ਤਾਜਾ ਖ਼ਬਰਾਂ


ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  10 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  22 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  29 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 1 hour ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 2 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਬਰਨਾਲਾ

ਹਮੀਦੀ ਵਿਖੇ ਤੇਲ ਕੀਮਤਾਂ 'ਚ ਵਾਧੇ ਵਿਰੁੱਧ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਲਗਾਤਾਰ ਵਾਧੇ ਦੇ ਵਿਰੁੱਧ ਅੱਜ ਪਿੰਡ ਹਮੀਦੀ ਵਿਖੇ ਕਾਂਗਰਸੀ ਵਰਕਰਾਂ ਨੇ ਪਾਰਟੀ ਦੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਮੌੜ ਦੀ ਅਗਵਾਈ 'ਚ ਮੋਦੀ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲਾ ਵਿਖੇ ਮਲੇਰੀਆ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਤੇ ਐਸ.ਐਮ.ਓ. ਧਨੌਲਾ ਡਾ: ਰਿਪਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਪਿੰਡ ਠੀਕਰੀਵਾਲਾ ਦੀ ਸਾਂਝੀ ਥਾਂ 'ਤੇ ਮਲੇਰੀਆ ਸਬੰਧੀ ਹਾਜ਼ਰੀਨਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਐਸ.ਆਈ. ਹਰਮੀਤ ਸਿੰਘ ਨੇ ...

ਪੂਰੀ ਖ਼ਬਰ »

ਖਾਦ ਪਦਾਰਥਾਂ 'ਚ ਮਿਲਾਵਟਖੋਰੀ ਰੋਕਣ, ਪ੍ਰਦੂਸ਼ਣ ਘਟਾਉਣ ਤੇ ਸਿਹਤ ਸੰਭਾਲ ਲਈ ਆਮ ਲੋਕ ਵੀ ਸਹਿਯੋਗ ਦੇਣ-ਡਿਪਟੀ ਕਮਿਸ਼ਨਰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਲੋਂ ਪੰਜਾਬ ਨੂੰ ਸਿਹਤ ਪੱਖੋਂ ਦੇਸ਼ ਦਾ ਸਭ ਤੋਂ ਅੱਵਲ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਵਲੋਂ ਪਿੰਡ ਚੰਨਣਵਾਲ ਵਿਖੇ ...

ਪੂਰੀ ਖ਼ਬਰ »

ਬੀ.ਜੇ.ਪੀ. ਵਲੋਂ ਸੂਬਾ ਪ੍ਰਧਾਨ ਦੀ ਆਮਦ 'ਤੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਦਿਆਲ ਸੋਢੀ ਤੇ ਜਥੇ: ਸੁਖਵੰਤ ਧਨੌਲਾ ਨੇ ਲਿਆ ਜਾਇਜ਼ਾ

ਧਨੌਲਾ, 20 ਜੂਨ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਸਨਮਾਨ ਸਮਾਰੋਹ ਅਤੇ ਵਰਕਰ ਸੰਮੇਲਨ ਸਬੰਧੀ 24 ਜੂਨ ਨੂੰ ਗੋਲਡਨ ਰਿਜੋਰਟਜ਼ ਧਨੌਲਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁਨਾਂ ਵਲੋਂ ਲੋੜਵੰਦ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ

ਧਨੌਲਾ, 20 ਜੂਨ (ਚੰਗਾਲ)-ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁੱਨਾਂ ਵਲੋਂ ਪਿੰਡ ਕੋਟਦੁਨਾਂ ਦੇ ਲੋੜਵੰਦ ਪਰਿਵਾਰ ਤੇਗ਼ ਸਿੰਘ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ ਕੀਤੀ ਗਈ | ਟੀਮ ਦੇ ਮੈਂਬਰ ਲਾਲੀ ਮੁਲਤਾਨੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ...

ਪੂਰੀ ਖ਼ਬਰ »

ਅਣਗਹਿਲੀ ਮਹਿਕਮੇ ਦੀ, ਪਰਚੇ ਦੀ ਧਮਕੀ ਕਿਸਾਨਾਂ ਨੂੰ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪਿੰਡ ਕੈਰੇ, ਪੱਖੋਕੇ, ਬਖਤਗੜ੍ਹ ਅਤੇ ਚੀਮਾ ਨੇੜੇ ਸ਼ਹਿਣਾ ਰਜਵਾਹੇ 'ਤੇ ਪੈਂਦੇ ਮੋਘੇ ਨੂੰ ਨਹਿਰੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਬੰਦ ਕੀਤੇ ਜਾਣ 'ਤੇ ਪੰਜ ਪਿੰਡਾਂ ਦੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਪ੍ਰਸ਼ਾਸਨ ਕਰ ਰਿਹਾ ਕਿਸੇ ਵੱਡੇ ਸੜਕ ਹਾਦਸੇ ਦੀ ਉਡੀਕ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਬਰਨਾਲਾ ਬਾਜਾਖਾਨਾ ਸੜਕ 'ਤੇ ਭਦੌੜ ਸ਼ਹਿਰੀ ਖੇਤਰ ਅੰਦਰ ਭਾਵੇਂ ਸੜਕ ਵਨ ਵੇਅ ਹੈ ਪਰ ਸੜਕ ਦੋਵਾਂ ਪਾਸਿਆਂ ਤੋਂ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਅਤੇ ਸੜਕ ਦੇ ਦੋਵੇਂ ਪਾਸਿਆਂ 'ਤੇ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨੰਬਰਦਾਰ ਯੂਨੀਅਨ ਦਾ ਕੋਈ ਵਾਅਦਾ ਨਹੀ ਕੀਤਾ ਪੂਰਾ-ਰਾਜ ਭੈਣੀ ਫੱਤਾ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਕੀਤੀ | ਇਸ ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 3700 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਾਵੇ-ਗਿਆਨੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਚੀਮਾ ਗਰਿੱਡ ਅੱਗੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਨਾਅਰੇਬਾਜ਼ੀ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਸਪਲਾਈ ਦੇ ਕੀਤੇ ਐਲਾਨ ਦੀ ਫ਼ੂਕ ਅੱਜ ਪਹਿਲੇ ਦਿਨ ਨਿਕਲ ਗਈ ਹੈ | ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਨੇ ਪਿੰਡ ਚੀਮਾ ਦੇ ਗਰਿੱਡ ਵਿਖੇ ਪਿੰਡ ਦੇ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਨੇ ਲੜਕੀ ਦੀ ਬੀ.ਫਾਰਮੇਸੀ ਦੀ ਫ਼ੀਸ ਭਰੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸਿੱਖ ਸੇਵਾ ਸੁਸਾਇਟੀ ਵਲੋਂ ਹਰਜਸਲੀਨ ਕੌਰ ਪੱੁਤਰੀ ਕਮਲਚਰਨਜੀਤ ਸਿੰਘ ਵਾਸੀ ਜਲੰਧਰ ਜੋ ਕਿ ਲਵਲੀ ਯੂਨੀਵਰਸਿਟੀ ਵਿਚ ਬਾਰ੍ਹਵੀਂ ਨਾਨ ਮੈਡੀਕਲ ਨਾਲ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 20 ਜੂਨ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਲਵਪ੍ਰੀਤ ਕੌਰ ਨੇ 450 ਅੰਕ ਲੈ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਦੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਵਿੱਤ ਸਕੱਤਰ ਜਰਨੈਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਥਰਮਲ ਬੰਦ ਕਰਨ ਦੇ ਮੁੱਦੇ 'ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਬੜੇ ਸੁਖਾਵੇਂ ਮਾਹੌਲ ਵਿਚ ਮੀਟਿੰਗ ਹੋਈ | ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਆਗੂਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਜੋ ਸਰਕਾਰ ਵਲੋਂ ਥਰਮਲ ਬੰਦ ਕਰਨ ਫ਼ੈਸਲਾ ਲਿਆ ਗਿਆ ਹੈ, ਇਹ ਬੜਾ ਹੀ ਮੰਦਭਾਗਾ ਹੈ | ਪੰਜਾਬ ਦੇ ਲੋਕਾਂ ਨਾਲ ਸਰਾਸਰ ਧੱਕਾ ਹੈ | ਏਕਤਾ ਮੰਚ ਦੇ ਆਗੂਆਂ ਨੇ ਕਿਹਾ ਕਿ ਜੋ ਬਠਿੰਡਾ ਥਰਮਲ ਬੰਦ ਕੀਤਾ ਜਾ ਰਿਹਾ ਹੈ | ਉਸ ਤੇ ਹੁਣੇ ਹੀ 750 ਕਰੋੜ ਰੁਪਏ ਖ਼ਰਚ ਕੀਤੇ ਹਨ ਅਤੇ ਇਸ ਦੀ ਮਿਆਦ ਵੀ 2022 ਤੱਕ ਹੈ | ਮੰਚ ਦੇ ਆਗੂਆਂ ਨੇ ਕਿਹਾ ਕਿ ਪ੍ਰਾਈਵੇਟ ਤੋਂ ਬਿਜਲੀ ਲੈਣਾ ਕੋਈ ਸਿਆਣਪ ਨਹੀਂ | ਇਸ ਦਾ ਬੋਝ ਪੰਜਾਬ ਦੀ ਆਮ ਜਨਤਾ 'ਤੇ ਹੀ ਪਵੇਗਾ | ਉਨ੍ਹਾਂ ਦੱਸਿਆ ਕਿ ਬਿਜਲੀ ਮੰਤਰੀ ਨੇ ਵਿਚਾਰ ਸੁਣਨ ਉਪਰੰਤ ਕਿਹਾ ਕਿ ਕਿ ਥਰਮਲ ਦੇ ਫ਼ੈਸਲੇ ਸਬੰਧੀ ਰੀਵਿਓ ਕੀਤਾ ਜਾਵੇਗਾ ਅਤੇ ਸਾਰੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਨੂੰ ਦਿੱਤੀ ਜਾਵੇਗੀ | ਇਸ ਮੌਕੇ ਆਗੂਆਂ ਨੇ ਬਿਜਲੀ ਮੰਤਰੀ ਨੂੰ ਝੋਨੇ ਦੇ ਇਸ ਸੀਜ਼ਨ ਵਿਚ ਪੂਰੀ ਮਿਹਨਤ ਨਾਲ ਕੰਮ ਕਰਨ ਦਾ ਭਰੋਸਾ ਵੀ ਦਿਵਾਇਆ | ਹੋਰਨਾਂ ਤੋਂ ਇਲਾਵਾ ਰਣਜੀਤ ਕੁਮਾਰ, ਚਮਕੌਰ ਸਿੰਘ ਜੇ.ਈ, ਜਰਨੈਲ ਸਿੰਘ ਭਗਤਪੁਰਾ, ਲਖਵੀਰ ਸਿੰਘ ਜੇ.ਈ, ਗੁਰਲਾਭ ਸਿੰਘ, ਨਿਰਮਲ ਸਿੰਘ, ਲਵਦੀਪ ਸਿੰਘ ਮਾਛੀਕੇ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 45 ਵਾਹਨਾਂ ਤੋਂ ਪ੍ਰੈਸ਼ਰ ਹਾਰਨ ਉਤਰਵਾਏ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਪ੍ਰੈਸ਼ਰ ਹਾਰਨ ਵਾਲੇ ਤਕਰੀਬਨ 140 ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ 45 ...

ਪੂਰੀ ਖ਼ਬਰ »

ਆਪ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਪੰਡੋਰੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇੱਥੇ ਗੱਲਬਾਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਜੂਨ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਵਿਧਵਾ ਭੈਣਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋਕੇ ਵਿਖੇ ਕਿਸਾਨਾਂ ਦਾ ਸੋਸ਼ਲ ਆਡਿਟ ਕੀਤਾ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਦੀ ਸਹਿਕਾਰੀ ਸਭਾ ਪੱਖੋਕੇ ਵਿਖੇ ਫੋਕਲ ਪੁਆਇੰਟ ਪੱਖੋਕੇ ਅਤੇ ਫੋਕਲ ਪੁਆਇੰਟ ਟੱਲੇਵਾਲ ਦੇ ਪਿੰਡਾਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਸੋਸ਼ਲ ਆਡਿਟ ਕੀਤਾ ਗਿਆ | ਇਸ ਮੌਕੇ ਸ੍ਰੀ ਪ੍ਰਮੋਦ ਕੁਮਾਰ ਨਾਇਬ ਤਹਿਸੀਲਦਾਰ, ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਕਾਂਗਰਸ ਨੇ ਢਿਲਵਾਂ 'ਚ ਦਿੱਤਾ ਧਰਨਾ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਅਥਾਹ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਾਬਕਾ ਵਿਧਾਇਕ ਦੀ ...

ਪੂਰੀ ਖ਼ਬਰ »

ਗਰਮੀ ਤੋਂ ਬਚਾਅ ਲਈ ਓ.ਆਰ.ਐਸ. ਦਾ ਘੋਲ ਪੀਣਾ ਬਹੁਤ ਹੀ ਜ਼ਰੂਰੀ-ਡਾ: ਬੁੱਟਰ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ | ਉੱਥੇ ਬੀਤੇ ਦਿਨੀਂ ਪਏ ਮੀਂਹ ਕਾਰਨ ਬੇਸ਼ੱਕ ਲੋਕਾਂ ਨੂੰ ਥੋੜੀ ਬਹੁਤ ਰਾਹਤ ਮਿਲੀ ਪਰ ...

ਪੂਰੀ ਖ਼ਬਰ »

ਮਾਲਵਾ ਦੇ ਤਪਾ ਖੇਤਰ 'ਚ ਝੋਨੇ ਦੀ ਲਵਾਈ ਨੇ ਫੜਿਆ ਜ਼ੋਰ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਲਾਉਣ ਲਈ 20 ਜੂਨ ਦੇ ਹੁਕਮ ਚਾੜੇ ਸਨ ਪਰ ਸੂਬੇ ਦੇ ਕਿਸਾਨਾਂ ਨੇ ਸਰਕਾਰੀ ਹੁਕਮਾ ਦੀ ਭੋਰਾ ਵੀ ਪ੍ਰਵਾਹ ਨਾ ਕਰਦਿਆਂ ਹੋਇਆ ਝੋਨੇ ਦੀ ਫ਼ਸਲ 10 ਜੂਨ ਤੋਂ ਹੀ ਲਾਉਣੀ ਸ਼ੁਰੂ ਕਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੇ ਨਾਕਸ ਪ੍ਰਬੰਧਾਂ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਨਾ ਚੱਲਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਨਿਕਾਸੀ ਨਾਲੇ ਗੰਦਗੀ, ਜਾਲਾ-ਡੀਲਾ ਨਾਲ ਭਰੇ ਹੋਣ ਕਰ ਕੇ ਪਾਣੀ ਦੀ ਨਿਕਾਸੀ ਨਹੀਂ ...

ਪੂਰੀ ਖ਼ਬਰ »

ਹੰਡਿਆਇਆ ਕੇ.ਵੀ.ਕੇ. ਵਿਖੇ ਪ੍ਰਧਾਨ ਮੰਤਰੀ ਦੀ ਕਿਸਾਨਾਂ ਨਾਲ ਗੱਲਬਾਤ ਨੂੰ ਸਿੱਧਾ ਪ੍ਰਸਾਰਨ ਰਾਹੀਂ ਦਿਖਾਇਆ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ (ਬਰਨਾਲਾ) ਵਲੋਂ ਆਯੋਜਨ ਕੀਤਾ ਗਿਆ¢ ਇਸ ਪ੍ਰੋਗਰਾਮ ਦੇ ਤਹਿਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਆਪਣਾ ਭਵਿੱਖ ਉੱਜਵਲ ਬਣਾਉਣ ਦਾ ਸੱਦਾ ਦਿੱਤਾ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਖੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਖੇਡ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਵਿਦਵਾਨਾਂ ਨੇ ਲਗਵਾਈ ਹਾਜ਼ਰੀ

ਸੰਗਰੂਰ, 20 ਜੂਨ (ਬਿੱਟਾ, ਦਮਨ)- ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਰਣਜੀਤ ਸਿੰਘ, ਸਨਰਾਜਪਾਲ ਸਿੰਘ ਸੰਨੀ, ਬਹਾਦਰ ਸਿੰਘ, ਲਖਵੀਰ ਸਿੰਘ, ਜਤਿੰਦਰਪਾਲ ਸਿੰਘ, ...

ਪੂਰੀ ਖ਼ਬਰ »

ਹਰਮਨ 'ਵਾਇਸ ਆਫ਼ ਪੰਜਾਬ - ਛੋਟਾ ਚੈਂਪ' ਦੇ ਆਡੀਓ ਰਿਕਾਰਡਿੰਗ ਰਾਊਾਡ 'ਚ ਅੱਜ ਵਿਖਾਏਗਾ ਆਪਣੀ ਕਲਾ ਦਾ ਜੌਹਰ

ਧਰਮਗੜ੍ਹ, 20 ਜੂਨ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਤਹਿਤ ਹੀ ਇਸ ਅਕੈਡਮੀ ਦੇ ਹੋਣਹਾਰ ਬੱਚੇ ਹਰਮਨ ਨੇ ਪੀ.ਟੀ.ਸੀ. ਚੈਨਲ 'ਤੇ ਚੱਲ ਰਹੇ ਪ੍ਰੋਗਰਾਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਕੀਤਾ ਨਸ਼ਿਆਂ ਵਿਰੁੱਧ ਜਾਗਰੂਕ

ਨਦਾਮਪੁਰ, ਚੰਨੋ, 20 ਜੂਨ (ਹਰਜੀਤ ਸਿੰਘ ਨਿਰਮਾਣ)- ਆਸਰਾ ਗਰੁੱਪ ਆਫ਼ ਇੰਸਟੀਚਿਊਸ਼ਨ ਚੰਨੋ ਵਿਖੇ ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਸੇਜਲ ਜੈਨ ਦੀ ਅਗਵਾਈ ਹੇਠ ਸਿਖਲਾਈ ਕੈਂਪ ਦੇ ਛੇਵੇਂ ਦਿਨ ਨਸ਼ਿਆਂ ਵਿਰੁੱਧ ਚੇਤਨਾ ਸੈਮੀਨਾਰ ਆਯੋਜਿਤ ...

ਪੂਰੀ ਖ਼ਬਰ »

ਨਰਿੰਦਰਜੀਤ ਸਿੰਘ ਰਾਮਪੁਰਾ ਨੂੰ ਬਦਲੀ ਹੋਣ 'ਤੇ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿਛਲੇ ਲੰਮੇ ਸਮੇਂ ਤੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਸੇਵਾ ਨਿਭਾ ਰਹੇ ਨਰਿੰਦਰਜੀਤ ਸਿੰਘ ਰਾਮਪੁਰਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਬਦਲੀ ਗੁਰੂ ਘਰ ਸੁਧਾਰ ਜ਼ਿਲ੍ਹਾ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਹੁਣ ਸੰਗਰੂਰ ਵਿਚ ਸਰਕਾਰੀ ਸਕੂਲ ਦੇ ਵਿਦਿਆਰਥੀ ਸਮਾਰਟ ਕਲਾਸ ਰਾਹੀਂ ਹਾਸਲ ਕਰਨਗੇ ਵਿੱਦਿਆ

ਸੰਗਰੂਰ, 20 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹਿਰ ਦੇ ਨੌਜਵਾਨਾਂ ਵਲੋਂ ਸਮਾਜ ਸੇਵਾ ਦੇ ਮੰਤਵ ਤਹਿਤ ਬਣਾਏ ਯੂਥ ਪਾਵਰ ਗਰੁੱਪ ਨੇ ਜਿੱਥੇ ਪਹਿਲਾਂ ਵੀ ਸ਼ਹਿਰ ਅੰਦਰ ਕਈ ਲੋਕਹਿਤ ਦੇ ਕੰਮ ਪੂਰ ਚੜ੍ਹਵਾਏ ਹਨ ਉੱਥੇ ਹੀ ਹੁਣ ਇਸ ਗਰੁੱਪ ਵਲੋਂ ਸਰਕਾਰੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 20 ਜੂਨ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਐਕਸੀਅਨ ਦਫ਼ਤਰ ਦਿੜ੍ਹਬਾ ਦੇ ਸਾਹਮਣੇ ਅੱਠਵੇਂ ਦਿਨ ਵੀ ਧਰਨਾ ਜਾਰੀ ਰਿਹਾ | ਰੋਹ ਵਿਚ ਆਏ ਕਿਸਾਨਾਂ ਨੇ ਸੰਘਰਸ਼ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਕਬਜ਼ੇ ਟਰੈਫ਼ਿਕ ਵਿਚ ਬਣੇ ਵੱਡੀ ਰੁਕਾਵਟ

ਅਹਿਮਦਗੜ੍ਹ, 20 ਜੂਨ (ਰਣਧੀਰ ਸਿੰਘ ਮਹੋਲੀ)- ਜਿਸ ਤਰ੍ਹਾਂ ਦੇਸ਼ ਵਿਚ ਬੇਰੁਜ਼ਗਾਰੀ, ਮਹਿੰਗਾਈ, ਜਨਸੰਖਿਆ, ਭੁੱਖਮਰੀ ਅਤੇ ਰਿਸ਼ਵਤਖ਼ੋਰੀ ਵਧ ਰਹੀ ਹੈ, ਉਵੇਂ ਹੀ ਟ੍ਰੈਫਿਕ ਵਿਚ ਦਿਨੋ-ਦਿਨ ਹੋ ਰਿਹਾ ਵਾਧਾ ਵੀ ਇਕ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕਿਆ ਹੈ | ਸ਼ਹਿਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX