ਤਾਜਾ ਖ਼ਬਰਾਂ


ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  13 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  25 minutes ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  44 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  58 minutes ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 1 hour ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 2 hours ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 2 hours ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 3 hours ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 4 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 3 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 5 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 5 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 5 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨਵਾਂਸ਼ਹਿਰ ਨੇ ਕੀਤੀ ਮੁਕੰਮਲ ਹੜਤਾਲ

ਨਵਾਂਸ਼ਹਿਰ, 16 ਜੁਲਾਈ (ਹਰਵਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਯੂਨੀਅਨ ਨੇ ਪੰਜਾਬ ਦੇ ਸੱਦੇ 'ਤੇ ਪਨਬਸ ਡੀਪੂ ਵਿਚ ਮੁਕੰਮਲ ਹੜਤਾਲ ਕੀਤੀ ਗਈ | ਇਸ ਰੈਲੀ ਨੂੰ ਕਾਮਰੇਡ ਮਹਾਂ ਸਿੰਘ ਰੋੜੀ ਜ਼ਿਲ੍ਹਾ ਪ੍ਰਧਾਨ ਸੀਟੂ, ਹਰਦੀਪ ਸਿੰਘ ਕਾਹਲੋਂ ਪ੍ਰਧਾਨ ਪਨਬਸ ...

ਪੂਰੀ ਖ਼ਬਰ »

ਟਕਾਰਲਾ ਵਿਖੇ ਸਾਲਾਨਾ ਭੰਡਾਰਾ ਅੱਜ

ਭੱਦੀ, 16 ਜੁਲਾਈ (ਨਰੇਸ਼ ਧੌਲ)- ਦਿਓਟ ਸਿੱਧ ਬਾਬਾ ਬਾਲਕ ਨਾਥ ਮੰਦਰ ਪਿੰਡ ਟਕਾਰਲਾ ਵਿਖੇ ਸਾਲਾਨਾ ਭੰਡਾਰਾ ਭਗਤ ਦੇਸ ਰਾਜ ਦੀ ਅਗਵਾਈ ਹੇਠ 17 ਜੁਲਾਈ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਭਗਤ ਦੇਸ ਰਾਜ ਤੇ ਚੌਧਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਸਵੇਰ ਵੇਲੇ ਹਵਨ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜੁਲਾਹ ਮਾਜਰੇ ਵਿਖੇ ਕੈਂਡਲ ਮਾਰਚ

ਨਵਾਂਸ਼ਹਿਰ, 16 ਜੁਲਾਈ (ਹਰਵਿੰਦਰ ਸਿੰਘ)- ਦਿਨੋਂ ਦਿਨ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡ ਜੁਲਾਹਾ ਮਾਜਰਾ ਵਿਖੇ ਕੈਂਡਲ ਮਾਰਚ ਕੀਤਾ ਗਿਆ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਨਾਲ ਦਿਨ ਬ ਦਿਨ ਵੱਧ ਰਹੀ ਮੌਤਾਂ ਦੀ ...

ਪੂਰੀ ਖ਼ਬਰ »

ਡੀ. ਏ. ਦਾ ਬਕਾਇਆ ਤੇ ਕਿਸ਼ਤਾਂ ਜਾਰੀ ਕਰਨ ਦੀ ਮੰਗ

ਬਲਾਚੌਰ, 16 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਰਵਿੰਦਰ ਸਿੰਘ ਮਹਿਤਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾ: ਦੀਵਾਨ ਸਿੰਘ ਤੇ ਤਹਿਸੀਲ ਪ੍ਰਧਾਨ ਮਾ: ਸੋਮ ਲਾਲ ਥੋਪੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਨੀਵੇਂ ਇਲਾਕੇ 'ਚ ਜਲ ਥਲ

ਬਲਾਚੌਰ, 16 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਗਰ ਕੌਾਸਲ ਬਲਾਚੌਰ ਤੇ ਮਾਰਕੀਟ ਕਮੇਟੀ ਦੀ ਹਦੂਦ ਅੰਦਰ ਆਉਂਦੇ ਨੀਵੇਂ ਇਲਾਕੇ ਜਲ ਥਲ ਹੋ ਗਏ | ਟੈਲੀਫ਼ੋਨ ਐਕਸਚੇਂਜ, ਭੱਦੀ ਰੋਡ, ਟੀਚਰ ਕਾਲੋਨੀ ਤੇ ਤਹਿਸੀਲ ਕੰਪਲੈਕਸ ਦਾ ...

ਪੂਰੀ ਖ਼ਬਰ »

ਨਸ਼ੇ ਦੀ ਰੋਕਥਾਮ ਲਈ ਸ਼ਹਿਰ ਦੀਆਂ ਸਮੂਹ ਜਥੇਬੰਦੀਆਂ ਨੇ ਕੱਢਿਆ ਮਸ਼ਾਲ ਮਾਰਚ

ਰਾਹੋਂ, 16 ਜੁਲਾਈ (ਬਲਬੀਰ ਸਿੰਘ ਰੂਬੀ)- ਨਸ਼ੇ ਦੀ ਰੋਕਥਾਮ ਲਈ ਸ਼ਹਿਰ ਦੀਆਂ ਸਮੂਹ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਸਥਾਨਕ ਬੱਸ ਅੱਡਾ ਰਾਹੋਂ ਤੋਂ ਬੀਤੀ ਰਾਤ ਮਸ਼ਾਲ ਮਾਰਚ ਕੱਢ ਕੇ ਸ਼ਹਿਰ ਨਿਵਾਸੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੰਦੇਸ਼ ...

ਪੂਰੀ ਖ਼ਬਰ »

ਭਰੋਮਜਾਰਾ 'ਚ ਧਾਰਮਿਕ ਸਮਾਗਮ ਸਜਾਇਆ

ਬਹਿਰਾਮ, 16 ਜੁਲਾਈ (ਨਛੱਤਰ ਸਿੰਘ ਬਹਿਰਾਮ)- ਸਾਉਣ ਮਹੀਨੇ ਨੂੰ ਸਮਰਪਿਤ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਸੰਤ ਕੁਲਵੰਤ ਰਾਮ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੀ ਸਰਪ੍ਰਸਤੀ ਹੇਠ ਧਾਰਮਿਕ ਸਮਾਗਮ ਸਜਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਮੋਹਲੇਧਾਰ ਮੀਂਹ ਨਾਲ ਜਲ ਥਲ ਹੋਇਆ ਨਵਾਂਸ਼ਹਿਰ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਪਿਛਲੇ ਕੁੱਝ ਦਿਨਾਂ ਤੋਂ ਹੁਮਸ ਭਰੀ ਗਰਮੀ ਕਾਰਨ ਸ਼ਹਿਰ ਵਾਸੀ ਪਰੇਸ਼ਾਨ ਸਨ, ਪਰ ਅੱਜ ਸਵੇਰੇ ਪਏ ਮੋਹਲੇਧਾਰ ਮੀਂਹ ਨੇ ਜਿਥੇ ਕਿਸਾਨਾਂ ਦੇ ਚਿਹਰੇ ਤੇ ਰੌਣਕ ਲਿਆਂਦੀ ਉਥੇ ਸ਼ਹਿਰ ਵਾਸੀਆਂ ਨੇ ਵੀ ਮੀਂਹ ਦਾ ਖੂਬ ਆਨੰਦ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਤਿੰਨ ਕਾਬੂ

ਮੁਕੰਦਪੁਰ, 16 ਜੁਲਾਈ (ਦੇਸ ਰਾਜ ਬੰਗਾ)- ਨਸ਼ੀਲੇ ਪਦਾਰਥਾਂ ਦੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੁਕੰਦਪੁਰ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਮੁਖੀ ਮੈਡਮ ਨਰੇਸ਼ ਕੁਮਾਰੀ ਨੇ ਦੱਸਿਆ ਕਿ ਐੱਫ. ਆਈ. ...

ਪੂਰੀ ਖ਼ਬਰ »

ਬਹੁਤੇ ਮਾਮਲਿਆਂ 'ਚ ਐੱਸ. ਐੱਸ. ਪੀ. ਦੇ ਹੁਕਮਾਂ ਦੀ ਪ੍ਰਵਾਹ ਨਹੀਂ ਕਰਦੀ ਪੁਲਿਸ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਹਾਲ ਹੀ 'ਚ ਸਰਕਾਰ ਵਲੋਂ ਤਾਇਨਾਤ ਕੀਤੇ ਗਏ ਐੱਸ.ਐੱਸ.ਪੀ. ਦੀਪਕ ਹਿਲੋਰੀ ਆਈ.ਪੀ.ਐੈੱਸ. ਇਮਾਨਦਾਰਾਂ ਦੀਆਂ ਮੁੱਢਲੀਆਂ ਸਫ਼ਾਂ 'ਚ ਆਉਂਦੇ ਹਨ ਜਿਨ੍ਹਾਂ ਆਉਂਦਿਆਂ ਹੀ ਇਮਾਨਦਾਰੀ ਦੀਆਂ ਮਿਸਾਲਾਂ ਕਾਇਮ ਕਰਨੀਆਂ ਸ਼ੁਰੂ ...

ਪੂਰੀ ਖ਼ਬਰ »

ਛੱਪੜ ਦਾ ਗੰਦਾ ਪਾਣੀ ਦੇ ਰਿਹਾ ਭਿਆਨਕ ਬਿਮਾਰੀਆਂ ਨੂੰ ਸੱਦਾ

ਘੁੰਮਣਾਂ, 16 ਜੁਲਾਈ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ 'ਚ ਜੋ ਮਾਂਗਟਾ ਰੋਡ 'ਤੇ ਛੱਪੜ ਹੈ ਉਸ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਬਦਬੂ ਮਾਰ ਰਿਹਾ ਹੈ, ਜਿਸ ਨਾਲ ਅਨੇਕਾਂ ਬੀਮਾਰੀਆਂ ਲੱਗਣ ਦਾ ਖਦਸ਼ਾ ਹੈ | ਇਸ ਬਸਤੀ ਦੇ ਲੋਕ ਨਰਕ ਦੀ ਜਿੰਦਗੀ ਜੀ ਰਹੇ ਹਨ ਛੱਪੜ ...

ਪੂਰੀ ਖ਼ਬਰ »

ਏਕ ਨੂਰ ਸਵੈ ਸੇਵੀ ਸੰਸਥਾ ਵਲੋਂ ਪਠਲਾਵਾ 'ਚ ਰੋਸ ਮਾਰਚ

ਬੰਗਾ, 16 ਜੁਲਾਈ (ਕਰਮ ਲਧਾਣਾ)- ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਪਿੰਡ ਵਿਚ ਨਸ਼ਿਆਂ ਖਿਲਾਫ਼ ਭਰਵਾਂ ਰੋਸ ਮਾਰਚ ਕੱਢਿਆ ਗਿਆ | ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸੀਆਂ, ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਡਿਉੜੀ ਦਾ ਲੈਂਟਰ ਪਾਇਆ

ਮੁਕੰਦਪੁਰ, 16 ਜੁਲਾਈ (ਅਮਰੀਕ ਸਿੰਘ ਢੀਂਡਸਾ)- ਪਿੰਡ ਸਰਹਾਲ ਕਾਜੀਆਂ ਦੇ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਢਿਉੜੀ ਦਾ ਲੈਂਟਰ ਪਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਗਿ. ਪਾਲ ਸਿੰਘ ਨੇ ਦੱਸਿਆ ਕਿ ਇਹ ਢਿਉੜੀ ਮਹਿੰਦਰਪਾਲ ਸਿੰਘ ਯੂ. ਕੇ. ਦੀ ...

ਪੂਰੀ ਖ਼ਬਰ »

ਅੰਗਦ ਸੈਣੀ ਨੇ ਮੀਂਹ ਨਾਲ ਨੁਕਸਾਨੀ ਸੜਕ ਦਾ ਮੌਕਾ ਦੇਖਿਆ

ਉੜਾਪੜ/ਲਸਾੜਾ, 16 ਜੁਲਾਈ (ਲਖਵੀਰ ਸਿੰਘ ਖੁਰਦ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪਿੰਡ ਚੱਕਦਾਨਾ ਨੂੰ ਖੁਰਦ, ਨੰਗਲ ਜੱਟਾਂ, ਪੰਦਰਾਵਲ ਤੇ ਲਸਾੜਾ ਨਾਲ ਜੋੜਦੀ ਸੜਕ ਵਿਚ ਖੁਰਦ ਦੇ ਸ਼ਮਸ਼ਾਨ ਘਾਟ ਕੋਲ ਪਏ ਵੱਡੇ ਪਾੜ ਤੇ ਫਿਲੌਰ ਔੜ ਸੜਕ ਤੋਂ ਪਿੰਡ ਖੁਰਦ ਨੂੰ ...

ਪੂਰੀ ਖ਼ਬਰ »

ਪੁੰਨ-ਦਾਨ ਕਰਨ ਨਾਲ ਇਨਸਾਨ ਦਾ ਜੀਵਨ ਸਫਲ ਹੋ ਜਾਂਦਾ ਹੈ- ਭੂੰਬਲਾ

ਸੜੋਆ, 16 ਜੁਲਾਈ (ਨਾਨੋਵਾਲੀਆ)- ਮਹਾਰਾਜ ਭੂਰੀ ਵਾਲਿਆਂ ਦੀ ਕੁਟੀਆ'ਚ ਪਿੰਡ ਨਾਨੋਵਾਲ ਵਿਖੇ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਰਾਮ ਕਿਸ਼ਨ ਥਾਣੇਦਾਰ, ਹਵਾਲਦਾਰ ਅਸ਼ਵਨੀ ਕੁਮਾਰ ਤੇ ਠੇਕੇਦਾਰ ਅਸ਼ੋਕ ਕੁਮਾਰ ਲੁਧਿਆਣਾ ਵਾਲਿਆਂ ਦੇ ਪਰਿਵਾਰਾਂ ਤੇ ਪਿੰਡ ਵਾਸੀ ...

ਪੂਰੀ ਖ਼ਬਰ »

ਬਾਬਾ ਗਾਮੂ ਸ਼ਾਹ ਦਾ ਸਾਲਾਨਾ ਮੇਲਾ ਕਰਵਾਇਆ

ਸਾਹਲੋਂ, 16 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਮਾਮ ਵਿਖੇ ਬਾਬਾ ਗਾਮੂ ਸ਼ਾਹ ਦੇ ਧਾਰਮਿਕ ਅਸਥਾਨ 'ਤੇ ਐੱਨ.ਆਰ.ਆਈ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਵਲੋਂ ਸਾਲਾਨਾ ਮੇਲਾ ਕਰਵਾਇਆ | ਪਹਿਲੇ ਦਿਨ ਸੇਵਾਦਾਰ ਸ਼ੰਮੀ ਦੀ ਅਗਵਾਈ 'ਚ ਚਾਦਰ ਦੀ ਰਸਮ ਅਦਾ ਕਰਨ ਉਪਰੰਤ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਬਰਸਾਤੀ ਪਾਣੀ ਨਾਲ ਖ਼ਰਾਬ ਹੋਏ ਝੋਨੇ ਦੇ ਮੁਆਵਜ਼ੇ ਦੀ ਮੰਗ

ਰਾਹੋਂ, 16 ਜੁਲਾਈ (ਬਲਬੀਰ ਸਿੰਘ ਰੂਬੀ)- ਸਵੇਰੇ ਹੋਈ ਭਾਰੀ ਬਾਰਸ਼ ਨਾਲ ਬੇਟ ਏਰੀਏ ਦੇ ਪਿੰਡ ਦਰੀਆਪੁਰ, ਕਾਹਲੋਂ, ਕਿਰਪਾਲ ਸਾਗਰ, ਭਾਰਟਾ ਕਲਾਂ, ਬੈੈਰਸਾਲ, ਮਿਰਜ਼ਾਪੁਰ, ਰਤਨਾਣਾ, ਗੜ੍ਹੀ ਊਧੋਵਾਲ ਦਾ ਸੈਂਕੜੇ ਏਕੜ ਝੋਨਾ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਡੁੱਬ ...

ਪੂਰੀ ਖ਼ਬਰ »

ਡੇਰਾ ਪ੍ਰੇਮਪੁਰਾ ਜਗਤਪੁਰ ਵਿਖੇ ਸੰਗਤਾਂ ਨੂੰ ਬੂਟੇ ਵੰਡੇ

ਮੁਕੰਦਪੁਰ, 16 ਜੁਲਾਈ (ਦੇਸ ਰਾਜ ਬੰਗਾ)- ਡੇਰਾ ਪ੍ਰੇਮਪੁਰਾ ਜਗਤਪੁਰ ਵਿਖੇ ਪੰਜਾਬ ਸ਼ੋਸਲ ਵੈਲਫੇਅਰ ਐਸੋਸੀਏਸ਼ਨ ਰਜਿ: ਬੰਗਾ ਦੇ ਸਹਿਯੋਗ ਨਾਲ ਸਲਾਨਾ ਬੂਟੇ-ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਹਰਪ੍ਰੀਤ ਸਿੰਘ ਕੈਂਥ ਤੇ ਸੰਤ ...

ਪੂਰੀ ਖ਼ਬਰ »

ਭਗਵਾਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਘੁੰਮਣਾਂ, 16 ਜੁਲਾਈ (ਮਹਿੰਦਰ ਪਾਲ ਸਿੰਘ)- ਪਿੰਡ ਚੈੜ ਦੇ ਅਕਾਲੀ ਆਗੂ ਭਗਵਾਨ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਸੋਮ ...

ਪੂਰੀ ਖ਼ਬਰ »

ਗੁਰਮਤਿ ਦਾ ਪ੍ਰਚਾਰ ਕਰ ਰਹੇ ਗ੍ਰੰਥੀ ਸਿੰਘ ਦੇ ਹੱਕ 'ਚ ਨਿੱਤਰੀਆਂ ਵੱਖ-ਵੱਖ ਪੰਥਕ ਜਥੇਬੰਦੀਆਂ

ਸਮੁੰਦੜਾ, 16 ਜੁਲਾਈ (ਤੀਰਥ ਸਿੰਘ ਰੱਕੜ)- ਬੀਤੇ ਕੁੱਝ ਦਿਨਾਂ ਤੋਂ ਪਿੰਡ ਚੱਕ ਫੁੱਲੂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਹੇ ਭਾਈ ਸਤਨਾਮ ਸਿੰਘ ਨੂੰ ਲੈ ਕੇ ਪਿੰਡ ਦੇ ਇਕ ਧੜੇ ਵਲੋਂ ਖੜੇ ਕੀਤੇ ...

ਪੂਰੀ ਖ਼ਬਰ »

ਨਸ਼ਿਆਂ ਤੇ ਸਮਾਜਿਕ ਬੁਰਾਈਆਂ ਖਿਲਾਫ਼ ਪ੍ਰਭਾਤ ਫੇਰੀ ਕੱਢੀ

ਮੱਲਪੁਰ ਅੜਕਾਂ, 16 ਜੁਲਾਈ (ਮਨਜੀਤ ਸਿੰਘ ਜੱਬੋਵਾਲ)- ਸਮਾਜ ਨੂੰ ਖੋਖਲਾ ਕਰ ਰਹੀਆਂ ਸਮਾਜਿਕ ਬੁਰਾਈਆਂ, ਨਸ਼ਾ ਤੇ ਕੰਨਿਆ ਭਰੂਣ ਹੱਤਿਆ ਸਬੰਧੀ ਪਿੰਡ-ਪਿੰਡ ਹੋਕਾ ਦੇ ਕੇ ਸਮਾਜ ਨੂੰ ਜਾਗਰੂਕ ਕਰਨ ਲਈ ਉਪਕਾਰ ਕੋ-ਆਰਡੀਨੇਸ਼ਨ ਸੁਸਾਇਟੀ ਨਵਾਂਸ਼ਹਿਰ ਵਲੋਂ ਪਿੰਡ ਭੀਣ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਮਿਸ਼ਨ ਹਸਪਤਾਲ ਥਾਂਦੀਆਂ ਵਿਖੇ ਹਸਪਤਾਲ ਦੇ ਟਰੱਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਤੇ ਸੰਤ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਾਸ਼ਹਿਰ ਵਿਖੇ ਸਾਵਣ ਮਹੀਨੇ ਦੀ ਸੰਗਰਾਾਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਜਸਵਿੰਦਰ ਕੌਰ ਨੇ ਬਾਰਾਂ ਮਾਹ ਦਾ ਜਾਪ ਕੀਤਾ | ਉਪਰੰਤ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਅਨੰਦ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਆਉਣ ਜਾਣ ਵਾਲੇ ਰਾਹਗੀਰ ਹੋਏ ਪ੍ਰੇਸ਼ਾਨ

ਔੜ/ਝਿੰਗੜਾਂ, 16 ਜੁਲਾਈ (ਕੁਲਦੀਪ ਸਿੰਘ ਝਿੰਗੜ)- ਅੱਜ ਸਵੇਰੇ 6 ਵਜੇ ਤੋਂ ਬਲਾਕ ਔੜ ਦੇ ਪਿੰਡਾਂ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਕੰਮ-ਕਾਰ 'ਤੇ ਜਾਣ ਵਾਲਿਆਂ ਅਤੇ ਸਕੂਲੀ ਬੱਚਿਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਪਾਣੀ ਰਾਹਾਂ ਅਤੇ ਸੜਕਾਂ ਵਿਚ ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ

ਸੜੋਆ, 16 ਜੁਲਾਈ (ਨਾਨੋਵਾਲੀਆ)- ਡਾ: ਨਰਿੰਦਰ ਕੁਮਾਰ ਐੱਸ.ਐੱਮ.ਓ. ਸੜੋਆ ਦੀ ਅਗਵਾਈ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਦੇ ਲੋਕਾਂ ਨੂੰ ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆ ਬਿਮਾਰੀਆਂ ਤੋਂ ਜਾਣੂੰ ਕਰਵਾਇਆ ਤੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦਾ ਸਲਾਨਾ ਸਮਾਗਮ 19 ਨੂੰ

ਪੋਜੇਵਾਲ ਸਰਾਂ, 16 ਜੁਲਾਈ (ਰਮਨ ਭਾਟੀਆ)- ਪਿੰਡ ਕਰੀਮਪੁਰ ਚਾਹਵਾਲਾ ਵਿਖੇ ਸਥਿਤ ਲੱਖ ਦਾਤਾ ਪੀਰ ਦੇ ਧਾਰਮਿਕ ਸਥਾਨ 'ਤੇ ਭਗਤ ਤਰਸੇਮ ਲਾਲ ਨਿਊਜ਼ੀਲੈਂਡ ਤੇ ਮੁੱਖ ਸੇਵਾਦਾਰ ਪਵਨ ਕੁਮਾਰ ਰੀਠੂ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਛੱਪੜ ਦਾ ਪਾਣੀ ਸਕੂਲ 'ਚ ਹੋਇਆ ਦਾਖ਼ਲ

ਬਹਿਰਾਮ, 16 ਜੁਲਾਈ (ਸਰਬਜੀਤ ਸਿੰਘ ਚੱਕਰਾਮੰੂ) - ਸਰਕਾਰੀ ਹਾਈ ਸਕੂਲ ਚੱਕ ਰਾਮੰੂ ਦੇ ਨਜ਼ਦੀਕ ਸਥਿਤ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬੀਤੇ ਦਿਨੀ ਹੋਈ ਬਾਰਿਸ਼ ਕਾਰਨ ਛੱਪੜ ਦਾ ਗੰਦਾ ਪਾਣੀ ਅਤੇ ਕੂੜਾ-ਕਰਕਟ ਸਕੂਲ ਦੇ ਅੰਦਰ ਦਾਖ਼ਲ ਹੋ ਗਿਆ ਜਿਸ ਕਾਰਨ ...

ਪੂਰੀ ਖ਼ਬਰ »

ਸ਼੍ਰੋ. ਅ. ਦ. ਵਲੋਂ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਸਰਗਰਮੀਆਂ ਸ਼ੁਰੂ

ਨਵਾਂਸ਼ਹਿਰ, 16 ਜੁਲਾਈ (ਹਰਵਿੰਦਰ ਸਿੰਘ)- ਪੰਜਾਬ 'ਚ ਹੋਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੇੜੇ ਆਉਣ ਸਬੰਧੀ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕ ਮੀਟਿੰਗ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਚੇਅਰਮੈਨ ਭਲਵਾਨ ਜਾਡਲਾ ਦਾ ਸਨਮਾਨ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਇੰਟਰਨੈਸ਼ਨਲ ਬਾਡੀਬਿਲਡਿੰਗ ਫਿਟਨੈੱਸ ਫੈਡਰੇਸ਼ਨ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਬੰਗਾ ਵਿਖੇ ਆਈ. ਬੀ. ਐੱਫ਼. ਐੱਫ਼ ਦੇ ਆਲ ਇੰਡੀਆ ਚੇਅਰਮੈਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਤੇ ਪ੍ਰਧਾਨ ਚੌਧਰੀ ਪਰਵਿੰਦਰ ਪਨਵਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਾਡਲਾ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬਾਡੀਬਿਲਡਿੰਗ ਖੇਡ ਦਾ ਬਹੁਤ ਮਹੱਤਵ ਹੈ | ਉਨ੍ਹਾਂ ਕਿਹਾ ਕਿ ਬਹੁਤ ਹੀ ਜਲਦ ਪੰਜਾਬ ਵਿਚ ਮਿਸਟਰ ਇੰਡੀਆ ਬਾਡੀਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਜਾਵੇਗੀ | ਇਸ ਮੌਕੇ ਕੁਲਦੀਪ ਸਿੰਘ ਰਾਣਾ ਨੇ ਕਿਹਾ ਕਿ ਜਾਡਲਾ ਦੇ ਆਲ ਇੰਡੀਆ ਚੇਅਰਮੈਨ ਨਿਯੁਕਤ ਹੋਣ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਰੋਸ਼ਨ ਹੋਇਆ ਹੈ | ਇਸ ਮੌਕੇ ਮਨਿੰਦਰ ਸਿੰਘ, ਕੁਲਪ੍ਰੀਤ ਸਿੰਘ, ਗੁਰਦੀਪ ਸਿੰਘ, ਰਾਮ ਜੀ, ਡਾ: ਪਨਕਜ ਵਿਰਦੀ, ਹਨੀ ਬੰਗਾ, ਐਡਵੋਕੇਟ ਕਿਰਨਦੀਪ ਜਤਿਨ, ਗਗਨਦੀਪ, ਗੁਰਵਿੰਦਰ ਸਿੰਘ, ਹਿਤੇਸ਼ ਧੁੱਪੜ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤੇਜ਼ ਬਾਰਿਸ਼ ਕਾਰਨ ਦਰੱਖਤ ਸੜਕ ਵਿਚਕਾਰ ਡਿੱਗਿਆ

ਕਟਾਰੀਆਂ, 16 ਜੁਲਾਈ (ਨਵਜੋਤ ਸਿੰਘ ਜੱਖੂ)- ਸਾਵਣ ਮਹੀਨੇ ਦੀ ਹੋਈ ਪਹਿਲੀ ਤੇਜ਼ ਬਾਰਿਸ਼ ਨਾਲ ਬਹਿਰਾਮ-ਮਾਹਿਲਪੁਰ ਸੜਕ 'ਤੇ ਕਟਾਰੀਆਂ ਸੈਲਰ ਦੇ ਕੋਲ ਖੇਤਾਂ 'ਚ ਲੱਗਾ ਸਫੈਦੇ ਦਾ ਦਰੱਖਤ ਤੇਜ਼ ਬਾਰਿਸ਼ ਕਰਕੇ ਸੜਕ ਵਿਚਕਾਰ ਡਿੱਗ ਪਿਆ, ਜਿਸ ਕਾਰਨ ਸੜਕ 'ਤੇ ਕਰੀਬ ਇਕ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਨਵੀਂ ਸੀਵਰ ਲਾਈਨ ਦੇ ਪ੍ਰਾਜੈਕਟ 'ਚੋਂ 8.50 ਕਿਲੋਮੀਟਰ ਮੁਕੰਮਲ- ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਵਿਧਾਇਕ ਅੰਗਦ ਸਿੰਘ ਵਲੋਂ ਅੱਜ ਸੰਤ ਨਗਰ ਵਿਖੇ ਸੀਵਰ ਲਾਈਨ ਪਾਉਣ ਤੇ ਗੁਰੂ ਅੰਗਦ ਨਗਰ ਵਿਖੇ ਮਾਹੀ ਹਸਪਤਾਲ ਨੇੜੇ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਕਿਹਾ ਕਿ ਨਗਰ ਕੌਾਸਲ ਨਵਾਂਸ਼ਹਿਰ ਵਲੋਂ ...

ਪੂਰੀ ਖ਼ਬਰ »

ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਮੈਗਾ ਕੈਂਪਾਂ 'ਚ ਪਹੁੰਚਣਾ ਚਾਹੀਦੈ-ਰਾਮਪਾਲ

ਔੜ, 16 ਜੁਲਾਈ (ਗੁਰਨਾਮ ਸਿੰਘ ਗਿਰਨ)- ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ 'ਚ ਵੱਖ-ਵੱਖ ਸਰਕਾਰੀ ਸਕੀਮਾਂ ਦਾ ਆਮ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਪਿੰਡਾਂ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਏ ਜਾ ਰਹੇ ਹਨ | ਇਸੇ ਕੜੀ ਤਹਿਤ ਪਿੰਡ ਔੜ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗੋ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਅੰਦਰ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਤੇ ਲੋਕਾਂ ਨੂੰ ਸੁਚੇਤ ਕਰਨ ਲਈ ਪਿੰਡ ਸਜਾਵਲਪੁਰ ਵਿਖੇ ਚੀਫ਼ ਮੈਨੇਜਰ ਮਹਿੰਦਰ ਮਾਨ ਦੀ ਅਗਵਾਈ 'ਚ ਜਾਗੋ ਕੱਢੀ ਗਈ ਅਤੇ ਵੇਚਣ ਵਾਲਿਆਂ ਵਿਰੁੱਧ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਗੁਰਦੁਆਰਾ ਬਾਬਾ ਗੁਰਦਿੱਤਾ ਤੱਕ ਬਣਨ ਵਾਲੀ ਸੜਕ ਦੀ ਸ਼ੁਰੂਆਤ

ਪੋਜੇਵਾਲ, 16 ਜੁਲਾਈ (ਰਮਨ ਭਾਟੀਆ, ਨਿਰਮਲ ਨਵਾਂਗਰਾਈ)- ਹਲਕਾ ਬਲਾਚੌਰ ਦੇ ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਵਲੋਂ ਅੱਜ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਤੱਕ ਗੜ੍ਹਸ਼ੰਕਰ-ਨੂਰਪੁਰ ਬੇਦੀ ਰੋਡ ਤੋਂ ਚਾਂਦਪੁਰ ਰੁੜਕੀ ਸੜ੍ਹਕ ਦਾ ਨੀਂਹ ਪੱਥਰ ਰੱਖਿਆ ਗਿਆ | ...

ਪੂਰੀ ਖ਼ਬਰ »

ਐੱਨ. ਆਰ. ਆਈ. ਸਭਾ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਐੱਨ. ਆਰ. ਆਈ. ਸਭਾ ਦੀ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਦੇ ਵਿਦੇਸ਼ ਦੌਰੇ ਤੋਂ ਪਰਤਣ ਉਪਰੰਤ ਕੀਤੀ ਗਈ | ਇਸ ਮੌਕੇ ਗੁਰਪ੍ਰਤਾਪ ਸਿੰਘ ਪੰਧੇਰ ਕੈਨੇਡਾ ਨਿਵਾਸੀ ਤੇ ਰਣਜੀਤ ਸਿੰਘ ਮਾਹਲਾ ਦਾ ਸਨਮਾਨ ਕੀਤਾ ...

ਪੂਰੀ ਖ਼ਬਰ »

ਕੇ. ਸੀ. ਕਾਲਜ ਦੇ 7 ਵਿਦਿਆਰਥੀ ਪੀ. ਟੀ. ਯੂ. ਦੀ ਮੈਰਿਟ ਸੂਚੀ 'ਚ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਕੇ. ਸੀ. ਸਕੂਲ ਆਫ਼ ਮੈਨੇਜਮੈਂਟ ਐਾਡ ਕੰਪਿਊਟਰ ਐਪਲੀਕੇਸ਼ਨ ਕਾਲਜ (ਕੇ. ਸੀ. ਐੱਸ. ਐੱਮ. ਸੀ. ਏ) ਦੇ ਬੀ. ਐੱਸ. ਸੀ ਐਗਰੀਕਲਚਰ ਦੇ 7 ਵਿਦਿਆਰਥੀਆਂ ਨੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ) ਦੀ ...

ਪੂਰੀ ਖ਼ਬਰ »

ਪਿੰਡ ਮਾਣਕ 'ਚ ਕੀਤੇ ਵਿਕਾਸ ਕਾਰਜਾਂ ਦਾ ਸੋਮ ਪ੍ਰਕਾਸ਼ ਵਲੋਂ ਉਦਘਾਟਨ

ਘੁੰਮਣਾਂ, 16 ਜੁਲਾਈ (ਮਹਿੰਦਰ ਪਾਲ ਸਿੰਘ)- ਪਿੰਡ ਮਾਣਕ ਦੇ ਪ੍ਰਵਾਸੀ ਭਾਰਤੀ ਰਾਜਵੀਰ ਸਿੰਘ ਮਾਣਕ ਯੂ. ਕੇ. ਤੇ ਸੁਰਿੰਦਰ ਸਿੰਘ ਮਾਣਕ ਯੂ. ਕੇ. ਵਲੋਂ ਆਪਣੇ ਪਿੰਡ ਨੂੰ ਸੁੰਦਰ ਗ੍ਰਾਮ ਬਣਾਉਣ ਲਈ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨਸ਼ਿਆਂ ਨੂੰ ਰੋਕਣ ਲਈ ਪੁਲਿਸ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਮੀਟਿੰਗ

ਮਜਾਰੀ/ਸਾਹਿਬਾ 16 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ ਪੁਲਿਸ ਵਲੋਂ ਨਸ਼ੇ ਦੇ ਸੁਦਾਗਰਾਂ ਨੂੰ ਨੱਥ ਪਾਉਣ ਲਈ ਥਾਣਾ ਮੁਖੀ ਬਲਾਚੌਰ ਅਜੈ ਕੁਮਾਰ ਦੀ ਅਗਵਾਈ ਹੇਠ ਕਸਬਾ ਮਜਾਰੀ ਵਿਖੇ ਏ.ਐੱਸ.ਆਈ. ਹਰਪਾਲ ਸਿੰਘ ਵਲੋਂ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋ: ਪੰਜਾਬ ਰਜਿ: ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX