ਤਾਜਾ ਖ਼ਬਰਾਂ


ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  about 1 hour ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  about 1 hour ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  about 1 hour ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  about 2 hours ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  about 2 hours ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  about 2 hours ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  about 3 hours ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  about 3 hours ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  about 4 hours ago
ਕਪੂਰਥਲਾ, 12 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਦੇਰ ਸ਼ਾਮ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਨਸ਼ਾ ਤਸਕਰਾਂ ਵਲੋਂ ਐੱਸ. ਟੀ. ਐੱਫ. ਦੀ ਟੀਮ 'ਤੇ ਹਮਲਾ ਕਰਕੇ ਪੰਜ ਪੁਲਿਸ ਕਰਮਚਾਰੀਆਂ ਨੂੰ...
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  about 4 hours ago
ਜਲੰਧਰ, 12 ਦਸੰਬਰ (ਚਿਰਾਗ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਖੇਡ ਉਦਯੋਗ ਵਲੋਂ...
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਅਯੁੱਧਿਆ ਮਾਮਲੇ 'ਤੇ ਬੀਤੀ 9 ਨਵੰਬਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ...
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  about 5 hours ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  about 5 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  about 5 hours ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਹਲਕਾ ਫਗਵਾੜਾ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਵੱਡਾ ਝਟਕਾ

ਫਗਵਾੜਾ, 10 ਜੁਲਾਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਬਲਾਕ ਸੰਮਤੀ, ਜ਼ਿਲ੍ਹਾ ਪਰੀਸ਼ਦ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਫਗਵਾੜਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਮਹੇੜੂ ਦੀ ਪੰਚਾਇਤ ਨੇ ਸਰਪੰਚ ਰਾਣੀ ਪਤਨੀ ...

ਪੂਰੀ ਖ਼ਬਰ »

ਏ. ਐਸ. ਆਈ. ਸਮੇਤ ਤਿੰਨ ਪੁਲਿਸ ਮੁਲਾਜ਼ਮ ਮੁਅੱਤਲ

ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)- ਥਾਣੇ ਵਿਚ ਇਕ ਨਵਵਿਆਹੁਤਾ ਲੜਕੀ ਵਲੋਂ ਨਸ਼ਾ ਪੀਣ ਦੇ ਮਾਮਲੇ ਵਿਚ ਐਸ. ਪੀ. ਫਗਵਾੜਾ ਨੇ ਇਕ ਏ. ਐਸ. ਆਈ. ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਨਵਵਿਆਹੁਤਾ ਲੜਕੀ ਦੀ ...

ਪੂਰੀ ਖ਼ਬਰ »

8ਵੀਂ ਦੀ ਵਿਦਿਆਰਥਣ ਨੂੰ ਵਰਗਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)- 13 ਸਾਲ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕਿ ਵਰਗਲਾ ਕਿ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਲੜਕੇ ਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਨਗਿੰਦਰ ਰਾਏ ਪੁੱਤਰ ਰਮਾਨ ਰਾਏ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਵਕੀਲ 'ਤੇ ਜਾਨ ਲੇਵਾ ਹਮਲਾ

ਕਪੂਰਥਲਾ, 10 ਜੁਲਾਈ (ਵਿ.ਪ੍ਰ.)- ਅੱਜ ਦੁਪਹਿਰ ਪੁਰਾਣੀ ਰੰਜਸ਼ ਦੇ ਚੱਲਦਿਆਂ ਮੁਹੱਲਾ ਹਕੀਮ ਜਾਫ਼ਰ ਅਲੀ ਵਿਚ ਰਹਿੰਦੇ ਇਕ ਵਕੀਲ ਦੇ ਘਰ ਕੁੱਝ ਨੌਜਵਾਨਾਂ ਨੇ ਜ਼ਬਰਦਸਤੀ ਦਾਖਲ ਕੇ ਉਸ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਐਡਵੋਕੇਟ ਗੁਰਮੀਤ ਕੁਮਾਰ ਬੌਬੀ ਨੇ ਦੱਸਿਆ ਕਿ ਲਗਪਗ ਦੋ ਤਿੰਨ ਦਿਨ ਪਹਿਲਾਂ ਉਸ ਦੇ ਭਤੀਜੇ ਦਾ ਕੁੱਝ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ, ਉਸੇ ਰੰਜਸ਼ ਦੇ ਚੱਲਦੇ ਨੌਜਵਾਨਾਂ ਨੇ ਕਥਿਤ ਤੌਰ 'ਤੇ ਉਸ ਨੂੰ ਮੋਬਾਈਲ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ | ਉਨ੍ਹਾਂ ਦੱਸਿਆ ਕਿ ਅੱਜ ਦੁਪਹਿਰ ਦੇ ਸਮੇਂ ਕੁਝ ਨੌਜਵਾਨਾਂ ਨੇ ਉਸ ਦੇ ਘਰ ਜਬਰੀ ਦਾਖਲ ਹੋ ਕੇ ਉਸ 'ਤੇ ਜਾਨ ਲੇਵਾ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਬਾਅਦ ਵਿਚ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਡੀ.ਐਸ.ਪੀ. ਸੁਖਵਿੰਦਰ ਸਿੰਘ, ਥਾਣਾ ਸਿਟੀ ਇੰਚਾਰਜ ਗੱਬਰ ਸਿੰਘ ਪੁਲਿਸ ਪਾਰਟੀ ਨਾਲ ਘਟਨਾ ਸਥਾਨ 'ਤੇ ਪਹੁੰਚੇ | ਇਸ ਉਪਰੰਤ ਸਿਵਲ ਹਸਪਤਾਲ ਜ਼ੇਰੇ ਇਲਾਜ ਗੁਰਮੀਤ ਕੁਮਾਰ ਦਾ ਹਾਲ ਚਾਲ ਪੁੱਛਣ ਲਈ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੇ.ਜੇ.ਐਸ. ਅਰੋੜਾ, ਸਾਬਕਾ ਪ੍ਰਧਾਨ ਐਡਵੋਕੇਟ ਅਸ਼ੋਕ ਸਭਰਵਾਲ, ਐਡਵੋਕੇਟ ਇੰਦਰਜੀਤ ਸਿੰਘ ਥਿੰਦ, ਐਡਵੋਕੇਟ ਅਨੁੱਜ ਆਨੰਦ, ਐਡਵੋਕੇਟ ਪਿਊਸ਼ ਮਨਚੰਦਾ, ਕਮਲਜੀਤ ਸਿੰਘ ਵਾਲੀਆ, ਐਡਵੋਕੇਟ ਇੰਦਰਜੀਤ ਸਿੰਘ ਥਿੰਦ, ਤੇਜਪਾਲ ਸਿੰਘ ਵਾਲੀਆ, ਪਾਲ ਸਿੰਘ ਵਾਲੀਆ ਮੌਕੇ 'ਤੇ ਪਹੁੰਚੇ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸੁਭਾਨਪੁਰ, 10 ਜੁਲਾਈ (ਜੱਜ)- ਜਗਤਜੀਤ ਇੰਡਸਟਰੀਜ਼ ਹਮੀਰਾ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਜਗਤਜੀਤ ਨਗਰ ਹਮੀਰਾ ਵਾਸੀ ਅਸ਼ੋਕ ਕੁਮਾਰ ਪੁੱਤਰ ਕੇਵਲ ਕੁਮਾਰ ਜੋ ਕਿ ਜਗਤਜੀਤ ਇੰਡਸਟਰੀਜ਼ ਹਮੀਰਾ ਵਿਖੇ ...

ਪੂਰੀ ਖ਼ਬਰ »

ਨਾਈਜ਼ੀਰੀਅਨ ਹੈਰੋਇਨ ਸਮੇਤ ਗਿ੍ਫ਼ਤਾਰ

ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)- ਥਾਣਾ ਸਤਨਾਮਪੁਰਾ ਪੁਲਿਸ ਨੇ ਨਾਈਜ਼ੀਰੀਅਨ ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਥਾਣਾ ਸਤਨਾਮਪੁਰਾ ਵਿਖੇ ਤਾਇਨਾਤ ਏ.ਐਸ.ਆਈ. ਪ੍ਰਗਟ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਚਹੇੜੂ ਨੇੜੇ ...

ਪੂਰੀ ਖ਼ਬਰ »

ਮਠਿਆਈ, ਫਲਾਂ ਦੀਆਂ ਦੁਕਾਨਾਂ ਤੇ ਢਾਬਿਆਂ ਦੀ ਅਚਨਚੇਤ ਜਾਂਚ

ਫਗਵਾੜਾ, 10 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਸੂਬੇ ਨੂੰ ਸਿਹਤਮੰਦ ਬਣਾਉਣ ਅਤੇ ਲੋਕਾਂ ਨੂੰ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਤੇ ਸਿਵਲ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 10 ਜੂਨ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਰੋਹ ਵਿਚ ਆਏ ਮਨਿਸਟਰੀਅਲ ਮੁਲਾਜ਼ਮਾਂ ਨੇ ਸਰਕਾਰ ਵਲੋਂ ...

ਪੂਰੀ ਖ਼ਬਰ »

ਪਾਵਰਕਾਮ ਕੋਲ ਟਰਾਂਸਫ਼ਾਰਮਰਾਂ ਦੀ ਘਾਟ ਕਾਰਨ ਪਿੰਡ ਮੁਹੱਬਲੀਪੁਰ ਦੇ ਕਿਸਾਨਾਂ ਦਾ ਝੋਨਾ ਸੁੱਕਣ ਕਿਨਾਰੇ

ਡਡਵਿੰਡੀ, 10 ਜੁਲਾਈ (ਬਲਬੀਰ ਸੰਧਾ)- ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਪਾਵਰਕਾਮ ਵਲੋਂ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਸੁਲਤਾਨਪੁਰ ਲੋਧੀ ਬਲਾਕ ਦੇ ਪਿੰਡ ਮੁਹੱਬਲੀਪੁਰ ਦੇ ਕਿਸਾਨਾਂ ਦਾ ਲਾਇਆ ਝੋਨਾ ਜਿਥੇ ਸੁੱਕਣ ਕਿਨਾਰੇ ਹੈ, ਉਥੇ ਰਹਿੰਦਾ ਝੋਨਾ ਲਾਉਣ ਦੇ ...

ਪੂਰੀ ਖ਼ਬਰ »

ਅਨੁਸ਼ਾਸਨ ਤੇ ਸਖ਼ਤ ਮਿਹਨਤ ਹੀ ਜੀਵਨ ਦੇ ਟੀਚੇ ਦੀ ਪ੍ਰਾਪਤੀ ਦਾ ਮੂਲ ਮੰਤਰ- ਡੀ. ਸੀ

ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਲ ਇੰਡੀਆ ਸਿਟੀਜ਼ਨ ਫੋਰਮ ਵਲੋਂ 10ਵੀਂ ਜਮਾਤ ਵਿਚ ਮੈਰਿਟ ਸੂਚੀ ਵਿਚ ਆਉਣ ਵਾਲੇ ਪ੍ਰੀਤਾ ਲੀ ਲੈਸਨ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਵਿਦਿਆਰਥੀ ਦੇਵਿਆਂਸ਼ੂ ਕੁਮਾਰ ਤੇ ਗਰੀਨ ਫ਼ੀਲਡ ਪਬਲਿਕ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸੁਲਤਾਨਪੁਰ ਲੋਧੀ, 10 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਪਿੰਡ ਭੁਲਾਣਾ ਵਿਖੇ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰ ਦੇ ਰਹੇ ਭਿਆਨਕ ਬਿਮਾਰੀਆਂ ਨੂੰ ਸੱਦਾ

ਹੁਸੈਨਪੁਰ, 10 ਜੁਲਾਈ (ਸੋਢੀ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਭੁਲਾਣਾ ਵਿਖੇ ਰਹਿਣ ਵਾਲੇ ਗਰੀਬ ਪਰਿਵਾਰਾਂ ਦਾ ਬੁਨਿਆਦੀ ਸਹੂਲਤਾਂ ਦੀ ਘਾਟ ਹੋਣ ਕਾਰਨ ਜੀਉਣਾ ਮੁਸ਼ਕਲ ਹੋਇਆ ਹੋਇਆ ਪਿਆ ਹੈ ਜਿਸ ਵੱਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਮਿਡਲ ਸਕੂਲ ਕਮਰਾਏ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਭੁਲੱਥ, 10 ਜੁਲਾਈ (ਮਨਜੀਤ ਸਿੰਘ ਰਤਨ)- ਸਰਕਾਰੀ ਮਿਡਲ ਸਕੂਲ ਕਮਰਾਏ ਵਿਖੇ ਕੌਾਸਲਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨ ਵਾਸਤੇ ਡੀ. ਐਸ. ਪੀ. ਸੰਦੀਪ ਸਿੰਘ ਮੰਡ ਅਤੇ ਐਸ. ਐਚ. ...

ਪੂਰੀ ਖ਼ਬਰ »

ਸੈਕਰਟ ਹਾਰਟ ਪਬਲਿਕ ਸਕੂਲ ਡੱਲਾ ਵਿਖੇ ਸ਼ਖ਼ਸੀਅਤ ਉਸਾਰੀ ਵਰਕਸ਼ਾਪ

ਡਡਵਿੰਡੀ, 10 ਜੁਲਾਈ (ਬਲਬੀਰ ਸੰਧਾ)- ਸੈਕਰਟ ਹਾਰਟ ਪਬਲਿਕ ਸਕੂਲ ਡੱਲਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੰਜਾਬ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਦੀ ਵਿੱਢੀ ਮੁਹਿਮ ਤਹਿਤ ਪਿ੍ੰਸੀਪਲ ਨਿਰਵੈਲ ਸਿੰਘ ਤੇ ...

ਪੂਰੀ ਖ਼ਬਰ »

ਪਾਵਰਕਾਮ ਨੇ ਅਰਬਨ ਅਸਟੇਟ ਦੀ ਬਿਜਲੀ ਸਪਲਾਈ ਸਾਇੰਸ ਸਿਟੀ ਨਾਲ ਜੋੜੀ- ਦੁਆਬਾ

ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਸਰਦਾਰ ਆਤਮਾ ਸਿੰਘ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਦੁਆਬਾ, ਸ਼ਹੀਦ ਊਧਮ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਦੇ ਪ੍ਰਧਾਨ ਹੀਰਾ ਸਿੰਘ ਮੋਮੀ ਦੀ ਅਗਵਾਈ ਵਿਚ ਸੁਸਾਇਟੀ ਦੇ ਮੈਂਬਰਾਂ ਨੇ ਪਾਵਰਕਾਮ ਦੇ ...

ਪੂਰੀ ਖ਼ਬਰ »

-ਐਮ. ਐਸ. ਸੀ. (ਆਈ. ਟੀ.) ਦਾ ਨਤੀਜਾ-

ਹਿੰਦੂ ਕੰਨਿਆ ਕਾਲਜ ਦੀ ਰਾਜਬੀਰ ਕੌਰ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਮ.ਐਸ.ਸੀ. ਆਈ.ਟੀ. ਫਾਈਨਲ ਦੇ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ਵਿਦਿਆਰਥਣ ਰਾਜਬੀਰ ...

ਪੂਰੀ ਖ਼ਬਰ »

ਕੈਪਟਨ ਅਮਰੀਕਾ ਦੇ ਰਸਤੇ 'ਚ ਮਰੇ ਨਡਾਲਾ ਦੇ ਨੌਜਵਾਨ ਦਾ ਮੁੱਦਾ ਸੁਸ਼ਮਾ ਕੋਲ ਉਠਾਉਣ-ਖਹਿਰਾ

ਨਡਾਲਾ, 10 ਜੁਲਾਈ (ਮਨਜਿੰਦਰ ਸਿੰਘ ਮਾਨ)- ਨਡਾਲਾ ਦੇ 24 ਸਾਲਾ ਨੌਜਵਾਨ ਦੀ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਂਦੇ ਸਮੇਂ ਕੰਲੋਬੀਆ ਦੇ ਜੰਗਲਾਂ ਵਿਚ ਹੋਈ ਦਰਦਨਾਕ ਮੌਤ ਦੇ ਸਬੰਧ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਮੁੱਖ ...

ਪੂਰੀ ਖ਼ਬਰ »

ਉੱਘੇ ਸਰਜਨ ਡਾ: ਹਰੀ ਸਿੰਘ ਦੀ ਸਵੈ ਜੀਵਨੀ 'ਕਰਮਯੋਗੀ' ਦੀ ਘੁੰਡ ਚੁਕਾਈ 15 ਨੂੰ

ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਉਘੇ ਸਰਜਨ ਡਾ: ਹਰੀ ਸਿੰਘ ਦੀ ਸਵੈ ਜੀਵਨੀ 'ਕਰਮਯੋਗੀ' ਦੀ ਘੁੰਡ ਚੁਕਾਈ ਸਬੰਧੀ 15 ਜੁਲਾਈ ਨੂੰ 10 ਵਜੇ ਆਨੰਦ ਪਬਲਿਕ ਸਕੂਲ ਕਪੂਰਥਲਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ: ਉਪਿੰਦਰਜੀਤ ਕੌਰ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਸਬਜ਼ੀ ਮੰਡੀ ਦਾ ਦੌਰਾ

ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਮ ਲੋਕਾਂ ਨੂੰ ਵਧੀਆ ਤੇ ਪੱਕੇ ਹੋਏ ਫਲ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਡਿਪਟੀ ਡਾਇਰੈਕਟਰ ਬਾਗਬਾਨੀ ਕੁਲਵਿੰਦਰ ਸਿੰਘ ਸੰਧੂ, ਮਾਰਕੀਟ ਕਮੇਟੀ ਦੇ ਸਕੱਤਰ ਅਰਵਿੰਦਰ ਸਿੰਘ ਸਾਹੀ, ਮੰਡੀ ਸੁਪਰਵਾਈਜ਼ਰ ਪਿ੍ਥੀਪਾਲ ...

ਪੂਰੀ ਖ਼ਬਰ »

ਡੋਡੇ ਚੂਰਾ ਪੋਸਤ ਸਮੇਤ ਦੋ ਨੌਜਵਾਨ ਕਾਬੂ

ਭੁਲੱਥ, 10 ਜੁਲਾਈ (ਮਨਜੀਤ ਸਿੰਘ ਰਤਨ)- ਥਾਣਾ ਭੁਲੱਥ ਦੀ ਪੁਲਿਸ ਨੇ ਡੋਡੇ ਚੂਰਾ ਪੋਸਤ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਐਸ.ਐਚ.ਓ. ਭੁਲੱਥ ਅਮਰਨਾਥ ਨੇ ਦੱਸਿਆ ਕਿ ਏ.ਐਸ.ਆਈ. ਰਘਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਖੱਸਣ ਵੱਲ ਜਾ ਰਹੀ ਸੀ ਤਾਂ ...

ਪੂਰੀ ਖ਼ਬਰ »

ਸਰਕਾਰ ਜੀ ਏਧਰ ਵੀ ਧਿਆਨ ਦਿਓ...

ਢਿਲਵਾਂ, 10 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਢਿਲਵਾਂ ਟੋਲ ਪਲਾਜ਼ਾ ਤੋਂ ਪਿੰਡ ਧਾਲੀਵਾਲ ਬੇਟ, ਜੀ. ਟੀ. ਰੋਡ ਮਿਆਣੀ ਬਾਕਰਪੁਰ ਵਾਲੀ ਸਾਈਡ ਤੋਂ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਵਾਹਨ ਚਾਲਕ ਗਲਤ ਸਾਈਡ ਵਾਹਨ ਚਲਾਉਂਦੇ ਆਮ ਦੇਖੇ ਜਾ ਸਕਦੇ ਹਨ | ਇਲਾਕਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਜੇਬ 'ਚੋਂ ਪੈਸੇ ਕੱਢਣ ਦੇ ਦੋਸ਼ 'ਚ ਤਿੰਨ ਨੂੰ ਹਿਰਾਸਤ 'ਚ ਲਿਆ

ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਆਲਟੋ ਸਵਾਰ ਵਿਅਕਤੀਆਂ ਨੂੰ ਕਪੂਰਥਲਾ ਕਰਤਾਰਪੁਰ ਰੋਡ 'ਤੇ ਨਾਕਾ ਲਗਾ ਕੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਦੌਰਾਨ ਉਸ ਦੀ ਜੇਬ ਵਿਚੋਂ ਪੈਸੇ ਕੱਢਣ ਦੇ ਮਾਮਲੇ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਹਾਦਸਿਆਂ ਦਾ ਕਾਰਨ ਬਣ ਰਿਹਾ ਸਫ਼ੈਦੇ ਦਾ ਦਰੱਖ਼ਤ ਪਾਵਰਕਾਮ ਦੇ ਠੇਕੇਦਾਰ ਦੀ ਮਦਦ ਨਾਲ ਹਟਾਇਆ

ਭੁਲੱਥ, 10 ਜੁਲਾਈ (ਮੁਲਤਾਨੀ)- ਕਰੀਬ ਇਕ ਸਾਲ ਪਹਿਲਾਂ ਚੱਲੀ ਤੇਜ਼ ਹਨੇਰੀ ਤੇ ਝੱਖੜ ਨੇ ਭੁਲੱਥ ਤੋਂ ਕਰਤਾਰਪੁਰ ਵਾਲੀ ਸੜਕ ਦੇ ਦਰਮਿਆਨ ਅਨੇਕਾਂ ਦਰਖ਼ਤ ਪੁੱਟ ਦਿੱਤੇ ਸਨ ਜਿਸ ਕਰਕੇ ਕਰੀਬ 2 ਦਿਨ ਇਹ ਰਸਤਾ ਵੀ ਬੰਦ ਰਿਹਾ ਸੀ, ਪ੍ਰੰਤੂ ਇਕ ਸਾਲ ਬੀਤ ਜਾਣ 'ਤੇ ਵੀ ਜੰਗਲਾਤ ...

ਪੂਰੀ ਖ਼ਬਰ »

ਪਲਾਹੀ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਫਗਵਾੜਾ, 10 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਗੁਰਮੀਤ ਸਿੰਘ ਰੱਤੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਆਪਣੇ ਸੰਬੋਧਨ ਵਿਚ ਉਨ੍ਹਾਂ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਏ. ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮਗਨਰੇਗਾ ਮੁਲਾਜ਼ਮਾਂ ਦੀ ਤਨਖ਼ਾਹ, 2 ਸਾਲ ਦੀ ਇੰਕਰੀਮੈਂਟ ਦੇ ਬਕਾਏ, ਕੰਪਿਊਟਰ ਸਹਾਇਕ ਦੀਆਂ ਤਨਖ਼ਾਹਾਂ ਵਿਚ ਵਾਧੇ ਸਬੰਧੀ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਫ਼ੌਜ ਦੇ ਅਸਲ੍ਹਾ ਭੰਡਾਰ ਨੇੜੇ ਅੱਗ ਲਗਾਉਣ ਤੇ ਉਸਾਰੀ ਕਰਨ 'ਤੇ ਪਾਬੰਦੀ

ਕਪੂਰਥਲਾ, 10 ਜੁਲਾਈ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੁੱਧੂਪੁੰਦਰ ਵਿਚ ਫ਼ੌਜ ਵਲੋਂ ਬਣਾਏ ਗਏ ਅਸਲ੍ਹਾ ਭੰਡਾਰ ਦੇ 1200 ਗਜ ਦੇ ਘੇਰੇ ਵਿਚ ਫ਼ਸਲਾਂ ਦੀ ਰਹਿੰਦ ਖੰੂਹਦ ਤੇ ਕੂੜੇ ...

ਪੂਰੀ ਖ਼ਬਰ »

ਮੰਤਰੀਆਂ ਤੇ ਵਿਧਾਇਕਾਂ ਦੇ ਡੋਪ ਟੈਸਟ ਨਹੀਂ ਸਗੋਂ ਜਾਇਦਾਦਾਂ ਦੀ ਜਾਂਚ ਹੋਵੇ- ਕਿਸਾਨ ਸੰਘਰਸ਼ ਕਮੇਟੀ

ਸੁਲਤਾਨਪੁਰ ਲੋਧੀ, 10 ਜੁਲਾਈ (ਪ.ਪ. ਰਾਹੀ)- ਪੰਜਾਬ ਵਿਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨਾਲ ਹਰ ਰੋਜ਼ ਵੱਡੀ ਗਿਣਤੀ ਵਿਚ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਤੇ ਦਿਨੋਂ-ਦਿਨ ਪੰਜਾਬ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ | ਸਰਕਾਰ ਨਸ਼ਿਆਂ ਨੂੰ ਪੰਜਾਬ ਅੰਦਰੋਂ ...

ਪੂਰੀ ਖ਼ਬਰ »

ਖਾਨੋਵਾਲ ਸਕੂਲ ਵਲੋਂ ਮੈਰਾਥਨ ਦੌੜ

ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਖੇਲੋ ਪੰਜਾਬ ਤਹਿਤ ਸਰਕਾਰੀ ਹਾਈ ਸਕੂਲ ਖਾਨੋਵਾਲ ਤੇ ਸਰਕਾਰੀ ਐਲੀਮੈਂਟਰੀ ਸਕੂਲ ਖਾਨੋਵਾਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਮੈਰਾਥਨ ਦੌੜ ਲਗਾਈ ਗਈ ਜਿਸ ਵਿਚ ਵਿਦਿਆਰਥੀਆਂ ਦੇ ਹੱਥਾਂ ਵਿਚ ਨਸ਼ੇ ਵਰਗੀ ਲਾਹਨਤ ਤੋਂ ਛੁਟਕਾਰਾ ...

ਪੂਰੀ ਖ਼ਬਰ »

ਨਸ਼ਿਆਂ ਦਾ ਸੇਵਨ ਮਨੁੱਖ ਲਈ ਘਾਤਕ- ਡਾ: ਤਰਸੇਮ

ਭੁਲੱਥ, 10 ਜੁਲਾਈ (ਮੁਲਤਾਨੀ)- ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਤਰਸੇਮ ਸਿੰਘ ਵਲੋਂ ਡੈਪੋ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ | ਉਨ੍ਹਾਂ ...

ਪੂਰੀ ਖ਼ਬਰ »

ਟੀ. ਈ. ਟੀ. ਪਾਸ ਵਿਦਿਆਰਥੀ ਡਾਈਟ ਸ਼ੇਖੂਪੁਰ ਤੋਂ ਆਪਣੇ ਸਰਟੀਫਿਕੇਟ ਪ੍ਰਾਪਤ ਕਰਨ- ਲਾਸਾਨੀ

ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਨੇ ਦੱਸਿਆ ਕਿ ਜੁਲਾਈ 2011 ਵਿਚ ਜਿਨ੍ਹਾਂ ਵਿਦਿਆਰਥੀਆਂ ਨੇ ਟੀ. ਈ. ਟੀ. ਦੀ ਪ੍ਰੀਖਿਆ ਦਿੱਤੀ ਸੀ ਤੇ ਉਨ੍ਹਾਂ ਦੇ ਨਤੀਜੇ ਵਿਚ ਬਾਅਦ ਵਿਚ ਸੋਧ ...

ਪੂਰੀ ਖ਼ਬਰ »

ਪਿੰਡ ਮੰਡੇਰ ਬੇਟ ਵਿਖੇ ਸਾਲਾਨਾ ਮੇਲਾ

ਢਿਲਵਾਂ, 10 ਜੁਲਾਈ (ਪ੍ਰਵੀਨ ਕੁਮਾਰ)- ਪਿੰਡ ਮੰਡੇਰ ਬੇਟ ਵਿਖੇ ਪੀਰ ਬਾਬਾ ਨੌਗੱਜਾ ਦਾ ਸਾਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾ ਮੁੱਖ ਸੇਵਾਦਾਰ ਕੁਲਵੰਤ ਕੌਰ ਤੇ ਪ੍ਰਬੰਧਕ ਕਮੇਟੀ ਵਲੋਂ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਗਈ, ਉਪਰੰਤ ਸਟੇਜ ...

ਪੂਰੀ ਖ਼ਬਰ »

ਰਾਜਸੀ ਪਾਰਟੀਆਂ 11 ਤੱਕ ਪੋਿਲੰਗ ਸਟੇਸ਼ਨਾਂ ਸਬੰਧੀ ਤਜਵੀਜ਼ਾਂ ਭੇਜਣ-ਮੁਹੰਮਦ ਤਇਅਬ

ਕਪੂਰਥਲਾ, 10 ਜੁਲਾਈ (ਅ.ਬ.)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਹੰਮਦ ਤਇਅਬ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪੋਿਲੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਹਰੇਕ ਸਕੂਲ ਦੀ ਲਾਇਬ੍ਰੇਰੀ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਲਾਇਬ੍ਰੇਰੀ ਰੱਖਿਆ ਜਾਵੇ-ਚੀਮਾ

ਸੁਲਤਾਨਪੁਰ ਲੋਧੀ, 10 ਜੁਲਾਈ (ਥਿੰਦ, ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਹਾਈ ਤੇ ਸੈਕੰਡਰੀ ਸਕੂਲ ਮੁਖੀਆਂ ਦੀ ਮੀਟਿੰਗ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ...

ਪੂਰੀ ਖ਼ਬਰ »

ਸਰਕਾਰ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਦੀ ਅਦਾਇਗੀ ਤੁਰੰਤ ਕਰੇ-ਅਧਿਆਪਕ ਦਲ

ਕਪੂਰਥਲਾ, 10 ਜੁਲਾਈ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸੂਬਾਈ ਆਗੂ ਰਕੇਸ਼ ਭਾਸਕਰ, ਰਜੇਸ਼ ਜੌਲੀ, ਭਜਨ ਸਿੰਘ ਮਾਨ, ਗੁਰਮੁਖ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ 'ਚ ਹੋਈ ਮੌਤ ਸਬੰਧੀ ਕਾਰਵਾਈ ਲਈ ਵਫ਼ਦ ਡੀ. ਸੀ. ਤੇ ਐਸ. ਐਸ. ਪੀ. ਨੂੰ ਮਿਲਿਆ

ਨਡਾਲਾ, 10 ਜੁਲਾਈ (ਮਾਨ)- ਅਮਰੀਕਾ ਜਾ ਰਹੇ ਨਡਾਲਾ ਵਾਸੀ ਸੁਨੀਲ ਕੁਮਾਰ ਪੁੱਤਰ ਦਵਿੰਦਰ ਕੁਮਾਰ ਕਾਕਾ ਦੀ ਰਸਤੇ ਵਿਚ ਮੌਤ ਹੋ ਜਾਣ ਸਬੰਧੀ ਕਾਰਵਾਈ ਲਈ ਕਸਬਾ ਵਾਸੀਆਂ ਦਾ ਵਫ਼ਦ ਡੀ. ਸੀ. ਤੇ ਐਸ. ਐਸ. ਪੀ. ਕਪੂਰਥਲਾ ਨੂੰ ਮਿਲਿਆ | ਵਫ਼ਦ ਦੇ ਆਗੂ ਡਾ: ਸੰਦੀਪ ਪਸਰੀਚਾ ਨੇ ਡੀ. ...

ਪੂਰੀ ਖ਼ਬਰ »

ਸਰਕਾਰ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਦੀ ਅਦਾਇਗੀ ਤੁਰੰਤ ਕਰੇ-ਅਧਿਆਪਕ ਦਲ

ਕਪੂਰਥਲਾ, 10 ਜੁਲਾਈ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸੂਬਾਈ ਆਗੂ ਰਕੇਸ਼ ਭਾਸਕਰ, ਰਜੇਸ਼ ਜੌਲੀ, ਭਜਨ ਸਿੰਘ ਮਾਨ, ਗੁਰਮੁਖ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਨਮਿਤਾ ਸ਼ਰਮਾ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਚੌਥੇ ਸਥਾਨ 'ਤੇ ਰਹੀ

ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਬੀ.ਏ. ਸਮੈਸਟਰ 6ਵਾਂ ਦੇ ਨਤੀਜੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਵਿਦਿਆਰਥਣ ਨਮਿਤਾ ਸ਼ਰਮਾ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਚੌਥਾ ਸਥਾਨ ...

ਪੂਰੀ ਖ਼ਬਰ »

ਫਗਵਾੜਾ ਤੋਂ 60 ਗੱਡੀਆਂ ਦਾ ਕਾਫ਼ਲਾ ਪੁੱਜੇਗਾ ਮਲੋਟ- ਜਥੇ: ਕੁਲਾਰ

ਫਗਵਾੜਾ, 10 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਆਮਦ 'ਤੇ 11 ਜੁਲਾਈ ਨੂੰ ਕੀਤੀ ਜਾ ਰਹੀ ਧੰਨਵਾਦ ਰੈਲੀ ਵਿਚ ਸ਼ਮੂਲੀਅਤ ...

ਪੂਰੀ ਖ਼ਬਰ »

ਨਰਸਿੰਗ ਸਿਸਟਰ ਦਰਸ਼ਨਾ ਅਰੋੜਾ ਦਾ ਸਵਾਗਤ

ਸੁਲਤਾਨਪੁਰ ਲੋਧੀ, 10 ਜੁਲਾਈ (ਨਰੇਸ਼ ਹੈਪੀ, ਥਿੰਦ)- ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲੰਮੇ ਸਮੇਂ ਤੋਂ ਖ਼ਾਲੀ ਪਈ ਇਕ ਨਰਸਿੰਗ ਸਿਸਟਰ ਦੀ ਪੋਸਟ 'ਤੇ ਫਗਵਾੜਾ ਤੋਂ ਤਰੱਕੀ ਪਾ ਕੇ ਆਈ ਦਰਸ਼ਨਾ ਅਰੋੜਾ ਦੇ ਨਰਸਿੰਗ ਸਿਸਟਰ ਦੀ ਡਿਊਟੀ ਜੁਆਇਨ ਕਰਨ ਦੀ ਖੁਸ਼ੀ ਵਿਚ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨਾਂ ਤੇ ਆਮ ਲੋਕਾਂ ਨੂੰ ਅਨੇਕਾਂ ਸਹੂਲਤਾਂ ਦਿੱਤੀਆਂ- ਟੁਰਨਾ, ਗਿੱਲ

ਹੁਸੈਨਪੁਰ, 10 ਜੁਲਾਈ (ਸੋਢੀ)- ਮੋਦੀ ਸਰਕਾਰ ਵਲੋਂ ਆਪਣੇ ਕੀਤੇ ਗਏ ਚੋਣ ਵਾਅਦਿਆਂ ਅਨੁਸਾਰ ਜਿਥੇ ਦੇਸ਼ ਦੇ ਹਰ ਵਰਗ ਲਈ ਲੋੜੀਂਦੀਆਂ ਯੋਜਨਾਵਾਂ ਤਿਆਰ ਕੀਤੀਆਂ ਹਨ ਉਥੇ ਦੇਸ਼ ਦੇ ਅੰਨਦਾਤਾ ਕਿਸਾਨ ਲਈ ਸਮੇਂ-ਸਮੇਂ 'ਤੇ ਅਨੇਕਾਂ ਸਹੂਲਤਾਂ ਜਾਰੀ ਕੀਤੀਆਂ ਹਨ | ਇਹ ਸ਼ਬਦ ...

ਪੂਰੀ ਖ਼ਬਰ »

ਨਸ਼ੇ ਦੀ ਸਮੱਸਿਆ ਅਕਾਲੀ-ਭਾਜਪਾ ਗਠਜੋੜ ਦੀ ਦੇਣ- ਮਾਨ

ਫਗਵਾੜਾ, 10 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਦੇ ਸਾਬਕਾ ਮੰਤਰੀ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੇ ਆਗੂਆਂ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਕੋਈ ਵੀ ਗੱਲ ਕਰਨ ਦਾ ਨੈਤਿਕ ਹੱਕ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਹੁਸੈਨਪੁਰ, 10 ਜੁਲਾਈ (ਸੋਢੀ)- ਪੁਲਿਸ ਚੌਕੀ ਭੁਲਾਣਾ ਅਧੀਨ ਆਉਂਦੇ ਅਮਰੀਕ ਨਗਰ (ਭੁਲਾਣਾ) ਵਿਖੇ ਇਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈੱਡ ਮਾਸਟਰ ਫੁੰਮਣ ਸਿੰਘ ਜਨਰਲ ਸਕੱਤਰ ਨਿਯੁਕਤ

ਬੇਗੋਵਾਲ, 10 ਜੁਲਾਈ (ਸੁਖਜਿੰਦਰ ਸਿੰਘ)- ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਆਗੂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਪ੍ਰੋ: ਜਸਵੰਤ ਸਿੰਘ ਮੁਰੱਬੀਆ ਪ੍ਰਧਾਨ ਸਰਕਲ ਬੇਗੋਵਾਲ ਨੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਕਹਿਣ 'ਤੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਮਨੁੱਖੀ ਚੇਨ ਬਣਾ ਕੇ ਮੁਜ਼ਾਹਰਾ ਕੀਤਾ

ਫਗਵਾੜਾ, 10 ਜੁਲਾਈ (ਵਾਲੀਆ)-ਨਸ਼ਿਆਂ ਅਤੇ ਬੇਰੁਜ਼ਗਾਰੀ ਕਾਰਨ ਪੰਜਾਬ ਦੀ ਹੋ ਰਹੀ ਬਰਬਾਦੀ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਲਈ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ) ਜਬਰ ਤੇ ਬੇਇਨਸਾਫ਼ੀ ਵਿਰੋਧੀ ਮੰਚ, ਸਫ਼ਾਈ ਕਰਮਚਾਰੀ ਯੂਨੀਅਨ ਆਜ਼ਾਦ, ਡਾ: ਅੰਬੇਡਕਰ ਵੈੱਲਫੇਅਰ ਯੂਥ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX