ਤਾਜਾ ਖ਼ਬਰਾਂ


ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਨਾਰੀ ਸੰਸਾਰ

ਜਦੋਂ ਪਤੀ ਹੋਵੇ ਸ਼ੱਕੀ ਅਤੇ ਗੁਸੈਲ...

ਸ਼ੱਕੀ, ਗੁਸੈਲ, ਈਰਖਾਲੂ ਅਤੇ ਝਗੜਾਲੂ ਪਤੀ ਨਾਲ ਜ਼ਿੰਦਗੀ ਸਹੀ ਤਰੀਕੇ ਨਾਲ ਬਤੀਤ ਕਰਨ ਲਈ ਜ਼ਰੂਰੀ ਹੈ ਕਿ ਤੁਸੀਂ ਪਿਆਰ ਨਾਲ ਸਾਰੀ ਸਥਿਤੀ ਨੂੰ ਸਮਝੋ ਅਤੇ ਆਪਣੇ ਪਤੀ ਨੂੰ ਸਹੀ ਤਰੀਕੇ ਨਾਲ ਹੈਂਡਲ ਕਰੋ। * ਤੁਸੀਂ ਪਤੀ ਦੇ ਹਰ ਸ਼ੱਕ ਨੂੰ ਦੂਰ ਕਰਨ ਦਾ ਯਤਨ ਕਰੋ ਪਰ ਬੇਤੁਕੇ ...

ਪੂਰੀ ਖ਼ਬਰ »

... ਤਾਂ ਜੋ ਬੱਚੇ ਬਣਨ ਆਤਮਵਿਸ਼ਵਾਸੀ

ਮਾਪਿਆਂ ਦੀ ਪਰਵਰਿਸ਼ ਬੱਚਿਆਂ ਦੀ ਸ਼ਖ਼ਸੀਅਤ ਵਿਚੋਂ ਸਾਫ਼ ਝਲਕਦੀ ਹੈ। ਵੈਸੇ ਤਾਂ ਹਰ ਇਕ ਮਾਂ-ਪਿਓ ਆਪਣੇ ਬੱਚੇ ਨੂੰ ਚੰਗੇ ਸੰਸਕਾਰ ਹੀ ਦੇਣਾ ਚਾਹੁੰਦਾ ਹੈ ਅਤੇ ਦੇਣ ਦੀ ਪੂਰੀ ਕੋਸ਼ਿਸ਼ ਵੀ ਕਰਦਾ ਹੈ, ਫਿਰ ਵੀ ਕਈ ਵਾਰ ਬੱਚੇ ਸਾਡੀ ਉਮੀਦ 'ਤੇ ਜਾਂ ਕਹਿ ਲਓ ਸਮਾਜਿਕ ਉਮੀਦ 'ਤੇ ਖਰੇ ਨਹੀਂ ਉਤਰਦੇ। ਬੱਚਿਆਂ ਲਈ ਕੁਝ ਮਾਪੇ ਬਹੁਤ ਜ਼ਿਆਦਾ ਸਖਤ ਅਤੇ ਕੁਝ ਬਹੁਤ ਜ਼ਿਆਦਾ ਨਰਮ ਰੁਖ਼ ਰੱਖਦੇ ਹਨ, ਜਦੋਂ ਕਿ ਚਾਹੀਦਾ ਇਹ ਹੈ ਕਿ ਅਸੀਂ ਵਿਚ ਦਾ ਰਸਤਾ ਅਪਣਾਈਏ।
* ਜਦੋਂ ਬੱਚੇ ਵੱਡੇ ਹੋਣ ਲਗਦੇ ਹਨ ਤਾਂ ਛੋਟੇ-ਛੋਟੇ ਫੈਸਲਿਆਂ ਵਿਚ ਉਨ੍ਹਾਂ ਦੀ ਮਦਦ ਜ਼ਰੂਰ ਕਰੀਏ ਪਰ ਧੱਕਾ ਨਹੀਂ। ਉਨ੍ਹਾਂ ਦੀ ਸਮਰੱਥਾ, ਪਸੰਦ-ਨਾਪਸੰਦ ਮੁਤਾਬਿਕ ਹੀ ਉਮੀਦ ਰੱਖੀਏ। ਸਹੀ ਅਤੇ ਗ਼ਲਤ ਬਾਰੇ ਉਸ ਨੂੰ ਵੀ ਸੋਚਣ ਦਾ ਮੌਕਾ ਦੇਈਏ।
* ਬੱਚਿਆਂ 'ਤੇ ਏਨਾ ਜ਼ਿਆਦਾ ਡਰ ਹਾਵੀ ਨਾ ਕਰੀਏ ਕਿ ਉਹ ਤੁਹਾਡੇ ਨਾਲ ਖੁੱਲ੍ਹ ਕੇ ਗੱਲ ਵੀ ਨਾ ਕਰ ਸਕਣ। ਏਨਾ ਕੁ ਡਰ ਹੀ ਹੋਣਾ ਚਾਹੀਦਾ ਹੈ ਕਿ ਉਹ ਤੁਹਾਡਾ ਸਤਿਕਾਰ ਵੀ ਕਰਨ ਅਤੇ ਆਪਣੇ ਮਨ ਦੀ ਗੱਲ ਖੁੱਲ੍ਹ ਕੇ ਵੀ ਰੱਖ ਸਕਣ। ਨਿਗਰਾਨੀ ਭਰਪੂਰ ਖੁੱਲ੍ਹਾ ਮਾਹੌਲ ਦੇਣ ਨਾਲ ਹੀ ਬੱਚੇ ਆਤਮਵਿਸ਼ਵਾਸੀ ਤੇ ਆਤਮਨਿਰਭਰ ਬਣਦੇ ਹਨ।
* ਮਾਪੇ ਹਰ ਵਕਤ ਬੱਚੇ ਦੇ ਨਾਲ ਨਹੀਂ ਰਹਿ ਸਕਦੇ। ਜ਼ਿੰਦਗੀ 'ਚ ਆਉਣ ਵਾਲੀਆਂ ਛੋਟੀਆਂ-ਛੋਟੀਆਂ ਪ੍ਰੇਸ਼ਾਨੀਆਂ ਅਤੇ ਉਲਟ ਹਾਲਾਤ ਦੇ ਮੌਕੇ ਉਸ ਨੂੰ ਖੁਦ ਲੜਨਾ ਸਿਖਾਉਂਦੇ ਹਨ ਅਤੇ ਹਰ ਸਮੇਂ ਉਸ 'ਤੇ ਆਪਣੀ ਮਰਜ਼ੀ ਨਾ ਥੋਪੀਏ। ਕਦੇ-ਕਦੇ ਗ਼ਲਤੀ ਵੀ ਫਾਇਦੇਮੰਦ ਹੁੰਦੀ ਹੈ। ਆਪਣੀ ਗ਼ਲਤੀ ਦੇ ਅਹਿਸਾਸ ਤੋਂ ਬਾਅਦ ਬੱਚੇ ਅਕਸਰ ਜ਼ਿਆਦਾ ਸਮਝਦਾਰ ਤੇ ਆਤਮਵਿਸ਼ਵਾਸੀ ਹੋ ਜਾਂਦੇ ਹਨ।
* ਆਪਣੇ ਬੱਚੇ ਦੀ ਤੁਲਨਾ ਕਦੇ ਵੀ ਦੂਜੇ ਬੱਚਿਆਂ ਨਾਲ ਨਾ ਕਰੋ। ਪਰਮਾਤਮਾ ਨੇ ਹਰ ਬੱਚੇ ਨੂੰ ਵੱਖਰੇ ਅਤੇ ਵਿਲੱਖਣ ਗੁਣ ਦੇ ਕੇ ਇਸ ਧਰਤੀ 'ਤੇ ਭੇਜਿਆ ਹੈ। ਤੁਲਨਾ ਕਰਨ ਨਾਲ ਬੱਚਿਆਂ ਦਾ ਆਤਮਵਿਸ਼ਵਾਸ ਘਟ ਜਾਂਦਾ ਹੈ। ਚੰਗੇ ਕੰਮ ਕਰਨ ਵਾਲੇ ਬੱਚਿਆਂ ਦੀ ਤਾਰੀਫ ਤੁਸੀਂ ਜ਼ਰੂਰ ਆਪਣੇ ਬੱਚੇ ਸਾਹਮਣੇ ਕਰੋ ਪਰ ਤੁਲਨਾ ਭੁੱਲ ਕੇ ਵੀ ਨਹੀਂ।
* ਬੱਚੇ ਸਾਨੂੰ ਪਿਆਰ ਕਰਨ ਅਤੇ ਸਤਿਕਾਰ ਦੇਣ, ਇਸ ਲਈ ਸਾਨੂੰ ਵੀ ਉਨ੍ਹਾਂ ਨੂੰ ਪਿਆਰ, ਸਤਿਕਾਰ ਦੇਣਾ ਚਾਹੀਦਾ ਹੈ। ਬੱਚਿਆਂ ਦੀ ਹਰ ਜ਼ਰੂਰਤ ਨੂੰ ਪੈਸਾ ਪੂਰਾ ਨਹੀਂ ਕਰ ਸਕਦਾ, ਕੁਝ ਜ਼ਰੂਰਤਾਂ ਪੂਰੀਆਂ ਕਰਨ ਲਈ ਤੁਹਾਨੂੰ ਆਪਣਾ ਕੀਮਤੀ ਸਮਾਂ ਉਨ੍ਹਾਂ ਨੂੰ ਦੇਣਾ ਪਵੇਗਾ, ਅਜੋਕੇ ਸਮੇਂ ਵਿਚ ਮਾਪਿਆਂ ਕੋਲ ਜਿਸ ਦੀ ਬਹੁਤ ਕਮੀ ਹੈ। ਮਾਪਿਆਂ ਦਾ ਬਦਲ ਨੌਕਰ ਜਾਂ ਕੋਈ ਹੋਰ ਨਹੀਂ ਹੋ ਸਕਦਾ।
ਬੱਚੇ ਨੂੰ ਇਕ ਚੰਗਾ ਇਨਸਾਨ ਬਣਾਉਣ ਦੀ ਪ੍ਰਕਿਰਿਆ ਵਿਚ ਮਾਪਿਆਂ ਦਾ ਬਹੁਤ ਵੱਡਾ ਹੱਥ ਹੁੰਦਾ ਹੈ। ਸੋ, ਆਪਣੇ ਬੱਚਿਆਂ ਨੂੰ ਪਿਆਰ ਨਾਲ, ਸਤਿਕਾਰ ਨਾਲ ਅਤੇ ਆਪਣੇ ਕੀਮਤੀ ਸਮੇਂ ਨਾਲ ਇਕ ਚੰਗਾ ਇਨਸਾਨ ਬਣਾਉਣ ਦੀ ਕੋਸ਼ਿਸ਼ ਕਰੀਏ।


-738/7, ਗੁਰੂ ਨਾਨਕ ਨਗਰ, ਪਟਿਆਲਾ।


ਖ਼ਬਰ ਸ਼ੇਅਰ ਕਰੋ

ਮੌਨਸੂਨ ਵਿਚ ਕਰੋ ਪੈਰਾਂ ਦੀ ਦੇਖਭਾਲ

ਮੌਨਸੂਨ ਦੇ ਦਿਨਾਂ ਦੀ ਸਭ ਤੋਂ ਵੱਡੀ ਮਾਰ ਤੁਹਾਡੇ ਪੈਰਾਂ ਨੂੰ ਝੱਲਣੀ ਪੈਂਦੀ ਹੈ, ਜਦੋਂ ਚਿੱਕੜ ਨਾਲ ਭਰੇ ਰਾਹਾਂ, ਪਾਣੀ ਨਾਲ ਤਾਲੋਤਾਲ ਗਲੀਆਂ, ਨਮੀ ਨਾਲ ਭਰੇ ਠੰਢੇ ਵਾਤਾਵਰਨ ਅਤੇ ਸਿੱਲ੍ਹ ਵਿਚ ਚੱਲਣ ਨਾਲ ਜੁੱਤੀਆਂ ਚਿਪਚਿਪੀਆਂ ਹੋ ਜਾਂਦੀਆਂ ਹਨ ਅਤੇ ਪੈਰਾਂ ...

ਪੂਰੀ ਖ਼ਬਰ »

ਉਪਯੋਗੀ ਸੁਝਾਅ

* ਛੋਟੇ ਮੂੰਹ ਵਾਲੀਆਂ ਬੋਤਲਾਂ, ਥਰਮਸ ਆਦਿ ਸਾਫ਼ ਕਰਨ ਲਈ ਸ਼ੀਸ਼ੀ ਧੋਣ ਵਾਲਾ ਬਰੁਸ਼ ਜਾਂ ਪੁਰਾਣੇ ਟੁੱਥ ਬਰੁਸ਼ ਨੂੰ ਸਾਬਣ ਲਗਾ ਕੇ ਚਾਰੋ ਪਾਸੇ ਘੁਮਾ ਦਿਓ। ਇਸ ਨਾਲ ਸਾਬਣ ਘੱਟ ਖਰਚ ਹੋਵੇਗਾ। * ਨਹਾਉਣ ਤੋਂ ਪਹਿਲਾਂ ਸਾਬਣ ਸਾਰੇ ਸਰੀਰ 'ਤੇ ਨਾ ਲਗਾ ਕੇ ਝਾਵੇਂ 'ਤੇ ਲਗਾਓ, ...

ਪੂਰੀ ਖ਼ਬਰ »

ਬਚੋ ਪਰਸ ਵਿਚ ਫਾਲਤੂ ਸਾਮਾਨ ਪਾਉਣ ਤੋਂ

ਅੱਜਕਲ੍ਹ ਪਰਸ ਦੀ ਵਰਤੋਂ ਸਿਰਫ ਰੁਪਏ ਰੱਖਣ ਲਈ ਨਹੀਂ ਹੁੰਦੀ। ਪਰਸ ਦੀ ਵਰਤੋਂ ਜ਼ਰੂਰੀ ਸਾਮਾਨ ਰੱਖਣ ਲਈ ਵੀ ਹੁੰਦੀ ਹੈ। ਕੰਮਕਾਜੀ ਔਰਤ ਲਈ ਤਾਂ ਪਰਸ ਹੀ ਇਕ ਅਜਿਹਾ ਸਾਧਨ ਹੈ, ਜਿਸ ਵਿਚ ਉਹ ਪੂਰੇ ਦਿਨ ਵਿਚ ਵਰਤੋਂ ਵਿਚ ਆਉਣ ਵਾਲੀਆਂ ਸਾਰੀਆਂ ਜ਼ਰੂਰੀ ਚੀਜ਼ਾਂ ਰੱਖ ਸਕਦੀ ...

ਪੂਰੀ ਖ਼ਬਰ »

ਤੁਹਾਡੇ ਘਰ ਦੇ ਲੋਕਾਂ ਦੀਆਂ ਖਾਣ-ਪੀਣ ਦੀਆਂ ਆਦਤਾਂ

ਸਿਹਤ ਬਾਰੇ ਤੁਹਾਡੀ ਸਮਝ ਨੂੰ ਕਿਹੋ ਜਿਹਾ ਦੱਸਦੀਆਂ ਹਨ?

1. ਤੁਹਾਡਾ ਬੱਚਾ ਅਕਸਰ ਹੀ ਖੜ੍ਹੇ-ਖੜ੍ਹੇ ਖਾਣਾ ਖਾਂਦਾ ਹੈ- (ਕ) ਇਸ ਬਾਰੇ ਵਿਚ ਉਸ ਨੂੰ ਹਰ ਵਾਰ ਤੁਸੀਂ ਬੈਠ ਕੇ ਖਾਣ ਦੀ ਹਦਾਇਤ ਕਰਦੇ ਹੋ ਅਤੇ ਇਸ ਦੇ ਫਾਇਦੇ ਦੱਸਦੇ ਹੋ। (ਖ) ਸੋਚਦੇ ਹੋ ਕਿ ਆਖਰ ਬੱਚਾ ਹੈ ਤਾਂ ਵੱਡਿਆਂ ਦੀ ਤਰ੍ਹਾਂ ਬਹੁਤ ਅਨੁਸ਼ਾਸਿਤ ਹੋ ਕੇ ਤਾਂ ਖਾਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX