ਤਾਜਾ ਖ਼ਬਰਾਂ


ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  11 minutes ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  15 minutes ago
ਦੋਰਾਂਗਲਾ, 23 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ) - ਬੀਤੇ ਦਿਨ ਤੋਂ ਲਗਾਤਾਰ ਹੋ ਰਹੀ ਭਰਵੀਂ ਬਾਰਿਸ਼ ਕਾਰਨ ਦਰਿਆ ਰਾਵੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਜੇਕਰ ਇਸੇ ਤਰ੍ਹਾਂ ਬਾਰਿਸ਼ ਰਹੀ ਤਾਂ ਦਰਿਆ 'ਚ ਹੜ੍ਹ ਜਿਹੀ ਸਥਿਤੀ ਵੀ ਬਣ ਸਕਦੀ ਹੈ ਜਿਸ....
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  58 minutes ago
ਬਟਾਲਾ, 23 ਸਤੰਬਰ (ਕਮਲ ਕਾਹਲੋਂ)- ਬੀਤੇ ਕੱਲ੍ਹ ਬਾਦ ਦੁਪਹਿਰ ਤੋਂ ਸ਼ੁਰੂ ਹੋਏ ਅਤੇ ਲਗਾਤਾਰ ਪੈ ਰਹੇ ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਜਲਥਲ ਕੀਤੀ ਹੋਈ ਹੈ, ਜਿੱਥੇ ਸੜਕਾਂ 'ਚ ਵੱਡੇ ਪੱਧਰ 'ਤੇ ਪਾਣੀ ਭਰਿਆ ਹੈ ਅਤੇ ਲੋਕਾਂ ਨੂੰ ਆਵਾਜਾਈ 'ਚ ਭਾਰੀ ਮੁਸ਼ਕਲ ਹੋ ਰਹੀ...
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਇਕ ਅੱਤਵਾਦੀ ਢੇਰ ਹੋ ਗਿਆ। ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਮਿਲਣ 'ਤੇ ਸੁਰੱਖਿਆ ਬਲਾਂ ਨੇ ਤਰਾਲ ...
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  1 minute ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ ਸਨ ਦੇਰ ਰਾਤ ਆਏ ਅੱਜ ਮਿਲੇ ਨਤੀਜਿਆਂ ਅਨੁਸਾਰ ਜਿਨ੍ਹਾਂ ਵਿਚੋਂ 60 ਸੀਟਾਂ ਤੇ ਕਾਂਗਰਸ ਅਤੇ 35 ਸੀਟਾਂ ਤੇ ਅਕਾਲੀ ਦਲ ਜੇਤੂ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ) - ਅੱਜ ਪ੍ਰਾਪਤ ਨਤੀਜਿਆਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ 13 ਕੁੱਲ ਸੀਟਾਂ ਸਨ, ਜਿਨ੍ਹਾਂ 'ਚੋਂ 11 ਸੀਟਾਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤੇ ਹਨ ਜਦਕਿ ਸ਼੍ਰੋਮਣੀ ਅਕਾਲੀ
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  about 1 hour ago
ਰਾਂਚੀ, 23 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ (ਪੀ.ਐਮ.ਜੇ.ਏ.ਵਾਈ.) 'ਆਯੁਸ਼ਮਾਨ ਭਾਰਤ' ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਦੇ ਤਹਿਤ ਦੇਸ਼ ਭਰ 'ਚ...
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  about 1 hour ago
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜੇ ਮੂਸਾ ਰਜਵਾਹੇ 'ਚ 4 ਥਾਵਾਂ 'ਤੇ ਪਾੜ ਪੈਣ ਕਰ ਕੇ ਸੈਂਕੜੇ ਏਕੜ ਫ਼ਸਲ 'ਚ ਪਾਣੀ ਭਰਨ ਦੀ ਖ਼ਬਰ ਹੈ ਹਾਸਲ ਹੋਈ ਜਾਣਕਾਰੀ ਅਨੁਸਾਰ ਉਪਰੋਕਤ ਰਜਵਾਹੇ 'ਚ ਜਿੱਥੇ ਪਿੰਡ ਜਵਾਹਰਕੇ, ਲੱਲੂ ਆਨਾ ਤੇ...
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  about 2 hours ago
ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ....
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ...
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  about 2 hours ago
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ....
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 3 hours ago
ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ....
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 3 hours ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ...
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 4 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 4 hours ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 4 hours ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 3 hours ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 5 hours ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਬਰਨਾਲਾ

-ਮਾਮਲਾ ਪਿੰਡ ਕਾਲੇਕੇ ਵਿਖੇ ਹੱਡਾ ਰੋੜੀ ਵਾਲੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਹੋਏ ਖ਼ੂਨੀ ਟਕਰਾਅ ਦਾ-

ਜ਼ਿਮੀਂਦਾਰ ਭਾਈਚਾਰੇ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿਖੇ 9 ਜੁਲਾਈ ਨੂੰ ਦਲਿਤਾਂ ਅਤੇ ਜ਼ਿਮੀਂਦਾਰਾਂ ਵਿਚ ਹੱਡਾ ਰੋੜੀ ਦੀ ਪੰਚਾਇਤੀ ਜਗਾ ਨੂੰ ਲੈ ਕੇ ਹੋਏ ਵਿਵਾਦ ਕਾਰਨ ਦੋਵੇਂ ਧਿਰਾਂ ਵਲੋਂ ਇਕ ਦੂਜੀ ਦੇ ਉੱਪਰ ਇੱਟਾਂ ਰੋੜੇ ਬਰਸਾਏ ਗਏ ਸਨ ਜਿਸ ਕਾਰਨ ਦੋਵੇਂ ਧਿਰਾਂ ਦੇ ਇਕ ਦਰਜਨ ਦੇ ਕਰੀਬ ਮਰਦ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ ਜਿਸ ਨੂੰ ਲੈ ਕੇ ਅੱਜ ਜ਼ਿਮੀਂਦਾਰਾਂ ਭਾਈਚਾਰੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਮੇਲ ਸਿੰਘ ਕਾਲੇਕੇ, ਬੇਅੰਤ ਸਿੰਘ, ਗੁਰਚਰਨ ਸਿੰਘ ਤੇ ਮਨਜੀਤ ਕੌਰ ਨੇ ਦੱਸਿਆ ਕਿ ਪੰਚਾਇਤ ਦੀ ਹਾਜ਼ਰੀ ਵਿਚ ਪੁਲਿਸ ਦੀ ਮਦਦ ਨਾਲ ਹੱਡਾ ਰੋੜੀ ਦੀ ਚਾਰਦੀਵਾਰੀ ਕਰਵਾਈ ਜਾਣੀ ਸੀ | ਜਦ ਉਹ ਆਪਣੇ ਵਾਹਨਾਂ ਰਾਹੀਂ ਚਾਰਦੀਵਾਰੀ ਬਣਾਉਣ ਲਈ ਸਾਮਾਨ ਲਿਜਾ ਰਹੇ ਸੀ ਤਾਂ ਦਲਿਤ ਭਾਈਚਾਰੇ ਵਲੋਂ ਉਨ੍ਹਾਂ ਨੂੰ ਜ਼ਬਰਦਸਤੀ ਰੋਕਿਆ ਗਿਆ ਤੇ ਸਾਡੇ ਉੱਪਰ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ | ਉਨ੍ਹਾਂ ਕਿਹਾ ਕਿ ਇਹ ਖ਼ੂਨੀ ਟਕਰਾਅ ਪੁਲਿਸ ਦੀ ਲਾਪਰਵਾਹੀ ਕਾਰਨ ਹੋਇਆ ਹੈ ਕਿਉਂਕਿ ਜੇਕਰ ਪੁਲਿਸ ਪ੍ਰਸ਼ਾਸਨ ਪਹਿਲਾਂ ਹੀ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਰੋਕਦੀ ਤਾਂ ਇਹ ਖ਼ੂਨੀ ਟਕਰਾਅ ਸ਼ਾਇਦ ਟਲ ਜਾਣਾ ਸੀ | ਉਨ੍ਹਾਂ ਦੱਸਿਆ ਕਿ ਇਹ ਖ਼ੂਨੀ ਝੜਪ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਘਰਾਂ ਅੰਦਰ ਦਾਖਲ ਹੋ ਕੇ ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਦੀ ਬੇਵਜ੍ਹਾ ਕੁੱਟਮਾਰ ਕੀਤੀ | ਦੂਸਰੇ ਪਾਸੇ ਪਰਮਜੀਤ ਸਿੰਘ ਕੈਰੇ ਤੇ ਹੋਰ ਦਲਿਤ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਜ਼ਿਮੀਂਦਾਰਾਂ ਵਲੋਂ ਧੱਕੇ ਨਾਲ ਪਿੰਡ ਦੀ ਸੰਘਣੀ ਆਬਾਦੀ ਵਾਲੇ ਖੇਤਰ ਵਿਚ ਹੱਡਾ ਰੋੜੀ ਬਣਾਈ ਜਾ ਰਹੀ ਸੀ ਜਿਸ ਦੀ ਚਾਰਦੀਵਾਰੀ ਉਨ੍ਹਾਂ ਵਲੋਂ ਪੁਲਿਸ ਦੀ ਮਦਦ ਨਾਲ ਕਰਵਾਈ ਜਾਣੀ ਸੀ | ਜਦ ਉਨ੍ਹਾਂ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਵਲੋਂ ਇੱਟਾਂ ਰੋੜ੍ਹੇ ਮਾਰਨੇ ਸ਼ੁਰੂ ਕਰ ਦਿੱਤੇ ਜਿਸ ਕਾਰਨ ਮੇਰੀ ਬਾਂਹ ਉਤੇ ਕਾਫ਼ੀ ਸੱਟ ਲੱਗੀ ਤੇ ਹੋਰ ਮਰਦ ਔਰਤਾਂ ਵੀ ਜ਼ਖ਼ਮੀ ਹੋ ਗਈਆਂ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਕੀਤੀ ਕਿ ਦਲਿਤਾਂ ਉੱਪਰ ਹਮਲਾ ਕਰਨ ਵਾਲੇ ਜ਼ਿਮੀਂਦਾਰਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਜਦੋਂ ਇਸ ਸਬੰਧੀ ਡੀ.ਐਸ.ਪੀ. ਸਿਟੀ ਸ੍ਰੀ ਰਾਜੇਸ਼ ਕੁਮਾਰ ਛਿੱਬਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਬਰਨਾਲਾ ਦੀ ਅਚਾਨਕ ਮੌਤ ਹੋ ਜਾਣ ਕਾਰਨ ਉਨ੍ਹਾਂ ਬਰਨਾਲਾ ਵਿਖੇ ਆਉਣਾ ਪੈ ਗਿਆ ਜਿਸ ਤੋਂ ਬਾਅਦ ਦੋਵੇਂ ਧਿਰਾਂ ਵਿਚ ਝਗੜਾ ਹੋ ਗਿਆ | ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜ ਕੇ ਸਥਿਤੀ ਨੂੰ ਕੰਟਰੋਲ ਵਿਚ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੋ ਉੱਪਰ ਪਿੰਡ ਵਾਸੀਆਂ ਵਲੋਂ ਪੁਲਿਸ ਉੱਪਰ ਕੁੱਟਮਾਰ ਦੇ ਦੋਸ਼ ਲਾਏ ਹਨ ਉਹ ਬੇ-ਬੁਨਿਆਦ ਹਨ | ਇਸ ਮੌਕੇ ਲਛਮਣ ਰਾਮ, ਸਰਪੰਚ ਜਸਵਿੰਦਰ ਕੌਰ ਪਤਨੀ ਜਗਸੀਰ ਸਿੰਘ, ਜੱਸੀ ਸਿੰਘ, ਬਹਾਦਰ ਸਿੰਘ, ਬਲਦੇਵ ਸਿੰਘ, ਕਰਮਜੀਤ ਕੌਰ ਤੇ ਬਲਜੀਤ ਕੌਰ, ਪਰਮਜੀਤ ਕੌਰ, ਹਰਬੰਸ ਕੌਰ, ਰਾਮ ਕੌਰ, ਮਨਜੀਤ ਕੌਰ, ਮਹਿੰਦਰ ਕੌਰ, ਮਨਿੰਦਰ ਕੌਰ, ਰਾਣੀ ਕੌਰ ਆਦਿ ਤੋਂ ਇਲਾਵਾ ਪਿੰਡ ਦੇ ਹੋਰ ਵੱਡੀ ਗਿਣਤੀ ਵਿਚ ਮਰਦ ਔਰਤ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

7ਵੀਂ ਕਲਾਸ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੰੂਘਾਂ ਵਿਖੇ ਘਰ ਦੀ ਮਾੜੀ ਆਰਥਿਕਤਾ ਕਾਰਨ ਇਕ ਸੱਤਵੀਂ ਕਲਾਸ ਵਿਚ ਪੜਦੇ 14 ਸਾਲਾਂ ਵਿਦਿਆਰਥੀ ਨੇ ਆਪਣੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ...

ਪੂਰੀ ਖ਼ਬਰ »

ਸੰਤ ਨਗਰ ਵਾਸੀਆਂ ਨੇ ਨਗਰ ਕੌ ਾਸਲ ਦੀਆਂ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰੀਆਂ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ ਨਜ਼ਦੀਕ ਸੰਤ ਨਗਰ ਵਾਸੀਆਂ ਨੇ ਨਗਰ ਕੌਾਸਲ ਬਰਨਾਲਾ ਵਲੋਂ ਬਣਾਏ ਗਏ ਕੂੜੇ ਦੇ ਡੰਪ ਦਾ ਵਿਰੋਧ ਕਰਦਿਆਂ ਅੱਜ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰ ਕੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਗਰ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਅਰਥੀ ਫ਼ੂਕ ਮੁਜ਼ਾਹਰਾ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਡੋਪ ਟੈਕਸ ਅਤੇ ਵਿਕਾਸ ਰਾਜ ਟੈਕਸ 2018 ਦੇ ਵਿਰੋਧ ਵਿਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਡੀ.ਸੀ. ਦਫ਼ਤਰ ਬਰਨਾਲਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਬਰਨਾਲਾ, 10 ਜਲਾਈ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਉੱਠੀ ਲੋਕ ਆਵਾਜ਼ ਦੇ ਸਮਰਥਨ ਵਜੋਂ ਨਸ਼ਿਆਂ ਿਖ਼ਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਦੀ ਅਗਵਾਈ ਵਿਧਾਇਕ.ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਹਲੀਮੀ ਭਰਿਆ ਵਤੀਰਾ ਅਪਣਾ ਕੇ ਪ੍ਰੇਰਿਤ ਕੀਤਾ ਜਾਵੇ-ਗੁਪਤਾ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗਾਂ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ ਤੇ ਇਤਰਾਜ਼ 16 ਤੱਕ ਲਏ ਜਾਣਗੇ-ਏ.ਡੀ.ਸੀ.

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀ ਤੇ ਗਰਾਮ ਪੰਚਾਇਤ-2018 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ 'ਤੇ ਇਤਰਾਜ਼ 16 ...

ਪੂਰੀ ਖ਼ਬਰ »

ਡਿਊਟੀ ਦੌਰਾਨ ਮੁਲਾਜ਼ਮ ਨੇ ਨਿਗਲ਼ਿਆ ਜ਼ਹਿਰੀਲਾ ਪਦਾਰਥ, ਹਾਲਤ ਗੰਭੀਰ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ)-ਬੀਤੇ ਦਿਨੀਂ ਤਪਾ ਦੇ ਗਰਿੱਡ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਗਰਿੱਡ ਵਿਖੇ ਤਾਇਨਾਤ ਇਕ ਮੁਲਾਜ਼ਮ ਵਲੋਂ ਡਿਊਟੀ ਦੌਰਾਨ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਅਨੁਸਾਰ ਤਪਾ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਮੋਘੇ ਕਿਸਾਨ ਯੂਨੀਅਨ ਨੇ ਖੋਲੇ੍ਹ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਦੋ ਮੋਘੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੇ ਨਹਿਰੀ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 14 ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸਾਂਝੇ ਅਧਿਆਪਕ ਮੋਰਚੇ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਚਿੰਟੂ ਪਾਰਕ ਬਰਨਾਲਾ ਵਿਖੇ 14 ਜੁਲਾਈ ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਲਈ ਮੀਟਿੰਗ ਦੌਰਾਨ ਲਿਆ ਜਾਵੇਗਾ ਫ਼ੈਸਲਾ-ਨਿਰਮਲ ਸਿੰਘ ਨਿੰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨ ਦਾ ਜੋ ਫ਼ੈਸਲਾ ਲਿਆ ਹੈ | ਉਸ ਨਾਲ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਦੇ ਚਾਹਵਾਨ ਵਰਕਰਾਂ ਤੇ ...

ਪੂਰੀ ਖ਼ਬਰ »

ਜੰਗੀਆਣਾ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ 65 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਭਦੌੜ, 10 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਜੰਗੀਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਸਿੰਘ ਗੈਸ ਏਜੰਸੀ ਭਦੌੜ ਵਲੋਂ ਗੈਸ ਕੁਨੈਕਸ਼ਨ ਵੰਡੇ ਗਏ | ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੇ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਵਾਲੇ ਦੋ ਵਿਅਕਤੀ ਕਾਬੂ, ਮਾਮਲਾ ਦਰਜ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੜਾ ਸੱਟਾ ਲਾਉਣ ਵਾਲੇਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 1300 ਨਗਦ ਬਰਾਮਦ ਕਰ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ | ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ...

ਪੂਰੀ ਖ਼ਬਰ »

ਕਾਲੇਕੇ ਹਿੰਸਕ ਟਕਰਾਅ 'ਚ ਨਾਮਜ਼ਦ 19 ਵਿਰੁੱਧ ਮੁਕੱਦਮਾ ਦਰਜ

ਧਨੌਲਾ, 10 ਜੁਲਾਈ (ਜਤਿੰਦਰ ਸਿੰਘ ਧਨੌਲਾ)-ਹੱਡਾ ਰੋੜੀ ਦੇ ਵਰੰਟ ਕਬਜ਼ੇ ਨੂੰ ਲੈ ਕੇ ਪਿੰਡ ਕਾਲੇਕੇ ਵਿਖੇ ਹੋਏ ਹਿੰਸਕ ਟਕਰਾਅ ਨੂੰ ਲੈ ਕੇ ਧਨੌਲਾ ਪੁਲਿਸ ਨੇ ਪਿੰਡ ਕਾਲੇਕੇ ਦੇ 19 ਵਿਅਕਤੀਆਂ ਵਿਰੁੱਧ 323, 341, 506, 148, 149 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਐਸ.ਐੱਚ.ਓ. ...

ਪੂਰੀ ਖ਼ਬਰ »

ਦਲਿਤ ਵਰਗ ਨਾਲ ਧੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ: ਸਵਰਨ ਸਿੰਘ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਬੀਤੀ ਕੱਲ੍ਹ ਪਿੰਡ ਕਾਲੇਕੇ ਵਿਚ ਹੱਡਾ ਰੋੜੀ ਦੇ ਕਬਜ਼ੇ ਨੂੰ ਲੈ ਕੇ ਹੋਏ ਹਿੰਸਕ ਟਕਰਾਅ ਦੌਰਾਨ ਜੋ ਦਲਿਤ ਭਾਈਚਾਰੇ ਨਾਲ ਸਬੰਧਤ ਭਾਈ ਪਰਮਜੀਤ ਸਿੰਘ ਕੈਰੇ ਅਤੇ ਹੋਰਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਹਿਮਾਂਸ਼ੂ ਦਾਨੀਆ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਹਿਮਾਸ਼ੂ ਦਾਨੀਆ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਿਮਾਸ਼ੂ ਦਾਨੀਆ ਐਕਸ਼ਨ ਕਮੇਟੀ ਬਰਨਾਲਾ ਦਾ ...

ਪੂਰੀ ਖ਼ਬਰ »

ਪਿੰਡ ਕਲਾਲ ਮਾਜਰਾ 'ਚ ਕਲੱਬ ਨਾਲ ਜੁੜੇ ਨੌਜਵਾਨਾਂ ਨੇ ਬਣਾਇਆ ਨਸ਼ਾ ਵਿਰੋਧੀ ਫ਼ਰੰਟ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲ ਮਾਜਰਾ ਵਿਖੇ ਪਿੰਡ ਦੇ ਸਮੂਹ ਕਲੱਬ ਮੈਂਬਰਾਂ ਵਲੋਂ ਨਸ਼ਾ ਵਿਰੋਧੀ ਫ਼ਰੰਟ ਬਣਾਇਆ ਗਿਆ ਜਿਸ ਵਿਚ ਕਲੱਬ ਦੇ ਸਮੂਹ ਨੌਜਵਾਨ ਬਲਾਕ ਮਹਿਲ ਕਲਾਂ ਅਧੀਨ ਅਤੇ ਖੇਤਰ ਦੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਿੰਡ ਪੰਡੋਰੀ ਤੇ ਗੁੰਮਟੀ ਵਿਚ ਸਰਕਾਰ ਦੀ ਅਰਥੀ ਸਾੜ ਰੋਸ ਮਾਰਚ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਬਲਾਕ ਮਹਿਲ ਕਲਾਂ ਵਲੋਂ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੂਰਬੀ ਬਿਲਟ ਵਲੋਂ ਪਿੰਡ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਜਿਨਸਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਕਿਸਾਨਾਂ ਦੇ ਹੱਕ ਵਿਚ ਇਤਿਹਾਸਕ ਫ਼ੈਸਲਾ ਲਿਆ-ਸਿਬੀਆ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 11 ਜੁਲਾਈ ਦੀ ਮਲੋਟ ਰੈਲੀ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਸੁਰਿੰਦਰਪਾਲ ਸਿੰਘ ਸਿਬੀਆ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਆਗੂਆਂ ਅਤੇ ...

ਪੂਰੀ ਖ਼ਬਰ »

ਸਾਮਾਨ ਚੋਰੀ ਹੋਣ 'ਤੇ ਅਣਪਛਾਤਿਆਂ 'ਤੇ ਪਰਚਾ ਦਰਜ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨੇੜੇ ਲੋਹੇ ਦੇ ਖੇਤੀਬਾੜੀ ਨਾਲ ਸਬੰਧਤ ਸੰਦ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਵਿਚ ਸਾਮਾਨ ਚੋਰੀ ਹੋਣ 'ਤੇ ਥਾਣਾ ਸ਼ਹਿਣਾ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਮਹਿਲ ਖ਼ੁਰਦ 'ਚ ਇਕੋ ਸਮੇਂ ਬਲ਼ੇ ਦੋ ਨੌਜਵਾਨਾਂ ਦੇ ਸਿਵੇ

ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਮਰੇ ਦੋ ਨੌਜਵਾਨਾਂ ਦਾ ਅੰਤਿਮ ਸਸਕਾਰ ਪੋਸਟਮਾਰਟਮ ਉਪਰੰਤ ਪਿੰਡ ਮਹਿਲ ਖ਼ੁਰਦ (ਬਰਨਾਲਾ) ਵਿਖੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਨੌਜਵਾਨ ਸੁਖਦੀਪ ਸਿੰਘ (31) ਅਤੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਗੁੰਮਟੀ ਵਿਖੇ ਕਰਿਆਨੇ ਦੀ ਦੁਕਾਨ ਤੋਂ ਵੱਖ-ਵੱਖ ਤਰ੍ਹਾਂ ਦੀਆਂ ਗੋਲੀਆਂ ਅਤੇ ਟੀਕੇ ਬਰਾਮਦ ਕਰ ਕੇ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਗਰਮੀ ਕਾਰਨ 1 ਵਿਅਕਤੀ ਦੀ ਮੌਤ

ਧੂਰੀ, 10 ਜੁਲਾਈ (ਸੰਜੇ ਲਹਿਰੀ)-ਅੱਤ ਦੀ ਪੈ ਰਹੀ ਗਰਮੀ ਕਾਰਨ ਧੂਰੀ ਦੇ ਸੰਗਰੂਰ ਰੋਡ ਵਾਲੇ ਫਾਟਕਾਂ ਕੋਲ ਗਰਮੀ ਦੀ ਮਾਰ ਨਾ ਝਲਦਿਆਂ ਡੇਰਾ ਬਿਆਸ ਦੇ ਇਕ ਸ਼ਰਧਾਲੂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਸੰਗਰੂਰ ਰੋਡ ਰੇਲਵੇ ਫ਼ਾਟਕਾਂ ਕੋਲ ਲਗਪਗ ਤਿੰਨ ਘੰਟੇ ਪਈ ਲਾਸ਼ ਦੀ ...

ਪੂਰੀ ਖ਼ਬਰ »

ਢੀਂਡਸਾ ਤੇ ਝੂੰਦਾਂ ਨੂੰ ਅਬਜ਼ਰਵਰ ਲਗਾਉਣ ਦੇ ਫ਼ੈਸਲੇ ਦਾ ਸਵਾਗਤ

ਕੁੱਪ ਕਲਾਂ, 10 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਪਟਿਆਲਾ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਦਾ ਅਬਜ਼ਰਵਰ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 10 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਨਾਮਦੇਵ ਸੜਕ ਦੀ ਮਾੜੀ ਹਾਲਤ ਤੋਂ ਔਖੇ ਹੋ ਕੇ ਆਖ਼ਰਕਾਰ ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਿਰਮਾਣ ਵਿਭਾਗ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਸਰਵਹਿੱਤਕਾਰੀ ਸੀਨੀਅਰ ...

ਪੂਰੀ ਖ਼ਬਰ »

ਪਰਮਜੀਤ ਮਾਨ ਨੂੰ ਸਾਹਿਤ ਅਕਾਦਮੀ ਦਾ ਜ਼ਿਲ੍ਹਾ ਕਨਵੀਨਰ ਬਣਾਏ ਜਾਣ 'ਤੇ ਸਾਹਿਤਕ ਸੰਸਥਾਵਾਂ ਵਲੋਂ ਸਨਮਾਨ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸਾਹਿਤ ਅਕਾਦਮੀ ਲੁਧਿਆਣਾ ਵਲੋਂ ਕਵੀ ਤੇ ਕਹਾਣੀਕਾਰ ਪਰਮਜੀਤ ਮਾਨ ਨੂੰ ਜ਼ਿਲ੍ਹਾ ਬਰਨਾਲਾ ਦਾ ਕਨਵੀਨਰ ਨਿਯੁਕਤ ਕਰਨ 'ਤੇ ਮਾਲਵਾ ਸਾਹਿਤ ਸਭਾ, ਪੰਜ ਦਰਿਆ ਲੋਕ ਕਲਾ ਮੰਚ, ਆਜ਼ਾਦ ਪੈਟਰੀਓਟਿਕ ਕਲੱਬ, ਪ੍ਰਦੇਸੀ ਕਲਾ ਮੰਚ ...

ਪੂਰੀ ਖ਼ਬਰ »

ਨਸ਼ਾ ਅੱਜ ਦੇ ਦੌਰ ਦੀ ਸਭ ਤੋਂ ਵੱਡੀ ਸਮਾਜਿਕ ਬੁਰਾਈ-ਡੀ.ਐਸ.ਪੀ. ਸ਼ਰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਨਸ਼ਿਆਂ ਦਾ ਬੋਲਬਾਲਾ ਭਾਵੇਂ ਕਿ ਪੂਰੀ ਦੁਨੀਆ ਦੇ ਵਿਚ ਹੈ ਪਰ ਪੰਜਾਬ ਵਿਚ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਵਿਚ ਗ੍ਰਸਤ ਹੋਣਾ ਦੁਖਦਾਈ ਅਤੇ ਚਿੰਤਾਜਨਕ ਹੈ | ਇਹ ਸ਼ਬਦ ਸ੍ਰੀ ਅੱਛਰੂ ਰਾਮ ਸ਼ਰਮਾ ਡੀ.ਐਸ.ਪੀ. ਤਪਾ ਨੇ ਪਿੰਡ ਮੌੜਾਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ ਦੀ ਮੌਤ 'ਤੇ ਸ਼ੋਕ ਇਕੱਤਰਤਾ

ਧਨੌਲਾ, 10 ਜੁਲਾਈ (ਚੰਗਾਲ)-ਨਾਇਬ ਤਹਿਸੀਲਦਾਰ ਬਰਨਾਲਾ ਹਰਮਨੋਹਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੇ ਸਬੰਧ ਵਿਚ ਅੱਜ ਸਬ-ਤਹਿਸੀਲ ਧਨੌਲਾ ਦੇ ਕਰਮਚਾਰੀਆਂ ਅਤੇ ਸਮੂਹ ਨੰਬਰਦਾਰ ਭਾਈਚਾਰੇ ਵਲੋਂ ਸ਼ੋਕ ਇਕੱਤਰਤਾ ਕੀਤੀ ਗਈ | ਇਸ ਸ਼ੋਕ ਇਕੱਤਰਤਾ ਵਿਚ ਨਾਇਬ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਸਿਖਾਉਣ ਲੱਗਾ ਗਣਿਤ ਪੜ੍ਹਾਉਣ ਦੇ ਨਵੇਂ ਮੰਤਰ

ਮਲੇਰਕੋਟਲਾ, 10 ਜੁਲਾਈ (ਕੁਠਾਲਾ)-ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚੋਂ ਗਣਿਤ ਦਾ ਡਰ ਦੂਰ ਕਰਨ ਲਈ ਪੰਜਾਬ ਦਾ ਸਿੱਖਿਆ ਵਿਭਾਗ ਆਧੁਨਿਕ ਗਣਿਤ ਤਕਨੀਕਾਂ ਨਾਲ ਪੂਰੀ ਤਰ੍ਹਾਂ ਲੈਸ ਗਣਿਤ ਅਧਿਆਪਕਾਂ ਦੀ ਫ਼ੌਜ ਤਿਆਰ ਕਰ ਰਿਹਾ ਹੈ | ਇਕੱਲੇ ...

ਪੂਰੀ ਖ਼ਬਰ »

ਡਾ: ਗੋਇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਧਰਮਗੜ੍ਹ, 10 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਇੰਸ. ਪਲਵਿੰਦਰ ਸਿੰਘ ਐਸ.ਐੱਚ.ਓ. ਧਰਮਗੜ੍ਹ ਦੀ ਅਗਵਾਈ ਹੇਠ ਕੈਮਿਸਟ ਐਸੋਸੀਏਸ਼ਨ ਦੀ ਇਕ ਮੀਟਿੰਗ ਰੱਖੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਬਿਰਧ ਆਸ਼ਰਮ ਤੇ ਪਿੰਗਲਵਾੜਾ ਦਾ ਦੌਰਾ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਬਿਰਧ ਆਸ਼ਰਮ ਅਤੇ ਪਿੰਗਲਵਾੜਾ ਦਾ ਅਚਨਚੇਤ ਦੌਰਾ ਕਰ ਕੇ ਮਾਨਸਿਕ ਰੋਗੀਆਂ ਤੇ ਬਜ਼ੁਰਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੀ ਤਹਿਸੀਲਦਾਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ, ਸੱਗੂ) - ਸਥਾਨਕ ਤਹਿਸੀਲ ਦੇ ਮਾਲ ਪਟਵਾਰੀਆ ਅਤੇ ਕਾਨੂੰਗੋਆਂ ਵੱਲੋ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਹਰਜੀਤ ਸਿੰਘ ਮਹਿਰੋਕ ਨਾਲ ਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX