ਤਾਜਾ ਖ਼ਬਰਾਂ


ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  8 minutes ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  19 minutes ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  50 minutes ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  58 minutes ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  37 minutes ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 1 hour ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 1 hour ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 1 hour ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪਾਰਟੀ ਦੇ ਦਫ਼ਤਰ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਜਾਣਕਾਰੀ ਦੇ ਦਿੱਤੀ ਹੈ ਕਿ ਉਹ ਅੱਜ ਚੰਡੀਗੜ੍ਹ 'ਚ ਹੀ ਹਨ ਗ੍ਰਿਫ਼ਤਾਰ ਕਰਨਾ ਹੈ ਤਾਂ ਕਰ ਲੈਣ.....
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਐਤਵਾਰ ਤੋਂ ਆਸਟ੍ਰੇਲੀਆ ਦੇ ਖ਼ਿਲਾਫ਼ ਸ਼ੁਰੂ ਹੋ ਰਹੇ ਟੀ 20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਹਾਰਦਿਕ ਪਾਂਡੇ ਕਮਰ 'ਚ ਦਰਦ ਦੀ ਸ਼ਿਕਾਇਤ ਕਾਰਣ ਇਕ ਦਿਨਾਂ ...
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 2 hours ago
ਜਲੰਧਰ, 21 ਫਰਵਰੀ (ਅ. ਬ.)- ਪਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਯੁਵਰਾਜ ਹੰਸ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ। ਉਨ੍ਹਾਂ ਨੇ ਟੀ. ਵੀ. ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਨਾਲ ਜਲੰਧਰ...
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 2 hours ago
ਸ੍ਰੀਨਗਰ, 21 ਫਰਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਇੱਕ ਪੂਰੀ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰੀਆਂ ਨੂੰ...
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 2 hours ago
ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ। ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਨਾਲ ਗੱਲਬਾਤ ਕਰਕੇ ਪ੍ਰਾਜੈਕਟ ਨੂੰ ਛੇਤੀ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੇਸ਼ ਦੇ ਹੋਰ ਹਿੱਸਿਆ 'ਚ ਕਸ਼ਮੀਰੀਆਂ 'ਤੇ ਹੋਣ ਵਾਲੇ ਕਥਿਤ ਹਮਲਿਆਂ 'ਤੇ ਰੋਕ ਲਗਾਉਣ ਸੰਬੰਧੀ ਪਟੀਸ਼ਨ 'ਤੇ ਸੁਣਵਾਈ ....
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  about 3 hours ago
ਰਾਏਪੁਰ, 21 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਨਾਲ ਮੁਠਭੇੜ ਦੌਰਾਨ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਸੀ. ਆਰ. ਪੀ. ਐੱਫ., ਕੋਬਰਾ ਅਤੇ ਸੂਬਾ ਪੁਲਿਸ...
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  about 3 hours ago
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  about 3 hours ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  about 4 hours ago
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  about 3 hours ago
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਮੋਗਾ

ਪੈਟਰੋਲ ਪੰਪ ਦੇ ਮੈਨੇਜਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਰਾਤ ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਖੋਸਾ ਪਾਂਡੋ ਕੋਲ ਬਣੇ ਪੈਟਰੋਲ ਪੰਪ ਪ੍ਰੇਮ ਐਚ.ਪੀ. ਮੋਟਰ ਦੇ ਮੈਨੇਜਰ ਰਾਮ ਗੋਪਾਲ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਗੋਪਾਲ ਉਮਰ 42 ਸਾਲ ਪੁੱਤਰ ਸ੍ਰੀ ਰਾਮ ਸਰੂਪ ਮੂਲ ਵਾਸੀ ਯੂ.ਪੀ. ਜ਼ਿਲ੍ਹਾ ਇਟਾਵਾ ਦੇ ਰਹਿਣ ਵਾਲੇ ਸਨ ਪਰ ਉਹ ਹੁਣ ਪਿਛਲੇ 30 ਸਾਲਾਂ ਤੋਂ ਲੁਧਿਆਣਾ ਵਿਖੇ ਰਹਿ ਕੇ ਇਸ ਪੈਟਰੋਲ ਪੰਪ 'ਤੇ ਪਿਛਲੇ 25 ਸਾਲਾਂ ਤੋਂ ਬਤੌਰ ਮੈਨੇਜਰ ਨੌਕਰੀ ਕਰ ਰਿਹਾ ਸੀ ਅਤੇ ਰਾਤ ਨੂੰ ਪੈਟਰੋਲ ਪੰਪ 'ਤੇ ਬਣੇ ਕਮਰਿਆਂ ਵਿਚ ਹੀ ਆਪਣਾ ਰੈਣ-ਬਸੇਰਾ ਕਰਦਾ ਸੀ | ਪਿਛਲੇ ਦੋ ਦਿਨਾਂ ਤੋਂ ਉਹ ਕਮਰੇ ਤੋਂ ਬਾਹਰ ਮੰਜਾ ਡਾਹ ਕੇ ਪੈ ਜਾਂਦਾ ਸੀ ਅਤੇ ਬੀਤੀ ਰਾਤ ਉਸ ਨੂੰ ਮੰਜੇ 'ਤੇ ਪਏ ਹੀ ਕਿਸੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ | ਉਸ ਦੇ ਭਰਾ ਗੋਬਿੰਦ ਕੁਮਾਰ ਜੋ ਕਿ ਪਿਛਲੇ 6 ਮਹੀਨਿਆਂ ਤੋਂ ਉਸੇ ਪੈਟਰੋਲ ਪੰਪ 'ਤੇ ਕੰਮ ਕਰਦਾ ਸੀ, ਨੇ ਦੇਖਿਆ ਕਿ ਰਾਮ ਗੋਪਾਲ ਦੀ ਲਾਸ਼ ਖ਼ੂਨ ਨਾਲ ਲੱਥਪੱਥ ਸੀ | ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਪੀ. ਹੈੱਡ ਕੁਆਟਰ ਪਿ੍ਥੀਪਾਲ ਸਿੰਘ, ਡੀ.ਐਸ.ਪੀ. ਸਿਟੀ ਕੇਸਰ ਸਿੰਘ, ਥਾਣਾ ਸਦਰ ਦੇ ਮੁੱਖ ਅਫ਼ਸਰ ਕਰਮਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਸਥਿਤੀ ਦਾ ਜਾਇਜ਼ਾ ਲਿਆ | ਥਾਣਾ ਸਦਰ ਪੁਲਿਸ ਨੇ ਮਿ੍ਤਕ ਰਾਮ ਗੋਪਾਲ ਦੇ ਭਰਾ ਗੋਬਿੰਦ ਕੁਮਾਰ ਦੇ ਬਿਆਨਾਂ 'ਤੇ ਅਣਪਛਾਤੇ ਕਾਤਲਾਂ ਖਿਲਾਫ ਮਾਮਲਾ ਦਰਜ ਕਰ ਲਿਆ | ਇਸ ਸਬੰਧੀ ਐਸ.ਐਚ.ਓ. ਕਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਦੱਸਿਆ ਕਿ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਆਪਣੀ ਜਾਂਚ ਕਰੇਗੀ | ਪੈਟਰੋਲ ਪੰਪ ਦੇ ਮਾਲਕ ਵਿਨੀਤ ਕੁਮਾਰ ਨੇ ਦੱਸਿਆ ਕਿ ਰਾਮ ਗੋਪਾਲ ਇਕ ਇਮਾਨਦਾਰ ਅਤੇ ਭਲਾਮਾਣਸ ਕਰਮਚਾਰੀ ਸੀ ਅਤੇ ਉਸ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਸੀ |


ਖ਼ਬਰ ਸ਼ੇਅਰ ਕਰੋ

ਨਾਬਾਲਗਾ ਨੂੰ ਵਰਗਲਾਉਣ ਵਾਲੇ ਨੂੰ 7 ਸਾਲ ਕੈਦ ਅਤੇ ਜੁਰਮਾਨਾ

ਮੋਗਾ, 11 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ਼ੀ੍ਰਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ ਵਿਚ 7 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ...

ਪੂਰੀ ਖ਼ਬਰ »

ਮੋਦੀ ਨੇ ਵਾਅਦਾ ਕਰਨ ਦੇ ਬਾਵਜੂਦ ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਨਹੀਂ ਕੀਤੀ-ਕਿਸਾਨ ਆਗੂ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਅਹਿਮ ਇਕੱਤਰਤਾ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ, ਇਕ ਜ਼ਖ਼ਮੀ-ਪੰਜ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਰੰਜਿਸ਼ ਨੂੰ ਲੈ ਕੇ ਪੰਜ ਜਾਣਿਆਂ ਵਲੋਂ ਕੀਤੀ ਕੁੱਟਮਾਰ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਹੋਏ ਵਿਅਕਤੀ ਜਸਕਰਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਤੇ ਗੋਲੀਆਂ ਸਮੇਤ ਵਿਅਕਤੀ ਕਾਬੂ

ਮੋਗਾ, 11 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਥਾਣਾ ਬੱਧਨੀ ਕਲਾਂ ਅਤੇ ਥਾਣਾ ਕੋਟ ਈਸੇ ਖਾਂ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਗਸ਼ਤ ਕਰਨ ਸਮੇਂ 160 ਗਰਾਮ ਨਸ਼ੀਲਾ ਪਾਊਡਰ ਅਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ...

ਪੂਰੀ ਖ਼ਬਰ »

-ਮਾਮਲਾ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਦਲਿਤ ਪਰਿਵਾਰ ਦੀ ਕੁੱਟਮਾਰ ਕਰਨ ਦਾ- ਮਜ਼ਦੂਰਾਂ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪ੍ਰਦਰਸ਼ਨ-ਨਾਅਰੇਬਾਜ਼ੀ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਦਲਿਤ ਪਰਿਵਾਰ ਦੀ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਮਜ਼ਦੂਰਾਂ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੀੜਤ ...

ਪੂਰੀ ਖ਼ਬਰ »

ਭੁਲੇਖੇ ਨਾਲ ਤੇਜ਼ਾਬ ਦੀ ਸ਼ੀਸ਼ੀ ਪੀ ਲੈਣ 'ਤੇ ਨੌਜਵਾਨ ਦੀ ਮੌਤ

ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭੁਲੇਖੇ ਨਾਲ ਬਾਥਰੂਮ ਸਾਫ਼ ਕਰਨ ਵਾਲਾ ਤੇਜ਼ਾਬ ਪੀ ਲੈਣ 'ਤੇ ਇਕ 24 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਿਸ਼ਵਕਰਮਾ ਚੌਕ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਸਰਕਾਰ ਨੂੰ ਸਖ਼ਤ ਚਿਤਾਵਨੀ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਅੱਜ ਇੱਥੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਸੂਬਾ ਪੱਧਰੀ ਇਕੱਤਰਤਾ ਹੋਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਮੋਦੀ ਸਰਕਾਰ ਵਿਰੁੱਧ ਭਾਕਿਯੂ ਕਾਦੀਆਂ ਦੇ ਆਗੂਆਂ ਨੇ ਕੀਤੀ ਨਾਅਰੇਬਾਜ਼ੀ

ਕੋਟ ਈਸੇ ਖਾਂ, 11 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਬਲਾਕ ਪੱਧਰੀ ਬੈਠਕ ਸਥਾਨਕ ਮਾਰਕੀਟ ਕਮੇਟੀ ਦਫ਼ਤਰੀ ਨਜ਼ਦੀਕ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਵਿਰਕ ਬਹਿਰਾਮਕੇ ਦੀ ਅਗਵਾਈ ਵਿਚ ਹੋਈ | ਬੈਠਕ ਵਿਚ ਸੂਬਾ ਵਿੱਤ ਸਕੱਤਰ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਕੋਟ ਈਸੇ ਖਾਂ, 11 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਕੋਟ ਸਦਰ ਖਾਂ ਦੇ ਇਕ ਗਰੀਬ ਪਰਿਵਾਰ ਦੇ ਨੌਜਵਾਨ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ | ਇਕੱਤਰ ਕੀਤੀ ਜਾਣਕਾਰੀ ਸਮੇਂ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੋਰਾ (23) ...

ਪੂਰੀ ਖ਼ਬਰ »

ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨ ਜ਼ਖ਼ਮੀ

ਕਿਸ਼ਨਪੁਰਾ ਕਲਾਂ, 11 ਜੁਲਾਈ (ਪਰਮਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਦਾਤਾ ਵਿਖੇ ਅੱਜ ਦੁਪਹਿਰ ਕਰੀਬ 1.30 ਵਜੇ ਇਕ ਸਕੂਲ ਵੈਨ ਅਤੇ ਮੋਟਰਸਾਈਕਲ ਦੀ ਹੋਈ ਆਹਮੋ-ਸਾਹਮਣੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਇਕੱਤਰ ...

ਪੂਰੀ ਖ਼ਬਰ »

ਸਰਬਜੀਤ ਕੌਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਬਿਲਾਸਪੁਰ, 11 ਜੁਲਾਈ (ਸੁਰਜੀਤ ਸਿੰਘ ਗਾਹਲਾ)-ਪਿੰਡ ਮਾਣੰੂਕੇ ਗਿੱਲ ਦੇ ਮਿਸਤਰੀ ਹਾਕਮ ਸਿੰਘ ਦੀ ਬੇਟੀ ਤੇ ਜਸਵਿੰਦਰ ਸਿੰਘ ਦੀ ਪਤਨੀ ਸਰਬਜੀਤ ਕੌਰ ਦੇ ਅਕਾਲ ਚਲਾਣੇ ਉਪਰੰਤ ਸੈਂਕੜੇ ਲੋਕਾਂ ਵਲੋਂ ਉਨ੍ਹਾਂ ਨੂੰ ਪਿੰਡ ਹਿੰਮਤਪੁਰਾ ਵਿਖੇ ਸੇਜਲ ਅੱਖਾਂ ਨਾਲ ਅੰਤਿਮ ...

ਪੂਰੀ ਖ਼ਬਰ »

ਐੱਸ.ਪੀ. ਦੀ ਅਗਵਾਈ ਵਿਚ ਪੁਲਿਸ ਵਲੋਂ ਦੌਲੇਵਾਲਾ ਮਾਇਰ 'ਚ ਛਾਪੇਮਾਰੀ

ਕੋਟ ਈਸੇ ਖਾਂ, 11 ਜੂਨ (ਗੁਰਮੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਕਾਲੜਾ)-ਨਸ਼ਾ ਤਸਕਰੀ ਲਈ ਚਰਚਿਤ ਪਿੰਡ ਦੌਲੇਵਾਲਾ ਮਾਇਰ ਵਿਚ ਮੋਗਾ ਦੇ ਨਵੇਂ ਐਸ.ਐਸ.ਪੀ. ਗੁਰਪ੍ਰੀਤ ਸਿੰਘ ਤੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀਆਂ ਜਾ ਰਹੀਆਂ ਛਾਪੇ ਮਾਰੀਆਂ ਤਹਿਤ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਸਮਾਧ ਭਾਈ, 11 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਖਾਈ ਦੇ ਗੁਰਦੁਆਰਾ ਸਾਹਿਬ 'ਚ ਹਰ ਸਾਲ ਦੀ ਤਰ੍ਹਾਂ10 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਦਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਅਤੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਭਿੰਡਰ ਕਲਾਂ ਦੇ ਨੰਬਰਦਾਰ ਬਣੇ

ਕਿਸ਼ਨਪੁਰਾ ਕਲਾਂ, 11 ਜੁਲਾਈ (ਗਿੱਲ)-ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਦੇਖ ਰੇਖ ਹੇਠ ਸਾਬਕਾ ਸਰਪੰਚ ਮੋਹਨ ਸਿੰਘ ਦੇ ਯਤਨਾਂ ਸਦਕਾ ਦਰਸ਼ਨ ਸਿੰਘ ਨੂੰ ਪਿੰਡ ਭਿੰਡਰ ਕਲਾਂ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ | ਇਸ ਸਮੇਂ ਸਾਬਕਾ ਸਰਪੰਚ ਭਜਨ ਸਿੰਘ ਦੇ ...

ਪੂਰੀ ਖ਼ਬਰ »

-ਮਾਮਲਾ ਨਗਰ ਨਿਗਮ ਵਲੋਂ ਪ੍ਰਾਈਵੇਟ ਹਸਪਤਾਲਾਂ 'ਤੇ ਕੀਤੀ ਜਾ ਰਹੀ ਕਾਰਵਾਈ ਦਾ-

ਸ਼ਹਿਰ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵਲੋਂ ਆਵਾਜਾਈ ਠੱਪ ਕਰਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ,ਜਸਪਾਲ ਸਿੰਘ ਬੱਬੀ)-ਨਗਰ-ਨਿਗਮ ਮੋਗਾ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਪ੍ਰਾਈਵੇਟ ਹਸਪਤਾਲਾਂ 'ਤੇ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵਿਚ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਪਿੰਡ 'ਚ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ

ਭਲੂਰ, 11 ਜੁਲਾਈ (ਗਿੱਲ)-ਕਸਬਾ ਭਲੂਰ ਅੰਦਰ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ | ਬੀਤੇ ਦਿਨੀਂ ਇੱਥੋਂ ਦੇ ਸ਼ਮਸ਼ਾਨਘਾਟ ਵਿਖੇ ਗ੍ਰਾਮ ਪੰਚਾਇਤ ਭਲੂਰ, ਲੋਕ ਜਾਗਰੂਕਤਾ ਲਹਿਰ ਭਲੂਰ, ਸ੍ਰੀ ਗੁਰੂ ਹਰਿ ਕ੍ਰਿਸ਼ਨ ਐਜੂਕੇਸ਼ਨਲ ਅਤੇ ਸੋਸ਼ਲ ...

ਪੂਰੀ ਖ਼ਬਰ »

ਪਿੰਡ 'ਚ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ

ਭਲੂਰ, 11 ਜੁਲਾਈ (ਗਿੱਲ)-ਕਸਬਾ ਭਲੂਰ ਅੰਦਰ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ | ਬੀਤੇ ਦਿਨੀਂ ਇੱਥੋਂ ਦੇ ਸ਼ਮਸ਼ਾਨਘਾਟ ਵਿਖੇ ਗ੍ਰਾਮ ਪੰਚਾਇਤ ਭਲੂਰ, ਲੋਕ ਜਾਗਰੂਕਤਾ ਲਹਿਰ ਭਲੂਰ, ਸ੍ਰੀ ਗੁਰੂ ਹਰਿ ਕ੍ਰਿਸ਼ਨ ਐਜੂਕੇਸ਼ਨਲ ਅਤੇ ਸੋਸ਼ਲ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਦੀ ਪਿੰਡ ਪੱਧਰ ਦੀ ਵਿਕਾਸ ਕਮੇਟੀ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਅਰੰਭੀ ਲਹਿਰ ਨੂੰ ਤੇਜ਼ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਵਾਸਤੇ ਪਿੰਡ ਲੰਗੇਆਵਾਂ ਨਵਾਂ ਵਿਖੇ ਨਸ਼ਿਆਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਟਰੈੱਸ ਮੈਨੇਜਮੈਂਟ ਵਿਸ਼ੇ 'ਤੇ ਲਗਾਈ ਵਰਕਸ਼ਾਪ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਅਧਿਆਪਕਾਂ ਲਈ ਸਟਰੈੱਸ ਮੈਨੇਜਮੈਂਟ ਵਿਸ਼ੇ 'ਤੇ ਮੈਡਮ ਜਸਪ੍ਰੀਤ ਕੌਰ ਕਾਲੜਾ ਵਲੋਂ ਵਰਕਸ਼ਾਪ ਲਗਾਈ ਗਈ | ਮੈਡਮ ਜਸਪ੍ਰੀਤ ਨੇ ਦੱਸਿਆ ਕਿ ਅੱਜ ਦੇ ਮਸ਼ੀਨੀ ਯੁੱਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮੀਟਿੰਗ ਹੋਈ

ਫ਼ਤਿਹਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ...

ਪੂਰੀ ਖ਼ਬਰ »

ਪ੍ਰੋ. ਸਾਧੂ ਸਿੰਘ ਐਮ.ਪੀ. ਨੇ ਸਕੂਲ ਦੇ ਨਵੇਂ ਕਮਰੇ ਦਾ ਕੀਤਾ ਉਦਘਾਟਨ

ਕੋਟ ਈਸੇ ਖਾਂ, 11 ਜੁਲਾਈ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਮ.ਪੀ. ਕੋਟੇ 'ਚੋਂ ਪ੍ਰੋ. ਸਾਧੂ ਸਿੰਘ ਮੈਂਬਰ ਪਾਰਲੀਮੈਂਟ ਵਲੋਂ ਦਿੱਤੀ 4 ਲੱਖ ਦੀ ਗਰਾਂਟ ਨਾਲ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਸਕੂਲ ਵਲੋਂ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਦੇ ਵਿਦਿਆਰਥੀਆਂ ਨੇ ਐਨ.ਸੀ.ਸੀ. ਕੈਂਪ 'ਚ ਲਿਆ ਭਾਗ

ਸਮਾਧ ਭਾਈ, 11 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਅਨੰਦ ਸਾਗਰ ਅਕੈਡਮੀ ਰੌਾਤਾ ਦੇ ਵਿਦਿਆਰਥੀਆਂ ਨੇ ਰੋਪੜ ਵਿਖੇ ਲੱਗੇ 10 ਰੋਜ਼ਾ ਐਨ. ਸੀ. ਸੀ. ਕੈਂਪ 'ਚ ਭਾਗ ਲਿਆ | ਇਸ ਸਬੰਧੀ ਪਿ੍ੰਸੀਪਲ ਸੁਮਨ ਸ਼ਰਮਾ ਨੇ ਦੱਸਿਆ ਕਿ ਰੋਪੜ ਵਿਖੇ ਲੱਗੇ 10 ਰੋਜ਼ਾ ਐਨ. ਸੀ. ਸੀ. ਕੈਂਪ 'ਚ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸ਼ੋਕ ਸਭਾ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਅੱਜ ਇੱਥੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਇਕੱਤਰਤਾ ਕਰਕੇ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ | ਜਿਸ 'ਚ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਕੀਤੀ ਹੰਗਾਮੀ ਮੀਟਿੰਗ

ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼ਿਵ ਸੈਨਾ ਹਿੰਦੁਸਤਾਨ ਦੀ ਇਕ ਹੰਗਾਮੀ ਮੀਟਿੰਗ ਸਥਾਨਕ ਨੇਚਰ ਪਾਰਕ ਵਿਖੇ ਪੰਜਾਬ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਤੇ ਸਮੂਹ ਮੈਂਬਰਾਂ ਨੇ ਚਿੱਟੇ ਨਸ਼ੇ ਦੇ ...

ਪੂਰੀ ਖ਼ਬਰ »

ਥਾਣਾ ਮੁਖੀ ਦੀ ਅਗਵਾਈ 'ਚ ਪਤਵੰਤਿਆਂ ਕੱਢਿਆ ਕੈਂਡਲ ਮਾਰਚ

ਕੋਟ ਈਸੇ ਖਾਂ, 11 ਜੁਲਾਈ (ਖ਼ਾਲਸਾ, ਕਾਲੜਾ)-ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਅੰਦਰ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਆਮ ਲੋਕਾਂ ਨੂੰ ਅਪੀਲ ਕਰਨ ਦੇ ਮਨੋਰਥ ਨਾਲ ਕੋਟ ਈਸੇ ਖਾਂ ਥਾਣਾ ਮੁਖੀ ਜੇ.ਜੇ.ਅਟਵਾਲ ਦੀ ਅਗਵਾਈ ਵਿਚ ਸ਼ਹਿਰ ਦੇ ਮੁਹਤਬਰ ਪਤਵੰਤਿਆਂ ਵਲੋਂ ਬੀਤੀ ਦੇਰ ...

ਪੂਰੀ ਖ਼ਬਰ »

ਚੰਦ ਨਵਾਂ ਸਕੂਲ 'ਚ ਮਨਾਇਆ ਵਿਸ਼ਵ ਆਬਾਦੀ ਦਿਵਸ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਨਸ਼ੇ ਦੇ ਸੌਦਾਗਰਾਂ ਨੂੰ ਫਾਂਸੀ ਦੀ ਸਜਾ ਸ਼ਲਾਘਾਯੋਗ ਕਦਮ-ਲਲਿਹਾਂਦੀ, ਢਿੱਲੋਂ, ਬਾਂਸਲ

ਫ਼ਤਿਹਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਇਸ ਸਮੇਂ ਚੱਲ ਰਹੇ ਪੰਜਾਬ ਵਿਚ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਬੰਨ੍ਹ ਲਗਾਉਣ ਲਈ ਪਿੰਡਾਂ ਦੀਆਂ ਯੂਥ ਕਲੱਬਾਂ ਅਤੇ ਸਪੋਰਟਸ ਕਲੱਬਾਂ ਦੇ ਅਹੁਦੇਦਾਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਵਾਉਣ ਵਾਲਿਓ ਪਹਿਲਾਂ ਮੁਫ਼ਤ ਵਿਚ ਮਿਲਣ ਵਾਲੇ ਸੁੱਖੇ ਦਾ ਸਫ਼ਾਇਆ ਕਰੋ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਾਉਣ ਲਈ ਵਿਆਪਕ ਜੰਗ ਨਸ਼ਿਆਂ ਵਿਰੁੱਧ ਵਿੱਢੀ ਹੋਈ ਹੈ | ਪੁਲਿਸ ਅਤੇ ਪ੍ਰਸ਼ਾਸਨ ਅੱਡੀ ਚੋਟੀ ਦਾ ਜ਼ੋਰ ਲਾ ਕੇ ਪੂਰੀ ਲਾਮਬੰਦੀ ਨਾਲ ਨਸ਼ਿਆਂ ਦੇ ਖ਼ਾਤਮੇ ਲਈ ...

ਪੂਰੀ ਖ਼ਬਰ »

ਕੇਂਦਰ ਦੇ ਸਵੱਛ ਸਰਵੇਖਣ ਵਿਚੋਂ 11ਵਾਂ ਅਤੇ ਪੰਜਾਬ 'ਚੋਂ 6ਵਾਂ ਸਥਾਨ ਮਿਲਿਆ ਨਗਰ ਕੌ ਾਸਲ ਬਾਘਾ ਪੁਰਾਣਾ ਨੂੰ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਅੱਜ ਇੱਥੇ ਨਗਰ ਕੌਾਸਲ ਬਾਘਾ ਪੁਰਾਣਾ ਦੇ ਕਾਰਜ ਸਾਧਕ ਅਫ਼ਸਰ ਰਜਿੰਦਰ ਸਿੰਘ ਕਾਲੜਾ ਦੀ ਅਗਵਾਈ ਹੇਠ ਦਫ਼ਤਰੀ ਅਮਲੇ ਦੀ ਇਕੱਤਰਤਾ ਹੋਈ ਜਿਸ ਵਿਚ ਨਗਰ ਕੌਾਸਲ ਦੀ ਪ੍ਰਧਾਨ ਅਨੂੰ ਮਿੱਤਲ ਵਲੋਂ ਕਾਂਗਰਸੀ ਆਗੂ ਬਿੱਟੂ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਨਿਹਾਲ ਸਿੰਘ ਵਾਲਾ, 11 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਨਸ਼ਿਆਂ ਦੇ ਿਖ਼ਲਾਫ਼ ਰੋਹ ਭਰਪੂਰ ਰੈਲੀ ਅਤੇ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ...

ਪੂਰੀ ਖ਼ਬਰ »

ਪਾਇਓਨੀਅਰ ਇਮੀਗ੍ਰੇਸ਼ਨ ਵਲੋਂ ਕੈਨੇਡਾ ਅਤੇ ਨਿਊਜ਼ੀਲੈਂਡ ਸਟੱਡੀ ਵੀਜ਼ਾ ਸਬੰਧੀ ਸੈਮੀਨਾਰ ਅੱਜ ਤੇ ਕੱਲ੍ਹ

ਮੋਗਾ, 11 ਜੁਲਾਈ (ਅ.ਬ.)-ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਵਾਏ ਜਾ ਰਹੇ ਹਨ ਤਾਂ ਕਿ ਵਿਦੇਸ਼ ਜਾ ਕੇ ਪੜ੍ਹਨ ਅਤੇ ਆਪਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX