ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  15 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  45 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  1 minute ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਰੂਪਨਗਰ

ਲੜ ਰਹੇ ਅਵਾਰਾ ਸਾਨ੍ਹਾਂ ਨੇ ਦੋ ਔਰਤਾਂ ਨੂੰ ਕੀਤਾ ਗੰਭੀਰ ਜ਼ਖ਼ਮੀ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਐਮ. ਪੀ. ਕੋਠੀ ਇਲਾਕੇ ਨੇੜੇ ਲੜ ਰਹੇ ਦੋ ਸਾਨ੍ਹਾਂ ਨੇ ਸਕੂਟਰੀ 'ਤੇ ਘਰ ਨੂੰ ਵਾਪਸ ਜਾ ਰਹੀਆਂ ਦੋ ਔਰਤਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਇਨ੍ਹਾਂ ਵਿਚੋਂ ਇਕ ਔਰਤ ਨੂੰ ਪੀ. ਜੀ. ਆਈ. ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਧਰਨਾ ਕੱਲ੍ਹ

ਰੂਪਨਗਰ, 24 ਜੂਨ (ਹੁੰਦਲ)-ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਤੇ ਪੰਜਾਬ ਸਰਕਾਰ ਵਲੋਂ ਵੈਟ ਨਾ ਘਟਾਏ ਜਾਣ ਤੇ ਗੈਰ ਕਾਨੂੰਨੀ ਮਾਈਨਿੰਗ ਬੰਦ ਕਰਾਉਣ ਹਿਤ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਧਰਨੇ ਦੀ ਲੜੀ ਵਿਚ ਕੱਲ੍ਹ 26 ਜੂਨ ਨੂੰ 11 ਵਜੇ ਯੂਥ ਅਕਾਲੀ ਦਲ ਵਲੋਂ ਸਰਕਾਰ ...

ਪੂਰੀ ਖ਼ਬਰ »

ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ

ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜ਼ਾਬਾਦ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਬਲਦੇਵ ਸਿੰਘ ਨੂੰ ਚੇਅਰਮੈਨ ਅਤੇ ਪਿ੍ੰ. ਹਰਿੰਦਰ ਸਿੰਘ ਹੀਰਾ ਨੂੰ ਸਕੱਤਰ ਦੇ ...

ਪੂਰੀ ਖ਼ਬਰ »

ਮੋਰਿੰਡਾ ਪਾਵਰ ਗਰਿੱਡ ਦੇ ਕਰਮਚਾਰੀ 'ਤੇ ਬਦਸਲੂਕੀ ਦਾ ਦੋਸ਼

ਮੋਰਿੰਡਾ, 24 ਜੂਨ (ਕੰਗ)-ਅੱਜ ਇਥੇ ਲਿਖਤੀ ਹਲਫ਼ੀਆ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਲਖਵੀਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਉਸ ਨੇ ਪਿੰਡ ਰਸੂਲਪੁਰ ਦੀ ਬੰਦ ਹੋਈ ਬਿਜਲੀ ਦੀ ਜਾਣਕਾਰੀ ਲੈਣ ਲਈ ਪਾਵਰਕਾਮ ਮੋਰਿੰਡਾ ਗਰਿੱਡ ਵਿਚ ਫ਼ੋਨ ਕਰਕੇ ਜਾਣਕਾਰੀ ਲੈਣ ਲਈ ਪੁੱਛਿਆ ...

ਪੂਰੀ ਖ਼ਬਰ »

ਟਰੱਕ ਆਪਰੇਟਰਾਂ ਵਲੋਂ ਦੇਸ਼ਵਿਆਪੀ ਹੜਤਾਲ 20 ਤੋਂ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਚੇਅਰਮੈਨ ਚਰਨ ਸਿੰਘ ਲੁਹਾਰਾ, ਕੇਂਦਰੀ ਕਮੇਟੀ ਮੈਂਬਰ ਪ੍ਰੇਮ ਸਿੰਘ ਘੜਾਮਾ, ਪੰਜਾਬ ਟਰੱਕ ਅਪਰੇਟਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਦੀ ਮੰਗ

ਸੁਖਸਾਲ, 24 ਜੂਨ (ਧਰਮ ਪਾਲ)-ਸੂਬੇ ਦੇ ਕਿਸਾਨਾਂ ਦੀਆਂ ਪਾਣੀ ਦੀਆਂ ਮੋਟਰਾਂ 'ਤੇ ਪੰਜਾਬ ਸਰਕਾਰ ਵਲੋਂ ਮੀਟਰ ਲਗਾਉਣ ਦੀ ਯੋਜਨਾ ਕਦੇ ਵੀ ਸਫਲ ਨਹੀਂ ਹੋਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਕਾਮਰੇਡ ਸੁਰਜੀਤ ਸਿੰਘ ਢੇਰ ਜ਼ਿਲ੍ਹਾ ਸਕੱਤਰ ਸੀ.ਪੀ.ਆਈ.ਐਮ. ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਰਣਜੀਤ ਐਵਨਿਊ ਕਾਲੋਨੀ 'ਚ ਵਾਟਰ ਰੀਚਾਰਜਿੰਗ ਪ੍ਰਾਜੈਕਟ ਦੀ ਸ਼ੁਰੂਆਤ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਰਣਜੀਤ ਐਵਨਿਊ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਾਲੋਨੀ ਵਿਚ ਵਾਟਰ ਰੀਚਾਰਜਿੰਗ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ | ਸੀਨੀਅਰ ਸਿਟੀਜ਼ਨਾਂ ਖੇਮ ਰਾਜ ਚੋਪੜਾ ਅਤੇ ਸਾਮ ਸੁੰਦਰ ਦੇ ਹੱਥੀਂ ਵਾਟਰ ਰੀਚਾਰਜਿੰਗ ...

ਪੂਰੀ ਖ਼ਬਰ »

130 ਵਰ੍ਹੇ ਪਹਿਲਾਂ ਅੰਗਰੇਜ਼ਾਂ ਸਮੇਂ ਬਣੇ ਪੁਲ ਨੂੰ ਚੌੜਾ ਕਰਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਬੇਲਾ ਮਾਰਗ 'ਤੇ ਬਣਿਆ ਤੰਗ ਪੁਲ ਅੱਜ ਜਿੱਥੇ ਆਪਣੀ ਉਮਰ ਹੰਢਾ ਚੁੱਕਿਆ ਹੈ ਉੱਥੇ ਇਸ ਮਾਰਗ 'ਤੇ ਆਵਾਜਾਈ ਦੀ ਬਹੁਤਾਤ ਹੋਣ ਕਾਰਨ ਹਾਦਸੇ ਵੀ ਵਾਪਰ ਰਹੇ ਹਨ ਤੇ ਪੁਲ 'ਤੇ ਹਮੇਸ਼ਾ ਜਾਮ ਵਾਲੀ ...

ਪੂਰੀ ਖ਼ਬਰ »

ਗੁਰਦੁਆਰਾ ਬਿਭੌਰ ਸਾਹਿਬ ਵਿਖੇ ਲੱਗਿਆ ਸਿੱਖੀ ਸਿੱਖਿਆ ਕੈਂਪ ਸਮਾਪਤ

ਨੰਗਲ, 24 ਜੂਨ (ਪੋ੍ਰ: ਅਵਤਾਰ ਸਿੰਘ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਦੀ ਯਾਦ ਵਿਚ ਗੁਰ ਸਾਗਰ ਚੈਰੀਟੇਬਲ ਟਰੱਸਟ ਸੰਗਰੂਰ ਵਲੋਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ 18 ਜੂਨ ਤੋਂ ਨੌਜਵਾਨ ਪੀੜੀ ਨੂੰ ਸਿੱਖੀ ਦੇ ਮੁੱਢਲੇ ਫ਼ਲਸਫ਼ੇ ਨਾਲ ਜੋੜਨ ਦੇ ਮਕਸਦ ਨਾਲ 11ਵਾਂ ...

ਪੂਰੀ ਖ਼ਬਰ »

ਅੱਜ ਤੋਂ ਕੀਰਤਪੁਰ ਸਾਹਿਬ ਦੀਆਂ ਦੁਕਾਨਾਂ ਤਿੰਨ ਦਿਨ ਲਈ ਬੰਦ

ਕੀਰਤਪੁਰ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕੀਰਤਪੁਰ ਸਾਹਿਬ ਦੇ ਸਮੂਹ ਦੁਕਾਨਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ | ਸ਼ਹਿਰ ਦੀਆਂ ਕੁੱਝ ਦੁਕਾਨਾਂ 25 ਜੂਨ ਤੋਂ 27 ਅਤੇ ਕੁੱਝ 28 ਜੂਨ ਤੱਕ ਬੰਦ ...

ਪੂਰੀ ਖ਼ਬਰ »

'ਆਪ' ਵਲੋਂ ਸੂਬਾ ਪੱਧਰੀ ਰੋਸ ਧਰਨਾ ਅੱਜ

ਰੂਪਨਗਰ, 24 ਜੂਨ (ਹੁੰਦਲ)-ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਮਾਈਨਿੰਗ ਮਾਫ਼ੀਆ ਵਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਰੋਸ ਵਜੋਂ 25 ਜੂਨ ਨੂੰ 'ਆਪ' ਦੇ ਸੂਬਾਈ ਆਗੂਆਂ ਦੀ ਅਗਵਾਈ ਵਿਚ ਡੀ. ਸੀ. ਦਫ਼ਤਰ ਸਾਹਮਣੇ ਬੇਲਾ ਚੌਕ ਵਿਖੇ ਸੂਬਾ ਪੱਧਰੀ ਧਰਨਾ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਸਸਤੇ ਭਾਅ 'ਚ ਸ਼ਰਾਬ ਲਿਆ ਕੇ ਵੇਚਣ ਵਾਲਾ ਕਾਬੂ

ਪੁਰਖਾਲੀ, 24 ਜੂਨ (ਬੰਟੀ)-ਪੁਰਖਾਲੀ ਪੁਲਿਸ ਨੇ ਚੰਡੀਗੜ੍ਹ ਤੋਂ ਸਸਤੇ ਭਾਅ 'ਚ ਸ਼ਰਾਬ ਲਿਆ ਕੇ ਵੇਚਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਚੌਕੀ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਬਿੰਦਰਖ ਚੌਕ 'ਚ ਨਾਕਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਾ ਮੋਬਾਈਲ ਝਪਟ ਕੇ ਫ਼ਰਾਰ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਮਾਣੇਮਾਜਰਾ ਦੀ ਕਿਸ਼ਤੀ ਵਾਲੀ ਸੜਕ 'ਤੇ ਬੀਤੀ ਸ਼ਾਮ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਸੈਰ ਕਰ ਰਹੀਆਂ ਤਿੰਨ ਲੜਕੀਆਂ ਤੋਂ ਕੀਮਤੀ ਮੋਬਾਈਲ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਮਾਣੇਮਾਜਰਾ ਵਾਸੀ ...

ਪੂਰੀ ਖ਼ਬਰ »

ਦੌੜ ਲਗਾ ਰਹੇ ਲੜਕੇ ਕੋਲੋਂ ਮੋਬਾਈਲ ਖੋਹਿਆ

ਕੀਰਤਪੁਰ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਬੀਤੀ ਸ਼ਾਮ ਭਾਖੜਾ ਨਹਿਰ ਦੀ ਪਟੜੀ ਕਿਨਾਰੇ ਦੌੜ ਲਗਾ ਰਹੇ ਇਕ 15 ਸਾਲਾ ਲੜਕੇ ਕੋਲੋਂ ਤਿੰਨ ਮੋਟਰ ਸਾਈਕਲ ਸਵਾਰ ਅਣਪਛਾਤੇ ਨੌਜਵਾਨ ਕੀਮਤੀ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਸ ਘਟਨਾ ਸੰਧੀ ਜਾਣਕਾਰੀ ...

ਪੂਰੀ ਖ਼ਬਰ »

ਵਕੀਲ ਦੀ ਕਾਰ 'ਚੋਂ ਕੀਮਤੀ ਸਾਮਾਨ ਚੋਰੀ

ਭਰਤਗੜ•, 24 ਜੂਨ (ਜਸਬੀਰ ਸਿੰਘ ਬਾਵਾ)-ਕੱਲ੍ਹ ਸ਼ਾਮੀ ਸਾਢੇ 6 ਵਜੇ ਗੁ: ਮੰਜੀ ਸਾਹਿਬ ਅਤੇ ਪੁਲਿਸ ਚੌਕੀ ਵਿਚਕਾਰ ਖੜ੍ਹਾਈ ਆਲਟੋ ਕਾਰ ਦਾ ਸ਼ੀਸ਼ਾ ਤੋੜ ਕੇ ਕੁੱਝ ਅਣਪਛਾਤਿਆਂ ਵਲੋਂ ਇਸ ਕਾਰ ਵਿਚੋਂ ਸੋਨੇ ਦੇ ਚੇਨੀ, ਨਕਦੀ, ਬਸਤਰ, ਐਕਟਿਵਾ ਦੀ ਚਾਬੀ, ਰਜਿਸਟਰੇਸ਼ਨ ਕਾਪੀ ...

ਪੂਰੀ ਖ਼ਬਰ »

ਗਰਲਜ਼ ਕਾਲਜ ਮੋਰਿੰਡਾ ਦੀਆਂ ਖਿਡਾਰਨਾਂ ਨੂੰ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ

ਮੋਰਿੰਡਾ, 24 ਜੂਨ (ਪਿ੍ਤਪਾਲ ਸਿੰਘ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਏਸ਼ੀਆ ਗੇਮਜ਼, ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਣ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ | ਇਸ ਸਬੰਧੀ ਸਰੀਰਕ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਬੀ. ਐਸ. ਸੀ. ਸਮੈਸਟਰ ਪਹਿਲੇ 'ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈ ਗਈ ਬੀ. ਐਸ. ਸੀ. ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਭੂਰੀਵਾਲੇ ਕਾਲਜ ਟਿੱਬਾ ਨੰਗਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ

ਘਨੌਲੀ, 24 ਜੂਨ (ਜਸਵੀਰ ਸਿੰਘ ਸੈਣੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਡਕਾਲਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸਰਪੰਚ ਗੁਰਦੇਵ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਭਰਤਗੜ੍ਹ ਵਿਖੇ ਧਾਰਮਿਕ ਸਮਾਗਮ

ਭਰਤਗੜ੍ਹ, 24 ਜੂਨ (ਜਸਬੀਰ ਸਿੰਘ ਬਾਵਾ)-ਗੁ: ਮੰਜੀ ਸਾਹਿਬ ਭਰਤਗੜ੍ਹ ਵਿਖੇ ਅੱਜ ਸਥਾਨਕ ਕਬੀਰ ਸਭਾ ਦੇ ਨੁਮਾਇੰਦਿਆਂ ਵਲੋਂ ਗੁ: ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਤਿਗੁਰੂ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਪਾਲਾ ਦੇ ਸਥਾਨ ਵਿਖੇ ਧਾਰਮਿਕ ਸਮਾਗਮ

ਭੱਦੀ, 24 ਜੂਨ (ਨਰੇਸ਼ ਧੌਲ)- ਬਾਬਾ ਪਾਲਾ ਅਤੇ ਬਾਬਾ ਖਜਾਨਾ ਦੇ ਸਥਾਨ ਪਿੰਡ ਧੌਲ ਵਿਖੇ ਭਗਤ ਕੁਲਦੀਪ ਰਾਮ ਦੀ ਅਗਵਾਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵੇਰ ਵੇਲੇ ਝੰਡੇ ਦੀ ਰਸਮ ਅਤੇ ਚਾਦਰ ਦੀ ਰਸਮ ਅਦਾ ਕੀਤੀ | ਭਗਤ ਕੁਲਦੀਪ ਰਾਮ ਨੇ ਕਿਹਾ ਕਿ ਜਾਨ-ਮਾਲ ਦੀ ਰੱਖਿਆ ਅਤੇ ...

ਪੂਰੀ ਖ਼ਬਰ »

ਪਿੰਡ ਨਲਹੋਟੀ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ

ਕਾਹਨਪੁਰ ਖੂਹੀ, 24 ਜੂਨ (ਗੁਰਬੀਰ ਸਿੰਘ ਵਾਲੀਆ)-ਪਿੰਡ ਨਲਹੋਟੀ ਹੇਠਲੀ 'ਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨਲਹੋਟੀ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਲੈਂਡਮਾਰਗੇਜ਼ ਬੈਂਕ ਲਿਮ: ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਡਾ: ਚੀਮਾ 'ਤੇ ਲਾਏ ਦੋਸ਼ ਅਕਾਲੀ ਆਗੂਆਂ ਵਲੋਂ ਸਿਆਸੀ ਡਰਾਮਾ ਕਰਾਰ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਬੀਤੇ ਦਿਨ ਇਕ ਟੀ. ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਡਾ: ਦਲਜੀਤ ਸਿੰਘ ਚੀਮਾ 'ਤੇ ਲਗਾਏ ਦੋਸ਼ਾਂ ਨੂੰ ਅਕਾਲੀ ਦਲ ਨੇ ਸਿਆਸੀ ਡਰਾਮਾ ...

ਪੂਰੀ ਖ਼ਬਰ »

ਦੋਆਬਾ ਜ਼ੋਨ ਦਾ ਦੂਸਰਾ ਪਾਠ ਬੋਧ ਸਮਾਗਮ 10 ਨੂੰ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਦਾ 20ਵਾਂ ਹਫ਼ਤਾਵਾਰੀ ਸਮਾਗਮ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ | ਸਮਾਗਮ ਵਿਚ ...

ਪੂਰੀ ਖ਼ਬਰ »

ਰੈਜ਼ੀਡੈਂਸੀ ਵੈੱਲਫੇਅਰ ਐਸੋਸੀਏਸ਼ਨ ਰੂਪਨਗਰ ਦੀ ਮੀਟਿੰਗ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਰੈਜੀਡੈਂਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਾਜ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਈ. ਆਈ. ਟੀ. ਵਿਚ ਕੰਮ ਕਰ ਰਹੀਆਂ ਪ੍ਰਾਈਵੇਟ ਕੰਪਨੀਆਂ ਵਲੋਂ ਸਥਾਨਕ ਲੋਕਾਂ ਨੂੰ ਕੰਮ 'ਤੇ ਨਾ ਰੱਖਣ ...

ਪੂਰੀ ਖ਼ਬਰ »

ਮੀਆਂਪੁਰੀ ਨੇ ਹਰੀਪੁਰ ਵਿਖੇ ਬਿਖੇਰੇ ਪੁਰਾਤਨ ਗਾਇਕੀ ਦੇ ਰੰਗ

ਪੁਰਖਾਲੀ, 24 ਜੂਨ (ਬੰਟੀ)- ਪਿੰਡ ਹਰੀਪੁਰ ਵਿਖੇ ਲੋਕ ਗਾਇਕ ਜਸਮੇਰ ਮੀਆਂਪੁਰੀ ਨੇ ਸੱਭਿਆਚਾਰਕ, ਸਮਾਜਿਕ ਅਤੇ ਹੋਰ ਮਿਆਰੀ ਗੀਤ ਗਾ ਕੇ ਖ਼ੂਬ ਰੰਗ ਬੰਨਿ੍ਹਆ | ਅਮਰ ਗਿਰੀ ਦੇ ਵਲੋਂ ਵਜਾਏ ਪੁਰਾਤਨ ਸਾਜ਼ ਅਲਗੋਜ਼ਿਆਂ ਨਾਲ ਗਾਏ ਜਸਮੇਰ ਮੀਆਂਪੁਰੀ ਦੇ ਗੀਤਾਂ ਨੂੰ ਖ਼ੂਬ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕਰਵਾਇਆ

ਸੰਤੋਖਗੜ੍ਹ, 24 ਜੂਨ (ਮਲਕੀਅਤ ਸਿੰਘ)-ਊਨਾ ਨਗਰੀ ਨੂੰ ਵਸਾਉਣ ਵਾਲੇ ਰਾਜਾ ਜੋਗੀ ਸ੍ਰੀ ਹਜ਼ੂਰ ਬਾਬਾ ਸਾਹਿਬ ਸਿੰਘ ਬੇਦੀ ਦੇ ਮੰਝਲੇ ਸਪੁੱਤਰ ਬਾਬਾ ਤੇਗ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਹਰੜਾਂ ਵਾਲਾ ਬਾਗ (ਬਾਰਾਂਦਰੀ) ਵਿਚ ਸਾਲਾਨਾ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ...

ਪੂਰੀ ਖ਼ਬਰ »

ਭਾਜਪਾ ਨੂੰ ਦੇਸ਼ ਦੀ ਸੱਤਾ ਤੋਂ ਲਾਂਭੇ ਕਰਨ ਲਈ ਕਾਂਗਰਸ ਨੂੰ ਪਹਿਲਾਂ ਵਾਂਗ ਮਜ਼ਬੂਤ ਕਰਨ ਦੀ ਲੋੜ- ਜਗਮੀਤ ਸਿੰਘ ਬਰਾੜ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਨੂੰ ਮੁੜ ਇਕਜੁੱਟ ਅਤੇ ਪਹਿਲਾਂ ਦੀ ਤਰ੍ਹਾਂ ਮਜ਼ਬੂਤ ਕਰਨ ਦੀ ਲੋੜ ਹੈ | ਇਸ ...

ਪੂਰੀ ਖ਼ਬਰ »

3582 ਮਾਸਟਰ ਕਾਡਰ ਦੀ ਮੀਟਿੰਗ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-3582 ਮਾਸਟਰ ਕਾਡਰ ਦੀ ਮੀਟਿੰਗ ਸੂਬਾ ਪ੍ਰਧਾਨ ਅਨੂ ਬਾਲਾ ਦੀ ਅਗਵਾਈ ਵਿਚ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਹੋਈ | ਇਸ ਮੌਕੇ ਜ਼ਿਲ੍ਹ•ਾ ਪ੍ਰਧਾਨ ਜਸਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮਾਸਟਰ ਕਾਡਰ 3582 ...

ਪੂਰੀ ਖ਼ਬਰ »

ਭਾਰਤੀਯ ਯੋਗ ਸੰਸਥਾਨ ਦੇ ਸਾਧਕਾਂ ਨੇ ਯੋਗ ਦਿਵਸ ਮੌਕੇ ਕੀਤੀ ਭਰਵੀਂ ਸ਼ਮੂਲੀਅਤ

ਰੂਪਨਗਰ, 24 ਜੂਨ (ਮਨਜਿੰਦਰ ਸਿੰਘ ਚੱਕਲ)-ਭਾਰਤੀਯ ਯੋਗ ਸੰਸਥਾਨ ਦੀਆਂ ਰੂਪਨਗਰ ਇਕਾਈ ਦੇ ਸਾਧਕਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪ੍ਰਸ਼ਾਸਨ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ | ਇਹ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਕੀਰਤਪੁਰ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਭਗਵਾਲਾ ਵਿਖੇ ਗੁਰਦੁਆਰਾ ਸ੍ਰੀ ਬਰੋਟਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਕਾਰ ਸੇਵਾ ਕਿਲ੍ਹਾ ...

ਪੂਰੀ ਖ਼ਬਰ »

ਪੰਜੋਲਾ ਵਿਖੇ ਪਸ਼ਚਾਤਾਪ ਦਿਵਸ ਮਨਾਇਆ

ਪੁਰਖਾਲੀ, 24 ਜੂਨ (ਬੰਟੀ)-ਇਲਾਕੇ ਦੇ ਪਿੰਡ ਪੰਜੋਲਾ ਵਿਖੇ ਪਸ਼ਚਾਤਾਪ ਦਿਵਸ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਪੰਜੋਲਾ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨੀਂ ਹੋਏ ਸ਼ਾਰਟ ਸਰਕਟ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ ਹੋਰ ਸਾਮਾਨ ਅਗਨ ਭੇਟ ...

ਪੂਰੀ ਖ਼ਬਰ »

ਸਰਕਾਰ ਵਲੋਂ ਮੋਬਾਈਲ ਐਪ ਰਾਹੀਂ ਮਿਲਣਗੇ ਪਸੰਦੀਦਾ ਬੂਟੇ

ਰੂਪਨਗਰ, 24 ਜੂਨ (ਮਨਜਿੰਦਰ ਸਿੰਘ ਚੱਕਲ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਘਰ-ਘਰ ਹਰਿਆਲੀ ਮੁਹਿੰਮ ਤਹਿਤ ਸਰਕਾਰ ਵਲੋਂ ਮੋਬਾਈਲ ਐਪ ਰਾਹੀਂ ਪਸੰਦੀਦਾ ਬੂਟੇ ਮਿਲਣਗੇ | ਰੂਪਨਗਰ ਜ਼ਿਲੇ੍ਹ ਵਿਚ ਕੁੱਲ 33596 ਬੂਟੇ ਹੁਣ ਤੱਕ ਵੰਡੇ ਜਾ ਚੁੱਕੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਾਈ ਵੋਲਟੇਜ ਦੀ ਲਾਈਨ ਹੇਠ ਆਏ ਬੂਟਿਆਂ ਦਾ ਪ੍ਰਸ਼ਾਸਨ ਨੇ ਕਰਵਾਇਆ ਫ਼ੈਸਲਾ

ਕਾਠਗੜ੍ਹ, 24 ਜੂਨ (ਬਲਦੇਵ ਸਿੰਘ ਪਨੇਸਰ)-ਬੇਟ ਖੇਤਰ ਦੇ ਪਿੰਡ ਐਮਾ ਚਾਹਲ ਅਤੇ ਹੋਰ ਪਿੰਡਾ ਵਿਚੋਂ ਬਿਜਲੀ ਦੀ ਹਾਈ ਵੋਲਟੇਜ ਦੀ ਲੰਘ ਰਹੀ ਵੱਡੀ ਟਾਵਰ ਲਾਈਨ ਹੇਠ ਆਏ ਕਿਸਾਨਾਂ ਵਲੋਂ ਲਗਾਏ ਗਏ ਪਾਪੂਲਰ ਦੇ ਬੂਟਿਆਂ ਦਾ ਮੁਆਵਜ਼ਾ ਲੈਣ ਲਈ ਜੋ ਝਗੜਾ ਪਾਰਵਤੀ ਕੋਲ ਡੈਮ ...

ਪੂਰੀ ਖ਼ਬਰ »

ਸਪੋਰਟਸ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ

ਰੂਪਨਗਰ, 24 ਜੂਨ (ਪ. ਪ.)-ਡਾ: ਭੀਮ ਰਾਉ ਅੰਬੇਡਕਰ ਐਜੂਕੇਸ਼ਨ ਅਤੇ ਸਪੋਰਟਸ ਕਲੱਬ ਵਲੋਂ ਪਹਿਲਾ ਨਿਤੀਸ਼ ਬੈਂਸ ਓਪਨ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਕੀਤੀ | ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਨ ਲਿਖਣ ਲਈ ਪ੍ਰੇਰਿਤ ਕੀਤਾ | ਇਸ ਟੂਰਨਾਮੈਂਟ ਵਿਚ 32 ਟੀਮਾਂ ਨੇ ਭਾਗ ਲਿਆ | ਜਿਸ ਵਿਚ ਐਫ. ਆਰ. ਮੀਆਂਪੁਰ ਅਤੇ ਡਾ: ਅੰਬੇਡਕਰ ਕਲੱਬ ਫਾਈਨਲ ਵਿਚ ਪਹੁੰਚੀਆਂ ਜਿਸ ਵਿਚ ਐਫ. ਆਰ. ਮੀਆਂਪੁਰ ਜੇਤੂ ਰਿਹਾ | ਜੇਤੂ ਟੀਮਾਂ ਨੂੰ ਮੰਗਲ ਪ੍ਰਕਾਸ਼ ਭੱਟੀ ਨੇ ਇਨਾਮ ਵੰਡੇ | ਇਸ ਮੌਕੇ ਪੋਮੀ ਸੋਨੀ, ਐਮ. ਸੀ. ਗੁਰਵਿੰਦਰ ਕੌਰ, ਬਲਵੀਰ ਸਿੰਘ, ਰਜਿੰਦਰ ਕੁਮਾਰ ਬਿੰਦੀ, ਸਤਪ੍ਰਕਾਸ਼ ਬੈਂਸ, ਦਿਪੇਸ਼ ਬੈਂਸ, ਸਾਵਨ ਕੁਮਾਰ, ਰਵੀ ਕੁਮਾਰ, ਮੰਨੂ ਕੁਮਾਰ, ਨਿਖਲ ਪਾਮਾ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਠੰਢੇ ਮਿੱਠੇ ਜਲ ਦੀ ਛਬੀਲ ਨਾਲ ਬੂਟੇ ਵੀ ਵੰਡੇ

ਉਸਮਾਨਪੁਰ, 24 ਜੂਨ (ਸੰਦੀਪ ਮਝੂਰ)-ਅੱਜ ਉਸਮਾਨਪੁਰ ਵਿਖੇ ਡਾ. ਬੀ.ਆਰ. ਅੰਬੇਡਕਰ ਕਲੱਬ ਉਸਮਾਨਪੁਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਕਲੱਬ ਵਲੋਂ ਵਾਤਾਵਰਨ ਦੇ ਵਿਗੜ ਰਹੇ ਸੰਤੁਲਨ ਨੂੰ ਸਹੀ ...

ਪੂਰੀ ਖ਼ਬਰ »

ਸ਼ੇਖੂਪੁਰ ਵਿਖੇ ਕਿ੍ਕਟ ਟੂਰਨਾਮੈਂਟ ਕਰਾਇਆ

ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸ਼ੇਖੂਪੁਰ ਵਿਖੇ ਪੀਰ ਬਾਬਾ ਰਹਿਮਤ ਸ਼ਾਹ ਯੂਥ ਕਲੱਬ ਸ਼ੇਖੂਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਨਾਜ ਮੰਡੀ ਬੇਾ ਵਿਖੇ ਕਿ੍ਕਟ ਟੂਰਨਾਮੈਂਟ ਕਰਾਇਆ ਗਿਆ ਜਿਸ ਵਿਚ ਸ਼ੇਖੂਪੁਰ ਦੀ ਕਿ੍ਕਟ ਟੀਮ ਨੇ ਬੇਲਾ ਦੀ ...

ਪੂਰੀ ਖ਼ਬਰ »

ਮੀਂਹ ਨਾ ਪੈਣ ਅਤੇ ਲੇਬਰ ਦੀ ਘਾਟ ਕਾਰਨ ਝੋਨੇ ਦੀ ਲੁਆਈ ਨੇ ਨਹੀਂ ਫੜਿਆ ਜ਼ੋਰ

ਸੰਧਵਾਂ, 24 ਜੂਨ (ਪ੍ਰੇਮੀ ਸੰਧਵਾਂ) - ਭਾਵੇਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਵਰਕਾਮ ਕਾਰਪੋਰੇਸ਼ਨ ਵਲੋਂ ਕਿਸਾਨਾਂ ਨੂੰ ਝੋਨੇ ਦੀ ਲੁਆਈ ਵਾਸਤੇ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ | ਪਰ ਮੀਂਹ ਨਾ ਪੈਣ ਕਰਕੇ ਤੇ ਲੇਬਰ ਦੀ ਘਾਟ ਕਾਰਨ ...

ਪੂਰੀ ਖ਼ਬਰ »

ਬੱਚਿਆਂ ਨੂੰ ਸਨਾਤਨ ਧਰਮ ਪ੍ਰਤੀ ਜਾਗਰੂਕ ਕੀਤਾ

ਘਨੌਲੀ, 24 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਅਤੇ ਅੰਬੂਜਾ ਕਾਲੋਨੀ ਦੇ ਕੁਝ ਬੱਚਿਆਂ ਨੂੰ ਸਨਾਤਨ ਧਰਮ ਪ੍ਰਤੀ ਜਾਗਰੂਕ ਕਰਨ ਦੇ ਇਰਾਦੇ ਨਾਲ ਘਨੌਲੀ ਬੈਰੀਅਰ ਦੇ ਨਾਲ ਬਣੀ ਗਊਸ਼ਾਲਾ ਵਿਖੇ ਦੌਰਾ ਕਰਵਾਇਆ ਗਿਆ | ਇਸ ਸਬੰਧੀ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਵਿੱਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX