ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  about 1 hour ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  about 2 hours ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 5 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 5 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 5 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 6 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 6 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 6 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 7 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 7 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 8 hours ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 8 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 8 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 9 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਪਹਿਲਾ ਸਫ਼ਾ

ਜੰਮੂ-ਕਸ਼ਮੀਰ 'ਚ ਭਾਜਪਾ ਨੇ ਪੀ.ਡੀ.ਪੀ. ਦਾ ਸਾਥ ਛੱਡਿਆ-ਮਹਿਬੂਬਾ ਵਲੋਂ ਅਸਤੀਫ਼ਾ

• ਕਾਂਗਰਸ ਵਲੋਂ ਸਮਰਥਨ ਤੋਂ ਇਨਕਾਰ • ਰਾਜਪਾਲ ਸ਼ਾਸਨ ਲੱਗਣਾ ਤੈਅ
ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਭਾਜਪਾ ਨੇ ਜੰਮੂ-ਕਸ਼ਮੀਰ 'ਚ ਆਪਣੇ ਤਿੰਨ ਸਾਲ ਪੁਰਾਣੇ ਗਠਜੋੜ ਭਾਈਵਾਲ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਤੋਂ 'ਰਾਸ਼ਟਰ ਹਿਤ' ਦੇ ਕਾਰਨ ਆਪਣਾ ਸਮਰਥਨ ਵਾਪਸ ਲੈ ਲਿਆ ਹੈ | ਭਾਜਪਾ ਨੇ ਮਹਿਬੂਬਾ ਮੁਫਤੀ ਸਰਕਾਰ 'ਤੇ ਰਾਜ ਦੇ ਵਿਗੜ ਰਹੇ ਹਾਲਾਤ ਨੂੰ ਨਾ ਸੰਭਾਲ ਸਕਣ ਦਾ ਦੋਸ਼ ਲਾਉਂਦਿਆਂ ਆਪਣਾ ਸਮਰਥਨ ਵਾਪਸ ਲੈਣ ਦਾ ਐਲਾਨ ਕਰਨ ਦੇ ਨਾਲ ਹੀ ਰਾਜ 'ਚ ਰਾਜਪਾਲ ਸ਼ਾਸਨ ਲਾਗੂ ਕਰਨ ਦੀ ਵੀ ਸਿਫਾਰਸ਼ ਕੀਤੀ | ਭਾਜਪਾ ਵਲੋਂ ਸਮਰਥਨ ਵਾਪਸ ਲੈਣ ਦੇ ਐਲਾਨ ਤੋਂ ਕੁਝ ਦੇਰ ਬਾਅਦ ਹੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਗਠਜੋੜ ਦੇ ਹੋਰ ਵਿਕਲਪ ਨਾ ਵੇਖਣ ਦੀ ਨੀਤੀ ਅਪਣਾਉਂਦਿਆਂ ਰਾਜਪਾਲ ਨਰਿੰਦਰ ਨਾਥ ਵੋਹਰਾ ਨੂੰ ਆਪਣਾ ਅਸਤੀਫਾ ਸੌਾਪ ਦਿੱਤਾ | ਭਾਜਪਾ ਦੇ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਮਾਮਲਿਆਂ ਦੇ ਇੰਚਾਰਜ ਰਾਮ ਮਾਧਵ ਨੇ ਅੱਜ ਇਕ ਪ੍ਰੈੱਸ ਕਾਨਫ਼ਰੰਸ 'ਚ ਮਹਿਬੂਬਾ ਮੁਫ਼ਤੀ ਨੂੰ 'ਹਾਲਾਤ ਸੰਭਾਲਣ 'ਚ ਨਾਕਾਮ' ਦੱਸਦਿਆਂ ਕਿਹਾ ਕਿ ਸੂਬੇ 'ਚ ਨਾਗਰਿਕਾਂ ਦੇ ਬੁਨਿਆਦੀ ਹੱਕਾਂ, ਬੋਲਣ ਅਤੇ ਪ੍ਰੈੱਸ ਦੀ ਆਜ਼ਾਦੀ 'ਤੇ ਖਤਰਾ ਪੈਦਾ ਹੋ ਗਿਆ | ਰਾਮ ਮਾਧਵ ਨੇ ਵਿਸ਼ੇਸ਼ ਤੌਰ 'ਤੇ ਸੀਨੀਅਰ ਪੱਤਰਕਾਰ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦਾ ਵੀ ਜ਼ਿਕਰ ਕੀਤਾ ਜਿਸ ਦੀ ਹਾਲ ਹੀ 'ਚ ਹੱਤਿਆ ਹੋਈ ਹੈ | ਰਾਮ ਮਾਧਵ ਨੇ ਕਿਹਾ ਕਿ ਰਮਜ਼ਾਨ ਦੇ ਮਹੀਨੇ 'ਚ ਗੋਲੀਬੰਦੀ ਦਾ ਫ਼ੈਸਲਾ ਕਿਸੇ ਮਜਬੂਰੀ ਤਹਿਤ ਨਹੀਂ, ਸਗੋਂ ਅਮਨ ਦੀ ਦਿਸ਼ਾ 'ਚ ਚੁੱਕਿਆ ਕਦਮ ਸੀ, ਪਰ
ਇਸ ਦਾ ਅਸਰ ਨਾ ਤਾਂ ਅੱਤਵਾਦੀਆਂ 'ਤੇ ਪਿਆ ਅਤੇ ਨਾ ਹੀ ਹੁਰੀਅਤ 'ਤੇ | ਜ਼ਿਕਰਯੋਗ ਹੈ ਕਿ ਰਮਜ਼ਾਨ 'ਚ ਹੋਈ ਇਕਪਾਸੜ ਗੋਲੀਬੰਦੀ ਦੇ ਦੌਰਾਨ ਘਾਟੀ 'ਚ 66 ਅੱਤਵਾਦੀ ਹਮਲੇ ਹੋਏ ਹਨ, ਜੋ ਕਿ ਪਿਛਲੇ ਮਹੀਨੇ ਤੋਂ 18 ਜ਼ਿਆਦਾ ਸੀ | ਹਲਕਿਆਂ ਮੁਤਾਬਿਕ ਮਹਿਬੂਬਾ ਦੇ ਦਬਾਅ 'ਚ ਆ ਕੇ ਕੇਂਦਰ ਨੇ ਗੋਲੀਬੰਦੀ ਦਾ ਐਲਾਨ ਤਾਂ ਕੀਤਾ ਪਰ ਇਸ ਨੂੰ ਲੈ ਕੇ ਦੋਵਾਂ ਧਿਰਾਂ 'ਚ ਮਤਭੇਦ ਹੀ ਰਹੇ | ਦੂਜਾ ਪੀ. ਡੀ. ਪੀ. ਕੇਂਦਰ ਵਲੋਂ ਹੁਰੀਅਤ ਸਮੇਤ ਹੋਰ ਵੱਖਵਾਦੀਆਂ ਨਾਲ ਗੱਲਬਾਤ ਕਰਨ ਦੀ ਪਹਿਲ ਕਰਵਾਉਣ ਦੀ ਚਾਹਵਾਨ ਸੀ, ਪਰ ਭਾਜਪਾ ਇਸ ਦੇ ਹੱਕ 'ਚ ਨਹੀਂ ਸੀ | ਰਾਮ ਮਾਧਵ ਨੇ 2015 'ਚ ਪੀ. ਡੀ. ਪੀ. ਦੇ ਨਾਲ ਆਉਣ ਨੂੰ 'ਖੰਡਿਤ ਜਨਾਦੇਸ਼' ਕਾਰਨ ਲਿਆ ਫ਼ੈਸਲਾ ਕਰਾਰ ਦਿੱਤਾ | ਭਾਜਪਾ ਆਗੂ ਵਲੋਂ ਪੀ. ਡੀ. ਪੀ. 'ਤੇ ਅਸਰ ਪਿਆ ਤੇ ਨਾ ਹੀ ਹੁਰੀਅਤ 'ਤੇ | ਵਿਕਾਸ ਕਾਰਜਾਂ 'ਚ ਅੜਿੱਕਾ ਪਾਉਣ, ਜੰਮੂ ਅਤੇ ਲਦਾਖ਼ ਦੀ ਜਨਤਾ ਨਾਲ ਵਿਤਕਰਾ ਕਰਨ ਅਤੇ ਭਾਜਪਾ ਵਿਧਾਇਕਾਂ ਨੂੰ ਕੰਮ ਨਾ ਕਰਨ ਦੇਣ ਦਾ ਦੋਸ਼ ਵੀ ਲਾਇਆ | ਇਥੇ ਜ਼ਿਕਰਯੋਗ ਹੈ ਕਿ ਪੀ. ਡੀ. ਪੀ. ਤੋਂ ਸਮਰਥਨ ਵਾਪਸ ਲੈਣ ਦਾ ਫ਼ੈਸਲਾ ਅੱਜ ਭਾਜਪਾ ਦੀ ਕੋਰ ਗਰੁੱਪ ਦੀ ਬੈਠਕ ਤੋਂ ਬਾਅਦ ਲਿਆ ਗਿਆ | ਭਾਜਪਾ ਮੁਖੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਨੇਤਾਵਾਂ ਦੇ ਨਾਲ ਮੁਲਾਕਾਤ ਤੋਂ ਬਾਅਦ ਇਸ ਸਬੰਧ 'ਚ ਅੰਤਿਮ ਫ਼ੈਸਲਾ ਲਿਆ | ਹਲਕਿਆਂ ਮੁਤਾਬਿਕ ਐਤਵਾਰ ਨੂੰ ਈਦ ਤੋਂ ਬਾਅਦ ਗੋਲੀਬੰਦੀ ਖ਼ਤਮ ਕਰਨ ਦੇ ਫ਼ੈਸਲੇ 'ਤੇ ਪੀ. ਡੀ. ਪੀ. ਅਤੇ ਭਾਜਪਾ ਦਰਮਿਆਨ ਕਾਫ਼ੀ ਮਤਭੇਦ ਸਨ |
ਕਾਂਗਰਸ ਵਲੋਂ ਸਮਰਥਨ ਤੋਂ ਇਨਕਾਰ
ਕਾਂਗਰਸ ਨੇ ਪੀ. ਡੀ. ਪੀ. ਦੇ ਨਾਲ ਮਿਲ ਕੇ ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਦੀ ਸੰਭਾਵਨਾ ਨੂੰ ਸਿਰੇ ਤੋਂ ਖਾਰਜ ਕੀਤਾ | ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੇ ਭਾਜਪਾ ਦੇ ਸਮਰਥਨ ਵਾਪਸੀ ਦੇ ਐਲਾਨ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਭਾਜਪਾ, ਪੀ. ਡੀ. ਪੀ. ਸਰਕਾਰ 'ਤੇ ਸਾਰੀ ਤੋਹਮਤ ਲਾ ਕੇ ਭੱਜ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਇਸ ਸਰਕਾਰ 'ਚ ਹੀ ਸਭ ਤੋਂ ਜ਼ਿਆਦਾ ਜਵਾਨ ਸ਼ਹੀਦ ਹੋਏ, ਸਭ ਤੋਂ ਵੱਧ ਅੱਤਵਾਦੀ ਹਮਲੇ ਹੋਏ ਅਤੇ ਗੋਲੀਬੰਦੀ ਦੀ ਉਲੰਘਣਾ ਹੋਈ |
ਮੌਕਾਪ੍ਰਸਤ ਭਾਜਪਾ-ਪੀ. ਡੀ. ਪੀ. ਗੱਠਜੋੜ ਨੇ ਜੰਮੂ-ਕਸ਼ਮੀਰ ਨੂੰ ਅੱਗ 'ਚ ਝੋਕ ਦਿੱਤਾ-ਰਾਹੁਲ
ਨਵੀਂ ਦਿੱਲੀ, (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਜਪਾ-ਪੀ. ਡੀ. ਪੀ. ਦੇ ਮੌਕਾਪ੍ਰਸਤ ਗੱਠਜੋੜ ਨੇ ਜੰਮੂ-ਕਸ਼ਮੀਰ ਨੂੰ ਅੱਗ 'ਚ ਝੋਕ ਦਿੱਤਾ ਜਿਸ ਨਾਲ ਕਈ ਨਿਰਦੋਸ਼ ਲੋਕ ਅਤੇ ਬਹਾਦਰ ਜਵਾਨ ਮਾਰੇ ਗਏ ਤੇ ਜੇਕਰ ਹੁਣ ਵੀ ਸੂਬਾ ਕੇਂਦਰ ਦੇ ਅਧੀਨ ਰਿਹਾ ਤਾਂ ਇਹ ਨੁਕਸਾਨ ਜਾਰੀ ਰਹੇਗਾ | ਭਾਜਪਾ ਵਲੋਂ ਗੱਠਜੋੜ ਸਰਕਾਰ ਤੋਂ ਬਾਹਰ ਆਉਣ ਦੇ ਕੁਝ ਸਮੇਂ ਬਾਅਦ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਸਮਰੱਥਤਾ, ਹੰਕਾਰ ਅਤੇ ਨਫ਼ਰਤ ਹਮੇਸ਼ਾਂ ਅਸਫਲ ਰਹਿੰਦੀ ਹੈ | ਉਨ੍ਹਾਂ ਟਵੀਟ ਕੀਤਾ ਕਿ ਰਣਨੀਤਕ ਤੌਰ 'ਤੇ ਮਹੱਤਵਪੂਰਨ ਸੂਬੇ 'ਚ ਗੱਠਜੋੜ ਸਰਕਾਰ ਦੇ ਅਧੀਨ ਕਈ ਨਿਰਦੋਸ਼ ਲੋਕ ਅਤੇ ਬਹਾਦਰ ਸੈਨਿਕ ਮਾਰੇ ਗਏ | ਇਸ ਨਾਲ ਭਾਰਤ ਨੂੰ ਰਣਨੀਤਕ ਤੌਰ 'ਤੇ ਨੁਕਸਾਨ ਪਹੁੰਚਾਇਆ ਅਤੇ ਯੂ. ਪੀ. ਏ. ਦੀ ਸਾਲਾਂ ਦੀ ਸਖਤ ਮਿਹਨਤ 'ਤੇ ਪਾਣੀ ਫੇਰ ਦਿੱਤਾ | ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਅਧੀਨ ਵੀ ਨੁਕਸਾਨ ਜਾਰੀ ਰਹੇਗਾ |
ਕਸ਼ਮੀਰ ਨੂੰ ਬਰਬਾਦ ਕਰਨ ਦੇ ਬਾਅਦ ਭਾਜਪਾ ਗੱਠਜੋੜ ਤੋਂ ਵੱਖ ਹੋਈ-ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ 'ਚ ਪੀ. ਡੀ. ਪੀ. ਦੇ ਨਾਲ ਗੱਠਜੋੜ ਤੋੜਨ ਦੇ ਫ਼ੈਸਲੇ ਨੂੰ ਲੈ ਕੇ ਅੱਜ ਭਾਜਪਾ 'ਤੇ ਨਿਸ਼ਾਨਾ ਕੱਸਿਆ, ਉਨ੍ਹਾਂ ਨੇ ਦੋਸ਼ ਲਾਇਆ ਕਿ ਉਸ ਨੇ ਰਾਜ ਨੂੰ ਬਰਬਾਦ ਕਰ ਦਿੱਤਾ | ਭਾਜਪਾ ਦੇ ਐਲਾਨ ਦੇ ਬਾਅਦ ਕੇਜਰੀਵਾਲ ਨੇ ਕਈ ਟਵੀਟ ਕੀਤੇ | ਉਨ੍ਹਾਂ ਨੇ ਨੋਟਬੰਦੀ ਦਾ ਵੀ ਜ਼ਿਕਰ ਕੀਤਾ | ਕੇਜਰੀਵਾਲ ਨੇ ਟਵੀਟ ਕੀਤਾ ਕਿ ਬਰਬਾਦ ਕਰਨ ਦੇ ਬਾਅਦ ਭਾਜਪਾ ਕਸ਼ਮੀਰ 'ਚ ਗੱਠਜੋੜ ਤੋਂ ਬਾਹਰ ਹੋ ਗਈ | ਕੀ ਭਾਜਪਾ ਨੇ ਸਾਨੂੰ ਇਹ ਨਹੀਂ ਕਿਹਾ ਸੀ ਕਿ ਨੋਟਬੰਦੀ ਨਾਲ ਕਸ਼ਮੀਰ 'ਚ ਅੱਤਵਾਦ ਦਾ ਲੱਕ ਟੁੱਟ ਗਿਆ? ਹੁਣ ਕੀ ਹੋਇਆ |
ਭਾਜਪਾ ਤੇ ਪੀ. ਡੀ. ਪੀ. ਦਾ ਸਿਰਫ ਸੱਤਾ ਹਾਸਲ ਕਰਨ ਲਈ ਇਕੱਠੇ ਹੋਣਾ ਮੌਕਾਪ੍ਰਸਤੀ ਸੀ-ਖੱਬੇ ਪੱਖੀ
ਖੱਬੇ-ਪੱਖੀ ਪਾਰਟੀਆਂ ਨੇ ਕਿਹਾ ਕਿ 2014 ਦੀਆਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਬਾਅਦ ਭਾਜਪਾ ਅਤੇ ਪੀ. ਡੀ. ਪੀ. ਦਾ ਸਰਕਾਰ ਬਣਾਉਣ ਲਈ ਇਕੱਠੇ ਹੋਣਾ ਮੌਕਾਪ੍ਰਸਤੀ ਸੀ | ਖੱਬੇ-ਪੱਖੀ ਪਾਰਟੀਆਂ ਨੇ ਸੂਬੇ 'ਚ ਸਿਆਸੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਕੇਂਦਰ ਨੂੰ ਸਾਰੀਆਂ ਪਾਰਟੀਆਂ ਨਾਲ ਮੌਜੂਦਾ ਸਥਿਤੀ ਦਾ ਆਪਣਾ ਮੁਲੰਕਣ ਸਾਂਝਾ ਕਰਨਾ ਚਾਹੀਦਾ ਹੈ | ਮਾਰਕਸੀ ਪਾਰਟੀ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਅਜਿਹਾ ਗੱਠਜੋੜ ਨਹੀਂ ਹੋਣਾ ਚਾਹੀਦਾ | ਇਨ੍ਹਾਂ ਦੋਵਾਂ ਪਾਰਟੀਆਂ 'ਚ ਸਮਾਨਤਾਵਾਂ ਨਹੀਂ ਹਨ | ਮੌਕਾਪ੍ਰਸਤੀ ਕਦਮ ਤਹਿਤ ਸੱਤਾ 'ਤੇ ਕਾਬਜ਼ ਹੋਣ ਲਈ ਉਹ ਇਕੱਠੇ ਹੋਏ ਸਨ | ਸੀ. ਪੀ. ਆਈ. ਨੇਤਾ ਡੀ. ਰਾਜਾ ਨੇ ਕਿਹਾ ਕਿ ਉਹ ਘਾਟੀ 'ਚ ਸ਼ਾਂਤੀ ਸਬੰਧੀ ਸਕਾਰਾਤਮਕ ਸੰਕੇਤ ਦੇ ਰਹੇ ਸਨ | ਕੇਂਦਰ ਸਰਕਾਰ ਦਾ ਕੀ ਮੁਲੰਕਣ ਹੈ ਕੋਈ ਨਹੀਂ ਜਾਣਦਾ | ਸਰਕਾਰ ਸਰਬ ਪਾਰਟੀ ਮੀਟਿੰਗ ਬੁਲਾ ਸਕਦੀ ਸੀ ਅਤੇ ਆਪਣਾ ਮੁਲੰਕਣ ਸਾਂਝਾ ਕਰ ਸਕਦੀ ਸੀ |
ਫ਼ੈਸਲੇ ਤੋਂ ਪਹਿਲਾਂ ਸ਼ਾਹ ਵਲੋਂ ਡੋਵਾਲ ਨਾਲ ਮੁਲਾਕਾਤ
ਭਾਜਪਾ ਪ੍ਰਧਾਨ ਅਮਿਤ ਸ਼ਾਹ ਵਲੋਂ ਕਈ ਬੈਠਕਾਂ ਦੇ ਦੌਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਪੀ. ਡੀ. ਪੀ. ਤੋਂ ਸਮਰਥਨ ਵਾਪਸ ਲੈਣ ਦੇ ਫ਼ੈਸਲੇ ਨੂੰ ਹਰੀ ਝੰਡੀ ਦਿੱਤੀ | ਅਮਿਤ ਸ਼ਾਹ ਨੇ ਅੱਜ ਸਵੇਰੇ ਆਪਣੀ ਰਿਹਾਇਸ਼ 'ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਤਫਸੀਲੀ ਮੁਲਾਕਾਤ ਕੀਤੀ | ਹਲਕਿਆਂ ਮੁਤਾਬਿਕ ਦੋਵਾਂ ਦਰਮਿਆਨ ਜੰਮੂ-ਕਸ਼ਮੀਰ ਦੇ ਅਜੋਕੇ ਹਾਲਾਤ ਅਤੇ ਅਮਰਨਾਥ ਯਾਤਰਾ 'ਤੇ ਅੱਤਵਾਦੀ ਹਮਲੇ ਦੇ ਖਦਸ਼ਿਆਂ ਨੂੰ ਲੈ ਕੇ ਗੱਲਬਾਤ ਹੋਈ | ਈਦ ਤੋਂ ਬਾਅਦ ਗੋਲੀਬੰਦੀ ਦੀ ਮਿਆਦ ਨਾ ਵਧਾਉਂਦਿਆਂ ਗ੍ਰਹਿ ਮੰਤਰਾਲੇ ਨੇ ਆਪ੍ਰੇਸ਼ਨ 'ਆਲ ਆਊਟ' ਨੂੰ ਮੁੜ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ 'ਚ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ | ਭਾਜਪਾ ਹਲਕਿਆਂ ਮੁਤਾਬਿਕ ਜੰਮੂ-ਕਸ਼ਮੀਰ 'ਚ ਗ੍ਰਹਿ ਮੰਤਰਾਲੇ ਅਤੇ ਰੱਖਿਆ ਮੰਤਰੀ ਵਲੋਂ ਕਾਰਵਾਈਆਂ ਤੇਜ਼ ਕਰਨ ਤੋਂ ਪਹਿਲਾਂ ਸ਼ਾਹ ਜੰਮੂ-ਕਸ਼ਮੀਰ ਮੰਤਰੀ ਮੰਡਲ 'ਚ ਸ਼ਾਮਿਲ ਪਾਰਟੀ ਦੇ ਮੰਤਰੀਆਂ ਦੀ ਰਾਇ ਵੀ ਲੈਣਾ ਚਾਹੁੰਦੇ ਸਨ | ਰਾਸ਼ਟਰੀ ਸੁਰੱਖਿਆ ਸਲਾਹਕਾਰ ਮੁਲਾਕਾਤ ਤੋਂ ਬਾਅਦ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ 'ਚ ਸ਼ਾਮਲ ਪਾਰਟੀ ਦੇ ਸਾਰੇ ਮੰਤਰੀਆਂ ਅਤੇ ਕੁਝ ਅਹਿਮ ਨੇਤਾਵਾਂ ਨੂੰ ਵੀ ਇਸ ਮੁੱਦੇ 'ਤੇ ਅਹਿਮ ਬੈਠਕ ਲਈ ਦਿੱਲੀ ਬੁਲਾਇਆ ਸੀ |


ਖ਼ਬਰ ਸ਼ੇਅਰ ਕਰੋ

ਵਾਦੀ 'ਚ ਡਰਾਉਣ-ਧਮਕਾਉਣ ਦੀ ਨੀਤੀ ਨਹੀਂ ਚੱਲੇਗੀ-ਮਹਿਬੂਬਾ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ 3 ਸਾਲ ਅਤੇ 3 ਮਹੀਨੇ ਪੁਰਾਣਾ ਭਾਜਪਾ-ਪੀ.ਡੀ.ਪੀ ਗਠਜੋੜ ਭਾਜਪਾ ਦੇ ਡਰਾਮਾਪੂਰਨ ਢੰਗ ਨਾਲ ਅਚਾਨਕ ਸਮਰਥਨ ਵਾਪਸ ਲੈਣ ਦੇ ਨਾਲ ਟੁੱਟ ਗਿਆ | ਇਸ ਘਟਨਾਕ੍ਰਮ ਦੇ ਨਾਲ ਹੀ ਰਾਜ 'ਚ 8ਵਾਂ ਰਾਜਪਾਲ ਰਾਜ ਲਗਾਉਣ ਦਾ ਰਸਤਾ ਪੱਧਰਾ ...

ਪੂਰੀ ਖ਼ਬਰ »

ਪੰਜਾਬ ਵਿਚ ਝੋਨੇ ਦੀ ਲੁਆਈ ਅੱਜ ਤੋਂ

30 ਲੱਖ ਹੈਕਟੇਅਰ 'ਚ ਝੋਨਾ ਲਗਾਏ ਜਾਣ ਦੀ ਸੰਭਾਵਨਾ ਚੰਡੀਗੜ੍ਹ, 19 ਜੂਨ (ਪੀ. ਟੀ. ਆਈ.)-ਪੰਜਾਬ ਵਿਚ ਝੋਨੇ ਦੀ ਲੁਆਈ ਕੱਲ੍ਹ ਤੋਂ ਸ਼ੁਰੂ ਹੋਵੇਗੀ ਅਤੇ ਇਸ ਸਾਲ ਸੂਬੇ ਵਿਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਬੀਜੇ ਜਾਣ ਦੀ ਆਸ ਹੈ | ਪੰਜਾਬ ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ 8 ਘੰਟੇ ਮਿਲੇਗੀ ਤਿੰਨ ਫੇਸ ਬਿਜਲੀ ਸਪਲਾਈ

ਤਾਪ ਬਿਜਲੀ ਘਰਾਂ ਦੇ ਵੀ 3 ਯੂਨਿਟ ਚਲਾਏ ਪਟਿਆਲਾ, 19 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਝੋਨੇ ਦੀ ਲੁਆਈ ਲਈ ਸੂਬਾ ਬਿਜਲੀ ਨਿਗਮ ਵਲੋਂ ਕਿਸਾਨਾਂ ਨੂੰ 8 ਘੰਟੇ ਤਿੰਨ ਫੇਸ ਬਿਜਲੀ ਸਪਲਾਈ ਅੱਜ ਰਾਤ 12 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬਿਜਲੀ ਨਿਗਮ ...

ਪੂਰੀ ਖ਼ਬਰ »

ਰਾਜਨਾਥ ਵਲੋਂ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ੇ ਦਿਵਾਉਣ ਦਾ ਭਰੋਸਾ

ਗ੍ਰਹਿ ਮੰਤਰੀ ਨੂੰ ਮਿਲਿਆ ਅਕਾਲੀ ਵਫ਼ਦ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)- ਸ਼੍ਰੋਮਣੀ ਅਕਾਲੀ ਦਲ ਨੰੂ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਕਿ ਜੋਧਪੁਰ 'ਚ ਸਿੱਖ ਨਜ਼ਰਬੰਦਾਂ ਨੰੂ ਉਨ੍ਹਾਂ ਦੇ ਬਣਦੇ ਮੁਆਵਜ਼ੇ ਜ਼ਰੂਰ ...

ਪੂਰੀ ਖ਼ਬਰ »

ਪਾਕਿ 'ਚ ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ ਲੜਕੀ ਦੀ ਹੱਤਿਆ

ਲਾਹੌਰ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਦੇ ਪੰਜਾਬ ਪ੍ਰਾਂਤ 'ਚ ਇਕ ਵਿਅਕਤੀ ਵਲੋਂ ਲਾਹੌਰ ਦੀ ਇਕ ਨਿੱਜੀ ਬੱਸ ਕੰਪਨੀ 'ਚ ਕੰਮ ਕਰਦੀ 19 ਸਾਲਾ ਲੜਕੀ ਦੀ ਗੋਲੀ ਮਾਰ ਕੇ ਇਸ ਕਰ ਕੇ ਹੱਤਿਆ ਕਰ ਦਿੱਤੀ ਕਿਉਂਕਿ ਲੜਕੀ ਨੇ ਉਸ ਦੇ ਵਿਆਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ | ...

ਪੂਰੀ ਖ਼ਬਰ »

ਭਾਰਤ ਨੇ ਔਰਤ ਤੇ ਬੱਚੇ ਸਣੇ 6 ਕੈਦੀ ਪਾਕਿਸਤਾਨ ਹਵਾਲੇ ਕੀਤੇ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਵਲੋਂ ਵੱਖ-ਵੱਖ ਜੇਲ੍ਹਾਂ 'ਚ ਬੰਦ 6 ਪਾਕਿਸਤਾਨੀ ਕੈਦੀਆਂ ਨੂੰ ਅੱਜ ਅਟਾਰੀ ਵਾਹਗਾ ਸਰਹੱਦ ਰਸਤਿਓਾ ਪਾਕਿਸਤਾਨ ਦੇ ਹਵਾਲੇ ਕੀਤਾ ਗਿਆ | ਇਹ ਕੈਦੀ ਤਸਕਰੀ, ਨਾਜਾਇਜ਼ ਦਾਖ਼ਲੇ ਅਤੇ ਭਾਰਤ ਵਿਰੋਧੀ ਕਾਰਵਾਈਆਂ 'ਚ ...

ਪੂਰੀ ਖ਼ਬਰ »

ਅਮਰੀਕਾ 'ਚ 52 ਭਾਰਤੀ ਹਿਰਾਸਤ ਕੇਂਦਰ 'ਚ ਬੰਦ

ਵਾਸ਼ਿੰਗਟਨ, 19 ਜੂਨ (ਪੀ. ਟੀ. ਆਈ.)-ਅਮਰੀਕਾ ਦੇ ਓਰੇਗਨ ਸੂਬੇ ਦੇ ਹਿਰਾਸਤੀ ਕੇਂਦਰ ਵਿਚ ਰਾਜਸੀ ਸ਼ਰਨ ਮੰਗਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਨਾਲ 52 ਭਾਰਤੀਆਂ ਦੇ ਇਕ ਗਰੁੱਪ ਨੂੰ ਵੀ ਰੱਖਿਆ ਹੋਇਆ ਹੈ ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ | ਇਹ ਜਾਣਕਾਰੀ ਇਕ ਔਰਤ ...

ਪੂਰੀ ਖ਼ਬਰ »

ਕੇਜਰੀਵਾਲ ਨੇ 9ਵੇਂ ਦਿਨ ਖ਼ਤਮ ਕੀਤਾ ਧਰਨਾ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰਾਜ ਨਿਵਾਸ 'ਚ ਪਿਛਲੇ 9 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਆਖ਼ਰ ਲੰਬੀ ਜੱਦੋ-ਜਹਿਦ ਤੋਂ ਬਾਅਦ ਖ਼ਤਮ ਹੋ ਗਿਆ | ਮੁੱਖ ਮੰਤਰੀ ਵਲੋਂ ਧਰਨਾ ਖ਼ਤਮ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਲੈ ਕੇ ਪੁਲਿਸ ਬੁਰਜ ਜਵਾਹਰ ਸਿੰਘ ਵਾਲਾ ਪੁੱਜੀ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ)-ਕਰੀਬ ਤਿੰਨ ਸਾਲ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਅੱਜ ਤੜਕਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਜੈਸ਼ ਕਮਾਂਡਰ ਸਮੇਤ ਤਿੰਨ ਅੱਤਵਾਦੀ ਹਲਾਕ

ਲਸ਼ਕਰ ਦੇ 2 ਕਾਰਕੁਨ ਅਸਲੇ੍ਹ ਸਮੇਤ ਗਿ੍ਫ਼ਤਾਰ ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਚ ਪੁਲਵਾਮਾ ਜ਼ਿਲ੍ਹੇ ਦੇ ਦੱਖਣੀ ਕਸਬੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ | 42 ...

ਪੂਰੀ ਖ਼ਬਰ »

ਨਰਿੰਦਰ ਮੋਦੀ ਅੱਜ ਕਰਨਗੇ ਕਿਸਾਨਾਂ ਨਾਲ ਸਿੱਧੀ ਗੱਲਬਾਤ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਕਮਾਈ 'ਚ ਵਾਧਾ ਕਰਨ ਲਈ ਬਣਾਈਆਂ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਾਉਣਗੇ | ਪ੍ਰਧਾਨ ਮੰਤਰੀ ਨਾਲ ਕਿਸਾਨਾਂ ਦੀ ਇਹ ...

ਪੂਰੀ ਖ਼ਬਰ »

ਜਲਦ ਚੋਣਾਂ ਹੋਣ-ਉਮਰ ਅਬਦੁੱਲਾ

ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਭਾਜਪਾ-ਪੀ.ਡੀ.ਪੀ ਗਠਜੋੜ ਦੇ ਟੁੱਟਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਗਾ ਹੁੰਦਾ ਕਿ ਅਮਿਤ ਸ਼ਾਹ ਵਲੋਂ ਭਾਜਪਾ ਵਿਧਾਇਕਾਂ ਨੂੰ ਦਿੱਲੀ ਤਲਬ ਕਰਨ ਤੋਂ ਪਹਿਲਾਂ ਮਹਿਬੂਬਾ ਮੁਫਤੀ ...

ਪੂਰੀ ਖ਼ਬਰ »

ਆਬਾਸੀ ਤੇ ਇਮਰਾਨ ਖਾਨ ਦੇ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਵੱਡ ਵੱਡੇ ਮਹਾਂਰਥੀਆਂ ਨੂੰ ਵੱਡੀ ਸੱਟ ਮਾਰਦੇ ਹੋਏ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਨੇਤਾ ਸ਼ਾਹਿਦ ਖ਼ਕਾਨ ਅਬਾਸੀ ਅਤੇ ਪਾਕਿਸਤਾਨ ਤਹਿਰੀਕ-ਏ-ਇੰਸਾਫ ਦੇ ਮੁਖੀ ਇਮਰਾਨ ...

ਪੂਰੀ ਖ਼ਬਰ »

ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਵਿਚ 25 ਜੁਲਾਈ ਨੂੰ ਹੋ ਰਹੀਆਂ ਆਮ ਚੋਣਾਂ ਲਈ ਪਾਕਿਸਤਾਨ ਦੇ ਸਾਬਕਾ ਫ਼ੌਜੀ ਸ਼ਾਸਕ ਪ੍ਰਵੇਜ਼ ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਧਿਕਾਰੀ ਨੇ ਇਸ ਆਧਾਰ 'ਤੇ ਰੱਦ ਕਰ ਦਿੱਤਾ ਕਿ ਉਨ੍ਹਾਂ 'ਤੇ 2013 ਵਿਚ ਪਿਸ਼ਾਵਰ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ ਦੀ ਜਾਂਚ 'ਚ ਸ਼ਾਮਿਲ ਹੋਇਆ ਦਾਤੀ ਮਹਾਰਾਜ

ਨਵੀਂ ਦਿੱਲੀ, 19 ਜੂਨ (ਏਜੰਸੀ)- ਜਬਰ ਜਨਾਹ ਮਾਮਲੇ ਦਾ ਸਾਹਮਣਾ ਕਰ ਰਿਹਾ ਦਾਤੀ ਮਹਾਰਾਜ ਅੱਜ ਪੁਲਿਸ ਦੀ ਜਾਂਚ ਵਿਚ ਸ਼ਾਮਿਲ ਹੋਇਆ | ਉਸ ਨੂੰ ਬੁੱਧਵਾਰ ਤੱਕ ਜਾਂਚ ਵਿਚ ਸ਼ਾਮਿਲ ਹੋਣ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਸੀ | ਅੱਜ ਉਹ ਇੱਥੇ ਅਪਰਾਧ ਸ਼ਾਖਾ 'ਚ ਪਹੁੰਚੇ ਅਤੇ ਉਸ ...

ਪੂਰੀ ਖ਼ਬਰ »

ਲਾਲੂ ਇਲਾਜ ਲਈ ਮੁੁੰਬਈ ਗਏ

ਪਟਨਾ, 19 ਜੂਨ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਆਪ੍ਰੇਸ਼ਨ ਲਈ ਅੱਜ ਮੁੰਬਈ ਰਵਾਨਾ ਹੋ ਗਏ | ਪਟਨਾ ਦੇ ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਮੀਸਾ ...

ਪੂਰੀ ਖ਼ਬਰ »

ਲੋਕਾਂ ਦਾ ਸਰਕਾਰੀ ਬੈਂਕਾਂ 'ਚ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ-ਗੋਇਲ

ਨਵੀਂ ਦਿੱਲੀ, 19 ਜੂਨ (ਪੀ. ਟੀ. ਆਈ.)-ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਅੱਜ ਪੰਜਾਬ ਨੈਸ਼ਨਲ ਬੈਂਕ ਵਿਚ ਦੋ ਅਰਬ ਡਾਲਰ ਦੇ ਘੁਟਾਲੇ ਸਮੇਤ ਪਿਛਲੇ ਦਿਨੀਂ ਸਾਹਮਣੇ ਆਏ ਘੁਟਾਲਿਆਂ ਦੇ ਕਈ ਮਾਮਲਿਆਂ ਦੇ ਪਿਛੋਕੜ ਵਿਚ ਕਿਹਾ ਕਿ ਲੋਕਾਂ ਦਾ ਸਰਕਾਰੀ ਬੈਂਕਾਂ ਵਿਚ ਪੈਸਾ ਪੂਰੀ ...

ਪੂਰੀ ਖ਼ਬਰ »

ਮਹਿਬੂਬਾ ਦੀ ਵੱਡੀ ਧੀ ਲੰਡਨ 'ਚ ਅਫ਼ਸਰ ਤੇ ਛੋਟੀ ਕਰ ਰਹੀ ਹੈ ਬਾਲੀਵੁੱਡ 'ਚ ਸੰਘਰਸ਼

ਨਵੀਂ ਦਿੱਲੀ, 19 ਜੂਨ (ਏਜੰਸੀ)-ਮਹਿਬੂਬਾ ਮੁਫ਼ਤੀ ਆਪਣੇ ਪਿਤਾ ਮੁਫ਼ਤੀ ਮੁਹੰਮਦ ਦੀ ਮੌਤ ਤੋਂ ਬਾਅਦ 2016 'ਚ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬਣੀ ਸੀ | ਉਹ ਜੰਮੂ-ਕਸ਼ਮੀਰ ਦੀ 13ਵੀਂ ਤੇ ਸੂਬੇ ਦੀ ਪਹਿਲੀ ਔਰਤ ਮੁੱਖ ਮੰਤਰੀ ਸੀ | ਮਹਿਬੂਬਾ ਮੁਫ਼ਤੀ ਮੁਹੰਮਦ ਦੀ ਸਭ ਤੋਂ ਵੱਡੀ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਨਾਜ਼ੁਕ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ | ਦੁਨੀਆ ਨਿਊਜ਼ ਦੀ ਰਿਪੋਰਟ ਦੇ ਹਵਾਲੇ ਅਨੁਸਾਰ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹ ਜੀਵਨ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਥੈਰੀਸਾ ਮੇਅ ਨੂੰ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਉਣ ਵਾਲਿਆਂ ਵਿਰੁੱਧ ਕੇਸ ਸ਼ੁਰੂ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵਲੋਂ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਨੂੰ ਇਕ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਈ ਗਈ ਸੀ | ਇਹ ਆਤਮਘਾਤੀ ਹਮਲਾ ਬਲੇਡ ਤੇ ਧਮਾਕੇ ਨਾਲ ਡਾਊਨਿੰਗ ਸਟਰੀਟ 'ਤੇ ਕੀਤਾ ...

ਪੂਰੀ ਖ਼ਬਰ »

ਕਿਮ ਜੋਂਗ ਉਨ ਚੀਨ ਦੀ ਦੋ ਦਿਨਾ ਯਾਤਰਾ 'ਤੇ

ਬੀਜਿੰਗ, 19 ਜੂਨ (ਏਜੰਸੀ)-ਸਿੰਗਾਪੁਰ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਹਫ਼ਤੇ ਬਾਅਦ ਉੱਤਰੀ ਕੋਰੀਆ ਦਾ ਤਾਨਾਸ਼ਾਹ ਸ਼ਾਸਕ ਕਿਮ ਜੋਂਗ ਉਨ ਹੁਣ ਚੀਨ ਦੀ ਦੋ ਦਿਨਾ ਯਾਤਰਾ 'ਤੇ ਹੈ | ਉਨ੍ਹਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਾਹੁਲ ਦੇ ਜਨਮ ਦਿਨ 'ਤੇ ਕਾਰਜਕਰਤਾਵਾਂ ਨੇ ਮਨਾਇਆ ਜਸ਼ਨ

ਪ੍ਰਧਾਨ ਮੰਤਰੀ, ਕੈਪਟਨ, ਜਾਖੜ, ਸਿੱਧੂ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਵਧਾਈ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ 48ਵੇਂ ਜਨਮ ਦਿਨ 'ਤੇ ਕਾਂਗਰਸ ਕਾਰਜਕਰਤਾਵਾਂ ਨੇ ਦਿੱਲੀ ਵਿਖੇ ਪਾਰਟੀ ਸਦਰ ਮੁਕਾਮ 'ਤੇ ਜਸ਼ਨ ਮਨਾਇਆ | ...

ਪੂਰੀ ਖ਼ਬਰ »

ਜੰਮੂ 'ਚ ਬਾਰੂਦੀ ਸੁਰੰਗ ਧਮਾਕੇ 'ਚ ਇਕ ਜਵਾਨ ਜ਼ਖ਼ਮੀ

ਜੰਮੂ, 19 ਜੂਨ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰ ਅਖਨੂਰ ਸੈਕਟਰ 'ਚ ਹੋਏ ਧਮਾਕੇ ਦੌਰਾਨ ਇਕ ਜਵਾਨ ਜ਼ਖ਼ਮੀ ਹੋ ਗਿਆ | ਫ਼ੌਜ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪਾਲਨ ਵਾਲਾ ਖੇਤਰ ਦੀ ਅਗਲੀ ਬੈਲਟ 'ਚ ਇਕ ਬਾਰੂਦੀ ਸੁਰੰਗ ਧਮਾਕਾ ਹੋਇਆ | ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX