ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  16 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  28 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  40 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  56 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  36 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਬਰਨਾਲਾ

ਸ਼ਹਿਣਾ ਵਿਖੇ ਸਾਂਝ ਕੇਂਦਰ ਬੰਦ ਕਰਨ ਦੇ ਰੋਸ ਵਜੋਂ ਪੰਚਾਇਤ ਦੀ ਅਗਵਾਈ 'ਚ ਧਰਨਾ

ਸ਼ਹਿਣਾ, 22 ਜੂਨ (ਸੁਰੇਸ਼ ਗੋਗੀ)-ਪੰਜਾਬ ਵਿਚ ਸਰਕਾਰ ਵਲੋਂ ਵੱਡੀ ਪੱਧਰ 'ਤੇ ਬੰਦ ਕੀਤੇ ਸੇਵਾ ਕੇਂਦਰਾਂ ਦੀ ਲੜੀ ਵਿਚ ਸ਼ਹਿਣਾ ਵਿਖੇ ਚੱਲਦੇ ਸੇਵਾ ਕੇਂਦਰ ਨੂੰ ਸਰਕਾਰ ਵਲੋਂ ਬੰਦ ਕਰਨ ਦੇ ਵਿਰੋਧ ਗ੍ਰਾਮ ਪੰਚਾਇਤ ਸ਼ਹਿਣਾ ਦੀ ਅਗਵਾਈ ਵਿਚ ਬੱਸ ਅੱਡੇ 'ਤੇ 1 ਘੰਟੇ ਦੇ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਲੇਖਕਾ ਅਰੁੰਧਤੀ ਰਾਏ 30 ਨੂੰ ਬਰਨਾਲਾ ਰੈਲੀ ਨੂੰ ਸੰਬੋਧਨ ਕਰੇਗੀ

ਬਰਨਾਲਾ, 22 ਜੂਨ (ਅਸ਼ੋਕ ਭਾਰਤੀ)-ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫ਼ਰੰਟ, ਪੰਜਾਬ ਦੇ ਕਨਵੀਨਰ ਡਾ: ਪਰਮਿੰਦਰ, ਪ੍ਰੋ: ਏ.ਕੇ. ਮਲੇਰੀ ਅਤੇ ਯਸ਼ਪਾਲ ਨੇ ਇਕ ਸਾਂਝੇ ਪ੍ਰੈਸ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜੂਨ ਨੂੰ 11 ਵਜੇ ਸ਼ਕਤੀ ਕਲਾ ਮੰਦਰ ਬਰਨਾਲਾ ਵਿਖੇ ...

ਪੂਰੀ ਖ਼ਬਰ »

ਕੱੁਟਮਾਰ ਦੇ ਮਾਮਲੇ 'ਚ ਨਾਬਾਲਗ ਦੋਸ਼ੀ ਨਿਆਇਕ ਹਿਰਾਸਤ 'ਚ ਭੇਜਿਆ

ਸ਼ਹਿਣਾ, 22 ਜੂਨ (ਸੁਰੇਸ਼ ਗੋਗੀ)-ਥਾਣਾ ਸਹਿਣਾ ਅਧੀਨ ਪੈਂਦੇ ਪਿੰਡ ਸੁਖਪੁਰਾ ਵਿਖੇ ਕੁਝ ਦਿਨ ਪਹਿਲਾਂ ਦੋ ਦਰਜਨ ਦੇ ਕਰੀਬ ਨਾਬਾਲਗ ਲੜਕਿਆਂ ਵਲੋਂ ਇਕ ਲੜਕੇ ਦੀ ਬੁਰੀ ਤਰ੍ਹਾਂ ਕੀਤੀ ਗਈ ਕੱੁਟਮਾਰ ਉਪਰੰਤ ਦਰਜ ਹੋਏ ਮੁਕੱਦਮੇ ਵਿਚ ਸ਼ਾਮਿਲ ਮੁੱਖ ਦੋਸ਼ੀ ਬਲਕਰਨ ਸਿੰਘ ...

ਪੂਰੀ ਖ਼ਬਰ »

ਬਿਜਲੀ ਸਪਲਾਈ ਠੱਪ ਹੋਣ ਤੋਂ ਅੱਕੇ ਦੁਕਾਨਦਾਰਾਂ ਨੇ ਕੀਤਾ ਮੁੱਖ ਮਾਰਗ 'ਤੇ ਰੋਸ ਪ੍ਰਦਰਸ਼ਨ

ਮਹਿਲ ਕਲਾਂ, 22 ਜੂਨ (ਅਵਤਾਰ ਸਿੰਘ ਅਣਖੀ)-ਬੱਸ ਸਟੈਂਡ ਮਹਿਲ ਕਲਾਂ ਦੇ ਖਿਆਲੀ ਰੋਡ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਘਰਾਂ ਦੀ ਬਿਜਲੀ ਸਪਲਾਈ ਕੱਲ੍ਹ ਦੁਪਹਿਰ ਤੋਂ ਠੱਪ ਹੋਣ ਤੋਂ ਅੱਕੇ ਹੋਏ ਖਪਤਕਾਰਾਂ ਨੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਪਰ 2 ਘੰਟੇ ਦੇ ਕਰੀਬ ਧਰਨਾ ...

ਪੂਰੀ ਖ਼ਬਰ »

ਰੈਡੀਮੇਡ ਕੱਪੜਿਆਂ ਦੀ ਦੁਕਾਨ ਮਾਲਕ ਨਾਲ ਚਾਰ ਵਿਅਕਤੀਆਂ ਵਲੋਂ ਕੱੁਟਮਾਰ

ਬਰਨਾਲਾ, 22 ਜੂਨ (ਰਾਜ ਪਨੇਸਰ)-ਸਥਾਨਕ ਖੱਦਰ ਭੰਡਾਰ ਕੋਲ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ 'ਤੇ ਦਿਨ-ਦਿਹਾੜੇ ਚਾਰ ਵਿਅਕਤੀਆਂ ਨੇ ਦੁਕਾਨ ਦੇ ਮਾਲਕ ਨਾਲ ਦੁਕਾਨ 'ਚ ਦਾਖ਼ਲ ਹੋ ਕੇ ਹੱਥੋਪਾਈ ਕਰਨ ਤੇ ਗੱਲਾ ਲੱੁਟਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਪੜਾ ਗਾਰਮੈਂਟਸ ਦੇ ਮਾਲਕ ਹਰੀਸ਼ ਚੋਪੜਾ ਨੇ ਦੱਸਿਆ ਕਿ ਅੱਜ ਸ਼ਾਮ 5 ਵਜੇ ਦੇ ਕਰੀਬ ਦੁਕਾਨ 'ਚ ਗਾਹਕਾਂ ਦੀ ਭੀੜ ਸੀ ਤਾਂ ਚਾਰ ਵਿਅਕਤੀ ਦੁਕਾਨ ਵਿਚ ਦਾਖ਼ਲ ਹੋਏ ਤੇ ਆਪਣੇ ਮੂੰਹ ਕੱਪੜੇ ਨਾਲ ਬੰਨ੍ਹ ਲਏ ਤੇ ਮੈਨੂੰ ਕਹਿਣ ਲੱਗੇ ਚੋਪੜਾ ਕੌਣ ਹੈ ਤਾਂ ਮੈਂ ਕਿਹਾ ਕਿ ਮੈਂ ਚੋਪੜਾ ਹਾਂ ਤਾਂ ਇਕ ਨੌਜਵਾਨ ਨੇ ਮੇਰੇ ਥੱਪੜ ਮਾਰ ਦਿੱਤਾ ਤੇ ਦੂਜੇ ਨੇ ਗੱਲੇ ਨੂੰ ਲੱੁਟਣ ਦੀ ਨੀਅਤ ਨਾਲ ਅੱਗੇ ਵਧੇ ਤੇ ਮੈਂ ਚੋਰ-ਚੋਰ ਕਹਿ ਕੇ ਰੋਲਾ ਪਾਇਆ ਤਾਂ ਚਾਰੋ ਵਿਅਕਤੀ ਫ਼ਰਾਰ ਹੋ ਰਹੇ ਸੀ ਜਿਨ੍ਹਾਂ ਵਿਚੋਂ ਇਕ ਨੂੰ ਅਸੀਂ ਪਿੱਛਾ ਕਰ ਕੇ ਫੜ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ | ਉੱਧਰ ਏ.ਐਸ.ਆਈ. ਮਹਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਜੋ ਵੀ ਦੋਸ਼ੀ ਹੋਵੇਗਾ ਕਾਨੂੰਨ ਅਨੁਸਾਰ ਕਾਰਵਾਈ ਕਰ ਦਿੱਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

40 ਲੱਖ ਦੀ ਠੱਗੀ ਮਾਰਨ ਵਾਲਾ ਚਿੱਟ ਫ਼ੰਡ ਕੰਪਨੀ ਦਾ ਪ੍ਰਮੋਟਰ ਪੁਲਿਸ ਅੜਿੱਕੇ, ਦੋ ਫ਼ਰਾਰ

ਬਰਨਾਲਾ, 22 ਜੂਨ (ਰਾਜ ਪਨੇਸਰ)-ਥਾਣਾ ਸਦਰ ਵਲੋਂ ਲੋਕਾਂ ਨੂੰ ਵੱਧ ਵਿਆਜ ਦਾ ਲਾਲਚ ਦੇ ਕੇ 40 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਚਿਟ ਫ਼ੰਡ ਕੰਪਨੀ ਦਾ ਪ੍ਰਮੋਟਰ ਕਾਬੂ, ਦੋ ਫ਼ਰਾਰ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਧਨੌਲਾ, 22 ਜੂਨ (ਚੰਗਾਲ)-ਬੀਤੀ ਰਾਤ ਨੇੜਲੇ ਪਿੰਡ ਫ਼ਤਿਹਗੜ੍ਹ ਛੰਨਾ ਕੋਲ ਪਿਕਅਪ ਗੱਡੀ ਮੋਟਰਸਾਈਕਲ ਵਿਚ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿੱਠੂ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲੀ

ਮਹਿਲ ਕਲਾਂ, 22 ਜੂਨ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲਾ ਦੇ ਇਕ ਦਲਿਤ ਪਰਿਵਾਰ ਨਾਲ ਸਬੰਧਿਤ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਨਿਗਲ਼ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਬੂਟਾ ...

ਪੂਰੀ ਖ਼ਬਰ »

ਤਿੰਨ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ)-ਬੀਤੀ ਰਾਤ ਤਾਜੋ ਰੋਡ 'ਤੇ ਨਾਮਾਲੂਮ ਵਿਅਕਤੀਆਂ ਵਲੋਂ ਤਿੰਨ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਫ਼ੈਕਟਰੀ ਮਾਲਕ ਵਕੀਲ ਚੰਦ ਬਦਰਾ ਨੇ ਦੱਸਿਆ ਕਿ ਉਨ੍ਹਾਂ ਦੀ ਫ਼ੈਕਟਰੀ ...

ਪੂਰੀ ਖ਼ਬਰ »

ਬਰਨਾਲਾ 'ਚ ਹੋ ਰਹੇ ਵਿਕਾਸ ਦੀ ਝਲਕ ਪੇਸ਼ ਕਰ ਰਹੀਆਂ ਹਨ 90 ਫ਼ੀਸਦੀ ਤੋਂ ਵਧੇਰੇ ਬੰਦ ਪਈਆਂ ਸਟਰੀਟ ਲਾਈਟਾਂ

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੀਆਂ ਰਾਜਨੀਤਕ ਪਾਰਟੀਆਂ ਦੇ ਹਰ ਛੋਟੇ-ਵੱਡੇ ਆਗੂ ਵਲੋਂ ਸਟੇਜਾਂ ਉੱਪਰ ਇਸ ਗੱਲ ਦੀ ਦੁਹਾਈ ਦਿੱਤੀ ਜਾਂਦੀ ਹੈ ਕਿ ਬਰਨਾਲਾ ਇੱਕ ਪਛੜਿਆ ਹੋਇਆ ਜ਼ਿਲ੍ਹਾ ਹੈ ਅਤੇ ਇਸ ਜ਼ਿਲ੍ਹੇ ਦਾ ਵੱਡੀ ਪੱਧਰ 'ਤੇ ਵਿਕਾਸ ...

ਪੂਰੀ ਖ਼ਬਰ »

ਤਪਾ ਮੰਡੀ 'ਚ ਸਵੱਛ ਭਾਰਤ ਮੁਹਿੰਮ ਨੂੰ ਲੱਗਾ ਗ੍ਰਹਿਣ

ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ 'ਸਵੱਛ ਭਾਰਤ' ਮੁਹਿੰਮ ਨੂੰ ਸ਼ਹਿਰ 'ਚ ਗ੍ਰਹਿਣ ਲੱਗ ਚੱੁਕਾ ਹੈ ਕਿਉਂਕਿ ਨਾਮਦੇਵ ਮਾਰਗ ਉੱਪਰ ਸੜਕ ਦੇ ਕੰਢੇ 'ਤੇ ਲੋਕਾਂ ਦੁਆਰੇ ਸੱੁਟੇ ਜਾ ਰਹੇ ਕੂੜੇ ਦੇ ਢੇਰਾਂ ਨੇ ਇਸ ਮੁਹਿੰਮ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵਲੋਂ ਦਵਾਈਆਂ ਦੀ ਦੁਕਾਨ ਦੀ ਅਚਨਚੇਤ ਚੈਕਿੰਗ

ਧਨੌਲਾ, 22 ਜੂਨ (ਜਤਿੰਦਰ ਸਿੰਘ ਧਨੌਲਾ)-ਡਰੱਗ ਇੰਸਪੈਕਟਰ ਕਰੁਣਾ ਗੁਪਤਾ ਨੇ ਟੀਮ ਸਮੇਤ ਮੰਡੀ ਧਨੌਲਾ ਪੱੁਜ ਕੇ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ | ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜ਼ਿਲ੍ਹੇ ਭਰ ਅੰਦਰ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਏ.ਡੀ.ਓ. ਵਲੋਂ ਲਗਾਤਾਰ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ

ਸ਼ਹਿਣਾ, 22 ਜੂਨ (ਸੁਰੇਸ਼ ਗੋਗੀ)-ਮਿਸ਼ਨ ਤੰਦਰੁਸਤ ਪੰਜਾਬ ਦੀ ਮੁਹਿੰਮ ਤਹਿਤ ਖੇਤੀਬਾੜੀ ਦਫ਼ਤਰ ਸ਼ਹਿਣਾ ਦੇ ਏ.ਡੀ.ਓ. ਗੁਰਵਿੰਦਰ ਸਿੰਘ ਵਲੋਂ ਸ਼ਹਿਣਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਕੀਟਨਾਸ਼ਕ ਦਵਾਈਆਂ ਦੀ ਚੈਕਿੰਗ ਕੀਤੀ | ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ...

ਪੂਰੀ ਖ਼ਬਰ »

ਸੰਤ ਬਲਵੀਰ ਘੁੰਨਸ ਨੇ ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ ਪੰਮਾ ਦਾ ਕੀਤਾ ਸਨਮਾਨ

ਤਪਾ ਮੰਡੀ, 22 ਜੂਨ (ਵਿਜੇ ਸ਼ਰਮਾ)-ਨੇੜਲੇ ਪਿੰਡ ਘੁੰਨਸ ਦੇ ਗੁਰਦੁਆਰਾ ਸਾਹਿਬ ਸੰਤ ਬਾਬਾ ਅਤਰ ਸਿੰਘ ਵਿਖੇ ਦਸਵੀਂ ਦਾ ਪਵਿੱਤਰ ਦਿਹਾੜਾ ਮੱੁਖ ਸੇਵਾਦਾਰ ਅਤੇ ਸਾਬਕਾ ਮੱੁਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਰਾਗੀ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ 'ਵੈੱਬ ਡਿਵੈਲਪਮੈਂਟ' ਕੋਰਸ ਰੋਜ਼ਗਾਰ ਪ੍ਰਾਪਤੀ ਲਈ ਲਾਹੇਵੰਦ ਸਾਬਤ ਹੋਵੇਗਾ-ਸ਼ਿਵ ਸਿੰਗਲਾ

ਬਰਨਾਲਾ, 22 ਜੂਨ (ਅਸ਼ੋਕ ਭਾਰਤੀ)-ਮਾਸਟਰਮਾਇਡ ਸੰਸਥਾ ਬਰਨਾਲਾ ਵਲੋਂ ਕੰਪਿਊਟਰ ਖੇਤਰ ਵਿਚ ਆਪਣਾ ਭਵਿੱਖ ਬਣਾਉਣ ਵਾਲੇ ਵਿਦਿਆਰਥੀਆਂ ਲਈ ਪੀ.ਐਚ.ਪੀ. ਕੰਪਿਊਟਰ ਭਾਸ਼ਾ ਦੀ ਵਰਤੋ ਕਰਦਿਆਂ 'ਕੰਪਲੀਟ ਵੈਬ ਡਿਵੈਲਪਮੈਂਟ' ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਿਵਲ ਪਸ਼ੂ ਹਸਪਤਾਲ ਦਾ ਅਚਨਚੇਤ ਦੌਰਾ

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਅੱਜ ਸਿਵਲ ਪਸ਼ੂ ਹਸਪਤਾਲ ਬਰਨਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ | ਜਿਨ੍ਹਾਂ ਵਲੋਂ ਹਸਪਤਾਲ 'ਚ ਮੌਜੂਦ ਪੌਲੀਕਲੀਨਿਕ ਲੈਬ ਅਤੇ ਸੀਮਨ ਭੰਡਾਰਨ ਵਾਲੀ ਇਮਾਰਤ ਦੀ ਵੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 22 ਜੂਨ (ਅਸ਼ੋਕ ਭਾਰਤੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਸਿਕੰਦਰ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ...

ਪੂਰੀ ਖ਼ਬਰ »

ਦੀਵਾਨਾ ਪਿੰਡ ਦੇ ਨੌਜਵਾਨਾਂ ਦੀ ਟੀਮ ਨੇ ਪਿੰਡ ਦੀ ਦਿੱਖ ਸੰਵਾਰੀ

ਟੱਲੇਵਾਲ, 22 ਅਪ੍ਰੈਲ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਦੀਵਾਨਾ ਦੇ ਨੌਜਵਾਨ ਹੋਰਨਾਂ ਪਿੰਡਾਂ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਰਹੇ, ਕਿਉਂਕਿ ਉਨ੍ਹਾਂ ਵਲੋਂ ਪਿੰਡ ਦੀ ਦਿੱਖ ਆਪਣੇ ਪੱਧਰ 'ਤੇ ਸੰਵਾਰ ਕੇ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬੀਹਲਾ ਖ਼ੁਰਦ ਵਿਖੇ ਦਸਵੀਂ ਦਾ ਪਵਿੱਤਰ ਦਿਹਾੜਾ ਮਨਾਇਆ

ਟੱਲੇਵਾਲ, 22 ਅਪ੍ਰੈਲ (ਸੋਨੀ ਚੀਮਾ)-ਪਿੰਡ ਬੀਹਲਾ ਖ਼ੁਰਦ ਦੇ ਗੁਰਦੁਆਰਾ ਬਾਬਾ ਸਿੱਧ ਭੋਇ ਜੀ ਦੇ ਅਸਥਾਨ 'ਤੇ ਗੁਰਦੁਆਰਾ ਸਾਹਿਬ ਦੇ ਮੱੁਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਮਸਤਾਨ ਦੀ ਦੇਖ ਰੇਖ ਹੇਠ ਦਸਵੀਂ ਦਾ ਦਿਹਾੜਾ ਸਮੂਹ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਗਤਕਾ ਦਿਵਸ ਮਨਾਇਆ

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਗਤਕਾ ਦਿਵਸ ਮਨਾਇਆ ਗਿਆ | ਜਿਸ ਵਿਚ ਬਰਨਾਲਾ, ਹਰੀਗੜ੍ਹ, ਭੱਠਲਾਂ ...

ਪੂਰੀ ਖ਼ਬਰ »

ਪਿੰਡ ਦੀਪਗੜ੍ਹ ਦਾ ਅਕਾਲੀ ਪੰਚ ਕਾਂਗਰਸ ਪਾਰਟੀ 'ਚ ਸ਼ਾਮਿਲ

ਭਦੌੜ, 22 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਦੀਪਗੜ੍ਹ ਦੇ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ 5 ਪੰਚਾਇਤ ਮੈਂਬਰ ਅੱਜ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਨ੍ਹਾਂ ਨੂੰ ਸਾਬਕਾ ਵਿਧਾਇਕ 'ਤੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈਾ ਨੇ ...

ਪੂਰੀ ਖ਼ਬਰ »

'ਆਪ' ਵਲੋਂ 20 ਹਜ਼ਾਰ ਬੂਟੇ ਲਾਏ ਜਾਣਗੇ-ਅਮਰੀਸ਼ ਭੋਤਨਾ

ਸ਼ਹਿਣਾ, 22 ਜੂਨ (ਸੁਰੇਸ਼ ਗੋਗੀ)-ਆਪ ਪਾਰਟੀ ਦੇ ਸੂਬਾ ਆਗੂ ਅਮਰੀਸ਼ ਭੋਤਨਾ ਨੇ ਕਿਹਾ ਕਿ ਆਪ ਪਾਰਟੀ ਵਲੋਂ ਵੈਨਕੂਵਰ ਟੀਮ ਦੇ ਸਹਿਯੋਗ ਨਾਲ ਬਰਨਾਲਾ ਜ਼ਿਲੇ੍ਹ ਵਿਚ 20 ਹਜ਼ਾਰ ਬੂਟੇ ਸੁਹੰਜਣਾਂ ਦੇ ਲਾਏ ਜਾਣਗੇ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੈਨਕੂਵਰ ਟੀਮ ਦੀ ਅਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX