ਤਾਜਾ ਖ਼ਬਰਾਂ


ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  1 minute ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  1 minute ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  23 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  35 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  42 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 2 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਖੇਡ ਸੰਸਾਰ

ਸੇਨੇਗਲ ਵਲੋਂ ਵਿਸ਼ਵ ਕੱਪ ਦਾ ਦੂਜਾ ਵੱਡਾ ਉਲਟ-ਫੇਰ

ਮਾਸਕੋ, 19 ਜੂਨ (ਏਜੰਸੀ)-ਆਪਣਾ ਦੂਸਰਾ ਫੀਫਾ ਵਿਸ਼ਵ ਕੱਪ ਖੇਡ ਰਹੀ ਸੇਨੇਗਲ ਦੀ ਟੀਮ ਨੇ ਮੰਗਲਵਾਰ ਗਰੁੱਪ-ਐਚ ਦੀ ਪਹਿਲੇ ਮੈਚ ਵਿਚ ਪੋਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਇਸ ਵਿਸ਼ਵ ਕੱਪ ਦਾ ਦੂਜਾ ਵੱਡਾ ਉਲਟ-ਫੇਰ ਕੀਤਾ¢ ਸੇਨੇਗਲ ਦੀ ਟੀਮ ਨੇ ਇਸ ਮੈਚ ਵਿਚ ਉਮੀਦ ਤੋਂ ...

ਪੂਰੀ ਖ਼ਬਰ »

ਰੂਸ ਦਾ ਜਲਵਾ ਜਾਰੀ

ਸੇਂਟ ਪੀਟਰਸਬਰਗ, 19 ਜੂਨ (ਏਜੰਸੀ)-ਅੱਜ ਇੱਥੇ ਗਰੁੱਪ-ਏ ਦੇ ਖੇਡੇ ਗਏ ਮੈਚ ਵਿਚ ਰੂਸ ਨੇ ਆਪਣੇ ਦੂਸਰੇ ਮੈਚ ਵਿਚ ਵੀ ਜਲਵਾ ਜਾਰੀ ਰੱਖਿਆ ਅਤੇ ਮਿਸਰ ਦੀ ਟੀਮ ਨੂੰ 3-1 ਨਾਲ ਕਰਾਰੀ ਹਾਰ ਦਿੱਤੀ¢ ਇਸ ਤੋਂ ਪਹਿਲਾਂ ਰੂਸ ਨੇ ਆਪਣੇ ਪਹਿਲੇ ਮੈਚ ਵਿਚ ਸਾਊਦੀ ਅਰਬ ਨੂੰ 5-0 ਨਾਲ ...

ਪੂਰੀ ਖ਼ਬਰ »

ਜਾਪਾਨ ਨੇ ਰਚਿਆ ਇਤਿਹਾਸ

ਸਰਾਂਸਕ (ਰੂਸ)-19 ਜੂਨ (ਏਜੰਸੀ)- ਫੀਫਾ ਵਿਸ਼ਵ ਕੱਪ-2018 ਵਿਚ ਗਰੁੱਪ-ਐਚ ਦੇ ਇਕ ਮੁਕਾਬਲੇ ਵਿਚ ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾ ਕੇ ਇਤਿਹਾਸਿਕ ਜਿੱਤ ਦਰਜ ਕੀਤੀ | ਇਸ ਦੇ ਨਾਲ ਹੀ ਜਾਪਾਨ ਨੇ ਬ੍ਰਾਜ਼ੀਲ ਵਿਸ਼ਵ ਕੱਪ ਵਿਚ ਮਿਲੀ 4-1 ਦੀ ਹਾਰ ਦਾ ਬਦਲਾ ਵੀ ਲੈ ਲਿਆ | ਇਸਦੇ ...

ਪੂਰੀ ਖ਼ਬਰ »

ਸ਼ਾਹੀ ਵਿਆਹ ਤੋਂ ਵੱਧ ਦੇਖਿਆ ਗਿਆ ਇੰਗਲੈਂਡ ਦਾ ਮੈਚ

ਲੰਡਨ, 19 ਜੂਨ (ਏਜੰਸੀ)-ਇੰਗਲੈਂਡ ਦੀ ਟੀਮ ਭਾਵੇਂ ਕਿ ਫੁੱਟਬਾਲ ਵਿਸ਼ਵ ਕੱਪ ਦੇ ਮਜਬੂਤ ਦਾਅਵੇਦਾਰਾਂ ਵਿਚ ਨਹੀਂ ਗਿਣੀ ਜਾ ਰਹੀ ਹੋਵੇ ਪਰ ਟਿਊਨੇਸ਼ੀਆ ਖ਼ਿਲਾਫ਼ ਉਸ ਦੇ ਪਹਿਲੇ ਮੈਚ ਦੇ ਆਖਰੀ ਪਲਾਂ ਵਿਚ ਮਿਲੀ ਜਿੱਤ ਨੂੰ ਇੱਥੇ ਟੈਲੀਵਿਜ਼ਨ 'ਤੇ 1.83 ਕਰੋੜ ਦਰਸ਼ਕਾਂ ਨੇ ਦੇਖਿਆ, ਜੋ ਇਸ ਸਾਲ ਦਾ ਨਵਾਂ ਰਿਕਾਰਡ ਹੈ। ਰੂਸ ਦੇ ਵੋਲਗੋਗ੍ਰਾਦ ਵਿਚ ਖੇਡ ਗਏ ਇਸ ਮੁਕਾਬਲੇ ਕਪਤਾਨ ਹੈਰੀ ਕੇਨ ਵਲੋਂ ਆਖਰੀ ਪਲਾਂ ਵਿਚ ਕੀਤੇ ਗਏ ਗੋਲ ਨਾਲ ਟੀਮ ਦੀ ਜਿੱਤ ਨੂੰ ਨਿਸ਼ਚਿਤ ਕੀਤਾ। ਇਸ ਮੈਚ ਨੂੰ ਟੈਲੀਵਿਜ਼ਨ ਦੇ 69.2 ਫ਼ੀਸਦੀ ਦਰਸ਼ਕਾਂ ਨੇ ਦੇਖਿਆ। ਦਰਸ਼ਕਾਂ ਦੀ ਗਿਣਤੀ ਦੇ ਮਾਮਲੇ ਵਿਚ ਇਸ ਮੈਚ ਨੇ ਪਿਛਲੇ ਮਹੀਨੇ ਹੋਏ ਸ਼ਾਹੀ ਵਿਆਹ ਨੂੰ ਪਿੱਛੇ ਛੱਡ ਦਿੱਤਾ। ਇਸ ਦੇ ਨਾਲ ਹੀ ਇਸ ਨੂੰ ਲਗਪਗ 30 ਲੱਖ ਲੋਕਾਂ ਨੇ ਆਨਲਾਈਨ ਵੀ ਦੇਖਿਆ।


ਖ਼ਬਰ ਸ਼ੇਅਰ ਕਰੋ

ਪਸੰਦੀਦਾ ਟੀਮਾਂ ਦਾ ਪਹਿਲੇ ਹੀ ਮੈਚ ਵਿਚ ਨਿਕਲਿਆ ਦਮ

ਮਾਸਕੋ, 19 ਜੂਨ (ਏਜੰਸੀ)-ਰੂਸ ਵਿਚ ਖੇਡੇ ਜਾ ਰਹੇ ਫੁੱਟਬਾਲ ਵਿਸ਼ਵ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ ਕੁਝ ਟੀਮਾਂ ਇਸ ਵਿਸ਼ਵ ਕੱਪ ਦੀਆਂ ਪਸੰਦੀਦਾ ਵਿਚ ਸ਼ਾਮਿਲ ਸਨ¢ ਵਿਸ਼ਵ ਕੱਪ ਵਿਚ 6 ਦਿਨ ਦਾ ਖੇਡ ਖੇਡਿਆ ਜਾ ਚੁੱਕਿਆ ਹੈ ਅਤੇ ਹੁਣ ਤੱਕ ਇਸ ਵਿਚ 17 ਮੈਚ ਖੇਡੇ ਜਾ ਚੁੱਕੇ ...

ਪੂਰੀ ਖ਼ਬਰ »

ਦੁਰਘਟਨਾ ਤੋਂ ਵਾਲ-ਵਾਲ ਬਚਦੀ ਹੋਈ ਰੋਸਤੋਵ ਪਹੁੰਚੀ ਸਾਊਦੀ ਅਰਬ ਦੀ ਟੀਮ

ਰੋਸਤੋਵ-ਆਨ-ਡਾਨ, 19 ਜੂਨ (ਏਜੰਸੀ)-ਦੁਰਘਟਨਾ ਦੇ ਖ਼ਤਰੇ ਤੋਂ ਵਾਲ-ਵਾਲ ਬਚਦੀ ਹੋਈ ਸਾਊਦੀ ਅਰਬ ਫੁੱਟਬਾਲ ਟੀਮ ਉਰੂਗੁਏ ਿਖ਼ਲਾਫ਼ ਬੁੱਧਵਾਰ ਨੂੰ ਹੋਣ ਵਾਲੇ ਮੈਚ ਲਈ ਰੋਸਤੋਵ ਪਹੁੰਚੀ¢ ਜਾਣਕਾਰੀ ਅਨੁਸਾਰ ਜਿਸ ਜਹਾਜ਼ ਵਿਚ ਸਾਊਦੀ ਅਰਬ ਦੀ ਟੀਮ ਸਫ਼ਰ ਕਰ ਰਹੀ ਸੀ ਉਸ ਦੇ ...

ਪੂਰੀ ਖ਼ਬਰ »

ਮਹਿਲਾ ਹਾਕੀ- ਭਾਰਤੀ ਟੀਮ ਦੀ ਸਪੇਨ ਿਖ਼ਲਾਫ਼ ਸ਼ਾਨਦਾਰ ਜਿੱਤ

ਮੈਡਿ੍ਡ (ਸਪੇਨ), 19 ਜੂਨ (ਏਜੰਸੀ)-ਕਪਤਾਨ ਰਾਣੀ ਰਾਮਪਾਲ ਅਤੇ ਡਿਫੈਂਡਰ ਗੁਰਜੀਤ ਕੌਰ ਦੇ 2-2 ਗੋਲਾਂ ਦੇ ਦਮ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੇ ਇੱਥੇ ਸਪੇਨ ਨੂੰ 4-1 ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਨੂੰ 2-2 ਨਾਲ ਬਰਾਬਰ ਕਰ ਲਿਆ¢ ਲੜੀ ਦੇ ਆਖਰੀ ਮੈਚ ਵਿਚ ਭਾਰਤੀ ਟੀਮ ਸ਼ੁਰੂ ...

ਪੂਰੀ ਖ਼ਬਰ »

ਚਾਂਦੀਮਲ ਨੂੰ ਮਿਲੀ ਸਜ਼ਾ

ਕੋਲੰਬੋ, 19 ਜੂਨ (ਏਜੰਸੀ)-ਗੇਂਦ ਨਾਲ ਛੇੜਛਾੜ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਆਈ.ਸੀ.ਸੀ. ਨੇ ਸਜ਼ਾ ਸੁਣਾਈ ਹੈ | ਚਾਂਦੀਮਲ ਨੂੰ 100 ਫੀਸਦੀ ਮੈਚ ਜੁਰਮਾਨਾ ਅਤੇ ਅਗਲੇ ਮੈਚ ਦੇ ਖੇਡ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਇਕ ਦਿਨਾ ਮੈਚ 'ਚ ਇੰਗਲੈਂਡ ਨੇ ਰਚਿਆ ਇਤਿਹਾਸ

ਲੰਡਨ, 19 ਜੂਨ (ਏਜੰਸੀ)-ਜਾਨੀ ਬੇਯਰਸਟੋ ਅਤੇ ਐਲਕਸ ਦੇ ਤੂਫ਼ਾਨੀ ਸੈਂਕੜਿਆਂ ਅਤੇ ਜੇਸਨ ਰਾਏ ਅਤੇ ਇਓਨ ਮਾਰਗਨ ਦੇ ਅਰਧ ਸੈਂਕੜਿਆਂ ਦੀ ਬਦੌਲਤ ਇੰਗਲੈਂਡ ਦੀ ਟੀਮ ਨੇ ਆਸਟ੍ਰੇਲੀਆ ਦੀ ਟੀਮ ਿਖ਼ਲਾਫ਼ 6 ਵਿਕਟ ਦੇ ਨੁਕਸਾਨ 'ਤੇ 481 ਦੌੜਾਂ ਬਣਾਉਂਦੇ ਹੋਏ ਇਤਿਹਾਸ ਬਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX