ਤਾਜਾ ਖ਼ਬਰਾਂ


ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  2 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  6 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  8 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  19 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  29 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  40 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 1 hour ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 1 hour ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਪਟਿਆਲਾ

ਨਿਗਮ ਦੀ ਟੀਮ ਨੇ ਖੁੱਲ੍ਹੇ 'ਚ ਪਖਾਨਾ ਕਰਨ ਵਾਲਿਆਂ ਦੇ ਕੱਟੇ ਚਲਾਨ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਦੀ ਟੀਮ ਵਲੋਂ ਪਟਿਆਲਾ ਸ਼ਹਿਰ ਨੂੰ ਖੁੱਲ੍ਹੇ ਵਿਚ ਪਖਾਨਾ ਮੁਕਤ ਕਰਨ ਦੇ ਮਕਸਦ ਨਾਲ ਵਾਰਡ ਨੰਬਰ 20, 21, 51 ਤੇ 52 ਰੇਲਵੇ ਲਾਈਨ ਦੇ ਨਾਲ ਸਵੇਰ ਦੀ ਨਿਗਰਾਨੀ ਦੌਰਾਨ ਖੁੱਲ੍ਹੇ ਵਿਚ ਪਖਾਨਾ ਕਰਨ ਵਾਲੇ ਲੋਕਾਂ ਦੇ ਚਲਾਨ ...

ਪੂਰੀ ਖ਼ਬਰ »

ਆਪਣੇ ਆਪ ਨੂੰ ਠੱਗੇ ਮਹਿਸੂਸ ਕਰ ਰਹੇ ਹਨ ਪੀ.ਡੀ.ਏ. ਦੇ ਪਲਾਟ ਖ਼ਰੀਦਦਾਰ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਮਿੰਨੀ ਸਕੱਤਰੇਤ ਰੋਡ 'ਤੇ ਸਥਿਤ ਅਲਾਟ ਕੀਤੇ ਪਲਾਟ 'ਚ ਪੀ.ਡੀ.ਏ. ਦੀਆਂ ਊਣਤਾਈਆਂ ਤੇ ਕਮੀਆਂ ਨੂੰ ਲੈ ਕੇ ਅੱਜ ਅਲਾਟੀਆਂ ਨੇ ਮੀਡੀਆ ਰਾਹੀਂ ਆਪਣੀ ਸਮੱਸਿਆ ਉਜਾਗਰ ਕੀਤੀ ਹੈ | ਅਲਾਟੀਆਂ ਨੇ ਕਥਿਤ ਦੋਸ਼ ਲਾਏ ਹਨ ਕਿ ਮਹਿੰਗੇ ਭਾਅ ਖ਼ਰੀਦੇ ਪਲਾਂਟ ਮੁੱਢਲੀਆਂ ਸਹੂਲਤਾਂ ਤੋਂ ਵੀ ਸੱਖਣੇ ਹਨ | ਉਨ੍ਹਾਂ ਕਿਹਾ ਕਿ ਅੰਤਾਂ ਦੇ ਮਹਿੰਗੇ ਭਾਅ ਵਿਚ ਪਲਾਟ ਖ਼ਰੀਦੇ ਕੇ ਵੀ ਇਹ ਇਨਕੇਲਵ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ ਹੈ | ਅੱਜ ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਪ੍ਰਭਲੀਨ ਸਿੰਘ, ਇੰਦਰਜੀਤ ਸਿੰਘ ਗਿੱਲ ਅਤੇ ਸੰਦੀਪ ਸ਼ਰਮਾ ਸਮੇਤ ਹੋਰਨਾਂ ਅਲਾਟੀਆਂ ਨੇ ਦੱਸਿਆ ਕਿ ਪੀ.ਡੀ.ਏ ਦੀ ਨਾਕਾਮੀ ਕਾਰਨ ਆਪਣੇ ਘਰ ਦਾ ਨਿਰਮਾਣ ਹੀ ਇਕ ਸੁਪਨਾ ਬਣ ਕਿ ਰਹਿ ਗਿਆ ਹੈ | ਉਨ੍ਹਾਂ ਦੱਸਿਆ ਕਿ ਸਥਾਨਕ ਜੇਲ ਰੋਡ ਸਥਿਤ ਪੁੱਡਾ ਐਨਕਲੇਵ 1 ਜਿੱਥੇ ਕਿ ਪੀਡੀਏ ਨੇ 300 ਤੋਂ ਵੱਧ ਪਲਾਟ ਅਲਾਟ ਕੀਤੇ ਸਨ, ਇੱਥੋਂ ਦੇ ਅਲਾਟੀ ਅਤਿ ਪੇ੍ਰਸ਼ਾਨ ਹੋ ਰਹੇ ਹਨ | ਇਥੇ ਪਹਿਲਾਂ ਪਸ਼ੂ ਪਾਲਣ ਵਿਭਾਗ ਦਾ ਮੁੱਖ ਦਫ਼ਤਰ ਹੁੰਦਾ ਸੀ, ਜਿੱਥੇ ਕਿ ਇਹ ਸਕੀਮ ਕੱਟੀ ਗਈ ਹੈ | ਇਸ ਸਕੀਮ ਦੀ ਸ਼ੁਰੂਆਤ ਅਕਤੂਬਰ 2015 ਵਿਚ ਪੁੱਡਾ ਨੇ 309 ਪਲਾਟ ਕੱਟ ਕੇ ਕੀਤੀ ਸੀ | ਅਲਾਟਮੈਂਟ ਸਮੇਂ ਪੁੱਡਾ ਨੇ ਬਿਜਲੀ ਸਪਲਾਈ, ਪਾਣੀ, ਸੀਵਰੇਜ, ਸੜਕਾਂ, ਮੁੱਖ ਮਾਰਗ ਤੋਂ ਐਾਟਰੀ ਦੇਣ ਅਤੇ ਨਜਾਇਜ਼ ਕਬਜ਼ੇ ਹਟਾਉਣ ਵਰਗੇ ਬੁਨਿਆਦੀ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਪੁੱਡਾ ਦੇ ਨਿਯਮ ਅਨੁਸਾਰ ਵਿਕਾਸ ਦੇ ਕੰਮ ਨੂੰ ਪੂਰਾ ਕੀਤੇ ਬਿਨਾਂ ਅਲਾਟੀਆਂ ਤੋਂ ਪੂਰੀ ਅਦਾਇਗੀ ਨਹੀਂ ਲਈ ਜਾ ਸਕਦੀ | ਉਨ੍ਹਾਂ ਦੱਸਿਆ ਕਿ ਅਸੀਂ ਹੁਣ ਤੱਕ ਅਸਟੇਟ ਅਫ਼ਸਰ ਪੀ.ਡੀ.ਏ. ਪੁੱਡਾ ਮੋਹਾਲੀ ਸਮੇਤ ਹੋਰ ਉਚ ਅਧਿਕਾਰੀਆਂ ਨੂੰ ਮਿਲ ਕੇ ਆਪਣਾ ਦੁੱਖ ਦੱਸ ਚੁੱਕੇ ਹਾਂ | ਇਸ ਦੇ ਬਾਵਜੂਦ ਸਾਡਾ ਅਜੇ ਕੋਈ ਵੀ ਮਸਲਾ ਹੱਲ ਨਹੀਂ ਹੋਇਆ | ਪੁੱਡਾ ਵਲੋਂ ਪੇਸ਼ਕਸ਼ ਸਾਈਟ ਤੇ ਕੁੱਲ ਅਧੂਰੇ ਵਿਕਾਸ ਕਾਰਜਾਂ ਨਾਲ 16.11.2017 ਨੂੰ ਅਲਾਟੀਆਂ ਨੂੰ ਨੋਟਿਸ ਦੇ ਕੇ ਪ੍ਰਕਾਸ਼ਨ ਦੇ 30 ਦਿਨਾਂ ਦੇ ਅੰਦਰ ਸਾਈਟ 'ਤੇ ਕਬਜ਼ੇ ਲੈਣ ਦੀ ਹਦਾਇਤ ਕੀਤੀ ਸੀ ਜਦਕਿ ਅਸਲ ਬੁਨਿਆਦੀ ਸਹੂਲਤਾਂ/ ਸਹੂਲਤਾਂ ਲਈ ਵਿਕਾਸ ਕੰਮ ਬਹੁਤ ਅਧੂਰਾ ਹੈ | ਉਨ੍ਹਾਂ ਦੱਸਿਆ ਕਿ ਇਸ ਜਗ੍ਰਾ ਤੇ ਦੋ ਅਣਅਧਿਕਾਰਤ ਧਾਰਮਿਕ ਜਗ੍ਹਾ ਦੀ ਬਿਲਡਿੰਗ ਹੈ | ਦਿਲਚਸਪ ਗੱਲ ਇਹ ਹੈ ਕਿ ਪੁੱਡਾ ਨੇ ਅਜਿਹੇ ਧਾਰਮਿਕ ਢਾਂਚਿਆਂ ਦੀ ਮੌਜੂਦਗੀ ਬਾਰੇ ਖ਼ਰੀਦਦਾਰਾਂ ਨੂੰ ਪਹਿਲਾਂ ਨਹੀਂ ਦੱਸਿਆ ਅਤੇ ਇਹ ਜਾਣਕਾਰੀ ਪੂਰੀ ਤਰ੍ਹਾਂ ਅਤੇ ਜਾਣ-ਬੁੱਝ ਕੇ ਸਾਰੇ ਇਸ਼ਤਿਹਾਰਾਂ ਅਤੇ ਜਾਣਕਾਰੀ ਬਰੋਸ਼ਰ ਵਿਚ ਛੁਪਾਈਆਂ ਗਈਆਂ ਸਨ | ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਜੰਗਲਾਤ ਮਹਿਕਮੇ ਵੱਲੋਂ ਮੁੱਖ ਮਾਰਗ ਤੋਂ ਇਹ ਸਾਈਟ ਨੂੰ ਜਾਣ ਵਾਸਤੇ ਰਸਤਾ ਮੁਹੱਈਆ ਨਹੀਂ ਕਰਾਇਆ ਗਿਆ | ਜੰਗਲਾਤ ਵਿਭਾਗ ਵਲੋਂ ਕੰਡਿਆਲੀ ਤਾਰ ਲਗਾਏ ਜਾਣ ਦੇ ਬਾਵਜੂਦ ਇਸ ਸਕੀਮ ਨੂੰ ਲਾਂਚ ਕੀਤਾ ਗਿਆ ਹੈ | ਇਸ ਦੇ ਬਾਵਜੂਦ ਪੀਡੀਏ ਅਲਾਟੀਆਂ ਨੂੰ ਨੋਟਿਸ ਦੇ ਰਿਹਾ ਹੈ | ਉੱਧਰ ਇਸ ਸਕੀਮ ਨੂੰ ਹੀ ਤੇ ਸਿੱਧਾ ਕੋਈ ਵੀ ਰਸਤਾ ਨਾ ਜਾਣ ਕਾਰਨ ਜਿੰਨਾ ਬਿਲਡਿੰਗਾਂ ਦਾ ਕੰਮ ਚੱਲ ਰਿਹਾ ਹੈ, ਉਥੇ ਸਮਾਨ ਲਿਜਾਣਾ ਔਖਾ ਹੈ ਅਤੇ ਨਾਲ ਹੀ ਪਾਣੀ ਦੀ ਕੋਈ ਸੁਵਿਧਾ ਨਾ ਹੋਣ ਕਾਰਨ ਰੋਜ਼ਾਨਾ ਪਾਣੀ ਦੇ ਮਹਿੰਗੇ ਟੈਂਕਰ ਲਿਜਾ ਕੇ ਕੰਮ ਚਲਾਉਣਾ ਪੈ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਪੈਟਰੋਲ ਪੰਪ 'ਤੇ ਲੁੱਟ ਖੋਹ ਅਤੇ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ 3 ਦਿਨਾਂ ਰਿਮਾਂਡ 'ਤੇ ਭੇਜਿਆ

ਪਟਿਆਲਾ/ਬਹਾਦਰਗੜ੍ਹ, 23 ਜੂਨ (ਮਨਦੀਪ ਸਿੰਘ ਖਰੋੜ, ਕੁਲਬੀਰ ਸਿੰਘ ਧਾਲੀਵਾਲ)-ਬੀਤੇ ਦਿਨੀਂ ਪੈਟਰੋਲ ਪੰਪ ਕਤਲ ਕਾਂਢ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਅੱਜ ਸਥਾਨਕ ਅਦਾਲਤ ਨੇ 3 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਜਦ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ 96 ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੇ ਫ਼ੈਸਲੇ ਦਾ ਸਵਾਗਤ-ਚਾਹਲ

ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮਿ੍ਤਕ ਕਰਮਚਾਰੀ ਦੇ 96 ਵਾਰਸਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਵਾਗਤ ਕੀਤਾ ਹੈ | ਜਥੇਬੰਦੀ ਦੇ ਸੂਬਾਈ ...

ਪੂਰੀ ਖ਼ਬਰ »

ਤਿੰਨ ਗੱਡੀਆਂ ਨੂੰ ਸਾੜਨ ਵਾਲਾ ਕਾਬੂ

ਪਾਤੜਾਂ, 23 ਜੂਨ (ਜਗਦੀਸ਼ ਸਿੰਘ ਕੰਬੋਜ)-ਸ਼ਰਾਬ ਦੇ ਨਸ਼ੇ ਵਿਚ ਥਾਣੇਦਾਰ ਦੀ ਗੱਡੀ ਸਮੇਤ ਤਿੰਨ ਗੱਡੀਆਂ ਨੂੰ ਅੱਗ ਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ | ਸ਼ਹਿਰੀ ਚੌਾਕੀ ਪਾਤੜਾਂ ਦੇ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ 21 ਜੂਨ ਦੀ ਰਾਤ ਨੂੰ ਕਰੀਬ 12 ਵਜੇ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਯੂਨੀਵਰਸਿਟੀ ਦੀ ਪ੍ਰਵਾਨਗੀ ਤੋਂ ਬਿਨਾਂ ਸ਼ੁਰੂ ਕੀਤੇ ਕੋਰਸ ਬੰਦ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਦੀ ਪ੍ਰਵਾਨਗੀ ਲਏ ਬਿਨਾਂ ਸ਼ੁਰੂ ਕੀਤੇ ਕੋਰਸ ਆਖਰਕਾਰ ਸਰਕਾਰੀ ਮਹਿੰਦਰਾ ਕਾਲਜ ਨੂੰ ਬੰਦ ਕਰਨੇ ਪਏ | ਕਾਲਜ ਦੇ ਸਾਬਕਾ ਪਿ੍ੰਸੀਪਲ ਵਲੋਂ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸੈਲਫ਼ ਫਾਇਨਾਂਸ ਕੋਰਸ ...

ਪੂਰੀ ਖ਼ਬਰ »

ਸੂਰਲ ਕਲਾਂ ਦੇ ਸਰਕਾਰੀ ਮਿਡਲ ਸਕੂਲ ਨੂੰ ਸਮਾਰਟ ਸਕੂਲ ਵਜੋਂ ਕੀਤਾ ਵਿਕਸਤ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਸੂਰਲ ਕਲਾਂ 'ਚ ਸਰਪੰਚ ਦੇਵ ਰਾਜ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਪਹੁੰਚੇ | ਇਸ ਦੌਰਾਨ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਵਲੋਂ ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਇੰਸਟੀਚਿਊਟ ਆਫ਼ ਪੈਰਾ ਮੈਡੀਕਲ ਦਾ ਨਤੀਜਾ ਰਿਹਾ ਸ਼ਾਨਦਾਰ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਪੈਰਾ ਮੈਡੀਕਲ ਵਿਚ ਸਾਲ 2018 ਦੇ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਵਲੋਂ ਦਿੱਤੀ ਗਈ ਪ੍ਰੀਖਿਆ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਇੰਜ. ਸਰਾਂ ਦਾ ਸਨਮਾਨ

ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਨਵੇਂ ਬਣੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਰਵੀਇੰਦਰ ਸਿੰਘ ਸਿੱਧੂ ਸਾਬਕਾ ਸਰਪੰਚ (ਨਿਊ ਮਾਲਵਾ ਬੱਸ ਟਰਾਂਸਪੋਰਟ), ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਇੱਟਾਂ ਚੋਰੀ ਕਰਨ 'ਤੇ 8 ਨਾਮਜ਼ਦ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਇੱਟਾਂ 'ਤੇ ਹੋਰ ਸਮਾਨ ਚੋਰੀ ਕਰਨ ਦੇ ਮਾਮਲੇ 'ਚ 1 ਔਰਤ ਸਣੇ 8 ਜਣਿਆਂ ਿਖ਼ਲਾਫ਼ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪ੍ਰੇਰਿਤ ਕਰੇਗਾ

ਪਟਿਆਲਾ, 23 ਜੂਨ (ਜ.ਸ. ਢਿੱਲੋਂ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਮ ਲੋਕਾਂ ਤੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਸਹਿਬਜ਼ਾਦਾ ਅਜੀਤ ਸਿੰਘ, ਯੂਥ ਹੋਸਟਲ ਪਟਿਆਲਾ ਵਿਖੇ ਯੁਵਕ ਸੇਵਾਵਾਂ ਕਲੱਬਾਂ ਦੀ ਇਕ ਬੈਠਕ ਡਾ. ...

ਪੂਰੀ ਖ਼ਬਰ »

ਕਿ੍ਕਟ ਹਾਟ ਵੈਦਰ ਟੂਰਨਾਮੈਂਟ ਕਿ੍ਕਟ ਹੱਬ ਨੇ ਜਿੱਤਿਆ

ਰਾਜਪੁਰਾ, 23 ਜੂਨ (ਰਣਜੀਤ ਸਿੰਘ)-ਅੱਜ ਇੱਥੇ ਪਟੇਲ ਕਾਲਜ ਵਿਚ ਹਾਟ ਵੈਦਰ ਕਿ੍ਕਟ ਟੂਰਨਾਮੈਂਟ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਹੋਇਆ | ਇਸ ਵਿਚ ਫਾਈਨਲ ਮੁਕਾਬਲਾ ਪੇਸ ਕਿ੍ਕਟ ਅਕੈਡਮੀ ਰਾਜਪੁਰਾ ਅਤੇ ਕਿ੍ਕਟ ਹੱਬ ਪਟਿਆਲਾ ਵਿਚ ਹੋਇਆ | ਜਿਸ ਵਿਚ ਕਿ੍ਕਟ ਹੱਬ ਨੇ 35 ...

ਪੂਰੀ ਖ਼ਬਰ »

ਮਹਿੰਗਾਈ ਿਖ਼ਲਾਫ਼ ਵਿਧਾਇਕ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ

ਸ਼ੁਤਰਾਣਾ, 23 ਜੂਨ (ਬਲਦੇਵ ਸਿੰਘ ਮਹਿਰੋਕ)-ਦੇਸ਼ ਵਿਚ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਦੇ ਿਖ਼ਲਾਫ਼ ਲੋਕਾਂ ਦਾ ਗ਼ੁੱਸਾ ਫੁੱਟ ਰਿਹਾ ਹੈ ਤੇ ਕੇਂਦਰ ਸਰਕਾਰ ਦੇ ਿਖ਼ਲਾਫ਼ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰੋਸ ਪ੍ਰਦਰਸ਼ਨ ਹੋ ਰਿਹਾ ਹੈ, ਉਥੇ ਹੀ ਅੱਜ ਕਸਬਾ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੀ ਸੰਪੂਰਨ

ਸਮਾਣਾ, 23 ਜੂਨ (ਗੁਰਦੀਪ ਸ਼ਰਮਾ)-ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸੇਵਾ ਸੁਸਾਇਟੀ ਗੁਰਦੁਆਰਾ ਲੰਗਰ-ਘਰ ਸਮਾਣਾ ਵਲੋਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ 40 ਦਿਨਾਂ ਤੋਂ ਕੀਤੇ ਜਾ ਰਹੇ ਸੁਖਮਨੀ ਸਾਹਿਬ ਸਾਹਿਬ ਜੀ ਦੇ ਪਾਠਾਂ ਦੀ ਲੜੀ ਦਾ ਸੰਪੂਰਨਤਾ ਮੌਕੇ ਇਕ ਸਮਾਗਮ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਬੈਠਕ

ਪਟਿਆਲਾ, 23 ਜੂਨ (ਜ.ਸ.ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ,ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ, ਬੈਠਕ ਦੀ ਅਗਵਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜੰਗਲਾਤ ਪ੍ਰਧਾਨ ਜਗਮੋਹਨ ਸਿੰਘ ਨੋਲੱਖਾ ਨੇ ਕੀਤੀ, ...

ਪੂਰੀ ਖ਼ਬਰ »

ਸਹੌਲੀ ਕਤਲ ਮਾਮਲੇ 'ਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਭਾਦਸੋਂ 'ਚ ਧਰਨਾ

ਭਾਦਸੋਂ, 23 ਜੂਨ (ਪਰਦੀਪ ਦੰਦਰਾਲਾ)-ਕੁੱਝ ਦਿਨ ਪਹਿਲਾ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਸਹੌਲੀ ਵਿਖੇ 40 ਸਾਲਾਂ ਵਿਅਕਤੀ ਮੇਵਾ ਸਿੰਘ ਪੁੱਤਰ ਗੁਲਜ਼ਾਰ ਸਿੰਘ ਕੌਮ ਰਾਮਦਾਸੀਆ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ | ਇਸ ਕਤਲ ਸਬੰਧੀ ਦੋਸ਼ੀਆਂ ...

ਪੂਰੀ ਖ਼ਬਰ »

ਪਲਾਸਟਿਕ ਵਪਾਰੀਆਂ ਦੇ ਵਫ਼ਦ ਵਲੋਂ ਪ੍ਰਨੀਤ ਕੌਰ ਨਾਲ ਮੁਲਾਕਾਤ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਆਲ ਪਲਾਸਟਿਕ ਮੈਨੂਫੈਕਚਰਜ਼ ਟਰੇਡਰਜ਼ ਅਤੇ ਵੈੱਲਫੇਅਰ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਪੰਜਾਬ ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਅਤੁਲ ਜੋਸ਼ੀ ਦੀ ਅਗਵਾਈ ਹੇਠ ਪ੍ਰਨੀਤ ਕੌਰ ਨਾਲ ਇਕ ਵਿਸ਼ੇਸ਼ ਮੁਲਾਕਾਤ ਕਰਕੇ ਪਲਾਸਟਿਕ ...

ਪੂਰੀ ਖ਼ਬਰ »

ਯੂਨੀਅਨ ਨੇ ਕੀਤਾ ਮੇਅਰ ਨੂੰ ਸਨਮਾਨਿਤ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਰੇਹੜੀ ਦੇ ਵੈਨ ਯੂਨੀਅਨ (ਨਿਊ ਲੀਲਾ ਭਵਨ) ਮਾਰਕੀਟ ਦੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਆਗੂਆਂ ਨੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਕਰਮਜੀਤ ਨੇ ...

ਪੂਰੀ ਖ਼ਬਰ »

ਥੈਲਾਸੀਮੀਆ ਤੋਂ ਪੀੜਤ ਬੱਚਿਆਂ ਲਈ ਖ਼ੂਨਦਾਨ ਕੈਂਪ ਲਗਾਇਆ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਹਰ ਸਾਲ ਮਈ, ਜੂਨ ਅਤੇ ਜੁਲਾਈ ਦੇ ਮਹੀਨੇ ਵਿਚ ਬਲੱਡ ਬੈਂਕ ਵਿਖੇ ਖ਼ੂਨ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਥੈਲਾਸੀਮੀਆਂ ਤੋਂ ਪੀੜਤ 240 ਬੱਚਿਆਂ ਨੂੰ ਖ਼ਾਸ ਤੌਰ 'ਤੇ ਬਾਕੀ ਮਰੀਜ਼ਾਂ ਨੂੰ ਆਮ ਤੌਰ 'ਤੇ ਭਾਰੀ ਦਿੱਕਤ ...

ਪੂਰੀ ਖ਼ਬਰ »

ਸਾਊਦੀ ਅਰਬ ਦੀ ਭਾਰਤੀ ਅੰਬੈਂਸੀ ਨੇ ਬਲਜਿੰਦਰ ਸਿੰਘ ਦੀ ਫੜੀ ਬਾਂਹ

ਨਾਭਾ, 23 ਜੂਨ (ਕਰਮਜੀਤ ਸਿੰਘ)-ਬਲਾਕ ਨਾਭਾ ਦੇ ਪਿੰਡ ਸਾਧੋਹੇੜੀ ਦੀ ਵਸਨੀਕ ਖੁਸ਼ਦੀਪ ਕੌਰ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਸੀ ਜਦੋਂ ਉਸ ਦੇ ਪਤੀ ਬਲਜਿੰਦਰ ਸਿੰਘ ਜੋ ਕਿ ਸਾਉਦੀ ਅਰਬ ਵਿਚ ਦੋ ਸਾਲ ਦੇ ਵਰਕ ਪਰਮਿਟ ਤੇ ਗਿਆ ਹੋਇਆ ਸੀ, ਨੂੰ ਉਥੋਂ ਦੀ ਪੁਲਿਸ ਨੇ ...

ਪੂਰੀ ਖ਼ਬਰ »

ਗੁਰੂ ਹਰਿ ਰਾਏ ਇੰਡੇਨ ਗੈਸ ਸਰਵਿਸ ਏਜੰਸੀ ਭੁਨਰਹੇੜੀ ਵਿਖੇ ਪ੍ਰੋਗਰਾਮ ਕਰਵਾਇਆ

ਭੁਨਰਹੇੜੀ, 23 ਜੂਨ (ਧਨਵੰਤ ਸਿੰਘ)-ਗੁਰੂ ਹਰਿ ਰਾਏ ਇੰਡੇਨ ਗੈਸ ਸਰਵਿਸ ਏਜੰਸੀ ਭੁਨਰਹੇੜੀ ਅਤੇ ਇੰਡੀਅਨ ਆਇਲ ਕੰਪਨੀ ਵਲੋਂ ਭੁਨਰਹੇੜੀ 'ਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਬਸੰਤ ਬਿਹਾਰ ਯੋਜਨਾ ਤਹਿਤ ਕਰਵਾਇਆ ਗਿਆ ਜਿਸ ਵਿਚ ਖਪਤਕਾਰ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤਿ੍ਪੜੀ ਵਿਖੇ ਕੈਂਪ ਲਗਾਇਆ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੌੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਸਿਹਤ ਕੇਂਦਰ ਤਿ੍ਪੜੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜਨਾ ਗੁਪਤਾ ਦੀ ਅਗਵਾਈ ਵਿਚ ਲੋਕਾਂ ਨੂੰ ਤੰਦਰੁਸਤ ਸਿਹਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਵਿਖੇ ਵਾਲਮੀਕਿ ਭਾਈਚਾਰੇ ਅਤੇ ਰਵਿਦਾਸ ਭਾਈਚਾਰੇ ਦੀ ਮੀਟਿੰਗ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਗੁਰੂ ਰਵਿਦਾਸ ਮੰਦਿਰ ਵਿਖੇ ਦੋਨੋਂ ਭਾਈਚਾਰਿਆਂ ਦੀ ਇਕ ਅਹਿਮ ਮੀਟਿੰਗ ਵਾਲਮੀਕਿ/ਮਜ੍ਹਬੀ ਸਿੱਖ ਭਾਈਚਾਰੇ ਦੇ ਪੰਜਾਬ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ, ਰਾਸ਼ਟਰੀ ਆਗੂ ਵੀਰ ਲਵਲੀ ਅਛੂਤ, ਭਾਵਾਧਸ ਦੇ ਜਿਲਾ ...

ਪੂਰੀ ਖ਼ਬਰ »

ਪਬਲਿਕ ਕਾਲਜ 'ਚ ਐਚ. ਡੀ. ਐਫ. ਸੀ. ਬੈਂਕ ਨੇ ਵਣ ਮਹਾਂਉਤਸਵ ਮਨਾਇਆ

ਸਮਾਣਾ, 23 ਜੂਨ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ 'ਚ ਐਚ.ਡੀ.ਐਫ.ਸੀ ਬੈਂਕ ਸਮਾਣਾ ਵਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵਣ ਮਹੲਉਤਸਵ ਮਨਾਇਆ ਗਿਆ | ਜਿਸ 'ਚ ਬੈਂਕ ਦੇ ਮੈਨੇਜਰ ਨਿਸ਼ਾਂਤ ਚੌਧਰੀ ਨੇ ਕਿਹਾ ਕਿ ਵਾਤਾਵਰਨ ਅਤੇ ਹਵਾ ਨੂੰ ਸ਼ੁੱਧ ਰੱਖਣ ਲਈ ਰੁੱਖਾਂ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਸਬੰਧੀ ਤਿੰਨ ਦਿਨਾ ਗੁਰਮਤਿ ਸਮਾਗਮ 27 ਤੋਂ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਸੰਜਰਪੁਰ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਚੌਟਾਲਾ ਸਾਹਿਬ ਵਿਚ ਮੀਰੀ ਪੀਰੀ ਸੇਵਾ ਦਲ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਤਿੰਨ ਦਿਨਾ ਸਲਾਨਾ ਗੁਰਮਤਿ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਪਿੰਡ ਅਤਾਲਾ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)- ਘਰ-ਘਰ ਹਰਿਆਲੀ ਅਧੀਨ ਵਣ ਮੰਡਲ ਅਫ਼ਸਰ ਵਲੋਂ ਪਿੰਡ ਅਤਾਲਾ ਤਹਿਸੀਲ ਸਮਾਣਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਕੇ ਲੋਕਾਂ ਨੂੰ ਆਈ ਹਰਿਆਲੀ ਐਪ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਸ਼ਹਿਰ ਵਾਸੀਆਂ ਨੂੰ ਜਲਦੀ ਦਿਵਾਈ ਜਾ ਰਹੀ ਹੈ ਰਾਹਤ-ਸ਼ੈਂਟੀ

ਨਾਭਾ, 23 ਜੂਨ (ਕਰਮਜੀਤ ਸਿੰਘ)-ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਤੋਂ ਸ਼ਹਿਰ ਵਾਸੀਆਂ ਨੂੰ ਜਲਦੀ ਹੀ ਰਾਹਤ ਦਿਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਇਕ ਠੋਸ ਨੀਤੀ ਤਿਆਰ ਕੀਤੀ ਗਈ ਹੈ, ਇਹ ਗੱਲ ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਕੁਝ ਚੋਣਵੇਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਵਿਸ਼ਵ ਸੰਗੀਤ ਦਿਵਸ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਵਿਸ਼ਵ ਸੰਗੀਤ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦੁਆਰਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਸ਼ਬਦ ...

ਪੂਰੀ ਖ਼ਬਰ »

ਪਿੱਪਲ ਵਾਲੇ ਪੀਰ ਵਿਖੇ ਸਾਲਾਨਾ ਮੇਲਾ ਲਗਾਇਆ

ਘਨੌਰ, 23ਜੂਨ (ਬਲਜਿੰਦਰ ਸਿੰਘ ਗਿੱਲ)-ਕਸਬੇ ਦੇ ਵਾਰਡ ਨੰ. 4 ਵਿਖੇ ਨਿਰਮਲ ਸਿੰਘ, ਸਤਪਾਲ ਸਿੰਘ, ਸੁਖਵੀਰ ਸਿੰਘ, ਅਸ਼ੋਕ ਕੁਮਾਰ, ਭੋਲਾ ਸਿੰਘ ਦੀ ਦੇਖ-ਰੇਖ ਹੇਠ ਸਮੂਹ ਕਸਬਾ ਵਾਸੀਆਂ ਦੇ ਸਹਿਯੋਗ ਨਾਲ ਪਿੱਪਲ ਵਾਲੇ ਪੀਰ 'ਤੇ ਸਲਾਨਾ ਮੇਲਾ ਲਗਾਇਆ ਗਿਆ | ਇਸ ਮੌਕੇ ਕੁਆਲ ਅਮਨ ...

ਪੂਰੀ ਖ਼ਬਰ »

ਪਿੰਡ ਖੇੜੀ ਗੁਰਨਾ ਵਿਖੇ ਕਰਵਾਇਆ ਕੁਸ਼ਤੀ ਦੰਗਲ

ਘਨੌਰ, 23 ਜੂਨ (ਬਲਜਿੰਦਰ ਸਿੰਘ ਗਿੱਲ)-ਪਿੰਡ ਖੇੜੀ ਗੁਰਨਾ ਵਿਖੇ ਪੀਰ ਬਾਬਾ ਲੱਖ ਦਾਤਾ ਲਾਲਾ ਵਾਲੇ ਦੀ ਦਰਗਾਹ 'ਤੇ ਹਰ ਸਾਲ ਦੀ ਤਰਾਂ ਕੁਸ਼ਤੀ ਦੰਗਲ ਦਰਗਾਹ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਐਮ.ਐਲ.ਏ. ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਨੈੱਟਵਰਕ ਦੀ ਖ਼ਰਾਬੀ ਕਾਰਨ ਖਪਤਕਾਰ ਦੁਖੀ

ਸ਼ੁਤਰਾਣਾ, 23 ਜੂਨ (ਬਲਦੇਵ ਸਿੰਘ ਮਹਿਰੋਕ)-ਮੋਬਾਈਲ ਨੈੱਟਵਰਕ ਕੰਪਨੀਆਂ ਵਲੋਂ ਖਪਤਕਾਰਾਂ ਨੂੰ ਵਧੀਆ ਨੈੱਟਵਰਕ ਦੀਆਂ ਸਹੂਲਤਾਂ ਦੇਣ ਦੀ ਹੋੜ ਲੱਗੀ ਹੋਣ ਦੇ ਬਾਵਜੂਦ ਜ਼ਿਲ੍ਹਾ ਪਟਿਆਲਾ ਦੇ ਕਸਬਾ ਸ਼ੁਤਰਾਣਾ ਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿਚ ਨੈੱਟਵਰਕ ਦੀ ...

ਪੂਰੀ ਖ਼ਬਰ »

ਮਿਲਟੀ ਵਲੋਂ 5 ਕਰੋੜ ਤੋਂ ਵੱਧ ਦੇ ਦਾਣਾ ਮੰਡੀ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਅਨਾਜ ਮੰਡੀ ਤੋਂ ਇਲਾਵਾ ਸ਼ਹਿਰ ਵਿਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਮਿਆਰ ਦਾ ਪੂਰਾ ਿਖ਼ਆਲ ਰੱਖਿਆ ਜਾ ਰਿਹਾ ਹੈ ਤੇ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਸਥਾਨਕ ਅਨਾਜ ਮੰਡੀ ਵਿਖੇ ...

ਪੂਰੀ ਖ਼ਬਰ »

ਪਟਿਆਲਾ ਅਤੇ ਸੰਗਰੂਰ ਜ਼ਿਲਿ੍ਹਆਂ ਦੇ ਇਲਾਕਿਆਂ ਨੂੰ ਜੋੜਦਾ ਕੱਚਾ ਰਸਤਾ ਪੱਕਾ ਕਰਨ ਦੀ ਮੰਗ

• ਵਿਕਰਮਜੀਤ ਸਿੰਘ ਬਾਜਵਾ ਘੱਗਾ, 23 ਜੂਨ-ਦੇਸ਼ ਭਾਵੇਂ ਆਜ਼ਾਦੀ ਤੋਂ ਬਾਅਦ ਕਈ ਖੇਤਰਾਂ ਵਿਚ ਤਰੱਕੀ ਕਰ ਗਿਆ ਭਾਵੇਂ ਉਹ ਗੱਲ ਮੈਟਰੋ ਦੀ ਹੋਵੇ ਵੱਡੇ ਹਥਿਆਰਾਂ ਦੀ ਭਾਵੇਂ ਧਰਤੀ ਤੋਂ ਬਾਹਰ ਦੂਜੇ ਗ੍ਰਹਿ ਤੱਕ ਪਹੁੰਚਣ ਦੀ ਹੋਵੇ ਪਰ ਦੇਸ਼ ਵਿਚ ਬਹੁਤੇ ਲੋਕ ਅਜੇ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX