ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  7 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  28 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  38 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  50 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  59 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  35 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 3 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੀ ਟੀਮ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਮੱਲਪੁਰ ਅੜਕਾਂ, 19 ਜੂਨ (ਮਨਜੀਤ ਸਿੰਘ ਜੱਬੋਵਾਲ)- ਸਹਿਕਾਰੀ ਖੰਡ ਮਿੱਲ੍ਹ ਨਵਾਂਸ਼ਹਿਰ ਦੇ ਗੰਨਾ ਮਾਹਿਰਾਂ, ਪੀ.ਏ.ਯੂ. ਲੁਧਿਆਣਾ ਤੇ ਖੇਤੀ ਖੋਜ ਕੇਂਦਰ ਕਪੂਰਥਲਾ ਦੇ ਗੰਨਾ ਮਾਹਿਰਾਂ ਸਮੂਹ ਸਟਾਫ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਗੰਨੇ ਦੀ ਫ਼ਸਲ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਸ਼ਰਾਬ, ਕੈਪਸੂਲ, ਗੋਲੀਆਂ ਤੇ ਲੜਾਈ ਸਮੇਤ 3 ਮਾਮਲੇ ਦਰਜ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹ•ਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ, ਨਸ਼ੇ ਲਈ ਵਰਤੇ ਜਾਂਦੇ ਕੈਪਸੂਲ, ਗੋਲੀਆਂ ਬਰਾਮਦ ਕਰਨ ਅਤੇ ਲੜਾਈ ਸਮੇਤ ਵੱਖ ਵੱਖ ਮਾਮਲੇ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਰੱਕੜਾਂ ਬੇਟ ਵਿਖੇ ਕਮਿਊਨਿਟੀ ਸੈਂਟਰ ਦਾ ਰੱਖਿਆ ਨੀਂਹ ਪੱਥਰ ਤੇ ਵੰਡੇ ਗੈਸ ਕੁਨੈਕਸ਼ਨ

ਬਲਾਚੌਰ, 19 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਵਿਚ ਜਦੋਂ ਤੋਂ ਕਾਂਗਰਸ ਦੀ ਸਰਕਾਰ ਬਣੀ, ਉਸੇ ਦਿਨ ਤੋਂ ਹੀ ਲੋਕ ਆਪਣੇ ਆਪ ਨੂੰ ਠੱਗਿਆ ਜਿਹਾ ਮਹਿਸੂਸ ਕਰਨ ਲੱਗ ਪਏ ਹਨ | ਕਿੳਕਿ ਕਾਂਗਰਸ ਦਾ ਇਕੋ ਇਕ ਕੰਮ ਹੈ, ਵੋਟਾਂ ਤੋਂ ਪਹਿਲਾਂ ਲੋਕਾਂ ਨੂੰ ਝੂਠੇ ਸ਼ਬਜਬਾਗ ...

ਪੂਰੀ ਖ਼ਬਰ »

ਮਨਰੇਗਾ ਦਾ ਬਕਾਇਆ ਜਲਦੀ ਜਾਰੀ ਕੀਤਾ ਜਾਵੇਗਾ-ਤਨੂੰ ਕਸ਼ਯਪ

ਬੰਗਾ, 19 ਜੂਨ (ਜਸਬੀਰ ਸਿੰਘ ਨੂਰਪੁਰ)- ਮਨਰੇਗਾ ਵਰਕਰਾਂ ਦੀਆਂ ਮੰਗਾਂ ਸਬੰਧੀ ਪੰਚਾਇਤ ਯੂਨੀਅਨ ਦੇ ਪ੍ਰਧਾਨ ਸੰਤੋਖ ਸਿੰਘ ਜੱਸੀ ਦੀ ਅਗਵਾਈ 'ਚ ਇਕ ਵਫ਼ਦ ਮੈਡਮ ਤਨੂੰ ਕਸ਼ਯਪ ਸੰਯੁਕਤ ਵਿਕਾਸ ਕਮਿਸ਼ਨਰ ਅਤੇ ਕਮਿਸ਼ਨਰ ਨਰੇਗਾ ਕਮ ਵਿਸ਼ੇਸ਼ ਸਕੱਤਰ ਪੰਜਾਬ ਨੂੰ ...

ਪੂਰੀ ਖ਼ਬਰ »

ਲੋਹਟ ਗੋਤ ਜਠੇਰਿਆਂ ਦਾ ਮੇਲਾ 22 ਨੂੰ

ਮੁਕੰਦਪੁਰ, 19 ਜੂਨ (ਅਮਰੀਕ ਸਿੰਘ ਢੀਂਡਸਾ)- ਲੋਹਟ ਗੋਤ ਜਠੇਰਿਆਂ ਦੇ ਸਾਲਾਨਾ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਲੋਹਟੀਆ ਨੇ ਦੱਸਿਆ ਕਿ ਇਸ ਵਾਰ ਇਹ ਮੇਲਾ 22 ਜੂਨ ਦਿਨ ਸ਼ੁੱਕਰਵਾਰ ਨੂੰ ਪਿੰਡ ਛੋਕਰਾਂ ਨੇੜੇ ਅੱਪਰਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਦਿਨ ...

ਪੂਰੀ ਖ਼ਬਰ »

ਖਾਨਪੁਰ ਵਿਖੇ 'ਖ਼ੂਨਦਾਤਾ' ਦਿਵਸ ਮਨਾਇਆ

ਮੁਕੰਦਪੁਰ, 19 ਜੂਨ (ਦੇਸ ਰਾਜ ਬੰਗਾ) - ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਵਲੋਂ ਪਿੰਡ ਖਾਨਪੁਰ ਵਿਖੇ 'ਖੂਨਦਾਤਾ' ਦਿਵਸ ਮਨਾਇਆ ਗਿਆ | ਇਸ ਮੌਕੇ ਹਾਜ਼ਰ ਲੋਕਾਂ ਨੂੰ ਖੂਨਦਾਨ ਕਰਨ ਪ੍ਰਤੀ ਜਾਗਰੂਕ ਕਰਦੇ ਹੋਏ ਸਿਹਤ ਇੰਸਪੈਕਟਰ ਰਾਜ ਕੁਮਾਰ ਨੇ ਕਿਹਾ ਕਿ ਖੂਨਦਾਨ ਕਰਨ ...

ਪੂਰੀ ਖ਼ਬਰ »

20 ਜੂਨ ਦੀ ਆਮਦ ਨੇ ਕਿਸਾਨਾਂ ਦੇ ਚਿਹਰੇ 'ਤੇ ਲਿਆਂਦੀਆਂ ਰੌਣਕਾਂ

ਨਵਾਂਸ਼ਹਿਰ, 19 ਜੂਨ (ਹਰਵਿੰਦਰ ਸਿੰਘ)-ਖੇਤਾਂ ਵਿਚ ਝੋਨਾ ਲਾਉਣ ਲਈ ਕਿਸਾਨ ਪੱਬਾਂ ਭਾਰ ਹੋਏ ਪਏ ਹਨ | ਬੜੀ ਉਡੀਕ ਤੋਂ ਬਾਅਦ 20 ਜੂਨ ਦਾ ਦਿਨ ਇਨ•੍ਹਾਂ ਲਈ ਚੜ੍ਹ• ਰਿਹਾ ਹੈ | ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ 19 ਅਪ੍ਰੈਲ ਨੂੰ ਇਹ ਹੁਕਮ ਜਾਰੀ ਕਰਕੇ 20 ਮਈ ਤੋਂ ਪਹਿਲਾਂ ...

ਪੂਰੀ ਖ਼ਬਰ »

ਲੰਗੜੋਆ 'ਚ ਛੱਪੜ ਦੇ ਮਾਮਲੇ ਨੂੰ ਲੈ ਕੇ ਐਸ. ਸੀ. ਕਮਿਸ਼ਨ ਦੇ ਮੈਂਬਰਾਂ ਨੂੰ ਸ਼ਿਕਾਇਤ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਪਿੰਡ ਲੰਗੜੋਆ ਵਿਖੇ ਦਲਿਤ ਆਬਾਦੀ ਵਾਲੇ ਪਾਸੇ ਛੱਪੜ ਦਾ ਪਾਣੀ ਘਰਾਂ 'ਚ ਵੜਨ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਐਸ.ਸੀ. ਕਮਿਸ਼ਨ ਦੇ ਮੈਂਬਰ ਗਿਆਨ ਚੰਦ ਤੇ ਪ੍ਰਭਦਿਆਲ ਨੂੰ ਤੱਥਾਂ ਦੇ ਆਧਾਰਿਤ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਸਾਬਕਾ ਸੀ.ਈ.ਓ. ਲਹਿੰਬਰ ਰਾਮ ਲਾਖਾ ਦੀ ਸੜਕ ਹਾਦਸੇ 'ਚ ਮੌਤ

ਬੰਗਾ, 19 ਜੂਨ (ਕਰਮ ਲਧਾਣਾ)- ਸਾਬਕਾ ਸੀ.ਈ.ਓ. (ਮੰਡਲ ਸਿੱਖਿਆ ਅਫ਼ਸਰ) ਜਲੰਧਰ ਲਹਿੰਬਰ ਰਾਮ ਲਾਖਾ (73) ਦੀ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ | ਸ੍ਰੀ ਲਾਖਾ ਜੋ ਆਪਣੇ ਸਕੂਟਰ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਹਾਰਾ-ਔੜ ਰੋਡ 'ਤੇ ਜਾ ਰਹੇ ਸਨ ਕਿ ਇਕ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਲੁਆਈ ਸ਼ੁਰੂ

ਸੰਧਵਾਂ, 19 ਜੂਨ (ਪ੍ਰੇਮੀ ਸੰਧਵਾਂ)- ਭਾਵੇਂ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਨੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਦੇ ਮੱਦੇਨਜਰ ਕਿਸਾਨਾਂ ਨੂੰ ਝੋਨੇ ਦੀ ਲੁਆਈ 20 ਜੂਨ ਤੋਂ ਬਾਅਦ ਸ਼ੁਰੂ ਕਰਨ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ | ਪਰ ਇਸ ਦੇ ਬਾਵਜੂਦ ਵੀ ਬੰਗਾ ...

ਪੂਰੀ ਖ਼ਬਰ »

ਮਿ੍ਤਕ ਕਿਰਤੀਆਂ ਦੇ ਪੀੜਤ ਪਰਿਵਾਰਾਂ ਨੂੰ ਬੀਮਾ ਰਾਸ਼ੀ ਸਬੰਧੀ ਜਾਣਕਾਰੀ ਦਿੱਤੀ

ਕਾਠਗੜ੍ਹ, 19 ਜੂਨ (ਸੂਰਾਪੁਰੀ, ਬਲਦੇਵ ਸਿੰਘ ਪਨੇਸਰ)- ਕਾਠਗੜ੍ਹ ਵਿਖੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਕਾ: ਅਵਤਾਰ ਸਿੰਘ ਤਾਰੀ ਅਤੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਜੰਡੀ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ਉਨ੍ਹਾਂ ਦੱਸਿਆ ਕਿ ਦੋ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੀਟ ਦੀਆਂ ਅੱਠ ਦੁਕਾਨਾਂ ਦੇ ਕੀਤੇ ਚਾਲਾਨ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਾਣ-ਪੀਣ ਦੀਆਂ ਵਸਤਾਂ ਵਿਚ ਸ਼ੁੱਧਤਾ ਅਤੇ ਸਫ਼ਾਈ ਬਰਕਰਾਰ ਰੱਖਣ ਦੀ ਲਗਾਤਾਰਤਾ ਵਿਚ ਡਿਪਟੀ ਕਮਿਸ਼ਨਰ ਅਤੇ ਫੂਡ ਸੇਫ਼ਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਬਜ਼ੀ ਮੰਡੀ ਦੇ ...

ਪੂਰੀ ਖ਼ਬਰ »

ਪਿੰਡ ਪੱਲੀ ਝਿੱਕੀ ਵਿਖੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ

ਬੰਗਾ, 19 ਜੂਨ (ਕੁਲਦੀਪ ਸਿੰਘ ਪਾਬਲਾ)- ਪੰਜਾਬ ਸਰਕਾਰ ਵਲੋਂ ਸੀਮਤ ਕਿਸਾਨਾਂ ਨੂੰ ਕਰਜਾ ਮੁਆਫ਼ੀ ਸਕੀਮ ਤਹਿਤ ਦਿੱਤੀ ਗਈ ਰਾਹਤ ਅਧੀਨ 'ਦੀ ਪੱਲੀ ਝਿੱਕੀ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਪੱਲੀ ਝਿੱਕੀ ਦੇ ਜਿਮੀਂਦਾਰ ਮੈਂਬਰਾਂ ਨੂੰ ਸਭਾ ਦੇ ਪ੍ਰਧਾਨ ਸਤਵੀਰ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਚਾਰ ਦਿਨ ਸ਼ਹਿਰ ਬੰਦ

ਬੰਗਾ, 19 ਜੂਨ (ਨੂਰਪੁਰ)- ਵਪਾਰ ਮੰਡਲ ਬੰਗਾ ਦੇ ਪ੍ਰਧਾਨ ਅਮਰਜੀਤ ਸਿੰਘ ਗੋਲੀ ਨੇ ਦੱਸਿਆ ਕਿ ਵਪਾਰ ਮੰਡਲ ਵਲੋਂ 21 ਜੂਨ ਤੋਂ 24 ਜੂਨ ਤੱਕ ਬੰਗਾ ਸ਼ਹਿਰ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ | ਗਰਮੀਆਂ ਦੀਆਂ ਛੁੱਟੀਆਂ ਕਰਕੇ ਚਾਰ ਦਿਨ ਬਾਜ਼ਾਰ ਬੰਦ ਰਹਿਣਗੇ | ...

ਪੂਰੀ ਖ਼ਬਰ »

ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਪਿੰਡ ਜੱਸੋਮਜਾਰਾ ਵਿਖੇ ਰਸਤਾ ਦੇਣ ਦੀ ਮੰਗ

ਬਹਿਰਾਮ, 19 ਜੂਨ (ਨਛੱਤਰ ਸਿੰਘ ਬਹਿਰਾਮ)- ਫਗਵਾੜਾ-ਰੋਪੜ ਮੁੱਖ ਮਾਰਗ ਜੋ ਚਾਰ ਮਾਰਗੀ ਬਣ ਰਿਹਾ ਹੈ, ਦੇ ਬਨਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ | ਇਹ ਸ਼ਬਦ ਪਿੰਡ ਜੱਸੋਮਜਾਰਾ, ਚੱਕ ਮੰਡੇਰ, ਸਰਹਾਲਾ ਰਾਣੂੰਆਂ ਆਦਿ ਪਿੰਡਾਂ ਦੇ ਵਸਨੀਕਾਂ ਦੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਫਗਵਾੜਾ ਟੀਮ ਜੇਤੂ

ਘੁੰਮਣਾਂ, 19 ਜੂਨ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਦੂਜਾ ਕਿ੍ਕਟ ਟੂਰਨਾਮੈਂਟ ਨੌਜਵਾਨ ਸਭਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਜਿਸ ਵਿਚ ਫਗਵਾੜਾ ਦੀ ਕਿ੍ਕਟ ਟੀਮ ਜੇਤੂ ਰਹੀ ਤੇ ਮੇਹਲੀਆਣਾ ਦੀ ਟੀਮ ਨੇ ਦੂਸਰਾ ...

ਪੂਰੀ ਖ਼ਬਰ »

ਸਮਾਜ ਸੇਵੀ ਕਾਰਜਾਂ ਦੇ ਯੋਗਦਾਨ ਲਈ ਪਿੰ੍ਰ: ਜਤਿੰਦਰ ਮੋਹਨ ਸਨਮਾਨਿਤ

ਬੰਗਾ, 19 ਜੂਨ (ਲਾਲੀ ਬੰਗਾ)- ਬੰਗਾ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਸਮਾਜ ਸੇਵੀ ਕਾਰਜਾਂ 'ਚ ਵਿਲੱਖਣ ਯੋਗਦਾਨ ਪਾਉਣ ਕਰਕੇ ਪਿ੍ੰਸੀਪਲ ਜਤਿੰਦਰ ਮੋਹਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਲਾਇਨ ਕਲੱਬ ਬੰਗਾ ਨਿਸ਼ਚੇ ਵਲੋਂ ਕਰਵਾਏ ਇਸ ਸਮਾਗਮ ਦੀ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਪਿੰਡ ਮਝੋਟ ਵਿਖੇ ਵਿਸ਼ੇਸ਼ ਮੀਟਿੰਗ

ਭੱਦੀ, 19 ਜੂਨ (ਨਰੇਸ਼ ਧੌਲ)-ਕੰਢੀ ਸੰਘਰਸ਼ ਕਮੇਟੀ ਵਲੋਂ ਕੰਢੀ ਇਲਾਕੇ ਦੇ ਭਖਦਿਆਂ ਮਸਲਿਆਂ ਸਬੰਧੀ ਵਿਸ਼ੇਸ਼ ਮੀਟਿੰਗ ਪ੍ਰਧਾਨ ਹੁਸਨ ਚੰਦ ਮਝੋਟ ਦੀ ਪ੍ਰਧਾਨਗੀ ਹੇਠ ਪਿੰਡ ਮਝੋਟ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਮੀਤ ਪ੍ਰਧਾਨ ਕਾਮਰੇਡ ...

ਪੂਰੀ ਖ਼ਬਰ »

ਦੋ ਮਹੀਨੇ 'ਚ ਟਰੀਟਮੈਂਟ ਪਲਾਂਟ ਚਾਲੂ ਨਾ ਹੋਏ ਤਾਂ ਸਨਅਤੀ ਇਕਾਈਆਂ ਿਖ਼ਲਾਫ਼ ਹੋਵੇਗੀ ਕਾਰਵਾਈ-ਸੋਨੀ

ਜਲੰਧਰ, 19 ਜੂਨ (ਸ਼ਿਵ ਸ਼ਰਮਾ)-ਵਾਤਾਵਰਨ ਤੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਪ੍ਰਦੂਸ਼ਿਤ ਹੋ ਰਹੇ ਦਰਿਆਵਾਂ ਤੇ ਵਾਤਾਵਰਨ ਦੇ ਮਾਮਲੇ 'ਚ ਚਿੰਤਾ ਜਾਹਰ ਕਰਦਿਆਂ ਅੱਜ ਸਨਅਤੀ ਇਕਾਈਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਆਪਣੀਆਂ ਸਨਅਤੀ ਇਕਾਈਆਂ ਦੇ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਬਾਇਓ ਵੇਟਸ ਚੈਕਿੰਗ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫ਼ਤਰ, ਹੁਸ਼ਿਆਰਪੁਰ ਦੀ ਟੀਮ ਵਲੋਂ ਨਵਾਂਸ਼ਹਿਰ ਦੇ ਦੋ ਸਿਹਤ ਸੇਵਾਵਾਂ ਨਾਲ ਸਬੰਧਤ ਅਦਾਰਿਆਂ ਦੀ ਚੈਕਿੰਗ ਕੀਤੀ ਗਈ | ਐੱਸ.ਡੀ.ਓ. ਪੂਜਾ ...

ਪੂਰੀ ਖ਼ਬਰ »

ਅਨੋਖਰਵਾਲ 'ਚ ਸਾਲਾਨਾ ਮੇਲਾ 2 ਤੋਂ

ਸੰਧਵਾਂ, 19 ਜੂਨ (ਪ੍ਰੇਮੀ ਸੰਧਵਾਂ)- ਪਿੰਡ ਅਨੋਖਰਵਾਲ ਵਿਖੇ ਪੀਰਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਦਰਬਾਰ ਦੇ ਮੁੱਖ ਸੇਵਾਦਾਰ ਸਾੲੀਂ ਗੁਰਦਿਆਲ ਸ਼ਾਹ ਦੀ ਰਹਿਨੁਮਾਈ 'ਚ ਪ੍ਰਵਾਸੀ ਭਾਰਤੀ ਅਤੇ ਸਮੂਹ ਸੰਗਤਾਂ ਦਾ ਸਹਿਯੋਗ ਨਾਲ 27 ਤੇ 28 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ 27 ਜੂਨ ਨੂੰ ਚਿਰਾਗ ਤੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ | ਰਾਤ ਨੂੰ ਮਾਸਟਰ ਗੁਰਸ਼ਰਨ ਉਂਕਾਰ ਐਾਡ ਪਾਰਟੀ ਗੋਬਿੰਦਪੁਰ ਕਵਾਲੀਆਂ ਪੇਸ਼ ਕਰਨਗੇ | ਉਪਰੰਤ ਧਰਮਵੀਰ ਪ੍ਰਦੇਸੀ ਸਿੰਬਲ ਮਜਾਰਾ ਧਾਰਮਿਕ ਡਰਾਮਾ ਪੇਸ਼ ਕਰਨਗੇ | 28 ਜੂਨ ਨੂੰ ਸਾਹਿਲ ਟੰਡਨ, ਲਵਪ੍ਰੀਤ ਲਵ, ਜਤਿੰਦਰ ਹੀਰਾ ਸੰਧਵਾਂ ਆਦਿ ਕਲਾਕਾਰ ਆਪਣਾ ਨਿਰੋਲ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ | ਪਹਿਲਵਾਨ ਭਿੰਦਾ ਬ੍ਰਹਮਪੁਰੀ ਸਟੇਜ ਸਕੱਤਰ ਦੀ ਸੇਵਾ ਨਿਭਾਉਣਗੇ | ਮੇਲੇ 'ਚ ਬੀਬੀ ਤਾਰੋ ਸਾਵਰ ਬਹਿਰਾਮ ਵਿਸ਼ੇਸ਼ ਤੌਰ 'ਤੇ ਪੁੱਜ ਕੇ ਸੰਗਤਾਂ ਨੂੰ ਅਸ਼ੀਰਵਾਦ ਦੇਣਗੇ |


ਖ਼ਬਰ ਸ਼ੇਅਰ ਕਰੋ

ਭੁੱਟਾ ਗੋਤ ਜਠੇਰਿਆਂ ਦਾ ਜੋੜ ਮੇਲਾ ਮਨਾਇਆ

ਬੰਗਾ, 19 ਜੂਨ (ਜਸਬੀਰ ਸਿੰਘ ਨੂਰਪੁਰ) - ਭੁੱਟਾ ਗੋਤ ਯਾਦਗਰ ਐਾਡ ਡਿਵੈਲਪਮੈਂਟ ਕਮੇਟੀ ਭਾਰਤ ਵਲੋਂ ਵੱਡੇ ਵਡੇਰਿਆਂ ਦੀ ਯਾਦ ਵਿਚ 28ਵਾਂ ਵਿਸ਼ਾਲ ਜੋੜ ਮੇਲਾ ਪਿੰਡ ਕਾਹਲੋਂ ਵਿਖੇ ਬਾਬਾ ਸੰਦਲ ਦਾਸ ਅਤੇ ਮਾਤਾ ਸਤੀ ਦੀ ਯਾਦ ਵਿਚ ਮਨਾਇਆ ਗਿਆ | ਦਰਬਾਰ ਦੀਆਂ ਧਾਰਮਿਕ ...

ਪੂਰੀ ਖ਼ਬਰ »

ਬਾਬਾ ਭੈਰੋ ਨਾਥ ਦਾ ਸਾਲਾਨਾ ਮੇਲਾ ਕਰਵਾਇਆ

ਨਵਾਂਸ਼ਹਿਰ, 19 ਜੂਨ (ਹਰਵਿੰਦਰ ਸਿੰਘ)-ਅੱਜ ਗੱਡੀਆਂ ਵਾਲਿਆਂ ਵਲੋਂ ਨਵਾਂਸ਼ਹਿਰ ਦੀ ਦੁਸਹਿਰਾ ਗਰਾੳਾੂਡ ਵਿਖੇ ਬਾਬਾ ਭੈਰੋ ਨਾਥ ਦਾ ਸਾਲਾਨਾ ਮੇਲਾ ਕਰਵਾਇਆ ਗਿਆ | ਨਕਾਲਾਂ ਵਲੋਂ ਨਕਲਾਂ ਪੇਸ਼ ਕਰਕੇ ਲੋਕਾਂ ਦੇ ਢਿੱਡੀਂ ਪੀੜਾਂ ਪਾਈਆਂ | ਇਸ ਸਬੰਧੀ ਹੋਏ ਬੂਟਾ, ਹੰਸਾ ...

ਪੂਰੀ ਖ਼ਬਰ »

ਬੰਗਾ ਤੋਂ ਅਨੰਦਪੁਰ ਸਾਹਿਬ ਤੱਕ ਸੜਕ ਦਾ ਕੰਮ ਜੁਲਾਈ ਤੋਂ ਸ਼ੁਰੂ-ਚੰਦੂਮਾਜਰਾ

ਮੱਲਪੁਰ ਅੜਕਾਂ/ਪੱਲੀ ਝਿੱਕੀ, 19 ਜੂਨ (ਜੱਬੋਵਾਲ, ਪਾਬਲਾ)-ਬੰਗਾ ਤੋਂ ਅਨੰਦਪੁਰ ਸਾਹਿਬ ਤੱਕ ਸੜਕ ਚਾਰਮਾਰਗੀ ਕਰਨ ਦਾ ਕੰਮ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੀਣ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਮੌਕੇ ਸੰਸਦ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਚੋਣਾਂ ਲਈ ਤਿਆਰ-ਚੌ: ਨੰਦ ਲਾਲ

ਬਲਾਚੌਰ, 19 ਜੂਨ (ਦੀਦਾਰ ਸਿੰਘ ਬਲਾਚੌਰੀਆ)- ਕੈਪਟਨ ਸਰਕਾਰ ਦੀਆਂ ਨਾਕਾਮੀਆਂ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸਬੰਧਤ ਸਾਰੇ ਵਿੰਗ ਹਰ ਘਰ-ਘਰ ਪੁੱਜਦਾ ਕਰੇਗਾ ਅਤੇ ਇਸੇ ਆਧਾਰ 'ਤੇ ਪੰਚਾਇਤੀ ਰਾਜ 'ਤੇ 2019 ਵਿਚ ਲੋਕ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਪਿੰਡ ਪੱਲੀਆਂ ਕਲਾਂ ਤੇ ਪੱਲੀਆਂ ਖ਼ੁਰਦ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਉਸਮਾਨਪੁਰ/ਰਾਹੋਂ, 19 ਜੂਨ (ਮਝੂਰ/ਰੂਬੀ)- ਅੱਜ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਿੰਡ ਪੱਲੀਆਂ ਖ਼ੁਰਦ ਵਿਖੇ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ 4 ਲੱਖ ਰੁਪਏ ਦੀ ਗਰਾਂਟ ਨਾਲ ਬਣਾਈਆਂ ਗਲੀਆਂ-ਨਾਲੀਆਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਿੰਡ ਪੱਲੀਆਂ ਕਲਾਂ ...

ਪੂਰੀ ਖ਼ਬਰ »

ਸੰੂਢ ਮਕਸੂਦਪੁਰ ਦਾ ਦੋ ਰੋਜ਼ਾ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਸੰਧਵਾਂ, 19 ਜੂਨ (ਪ੍ਰੇਮੀ ਸੰਧਵਾਂ) - ਸੰੂਢ ਮਕਸੂਦਪੁਰ ਵਿਖੇ ਸਰਪੰਚ ਪਰਮਿੰਦਰ ਸਿੰਘ ਬੋਇਲ ਮਕਸੂਦਪੁਰ, ਸਮਾਜ ਸੇਵੀ ਰਵਿੰਦਰ ਸਿੰਘ ਬੋਇਲ ਯੂ. ਐਸ. ਏ, ਮਸਤਾਨ ਸਿੰਘ ਬੋਇਲ ਸੂੰਢ, ਡਾ: ਪਿਆਰਾ ਰਾਮ, ਗੁਰਨਾਮ ਸੰਧੀ ਅਤੇ ਰਜਿੰਦਰ ਕੁਮਾਰ ਸੰਧੀ ਆਦਿ ਸੱਜਣਾਂ ਦੇ ਸਹਿਯੋਗ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਚੁਸ਼ਮਾ ਵਿਖੇ ਤਿੰਨ ਰੋਜ਼ਾ ਮੇਲਾ ਅੱਜ ਤੋਂ ਸ਼ੁਰੂ

ਮਜਾਰੀ/ਸਾਹਿਬਾ, 19 ਜੂਨ (ਨਿਰਮਲਜੀਤ ਸਿੰਘ ਚਾਹਲ)- ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾ ਵਿਖੇ ਧਾਰਮਿਕ ਮੇਲਾ 20 ਜੂਨ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 23 ਜੂਨ ਤੱਕ ਚੱਲੇਗਾ | ਪਹਿਲੇ ਦਿਨ ਝੰਡੇ, ਚਾਦਰਾਂ ਚੜ੍ਹਾਉਣ ਅਤੇ ...

ਪੂਰੀ ਖ਼ਬਰ »

ਮਹਿੰਦਪੁਰ ਦੀ ਵਾਟਰ ਸਪਲਾਈ ਸਕੀਮ ਫ਼ੇਲ੍ਹ

ਮਜਾਰੀ/ਸਾਹਿਬਾ, 19 ਜੂਨ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਦੀ ਵਾਟਰ ਸਪਲਾਈ ਸਕੀਮ ਜੋ ਮਹਿੰਦਪੁਰ ਅਤੇ ਮਜਾਰੀ ਦੇ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਸਤੇ ਪਾਣੀ ਸਪਲਾਈ ਕਰਦੀ ਹੈ, ਦੀ ਹਾਲਤ ਕਾਫ਼ੀ ਖਸਤਾ ਹੋ ਚੁੱਕੀ ਹੈ | ਇਸ ਦੇ ਪਾਣੀ ਵਿਚ ਰੇਤ ਅਤੇ ਮਿੱਟੀ ਆਉਣ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਸਬੰਧੀ ਸਮਾਗਮ

ਸੜੋੋਆ, 19 ਜੂਨ (ਨਾਨੋਵਾਲੀਆ)- ਗੁਰਦੁਆਰਾ ਸਿੰਘ ਸਭਾ ਪਿੰਡ ਅਟਾਲ ਮਜਾਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਬੰਧੀ ਸਮਾਗਮ ਕਰਵਾਏ ਗਏ | ਪਾਠ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਕੀਰਤਨੀ ਜਥੇ ਵਲੋਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਮੁੱਖ ਰੱਖ ਕੇ ਪਿੰਡ ਵਾਸੀਆਂ ਨੇ ਕੀਤੀ ਮੀਟਿੰਗ

ਔੜ/ਝਿੰਗੜਾਂ, 19 ਜੂਨ (ਕੁਲਦੀਪ ਸਿੰਘ ਝਿੰਗੜ)-ਪੰਚਾਇਤੀ ਚੋਣਾਂ ਦਾ ਅਜੇ ਬਿਗਲ ਨਹੀਂ ਵੱਜਿਆ ਪਰ ਬਲਾਕ ਔੜ ਦੇ ਪਿੰਡ ਗੜ੍ਹੀ ਅਜੀਤ ਵਿਖੇ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਮੀਟਿੰਗ ਰੂਪ ਲਾਲ ਧੀਰ, ਅਵਤਾਰ ਸਿੰਘ ਦਿਉਲ, ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਬਲਾਕ ਪੱਧਰੀ ਯੋਗ-ਯੂਥ ਪਾਰਲੀਮੈਂਟ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਯੋਗ ਸਬੰਧੀ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਗਈ | ਇਸ ਸਮਾਗਮ ਦਾ ਉਦਘਾਟਨ ਸਰਪੰਚ ਅਛਪਾਲ ਸਿੰਘ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ 'ਯੋਗ' ਸਾਡੇ ਲਈ ਉਪਯੋਗੀ ਤੇ ਸਰਲ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਫੁੱਟਬਾਲ ਮੁਕਾਬਲੇ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜੁਆਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਰਹਿਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਖੇਡ ਦਫ਼ਤਰ ਵਲੋਂ ਕੱਲ੍ਹ ਸ਼ਾਮ ਗੁਰੂ ਤੇਗ਼ ਬਹਾਦਰ ਸਟੇਡੀਅਮ ਖੋਥੜਾਂ ਵਿਖੇ ਦੋਸਤਾਨਾ ਫੁੱਟਬਾਲ ...

ਪੂਰੀ ਖ਼ਬਰ »

ਅਪੈ੍ਰਲ 2019 ਤੱਕ ਲਿੰਕ ਸੜਕਾਂ ਦੀ ਮੁਰੰਮਤ ਮੁਕੰਮਲ ਕਰ ਲਈ ਜਾਵੇਗੀ-ਅੰਗਦ ਸਿੰਘ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਵਿਧਾਇਕ ਅੰਗਦ ਸਿੰਘ ਨੇ ਅੱਜ ਇੱਥੇ ਆਖਿਆ ਕਿ ਅਪ੍ਰੈਲ 2019 ਤੱਕ ਹਲਕਾ ਨਵਾਂਸ਼ਹਿਰ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਇਹ ਪ੍ਰਗਟਾਵਾ ਅੱਜ ਪਿੰਡ ਨੰਗਲ ਛਾਂਗਾਂ ਵਿਖੇ ਰਾਹੋਂ ਮਾਛੀਵਾੜਾ ...

ਪੂਰੀ ਖ਼ਬਰ »

ਅਮਰਨਾਥ ਧਾਮ ਦੀ ਯਾਤਰਾ 15ਵੀਂ ਵਾਰ ਕਰਕੇ ਨਵਾਂਸ਼ਹਿਰ ਪਰਤੇ ਰਾਜਿੰਦਰ ਗੁਪਤਾ

ਨਵਾਂਸ਼ਹਿਰ, 19 ਜੂਨ (ਹਰਵਿੰਦਰ ਸਿੰਘ)- ਬਠਿੰਡਾ ਦੇ ਵਸਨੀਕ ਰਾਜਿੰਦਰ ਗੁਪਤਾ ਸਾਈਕਲ ਰਾਹੀਂ 15ਵੀਂ ਵਾਰ ਸ੍ਰੀ ਅਮਰਨਾਥ ਧਾਮ ਯਾਤਰਾ ਪੂਰੀ ਕਰਕੇ ਅੱਜ ਨਵਾਂਸ਼ਹਿਰ ਪਰਤੇ | ਇਸ ਮੌਕੇ ਰਾਜਿੰਦਰ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੇ 20 ਮਈ ਨੂੰ ਬਠਿੰਡਾ ਤੋਂ ਇਹ ਯਾਤਰਾ ...

ਪੂਰੀ ਖ਼ਬਰ »

ਝੰਡੇਰਾਂ ਵਿਖੇ ਰੱਤੂ ਜਠੇਰਿਆਂ ਦੇ ਅਸਥਾਨ 'ਤੇ ਜੋੜ ਮੇਲਾ

ਬਹਿਰਾਮ, 19 ਜੂਨ (ਨਛੱਤਰ ਸਿੰਘ ਬਹਿਰਾਮ)- ਅਜੋਕੇ ਸਮੇਂ ਵਿਚ ਬਿਮਾਰੀਆਂ ਤੋਂ ਬਚਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਘੱਟੋ-ਘੱਟ ਹਰੇਕ ਇਨਸਾਨ ਨੂੰ ਇੱਕ-ਇੱਕ ਹਰਿਆਵਲ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਦੂਸ਼ਿਤ ਹੋਇਆ ਵਾਤਾਵਰਣ ਸਾਫ਼ ਹੋ ਸਕੇ | ਇਹ ਸ਼ਬਦ ਸਾਬਕਾ ...

ਪੂਰੀ ਖ਼ਬਰ »

ਮੋਟਰਾਂ ਦੇ ਟਰਾਂਸਫਾਰਮ ਬਦਲਾਉਣ ਲਈ ਕਿਸਾਨ ਹੋ ਰਹੇ ਖੱਜਲ-ਖੁਆਰ

ਕਟਾਰੀਆਂ, 19 ਜੂਨ (ਨਵਜੋਤ ਸਿੰਘ ਜੱਖੂ)- ਪਿੰਡ ਲਾਦੀਆਂ 'ਚ ਮੋਟਰਾਂ ਦੇ ਲੋਡ ਵਧਾਏ ਜਾਣ 'ਤੇ ਬਿਜਲੀ ਕਰਮਚਾਰੀਆਂ ਵਲੋਂ ਟਰਾਂਸਫਾਰਮ ਵੱਡੇ ਰੱਖਣ ਲਈ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ | ਲਾਦੀਆਂ 'ਚ ਇੱਕਠੇ ਹੋ ਕੇ ਕਿਸਾਨ ਅਵਤਾਰ ਸਿੰਘ ਦਿਓ, ਪ੍ਰੀਤਮ ਸਿੰਘ, ...

ਪੂਰੀ ਖ਼ਬਰ »

ਸਮੇਂ ਸਿਰ ਲੈਣ-ਦੇਣ ਕਰਨ ਸਹਿਕਾਰੀ ਸਭਾਵਾਂ ਦੇ ਮੈਂਬਰ-ਮਹਿੰਦਰ ਸਿੰਘ ਮੰਡੇਰ

ਬਲਾਚੌਰ, 19 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਹੁਮੰਤਵੀ ਸਹਿਕਾਰੀ ਸਭਾ ਬਲਾਚੌਰ ਵਿਖੇ ਮੈਂਬਰ ਜਾਗਰੂਕਤਾ ਕੈਂਪ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ ਦੀ ਅਗਵਾਈ ਹੇਠ ਲਗਾਇਆ ਗਿਆ | ਜਿਸ ਵਿਚ 'ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਬ੍ਰਾਂਚ ਬਲਾਚੌਰ' ਦੇ ਸੀਨੀਅਰ ...

ਪੂਰੀ ਖ਼ਬਰ »

ਗਲੀ ਦੀ ਖਸਤਾ ਹਾਲਤ ਠੀਕ ਕਰਨ ਦੀ ਮੰਗ

ਨਵਾਂਸ਼ਹਿਰ, 19 ਜੂਨ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਵਾਰਡ ਨੰਬਰ-5 ਫੌਜੀ ਕੰਟੀਨ ਨੂੰ ਜਾਂਦੀ ਗਲੀ ਦੀ ਖਸਤਾ ਹਾਲਤ ਕਾਰਨ ਮੁਹੱਲਾ ਵਾਸੀ ਅਤੇ ਕੰਟੀਨ ਵਿਚ ਖਰੀਦਦਾਰੀ ਕਰਨ ਲਈ ਆਉਣ ਵਾਲੇ ਸਾਬਕਾ ਫ਼ੌਜੀ ਅਤੇ ਉਨ੍ਹਾਂ ਦੇ ਪਰਿਵਾਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX