ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  7 minutes ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  30 minutes ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  43 minutes ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਰਾਸ਼ਟਰੀ-ਅੰਤਰਰਾਸ਼ਟਰੀ

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿੱਖ ਧਰਮ ਬਾਰੇ ਪ੍ਰਦਰਸ਼ਨੀ ਵੀ ਲਗਾਈ

ਕੈਲੀਫੋਰਨੀਆ, 11 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾਂ 'ਫੈਸਟੀਵਲ ਆਫ ਫੇਥਸ' (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ | ਇਸ ਸੰਮੇਲਨ ਵਿਚ ਬਾਰਾਂ ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ...

ਪੂਰੀ ਖ਼ਬਰ »

ਸੀ.ਆਈ.ਟੀ.ਸੀ. ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ-ਪ੍ਰੀਮੀਅਰ

ਕੈਲਗਰੀ, 11 ਜੁਲਾਈ (ਜਸਜੀਤ ਸਿੰਘ ਧਾਮੀ)-ਕੈਪੀਟਲ ਇਨਵੈਸਟਮੈਂਟ ਟੈਕਸ ਕ੍ਰੈਡਿਟ ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਅਰਥਵਿਵਸਥਾ ਵਿਚ ਨਵੀਂ ਰੂਹ ਫੂਕੀ ਜਾਵੇਗੀ | ਇਹ ਪ੍ਰਗਟਾਵਾ ਪ੍ਰੀਮੀਅਰ ਰੇਚਲ ਨੋਟਲੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਸੰਤਿਰੂਧਨ 'ਚ ਖੇਡ ਮੇਲਾ 15 ਨੂੰ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)- ਗਰਮੀਆਂ ਦੇ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਐਨ.ਆਰ.ਆਈ. ਅਤੇ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਖੇਡ ਮੇਲਾ 15 ਜੁਲਾਈ ਐਤਵਾਰ ਨੂੰ ਸੰਤਿਰੂਧਨ ਵਿਖੇ ਕਬੱਡੀ ਫੈੱਡਰੇਸ਼ਨ ਯੂਰਪ ...

ਪੂਰੀ ਖ਼ਬਰ »

ਭਾਰਤੀ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਓਵਰਸੀਜ਼ ਭਾਜਪਾ ਵਲੋਂ ਸਵਾਗਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਕਾਨੂੰਨ ਮੰਤਰੀ ਪ੍ਰਸਾਦ ਯੂ.ਕੇ. ਵਿਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ...

ਪੂਰੀ ਖ਼ਬਰ »

ਸਿੰਘ ਸਭਾ ਲੰਡਨ ਈਸਟ ਦੀ ਚੋਣ 'ਚ ਜਹਾਜ਼ ਗਰੁੱਪ ਦੀ ਜਿੱਤ

ਮੇਜਰ ਸਿੰਘ ਬਾਸੀ ਮੁੜ ਪ੍ਰਧਾਨ ਬਣੇ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੰਘ ਸਭਾ ਲੰਡਨ ਈਸਟ ਦੀ ਅਗਲੇ ਦੋ ਸਾਲਾਂ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਹੋ ਗਈ, ਜਿਸ ਵਿਚ ਜਹਾਜ਼ ਗਰੁੱਪ ਨੂੰ ਮੁੜ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ ਚੋਣਾਂ ਵਿਚ ਦੋ ਗਰੁੱਪਾਂ ਨੇ ਹਿੱਸਾ ਲਿਆ ਸੀ, ਜਹਾਜ਼ ਗਰੁੱਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਸੈਪਰਟਨ ਵਿਖੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਘਰ ਦੇ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਕੈਮਰੇ ਕੀਤੇ ਚੋਰੀ

ਸਿਆਟਲ, 11 ਜੁਲਾਈ (ਗੁਰਚਰਨ ਸਿੰਘ ਢਿੱਲੋਂ)-'ਖੇਡ ਸੰਸਾਰ' ਦੇ ਮੁੱਖ ਸੰਪਾਦਕ, ਪੱਤਰਕਾਰ ਅਤੇ ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸੰਤੋਖ ਸਿੰਘ ਮੰਡੇਰ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਕੀਮਤੀ ਕੈਮਰੇ ਅਤੇ ਪਿਛਲਾ ਰਿਕਾਰਡ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ | ਸੰਤੋਖ ਸਿੰਘ ...

ਪੂਰੀ ਖ਼ਬਰ »

ਮੈਡਮ ਤੁਸਾਦ ਮਿਊਜ਼ੀਅਮ 'ਚ ਲੱਗੇਗਾ ਅਨੁਸ਼ਕਾ ਦਾ ਬੋਲਣ ਵਾਲਾ ਬੁੱਤ

ਸਿੰਗਾਪੁਰ, 11 ਜੁਲਾਈ (ਏਜੰਸੀ)- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਬੁੱਤ ਜਲਦ ਹੀ ਸਿੰਗਾਪੁਰ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਦਿਖਾਈ ਦੇਵੇਗਾ | ਜਾਣਕਾਰੀ ਅਨੁਸਾਰ ਅਨੁਸ਼ਕਾ ਸ਼ਰਮਾ ਦਾ ਇਹ ਬੁੱਤ ਅਨੋਖੇ ਢੰਗ ਨਾਲ ਬਣਾਇਆ ਜਾਵੇਗਾ, ਜੋ ਬਾਕੀ ਮੋਮ ਦੇ ਬੁੱਤਾਂ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ

ਆਕਲੈਂਡ, 11 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੇ ਸ਼ਹਿਰ ਟੋਰੰਗਾ ਨੇੜੇ ਸਟੇਟ ਹਾਈਵੇ-36 'ਤੇ ਇਕ ਵੱਡੇ ਟਰੱਕ ਅਤੇ ਕਾਰ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਵਿਅਕਤੀ 66 ਸਾਲ ਬਾਅਦ ਕਟਵਾਏਗਾ ਨਹੁੰ

ਲੰਮੇ ਨਹੁੰ ਹੋਣ ਦਾ ਹੈ ਗਿਨੀਜ਼ ਰਿਕਾਰਡ * ਮਿਊਜ਼ੀਅਮ 'ਚ ਰੱਖੇ ਜਾਣਗੇ

ਨਿਊਯਾਰਕ, 11 ਜੁਲਾਈ (ਏਜੰਸੀ)- ਗਿਨੀਜ਼ ਵਰਲਡ ਰਿਕਾਰਡ ਧਾਰਕ ਸ੍ਰੀਧਰ ਚਿੱਲਾਲ ਨੇ ਸਾਲ 1952 ਤੋਂ ਹੁਣ ਤੱਕ ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕੱਟੇ ਹਨ | ਚਿੱਲਾਲ ਦੇ ਨਹੁੰ ਵਿਸ਼ਵ ਵਿਚ ਸਭ ਤੋਂ ਲੰਮੇ ਹਨ, ਹਾਲਾਂਕਿ ਹੁਣ ਉਹ 82 ਸਾਲ ਦੀ ਉਮਰ ਵਿਚ ਆਪਣੇ ਇਨ੍ਹਾਂ ਨਹੁੰਆਂ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ

ਨਿਊਯਾਰਕ, 11 ਜੁਲਾਈ (ਹੁਸਨ ਲੜੋਆ ਬੰਗਾ)-ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ ਨਿਊਯਾਰਕ ਵਿਖੇ ਕਰਵਾਇਆ ਗਿਆ | ਨਿਊਯਾਰਕ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ. ਤੇ ਯੂਰਪ ਦੀ ਇਕੱਤਰਤਾ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਯੂ.ਕੇ. ਅਤੇ ਯੂਰਪ ਦੀ ਇਕ ਇਕੱਤਰਤਾ ਬੈਲਜੀਅਮ ਵਿਚ ਹੋਈ, ਜਿਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਪੱਡਾ ਨੇ ਕੀਤੀ ਅਤੇ ਵੱਖ-ਵੱਖ ਦੇਸ਼ਾਂ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਬੈਲਜੀਅਮ ...

ਪੂਰੀ ਖ਼ਬਰ »

ਸਾਬਕਾ ਮੇਅਰ ਤੇਜ ਰਾਮ ਬਾਘਾ ਤੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਦੇ ਸਾਬਕਾ ਮੇਅਰ ਤੇਜ ਰਾਮ ਬਾਘਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਐਮ.ਪੀ. ਢੇਸੀ ਨੇ ਯੂ.ਕੇ. ਸਰਕਾਰ ਅੱਗੇ ਉਠਾਇਆ ਅਫ਼ਗਾਨਿਸਤਾਨ 'ਚ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮਾਮਲਾ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ). ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਗ੍ਰਹਿ ਵਿਭਾਗ ਕੋਲ ਅੱਜ ਅਫ਼ਗਾਨਿਸਤਾਨ ਵਿਚ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਦਾ ਮਾਮਲਾ ਉਠਾਇਆ ਹੈ | ਉਨ੍ਹਾਂ ਗ੍ਰਹਿ ...

ਪੂਰੀ ਖ਼ਬਰ »

ਕਵੈਂਟਰੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਪੰਜਾਬੀ ਮੇਲਾ

* ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਆਜ਼ਾਦੀ ਲਈ ਜਾਨ ਵਾਰਨ ਕਰਨ ਵਾਲੇ ਅਤੇ ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਵੈਂਟਰੀ ਵਿਖੇ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਬਜ਼ੁਰਗ, ਨੌਜਵਾਨ, ਬੀਬੀਆਂ ਅਤੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਉਚੇਚੇ ਤੌਰ 'ਤੇ ਪਹੁੰਚੇ | ਮੇਲੇ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਨਿੱਜੀ ਦੌਰੇ 'ਤੇ ਆਏ ਹਨ, ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਯੋਧਿਆਂ ਨੂੰ ਯਾਦ ਰੱਖਣਾ ਸਾਡਾ ਫ਼ਰਜ਼ ਹੈ | ਮੇਲੇ ਦੇ ਪ੍ਰਬੰਧਕਾਂ ਨੇ ਭਗਵੰਤ ਮਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਪੰਜਾਬੀ ਗੀਤ ਸੰਗੀਤ ਨਾਲ ਮੰਗੀ ਮਾਹਲ, ਮਾਨ ਮੇਹਰਬਾਨ, ਪਰਗਨ ਭੰਡਾਲ, ਬੈਲੀ ਸੰਧੂ, ਸਾਜ਼ੀਆ ਜੱਜ, ਮੀਤ ਗੁਰਮੀਤ ਨੇ ਰੌਣਕਾਂ ਲਾਈਆਂ | ਸਟੇਜੀ ਕਾਰਵਾਈ ਬਲਜਿੰਦਰ ਸਿੰਘ ਨੇ ਕੀਤੀ | ਇਸ ਮੌਕੇ ਕੁਸ਼ਤੀ, ਰੱਸਾ ਕਸ਼ੀ ਤੇ ਕਬੱਡੀ ਮੈਚ ਤੋਂ ਇਲਾਵਾ ਬੀਬੀਆਂ ਦੇ ਫੁਲਕਾਰੀ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਮੇਲਾ ਪ੍ਰਬੰਧਕ ਜਸ ਵੀਟਸ਼ੀਫ, ਅਵਤਾਰ ਧਾਮੀ, ਅਮਰਜੀਤ ਖੰਗੂੜਾ, ਜੀਤਾ ਢੰਡਾ, ਭੁਪਿੰਦਰ ਸਿੰਘ ਧਾਲੀਵਾਲ ਦੀਨਾ ਸਾਹਿਬ, ਸੁੱਖ ਹੁੰਦਲ, ਜੀਤ ਸਿੰਘ ਖੱਖ, ਹਰਭਜਨ ਸਿੰਘ ਨਾਹਲ, ਗੁਰਦੇਵ ਸਿੰਘ ਹੇਅਰ, ਰਵੀ ਢਿੱਲੋਂ, ਪੌਲ ਧਾਲੀਵਾਲ, ਰਾਜਾ ਸਹੋਤਾ, ਰਵਿੰਦਰ ਸੰਧੂ, ਰਾਣਾ ਬਨਵਾਲੀਆ, ਅਮਨ ਖੱਟੜਾ, ਤੋਸ਼ ਸਤਪਾਲ ਘੁੰਮਣ, ਜੀਤ ਸਿੰਘ, ਮੇਜਰ ਖੰਗੂੜਾ, ਦਲਬੀਰ ਸਿੰਘ ਅਤੇ ਰਣਜੀਤ ਸਿੰਘ ਤੋਂ ਇਲਾਵਾ ਯੂ.ਕੇ. ਕਬੱਡੀ ਫੈੱਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਢੰਡਾ, ਸੋਹਣ ਸਿੰਘ ਚੀਮਾ, ਬਹਾਦਰ ਸਿੰਘ ਸ਼ੇਰਗਿੱਲ, ਗੁਰਚਰਨ ਸਿੰਘ ਸੂਜਾਪੁਰ, ਕੁਲਵੰਤ ਸਿੰਘ ਧਾਲੀਵਾਲ, ਜਗਜੀਤ ਸਿੰਘ, ਕੁੱਕੀ ਸਿੱਧਵਾਂ, ਚਰਨਜੀਤ ਸਿੰਘ ਗਰੇਵਾਲ, ਗੁਰਮੇਲ ਸਿੰਘ ਸਹੋਤਾ, ਕੁਲਵੰਤ ਸਿੰਘ ਸੰਘਾ, ਹਰਵਿੰਦਰ ਸਿੰਘ ਭਲਵਾਨ, ਮੋਹਣ ਸਿੰਘ ਕੰਦੋਲਾ, ਪਾਲੀ ਚੱਠਾ, ਪਿੰਕੀ ਢਿੱਲੋਂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਿਆਟਲ ਦੀ ਕਬੱਡੀ ਟੀਮ ਨੇ ਤੀਜੀ ਵਾਰ ਜਿੱਤਿਆ ਸ਼ਿਕਾਗੋ ਕਬੱਡੀ ਕੱਪ

ਸਿਆਟਲ, 11 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਵਲੋਂ ਸ਼ਿਕਾਗੋ ਕਬੱਡੀ ਕੱਪ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਚਾਰ ਮੁੱਖ ਕਬੱਡੀ ਟੀਮਾਂ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ, ਮਿਡ ਵਿਸਟ ਕਬੱਡੀ ਕਲੱਬ, ਟੀਮ ਇੰਡੀਆ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਰੇਡੀਓ ਪੇਸ਼ਕਾਰ ਮਹਿੰਦਰ ਕੌਲ ਦਾ ਲੰਡਨ 'ਚ ਦਿਹਾਂਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਸ਼ਮੀਰ ਰੇਡੀਓ ਦੇ ਪੇਸ਼ਕਾਰ ਮਹਿੰਦਰ ਕੌਲ (95) ਦਾ ਅੱਜ ਲੰਡਨ ਵਿਚ ਦਿਹਾਂਤ ਹੋ ਗਿਆ | ਸ੍ਰੀਨਗਰ ਦੇ ਜੰਮਪਲ ਮਹਿੰਦਰ ਕੌਲ ਨੇ ਆਪਣਾ ਸਫ਼ਰ ਰੇਡੀਓ ਕਸ਼ਮੀਰ ਨਾਲ ਸ਼ੁਰੂ ਕੀਤਾ ਸੀ ਅਤੇ ਉਹ ਆਲ ਇੰਡੀਆ ਰੇਡੀਓ ਦੇ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX