ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਮੁਕਤਸਰ ਸਾਹਿਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-11 ਜੁਲਾਈ ਨੂੰ ਮਲੋਟ ਵਿਖੇ ਹੋ ਰਹੀ ਕਿਸਾਨ ਕਲਿਆਣ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਧਾਰ ਰਹੇ ਹਨ ਅਤੇ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਸਖ਼ਤ ਗਰਮੀ ...

ਪੂਰੀ ਖ਼ਬਰ »

ਮਨਿਸਟ੍ਰੀਅਲ ਕਾਮਿਆਂ ਵਲੋਂ ਡੋਪ ਟੈੱਸਟ ਤੇ ਵਿਕਾਸ ਟੈਕਸ ਵਿਰੁੱਧ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਜ਼ ਯੂਨੀਅਨ ਵਲੋਂ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈੱਸਟ ਕਰਵਾਉਣ ਅਤੇ ਵਿਕਾਸ ਟੈਕਸ ਲਗਾਉਣ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਕਰਮਜੀਤ ਸ਼ਰਮਾ ਜ਼ਿਲ੍ਹਾ ...

ਪੂਰੀ ਖ਼ਬਰ »

ਸਹਾਇਕ ਲਾਇਨਮੈਨਾਂ ਵਲੋਂ ਨਿਯੁਕਤੀ ਪੱਤਰ ਜਲਦੀ ਜਾਰੀ ਕਰਨ ਦੀ ਮੰਗ

ਮੰਡੀ ਬਰੀਵਾਲਾ, 10 ਜੁਲਾਈ (ਨਿਰਭੋਲ ਸਿੰਘ)-ਸਹਾਇਕ ਲਾਇਨਮੈਨ ਯੂਨੀਅਨ ਦੇ ਆਗੂਆਂ ਮਨਿੰਦਰ ਸਿੰਘ, ਸੁਖਚਰਨ ਸਿੰਘ, ਸੁਖਮੰਦਰ ਸਿੰਘ ਆਦਿ ਨੇ ਮੰਗ ਕੀਤੀ ਕਿ ਸਹਾਇਕ ਲਾਇਨਮੈਨਾਂ ਦੇ ਨਿਯੁਕਤ ਪੱਤਰ ਜਲਦੀ ਜਾਰੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜੇਕਰ 20 ਜੁਲਾਈ ਤੱਕ ਸਹਾਇਕ ...

ਪੂਰੀ ਖ਼ਬਰ »

ਗੁਰੂ ਰਾਮਦਾਸ ਕਾਲਜ ਆਫ਼ ਫ਼ਾਰਮੇਸੀ ਦਾ ਸ਼ੁੱਭ ਆਰੰਭ ਅੱਜ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਬਠਿੰਡਾ ਰੋਡ, ਨੇੜੇ ਪਿੰਡ ਥੇੜ੍ਹੀ ਵਿਖੇ ਗੁਰੂ ਰਾਮਦਾਸ ਕਾਲਜ ਆਫ਼ ਫ਼ਾਰਮੇਸੀ ਦਾ ਸ਼ੁੱਭ ਆਰੰਭ ਅੱਜ 11 ਜੁਲਾਈ ਦਿਨ ਬੁੱਧਵਾਰ ਨੂੰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਮਨਪ੍ਰੀਤ ...

ਪੂਰੀ ਖ਼ਬਰ »

ਸੱਤਵੀਂ ਜਮਾਤ ਵਿਚ ਪੜ੍ਹਦੇ ਲਾਪਤਾ ਹੋਏ 4 ਬੱਚੇ ਪੁਲਿਸ ਨੇ ਲੱਭੇ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਬੀਤੇ 8 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲ ਚੱਕ ਬੀੜ ਸਰਕਾਰ ਵਿਚ ਪੜ੍ਹਦੇ ਚਾਰ ਬੱਚੇ ਲਾਪਤਾ ਹੋ ਗਏ ਸਨ | ਇਸ ਸਬੰਧੀ ਮਾਪਿਆਂ ਨੇ ਪੁਲਿਸ ਸਟੇਸ਼ਨ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣੂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਗਿੱਦੜਬਾਹਾ ਵਲੋਂ ਸਰਕਾਰੀ ਦਫ਼ਤਰਾਂ ਦੀ ਚੈਕਿੰਗ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਦਫ਼ਤਰਾਂ ਵਿਚ ਸਰਕਾਰੀ ਕਰਮਚਾਰੀਆਂ ਦੀ ਡਿਊਟੀ ਯਕੀਨੀ ਬਣਾਉਣ ਦੇ ਮਕਸਦ ਨਾਲ ਨਾਇਬ ਤਹਿਸੀਲਦਾਰ ਗਿੱਦੜਬਾਹਾ ਮਨਿੰਦਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਸ਼ਹਿਰ ਨੂੰ ਗ੍ਰਹਿਣ ਲਗਾ ਰਹੇ ਨੇ ਨਾਜਾਇਜ਼ ਕਬਜ਼ੇ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਸ਼ਹਿਰ ਵਿਚ ਟ੍ਰੈਫਿਕ ਸਮੱਸਿਆ ਗੰਭੀਰ ਹੋ ਰਹੀ ਹੈ | 40 ਮੁਕਤਿਆਂ ਦੇ ਸ਼ਹੀਦਾਂ ਦੀ ਪਵਿੱਤਰ ਧਰਤੀ 'ਤੇ ਨਾਜਾਇਜ਼ ਕਬਜ਼ਿਆਂ ਕਾਰਨ ਅਕਸਰ ਹੀ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਵਾਹਨ ਚਾਲਕ ਲੰਮਾ ਸਮਾਂ ਟ੍ਰੈਫਿਕ ਵਿਚ ...

ਪੂਰੀ ਖ਼ਬਰ »

6ਵਾਂ ਵਿਰਾਸਤ ਮੇਲਾ ਤੇ ਸ਼ਾਮ-ਏ-ਕਵਾਲੀ ਪ੍ਰੋਗਰਾਮ ਅਮਿੱਟ ਯਾਦਾਂ ਛੱਡਦਾ ਸਮਾਪਤ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਿਟੀ ਅਵੇਅਰਨੈੱਸ ਸੁਸਾਇਟੀ ਵਲੋਂ ਮਲੋਟ ਸ਼ਹਿਰ ਦੇ 100 ਸਾਲਾ ਦਿਹਾੜੇ ਨੂੰ ਸਮਰਪਿਤ ਸਥਾਨਕ ਸਕਾਈ ਮਾਲ 6ਵਾਂ ਵਿਰਾਸਤ ਮੇਲਾ ਅਤੇ ਸ਼ਾਮ ਏ ਕਵਾਲੀ ਪ੍ਰੋਗਰਾਮ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਜੌਹਲ ਵਲੋਂ ਚਿੱਬੜਾਂਵਾਲੀ ਤੋਂ ਲੱਖੇਵਾਲੀ ਸੜਕ ਬਣਾਉਣ ਦਾ ਕੀਤਾ ਉਦਘਾਟਨ

ਮੰਡੀ ਲੱਖੇਵਾਲੀ, 10 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਸਰਕਾਰ ਸੂਬੇ ਦੀਆਂ ਿਲੰਕ ਸੜਕਾਂ ਬਣਾ ਕੇ ਇਕ ਤੋਂ ਦੂਸਰੇ ਪਿੰਡ ਨੂੰ ਆਵਾਜਾਈ ਨਿਰਵਿਘਨ ਕਰਕੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਜੈਜੀਤ ਸਿੰਘ 'ਜੋਜੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਤੇ ਮਾਤਾ ਜ਼ਖ਼ਮੀ

ਦੋਦਾ, 10 ਜੁਲਾਈ (ਰਵੀਪਾਲ)- ਪਿੰਡ ਭੁੱਲਰ ਵਿਖੇ ਇਕ ਸੜਕ ਹਾਦਸੇ 'ਚ ਕਾਰ ਚਾਲਕ ਪਤੀ-ਪਤਨੀ ਤੇ ਇਕ ਮਾਤਾ ਜ਼ਖ਼ਮੀ ਹੋ ਗਈ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਧੂਰੀ ਨਿਵਾਸੀ ਯੁਵਰਾਜ ਸਿੰਘ ਆਪਣੀ ਪਤਨੀ ਹਸਪ੍ਰੀਤ ਕੌਰ ਅਤੇ ਮਾਤਾ ...

ਪੂਰੀ ਖ਼ਬਰ »

ਲੰਬੀ 'ਚ ਮਾਹਿਰ ਡਾਕਟਰਾਂ ਤੇ ਲੋੜੀਂਦੀ ਮਸ਼ੀਨਰੀ ਦੀ ਘਾਟ ਕਾਰਨ ਸਿਹਤ ਸੇਵਾਵਾਂ ਦੀ ਹਾਲਤ ਹੋਈ ਤਰਸਯੋਗ

ਲੰਬੀ, 10 ਜੁਲਾਈ (ਸ਼ਿਵਰਾਜ ਸਿੰਘ ਬਰਾੜ)- ਸਮੇਂ-ਸਮੇਂ ਦੀਆ ਸਰਕਾਰਾਂ ਅਤੇ ਵਿਭਾਗ ਦੀ ਅਣਦੇਖੀ ਕਾਰਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਹੱਦੀ ਹਲਕਾ ਲੰਬੀ ਅੰਦਰ ਕਮਿਊਨਿਟੀ ਹੈਲਥ ਸੈਂਟਰ ਲੰਬੀ ਸਮੇਤ ਹਲਕੇ ਵਿਚ ਸਟਾਫ਼ ਅਤੇ ਲੋੜੀਂਦੇ ਸਾਮਾਨ ਦੀ ਘਾਟ ਕਾਰਨ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 11 ਜੁਲਾਈ ਨੂੰ ਮਲੋਟ ਦੌਰੇ ਨੂੰ ਲੈ ਕੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ (ਦਿਹਾਤੀ) ਦੇ ਆਗੂਆਂ ਤੇ ਵਰਕਰਾਂ ਨਾਲ ਪਿੰਡ ਬਾਦਲ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਮਰਾੜ੍ਹ ਕਲਾਂ ਵਿਖੇ ਗ਼ਰੀਬ ਵਿਅਕਤੀ ਦਾ ਮਕਾਨ ਢਾਹੇ ਜਾਣ ਨੂੰ ਲੈ ਕੇ ਬਣੀ ਗ਼ਰੀਬਾਂ 'ਤੇ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਗੁਰੂ ਰਵਿਦਾਸ ਮੰਦਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਰਮਿੰਦਰ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਸੀਵਰੇਜ ਸਿਸਟਮ ਫੇਲ੍ਹ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਾ: ਬੀ.ਆਰ.ਅੰਬੇਡਕਰ ਮਾਰਗ ਦੇ ਸਮੂਹ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਸ਼ਮਸ਼ਾਨਘਾਟ (ਗੋਨਿਆਣਾ ਰੋਡ) ਦੇ ਨਜ਼ਦੀਕ ਸੜਕ ਜੋ ਕਿ ਕਈ ਸਾਲਾਂ ਤੋਂ ਅਧੂਰੀ ਪਈ ਹੈ, ਜਿਸ ਕਾਰਨ ਸੀਵਰੇਜ ਸਿਸਟਮ ਬੰਦ ਰਹਿਣ ਕਾਰਨ ਘਰਾਂ ...

ਪੂਰੀ ਖ਼ਬਰ »

ਪਿੰਡ ਭੁੱਲਰ ਵਿਖੇ ਖੇਡਾਂ ਤੇ ਲੋਕ ਭਲਾਈ ਸੇਵਾਵਾਂ ਕਲੱਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਲਰ ਵਿਖੇ ਖੇਡਾਂ ਤੇ ਲੋਕ ਭਲਾਈ ਸੇਵਾਵਾਂ ਕਲੱਬ ਦੇ ਮੈਂਬਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਅੰਜਨਦੀਪ ਸਿੰਘ ਨੂੰ ਪ੍ਰਧਾਨ, ਕੁਲਦੀਪ ਸਿੰਘ ਸਕੱਤਰ, ਚਮਕੌਰ ਸਿੰਘ ਸਕੱਤਰ, ਜਸਵਿੰਦਰ ਸਿੰਘ ਖ਼ਜ਼ਾਨਚੀ ...

ਪੂਰੀ ਖ਼ਬਰ »

ਪਾਣੀ ਵਾਲੀ ਟੈਂਕੀ ਪਿੰਡ ਮੱਲਣ ਵਾਸੀਆਂ ਨੂੰ ਕੀਤੀ ਸਪੁਰਦ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਮੱਲਣ ਵਿਖੇ ਹੋਏ ਇਕ ਸਮਾਗਮ ਦੌਰਾਨ ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ ਨੇ ਗ੍ਰਾਮ ਪੰਚਾਇਤ ਪਿੰਡ ਮੱਲਣ ਦੇ ਸਹਿਯੋਗ ਨਾਲ ਤਿਆਰ ਕੀਤੀ ਸਟੀਲ ਦੀ ਪਾਣੀ ਵਾਲੀ ਟੈਂਕੀ ਨੂੰ ਪਿੰਡ ਵਾਸੀਆਂ ਦੇ ਸਪੁਰਦ ਕੀਤਾ | ...

ਪੂਰੀ ਖ਼ਬਰ »

ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਸਰਿੰਜ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟੇ੍ਰਟ ਡਾ: ਸੁਮੀਤ ਜਾਰੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਰਕਾਰੀ ਜਾਂ ...

ਪੂਰੀ ਖ਼ਬਰ »

ਮਲੋਟ ਵਾਸੀ ਕੀ ਚਾਹੁੰਦੇ ਹਨ ਮੋਦੀ ਤੋਂ.. ?

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਕਲਿਆਣ ਰੈਲੀ ਜੋ ਕਿ ਕਿਸਾਨਾਂ ਦੀ ਜਿਨਸ ਦੇ ਘੱਟੋ- ਘੱਟ ਕੀਮਤ ਨੂੰ ਵਧਾਉਣ ਦੇ ਸ਼ੁਕਰਾਨੇ ਵਜੋਂ ਮਲੋਟ ਵਿਖੇ ਆਉਣ ਵਾਲੀ 11 ਤਾਰੀਕ ਨੂੰ ਉਲੀਕੀ ਗਈ ਹੈ | ਉਸ ਤੇ ਮਲੋਟ ਵਰਗੇ ਛੋਟੇ ਸ਼ਹਿਰ ਦੀ ਦਿੱਖ ਰਾਸ਼ਟਰੀ ਪੱਧਰ ਤੱਕ ਉਜਾਗਰ ਕਰਨ ਹਿੱਤ ਕਾਫ਼ੀ ਹੈ ਅਤੇ ਰੈਲੀ ਦੀ ਤਰੀਕ ਤੈਅ ਹੋਣ ਨੇ ਹੀ 2017 ਦੇ ਅਸੈਂਬਲੀ ਚੋਣਾਂ ਉਪਰੰਤ ਸ਼ਾਂਤ ਬੈਠੇ ਅਕਾਲੀ-ਭਾਜਪਾ ਵਰਕਰਾਂ ਵਿਚ ਜਾਨ ਫ਼ੂਕੀ ਹੈ, ਭਾਵੇਂ ਸਿਆਸਤਦਾਨਾਂ ਦੇ ਵੱਡੇ ਵੱਡੇ ਕਿਆਸ ਇਸ ਰੈਲੀ ਨੂੰ 2019 ਦੇ ਚੋਣਾਂ ਨਾਲ ਜੋੜੇ ਜਾਣ ਦੇ ਹਨ, ਪਰ ਆਸ ਵਜੋਂ ਮਲੋਟ ਦੇ ਵਸਨੀਕ ਇਸ ਰੈਲੀ ਤੇ ਪ੍ਰਧਾਨ ਮੰਤਰੀ ਮੋਦੀ ਤੋਂ ਵਿਕਾਸ ਦੇ ਵੱਡੇ ਗੱਫ਼ਿਆਂ ਦੀ ਉਮੀਦ ਹੁਣ ਤੋਂ ਹੀ ਲਾਈ ਬੈਠੇ ਹਨ, ਭਾਵੇਂ ਬਾਦਲ ਨੇ ਆਪਣੇ ਕਾਰਜ ਕਾਲ ਦੌਰਾਨ ਸੜਕਾਂ, ਗਲੀਆਂ, ਪਾਣੀ, ਸੀਵਰੇਜ਼ ਦੇ ਵਿਕਾਸ ਦੇ ਉਪਰਾਲੇ ਕੀਤੇ ਹਨ, ਪਰ ਲੋਕਾਂ ਦੇ ਨਿੱਜੀ ਜੀਵਨ ਨਾਲ ਜੁੜੇ ਵਿਕਾਸ ਜਿਵੇਂ ਕਿ ਰੇਲ ਅੰਡਰਬਿ੍ਜ਼, ਮਲੋਟ ਦੀ ਅਣਹੋਂਦ, ਬਰਸਾਤੀ ਪਾਣੀ ਦੀ ਨਿਕਾਸੀ, ਸਿਹਤ ਸੇਵਾਵਾਂ ਦੀ ਮਾੜੀ ਕਾਰਗੁਜ਼ਾਰੀ, ਜੀ.ਟੀ. ਰੋਡ ਦਾ ਨਵੀਨੀਕਰਨ, ਨਾਜਾਇਜ਼ ਕਬਜ਼ਿਆਂ, ਨਸ਼ੇ ਵਿਚ ਗਰਕ ਰਹੀ ਜਵਾਨੀ ਨੂੰ ਮੁੜ ਲੀਹ 'ਤੇ ਲਿਆਉਣ ਹਿੱਤ ਨੌਕਰੀ ਪ੍ਰਦਾਨ ਕਰਨ ਵਾਲਾ ਕੋਈ ਵੱਡਾ ਕਾਰਖਾਨਾ ਅੱਜ ਵੀ ਇਸ ਇਲਾਕੇ ਦੀ ਮੁੱਖ ਮੰਗ ਹੈ | ਇਸ ਬਾਰੇ ਵੱਖ ਵੱਖ ਸੰਸਥਾਵਾਂ ਦੇ ਮੁਖੀਆਂ ਵਲੋਂ ਇਨ੍ਹਾਂ ਮੰਗਾਂ ਦੀ ਜਿੱਥੇ ਪੁਸ਼ਟੀ ਕੀਤੀ ਹੈ, ਉੱਥੇ ਇਹ ਵੀ ਵੱਡਾ ਸਵਾਲ ਬਣਿਆ ਹੋਇਆ ਹੈ ਕਿ ਰਾਜ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਲੋਕਲ ਵਿਧਾਇਕ ਵੀ ਕਾਂਗਰਸੀ ਹੋਣ ਕਰਕੇ ਇਨ੍ਹਾਂ ਮੰਗਾਂ ਦੀ ਮੰਗ ਕੋਣ ਮੋਦੀ ਪਾਸ ਰੱਖੇਗਾ ?


ਖ਼ਬਰ ਸ਼ੇਅਰ ਕਰੋ

ਐਨ.ਸੀ.ਸੀ. ਕੈਂਪ 'ਚ ਸਰਕਾਰੀ ਕੰਨਿਆ ਸਕੂਲ ਦੀਆਂ ਲੜਕੀਆਂ ਨੇ ਮਾਰੀਆਂ ਮੱਲ੍ਹਾਂ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਪਿਛਲੇ ਦਿਨੀਂ ਛੁੱਟੀਆਂ ਦੌਰਾਨ 6 ਜੂਨ ਤੋਂ 21 ਜੂਨ ਤੱਕ ਐਨ.ਸੀ.ਸੀ. ਅਕੈਡਮੀ ਮਲੋਟ ਵਿਖੇ ਲਾਏ ਗਏ ਕੈਂਪ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੀਆਂ ਲੜਕੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ...

ਪੂਰੀ ਖ਼ਬਰ »

ਗਣਿਤ ਵਿਸ਼ੇ ਨਾਲ ਸਬੰਧਿਤ ਦੋ ਰੋਜ਼ਾ ਸੈਮੀਨਾਰ ਲਗਾਇਆ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਇੰਚਾਰਜ ਪਿ੍ੰਸੀਪਲ ਡਾਈਟ ਦੀ ਅਗਵਾਈ ਹੇਠ ਜੀ.ਟੀ.ਬੀ ਸਕੂਲ ਵਿਚ ਅੱਪਰ ਪ੍ਰਾਇਮਰੀ ਗਣਿਤ ਵਿਸ਼ੇ ਦੇ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਲਗਪਗ 50 ...

ਪੂਰੀ ਖ਼ਬਰ »

ਸੰਦੀਪ ਕੌਰ ਨੇ ਜ਼ਿਲ੍ਹੇ 'ਚ ਪਹਿਲਾ ਸਥਾਨ ਹਾਸਲ ਕੀਤਾ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ. ਭਾਗ ਤੀਜਾ ਦੇ ਨਤੀਜਿਆਂ ਵਿਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀ ਵਿਦਿਆਰਥਣ ਸੰਦੀਪ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਯੂਥ ਲੀਡਰਸ਼ਿਪ ਕੈਂਪ 'ਚ ਮਾਰੀਆਂ ਮੱਲਾਂ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਲੋਂ ਡਾ: ਪਿ੍ੰਸੀਪਲ ਸੁਭਾਸ਼ ਚਾਵਲਾ ਅਤੇ ਯੂਥ ਕੋਆਰਡੀਨੇਟਰ ਪ੍ਰੋ: ਤੇਜਿੰਦਰ ਕੌਰ ਦੀ ਅਗਵਾਈ ਵਿਚ 9 ਰੋਜ਼ਾ ਯੂਥ ਲੀਡਰਸ਼ਿਪ ਸਿਖਲਾਈ ਅਤੇ ਹਾਈਕਿੰਗ ਟ੍ਰੈਕਿੰਗ ਕੈਂਪ ਨੌਣੀ, ਸੋਲਨ (ਹਿਮਾਚਲ ...

ਪੂਰੀ ਖ਼ਬਰ »

ਕ੍ਰਾਈਮ ਇਨਵੈਸਟੀਗੇਸ਼ਨ ਟੀਮ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕ੍ਰਾਈਮ ਇਨਵੈਸਟੀਗੇਸ਼ਨ ਟੀਮ (ਸੀ.ਆਈ.ਟੀ) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਟੀਮ ਦੀ ਚੋਣ ਕੀਤੀ, ਜਿਸ ਵਿਚ ਗੁਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ, ਰਾਜਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਵਾਇਸ ਪ੍ਰਧਾਨ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਪ੍ਰਸਤ ਬਖਸੀਸ਼ ਸਿੰਘ ਲਹੌਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਹਰਕਿ੍ਸ਼ਨ ਪਬਲਿਕ ਸਕੂਲ 'ਚ ਧਾਰਮਿਕ ਪ੍ਰੋਗਰਾਮ

ਗੋਲੇਵਾਲਾ, 10 ਜੁਲਾਈ (ਅਮਰਜੀਤ ਬਰਾੜ)-ਜ਼ਿੰਦਗੀ ਵਿਚ ਨੈਤਿਕ ਸਿੱਖਿਆ ਦੇ ਮਹੱਤਵ ਅਤੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੇ ਗੌਰਵਮਈ ਵਿਰਸੇ ਨਾਲ ਜੋੜਨ ਦੇ ਮਨੋਰਥ ਨਾਲ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਸਮਾਗਮ ਡਾਇਰੈਕਟਰ ਕਿਰਨਜੋਤ ਕੌਰ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਬੀ.ਐੱਸ.ਸੀ. ਬਾਇਓ ਟੈਕਨਾਲੋਜੀ ਸਮੈਸਟਰ ਛੇਵਾਂ ਦਾ ਨਤੀਜਾ ਪਿਛਲੇ ਸਾਲ ਵਾਂਗ ਇਸ ਵਾਰ ਵੀ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ. ਤੇਜਿੰਦਰ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਟਰਾਂਸਸ਼ਿਨ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ 132 ਕੇ.ਵੀ. ਪਾਵਰ ਕਾਲੋਨੀ ਵਿਖੇ ਹੋਈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਕੀਤੀ ਨਾਅਰੇਬਾਜ਼ੀ
ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਟਰਾਂਸਸ਼ਿਨ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ 132 ਕੇ.ਵੀ. ਪਾਵਰ ਕਾਲੋਨੀ ਵਿਖੇ ਹੋਈ | ...

ਪੂਰੀ ਖ਼ਬਰ »

ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਇੰਚਾਰਜ ਪਿ੍ੰਸੀਪਲ ਡਾਈਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਫੋਟੋਗ੍ਰਾਫਰਾਂ ਨੇ ਲਗਾਈ ਇਨਸਾਫ਼ ਦੀ ਗੁਹਾਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਬੀਤੇ ਦਿਨੀਂ ਸਥਾਨਕ ਮੌੜ ਰੋਡ 'ਤੇ ਇਕ ਵਿਆਹ ਸਮਾਗਮ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਬਰਾਤੀ ਦੁਆਰਾ ਆਪਣੇ ਸਾਥੀਆਂ ਨਾਲ ਮਿਲ ਕੇ ਫੋਟੋਗ੍ਰਾਫਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕੈਮਰਾ ਆਦਿ ਤੋੜ ਦਿੱਤਾ | ...

ਪੂਰੀ ਖ਼ਬਰ »

-ਮਾਮਲਾ ਵਿਆਹ ਸਮਾਗਮ ਦੌਰਾਨ ਕੈਮਰਾ ਤੋੜਨ ਦਾ-
ਫੋਟੋਗ੍ਰਾਫਰਾਂ ਨੇ ਲਗਾਈ ਇਨਸਾਫ਼ ਦੀ ਗੁਹਾਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਬੀਤੇ ਦਿਨੀਂ ਸਥਾਨਕ ਮੌੜ ਰੋਡ 'ਤੇ ਇਕ ਵਿਆਹ ਸਮਾਗਮ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਬਰਾਤੀ ਦੁਆਰਾ ਆਪਣੇ ਸਾਥੀਆਂ ਨਾਲ ਮਿਲ ਕੇ ਫੋਟੋਗ੍ਰਾਫਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕੈਮਰਾ ਆਦਿ ਤੋੜ ਦਿੱਤਾ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ | ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਾ ਮਹਾਂਬੱਧਰ ਅਤੇ ਜਨਰਲ ਸਕੱਤਰ ਸੁਖਰਾਜ ਸਿੰਘ ...

ਪੂਰੀ ਖ਼ਬਰ »

ਸਰਪੰਚ ਗੁਰਮੇਲ ਸਿੰਘ ਗਿੱਲ ਖਿੜਕੀਆਂਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, ਦੋਦਾ, 10 ਜੁਲਾਈ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਗੁਰਭੇਜ ਸਿੰਘ ਗਿੱਲ ਸਾਬਕਾ ਮੈਂਬਰ, ਗੁਰਤੇਜ ਸਿੰਘ ਗਿੱਲ ਦੇ ਪਿਤਾ ਅਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦੇ ਸੀਨੀਅਰ ਮੀਤ ਪ੍ਰਧਾਨ ਬਲਕਰਨ ਸਿੰਘ ਗਿੱਲ ਅਤੇ ਇਕਬਾਲ ਸਿੰਘ ਗਿੱਲ ਦੇ ਚਾਚਾ ਸ: ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ-ਅਬੋਹਰ ਸੜਕ 'ਤੇ ਪਿਆ ਟੋਆ ਦੇ ਰਿਹੈ ਹਾਦਸਿਆਂ ਨੂੰ ਸੱਦਾ

ਮੰਡੀ ਲੱਖੇਵਾਲੀ 10 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਵਾਇਆ ਪੰਨੀਵਾਲੀ ਜਾਂਦੀ ਜੀ.ਟੀ. ਰੋਡ ਸੜਕ ਉੱਪਰ ਪਿੰਡ ਰਹੂੜਿਆਂਵਾਲੀ ਕੋਲ ਰੁਪਾਣੇ ਵਾਲੀ ਿਲੰਕ ਸੜਕ ਨੇੜੇ ਪਿਆ ਟੋਇਆ ਜਿਥੇ ਆਵਾਜਾਈ ਪ੍ਰਭਾਵਿਤ ਕਰਦਾ ਹੈ, ਉਥੇ ਬਾਰਿਸ਼ ਦੇ ...

ਪੂਰੀ ਖ਼ਬਰ »

10 ਜੁਲਾਈ ਨੂੰ ਨੈਸ਼ਨਲ ਫਿਸ਼ ਫਾਰਮਜ਼ ਡੇਅ ਵਜੋਂ ਮਨਾਇਆ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸੀ ਮੁਕਤਸਰ ਸਾਹਿਬ ਦੇ ਮੱਛੀ ਪਾਲਣ ਵਿਭਾਗ ਵਲੋਂ ਫਿਸ਼ ਡੇ ਜ਼ਿਲੇ੍ਹ ਦੇ ਅਗਾਂਹਵਧੂ ਤੇ ਨਾਮਵਰ ਮੱਛੀ ਪਾਲਕ ਭਰਾਵਾਂ ਰੁਪਿੰਦਰ ਪਾਲ ਸਿੰਘ (ਬੱਬੂ) ਅਤੇ ਪਰਮਜੀਤ ਸਿੰਘ ਪੁੱਤਰ ਜਸਪਾਲ ਸਿੰਘ ਢਿੱਲੋਂ ਹੋਰਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX