ ਘੱਟ-ਗਿਣਤੀ ਸਿੱਖ ਅਤੇ ਹਿੰਦੂ ਭਾਈਚਾਰੇ ਦੀ ਪ੍ਰਤੀਨਿਧਤਾ ਕਰਨਗੇ ਜਦਕਿ ਅਵਤਾਰ ਸਿੰਘ ਖ਼ਾਲਸਾ ਦਾ ਕਹਿਣਾ ਕਿ ਉਹ ਆਸ ਕਰਦੇ ਹਨ ਕਿ ਉਹ ਸਮੁੱਚੇ ਦੇਸ਼ ਦੀ ਸੇਵਾ ...

ਪੂਰੀ ਖ਼ਬਰ »

ਦਿੱਲੀ 'ਚ ਗੈਂਗਵਾਰ ਦੌਰਾਨ 3 ਮੌਤਾਂ

ਨਵੀਂ ਦਿੱਲੀ, 18 ਜੂਨ (ਏਜੰਸੀ)-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ 'ਚ ਅੱਜ ਦੁਪਹਿਰ ਸਮੇਂ ਦੋ ਗਰੋਹਾਂ 'ਚ ਜਾਰੀ ਗੈਂਗਵਾਰ ਦੌਰਾਨ ਇਕ ਔਰਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਗੋਗੀ ਅਤੇ ਟਿੱਲੂ ਗਰੋਹਾਂ ਦੇ ਮੈਂਬਰਾਂ 'ਚ ਹੋਈ ਗੋਲੀਬਾਰੀ ਦੌਰਾਨ ਪੰਜ ਵਿਅਕਤੀ ਜ਼ਖ਼ਮੀ ...

ਪੂਰੀ ਖ਼ਬਰ »

ਘੁੰਮਣ-ਫਿਰਨ ਤੋਂ ਵੀ ਲਾਚਾਰ ਹੈ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ

ਢਾਕਾ, 18 ਜੂਨ (ਏਜੰਸੀ)-ਜੇਲ੍ਹ ਦੀ ਸਜ਼ਾ ਕੱਟ ਰਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ. ਦੀ ਆਗੂ ਖਾਲਿਦਾ ਜ਼ਿਆ (72) ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਹ ਘੁੰਮਣ ਫਿਰਨ ਤੋਂ ਵੀ ਲਾਚਾਰ ਹਨ, ਇਹ ਖੁਲਾਸਾ ਦੇਸ਼ ਦੀ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ...

ਪੂਰੀ ਖ਼ਬਰ »

ਜੇਤਲੀ ਵਲੋਂ ਤੇਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਨਾ ਕਰਨ ਦਾ ਸੰਕੇਤ

ਕਿਹਾ, ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ ਵਿਕਾਸ ਕਰਨ ਵਾਲੀ ਵੱਡੀ ਅਰਥ ਵਿਵਸਥਾ

ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ)-ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਰੈਵੀਨਿਊ ਵਸੀਲੇ ਵਜੋਂ ਤੇਲ 'ਤੇ ਨਿਰਭਰਤਾ ਘਟਾਉਣ ਲਈ ਉਹ ਆਪਣਾ ਬਣਦਾ ਟੈਕਸ ਇਮਾਨਦਾਰੀ ਨਾਲ ਅਦਾ ਕਰਨ ਅਤੇ ਉਨ੍ਹਾਂ ਇਹ ਕਹਿੰਦੇ ਹੋਏ ਇਕ ਤਰ੍ਹਾਂ ਨਾਲ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਸੰਭਾਵਨਾ ਰੱਦ ਕਰ ਦਿੱਤੀ ਕਿ ਇਹ ਕਟੌਤੀ ਉਲਟੀ ਸਾਬਤ ਹੋ ਸਕਦੀ ਹੈ। ਜੇਤਲੀ ਨੇ ਕਿਹਾ ਤਨਖਾਹਦਾਰ ਤਾਂ ਆਪਣਾ ਬਣਦਾ ਟੈਕਸ ਅਦਾ ਕਰਦੇ ਹਨ ਜਦਕਿ ਦੂਸਰੇ ਬਹੁਤੇ ਵਰਗਾਂ ਨੂੰ ਆਪਣੇ ਟੈਕਸ ਅਦਾਇਗੀ ਰਿਕਾਰਡ ਵਿਚ ਸੁਧਾਰ ਕਰਨਾ ਪਵੇਗਾ। ਟੈਕਸ ਅਦਾ ਕਰਨ ਵਾਲੇ ਸਮਾਜ ਵਿਚ ਭਾਰਤ ਕਾਫੀ ਪਿੱਛੇ ਹੈ। ਜੇਤਲੀ ਨੇ ਸਿਆਸੀ ਨੇਤਾਵਾਂ ਅਤੇ ਹੋਰਨਾਂ ਨੂੰ ਅਪੀਲ ਕੀਤੀ ਕਿ ਗੈਰ ਤੇਲ ਟੈਕਸ ਵਰਗ ਵਿਚ ਚੋਰੀ ਰੋਕਣ ਅਤੇ ਜੇਕਰ ਲੋਕ ਇਮਾਨਦਾਰੀ ਨਾਲ ਆਪਣੇ ਟੈਕਸ ਅਦਾ ਕਰਨ ਤਾਂ ਤੇਲ ਪਦਾਰਥਾਂ 'ਤੇ ਟੈਕਸਾਂ ਦੀ ਜ਼ਿਆਦਾ ਨਿਰਭਰਤਾ ਕਾਫੀ ਘਟ ਜਾਵੇਗੀ। ਅਰੁਣ ਜੇਤਲੀ ਨੇ ਕਿਹਾ ਕਿ 2017-18 ਦੀ ਚੌਥੀ ਤਿਮਾਹੀ ਵਿਚ ਆਰਥਿਕ ਵਿਕਾਸ ਦਰ 7.7 ਫ਼ੀਸਦ ਰਹਿਣ ਨਾਲ ਇਹ ਗੱਲ ਸਾਬਤ ਹੋ ਗਈ ਹੈ ਕਿ ਭਾਰਤ ਵਿਸ਼ਵ ਵਿਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਵੱਡੀ ਅਰਥਵਿਵਸਥਾ ਹੈ ਅਤੇ ਇਹ ਰੁਝਾਨ ਅਗਲੇ ਕੁਝ ਸਾਲ ਜਾਰੀ ਰਹਿਣ ਦੀ ਸੰਭਾਵਨਾ ਹੈ।


ਖ਼ਬਰ ਸ਼ੇਅਰ ਕਰੋ

ਈ. ਡੀ. ਵਲੋਂ ਮਾਲਿਆ ਖ਼ਿਲਾਫ਼ ਤਾਜ਼ਾ ਦੋਸ਼ ਪੱਤਰ ਦਾਇਰ

ਮੁੰਬਈ, 18 ਜੂਨ (ਏਜੰਸੀ)-ਈ. ਡੀ. ਨੇ ਅੱਜ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ, ਉਸ ਨਾਲ ਸਬੰਧਿਤ ਦੋ ਕੰਪਨੀਆਂ ਅਤੇ ਹੋਰਨਾਂ ਖ਼ਿਲਾਫ਼ ਬੈਂਕਾਂ ਦੇ ਸੰਘ ਨਾਲ 6 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਹਵਾਲਾ ਦੇ ਦੋਸ਼ਾਂ 'ਚ ਤਾਜ਼ਾ ਦੋਸ਼ ਪੱਤਰ ਦਾਇਰ ਕੀਤਾ। ਏਜੰਸੀ ਨੇ ਇਹ ...

ਪੂਰੀ ਖ਼ਬਰ »

ਜਾਪਾਨ 'ਚ ਭੁਚਾਲ ਨਾਲ 3 ਮੌਤਾਂ-200 ਜ਼ਖ਼ਮੀ

ਟੋਕੀਓ, 18 ਜੂਨ (ਏਜੰਸੀ)-ਜਾਪਾਨ ਦੇ ਓਸਾਕਾ ਸ਼ਹਿਰ 'ਚ ਆਏ 5.3 ਤੀਬਰਤਾ ਵਾਲੇ ਭੁਚਾਲ ਦੇ ਕਾਰਨ ਇਕ 9 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 200 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਨਾਲ ਕੋਈ ਵੱਡੇ ਪੱਧਰ ਦੀ ਤਬਾਹੀ ਦੀ ਖ਼ਬਰ ਨਹੀਂ ਹੈ ਤੇ ਨਾ ਹੀ ...

ਪੂਰੀ ਖ਼ਬਰ »

ਸ਼ਿਲਾਂਗ 'ਚ ਜਨ-ਜੀਵਨ ਪਟੜੀ 'ਤੇ ਆਇਆ

ਸ਼ਿਲਾਂਗ, 18 ਜੂਨ (ਏਜੰਸੀ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ 'ਚ ਇਸ ਮਹੀਨੇ ਦੇ ਸ਼ੁਰੂ 'ਚ ਫ਼ੈਲੀ ਹਿੰਸਾ ਦੇ ਬਾਅਦ ਹੁਣ ਜਨ-ਜੀਵਨ ਪਟੜੀ 'ਤੇ ਆ ਗਿਆ ਹੈ ਅਤੇ ਸੂਬੇ 'ਚ ਸੈਲਾਨੀਆਂ ਦੀ ਆਮਦ ਵੀ ਵਧ ਗਈ ਹੈ। ਸੂਬੇ ਦੇ ਸੈਰ ਸਪਾਟਾ ਮੰਤਰੀ ਮਿਤਬਾਹ ਲਿੰਗਦੋਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਸਮੇਤ 20 ਭਾਸ਼ਾਵਾਂ 'ਚ ਹੋਵੇਗੀ ਸੀ. ਟੀ. ਈ. ਟੀ. ਪ੍ਰੀਖਿਆ-ਜਾਵੜੇਕਰ

ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ.)-ਕੇਂਦਰੀ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੀ. ਬੀ. ਐੱਸ. ਈ. ਨੂੰ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ. ਟੀ. ਈ. ਟੀ.) ਪਹਿਲਾਂ ਦੀ ਤਰ੍ਹਾਂ 20 ਭਾਸ਼ਾਵਾਂ 'ਚ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਹ ਬਿਆਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX