ਤਾਜਾ ਖ਼ਬਰਾਂ


ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  1 day ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  1 day ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  1 day ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਜੰਮੂ-ਕਸ਼ਮੀਰ

ਸ਼ਹਿਰ ਦੇ 11 ਕਾਲਜਾਂ 'ਚ ਹੋਈ ਕਾਊਾਸਲਿੰਗ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਸ਼ਹਿਰ ਦੇ 11 ਕਾਲਜਾਂ ਵਿਚ ਅੰਡਰ ਗਰੈਜੂਏਟ ਕੋਰਸਾਂ ਵਿਚ ਦਾਖ਼ਲੇ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ | ਗਰੈਜੂਏਟ ਕੋਰਸ ਯੂ.ਟੀ ਪੂਲ ਦੇ ਲਈ ਬੀ.ਏ, ਬੀ.ਐਸ.ਸੀ., ਬੀ.ਕਾਮ, ਬੀ.ਸੀ.ਏ, ਬੀ.ਬੀ.ਏ. ਵਿਚ ਦਾਖਲਾ ਲੈਣ ਲਈ ਕਾਊਾਸਲਿੰਗ ...

ਪੂਰੀ ਖ਼ਬਰ »

ਵਿਦਿਆਰਥੀ ਲਗਾਉਣਗੇ 6 ਲੱਖ ਬੂਟੇ-ਸ਼ਰਮਾ

ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਤਰ੍ਹਾਂ ਕਾਲਜ ਅਤੇ ਯੂਨੀਵਰਸਿਟੀ ਦੇ 6 ਲੱਖ ਵਿਦਿਆਰਥੀ ਵੀ ਬੂਟੇ ਲਗਾਉਣਗੇ, ਇਸ ਲਈ ਸਾਰੇ ਸਰਕਾਰੀ ਤੇ ਨਿੱਜੀ ਕਾਲਜਾਂ ਦੇ ਨਾਲ ਨਾਲ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ 'ਚ ਤਬਾਦਲੇ ਤੇ ਤਾਇਨਾਤੀਆਂ

ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ 9 ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ | ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅਮਰੀਕ ਸਿੰਘ ਨੂੰ ...

ਪੂਰੀ ਖ਼ਬਰ »

ਸੁਖਨਾ ਵੱਲ ਆਉਂਦੇ ਚੋਅ ਸਾਫ਼ ਕਰੇ ਪੰਜਾਬ ਤੇ ਹਰਿਆਣਾ-ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਚੰਡੀਗੜ੍ਹ ਦੀ ਸੁਖਨਾ ਝੀਲ ਵੱਲ ਆਉਂਦੇ ਚੋਆਂ ਦੀ ਸਫ਼ਾਈ ਕਰੇ ਤਾਂ ਜੋ ਝੀਲ ਵੱਲ ਪਾਣੀ ਦਾ ਵਹਾਅ ਨਾ ਰੁਕੇ | ਦਰਅਸਲ ...

ਪੂਰੀ ਖ਼ਬਰ »

ਕਲੇਮ ਕਮਿਸ਼ਨ ਦਾ ਚੇਅਰਮੈਨ ਕਦੋਂ ਲੱਗੇਗਾ-ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਜਾਟ ਅੰਦੋਲਨ ਦੌਰਾਨ ਹਿੰਸਕ ਵਾਰਦਾਤਾਂ ਵਿਚ ਨੁਕਸਾਨੀਆਂ ਜਾਇਦਾਦਾਂ ਦਾ ਕਲੇਮ ਤੈਅ ਕਰਨ ਲਈ ਬਣਾਏ ਗਏ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਖ਼ਾਲੀ ਹੋਣ ਕਾਰਨ ਮੁਆਵਜ਼ੇ ਮਿਲਣ ਵਿਚ ਦੇਰੀ ਹੋਣ ਦਾ ਦੋਸ਼ ...

ਪੂਰੀ ਖ਼ਬਰ »

ਮੈਂ ਤੇ ਹੁੱਡਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹੀ ਕੰਮ ਕਰ ਰਹੇ ਹਾਂ

ਚੰਡੀਗੜ੍ਹ, 10 ਜੁਲਾਈ (ਐਨ. ਐਸ. ਪਰਵਾਨਾ)- ਸਰਬ ਹਿੰਦ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਤੇ ਹਰਿਆਣਾ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਨੇ ਸਪਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਉਹ ਅਗਲੀਆਂ ਚੋਣਾਂ ਵਿਚ ਹਲਕਾ ਕੈਥਲ ਤੋਂ ਹੀ ਰਾਜ ਵਿਧਾਨ ਸਭਾ ਦੀ ਚੋਣ ...

ਪੂਰੀ ਖ਼ਬਰ »

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ-ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਉਰੋ)- ਪਰਾਲੀ ਦੀ ਸਮੱਸਿਆ ਦੇ ਨਿਬੇੜੇ ਅਤੇ ਸਨਅਤੀਕਰਨ ਲਈ ਉਸਾਰੂ ਮਾਹੌਲ ਸਿਰਜਣ ਵਾਸਤੇ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਰਾਲੀ ਤੋਂ ਬਾਇਓ-ਏਥੇਨੌਲ ਪ੍ਰਾਜੈਕਟ ਲਾਉਣ ਦਾ ਫੈਸਲਾ ਕੀਤਾ ਹੈ | ਇਸ ਪ੍ਰਾਜੈਕਟ ਲਈ ਅੱਜ ...

ਪੂਰੀ ਖ਼ਬਰ »

ਮੌਤ ਤੋਂ ਬਾਅਦ ਵੀ 21 ਸਾਲਾ ਨੌਜਵਾਨ ਨੇ ਰੁਸ਼ਨਾਈ ਪੰਜ ਲੋਕਾਂ ਦੀ ਜ਼ਿੰਦਗੀ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਡਾਕਟਰਾਂ ਵਲੋਂ 21 ਸਾਲਾ ਨੌਜਵਾਨ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਜ਼ਿੰਦਗੀ ਲਈ ਜੰਗ ਲੜ ਰਹੇ ਪੰਜ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਲ ਘਰਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਦਾ ਵਿਰੋਧ

ਨੰਗਲ, 10 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਇਕਾਈ ਨੰਗਲ ਦੀ ਵਿਸ਼ੇਸ਼ ਬੈਠਕ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਲਾਲ ਟੈਂਕੀ ਪਾਰਕ ਵਿਚ ਸੰਪੰਨ ਹੋਈ | ਇਸ ਮੌਕੇ ਯੂਨੀਅਨ ਆਗੂ ਜਸਵੀਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਪੁੱਛਾਂ ਦੇਣ ਵਾਲੀ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁਕਵਾਏ

ਪੁਰਖਾਲੀ, 10 ਜੁਲਾਈ (ਬੰਟੀ)- ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਲੋਕਾਂ ਨੂੰ ਪੁੱਛਿਆ ਦੇਣ ਵਾਲੀ ਇਕ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਉਠਾ ਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਸਸ਼ੋਭਿਤ ਕੀਤੇ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਇਹ ...

ਪੂਰੀ ਖ਼ਬਰ »

ਨਹਿਰ 'ਚ ਅਣਪਛਾਤੀ ਲਾਸ਼ ਬਰਾਮਦ, ਹੱਤਿਆ ਦਾ ਸ਼ੱਕ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ ਨੇੜੇ ਭਾਖੜਾ ਨਹਿਰ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜੀ | ਸ਼ੱਕ ਜਤਾਇਆ ਜਾ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਦੀ ਗਿ੍ਫ਼ਤਾਰੀ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਢਾਹਾਂ ਦਾ ਜੰਮਪਲ ਦਿਲਪ੍ਰੀਤ ਸਿੰਘ ਬਾਬਾ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਗਿ੍ਫ਼ਤਾਰੀ ਉਪਰੰਤ ਰੂਪਨਗਰ ਪੁਲਿਸ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ ਹੈ | ਬੀਤੇ ਕਾਫ਼ੀ ਅਰਸੇ ਤੋਂ ਦਿਲਪ੍ਰੀਤ ਬਾਬਾ ਦੇ ਖ਼ੌਫ਼ ਨੇ ਪੂਰੇ ਪੰਜਾਬ ਵਿਚ ਹੀ ਤਹਿਲਕਾ ਮਚਾ ਰੱਖਿਆ ਸੀ | ਬਾਬੇ ਨੂੰ ਜ਼ਿੰਦਾ ਫੜਨਾ ਪੁਲਿਸ ਪ੍ਰਸ਼ਾਸਨ ਲਈ ਇਕ ਵੱਡੀ ਚੁਨੌਤੀ ਬਣੀ ਹੋਈ ਸੀ | ਰੂਪਨਗਰ ਜ਼ਿਲ੍ਹੇ ਦੇ ਆਲਾ ਪੁਲਿਸ ਅਧਿਕਾਰੀ ਅਤੇ ਸਾਰੇ ਥਾਣਿਆਂ ਦੇ ਐੱਸ.ਐੱਚ.ਓਜ. ਉਸ ਨੂੰ ਫੜਨ ਲਈ ਤਤਪਰ ਸਨ | ਜ਼ਿਲ੍ਹੇ ਦਾ ਖ਼ੁਫ਼ੀਆ ਤੰਤਰ ਵੀ ਪੂਰੀ ਤਰ੍ਹਾਂ ਨਾਲ ਦਿਲਪ੍ਰੀਤ ਬਾਬੇ ਦਾ ਸੁਰਾਗ ਲੱਭਣ ਵਿਚ ਜੁਟਿਆ ਹੋਇਆ ਸੀ | ਚਿੱਟ ਕੱਪੜੀਏ ਪੁਲਿਸ ਅਧਿਕਾਰੀ ਪੰਜਾਬ ਤੋਂ ਬਾਹਰ ਖ਼ਾਸਕਰ ਹਿਮਾਚਲ ਦੇ ਪਹਾੜੀ ਿਖ਼ੱਤੇ ਵਿਚ ਦਿਲਪ੍ਰੀਤ ਬਾਬੇ ਦੀ ਪੈੜ ਲੱਭ ਰਹੇ ਸਨ | ਦਿਲਪ੍ਰੀਤ ਦੀ ਗਿ੍ਫ਼ਤਾਰੀ ਪੁਲਿਸ ਲਈ ਟੇਢੀ ਖੀਰ ਬਣੀ ਹੋਈ ਸੀ ਜਿਸ ਕਰਕੇ ਕਈ ਅਫ਼ਸਰਾਂ ਨੂੰ ਤਾਂ ਆਪਣੇ ਘਰ ਛੁੱਟੀ ਕੱਟਣ ਜਾਣਾ ਵੀ ਔਖਾ ਹੋਇਆ ਪਿਆ ਸੀ | ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਨੂਰਪੁਰ ਬੇਦੀ ਇਲਾਕੇ ਨਾਲ ਸਬੰਧਿਤ ਹੋਣ ਕਾਰਨ ਪੁਲਿਸ ਨੂੰ ਇਸ ਗੱਲ ਦਾ ਅੰਦਾਜ਼ਾ ਸੀ ਕਿ ਦਿਲਪ੍ਰੀਤ ਸਿੰਘ ਬਾਬਾ ਆਪਣੇ ਪਿੰਡ ਢਾਹਾਂ ਵਿਖੇ ਕਦੀ ਨਾ ਕਦੀ ਜ਼ਰੂਰ ਆਏਗਾ | ਜਿਸ ਕਰਕੇ ਪੁਲਿਸ ਨੇ ਨੂਰਪੁਰ ਬੇਦੀ ਨੂੰ ਗੜ੍ਹਸ਼ੰਕਰ, ਬਲਾਚੌਰ, ਬੁੰਗਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਰੋਪੜ ਅਤੇ ਨੰਗਲ ਤੋਂ ਆਉਣ ਵਾਲੇ ਸਾਰੇ ਰਸਤਿਆਂ ਦੀ ਪੱਕੀ ਨਾਕਾਬੰਦੀ ਕੀਤੀ ਹੋਈ ਹੈ | ਅੱਤਵਾਦ ਦੇ ਦੌਰ ਵਾਂਗ ਨੂਰਪੁਰ ਬੇਦੀ ਇਲਾਕੇ ਦੀ ਹੋਈ ਨਾਕਾਬੰਦੀ ਕਾਰਨ ਇਲਾਕੇ ਦੇ ਲੋਕ ਵੀ ਕਾਫੀ ਪ੍ਰੇਸ਼ਾਨ ਸਨ | ਇਹਨਾਂ ਨਾਕਿਆਂ 'ਤੇ ਪੰਜਾਬ ਆਰਮਡ ਪੁਲਿਸ ਦੇ ਥਾਣੇਦਾਰ ਤੇ ਪੁਲਿਸ ਕਰਮੀ ਪੱਕੇ ਤੌਰ 'ਤੇ ਤੈਨਾਤ ਕੀਤੇ ਹੋਏ ਸਨ |
25 ਕੇਸਾਂ 'ਚ ਪੁਲਿਸ ਨੂੰ ਲੋੜੀਂਦਾ ਸੀ ਦਿਲਪ੍ਰੀਤ ਸਿੰਘ ਬਾਬਾ
ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਬਾਬਾ ਪੁਲਿਸ ਨੂੰ ਵੱਖ-ਵੱਖ 25 ਕੇਸਾਂ ਵਿਚ ਲੋੜੀਂਦਾ ਹੈ | ਬਾਬਾ 'ਤੇ ਕਤਲ, ਇਰਾਦਾ ਕਤਲ, ਲੁੱਟ ਖੋਹ ਤੇ ਨਸ਼ੀਲੇ ਪਦਾਰਥਾਂ ਰੱਖਣ ਤਹਿਤ ਕਈ ਮਾਮਲੇ ਦਰਜ ਹਨ | 7 ਅਪ੍ਰੈਲ 2017 ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਾਹਮਣ ਮਾਜਰਾ ਦੇ ਦੇਸ ਰਾਜ ਮੱਲ ਦੇ ਕਤਲ ਵਿਚ ਇਸ 'ਤੇ 302 ਦਾ ਮੁਕੱਦਮਾ ਦਰਜ ਹੋਇਆ ਸੀ | ਪਿੰਡ ਦੇ ਛੋਟੇ ਮੋਟੇ ਲੜਾਈ ਝਗੜਿਆਂ ਤੋਂ ਪੰਜਾਬ ਦਾ ਨਾਮੀ ਗੈਂਗਸਟਰ ਬਣੇ ਦਿਲਪ੍ਰੀਤ ਬਾਬਾ ਤੇ ਨੂਰਪੁਰ ਬੇਦੀ ਥਾਣੇ ਵਿਚ ਪਹਿਲਾ ਮਾਮਲਾ ਸਾਲ 2011 ਵਿਚ ਭਾਰਤੀ ਦੰਡਾਵਲੀ ਦੀ ਧਾਰਾ 452 ਤਹਿਤ ਦਰਜ ਹੋਇਆ ਸੀ | ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੁਰਦਾ ਦੇ ਸਰਪੰਚ ਸਤਨਾਮ ਸਿੰਘ ਦਾ ਚੰਡੀਗੜ੍ਹ ਵਿਖੇ ਕਤਲ ਕਰਨ ਦੇ ਦੋਸ਼ ਵਿਚ ਵੀ ਇਸ 'ਤੇ ਧਾਰਾ 302 ਦਰਜ ਹੈ | ਦਿਲਪ੍ਰੀਤ ਸਿੰਘ ਬਾਬਾ ਰੋਪੜ, ਹੁਸ਼ਿਆਰਪੁਰ ਤੇ ਕਪੂਰਥਲਾ ਆਦਿ ਜੇਲ੍ਹਾਂ ਵਿਚ ਰਹਿ ਚੁੱਕਾ ਹੈ, ਜਿਸ ਦੌਰਾਨ ਇਸ ਦਾ ਸੰਪਰਕ ਨਾਮੀ ਗੈਂਗਸਟਰ ਵਿੱਕੀ ਗੋਂਡਰ ਨਾਲ ਹੋਇਆ ਸੀ | ਵਿੱਕੀ ਗੋਂਡਰ ਦੇ ਪੁਲਿਸ ਮੁਕਾਬਲੇ ਵਿਚ ਮਾਰੇ ਜਾਣ ਉਪਰੰਤ ਦਿਲਪ੍ਰੀਤ ਸਿੰਘ ਬਾਬਾ ਪੰਜਾਬ ਦੇ ਗੈਂਗਸਟਰਾਂ ਦੁਨੀਆਂ ਦਾ ਕਿੰਗ ਬਣ ਗਿਆ ਸੀ |
2016 ਵਿਚ ਪੇਸ਼ੀ ਭੁਗਤਣ ਮੌਕੇ ਭੱਜਿਆ ਸੀ ਪੁਲਿਸ ਦੀ ਗਿ੍ਫਤਰ 'ਚੋਂ
ਦਿਲਪ੍ਰੀਤ ਸਿੰਘ ਬਾਬਾ ਨੂੰ ਜਦੋਂ 18 ਮਈ 2016 ਨੂੰ ਹੁਸ਼ਿਆਰਪੁਰ ਦੀ ਜੇਲ੍ਹ ਵਿਚੋਂ ਰੋਪੜ ਵਿਖੇ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਲਿਆਂਦਾ ਜਾ ਰਿਹਾ ਸੀ ਤਾਂ ਇਸ ਦੇ ਸਾਥੀਆਂ ਨੇ ਇਸ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਰੈਲਮਾਜਰਾ ਲਾਗੇ ਲੱਕੀ ਢਾਬੇ ਤੋਂ ਪੁਲਿਸ ਦੀ ਹਿਰਾਸਤ ਵਿਚੋਂ ਛੁਡਾ ਲਿਆ ਸੀ | ਬੀਤੇ ਕਰੀਬ ਦੋ ਸਾਲਾਂ ਤੋਂ ਬਾਬਾ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਸੀ | ਜਿਸ ਨੂੰ ਲੈ ਕੇ ਪੁਲਿਸ ਡਾਹਢੀ ਪ੍ਰੇਸ਼ਾਨ ਸੀ |
ਪਿਤਾ ਦੀ ਮੌਤ ਤੋਂ ਬਾਅਦ ਖੇਰੂੰ ਖੇਰੂੰ ਹੋਇਆ ਦਿਲਪ੍ਰੀਤ ਦਾ ਪਰਿਵਾਰ
ਦਿਲਪ੍ਰੀਤ ਬਾਬਾ ਦਾ ਪਾਲਣ ਪੋਸ਼ਣ ਇਕ ਚੰਗੇ ਪਰਿਵਾਰ ਵਿਚ ਹੋਇਆ ਹੈ | ਇਸ ਦੇ ਪਿਤਾ ਸਵ. ਉਂਕਾਰ ਸਿੰਘ ਢਾਹਾ ਪਸ਼ੂ ਪਾਲਣ ਵਿਭਾਗ ਵਿਚ ਵੈਟਰਨਰੀ ਇੰਸਪੈਕਟਰ ਸਨ | ਜਿਨ੍ਹਾਂ ਦੀ ਕੁੱਝ ਅਰਸਾ ਪਹਿਲਾ ਮੌਤ ਹੋ ਗਈ ਸੀ | ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਹੋਣ ਕਾਰਨ ਦਿਲਪ੍ਰੀਤ ਨੂੰ ਸ਼ੁਰੂ ਤੋਂ ਹੀ ਘਰ ਵਿਚ ਹਰ ਸਹੂਲਤ ਮਿਲਦੀ ਰਹੀ | ਉਂਕਾਰ ਸਿੰਘ ਦੀ ਮੌਤ ਤੋਂ ਬਾਅਦ ਇਸ ਦੀ ਭੈਣੀ ਰਮਨਪ੍ਰੀਤ ਕੌਰ ਤੇ ਮਾਤਾ ਸੁਰਿੰਦਰ ਕੌਰ ਢਾਹਾਂ ਵਿਖੇ ਆਪਣਾ ਘਰ ਛੱਡ ਕੇ ਦਿਲਪ੍ਰੀਤ ਦੇ ਨਾਨਕੇ ਪਿੰਡ (ਡਾਹਢੀ) ਚਲੇ ਗਏ | ਦਿਲਪ੍ਰੀਤ ਬਾਬਾ ਦੀਆਂ ਵਾਰਦਾਤਾਂ ਕਾਰਨ ਇਸ ਦੀ ਮਾਤਾ ਤੇ ਭੈਣ ਨੂੰ ਵੀ ਵਾਰ-ਵਾਰ ਪੁਲਿਸ ਦੇ ਸਵਾਲਾਂ ਦੇ ਜਵਾਬ ਦੇਣੇ ਪੈਂਦੇ ਸਨ | ਇਸ ਪੱਤਰਕਾਰ ਵਲੋਂ ਅੱਜ ਜਦੋਂ ਦਿਲਪ੍ਰੀਤ ਦੇ ਪਿੰਡ ਢਾਹਾਂ ਦਾ ਦੌਰਾ ਕੀਤਾ ਤਾਂ ਉਸ ਦੇ ਘਰ ਨੂੰ ਤਾਲਾ ਲੱਗਾ ਹੋਇਆ ਸੀ | ਪਿੰਡ ਵਾਸੀਆਂ ਨੇ ਦੱਸਿਆ ਕਿ ਉਸ ਦੀ ਮਾਤਾ ਤੇ ਭੈਣ ਪਹਿਲਾਂ ਡਾਹਢੀ ਅਤੇ ਹੋਣ ਰੋਪੜ ਵਿਖੇ ਕਿਸੀ ਰਿਸ਼ਤੇਦਾਰ ਦੇ ਘਰ ਰਹਿ ਰਹੀਆਂ ਹਨ | ਲੋਕਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਸ ਦੀ ਮਾਤਾ ਗੱਡੀ ਵਿਚ ਘਰ ਆਈ ਸੀ ਤੇ ਸਮਾਨ ਲੈ ਕੇ ਚਲੀ ਗਈ | ਦਿਲਪ੍ਰੀਤ ਦੀ ਮਾਤਾ ਸੁਰਿੰਦਰ ਕੌਰ ਨੇ ਵਾਰ-ਵਾਰ ਦਿਲਪ੍ਰੀਤ ਨੂੰ ਪੁਲਿਸ ਕੋਲ ਆਤਮ ਸਮਰਪਣ ਕਰਨ ਦੀ ਅਪੀਲ ਕੀਤੀ ਸੀ |
ਭੈਣ ਦਾ ਪਾਸਪੋਰਟ ਵੀ ਪੁਲਿਸ ਨੇ ਕੀਤਾ ਸੀ ਜ਼ਬਤ
ਪ੍ਰਾਪਤ ਜਾਣਕਾਰੀ ਅਨੁਸਾਰ ਦਿਲਪ੍ਰੀਤ ਬਾਬਾ ਦੀ ਭੈਣ ਰਮਨਪ੍ਰੀਤ ਕੌਰ ਕੈਨੇਡਾ ਵਿਖੇ ਪੜ੍ਹਨ ਜਾਣਾ ਚਾਹੁੰਦੀ ਸੀ ਤੇ ਉਸ ਦਾ ਕੈਨੇਡਾ ਦਾ ਵੀਜ਼ਾ ਵੀ ਲੱਗ ਗਿਆ ਸੀ | ਲੋਕਾਂ ਦੇ ਦੱਸਣ ਅਨੁਸਾਰ ਦੀ ਉਸ ਦੀ ਭੈਣ ਦਾ ਪਾਸਪੋਰਟ ਵੀ ਪੁਲਿਸ ਨੇ ਜ਼ਬਤ ਕਰ ਲਿਆ ਸੀ ਤੇ ਉਸ ਦਾ ਵੀਜ਼ਾ ਵੀ ਰੱਦ ਕਰਵਾ ਦਿੱਤਾ ਸੀ ਤਾਕਿ ਉਹ ਕੈਨੇਡਾ ਨਾ ਜਾ ਸਕੇ | ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਤੋਂ ਬਾਅਦ ਬਾਬਾ ਦੇ ਪਰਿਵਾਰ ਨੂੰ ਪੁਲਿਸ ਵਲੋਂ ਵਾਰ-ਵਾਰ ਪੁੱਛਗਿੱਛ ਲਈ ਬੁਲਾਇਆ ਜਾਂਦਾ ਰਿਹਾ ਸੀ |
ਦਿਲਪ੍ਰੀਤ ਦੀਆਂ ਧਮਕੀਆਂ ਤੋਂ ਦਹਿਸ਼ਤ ਵਿਚ ਸਨ ਕਈ ਲੋਕ
ਦਿਲਪ੍ਰੀਤ ਸਿੰਘ ਬਾਬਾ ਵਲੋਂ ਇਲਾਕੇ ਦੇ ਕਈ ਲੋਕਾਂ ਨੂੰ ਧਮਕੀਆਂ ਦਿੱਤੇ ਜਾਣ ਕਾਰਨ ਉਹ ਦਹਿਸ਼ਤ ਦੇ ਸਾਏ ਵਿਚ ਜ਼ਿੰਦਗੀ ਬਸਰ ਕਰ ਰਹੇ ਸਨ | ਜ਼ਿਲ੍ਹਾ ਪੁਲਿਸ ਵਲੋਂ ਅਜਿਹੇ ਵਿਅਕਤੀਆਂ ਨੂੰ ਪੁਲਿਸ ਸੁਰੱਖਿਆ ਵੀ ਦਿੱਤੀ ਹੋਈ ਹੈ | ਇਸ ਸਬੰਧ ਵਿਚ ਬੀਤੇ ਦਿਨੀਂ ਕੁੱਝ ਨਾਮ ਅਖ਼ਬਾਰਾਂ ਵਿਚ ਸਾਹਮਣੇ ਆਏ ਸਨ | ਦਿਲਪ੍ਰੀਤ ਦੀ ਗਿ੍ਫ਼ਤਾਰੀ ਉਪਰੰਤ ਇਹਨਾਂ ਲੋਕਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ | ਪੁਲਿਸ ਨੇ ਭਾਵੇਂ ਹਾਲੇ ਵੀ ਨੂਰਪੁਰ ਬੇਦੀ ਇਲਾਕੇ ਦੀ ਨਾਕਾਬੰਦੀ ਜਾਰੀ ਰੱਖੀ ਹੋਈ ਹੈ ਪਰ ਪੁਲਿਸ ਹੁਣ ਆਪਣੇ ਆਪ 'ਚ ਰਾਹਤ ਮਹਿਸੂਸ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਰਾਮ ਕੁਮਾਰ ਰੰਬਾ ਨੇ ਮਿ੍ਤਕ ਬੱਚਿਆਂ ਦੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬਣ ਨਾਲ ਮੌਤ ਹੋਣ 'ਤੇ ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਦੁੱਖ ਪ੍ਰਗਟ ਕੀਤਾ ਹੈ | ਰਾਮ ਕੁਮਾਰ ਰੰਬਾ ਨੇ ਮੰਗਲਵਾਰ ਨੂੰ ...

ਪੂਰੀ ਖ਼ਬਰ »

ਸੀ. ਐਮ. ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ-ਪਰਮਜੀਤ ਕੌਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ ਹੈ | ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਭਾਜਪਾ ਸਰਕਾਰ ਨੇ ਰਿਕਾਰਡ ਤੋੜ ...

ਪੂਰੀ ਖ਼ਬਰ »

ਜੋਤੀਸਰ-ਰਾਵਗੜ੍ਹ ਰਜਵਾਹੇ ਤੋਂ ਲਾਸ਼ ਬਰਾਮਦ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ-ਰਾਵਗੜ੍ਹ ਰਜਵਾਹੇ 'ਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਗੋਤਾਖੋਰ ਪਰਗਟ ਸਿੰਘ ਅਤੇ ਉਸ ਦੇ ਸਾਥੀ ਜਸਵਿੰਦਰ ਸਿੰਘ ਨੇ ਲਾਸ਼ ਨੂੰ ਨਹਿਰ ਤੋਂ ਬਾਹਰ ਕੱਢਿਆ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਨਾਂਅ 'ਤੇ ਫ਼ਰਜ਼ੀ ਕੰਪਨੀ ਬਣਾ ਕੇ ਕਰੋੜਾਂ ਦੀ ਧੋਖਾਧੜੀ

ਫਰੀਦਾਬਾਦ, 10 ਜੁਲਾਈ (ਅਜੀਤ ਬਿਊਰੋ)-ਲੱਕੀ ਡਰਾਅ ਦੇ ਨਾਂਅ 'ਤੇ 60 ਕਰੋੜ ਦੀ ਠੱਗੀ ਕਰਨ ਵਾਲਾ ਕੰਪਨੀ ਐਸ.ਐਨ.ਡੀ. ਗਰੁੱਪ ਦੇ ਮੁਖੀਆ ਸੁਨੀਲ ਨੂੰ ਅਪਰਾਧ ਜਾਂਚ ਸ਼ਾਖਾ ਨੇ ਹੋਡਲ ਦੇ ਬਾਬਰੀ ਮੋੜ ਤੋਂ ਗਿ੍ਫ਼ਤਾਰ ਕੀਤਾ ਹੈੇ | ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ 50 ਹਜ਼ਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਤੇ ਕੀਤਾ ਪ੍ਰਦਰਸ਼ਨ, ਸੌ ਾਪਿਆ ਮੰਗ ਪੱਤਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਅਨੁਸੂਚਿਤ ਜਾਤੀ ਰਾਜਕੀ ਅਧਿਆਪਕ ਸੰਘ ਨੇ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਹੰੁਕਾਰ ਭਰੀ | ਸੰਘ ਦੇ ਅਹੁਦੇਦਾਰਾਂ ਨੇ ਮਿੰਨੀ ਸਕੱਤਰੇਤ 'ਤੇ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਿਰਸਾ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਡੱਬਵਾਲੀ ਸੀ. ਆਈ. ਏ. ਥਾਣਾ ਪੁਲਿਸ ਨੇ ਸਿਰਸਾ ਦੇ ਦਿੱਲੀ ਪੁਲ ਨੇੜੇ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪਕੜੇ ਗਏ ਵਿਅਕਤੀ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਨਵੀਂ ਹਾਊਸਿੰਗ ਬੋਰਡ ਕਾਲੋਨੀ ਵਜੋਂ ...

ਪੂਰੀ ਖ਼ਬਰ »

ਦੁੱਖ ਨਿਵਾਰਣ ਸਮਿਤੀ ਦੀ ਬੈਠਕ 13 ਨੂੰ

ਕੈਥਲ, 10 ਜੁਲਾਈ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਦੱਸਿਆ ਕਿ ਹਰਿਆਣਾ ਦੇ ਸਿਹਤ ਅਤੇ ਖੇਡ ਮੰਤਰੀ ਅਨਿਲ ਵਿੱਜ ਦੀ ਪ੍ਰਧਾਨਗੀ 'ਚ 13 ਜੁਲਾਈ ਨੂੰ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਦੁੱਖ ...

ਪੂਰੀ ਖ਼ਬਰ »

ਟਰੱਕ ਨਾਲ ਮੋਟਰਸਾਈਕਲ ਟਕਰਾਉਣ ਨਾਲ ਚਾਲਕ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਸੀਵਨਮਾਜਰਾ-ਕੂਲਪੁਰ ਰੋਡ ਬਰਾੜਾ 'ਤੇ ਇਕ ਮੋਟਰ ਸਾਈਕਲ ਐਚ.ਆਰ.-01, ਏ-7531 ਸੜਕ 'ਤੇ ਖੜੇ ਇਕ ਟਰੱਕ 'ਚ ਟਕਰਾ ਗਈ, ਜਿਸ ਨਾਲ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਜਿੱਥੇ ਐਮ.ਐਮ. ਹਸਪਤਾਲ ਮੁਲਾਨਾ ਦੇ ਮੋਰਚਰੀ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਅੰਬਾਲਾ-ਸਹਾਰਨਪੁਰ ਰੇਲ ਮਾਰਗ 'ਤੇ ਸਵੇਰੇ ਕੇਸਰੀ ਰੇਲਵੇ ਸਟੇਸ਼ਨ ਨੇੜੇ ਸਕੂਲ ਦੀ ਵਿਦਿਆਰਥਣ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ | ਕਰੀਬ 3 ਘੰਟੇ ਤੱਕ ਰੇਲਵੇ ਪੁਲਿਸ ਵਲੋਂ ਲਾਸ਼ ਨਾ ਚੁੱਕੇ ਜਾਣ ਤੋਂ ਨਾਰਾਜ ਪਰਿਵਾਰ ...

ਪੂਰੀ ਖ਼ਬਰ »

ਹੁਣ ਛੇਤੀ ਹੋਵੇਗਾ ਸੈਕਟਰ-4 ਦੇ ਪਾਵਰ ਹਾਊਸ ਦਾ ਨਵੀਨੀਕਰਨ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹੁਣ ਛੇਤੀ ਹੀ ਸੈਕਟਰ-4 ਪਾਵਰ ਹਾਊਸ ਦਾ ਨਵੀਨੀਕਰਨ ਹੋਵੇਗਾ | ਨਵੀਨੀਕਰਨ 'ਤੇ ਇਕ ਕਰੋੜ ਤੋਂ ਵੱਧ ਦੀ ਰਕਮ ਖ਼ਰਚ ਹੋਵੇਗੀ | ਪਾਵਰ ਹਾਊਸ ਦਾ ਨਵੀਨੀਕਰਨ ਹੋਣ ਨਾਲ ਸੈਕਟਰ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੀ ਬਿਹਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX