ਤਾਜਾ ਖ਼ਬਰਾਂ


ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  6 minutes ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  25 minutes ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  30 minutes ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  56 minutes ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  50 minutes ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 1 hour ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਰਵਾਨਾ ਹੋ ਗਏ। ਇਸ ਦੌਰਾਨ ਉਹ ਸੂਬੇ ਦੀ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ...
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 1 hour ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਵਿਖੇ ਅੱਜ ਦਿਨ-ਦਿਹਾੜੇ ਕੁਝ ਹਮਲਾਵਰਾਂ ਵਲੋਂ ਦਾਤਰ ਨਾਲ ਇੱਕ ਨੌਜਵਾਨ ਨੂੰ ਵੱਢਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਜੀਠਾ 'ਚ ਪੈਂਦੇ ਕੱਥੂਨੰਗਲ ਰੋਡ 'ਤੇ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 2 hours ago
ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਅੱਜ ਸਵੇਰੇ ਪਿੰਡ ਕਣਕਵਾਲ ਭੰਗੂਆ ਨੇੜੇ ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਰੋਟਲਾਂ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਮੁੱਖ ਥਾਣਾ ਅਫ਼ਸਰ...
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਸੀਤਾਰਮਨ ਦੇ ਨਾਲ ਹੀ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਵੀ ਨਾਇਡੂ ਨਾਲ...
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 3 hours ago
ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਇੱਥੋਂ ਦੇ ਪਿੰਡ ਭਕਨਾ ਖ਼ੁਰਦ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  about 3 hours ago
ਅੰਮ੍ਰਿਤਸਰ, 26 ਜੂਨ (ਰਾਜੇਸ਼ ਕੁਮਾਰ)- ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾ ਰਹੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ...
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  about 3 hours ago
ਲੰਡਨ, 26 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਏਜਬੇਸਟਨ ਮੈਦਾਨ 'ਤੇ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਪਾਕਿਸਤਾਨੀ ਟੀਮ ਹੁਣ ਇਸ ਹਾਲਾਤ 'ਤੇ ਪਹੁੰਚ ਚੁੱਕੀ ਹੈ ਕਿ ਉਸ ਲਈ ਟੂਰਨਾਮੈਂਟ 'ਚ ਹਰ ਮੈਚ 'ਕਰੋ ਜਾਂ ਮਰੋ' ਦੀ ਲੜਾਈ...
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  about 2 hours ago
ਲੁਧਿਆਣਾ, 26 (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ 'ਚ ਭਾਰੀ ਵਾਧਾ ਹੋਇਆ ਹੈ। ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ...
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  about 4 hours ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 4 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  about 4 hours ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 5 hours ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਪਹਿਲਾ ਸਫ਼ਾ

ਜੰਮੂ-ਕਸ਼ਮੀਰ 'ਚ ਭਾਜਪਾ ਨੇ ਪੀ.ਡੀ.ਪੀ. ਦਾ ਸਾਥ ਛੱਡਿਆ-ਮਹਿਬੂਬਾ ਵਲੋਂ ਅਸਤੀਫ਼ਾ

• ਕਾਂਗਰਸ ਵਲੋਂ ਸਮਰਥਨ ਤੋਂ ਇਨਕਾਰ • ਰਾਜਪਾਲ ਸ਼ਾਸਨ ਲੱਗਣਾ ਤੈਅ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਭਾਜਪਾ ਨੇ ਜੰਮੂ-ਕਸ਼ਮੀਰ 'ਚ ਆਪਣੇ ਤਿੰਨ ਸਾਲ ਪੁਰਾਣੇ ਗਠਜੋੜ ਭਾਈਵਾਲ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਤੋਂ 'ਰਾਸ਼ਟਰ ਹਿਤ' ਦੇ ਕਾਰਨ ...

ਪੂਰੀ ਖ਼ਬਰ »

ਵਾਦੀ 'ਚ ਡਰਾਉਣ-ਧਮਕਾਉਣ ਦੀ ਨੀਤੀ ਨਹੀਂ ਚੱਲੇਗੀ-ਮਹਿਬੂਬਾ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ 3 ਸਾਲ ਅਤੇ 3 ਮਹੀਨੇ ਪੁਰਾਣਾ ਭਾਜਪਾ-ਪੀ.ਡੀ.ਪੀ ਗਠਜੋੜ ਭਾਜਪਾ ਦੇ ਡਰਾਮਾਪੂਰਨ ਢੰਗ ਨਾਲ ਅਚਾਨਕ ਸਮਰਥਨ ਵਾਪਸ ਲੈਣ ਦੇ ਨਾਲ ਟੁੱਟ ਗਿਆ | ਇਸ ਘਟਨਾਕ੍ਰਮ ਦੇ ਨਾਲ ਹੀ ਰਾਜ 'ਚ 8ਵਾਂ ਰਾਜਪਾਲ ਰਾਜ ਲਗਾਉਣ ਦਾ ਰਸਤਾ ਪੱਧਰਾ ...

ਪੂਰੀ ਖ਼ਬਰ »

ਪੰਜਾਬ ਵਿਚ ਝੋਨੇ ਦੀ ਲੁਆਈ ਅੱਜ ਤੋਂ

30 ਲੱਖ ਹੈਕਟੇਅਰ 'ਚ ਝੋਨਾ ਲਗਾਏ ਜਾਣ ਦੀ ਸੰਭਾਵਨਾ ਚੰਡੀਗੜ੍ਹ, 19 ਜੂਨ (ਪੀ. ਟੀ. ਆਈ.)-ਪੰਜਾਬ ਵਿਚ ਝੋਨੇ ਦੀ ਲੁਆਈ ਕੱਲ੍ਹ ਤੋਂ ਸ਼ੁਰੂ ਹੋਵੇਗੀ ਅਤੇ ਇਸ ਸਾਲ ਸੂਬੇ ਵਿਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਬੀਜੇ ਜਾਣ ਦੀ ਆਸ ਹੈ | ਪੰਜਾਬ ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ 8 ਘੰਟੇ ਮਿਲੇਗੀ ਤਿੰਨ ਫੇਸ ਬਿਜਲੀ ਸਪਲਾਈ

ਤਾਪ ਬਿਜਲੀ ਘਰਾਂ ਦੇ ਵੀ 3 ਯੂਨਿਟ ਚਲਾਏ ਪਟਿਆਲਾ, 19 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਝੋਨੇ ਦੀ ਲੁਆਈ ਲਈ ਸੂਬਾ ਬਿਜਲੀ ਨਿਗਮ ਵਲੋਂ ਕਿਸਾਨਾਂ ਨੂੰ 8 ਘੰਟੇ ਤਿੰਨ ਫੇਸ ਬਿਜਲੀ ਸਪਲਾਈ ਅੱਜ ਰਾਤ 12 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬਿਜਲੀ ਨਿਗਮ ...

ਪੂਰੀ ਖ਼ਬਰ »

ਰਾਜਨਾਥ ਵਲੋਂ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ੇ ਦਿਵਾਉਣ ਦਾ ਭਰੋਸਾ

ਗ੍ਰਹਿ ਮੰਤਰੀ ਨੂੰ ਮਿਲਿਆ ਅਕਾਲੀ ਵਫ਼ਦ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)- ਸ਼੍ਰੋਮਣੀ ਅਕਾਲੀ ਦਲ ਨੰੂ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਕਿ ਜੋਧਪੁਰ 'ਚ ਸਿੱਖ ਨਜ਼ਰਬੰਦਾਂ ਨੰੂ ਉਨ੍ਹਾਂ ਦੇ ਬਣਦੇ ਮੁਆਵਜ਼ੇ ਜ਼ਰੂਰ ...

ਪੂਰੀ ਖ਼ਬਰ »

ਪਾਕਿ 'ਚ ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ ਲੜਕੀ ਦੀ ਹੱਤਿਆ

ਲਾਹੌਰ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਦੇ ਪੰਜਾਬ ਪ੍ਰਾਂਤ 'ਚ ਇਕ ਵਿਅਕਤੀ ਵਲੋਂ ਲਾਹੌਰ ਦੀ ਇਕ ਨਿੱਜੀ ਬੱਸ ਕੰਪਨੀ 'ਚ ਕੰਮ ਕਰਦੀ 19 ਸਾਲਾ ਲੜਕੀ ਦੀ ਗੋਲੀ ਮਾਰ ਕੇ ਇਸ ਕਰ ਕੇ ਹੱਤਿਆ ਕਰ ਦਿੱਤੀ ਕਿਉਂਕਿ ਲੜਕੀ ਨੇ ਉਸ ਦੇ ਵਿਆਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ | ...

ਪੂਰੀ ਖ਼ਬਰ »

ਭਾਰਤ ਨੇ ਔਰਤ ਤੇ ਬੱਚੇ ਸਣੇ 6 ਕੈਦੀ ਪਾਕਿਸਤਾਨ ਹਵਾਲੇ ਕੀਤੇ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਵਲੋਂ ਵੱਖ-ਵੱਖ ਜੇਲ੍ਹਾਂ 'ਚ ਬੰਦ 6 ਪਾਕਿਸਤਾਨੀ ਕੈਦੀਆਂ ਨੂੰ ਅੱਜ ਅਟਾਰੀ ਵਾਹਗਾ ਸਰਹੱਦ ਰਸਤਿਓਾ ਪਾਕਿਸਤਾਨ ਦੇ ਹਵਾਲੇ ਕੀਤਾ ਗਿਆ | ਇਹ ਕੈਦੀ ਤਸਕਰੀ, ਨਾਜਾਇਜ਼ ਦਾਖ਼ਲੇ ਅਤੇ ਭਾਰਤ ਵਿਰੋਧੀ ਕਾਰਵਾਈਆਂ 'ਚ ...

ਪੂਰੀ ਖ਼ਬਰ »

ਅਮਰੀਕਾ 'ਚ 52 ਭਾਰਤੀ ਹਿਰਾਸਤ ਕੇਂਦਰ 'ਚ ਬੰਦ

ਵਾਸ਼ਿੰਗਟਨ, 19 ਜੂਨ (ਪੀ. ਟੀ. ਆਈ.)-ਅਮਰੀਕਾ ਦੇ ਓਰੇਗਨ ਸੂਬੇ ਦੇ ਹਿਰਾਸਤੀ ਕੇਂਦਰ ਵਿਚ ਰਾਜਸੀ ਸ਼ਰਨ ਮੰਗਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਨਾਲ 52 ਭਾਰਤੀਆਂ ਦੇ ਇਕ ਗਰੁੱਪ ਨੂੰ ਵੀ ਰੱਖਿਆ ਹੋਇਆ ਹੈ ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ | ਇਹ ਜਾਣਕਾਰੀ ਇਕ ਔਰਤ ...

ਪੂਰੀ ਖ਼ਬਰ »

ਕੇਜਰੀਵਾਲ ਨੇ 9ਵੇਂ ਦਿਨ ਖ਼ਤਮ ਕੀਤਾ ਧਰਨਾ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰਾਜ ਨਿਵਾਸ 'ਚ ਪਿਛਲੇ 9 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਆਖ਼ਰ ਲੰਬੀ ਜੱਦੋ-ਜਹਿਦ ਤੋਂ ਬਾਅਦ ਖ਼ਤਮ ਹੋ ਗਿਆ | ਮੁੱਖ ਮੰਤਰੀ ਵਲੋਂ ਧਰਨਾ ਖ਼ਤਮ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਲੈ ਕੇ ਪੁਲਿਸ ਬੁਰਜ ਜਵਾਹਰ ਸਿੰਘ ਵਾਲਾ ਪੁੱਜੀ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ)-ਕਰੀਬ ਤਿੰਨ ਸਾਲ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਅੱਜ ਤੜਕਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਜੈਸ਼ ਕਮਾਂਡਰ ਸਮੇਤ ਤਿੰਨ ਅੱਤਵਾਦੀ ਹਲਾਕ

ਲਸ਼ਕਰ ਦੇ 2 ਕਾਰਕੁਨ ਅਸਲੇ੍ਹ ਸਮੇਤ ਗਿ੍ਫ਼ਤਾਰ ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਚ ਪੁਲਵਾਮਾ ਜ਼ਿਲ੍ਹੇ ਦੇ ਦੱਖਣੀ ਕਸਬੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ | 42 ...

ਪੂਰੀ ਖ਼ਬਰ »

ਨਰਿੰਦਰ ਮੋਦੀ ਅੱਜ ਕਰਨਗੇ ਕਿਸਾਨਾਂ ਨਾਲ ਸਿੱਧੀ ਗੱਲਬਾਤ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਕਮਾਈ 'ਚ ਵਾਧਾ ਕਰਨ ਲਈ ਬਣਾਈਆਂ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਾਉਣਗੇ | ਪ੍ਰਧਾਨ ਮੰਤਰੀ ਨਾਲ ਕਿਸਾਨਾਂ ਦੀ ਇਹ ...

ਪੂਰੀ ਖ਼ਬਰ »

ਜਲਦ ਚੋਣਾਂ ਹੋਣ-ਉਮਰ ਅਬਦੁੱਲਾ

ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਭਾਜਪਾ-ਪੀ.ਡੀ.ਪੀ ਗਠਜੋੜ ਦੇ ਟੁੱਟਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਗਾ ਹੁੰਦਾ ਕਿ ਅਮਿਤ ਸ਼ਾਹ ਵਲੋਂ ਭਾਜਪਾ ਵਿਧਾਇਕਾਂ ਨੂੰ ਦਿੱਲੀ ਤਲਬ ਕਰਨ ਤੋਂ ਪਹਿਲਾਂ ਮਹਿਬੂਬਾ ਮੁਫਤੀ ...

ਪੂਰੀ ਖ਼ਬਰ »

ਆਬਾਸੀ ਤੇ ਇਮਰਾਨ ਖਾਨ ਦੇ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਵੱਡ ਵੱਡੇ ਮਹਾਂਰਥੀਆਂ ਨੂੰ ਵੱਡੀ ਸੱਟ ਮਾਰਦੇ ਹੋਏ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਨੇਤਾ ਸ਼ਾਹਿਦ ਖ਼ਕਾਨ ਅਬਾਸੀ ਅਤੇ ਪਾਕਿਸਤਾਨ ਤਹਿਰੀਕ-ਏ-ਇੰਸਾਫ ਦੇ ਮੁਖੀ ਇਮਰਾਨ ...

ਪੂਰੀ ਖ਼ਬਰ »

ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਵਿਚ 25 ਜੁਲਾਈ ਨੂੰ ਹੋ ਰਹੀਆਂ ਆਮ ਚੋਣਾਂ ਲਈ ਪਾਕਿਸਤਾਨ ਦੇ ਸਾਬਕਾ ਫ਼ੌਜੀ ਸ਼ਾਸਕ ਪ੍ਰਵੇਜ਼ ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਧਿਕਾਰੀ ਨੇ ਇਸ ਆਧਾਰ 'ਤੇ ਰੱਦ ਕਰ ਦਿੱਤਾ ਕਿ ਉਨ੍ਹਾਂ 'ਤੇ 2013 ਵਿਚ ਪਿਸ਼ਾਵਰ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ ਦੀ ਜਾਂਚ 'ਚ ਸ਼ਾਮਿਲ ਹੋਇਆ ਦਾਤੀ ਮਹਾਰਾਜ

ਨਵੀਂ ਦਿੱਲੀ, 19 ਜੂਨ (ਏਜੰਸੀ)- ਜਬਰ ਜਨਾਹ ਮਾਮਲੇ ਦਾ ਸਾਹਮਣਾ ਕਰ ਰਿਹਾ ਦਾਤੀ ਮਹਾਰਾਜ ਅੱਜ ਪੁਲਿਸ ਦੀ ਜਾਂਚ ਵਿਚ ਸ਼ਾਮਿਲ ਹੋਇਆ | ਉਸ ਨੂੰ ਬੁੱਧਵਾਰ ਤੱਕ ਜਾਂਚ ਵਿਚ ਸ਼ਾਮਿਲ ਹੋਣ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਸੀ | ਅੱਜ ਉਹ ਇੱਥੇ ਅਪਰਾਧ ਸ਼ਾਖਾ 'ਚ ਪਹੁੰਚੇ ਅਤੇ ਉਸ ...

ਪੂਰੀ ਖ਼ਬਰ »

ਲਾਲੂ ਇਲਾਜ ਲਈ ਮੁੁੰਬਈ ਗਏ

ਪਟਨਾ, 19 ਜੂਨ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਆਪ੍ਰੇਸ਼ਨ ਲਈ ਅੱਜ ਮੁੰਬਈ ਰਵਾਨਾ ਹੋ ਗਏ | ਪਟਨਾ ਦੇ ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਮੀਸਾ ...

ਪੂਰੀ ਖ਼ਬਰ »

ਲੋਕਾਂ ਦਾ ਸਰਕਾਰੀ ਬੈਂਕਾਂ 'ਚ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ-ਗੋਇਲ

ਨਵੀਂ ਦਿੱਲੀ, 19 ਜੂਨ (ਪੀ. ਟੀ. ਆਈ.)-ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਅੱਜ ਪੰਜਾਬ ਨੈਸ਼ਨਲ ਬੈਂਕ ਵਿਚ ਦੋ ਅਰਬ ਡਾਲਰ ਦੇ ਘੁਟਾਲੇ ਸਮੇਤ ਪਿਛਲੇ ਦਿਨੀਂ ਸਾਹਮਣੇ ਆਏ ਘੁਟਾਲਿਆਂ ਦੇ ਕਈ ਮਾਮਲਿਆਂ ਦੇ ਪਿਛੋਕੜ ਵਿਚ ਕਿਹਾ ਕਿ ਲੋਕਾਂ ਦਾ ਸਰਕਾਰੀ ਬੈਂਕਾਂ ਵਿਚ ਪੈਸਾ ਪੂਰੀ ...

ਪੂਰੀ ਖ਼ਬਰ »

ਮਹਿਬੂਬਾ ਦੀ ਵੱਡੀ ਧੀ ਲੰਡਨ 'ਚ ਅਫ਼ਸਰ ਤੇ ਛੋਟੀ ਕਰ ਰਹੀ ਹੈ ਬਾਲੀਵੁੱਡ 'ਚ ਸੰਘਰਸ਼

ਨਵੀਂ ਦਿੱਲੀ, 19 ਜੂਨ (ਏਜੰਸੀ)-ਮਹਿਬੂਬਾ ਮੁਫ਼ਤੀ ਆਪਣੇ ਪਿਤਾ ਮੁਫ਼ਤੀ ਮੁਹੰਮਦ ਦੀ ਮੌਤ ਤੋਂ ਬਾਅਦ 2016 'ਚ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬਣੀ ਸੀ | ਉਹ ਜੰਮੂ-ਕਸ਼ਮੀਰ ਦੀ 13ਵੀਂ ਤੇ ਸੂਬੇ ਦੀ ਪਹਿਲੀ ਔਰਤ ਮੁੱਖ ਮੰਤਰੀ ਸੀ | ਮਹਿਬੂਬਾ ਮੁਫ਼ਤੀ ਮੁਹੰਮਦ ਦੀ ਸਭ ਤੋਂ ਵੱਡੀ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਨਾਜ਼ੁਕ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ | ਦੁਨੀਆ ਨਿਊਜ਼ ਦੀ ਰਿਪੋਰਟ ਦੇ ਹਵਾਲੇ ਅਨੁਸਾਰ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹ ਜੀਵਨ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਥੈਰੀਸਾ ਮੇਅ ਨੂੰ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਉਣ ਵਾਲਿਆਂ ਵਿਰੁੱਧ ਕੇਸ ਸ਼ੁਰੂ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵਲੋਂ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਨੂੰ ਇਕ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਈ ਗਈ ਸੀ | ਇਹ ਆਤਮਘਾਤੀ ਹਮਲਾ ਬਲੇਡ ਤੇ ਧਮਾਕੇ ਨਾਲ ਡਾਊਨਿੰਗ ਸਟਰੀਟ 'ਤੇ ਕੀਤਾ ...

ਪੂਰੀ ਖ਼ਬਰ »

ਕਿਮ ਜੋਂਗ ਉਨ ਚੀਨ ਦੀ ਦੋ ਦਿਨਾ ਯਾਤਰਾ 'ਤੇ

ਬੀਜਿੰਗ, 19 ਜੂਨ (ਏਜੰਸੀ)-ਸਿੰਗਾਪੁਰ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਹਫ਼ਤੇ ਬਾਅਦ ਉੱਤਰੀ ਕੋਰੀਆ ਦਾ ਤਾਨਾਸ਼ਾਹ ਸ਼ਾਸਕ ਕਿਮ ਜੋਂਗ ਉਨ ਹੁਣ ਚੀਨ ਦੀ ਦੋ ਦਿਨਾ ਯਾਤਰਾ 'ਤੇ ਹੈ | ਉਨ੍ਹਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਾਹੁਲ ਦੇ ਜਨਮ ਦਿਨ 'ਤੇ ਕਾਰਜਕਰਤਾਵਾਂ ਨੇ ਮਨਾਇਆ ਜਸ਼ਨ

ਪ੍ਰਧਾਨ ਮੰਤਰੀ, ਕੈਪਟਨ, ਜਾਖੜ, ਸਿੱਧੂ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਵਧਾਈ
ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ 48ਵੇਂ ਜਨਮ ਦਿਨ 'ਤੇ ਕਾਂਗਰਸ ਕਾਰਜਕਰਤਾਵਾਂ ਨੇ ਦਿੱਲੀ ਵਿਖੇ ਪਾਰਟੀ ਸਦਰ ਮੁਕਾਮ 'ਤੇ ਜਸ਼ਨ ਮਨਾਇਆ | ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲਾ ਜਨਮ ਦਿਨ ਮਨਾ ਰਹੇ ਰਾਹੁਲ ਗਾਂਧੀ ਨੂੰ ਦੇਸ਼ ਭਰ ਤੋਂ ਵਧਾਈ ਸੰਦੇਸ਼ ਮਿਲੇ | ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਸਿਆਸੀ ਆਗੂਆਂ ਨੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਪਾਏ ਸੰਦੇਸ਼ ਰਾਹੀਂ ਕਾਂਗਰਸ ਪ੍ਰਧਾਨ ਨੂੰ ਜਨਮ ਦਿਨ ਦੀ ਸ਼ੁੱਭ ਕਾਮਨਾ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਲੰਮੇ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦੇ ਹਨ | ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ 'ਤੇ ਰਾਹੁਲ ਗਾਂਧੀ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਵਧਾਈ ਦਿੱਤੀ | ਰਾਹੁਲ ਗਾਂਧੀ ਦੀ ਲੰਮੀ ਉਮਰ ਦੀ ਕਾਮਨਾ ਦੇ ਨਾਲ-ਨਾਲ ਉਨ੍ਹਾਂ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਦੀ ਤਰੱਕੀ ਦੀ ਵੀ ਕਾਮਨਾ ਕੀਤੀ | ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ | ਕਾਂਗਰਸ ਦੇ ਅਕਬਰ ਰੋਡ 'ਤੇ ਸਥਿਤ ਸਦਰ ਮੁਕਾਮ 'ਤੇ ਵੱਖ-ਵੱਖ ਪਾਰਟੀ ਆਗੂਆਂ ਵਲੋਂ ਰਾਹੁਲ ਗਾਂਧੀ ਦੇ ਜਨਮ ਦਿਨ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਈ ਪੋਸਟਰ ਲੱਗੇ ਨਜ਼ਰ ਆਏ | ਢੋਲ-ਨਗਾਰਿਆਂ ਨਾਲ ਜਸ਼ਨ ਮਨਾ ਰਹੇ ਕਾਰਜਕਰਤਾ ਮਠਿਆਈ ਵੰਡਦੇ ਵੀ ਨਜ਼ਰ ਆਏ | ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਦੇ 19 ਸਾਲ ਤੱਕ ਕਾਂਗਰਸ ਪ੍ਰਧਾਨ ਬਣੇ ਰਹਿਣ ਤੋਂ ਬਾਅਦ ਦਸੰਬਰ 2017 'ਚ ਪਾਰਟੀ ਦੀ ਕਮਾਨ ਰਾਹੁਲ ਦੇ ਸਪੁਰਦ ਕੀਤੀ ਸੀ | 19 ਜੂਨ, 1970 ਨੂੰ ਪੈਦਾ ਹੋਏ ਰਾਹੁਲ ਗਾਂਧੀ ਨੇ 2004 ਤੋਂ ਸਰਗਰਮ ਸਿਆਸਤ 'ਚ ਦਾਖ਼ਲ ਹੋਏ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਪਾਰਟੀ ਅੰਦਰ ਕਈ ਤਬਦੀਲੀਆਂ ਕਰ ਚੁੱਕੇ ਹਨ |


ਖ਼ਬਰ ਸ਼ੇਅਰ ਕਰੋ

ਜੰਮੂ 'ਚ ਬਾਰੂਦੀ ਸੁਰੰਗ ਧਮਾਕੇ 'ਚ ਇਕ ਜਵਾਨ ਜ਼ਖ਼ਮੀ

ਜੰਮੂ, 19 ਜੂਨ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰ ਅਖਨੂਰ ਸੈਕਟਰ 'ਚ ਹੋਏ ਧਮਾਕੇ ਦੌਰਾਨ ਇਕ ਜਵਾਨ ਜ਼ਖ਼ਮੀ ਹੋ ਗਿਆ | ਫ਼ੌਜ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪਾਲਨ ਵਾਲਾ ਖੇਤਰ ਦੀ ਅਗਲੀ ਬੈਲਟ 'ਚ ਇਕ ਬਾਰੂਦੀ ਸੁਰੰਗ ਧਮਾਕਾ ਹੋਇਆ | ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX