ਤਾਜਾ ਖ਼ਬਰਾਂ


ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  12 minutes ago
ਅੱਜ ਦਾ ਵਿਚਾਰ
. . .  53 minutes ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜਲਾਲਾਬਾਦ,4ਅਪ੍ਰੈਲ(ਜਤਿੰਦਰ ਪਾਲ ਸਿੰਘ)- ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਦਿੱਲੀ

ਪੰਜਾਬੀ ਪ੍ਰੋਮੋਸ਼ਨ ਫੋਰਮ ਦੇ 30ਵੇਂ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਬੱਚਿਆਂ ਸਮੇਤ ਵੱਖ-ਵੱਖ ਸ਼ਖਸੀਅਤਾਂ ਸਨਮਾਨਿਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਮਾਂ-ਬੋਲੀ ਪੰਜਾਬੀ ਦੀ ਮੁਫ਼ਤ ਸਿਖਲਾਈ ਦੇਣ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ 30ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ, ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਬੱਚਿਆਂ ਸਮੇਤ ਕਈ ਹੋਰਨਾਂ ਸ਼ਖਸੀਅਤਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ 'ਚ ਕੌਮੀ ਘੱਟ ਗਿਣਤੀ ਵਿਦਿਅਕ ਸੰਸਥਾ ਕਮਿਸ਼ਨ ਦੇ ਮੈਂਬਰ ਡਾ. ਜਸਪਾਲ ਸਿੰਘ (ਸਾਬਕਾ ਉਪ ਕੁਲਪਤੀ ਪਟਿਆਲਾ ਯੂਨੀਵਰਸਿਟੀ) ਸਮੇਤ ਹੋਰਨਾਂ ਸ਼ਖਸੀਅਤਾਂ ਨੇ ਵੀ ਹਾਜ਼ਰੀ ਭਰ ਕੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਨਾਲ ਹੀ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ | ਸੰਸਥਾ ਦੇ ਮੁੱਖ ਸੇਵਾਦਾਰ ਸੰਸਥਾ ਦੇ ਮੁੱਖ ਸੇਵਾਦਾਰ ਬੀ. ਵਰਿੰਦਰਜੀਤ ਸਿੰਘ ਨੇ ਸੰਸਥਾ ਵਲੋਂ ਪੰਜਾਬੀ ਭਾਸ਼ਾ ਸਿਖਲਾਈ ਦੇ ਖੇਤਰ ਵਿਚ ਪਿਛਲੇ ਢਾਈ ਦਹਾਕਿਆਂ ਦੀ ਕਾਰਗੁਜ਼ਾਰੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਉਨ੍ਹਾਂ ਦਸਿਆ ਕਿ ਸੰਸਥਾ ਵਲੋਂ ਹਰੇਕ ਮੈਂਬਰ ਜਾਂ ਵਲੰਟੀਅਰਸ ਨੂੰ ਇਕ ਜਿਹਾ ਸਤਿਕਾਰ ਦਿੱਤਾ ਜਾਂਦਾ ਹੈ ਜਿਸ ਕਾਰਨ ਸਾਰੇ ਹੀ ਕਾਫੀ ਮਾਣ ਮਹਿਸੂਸ ਕਰਦੇ ਹਨ | ਮੁਫ਼ਤ ਪੰਜਾਬੀ ਭਾਸ਼ਾ ਦੀ ਸਿਖਲਾਈ ਦਾ ਜ਼ਿਕਰ ਕਰਦੇ ਹੋਏ ਬੀ.ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਜਿੱਥੇ ਸਿੱਖਾਂ ਤੋਂ ਇਲਾਵਾ ਹੋਰਨਾ ਧਰਮਾਂ ਨਾਲ ਸਬੰਧਤ ਬੱਚੇ ਵੀ ਵੱਡੀ ਗਿਣਤੀ 'ਚ ਪੰਜਾਬੀ ਭਾਸ਼ਾ ਦੀ ਮੁਫ਼ਤ ਸਿਖਲਾਈ ਪ੍ਰਾਪਤ ਕਰਦੇ ਹਨ ਉੱਥੇ ਹੀ ਦੂਜਿਆ ਧਰਮਾਂ ਨਾਲ ਸਬੰਧਤ ਕਈ ਸਹਿਯੋਗੀ ਵੀ ਅਧਿਆਪਕ ਵਜੋਂ ਅਹਿਮ ਯੋਗਦਾਨ ਦਿੰਦੇ ਆ ਰਹੇ ਹਨ | ਵਰਿੰਦਰਜੀਤ ਸਿੰਘ ਨੇ ਇਹ ਵੀ ਕਿਹਾ ਕਿ ਮਾਂ-ਬੋਲੀ ਪੰਜਾਬੀ ਪ੍ਰਤੀ ਮੱਠੇ ਪੈ ਰਹੇ ਪਿਆਰ ਤੇ ਸਤਿਕਾਰ ਦੇ ਜਜ਼ਬੇ ਨੂੰ ਪ੍ਰਚੰਡ ਕਰਨ ਲਈ ਸੰਸਥਾ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ | ਡਾ: ਜਸਪਾਲ ਸਿੰਘ ਨੇ ਸੰਸਥਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਬਿਨਾਂ ਕਿਸੇ ਲਾਲਚ ਦੇ ਲਗਾਤਾਰ 30 ਸਾਲ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ 'ਚ ਜੁਟੇ ਰਹਿਣਾ ਸੰਸਥਾ ਦਾ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਉਮੀਦ ਜਤਾਈ ਕਿ ਬੀ. ਵਰਿੰਦਰਜੀਤ ਸਿੰਘ ਦੀ ਅਗਵਾਈ 'ਚ ਸੰਸਥਾ ਵਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ | ਪ੍ਰੋਗਰਾਮ ਦੌਰਾਨ ਵਿਦਿਆਰਥੀ ਗੁਲਫਾਮ ਨੂੰ ਸੰਤ ਬਾਬਾ ਈਸ਼ਰ ਸਿੰਘ ਮੈਮੋਰੀਅਲ ਮੈਡਲ, ਹਯਾਤ ਖਾਨ ਨੂੰ ਸੰਤ ਬਾਬਾ ਹਜੂਰਾ ਸਿੰਘ ਮੈਡਲ, ਗਗਨਦੀਪ ਸਿੰਘ ਨੂੰ ਸਰਦਾਰਨੀ ਮੋਹਿੰਦਰ ਕੌਰ ਮੈਮੋਰੀਅਲ ਮੈਡਲ, ਵਿਦਿਆਰਥੀ ਕੋਨੈਨ ਨੂੰ ਸਰਦਾਰਨੀ ਸੁਰਿੰਦਰ ਕੌਰ-ਸਵਰੂਪ ਸਿੰਘ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਤੋਂ ਇਲਾਵਾ ਸੁਰਜੀਤ ਸਿੰਘ ਨੂੰ ਹਰਬੰਸ ਸਿੰਘ ਅਯੂਰ ਅਵਾਰਡ, ਮੱਖਣ ਸਿੰਘ ਨੂੰ ਸਰਦਾਰ ਹੀਰਾ ਸਿਘ ਐਵਾਰਡ ਤੇ ਬੀਬੀ ਰਾਜਵੰਤ ਕੌਰ ਰਾਜ ਨੂੰ ਗਿਆਨੀ ਮਲ ਸਿੰਘ ਮੈਮੋਰੀਅਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਪਿ੍ੰਸੀਪਲ ਉਪਜਿੰਦਰ ਸਿੰਘ ਐਵਾਰਡ ਵੀ ਪ੍ਰਦਾਨ ਕੀਤਾ ਗਿਆ | ਇਸ ਪ੍ਰੋਗਰਾਮ 'ਚ ਧਰਮ ਪ੍ਰਚਾਰ ਕਮੇਟੀ ਮੁਖੀ ਪਰਮਜੀਤ ਸਿੰਘ ਰਾਣਾ, ਕੁਲਬੀਰ ਸਿੰਘ, ਮੱਖਣ ਸਿੰਘ ਸਮੇਤ ਹੋਰਨਾਂ ਸ਼ਖਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ |


ਖ਼ਬਰ ਸ਼ੇਅਰ ਕਰੋ

10 ਗਰਾਮ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਨੇ ਖੇਤਰ ਦੇ ਪਿੰਡ ਤਖ਼ਤਮੱਲ ਤੋਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਖੇਤਰ 'ਚ ਚੈਕਿੰਗ ਅਤੇ ...

ਪੂਰੀ ਖ਼ਬਰ »

ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕਾਰਜਸ਼ਾਲਾ ਲਗਾਈ ਗਈ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕੇਂਦਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਯੋਗਾ ਦੇ ਪ੍ਰਤੀ ਇਕ ਕਾਰਜਸ਼ਾਲਾ ਲਗਾਈ ਗਈ, ਜਿਸ ਵਿਚ ਗਰੁੱਪ ਕੇਂਦਰ ਦੀ ਵਧੀਕ 221, 235 ਬਟਾਲੀਅਨ ਵੀ.ਆਈ.ਪੀ. ਸੁਰੱਖਿਆ ਤੇ ...

ਪੂਰੀ ਖ਼ਬਰ »

ਦਿੱਲੀ ਦੀ ਸੈਰ ਕਰਨ ਲਈ 'ਹੋ-ਹੋ' ਬੱਸਾਂ ਤਿਆਰ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸੈਰ-ਸਪਾਟਾ ਵਿਭਾਗ ਅਤੇ 'ਹੋ-ਹੋ' ਬੱਸ ਸੇਵਾ ਨੇ ਆਪਣੇ ਸਾਂਝੇ ਯਤਨ ਦੇ ਨਾਲ ਦਿੱਲੀ ਦੇ ਇਤਿਹਾਸਕ, ਧਾਰਮਿਕ ਤੇ ਹੋਰ ਪ੍ਰਮੁੱਖ ਸਥਾਨਾਂ ਦੀ ਸੈਰ ਕਰਾਉਣ ਦੇ ਲਈ ਹਾਈਟੈਕ 'ਹੋ-ਹੋ' ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ ਤਾਂ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਤਿ੍ਣਮੂਲ ਕਾਂਗਰਸ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਦੇ ਵਰਕਰਾਂ ਵਲੋਂ, ਬੰਗਾਲ ਵਿਚ ਭਾਜਪਾ ਵਰਕਰਾਂ 'ਤੇ ਸੂਬਾ ਸਰਕਾਰ ਦੀ ਸ਼ਹਿ ਨਾਲ ਹੋਣ ਵਾਲੇ ਹਮਲਿਆਂ ਦੀ ਵਿਰੋਧ 'ਚ ਬੰਗਾਲ ਦੀ ਸੱਤਾਧਾਰੀ ਧਿਰ ਤਿ੍ਣਮੂਲ ਕਾਂਗਰਸ ਦੇ ਸਾਊਥ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਰਨੈਲ ਸਿੰਘ ਵਲੋਂ ਕੈਪਟਨ 'ਤੇ ਨਿਸ਼ਾਨਾ, ਖਹਿਰਾ ਦੀ ਹਮਾਇਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਪੱਤਰਕਾਰ (ਵਾਈਸ ਚੇਅਰਮੈਨ ਪੰਜਾਬੀ ਅਕਾਦਮੀ ਦਿੱਲੀ) ਨੇ ਕਈ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ | ਜਰਨੈਲ ਸਿੰਘ ਨੇ ਦਿੱਲੀ ...

ਪੂਰੀ ਖ਼ਬਰ »

ਜਿਨ੍ਹਾਂ ਵਿਦਿਆਰਥੀਆਂ ਦਾ ਨਾਂਅ ਪਹਿਲੀ ਕੱਟ ਆਫ਼ ਲਿਸਟ 'ਚ ਨਹੀਂ ਆਇਆ ਉਹ ਘਬਰਾਉਣ ਨਾ-ਕੌਾਸਲਰ ਬਲਵਿੰਦਰ ਸਿੰਘ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗ੍ਰੈਜੂਏਸ਼ਨ ਪੱਧਰ 'ਤੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਦੀ ਦੌੜ ਸ਼ੁਰੂ ਹੋ ਗਈ ਹੈ ਕਿਉਂਕਿ ਦਿੱਲੀ ਯੂਨੀਵਰਸਿਟੀ ਨੇ ਆਪਣੀ ਪਹਿਲੀ ਕੱਟ ਆਫ਼ ਲਿਸਟ ਜਾਰੀ ਕਰ ਦਿੱਤੀ ਹੈ | ਇਸ ਲਿਸਟ ਪ੍ਰਤੀ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਫਲ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)- ਯੁਵਾ ਕਾਂਗਰਸ ਪ੍ਰਦੇਸ਼ ਜਨਰਲ ਸਕੱਤਰ ਇੰਦਰਾ ਭੂਨਾ ਦੀ ਦੇਖ-ਰੇਖ ਹੇਠ ਕਾਂਗਰਸ ਕਾਰਕੁੰਨਾਂ ਨੇ ਅੱਜ ਇੱਥੇ ਰਾਹੁਲ ਗਾਂਧੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ | ਇਸ ਮੌਕੇ ਕਾਰਕੁੰਨਾਂ ਨੇ ਪਹਿਲਾਂ ਤਾਂ ਗੁਰਦੁਆਰਾ ਸਾਹਿਬ ਮੇਨ ਚੌਕ ...

ਪੂਰੀ ਖ਼ਬਰ »

ਹਿਸਾਰ ਰੇਂਜ ਦੇ ਆਈ.ਜੀ. ਵਲੋਂ ਥਾਣਾ ਬੜਾਗੁੜਾ ਦੇ ਨਵੇਂ ਭਵਨ ਦਾ ਉਦਘਾਟਨ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਥਾਣਾ ਬੜਾਗੁੜਾ ਦੇ ਆਧੁਨਿਕ ਤਕਨੀਕ ਨਾਲ ਕਰੀਬ ਡੇਢ ਕਰੋੜ ਰੁਪਏ ਦੀ ਰਕਮ ਨਾਲ ਸਾਰੀਆਂ ਸਹੂਲਤਾਂ ਨਾਲ ਲੈਸ ਰਿਕਾਰਡ ਸਮੇਂ 'ਚ ਬਣ ਕੇ ਤਿਆਰ ਹੋਏ 2 ਮੰਜ਼ਲਾ ਭਵਨ ਦਾ ਉਦਘਾਟਨ ਅੱਜ ਹਿਸਾਰ ਰੇਂਜ ਦੇ ਆਈ.ਜੀ. ਸੰਜੈ ...

ਪੂਰੀ ਖ਼ਬਰ »

ਹੁਣ ਦਿੱਲੀ ਦੇ ਲੋਕਾਂ ਲਈ ਪਾਣੀ ਬਣਿਆ ਮੁੱਖ ਸਮੱਸਿਆ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਹਿਣ ਵਾਲੇ ਲੋਕਾਂ ਲਈ ਹੁਣ ਪਾਣੀ ਵੀ ਇਕ ਸਮੱਸਿਆ ਬਣ ਗਈ ਹੈ ਅਤੇ ਇਸ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਕਈ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਟੈਂਕਰਾਂ ਦੇ ਨਾਲ ਕੀਤੀ ਜਾ ...

ਪੂਰੀ ਖ਼ਬਰ »

ਐਨ.ਡੀ.ਐਮ.ਸੀ. ਨੇ ਪਲਾਸਟਿਕ ਵਿਰੁੱਧ ਮੁਹਿੰਮ ਕੀਤੀ ਸ਼ੁਰੂ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਪਲਾਸਟਿਕ ਦੀ ਵਰਤੋਂ ਵਿਰੁੱਧ ਨਵੀਂ ਦਿੱਲੀ ਨਗਰਪਾਲਿਕਾ ਪ੍ਰੀਸ਼ਦ (ਐਨ.ਡੀ.ਐਮ.ਸੀ.) ਵਲੋਂ ਖੁਸ਼ਹਾਲੀ ਹਫ਼ਤਾ ਸ਼ੁਰੂ ਕਰ ਦਿੱਤਾ ਹੈ | ਇਸ ਮਾਮਲੇ ਪ੍ਰਤੀ ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਦਾ ਕਹਿਣਾ ਹੈ ਕਿ ਦਿੱਲੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਨੇ ਗੁਰਮਤਿ ਸਿੱਖਿਆ ਕੈਂਪਾਂ ਦੀ ਲਾਈ ਲੜੀ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਮਾਲਵਾ ਖੇਤਰ ਵਿਚ ਗੁਰਮਤਿ ਸਿੱਖਿਆ ਕੈਂਪਾਂ ਦੀ ਇਕ ਵਿਸ਼ੇਸ਼ ਲੜੀ ਲਾਈ ਗਈ, ਜਿਸ ਦੇ ਤਹਿਤ 12 ਤੋਂ 18 ਜੂਨ ਤੱਕ ਇਸ ਇਲਾਕੇ ਦੇ ...

ਪੂਰੀ ਖ਼ਬਰ »

ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਸਥਿਤ ਇੰਪੋਰੀਅਮ ਹੈਾਡਲੂਮ ਨੂੰ ਲੱਗੀ ਅੱਗ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਕੋਲ ਚੱਢਾ ਇੰਪੋਰੀਅਮ ਹੈਾਡਲੂਮ ਦੀ ਉਪਰਲੀ ਮੰਜ਼ਲ 'ਚ ਅੱਗ ਲੱਗਣ ਕਾਰਨ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਧੂੰਏਾ ਦਾ ਗੁਬਾਰ ਅਸਮਾਨ 'ਤੇ ਪੂਰੀ ਤਰ੍ਹਾਂ ਨਾਲ ਛਾ ਗਿਆ | ਅੱਗ ...

ਪੂਰੀ ਖ਼ਬਰ »

ਲੇਖਕ ਸਮਾਜਿਕ ਬੁਰਾਈਆਂ 'ਤੇ ਰੋਕ ਤੇ ਚੰਗਾਈ ਲਈ ਪ੍ਰਤੀਬੱਧ ਹੋਵੇ-ਅਤਰਜੀਤ

ਫਤਿਹਾਬਾਦ, 19 ਜੂਨ (ਹਰਬੰਸ ਮੰਡੇਰ)-ਹਰਿਆਣਾ ਪੰਜਾਬੀ ਸਾਹਿਤ ਅਕੈਡਮੀ, ਪੰਚਕੂਲਾ ਵਲੋਂ ਪੰਜਾਬੀ ਸਾਹਿਤ ਸੱਭਿਆਚਾਰ ਮੰਚ ਫਤਿਹਾਬਾਦ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਅਤੇ ਲੇਖਕ ਸਨਮਾਨ ਸਮਾਰੋਹ ਐਮ.ਐਮ. ਕਾਲਜ 'ਚ ਕੀਤਾ ਗਿਆ | ਸਮਾਗਮ 'ਚ ਮੁੱਖ ਬੁਲਾਰੇ ਵਜੋਂ ਉੱਘੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਾ: ਉਦਿਤ ਰਾਜ ਵਲੋਂ ਚਾਰ ਓਪਨ ਜਿਮਾਂ ਦਾ ਉਦਘਾਟਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸੰਸਦ ਮੈਂਬਰ ਡਾ: ਉਦਿਤ ਰਾਜ ਨੇ ਅੱਜ ਮੰਡਕਾ ਵਿਧਾਨ ਸਭਾ ਵਿਚ 4 ਓਪਨ ਜਿਮਾਂ ਦਾ ਉਦਘਾਟਨ ਕੀਤਾ | ਇਹ ਚਾਰੇ ਓਪਨ ਜਿਮ ਕ੍ਰਮਵਾਰ ਰਾਨੀਖੇੜਾ, ਘੇਵਰਾ, ਟਿਕਰੀ ਕਲਾਂ ਅਤੇ ਨਿਜਾਮਪੁਰ ਦੇ ਐਮ.ਸੀ.ਡੀ. ਪਾਰਕਾਂ ਵਿਚ ਲਗਾਏ ਗਏ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਲਾਏ ਬੂਟੇ

ਨਰਾਇਣਗੜ੍ਹ, 19 ਜੂਨ (ਪੀ. ਸਿੰਘ)- ਸ਼ਹਿਜਾਦਪੁਰ ਮਾਜਰਾ 'ਚ ਨਹਿਰੂ ਯੁਵਾ ਕੇਂਦਰ ਅੰਬਾਲਾ ਦੇ ਸਹਿਯੋਗ ਨਾਲ ਯੁਵਤੀ ਵਿਕਾਸ ਮੰਡਲ ਸ਼ਹਿਜਾਦਪੁਰ ਵਲੋਂ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇੇ ਐਸ.ਡੀ.ਐਮ. ਵਿਰੇਂਦਰ ਸਿੰਘ ਸਾਂਗਵਾਨ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਬਾਬਾ ਸੁਰਜਨ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਸ਼ਾਹਬਾਜ਼ਪੁਰ, 19 ਜੂਨ (ਪ੍ਰਦੀਪ ਬੇਗੇਪੁਰ)¸ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸਾਲਾਨਾ ਜੋੜ ਮੇਲਾ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਤਰਾਖੰਡ ਦੇ ਕੁੜਿਆਲ ਘਾਟ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਵੇਗਾ ਵਿਸ਼ਾਲ ਨਗਰ ਕੀਰਤਨ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 21 ਨੂੰ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ 304 ਸਿੱਖ ਸ਼ਰਧਾਲੂਆਂ ਦੇ ਵੱਖ-ਵੱਖ ਜਥੇ 21 ਜੂਨ ਨੂੰ ਰੇਲ ਮਾਰਗ ਰਾਹੀਂ ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਹੋ ਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਾਰ ...

ਪੂਰੀ ਖ਼ਬਰ »

ਪਾਕਿਸਤਾਨ ਕੋਲ ਭਾਰਤ ਨਾਲੋਂ ਜ਼ਿਆਦਾ ਪ੍ਰਮਾਣੂ ਹਥਿਆਰ-ਸਿਪਰੀ

ਲੰਡਨ, 19 ਜੂਨ (ਪੀ. ਟੀ. ਆਈ.)-ਪ੍ਰਮਾਣੂ ਹਥਿਆਰਾਂ ਦੇ ਮਾਮਲੇ ਵਿਚ ਪਾਕਿਸਤਾਨ ਅਜੇ ਵੀ ਭਾਰਤ ਤੋਂ ਅੱਗੇ ਹੈ ਜਦਕਿ ਚੀਨ ਕੋਲ ਇਸ ਤੋਂ ਦੁੱਗਣੀ ਗਿਣਤੀ ਵਿਚ ਪ੍ਰਮਾਣੂ ਹਥਿਆਰ ਹਨ | ਸਵਿਡਸ਼ ਥਿੰਕ ਟੈਂਕ 'ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਸਿਪਰੀ) ਦੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਨੂੰ ਲੈ ਕੇ 26 ਦੇ ਰੋਸ ਵਿਖਾਵਿਆਂ ਲਈ ਤਿਆਰੀਆਂ ਮੁਕੰਮਲ-ਡਾ: ਚੀਮਾ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ ਦੇ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੰੂ ਜ਼ਿਲ੍ਹਾ ਪੱਧਰੀ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ, ਜਿਸ ਤਹਿਤ ਸਾਰੇ ...

ਪੂਰੀ ਖ਼ਬਰ »

ਸਿੱਖ ਸੰਗਤਾਂ ਸੋਸ਼ਲ ਮੀਡੀਆ 'ਤੇ ਆਏ ਸੰਦੇਸ਼ਾਂ ਦਾ ਇਤਬਾਰ ਨਾ ਕਰਨ ਤੇ ਇਸ ਪ੍ਰਤੀ ਸੁਚੇਤ ਰਹਿਣ-ਸਿੰਘ ਸਾਹਿਬ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੋਸ਼ਲ ਮੀਡੀਆ ਤੋਂ ਸਾਵਧਾਨ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਹੈ ਕਿ 'ਬੋਲੇ ਸੋ ਨਿਹਾਲ' ਤੇ 'ਰਾਜ ਕਰੇਗਾ ਖ਼ਾਲਸਾ' ਸਬੰਧੀ ...

ਪੂਰੀ ਖ਼ਬਰ »

ਗੈਂਗਸਟਰ ਵਲੋਂ ਫੇਸਬੁਕ 'ਤੇ ਕੀਤੇ ਕਤਲ ਦੇ ਕਬੂਲਨਾਮੇ ਨੇ ਕੱਢੀ ਪੁਲਿਸ ਦੇ ਦਾਅਵਿਆਂ ਦੀ ਹਵਾ

ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਕਦੇ ਰਾਜ 'ਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਤੇ ਕਦੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਫਿਲਹਾਲ ਇਨ੍ਹਾਂ ਦੋਵਾਂ ਦਾਅਵਿਆਂ ਦੀ ਹਵਾ ...

ਪੂਰੀ ਖ਼ਬਰ »

ਏ.ਆਈ.ਜੀ. ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈਲ ਨੇ ਪੰਜਾਬ ਪੁਲਿਸ ਦੀ ਇਕ ਏ.ਆਈ.ਜੀ. ਖਿਲਾਫ਼ 3.5 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੁਖਦੀਪ ਕੌਰ ...

ਪੂਰੀ ਖ਼ਬਰ »

ਵਿਧਾਇਕ ਬੁੱਧਰਾਮ, ਜਗਦੇਵ ਸਿੰਘ ਕਮਾਲੂ ਤੇ ਜੈ ਕਿ੍ਸ਼ਨ ਰੋੜੀ 'ਆਪ' ਪੰਜਾਬ ਦੇ ਉਪ-ਪ੍ਰਧਾਨ ਬਣੇ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁਢਲਾਡਾ ਤੋਂ ਵਿਧਾਇਕ ਪਿ੍ੰ. ਬੁੱਧਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਨੂੰ ਪਾਰਟੀ ਦੇ ਉਪ-ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ 2 ਜਵਾਨ ਜ਼ਖ਼ਮੀ

ਰਾਏਪੁਰ, 19 ਜੂਨ (ਪੀ. ਟੀ. ਆਈ.)-ਛੱਤੀਸਗੜ੍ਹ ਦੇ ਕੰਕੇਰ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਡੀ.ਆਰ.ਜੀ. ਦੇ 2 ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ | ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਤਮੋਰਾ ਪਿੰਡ ਦੇ ਨੇੜੇ ਜੰਗਲ 'ਚ ਵਾਪਰਿਆ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵੀਂ ਖੇਡ ਨੀਤੀ ਜਾਰੀ

ਪੋਜੇਵਾਲ ਸਰਾਂ, 19 ਜੂਨ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੀ ਦਿਨੀਂ ਪਹਿਲੀ ਤੋਂ 12ਵੀਂ ਤੱਕ ਦੇ ਬੱਚਿਆ ਲਈ ਨਵੀਂ ਖੇਡ ਨੀਤੀ ਬਣਾਈ ਗਈ | ਡਾਇਰੈਕਟਰ ਸਿੱਖਿਆ ਵਿਭਾਗ (ਐਲੀ.) ਵਲੋਂ ਜਾਰੀ ਨਵੀਂ ਖੇਡ ਨੀਤੀ ਦਾ ਮੁੱਖ ਮਕਸਦ ਬੱਚਿਆਂ ਦਾ ਸਰੀਰਕ, ਨੈਤਿਕ ਤੇ ...

ਪੂਰੀ ਖ਼ਬਰ »

ਏਮਜ਼ ਦੇ 10 ਟਾਪਰਾਂ 'ਚੋਂ 9 ਵਿਦਿਆਰਥੀ ਐਲਨ ਦੇ

ਕੋਟਾ, 19 ਜੂਨ (ਏਜੰਸੀ)-ਦੇਸ਼ ਦੀ ਸਭ ਤੋਂ ਉੱਚ ਦਰਜੇ ਦੀ ਮੈਡੀਕਲ ਦਾਖਲਾ ਪ੍ਰੀਖਿਆ ਏਮਜ਼ ਦੇ ਨਤੀਜਿਆਂ 'ਚ ਇਕ ਵਾਰ ਫੇਰ ਐਲਨ ਦੇ ਵਿਦਿਆਰਥੀਆਂ ਦਾ ਝੰਡਾ ਬਰਕਰਾਰ ਰਿਹਾ ਹੈ | ਏਮਜ਼ ਵਲੋਂ ਲਈ ਜਾਂਦੀ ਭਾਰਤ ਪੱਧਰ ਦੀੇ ਦਾਖਲਾ ਪ੍ਰੀਖਿਆ ਵਿਚੋਂ ਪਹਿਲੇ 10 ਟਾਪਰਾਂ 'ਚੇਂ 9 ...

ਪੂਰੀ ਖ਼ਬਰ »

ਕਾਨੂੰਨੀ ਤਰੀਕੇ ਨਾਲ ਵੀਜ਼ਾ ਲਗਵਾ ਕੇ ਜਾਓ ਵਿਦੇਸ਼-ਗਲੋਬਲ ਗਾਈਡ

ਜਲੰਧਰ, 19 ਜੂਨ (ਅ. ਬ.)-ਵਿਦੇਸ਼ ਜਾਣ ਦੇ ਇੱਛੁਕ ਵਿਅਕਤੀ ਮਲਟੀਪਲ ਟੂਰਿਸਟ, ਟੂਰਿਸਟ, ਸਟੱਡੀ ਵੀਜ਼ਾ ਪ੍ਰਾਪਤ ਕਰਕੇ ਕਾਨੂੰਨੀ ਤਰੀਕੇ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ | ਵਰਕ ਵੀਜ਼ਾ ਲਈ ਟੂਰਿਸਟ ਜਾਂ ਸਟੱਡੀ ਵੀਜ਼ਾ 'ਤੇ ਪਹੁੰਚ ਕੇ ਉਥੇ ਹੀ ਵਰਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX