ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਫਰੀਦਕੋਟ / ਮੁਕਤਸਰ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ- ਡੀ.ਸੀ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-15 ਅਗਸਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ, ਉਤਸ਼ਾਹ ਅਤੇ ਤਨ-ਦੇਹੀ ਨਾਲ ਸਥਾਨਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮਨਾਇਆ ਜਾਵੇਗਾ¢ ਇਸ ਸਬੰਧੀ ਅਗੇਤੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਪ੍ਰਧਾਨਗੀ ਹੇਠ ਕੈਂਪ ਆਫ਼ਿਸ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਆਜ਼ਾਦੀ ਦਿਵਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਊਟੀਆਂ ਲਗਾਈਆਂ ਗਈਆਂ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ.) ਪਰਮਜੀਤ ਕੌਰ, ਐੱਸ.ਡੀ.ਐਮ. ਗੁਰਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਖ਼ੁਸ਼ਦਿਲ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਪਰਾਸ਼ਰ ਨੇ ਇਸ ਮੌਕੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਸਮਾਗਮ ਵਿਚ ਸਾਰੇ ਅਧਿਕਾਰੀ ਅਤੇ ਕਰਮਚਾਰੀ ਸੌਾਪੇ ਗਏ ਕੰਮ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ¢ ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਸਮਾਰੋਹ ਵਿਚ ਬੀ.ਐੱਸ.ਐਫ, ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਕੈਡਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ | ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ. ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਸੱਭਿਆਚਾਰਕ ਪ੍ਰੋਗਰਾਮਾਂ ਦੀ ਤਿਆਰੀ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਚੇਅਰਮੈਨ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਨਹਿਰੂ ਖੇਡ ਸਟੇਡੀਅਮ ਵਿਖੇ ਫ਼ੁਲ ਡਰੈੱਸ ਰਿਹਰਸਲ ਕੀਤੀ ਜਾਵੇਗੀ | ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿਚ ਵੀ ਆਜ਼ਾਦੀ ਦਿਵਸ ਮਨਾਉਣ ਦੇ ਪ੍ਰਬੰਧ ਕੀਤੇ ਜਾਣਗੇ¢ ਉਨ੍ਹਾਂ ਅੱਗੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੰਗਰਾਮੀਆਂ, ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਾ ਕਰਨ ਵਾਲਿਆਂ ਤੋਂ ਇਲਾਵਾ ਮਿਹਨਤ, ਲਗਨ ਨਾਲ ਅਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਸਮਾਰੋਹ ਵਿਚ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਟਰੈਫ਼ਿਕ ਰੂਟ, ਮੋਬਾਈਲ ਪੁਲਿਸ ਪਾਰਟੀਆਂ ਬਣਾਏ ਜਾਣ ਅਤੇ ਪਾਰਕਿੰਗ ਲਈ ਪਹਿਲਾਾ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟਰੈਫ਼ਿਕ ਦੀ ਸਮੱਸਿਆ ਪੇਸ਼ ਨਾ ਆਵੇ | ਇਸ ਮੌਕੇ ਤਹਿਸੀਲਦਾਰ ਰਮੇਸ਼ ਕੁਮਾਰ ਜੈਨ, ਪ੍ਰੋਜੈਕਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਜਸਬੀਰ ਸਿੰਘ ਜੱਸੀ ਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੋਪ ਟੈਸਟ ਤੇ ਵਿਕਾਸ ਟੈਕਸ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਫ਼ਰੀਦਕੋਟ, 10 ਜੁਲਾਈ (ਸਰਬਜੀਤ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ 'ਚ ਮੋਗਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਤਹਿਤ ਪੰਜਾਬ ਸਰਕਾਰ ਦੇ ਡੋਪ ਟੈਸਟ ਅਤੇ ਵਿਕਾਸ ਟੈਕਸ ਦੇ ਵਿਰੁੱਧ ਅਮਰੀਕ ਸਿੰਘ ...

ਪੂਰੀ ਖ਼ਬਰ »

ਨੈਚਰੋਪੈਥੀ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ 12 ਨੂੰ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)-ਗੁੱਡ ਮਾਰਨਿੰਗ ਵੈੱਲਫੇਅਰ ਕਲੱਬ, ਸੀਨੀਅਰ ਸਿਟੀਜ਼ਨ ਯੋਗਾ ਹੈਲਥ ਕਲੱਬ ਅਤੇ ਪੀ.ਬੀ.ਜੀ ਵੈੱਲਫੇਅਰ ਕਲੱਬ ਵਲੋਂ ਸਾਂਝੇ ਤੌਰ 'ਤੇ ਇੱਥੋਂ ਦੇ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ 12 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 6 ...

ਪੂਰੀ ਖ਼ਬਰ »

ਤਕਨੀਕੀ ਨੁਕਸਾਂ ਵਾਲੇ ਲਾਇਸੈਂਸ ਦਾ ਨਿਪਟਾਰਾ ਸ਼ੁੱਕਰਵਾਰ ਨੂੰ ਫ਼ਰੀਦਕੋਟ ਦੇ ਆਟੋਮੇਟਿਡ ਡਰਾਈਵਿੰਗ ਟੈੱਸਟ ਟਰੈਕ ਵਿਖੇ ਹੋਵੇਗਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਆਮ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਵਪਾਰਕ ਵਾਹਨਾਂ ਦੇ ਨਵਿਆਉਣ ਵਾਲੇ ਲਾਇਸੈਂਸ ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਜ਼ਿਲਿ੍ਹਆਂ ਦੇ ਸੋਮਵਾਰ ਅਤੇ ਬੁੱਧਵਾਰ ਦੇ ਦਿਨ ਨਿਸ਼ਚਿਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਪਟਾਕੇ ਮਾਰਨ ਵਾਲੇ 10 ਬੁਲਟ ਮੋਟਰਸਾਈਕਲ ਸਵਾਰਾਂ ਨੂੰ ਕੀਤੇ ਨੋਟਿਸ ਜਾਰੀ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਪੁਲਿਸ ਵਲੋਂ ਬੱਸ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੂਹ ਭਜਨ ਮੰਡਲੀਆਂ ਤੇ ਮੰਦਰ ਕਮੇਟੀਆਂ ਦਾ ਸਾਲਾਨਾ ਇਜਲਾਸ

ਕੋਟਕਪੂਰਾ, 10 ਜੁਲਾਈ (ਮੇਘਰਾਜ)-ਕੋਟਕਪੂਰਾ ਸ਼ਹਿਰ ਦੀਆਂ ਸਮੂਹ ਭਜਨ ਮੰਡਲੀਆਂ ਅਤੇ ਮੰਦਰ ਕਮੇਟੀਆਂ ਤੇ ਧਾਰਮਿਕ ਆਗੂਆਂ ਦਾ ਇਕ ਧਾਰਮਿਕ ਇਜਲਾਸ ਨਰੇਸ਼ ਕੁਮਾਰ ਸਹਿਗਲ ਪ੍ਰਧਾਨ ਆਲ ਇੰਡੀਆ ਹਿੰਦੂ ਵੈੱਲਫੇਅਰ ਕਮੇਟੀ ਦੀ ਪ੍ਰਧਾਨਗੀ ਹੇਠ ਸੇਠ ਕੇਦਾਰਨਾਥ ...

ਪੂਰੀ ਖ਼ਬਰ »

ਮਿੰਨੀ ਬੱਸਾਂ ਵਾਲਿਆਂ 'ਤੇ ਵੱਧ ਕਿਰਾਇਆ ਵਸੂਲਣ ਦਾ ਦੋਸ਼

ਬਰਗਾੜੀ, 10 ਜੁਲਾਈ (ਲਖਵਿੰਦਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਕਾਮਰੇਡ ਸੋਹਣ ਸਿੰਘ ਬਰਗਾੜੀ ਅਤੇ ਹੋਰਨਾਂ ਨੇ ਬਰਗਾੜੀ ਤੋਂ ਮੱਲ ਕੇ ਜਾਣ ਵਾਲੀਆਂ ਮਿੰਨੀ ਬੱਸਾਂ ਵਾਲਿਆਂ 'ਤੇ ਕਥਿਤ ਦੋਸ਼ ਲਾਇਆ ਹੈ ਕਿ ਉਹ ਬਣਦੇ ਕਿਰਾਏ ਦੇ ਦੁੱਗਣੇ ਤੋਂ ਵੀ ...

ਪੂਰੀ ਖ਼ਬਰ »

ਵਾੜਾ ਦਰਾਕਾ ਵਿਖੇ ਨਸ਼ਾ ਵਿਰੋਧੀ ਮਾਰਚ

ਕੋਟਕਪੂਰਾ, 10 ਜੁਲਾਈ (ਮੋਹਰ ਗਿੱਲ, ਮੇਘਰਾਜ)-ਬੱਚਿਆਂ ਤੇ ਨੌਜਵਾਨਾਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ, ਸ਼ਾਨਾਮੱਤੇ ਇਤਿਹਾਸ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵਾੜਾ ਦਰਾਕਾ ਵਲੋਂ ਨਗਰ ਪੰਚਾਇਤ, ...

ਪੂਰੀ ਖ਼ਬਰ »

ਪੁਲਿਸ ਵਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਕੋਟਕਪੂਰਾ, 10 ਜੁਲਾਈ (ਮੇਘਰਾਜ, ਮੋਹਰ ਗਿੱਲ)-ਥਾਣਾ ਸਿਟੀ ਅਤੇ ਸਦਰ ਪੁਲਿਸ ਕੋਟਕਪੂਰਾ ਵਲੋਂ ਦੋ ਵਿਅਕਤੀਆਂ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਕੋਟਕਪੂਰਾ ਏ.ਐੱਸ.ਆਈ. ਅਮਰਜੀਤ ਸਿੰਘ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਤੋਂ 4 ਕੁਇੰਟਲ 65 ਕਿੱਲੋ ਭੁੱਕੀ ਬਰਾਮਦ

ਜੈਤੋ, 10 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦ ਤਿੰਨ ਵਿਅਕਤੀਆਂ ਨੂੰ 4 ਕੁਇੰਟਲ 65 ਕਿੱਲੋ ਭੁੱਕੀ ਚੂਰਾ ਪੋਸਤ, ਬਲੈਰੋ ਗੱਡੀ ਤੇ ਸਕੂਟਰੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਸੀ.ਆਈ.ਏ. ਸਟਾਫ਼ ਜੈਤੋ ਦੇ ਇੰਚਾਰਜ ਰਾਜੇਸ਼ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ

ਗੋਲੇਵਾਲਾ, 10 ਜੁਲਾਈ (ਅਮਰਜੀਤ ਬਰਾੜ)-ਲੋੜਵੰਦ ਤੇ ਗ਼ਰੀਬ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਬਣਾਈ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਸਮਾਜ ਸੇਵੀ ਨੌਜਵਾਨ ਸੁਰਿੰਦਰ ਸਿੰਘ ਸਾਧਾਂਵਾਲਾ ਦੇ ਉੱਦਮ ਸਦਕਾ ਸੁਸਾਇਟੀ ਵਲੋਂ ਸਰਕਾਰੀ ...

ਪੂਰੀ ਖ਼ਬਰ »

ਐੱਸ.ਐਮ.ਡੀ. ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਐੱਸ.ਐਮ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ (ਬੀ.ਐੱਡ.) ਕੋਟਸੁਖੀਆ ਦੇ ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕਾਲਜ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 52 ਯੂਨਿਟ ਖ਼ੂਨ ਇਕੱਤਰ

ਫ਼ਰੀਦਕੋਟ, 10 ਜੁਲਾਈ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਬਲੱਡ ਬੈਂਕ ਵਿਖੇ 18ਵੀਂ ਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਰੋਟਰੀ ਕਲੱਬ ਦੇ ਸਾਬਕਾ ਗਵਰਨਰ ਐਡਵੋਕੇਟ ਰਮੇਸ਼ ਚੰਦਰ ਜੈਨ ਨੇ ਕੀਤਾ | ਇਸ ਮੌਕੇ ਬਲੱਡ ਬੈਂਕ ਦੇ ਡਾ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਜ਼ੋਨ ਪੱਧਰ ਦਾ ਸ਼ਖ਼ਸੀਅਤ ਉਸਾਰੀ ਕੈਂਪ ਲਾਇਆ

ਫ਼ਰੀਦਕੋਟ, 10 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਜ਼ੋਨ ਵਲੋਂ ਵੱਖ-ਵੱਖ ਖੇਤਰਾਂ 'ਚ ਸ਼ਖ਼ਸੀਅਤ ਉਸਾਰੀ ਜਮਾਤਾਂ ਲਾ ਰਹੇ ਚੋਣਵੇਂ ਵਿਦਿਆਰਥੀਆਂ ਦਾ ਇਕ ਰੋਜ਼ਾ ਸ਼ਖ਼ਸੀਅਤ ਉਸਾਰੀ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਾਂ ਤੇ ਸੀਨੀਅਰ ਸਿਟੀਜ਼ਨਾਂ ਦੀ ਮੀਟਿੰਗ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ ਫ਼ਰੀਦਕੋਟ ਦੀ ਇਕ ਵਿਸ਼ੇਸ਼ ਮੀਟਿੰਗ ਇੰਦਰਜੀਤ ਸਿੰਘ ਖੀਵਾ ਤੇ ਦਰਸ਼ਨ ਕੁਮਾਰ ਸੁਖੀਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ਼ ਮੋਰਚਾ 40ਵੇਂ ਦਿਨ ਵੀ ਜਾਰੀ

ਸਿੱਖ ਕੌਮ ਅਤੇ ਘੱਟ ਗਿਣਤੀਆਂ ਨੂੰ ਸਮੇਂ ਦੀਆਂ ਸਰਕਾਰਾਂ ਵਲੋਂ ਇਕ ਸਾਜ਼ਿਸ਼ ਤਹਿਤ ਖ਼ਤਮ ਕੀਤਾ ਜਾ ਰਿਹੈ-ਸਿਮਰਨਜੀਤ ਸਿੰਘ ਮਾਨ ਬਰਗਾੜੀ, 10 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਨੂੰ ਵਾਟਰ ਕੂਲਰ ਦਾਨ ਕੀਤਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਵਿਖੇ ਹੌਲਦਾਰ ਟਹਿਲ ਸਿੰਘ ਦੀ ਯਾਦ 'ਚ ਪਰਿਵਾਰ ਵਲੋਂ ਮਾਤਾ ਸੁਰਜੀਤ ਕੌਰ ਅਤੇ ਭਤੀਜੇ ਹਰਜਿੰਦਰ ਸਿੰਘ ਸਾਬਕਾ ਪੰਚ ਨੇ ਸਕੂਲ ਨੂੰ ਵਾਟਰ ਕੂਲਰ ਦਾਨ 'ਚ ਦਿੱਤਾ | ਸਕੂਲ ਇੰਚਾਰਜ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਨੇ ਸੜਕੀ ਹਾਦਸੇ ਰੋਕਣ ਵਾਸਤੇ ਮੀਟਿੰਗ ਕੀਤੀ

ਫ਼ਰੀਦਕੋਟ, 10 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਟਰਾਂਸਪੋਰਟ ਵਿਭਾਗ ਅਤੇ ਟਰੈਫ਼ਿਕ ਪੁਲਿਸ ਵਿੰਗ ਫ਼ਰੀਦਕੋਟ ਦਰਮਿਆਨ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜ਼ਿਲ੍ਹੇ ਅੰਦਰ ਸਕੂਲੀ ਬੱਸਾਂ ਦੀ ਚੈਕਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 10 ਜੁਲਾਈ (ਮੇਘਰਾਜ)-ਅੱਜ ਨਗਰ ਕੌਾਸਲ ਪਾਰਕ ਵਿਖੇ ਡਾ. ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਸੂਬਾ ਜਥੇਬੰਦਕ ਸਕੱਤਰ ਡਾ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ | ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਾ ਮਹਾਂਬੱਧਰ ਅਤੇ ਜਨਰਲ ਸਕੱਤਰ ਸੁਖਰਾਜ ਸਿੰਘ ...

ਪੂਰੀ ਖ਼ਬਰ »

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਮਾਂ ਬੋਲੀ ਨੂੰ ਸਮਰਪਿਤ ਮੁਕਾਬਲੇ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)- ਵਿੱਦਿਅਕ ਸੰਸਥਾ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵਿਚ ਮਾਂ ਬੋਲੀ ਪ੍ਰਤੀ ਲਗਾਓ ਅਤੇ ਭਾਵਨਾ ਨੂੰ ਵਧੇਰੇ ਪ੍ਰਫੁੱਲਿਤ ਕਰਨ ਲਈ ਪੰਜਾਬੀ ਦੇ ਸ਼ੁੱਧ ਅਤੇ ...

ਪੂਰੀ ਖ਼ਬਰ »

115 ਦੌੜਾਂ ਨਾਲ ਕੋਟਕਪੂਰਾ ਨੇ ਢਿਲਵਾਂ ਦੀ ਟੀਮ ਨੂੰ ਹਰਾਇਆ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)-ਪਿੰਡ ਢਿਲਵਾਂ ਕਲਾਂ ਵਿਖੇ ਕ੍ਰਿਕਟ ਕਲੱਬ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਨਾਕ ਆਊਟ ਕ੍ਰਿਕਟ ਟੂਰਨਾਮੈਂਟ ਦੇ ਅਭਿਆਸ ਮੈਚ ਵਿਚ ਬਿਲਿਊਜ ਕਲੱਬ ਦੇ ਯੁਵਾ ਬੱਲੇਬਾਜ਼ ਵਿਸ਼ੇਸ਼ ਵਿਸੂ ਨੇ 45 ਗੇਂਦਾਂ ਵਿਚ 115 ਦੌੜਾਂ ਦੀ ਬਦੌਲਤ ...

ਪੂਰੀ ਖ਼ਬਰ »

10 ਜੁਲਾਈ ਨੂੰ ਨੈਸ਼ਨਲ ਫਿਸ਼ ਫਾਰਮਜ਼ ਡੇ ਵਜੋਂ ਮਨਾਇਆ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸੀ ਮੁਕਤਸਰ ਸਾਹਿਬ ਦੇ ਮੱਛੀ ਪਾਲਣ ਵਿਭਾਗ ਵਲੋਂ ਫਿਸ਼ ਡੇ ਜ਼ਿਲੇ੍ਹ ਦੇ ਅਗਾਂਹਵਧੂ ਤੇ ਨਾਮਵਰ ਮੱਛੀ ਪਾਲਕ ਭਰਾਵਾਂ ਰੁਪਿੰਦਰ ਪਾਲ ਸਿੰਘ (ਬੱਬੂ) ਅਤੇ ਪਰਮਜੀਤ ਸਿੰਘ ਪੁੱਤਰ ਜਸਪਾਲ ਸਿੰਘ ਢਿੱਲੋਂ ਹੋਰਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX