ਤਾਜਾ ਖ਼ਬਰਾਂ


ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  5 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  23 minutes ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 minute ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 2 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 2 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 2 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 3 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 3 hours ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 3 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 3 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 4 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 4 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿੱਖ ਧਰਮ ਬਾਰੇ ਪ੍ਰਦਰਸ਼ਨੀ ਵੀ ਲਗਾਈ

ਕੈਲੀਫੋਰਨੀਆ, 11 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾਂ 'ਫੈਸਟੀਵਲ ਆਫ ਫੇਥਸ' (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ | ਇਸ ਸੰਮੇਲਨ ਵਿਚ ਬਾਰਾਂ ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ਤੋਂ ਵੀ ਵੱਧ ਸੰਸਥਾਵਾਂ ਨੇ ਹਿੱਸਾ ਲਿਆ | ਇਹ ਸ਼ਹਿਰ ਦੇ ਇਤਿਹਾਸ ਵਿਚ ਪਹਿਲੀ ਵਾਰ ਸੀ ਕਿ ਵੱਖ-ਵੱਖ ਧਰਮਾਂ ਬਾਰੇ ਸਿੱਖਿਆ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ | ਸਿਨਸਿਨਾਟੀ ਅਤੇ ਨੇੜਲੇ ਇਲਾਕੇ ਡੇਟਨ ਦੇ ਸਿੱਖਾਂ ਨੇ ਵੀ ਇਸ ਸਮਾਗਮ ਵਿਚ ਹਿੱਸਾ ਲਿਆ ਤੇ ਸਮਾਗਮ ਵਿਚ ਆਏ ਹੋਏ ਲੋਕਾਂ ਦੇ ਦਸਤਾਰ ਸਜਾਉਣ ਦਾ ਪ੍ਰਬੰਧ ਕੀਤਾ | ਸੰਮੇਲਨ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀਆਂ ਅਰਦਾਸਾਂ ਨਾਲ ਹੋਇਆ | ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ, ਬਰੋਸ਼ਰ, ਕਕਾਰਾਂ ਅਤੇ ਸਪਿਨਿੰਗ ਵਹੀਲ ਗੇਮ ਵਿਚ ਸਿੱਖਾਂ ਦੇ ਸਵਾਲਾਂ ਦੇ ਜਵਾਬ ਦੇਣ ਨਾਲ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਗਈ | ਸਿਨਸਿਨਾਟੀ ਸਿੱਖ ਭਾਈਚਾਰੇ ਦੇ ਮੈਂਬਰ ਜੈਪਾਲ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਸਿਨਸਿਨਾਤੀ ਭਾਈਚਾਰਾ ਇਸ ਦਿਨ ਨੂੰ ਮਨਾਉਣ ਲਈ ਇਕੱਠਾ ਹੋਇਆ ਹੈ | ਵੱਖ-ਵੱਖ ਧਰਮਾਂ ਦੇ ਲੋਕ ਇਕ ਛੱਤ ਹੇਠ ਇਕੱਠੇ ਹੋ ਕੇ ਇਕ-ਦੂਜੇ ਨਾਲ ਸਾਂਝ ਵਧਾਉਣ ਦੀ ਗੱਲ ਕਰ ਰਹੇ ਹਨ | ਉਨ੍ਹਾਂ ਸਿਨਸਿਨਾਟੀ ਅਤੇ ਡੇਟਨ ਦੀ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਦਸਤਾਰਾਂ, ਪ੍ਰਦਰਸ਼ਨੀ ਟੇਬਲ, ਗਤਕਾ, ਗੁਰਮਤਿ ਸੰਗੀਤ ਅਤੇ ਵੱਖੋ-ਵੱਖਰੀਆਂ ਪੇਸ਼ਕਾਰੀਆਂ ਦੁਆਰਾ ਗੁਰੂ ਦੀ ਵਿਰਾਸਤ ਨੂੰ ਹੋਰ ਧਰਮਾਂ ਦੇ ਲੋਕਾਂ ਨਾਲ ਸਾਂਝਾ ਕੀਤਾ | ਪ੍ਰੋਗਰਾਮ ਹਾਲ ਦੇ ਬਾਹਰ, ਗਤਕਾ ਪ੍ਰਦਰਸ਼ਨ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਕੈਡਮੀ ਵਲੋਂ ਕੀਤਾ ਗਿਆ, ਜੋ ਕਿ 600 ਮੀਲ ਦੂਰੋਂ ਨਿਉੂਯਾਰਕ ਤੋਂ ਖਾਸ ਕਰਕੇ ਇਥੇ ਆਏ ਸਨ | ਪ੍ਰਦਰਸ਼ਨੀਆਂ ਤੋਂ ਇਲਾਵਾ, ਸਮਾਗਮ ਵਿਚ ਸੰਗੀਤ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸੀ.ਆਈ.ਟੀ.ਸੀ. ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ-ਪ੍ਰੀਮੀਅਰ

ਕੈਲਗਰੀ, 11 ਜੁਲਾਈ (ਜਸਜੀਤ ਸਿੰਘ ਧਾਮੀ)-ਕੈਪੀਟਲ ਇਨਵੈਸਟਮੈਂਟ ਟੈਕਸ ਕ੍ਰੈਡਿਟ ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਅਰਥਵਿਵਸਥਾ ਵਿਚ ਨਵੀਂ ਰੂਹ ਫੂਕੀ ਜਾਵੇਗੀ | ਇਹ ਪ੍ਰਗਟਾਵਾ ਪ੍ਰੀਮੀਅਰ ਰੇਚਲ ਨੋਟਲੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਸੰਤਿਰੂਧਨ 'ਚ ਖੇਡ ਮੇਲਾ 15 ਨੂੰ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)- ਗਰਮੀਆਂ ਦੇ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਐਨ.ਆਰ.ਆਈ. ਅਤੇ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਖੇਡ ਮੇਲਾ 15 ਜੁਲਾਈ ਐਤਵਾਰ ਨੂੰ ਸੰਤਿਰੂਧਨ ਵਿਖੇ ਕਬੱਡੀ ਫੈੱਡਰੇਸ਼ਨ ਯੂਰਪ ...

ਪੂਰੀ ਖ਼ਬਰ »

ਭਾਰਤੀ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਓਵਰਸੀਜ਼ ਭਾਜਪਾ ਵਲੋਂ ਸਵਾਗਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਕਾਨੂੰਨ ਮੰਤਰੀ ਪ੍ਰਸਾਦ ਯੂ.ਕੇ. ਵਿਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ...

ਪੂਰੀ ਖ਼ਬਰ »

ਸਿੰਘ ਸਭਾ ਲੰਡਨ ਈਸਟ ਦੀ ਚੋਣ 'ਚ ਜਹਾਜ਼ ਗਰੁੱਪ ਦੀ ਜਿੱਤ

ਮੇਜਰ ਸਿੰਘ ਬਾਸੀ ਮੁੜ ਪ੍ਰਧਾਨ ਬਣੇ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੰਘ ਸਭਾ ਲੰਡਨ ਈਸਟ ਦੀ ਅਗਲੇ ਦੋ ਸਾਲਾਂ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਹੋ ਗਈ, ਜਿਸ ਵਿਚ ਜਹਾਜ਼ ਗਰੁੱਪ ਨੂੰ ਮੁੜ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ ਚੋਣਾਂ ਵਿਚ ਦੋ ਗਰੁੱਪਾਂ ਨੇ ਹਿੱਸਾ ਲਿਆ ਸੀ, ਜਹਾਜ਼ ਗਰੁੱਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਸੈਪਰਟਨ ਵਿਖੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਘਰ ਦੇ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਕੈਮਰੇ ਕੀਤੇ ਚੋਰੀ

ਸਿਆਟਲ, 11 ਜੁਲਾਈ (ਗੁਰਚਰਨ ਸਿੰਘ ਢਿੱਲੋਂ)-'ਖੇਡ ਸੰਸਾਰ' ਦੇ ਮੁੱਖ ਸੰਪਾਦਕ, ਪੱਤਰਕਾਰ ਅਤੇ ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸੰਤੋਖ ਸਿੰਘ ਮੰਡੇਰ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਕੀਮਤੀ ਕੈਮਰੇ ਅਤੇ ਪਿਛਲਾ ਰਿਕਾਰਡ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ | ਸੰਤੋਖ ਸਿੰਘ ...

ਪੂਰੀ ਖ਼ਬਰ »

ਮੈਡਮ ਤੁਸਾਦ ਮਿਊਜ਼ੀਅਮ 'ਚ ਲੱਗੇਗਾ ਅਨੁਸ਼ਕਾ ਦਾ ਬੋਲਣ ਵਾਲਾ ਬੁੱਤ

ਸਿੰਗਾਪੁਰ, 11 ਜੁਲਾਈ (ਏਜੰਸੀ)- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਬੁੱਤ ਜਲਦ ਹੀ ਸਿੰਗਾਪੁਰ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਦਿਖਾਈ ਦੇਵੇਗਾ | ਜਾਣਕਾਰੀ ਅਨੁਸਾਰ ਅਨੁਸ਼ਕਾ ਸ਼ਰਮਾ ਦਾ ਇਹ ਬੁੱਤ ਅਨੋਖੇ ਢੰਗ ਨਾਲ ਬਣਾਇਆ ਜਾਵੇਗਾ, ਜੋ ਬਾਕੀ ਮੋਮ ਦੇ ਬੁੱਤਾਂ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ

ਆਕਲੈਂਡ, 11 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੇ ਸ਼ਹਿਰ ਟੋਰੰਗਾ ਨੇੜੇ ਸਟੇਟ ਹਾਈਵੇ-36 'ਤੇ ਇਕ ਵੱਡੇ ਟਰੱਕ ਅਤੇ ਕਾਰ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਵਿਅਕਤੀ 66 ਸਾਲ ਬਾਅਦ ਕਟਵਾਏਗਾ ਨਹੁੰ

ਲੰਮੇ ਨਹੁੰ ਹੋਣ ਦਾ ਹੈ ਗਿਨੀਜ਼ ਰਿਕਾਰਡ * ਮਿਊਜ਼ੀਅਮ 'ਚ ਰੱਖੇ ਜਾਣਗੇ

ਨਿਊਯਾਰਕ, 11 ਜੁਲਾਈ (ਏਜੰਸੀ)- ਗਿਨੀਜ਼ ਵਰਲਡ ਰਿਕਾਰਡ ਧਾਰਕ ਸ੍ਰੀਧਰ ਚਿੱਲਾਲ ਨੇ ਸਾਲ 1952 ਤੋਂ ਹੁਣ ਤੱਕ ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕੱਟੇ ਹਨ | ਚਿੱਲਾਲ ਦੇ ਨਹੁੰ ਵਿਸ਼ਵ ਵਿਚ ਸਭ ਤੋਂ ਲੰਮੇ ਹਨ, ਹਾਲਾਂਕਿ ਹੁਣ ਉਹ 82 ਸਾਲ ਦੀ ਉਮਰ ਵਿਚ ਆਪਣੇ ਇਨ੍ਹਾਂ ਨਹੁੰਆਂ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ

ਨਿਊਯਾਰਕ, 11 ਜੁਲਾਈ (ਹੁਸਨ ਲੜੋਆ ਬੰਗਾ)-ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ ਨਿਊਯਾਰਕ ਵਿਖੇ ਕਰਵਾਇਆ ਗਿਆ | ਨਿਊਯਾਰਕ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ. ਤੇ ਯੂਰਪ ਦੀ ਇਕੱਤਰਤਾ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਯੂ.ਕੇ. ਅਤੇ ਯੂਰਪ ਦੀ ਇਕ ਇਕੱਤਰਤਾ ਬੈਲਜੀਅਮ ਵਿਚ ਹੋਈ, ਜਿਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਪੱਡਾ ਨੇ ਕੀਤੀ ਅਤੇ ਵੱਖ-ਵੱਖ ਦੇਸ਼ਾਂ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਬੈਲਜੀਅਮ ...

ਪੂਰੀ ਖ਼ਬਰ »

ਸਾਬਕਾ ਮੇਅਰ ਤੇਜ ਰਾਮ ਬਾਘਾ ਤੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਦੇ ਸਾਬਕਾ ਮੇਅਰ ਤੇਜ ਰਾਮ ਬਾਘਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਐਮ.ਪੀ. ਢੇਸੀ ਨੇ ਯੂ.ਕੇ. ਸਰਕਾਰ ਅੱਗੇ ਉਠਾਇਆ ਅਫ਼ਗਾਨਿਸਤਾਨ 'ਚ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮਾਮਲਾ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ). ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਗ੍ਰਹਿ ਵਿਭਾਗ ਕੋਲ ਅੱਜ ਅਫ਼ਗਾਨਿਸਤਾਨ ਵਿਚ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਦਾ ਮਾਮਲਾ ਉਠਾਇਆ ਹੈ | ਉਨ੍ਹਾਂ ਗ੍ਰਹਿ ...

ਪੂਰੀ ਖ਼ਬਰ »

ਕਵੈਂਟਰੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਪੰਜਾਬੀ ਮੇਲਾ

* ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਆਜ਼ਾਦੀ ਲਈ ਜਾਨ ਵਾਰਨ ਕਰਨ ਵਾਲੇ ਅਤੇ ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਵੈਂਟਰੀ ਵਿਖੇ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਿਆਟਲ ਦੀ ਕਬੱਡੀ ਟੀਮ ਨੇ ਤੀਜੀ ਵਾਰ ਜਿੱਤਿਆ ਸ਼ਿਕਾਗੋ ਕਬੱਡੀ ਕੱਪ

ਸਿਆਟਲ, 11 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਵਲੋਂ ਸ਼ਿਕਾਗੋ ਕਬੱਡੀ ਕੱਪ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਚਾਰ ਮੁੱਖ ਕਬੱਡੀ ਟੀਮਾਂ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ, ਮਿਡ ਵਿਸਟ ਕਬੱਡੀ ਕਲੱਬ, ਟੀਮ ਇੰਡੀਆ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਰੇਡੀਓ ਪੇਸ਼ਕਾਰ ਮਹਿੰਦਰ ਕੌਲ ਦਾ ਲੰਡਨ 'ਚ ਦਿਹਾਂਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਸ਼ਮੀਰ ਰੇਡੀਓ ਦੇ ਪੇਸ਼ਕਾਰ ਮਹਿੰਦਰ ਕੌਲ (95) ਦਾ ਅੱਜ ਲੰਡਨ ਵਿਚ ਦਿਹਾਂਤ ਹੋ ਗਿਆ | ਸ੍ਰੀਨਗਰ ਦੇ ਜੰਮਪਲ ਮਹਿੰਦਰ ਕੌਲ ਨੇ ਆਪਣਾ ਸਫ਼ਰ ਰੇਡੀਓ ਕਸ਼ਮੀਰ ਨਾਲ ਸ਼ੁਰੂ ਕੀਤਾ ਸੀ ਅਤੇ ਉਹ ਆਲ ਇੰਡੀਆ ਰੇਡੀਓ ਦੇ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX