ਤਾਜਾ ਖ਼ਬਰਾਂ


ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  6 minutes ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  21 minutes ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  57 minutes ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 1 hour ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 1 hour ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 2 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 2 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 3 hours ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 3 hours ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 3 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 2 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਰੂਪਨਗਰ

ਕੌਮੀ ਸਿਹਤ ਮਿਸ਼ਨ ਅਧੀਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨਾਲ ਮੀਟਿੰਗ

ਰੂਪਨਗਰ, 15 ਜੁਲਾਈ (ਸ. ਰਿ.)- ਸੂਬੇ ਦੇ ਸਿਹਤ ਵਿਭਾਗ 'ਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਤੇ ਵਿੱਤ ਸਕੱਤਰ ਕਰਨੈਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਜਨਰਲ ਸਕੱਤਰ ਮਲਕੀਤ ਸਿੰਘ ਮਾਵੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ੂਗਰ ਮਿੱਲ ਮੋਰਿੰਡਾ ਵੱਲ ਸੰਨ 2017-18 ਦਾ ਕਿਸਾਨਾਂ ਦਾ ਰਹਿੰਦਾ ਗੰਨੇ ਦਾ ਬਕਾਇਆ ਤੁਰੰਤ ਦਿੱਤਾ ਜਾਵੇ |   ਉਨ੍ਹਾਂ ਕਿਹਾ ਕਿ ਜੇਕਰ 1 ਅਗਸਤ ਤੱਕ ਕਿਸਾਨਾਂ ਨੂੰ ਗੰਨੇ ਦਾ ਬਕਾਇਆ ਨਾ ਦਿੱਤਾ ਗਿਆ ਤਾਂ ਕਿਸਾਨ ਯੂਨੀਅਨ 2 ਅਗਸਤ ਨੂੰ ਹੋਰ ਕਿਸਾਨ ਯੂਨੀਅਨਾਂ ਦੇ ਆਗੂਆਂ ਤੇ ਮੈਂਬਰਾਂ ਸਮੇਤ ਸੂਗਰ ਮਿੱਲ ਦੇ ਜੀ ਐੱਮ ਦੇ ਦਫ਼ਤਰ ਅੱਗੇ ਰੋਸ ਮਈ ਧਰਨਾ ਦੇਣਗੇ | ਮੀਟਿੰਗ ਵਿਚ ਅਵਾਰਾ ਪਸ਼ੂਆਂ ਤੇ ਅਵਾਰਾ ਕੁੱਤਿਆਂ ਦਾ ਬੰਦੋਬਸਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਜਦੋਂ ਗਊ ਸੈੱਸ ਵਸੂਲ ਰਹੀਆਂ ਹਨ ਤਾਂ ਇਨ੍ਹਾਂ ਅਵਾਰਾ ਪਸ਼ੂਆਂ ਦਾ ਬੰਦੋਬਸਤ ਕਿਉਂ ਨਹੀਂ ਕੀਤਾ ਜਾ ਰਿਹਾ | ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਸੁੱਟਣ ਵਾਲੇ ਨਸ਼ੇ ਦੇ ਸੌਦਾਗਰਾਂ 'ਤੇ ਸਖ਼ਤ ਕਾਰਵਾਈ ਕਰਕੇ ਕਾਨੂੰਨ ਹਵਾਲੇ ਕੀਤਾ ਜਾਵੇ ਤਾਂ ਜੋ ਕਿ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ | ਇਸ ਮੌਕੇ ਕਿਸਾਨ ਦੀਵਾਨ ਸਿੰਘ ਭਲਿਆਣ, ਕੁਲਵੰਤ ਸਿੰਘ ਸਲੇਮਪੁਰ, ਚਰਨ ਸਿੰਘ ਮਕੜੋਨਾ, ਬਲਵਿੰਦਰ ਸਿੰਘ ਜਟਾਣਾ, ਫੌਜ਼ੀ ਅਜਮੇਰ ਸਿੰਘ ਬੇਲਾ, ਪਰਮਜੀਤ ਸਿੰਘ ਸਿਲ੍ਹੋਮਾਸਕੋ, ਦਰਬਾਰਾ ਸਿੰਘ ਸੰਧੂਆਂ, ਬਲਵੀਰ ਸਿੰਘ ਸੰਧੂਆਂ, ਰਜਿੰਦਰ ਸਿੰਘ ਰਸੀਦਪੁਰ, ਅਮਰਜੀਤ ਸਿੰਘ ਖੇੜੀ ਸਲਾਬਤਪੁਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰੂਪਨਗਰ ਦਾ ਮਕਬਰਾ ਬਣਿਆ ਨਸ਼ੇੜੀਆਂ ਦਾ ਅੱਡਾ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦਾ ਪੁਰਾਤਨ ਤੇ ਵਿਰਾਸਤੀ ਮਕਬਰਾ ਅੱਜ ਕੱਲ੍ਹ ਨਸ਼ੇੜੀਆਂ ਦਾ ਅੱਡਾ ਬਣ ਗਿਆ ਹੈ ਜਿੱਥੇ ਬੈਠ ਕੇ ਨਸ਼ੇੜੀ ਨਸ਼ੇ ਦੇ ਟੀਕੇ ਤੇ ਹੋਰ ਨਸ਼ਿਆਂ ਦਾ ਸੇਵਨ ਕਰਦੇ ਹਨ | ਇਹ ਮਾਜਰਾ 'ਅਜੀਤ' ਦੇ ਪ੍ਰਤੀਨਿਧ ਨੇ ਅੱਖੀਂ ...

ਪੂਰੀ ਖ਼ਬਰ »

ਹੋਮਗਾਰਡ ਜਵਾਨ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ

ਸ੍ਰੀ ਅਨੰਦਪੁਰ ਸਾਹਿਬ 15 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅੱਪਰ ਮੀਂਢਵਾਂ ਦੇ ਪੰਜਾਬ ਹੋਮਗਾਰਡ ਦੇ ਨੂਰਪੁਰ ਬੇਦੀ ਥਾਣੇ ਵਿਚ ਤਾਇਨਾਤ ਜਵਾਨ ਰਾਜੀਵ ਕੁਮਾਰ (53) ਪੁੱਤਰ ਜਗਦੀਸ਼ ਚੰਦਰ ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਰੇਹੜੀਆਂ ਵਾਲਿਆਂ ਨੂੰ ਛਤਰੀਆਂ ਭੇਟ

ਰੂਪਨਗਰ, 15 ਜੁਲਾਈ (ਸਟਾਫ ਰਿਪੋਰਟਰ)- ਰੋਟਰੀ ਕਲੱਬ ਰੂਪਨਗਰ ਵਲੋਂ ਛਾਂ ਯੋਜਨਾ ਹੇਠ ਅੱਜ ਪਰਮਾਰ ਹਸਪਤਾਲ ਤੋਂ ਲੈ ਕੇ ਦਸਮੇਸ਼ ਨਗਰ, ਬੇਲਾ ਚੌਕ, ਕਲਿਆਣ ਟਾਕੀਜ਼ ਦੇ ਸਾਹਮਣੇ, ਕਾਲਜ ਰੋਡ, ਜ਼ੈਲ ਸਿੰਘ ਨਗਰ ਪਾਰਕ, ਡੀ. ਸੀ. ਕੰਪਲੈਕਸ, ਸਨਸਿਟੀ, ਵੇਰਕਾ ਚੌਕ, ਸਰਹਿੰਦ ...

ਪੂਰੀ ਖ਼ਬਰ »

ਐੱਨ.ਐੱਫ.ਐੱਲ. ਨੰਗਲ 'ਚ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ ਕਰਵਾਇਆ

ਨੰਗਲ, 11 ਜੁਲਾਈ (ਪ੍ਰੋ: ਅਵਤਾਰ ਸਿੰਘ)- ਭਾਰਤ ਦਾ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ (ਏਚ.ਸੀ.ਏ.ਪੀ.) ਜੋਕਿ ਇਕ ਅਲੱਗ ਕਰਮਚਾਰੀ ਸਿਹਤ ਸਹਾਇਤਾ ਤੇ ਤੰਦਰੁਸਤ ਪ੍ਰੋਗਰਾਮ ਹੈ, ਨੈਸ਼ਨਲ ਫਰਟੀਲਾਈਜ਼ਰ ਲਿਮਿਟੇਡ ਦੀ ਨੰਗਲ ਇਕਾਈ ਵਿਚ ਸ਼ੁਰੂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਦਾ ਵਫ਼ਦ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਦਾ ਇਕ ਉੱਚ ਪੱਧਰੀ ਵਫ਼ਦ ਸੂਬਾਈ ਪ੍ਰਧਾਨ ਤੀਰਥ ਸਿੰਘ ਭਟੋਆ ਦੀ ਅਗਵਾਈ ਹੇਠ ਛੇਵੇਂ ਤਨਖ਼ਾਹ ਕਮਿਸ਼ਨ ਪੰਜਾਬ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਮਿਲਿਆ ਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਨੇ ਵੀ ਵੇਖਿਆ ਮੌਕਾ

ਉਕਤ ਹਾਦਸੇ ਦੇ ਇਤਲਾਹ ਮਿਲਦਿਆਂ ਹੀ ਪੰਜਾਬ ਰਾਜ ਪਾਵਰਕਾਮ ਦੇ ਐੱਸ. ਡੀ. ਓ. ਰਣਜੀਤ ਸਿੰਘ ਨਾਗਰਾ ਨੇ ਹੋਰਨਾਂ ਅਧਿਕਾਰੀਆਂ ਸਮੇਤ ਆਸਪੁਰ ਦੀ ਜ਼ਮੀਨ 'ਚ ਜਾ ਕੇ ਜਾਂਚ-ਪੜਤਾਲ ਕਰਦਿਆਂ ਕਿਹਾ ਕਿ ਉਕਤ ਕਿਸਾਨ ਨੂੰ ਆਪਣੀ ਜ਼ਮੀਨ 'ਚ ਡਿਗੀ ਹੋਈ ਬਿਜਲਈ ਤਾਰ ਸਬੰਧੀ ਮਹਿਕਮੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਆਸਪੁਰ ਦੇ ਕਿਸਾਨ ਦੀ ਮੌਤ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਆਸਪੁਰ ਦੀ ਜ਼ਮੀਨ 'ਚ ਅੱਜ ਬਾਅਦ ਦੁਪਹਿਰ ਕੰਮ ਕਰਦੇ ਕਿਸਾਨ ਦੀ ਕਰੰਟ ਲੱਗਣ ਬਦੌਲਤ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਕਿਸਾਨ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ ਦਿੱਤਾ ਜਾਵੇਗਾ ਸਰਬਉੱਤਮ ਅਧਿਆਤਮਿਕ ਵਿਭੂਤੀ ਪੁਰਸਕਾਰ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਅਮਰੀਕਾ ਸਥਿਤ ਮਨੁੱਖਤਾ ਦੇ ਬਹੁਪੱਖੀ ਤੇ ਸੰਸਾਰ ਪੱਧਰੀ ਵਿਕਾਸ ਨੂੰ ਸਮਰਪਿਤ ਸੰਸਥਾ 'ਵੀ ਕੇਅਰ ਫਾਰ ਹਿਊਮੈਨਿਟੀ' ਵਲੋਂ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ 2018 ਦੇ ਸਰਬਉੱਤਮ ਅਧਿਆਤਮਕ ਵਿਭੂਤੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਗ਼ਲਤ ਦੋਸ਼ ਲਗਾਉਣ ਵਾਲੀ ਔਰਤ ਵਿਰੁੱਧ ਕਾਰਵਾਈ ਦੀ ਮੰਗ

ਬੇਲਾ, 15 ਜੁਲਾਈ (ਮਨਜੀਤ ਸਿੰਘ ਸੈਣੀ)- ਪਿੰਡ ਫ਼ਰੀਦ ਵਿਖੇ ਬੀਤੇ ਦਿਨੀਂ ਪਿੰਡ ਦੀ ਹੀ ਇਕ ਔਰਤ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਝੂਠੇ ਦੋਸ਼ ਲਗਾ ਕੇ ਬੇਲਾ ਪੁਲਿਸ ਕੋਲ ਸ਼ਿਕਾਇਤ ਕਰ ਦਿੱਤੀ ਜਿਸ 'ਤੇ ਬੇਲਾ ਪੁਲਿਸ ਨੇ ਬਿਨਾਂ ਜਾਂਚ ਕੀਤੇ ਹੀ ਸੇਵਾਦਾਰ ...

ਪੂਰੀ ਖ਼ਬਰ »

ਗੁਰਮੇਜ਼ ਸਿੰਘ ਢਿੱਲੋਂ ਸਰਬਸੰਮਤੀ ਨਾਲ ਕੁਸ਼ਤੀ ਸੰਸਥਾ ਦੇ ਪ੍ਰਧਾਨ ਬਣੇ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਪੰਜਾਬ ਦੀ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ੍ਰੀ ਕਰਤਾਰ ਸਿੰਘ ਦੀ ਅਗਵਾਈ 'ਚ ਭਰਤਗੜ੍ਹ ਸਥਿਤ ਅਲਪਾਈਨ 'ਚ ਜ਼ਿਲ੍ਹੇ ਦੀ ਕੁਸ਼ਤੀ ਸੰਸਥਾ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਗੁਰਮੇਜ਼ ਸਿੰਘ ਢਿੱਲੋਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਪੁਲਿਸ ਦੁਆਰਾ ਗਸ਼ਤ ਦੌਰਾਨ ਇਕ ਨੌਜਵਾਨ ਨੂੰ 43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਵਿਅਜੰਤ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟ ...

ਪੂਰੀ ਖ਼ਬਰ »

ਨਸ਼ਾਬੰਦੀ ਲਈ ਨਗਰ ਸੁਧਾਰ ਕਮੇਟੀ ਦੁਕਾਨ ਤੋਂ ਦੁਕਾਨ ਗਈ

ਜਾਡਲਾ, 15 ਜਲਾਈ (ਬੱਲੀ)- ਨਸ਼ਿਆਂ ਕਾਰਨ ਨਿੱਤ ਦਿਨ ਨੌਜਵਾਨਾਂ ਦੀ ਮੌਤ ਵਿਚ ਹੋ ਰਹੇ ਵਾਧੇ ਤੋਂ ਚਿੰਤਤ ਇੱਥੋਂ ਦੇ ਸੂਝਵਾਨ ਲੋਕਾਂ ਨੇ ਨਗਰ ਸੁਧਾਰ ਕਮੇਟੀ ਬਣਾ ਕੇ ਜਵਾਨੀ ਨੂੰ ਬਚਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਅੱਜ ਇਹ ਕਮੇਟੀ ਪਿੰਡ ਦੇ ਬਾਜ਼ਾਰ ...

ਪੂਰੀ ਖ਼ਬਰ »

ਅਰਬ ਦੇਸ਼ਾਂ 'ਚੋਂ ਸੁਰੱਖਿਅਤ ਵਾਪਸੀ ਮੌਕੇ ਐਗਜ਼ਿਟ ਕਾਨੂੰਨ ਨੂੰ ਸੁਖਾਲਾ ਕੀਤਾ ਜਾਵੇ-ਰਾਮੂਵਾਲੀਆ

ਬੰਗਾ, 15 ਜੁਲਾਈ (ਲਾਲੀ ਬੰਗਾ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਲਪ ਲੈਸ ਦੇ ਮੁੱਖ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਦੁਸਾਂਝ ਕਲਾਂ ਵਿਖੇ ਹੋਈ ਮੀਟਿੰਗ 'ਚ ਕਿਹਾ ਕਿ ਅਰਬ ਦੇਸ਼ਾਂ 'ਚ ਮਿਹਨਤ ...

ਪੂਰੀ ਖ਼ਬਰ »

ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਹੋਈ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਜ਼ਿਲ੍ਹਾ ਰੂਪਨਗਰ ਚੋਕਬਾਲ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁੱਗਾ ਮੈੜੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)- ਗੁੱਗਾ ਮੈੜੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਇਹ ਕਮੇਟੀ ਇਸੇ ਤਰ੍ਹਾਂ ਹੀ ਕੰਮ ਕਰਦੀ ਰਹੇਗੀ ਤੇ ਕੋਈ ਬਾਹਰੀ ਵਿਅਕਤੀ ਦੀ ਕਮੇਟੀ ਦੇ ਕੰਮਕਾਰਾਂ ਵਿਚ ਕਿਸੇ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਵਲੋਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਪੇਵਰ ਲਗਾਉਣ ਦਾ ਕੰਮ ਸ਼ੁਰੂ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਾਸਲ ਨੰਗਲ ਵਲੋਂ 30 ਲੱਖ ਦੀ ਲਾਗਤ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨਵਾਂ ਨੰਗਲ ਦੇ ਬਾਹਰਵਾਰ ਸੰਗਤਾਂ ਦੀ ਸਹੂਲਤ ਲਈ ਕੱਚੀ ਜਗ੍ਹ•ਾ 'ਚ ਪੇਵਰ ਲਗਾਉਣ ਦੇ ਕੰਮ ਦਾ ਅੱਜ ਰਸਮੀਂ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਮੁਹਿੰਮ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਸਮਾਗਮ

ਪੁਰਖਾਲੀ, 15 ਜੁਲਾਈ (ਬੰਟੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਲੈ ਕੇ ਜੰਗਲਾਤ ਵਿਭਾਗ ਰੂਪਨਗਰ ਦੀ ਰੂਪਨਗਰ ਰੇਂਜ ਵਲੋਂ 'ਘਰ-ਘਰ ਹਰਿਆਲੀ' ਮਿਸ਼ਨ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਤੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਵੱਛ ਭਾਰਤ ਮੁਹਿੰਮ ਦਾ ਪਹਿਲਾ ਗੇੜ ਆਰੰਭ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਵਲੋਂ ਪੰਜਵੇਂ ਸਾਲਾਨਾ ਸਵੱਛ ਭਾਰਤ ਅਭਿਆਨ ਦੇ ਪਹਿਲੇ ਗੇੜ ਦਾ ਆਗਾਜ਼ ਦਸਮੇਸ਼ ਨਗਰ ਵਿਚ ਬੂਟੇ ਲਗਾ ਕੇ ਕੀਤਾ ਗਿਆ | ਵਾਤਾਵਰਨ ਨੂੰ ਸੰਭਾਲਣ ਲਈ ਤਕਰੀਬਨ ਵੀਹ ਬੂਟੇ ਜੰਗਲਿਆਂ ਸਮੇਤ ਲਗਾਏ ...

ਪੂਰੀ ਖ਼ਬਰ »

ਅੱਜ ਵੀ ਹਾਰਮੋਨੀਅਮ ਤੇ ਸੁਰਾਂ ਨਾਲ ਤਾਲਮੇਲ ਬਿਠਾ ਰਿਹਾ 104 ਸਾਲਾਂ ਬਾਪੂ ਰਾਮ ਕਿ੍ਸ਼ਨ

ਨੂਰਪੁਰ ਬੇਦੀ, 15 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਪੰਜਾਬ' ਮੁਹਿੰਮ ਲਈ 104 ਸਾਲਾਂ ਬਾਪੂ ਰਾਮ ਕਿਸ਼ਨ ਮਿਸਾਲ ਬਣ ਚੁੱਕਾ ਹੈ | ਇੰਨੀ ਲੰਬੀ ਉਮਰ 'ਚ ਵੀ ਬਾਪੂ ਪੂਰੀ ਤਰ੍ਹਾਂ ਤੰਦਰੁਸਤ ਹੈ | ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਪੁਰਬ ਸੇਵਾ ਸੁਸਾਇਟੀ ਵਲੋਂ 33ਵਾਂ ਸਾਲਾਨਾ ਗੁਰਮਤਿ ਸਮਾਗਮ ਸੰਤ ਸਿੰਘ ਨਾਰੰਗ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਭਾਈ ਹਰਭਜਨ ਸਿੰਘ, ਭਾਈ ਹਜ਼ੂਰ ਸਿੰਘ, ਬੀਬੀ ਗੁਰਚਰਨ ਕੌਰ ਬਾਵਾ, ਭਾਈ ...

ਪੂਰੀ ਖ਼ਬਰ »

ਰਾਜਨੀਤਿਕ ਮੁੱਦਾ ਬਣ ਕੇ ਰਹਿ ਗਿਆ ਕੀਰਤਪੁਰ ਸਾਹਿਬ ਦਾ ਬੱਸ ਅੱਡਾ

ਕੀਰਤਪੁਰ ਸਾਹਿਬ, 15 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆ ਜਾਂਦਾ ਕਸਬਾ ਕੀਰਤਪੁਰ ਸਾਹਿਬ ਪਿਛਲੇ ਲੰਮੇ ਅਰਸੇ ਤੋਂ ਪੱਕੇ ਬੱਸ ਅੱਡੇ ਨੂੰ ਤਰਸ ਰਿਹਾ ਹੈ | ਇਸ ਨਗਰੀ ਅੰਦਰ 22 ਦੇ ਕਰੀਬ ਗੁਰਦੁਆਰੇ ਹਨ ਜਿਨ੍ਹਾਂ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਵਲੋਂ ਦੇਸ਼ ਭਰ 'ਚ ਟਰਾਂਸਪੋਰਟ ਵਿਰੋਧੀ ਨੀਤੀਆਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਵੇਗਾ

ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)- ਨੰਗਲ ਵਿਖੇ ਪ੍ਰਧਾਨ ਮੱਘਰ ਸਿੰਘ, ਸੁਰਜੀਤ ਸਿੰਘ ਢੇਰ, ਮਨਜੀਤ ਸਿੰਘ ਖਹਿਰਾਬਾਦ ਦੀ ਅਗਵਾਈ ਵਿਚ ਟਰਾਂਸਪੋਰਟਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟਰਾਂ ਵਲੋਂ ਆਪਣੀਆਂ ਭਖਦੀਆਂ ਮੰਗਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਰੈਲੀ ਕੱਢੀ

ਮੋਰਿੰਡਾ, 15 ਜੁਲਾਈ (ਕੰਗ)- ਪੁਲਿਸ ਸਾਂਝ ਕੇਂਦਰ ਮੋਰਿੰਡਾ ਦੇ ਇੰਚਾਰਜ ਸਬ ਇੰਸ. ਬਾਵਾ ਸਿੰਘ ਤੇ ਭਾਰਤ ਵਿਕਾਸ ਦੇ ਮੈਂਬਰਾਂ ਦੀ ਅਗਵਾਈ ਹੇਠ ਮੋਰਿੰਡਾ ਵਿਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਇਸ ਰੈਲੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਕਾਈਨੌਰ, ਪੀ. ਏ. ਡੀ. ...

ਪੂਰੀ ਖ਼ਬਰ »

ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 15 ਜੁਲਾਈ (ਕੰਗ)- ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਮੋਰਿੰਡਾ ਵਿਚ ਹੋਈ | ਮੀਟਿੰਗ ਵਿਚ ਵਿਸ਼ਵਕਰਮਾ ਭਵਨ ਵਿਚ ਚੱਲ ਰਹੀ ਉਸਾਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX