ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  17 minutes ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  about 1 hour ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  about 2 hours ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  about 3 hours ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  about 3 hours ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  about 4 hours ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  about 4 hours ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  about 4 hours ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  about 5 hours ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  about 6 hours ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  about 6 hours ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  about 7 hours ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  about 7 hours ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  about 7 hours ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਪਹਿਲੇ ਅਪਰਾਧੀ ਉਹ ਹੁੰਦੇ ਹਨ, ਜਿਹੜੇ ਅਪਰਾਧ ਕਰਦੇ ਹਨ ਤੇ ਦੂਜੇ ਉਹ ਹੁੰਦੇ ਹਨ, ਜਿਹੜੇ ਅਪਰਾਧ ਹੋਣ ਦਿੰਦੇ ਹਨ। -ਫੁੱਲਰ

ਖੰਨਾ / ਸਮਰਾਲਾ

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜਥੇ: ਸਹਾਰਨਮਾਜਰਾ ਦੀ ਅਗਵਾਈ 'ਚ ਪਹਿਲੀ ਜ਼ਿਲ੍ਹਾ ਪੱਧਰੀ ਮੀਟਿੰਗ

ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਖੰਨਾ ਦੀ ਵਿਸ਼ਾਲ ਮੀਟਿੰਗ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ ...

ਪੂਰੀ ਖ਼ਬਰ »

2 ਵਿਅਕਤੀਆਂ ਿਖ਼ਲਾਫ਼ ਲਗਾਇਆ ਕੁੱਟਮਾਰ ਦਾ ਦੋਸ਼

ਖੰਨਾ, 21 ਜੁਲਾਈ (ਅਮਰਜੀਤ ਸਿੰਘ)- ਦੋ ਪ੍ਰਵਾਸੀ ਮਜ਼ਦੂਰਾਂ ਨੇ ਉਧਾਰੇ ਪੈਸੇ ਨਾ ਦੇਣ ਦੀ ਰੰਜਿਸ਼ ਨੂੰ ਲੈ ਕੇ ਆਪਣੇ ਸਾਥੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਅਸ਼ੋਕ ਕੁਮਾਰ ਵਾਸੀ ਬਿਹਾਰ ਹਾਲ ਕੋਟਾਂ ਨੇ ਆਪਣੇ ਸਾਥੀ ...

ਪੂਰੀ ਖ਼ਬਰ »

ਮੱਤੇਵਾੜਾ ਦੇ ਜੰਗਲਾਂ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਪਿੰਡ ਰੌੜ ਦੇ ਨਿਵਾਸੀ ਜਸਵੰਤ ਸਿੰਘ (35) ਦੀ ਮੱਤੇਵਾੜਾ ਦੇ ਜੰਗਲਾਂ 'ਚੋਂ ਭੇਦਭਰੀ ਹਾਲਤ 'ਚ ਲਾਸ਼ ਮਿਲੀ ਜਦਕਿ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ | ਮਿ੍ਤਕ ਦੇ ਭਰਾ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਕਰਜ਼ੇ ਦੇ ਸਤਾਏ ਅਤੇ ਬੈਂਕ ਵਲੋਂ ਕਿਸ਼ਤਾਂ ਭਰਾਉਣ ਦੇ ਦਬਾਅ ਕਾਰਨ ਪਿੰਡ ਕਾਲਸ ਕਲਾਂ ਦੇ ਕਿਸਾਨ ਗੁਲਾਬ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਕਿਸਾਨ ...

ਪੂਰੀ ਖ਼ਬਰ »

ਸਮਝੌਤੇ ਲਈ ਥਾਣੇ 'ਚ ਆਏ ਲੜਕੇ ਨੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਔਰਤ ਵਲੋਂ ਆਪਣੇ ਪਤੀ ਦੇ ਿਖ਼ਲਾਫ਼ ਕੁੱਟਮਾਰ ਕਰਨ ਦੀ ਸ਼ਿਕਾਇਤ ਦੇ ਬਾਅਦ ਥਾਣਾ ਸਿਟੀ-1 ਦੀ ਪੁਲਿਸ ਵਲੋਂ ਲੜਕੇ ਵਾਲਿਆਂ ਨੂੰ ਥਾਣੇ ਵਿਚ ਬੁਲਾਇਆ ਗਿਆ ਪਰ ਥਾਣੇ ਵਿਚ ਹੀ ਦੋਨੋਂ ਪੱਖ ਆਪਸ ਵਿਚ ਉਲਝ ਪਏ | ਬਾਅਦ 'ਚ ਲੜਕਾ ਸਥਾਨਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਥਾਣੇ ਦੀ ਹਦੂਦ ਅੰਦਰ ਪੈਂਦੇ ਗੜੀ ਤੋਂ ਨੀਲੋਂ ਨੂੰ ਜਾਂਦੀ ਸੜਕ 'ਤੇ ਬਣੇ ਪੰਜਾਬੀ ਢਾਬੇ ਕੋਲ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਮਨਿੰਦਰ ਸਿੰਘ (27) ਵਾਸੀ ਰਾਮਗੜ੍ਹ ਰਾਏਕੋਟ ਦੀ ਮੌਤ ਹੋ ਗਈ | ਜਾਂਚ ਮੁਲਾਜ਼ਮ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ 75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਟੈਂਪੂ ਟਰੈਵਲਰ ਚਾਲਕ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਕੁਲਵਰਨ ਸਿੰਘ ਵਾਸੀ ਝੰਡੋਰ ਕਲਾਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-2 ਵਲੋਂ ਖੰਨਾ ਦੀ ਮਿਲਟਰੀ ਗਰਾਂਉਂਡ ਵਿਖੇ ਨਾਜਾਇਜ਼ ਟਰੱਕ ਅਤੇ ਟਰਾਲੀਆਂ ਖੜ੍ਹਾਉਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-2 ਦੇ ...

ਪੂਰੀ ਖ਼ਬਰ »

ਮਾਸੂਮ ਦੀ ਖੇਡਦੇ ਸਮੇਂ ਬੈੱਡ ਤੋਂ ਡਿੱਗ ਕੇ ਮੌਤ

ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਨਨਕਾਣਾ ਸਾਹਿਬ ਪਬਲਿਕ ਸ. ਸ. ਸਕੂਲ ਰਾਮਪੁਰ ਦੇ ਦੂਸਰੀ ਜਮਾਤ ਦੇ ਮਾਸੂਮ ਵਿਦਿਆਰਥੀ ਅਨਵੀਰ ਮਾਂਗਟ ਪੁੱਤਰ ਉਦਮ ਸਿੰਘ (ਮਾਹੀਏਕਾ ਪਰਿਵਾਰ) ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਕਮੇਟੀ ਦੇ ਵਾਈਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਬੀਤੀ ਸ਼ਾਮ ਕਰੀਬ ਸਾਢੇ ਸੱਤ ਵਜੇ ਗੜੀ ਪੁਲ ਤੋਂ ਨੀਲੋਂ ਜਾਂਦੇ ਰਸਤੇ 'ਤੇ ਆਉਂਦੇ ਢਾਬੇ ਕੋਲ ਵਾਪਰੇ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਤੀਸਰਾ ...

ਪੂਰੀ ਖ਼ਬਰ »

ਘਰੋਂ ਭੱਜਿਆ ਲੜਕਾ ਪੁਲਿਸ ਨੇ ਕੀਤਾ ਵਾਰਸਾਂ ਹਵਾਲੇ

ਕੁਹਾੜਾ, 21 ਜਲਾਈ (ਤੇਲੂ ਰਾਮ ਕੁਹਾੜਾ)- ਰਾਤ ਨੂੰ ਘਰੋਂ ਭੱਜਿਆ 15 ਸਾਲ ਦੇ ਲਗਭਗ ਉਮਰ ਦਾ ਇਕ ਲੜਕਾ ਪੁਲਿਸ ਵਲੋਂ ਉਸ ਦੇ ਵਾਰਿਸਾਂ ਦੇ ਹਵਾਲੇ ਕਰਨ ਦੀ ਖ਼ਬਰ ਹੈ¢ ਕੁਹਾੜਾ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਪੀ. ਸੀ. ਆਰ. ਦੀ ਡਿਊਟੀ ਨਿਭਾਅ ਰਹੇ ਹਵਾਲਦਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਦੇ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ ਰੈਲੀ

ਮਲੌਦ, 21 ਜੁਲਾਈ (ਸਹਾਰਨ ਮਾਜਰਾ)- ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ-ਮਲੌਦ ਦੇ ਬੱਚਿਆਂ ਵਲੋਂ ਸਮਾਜ ਵਿਚ ਪਨਪ ਰਹੇ ਨਸ਼ਿਆਂ ਵਿਰੁੱਧ ਅਤੇ ਜਨਤਕ ਸੁਨੇਹਾ ਦੇਣ ਲਈ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਸ਼ਹਿਰ ਮਲੌਦ, ਨਗਰ ਰੋੜੀਆਂ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੇ ਸਾਈਨ ਬੋਰਡ ਹੀ ਆਪਣੀਆਂ ਥਾਂਵਾਂ ਤੋਂ ਉੱਖੜੇ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਕਾਫੀ ਖ਼ਰਚ ਕਰਕੇ ਆਮ ਲੋਕਾਂ ਤੇ ਰਾਹਗੀਰਾਂ ਦੀ ਸਹੂਲਤ ਲਈ ਲਿੰਕ ਸੜਕਾਂ ਕਿਨਾਰੇ ਲਗਾਏ ਗਏ ਵੱਖ-ਵੱਖ ਜਾਣਕਾਰੀ ਚਿੰਨ੍ਹ ਦਰਸਾਉਂਦੇ ਸਾਈਨ ਬੋਰਡ ਹੀ ਆਪਣੀਆਂ ਥਾਵਾਂ ਤੋਂ ਉੱਖੜ ਕੇ ਖੇਤਾਂ ਦੇ ਕਿਨਾਰੇ ਡਿੱਗੇ ਪਏ ਹਨ, ...

ਪੂਰੀ ਖ਼ਬਰ »

ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)- ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਕੌਲ ਈ. ਟੀ. ਓ. ਦੀ ਅਗਵਾਈ ਵਿਚ ਵਣ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਤਵਿੰਦਰ ਕੌਰ ਬਿੱਟੀ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ

ਕੁਹਾੜਾ, 21 ਜੁਲਾਈ (ਤੇਲੂ ਰਾਮ ਕੁਹਾੜਾ)- ਕਾਂਗਰਸੀ ਆਗੂ ਮਲਕੀਤ ਸਿੰਘ ਗਿੱਲ ਜੰਡਿਆਲੀ ਦੇ ਮਾਤਾ ਗੁਰਦਿਆਲ ਕੌਰ ਦੇ ਸਵਰਗਵਾਸ ਹੋ ਜਾਣ 'ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ...

ਪੂਰੀ ਖ਼ਬਰ »

ਚਣਕੋਈਆਂ ਖ਼ੁਰਦ ਵਿਖੇ ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ

ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਪਿੰਡ ਚਣਕੋਈਆਂ ਖ਼ੁਰਦ ਵਿਖੇ 3 ਪਿੰਡਾਂ ਚਣਕੋਈਆਂ ਕਲਾਂ, ਜੈਪੁਰਾ, ਚਣਕੋਈਆਂ ਖ਼ੁਰਦ ਵਿਖੇ ਕਰਨਲ ਐੱਚ. ਐੱਸ. ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ ਕੀਤੀ ਗਈ | ਕਰਨਲ ਕਾਹਲ਼ੋਂ ਨੇ ਕਿਹਾ ਕਿ ਜੇਕਰ ਨਸ਼ਾ ਕਰ ਰਿਹਾ ਕੋਈ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਆਪਣਾ ਸਥਾਪਨਾ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਬੈਂਕ ਆਫ਼ ਬੜੌਦਾ ਬਰਾਂਚ ਮਾਛੀਵਾੜਾ ਨੇ 111ਵੇਂ ਸਥਾਪਨਾ ਦਿਵਸ 'ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਸਰਕਾਰ ਸਕੂਲ ਬਾਲਿਓ ਵਿਖੇ ਬੱਚਿਆਂ ਨੂੰ ਸਕੂਲ ਬੈਗ ਅਤੇ ਬੂਟੇ ਲਗਾ ਕੇ ਮਨਾਇਆ ਗਿਆ | ਬੈਂਕ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਲੋਕ ਸਭਾ ਹਲਕਾ ਦੇ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐੱਸ. ਸੀ. ਵਿਦਿਆਰਥੀਆਂ ਕੋਲੋਂ ਫ਼ੀਸਾਂ ਬਟੋਰਨ ਵਾਲੇ ਵਿੱਦਿਅਕ ਅਦਾਰਿਆਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਸ਼ਰਾਬ ਪਿਲਾਉਣ ਦੇ ਦੋਸ਼ 'ਚ ਕੇਸ ਦਰਜ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਸਥਾਨਕ ਨਾਵਲਟੀ ਸਿਨੇਮਾ ਰੋਡ 'ਤੇ ਸਥਿਤ ਫੂਡੀਜ਼ ਟਾਊਨ ਨਾਂਅ ਦੀ ਦੁਕਾਨ ਦੇ ਮਾਲਕ 'ਤੇ ਸ਼ਰਾਬ ਪਰੋਸਣ ਦੇ ਤਹਿਤ ਮਾਮਲਾ ਦਰਜ ਕਰਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਥਾਣਾ ਸ਼ਹਿਰੀ-1 ਦੇ ਸਹਾਇਕ ਥਾਣੇਦਾਰ ਸੋਹਣ ਸਿੰਘ ...

ਪੂਰੀ ਖ਼ਬਰ »

ਸ਼ਿਕਾਇਤਾਂ ਦੇ ਨਿਪਟਾਰੇ ਲਈ ਅਕਾਲੀ ਦਲ ਵਲੋਂ ਹੈਲਪ ਨੰਬਰ ਜਾਰੀ- ਜਥੇ: ਉਮੈਦਪੁਰੀ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ)- ਹਲਕਾ ਸਮਰਾਲਾ ਦੇ ਨਿਵਾਸੀਆਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਜਾਂ ਅਰਧ-ਸਰਕਾਰੀ ਦਫ਼ਤਰਾਂ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਲੋਂ ਇਕ ਹੈਲਪ ਨੰਬਰ 01628-262121 ਜਾਰੀ ਕੀਤਾ ...

ਪੂਰੀ ਖ਼ਬਰ »

ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਸੰਧੂ 'ਤੇ ਰਿਸ਼ਤੇਦਾਰ ਨੇ ਲਗਾਏ ਕਰੋੜਾਂ ਦੀ ਜ਼ਮੀਨ ਹੜੱਪਣ ਦੇ ਦੋਸ਼

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਬਹੁ-ਚਰਚਿਤ ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਸੰਧੂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਤੇ ਹੋਰ ਜਥੇਬੰਦੀਆਂ ਵਲੋਂ ਨਸ਼ਿਆਂ ਿਖ਼ਲਾਫ਼ ਪ੍ਰਦਰਸ਼ਨ

ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਜਨਵਾਦੀ ਇਸਤਰੀ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਸ਼ਾਖਾ ਕੋਟ ਆਗਾ ਵਲੋਂ ਹੋਰ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਰਪੰਚ ਮਨਜੀਤ ਕੌਰ, ਰਣਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਭਗਵੰਤ ਕੌਰ, ਸਵਰਨ ਕੌਰ, ਕੁਲਵੰਤ ਕੌਰ, ...

ਪੂਰੀ ਖ਼ਬਰ »

ਲੋਕਾਂ ਨੂੰ ਭਲਾਈ ਸਕੀਮਾਂ ਦਾ ਸਮੇਂ ਸਿਰ ਲਾਭ ਦੇਣਾ ਸਰਕਾਰ ਦੀ ਜ਼ਿੰਮੇਵਾਰੀ-ਲੱਖਾ ਪਾਇਲ

ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾਂ ਪਾਇਲ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ, ਲਾਭਪਾਤਰੀਆਂ ਨੂੰ ਸਮੇਂ ਸਿਰ ਦੇਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ¢ ਲੱਖਾ ਪਾਇਲ ਨੇ ਪਿੰਡ ਬਰਮਾਲੀਪੁਰ ਵਿਖੇ 5 ਪਿੰਡਾਂ ਸੁਲਤਾਨਪੁਰ, ਮਲੀਪੁਰ, ਮਾਜਰੀ, ਗੋਬਿੰਦਪੁਰਾ ਅਤੇ ਬਰਮਾਲੀਪੁਰ ਵਿਖੇ ਸਰਕਾਰ ਵਲੋਂ ਲਾਏ ਸੁਵਿਧਾ ਕੈਂਪ ਮੌਕੇ ਲਾਭਪਾਤਰੀਆਂ, ਅਧਿਕਾਰੀਆਂ, ਮੁਲਾਜ਼ਮਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਉਪਰਾਲਾ ਕੀਤਾ ਹੈ ਕਿ ਹਰ ਇਕ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾਵੇ ¢ ਇਸ ਮੌਕੇ ਵਿਧਾਇਕ ਲੱਖਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਬਹੁਤੀਆਂ ਦੇ ਮੌਕੇ 'ਤੇ ਹੀ ਹੱਲ ਕੀਤਾ ¢ ਇਸ ਮੌਕੇ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਅਤੇ ਬਲਾਕ ਪ੍ਰਧਾਨ ਜਸਵੀਰ ਸਿੰਘ ਜੱਸੀ ਦਾਊਮਾਜਰਾ ਨੇ ਕਿਹਾ ਕਿ ਵਿਧਾਇਕ ਲੱਖਾ ਪਾਇਲ ਦੇ ਉਚੇਚੇ ਯਤਨਾਂ ਸਦਕਾ ਹੁਣ ਦਫ਼ਤਰਾਂ ਦੇ ਕੰਮ ਸੁਵਿਧਾ ਕੈਂਪ ਰਾਹੀਂ ਹੀ ਹੋ ਰਹੇ ਹਨ ਤੇ ਲੋਕ ਵਾਧੂ ਖੱਜਲ ਖੁਆਰੀ ਤੋਂ ਬਚ ਸਕਣਗੇ¢ ਇਸ ਮੌਕੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਅਤੇ ਕੈਪਟਨ ਹਰੀ ਸਿੰਘ ਦੀ ਅਗਵਾਈ ਵਿਚ ਵਿਧਾਇਕ ਲਖਵੀਰ ਸਿੰਘ ਤੇ ਹੋਰ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ¢ ਇਸ ਮੌਕੇ ਅਧਿਕਾਰੀਆਂ ਨੇ ਪੈਨਸ਼ਨ ਸਕੀਮ, ਅਸ਼ੀਰਵਾਦ ਸਕੀਮ, ਆਟਾ/ਦਾਲ ਸਕੀਮ, ਕਿਰਤੀ ਲਾਭ ਪਾਤਰੀ ਕਾਰਡ, ਗਰੀਬ ਵਰਗ ਦੇ ਬਿਜਲੀ ਦੇ ਬਿੱਲ, ਸੈਨਿਕ ਭਲਾਈ ਸਕੀਮ, ਮਨਰੇਗਾ ਸਕੀਮ ਆਦਿ ਦਾ ਲਾਭ ਲੈਣ ਲਈ ਫਾਰਮ ਭਰੇ ¢ ਇਸ ਮੌਕੇ ਹਰੀਸ਼ ਕੁਮਾਰ ਨੋਨਾ, ਜੱਸਾ ਰੋੜਆਂ, ਰਾਜਿੰਦਰ ਸਿੰਘ, ਕੈਪਟਨ ਹਰੀ ਸਿੰਘ, ਨੰਬਰਦਾਰ ਗੁਰਤੇਜ ਸਿੰਘ, ਥਾਣੇਦਾਰ ਤਰਲੋਚਨ ਸਿੰਘ, ਮਨਪ੍ਰੀਤ ਸਿੰਘ ਤੂਰ, ਰਣਜੀਤ ਸਿੰਘ ਰਾਣਾ, ਕਸ਼ਮੀਰ ਸਿੰਘ, ਪ੍ਰਧਾਨ ਲਖਮੀਰ ਸਿੰਘ, ਬੀਰਦਵਿੰਦਰ ਸਿੰਘ, ਡਾਇਰੈਕਟਰ ਗੁਰਮੀਤ ਸਿੰਘ ਸਹਿਕਾਰੀ ਸਭਾ, ਹਰਿੰਦਰ ਸਿੰਘ ਕੁੱਕੂ, ਗਗਨਜੀਤ ਵਰਮਾ ਪੰਚ, ਦਲਜਿੰਦਰ ਸਿੰਘ, ਜਸਵੀਰ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਤੂਰ ਆਦਿ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਜੂਆ ਖੇਡਦੇ ਨਕਦੀ ਸਣੇ 4 ਕਾਬੂ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-1 ਦੀ ਪੁਲਿਸ ਨੇ ਸੱਟਾ ਲਗਾਉਣ ਦੇ ਦੋਸ਼ ਤਹਿਤ 4 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-1 ਖੰਨਾ ਦੇ ਸਹਾਇਕ ਥਾਣੇਦਾਰ ਸੁਰਾਜਦੀਨ ਨੇ ਕਿਸੇ ਮੁਖ਼ਬਰ ਦੀ ...

ਪੂਰੀ ਖ਼ਬਰ »

ਐਡਵੋਕੇਟ ਮਹਿਤਾ ਏ. ਐੱਸ. ਸਕੂਲਾਂ-ਕਾਲਜਾਂ ਨੂੰ ਚਲਾਉਣ ਵਾਲੀ ਸੰਸਥਾ ਦੇ ਮੁੜ ਪ੍ਰਧਾਨ ਬਣੇ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੀਆਂ 7 ਸਿੱਖਿਆ ਸੰਸਥਾਵਾਂ ਜਿਨ੍ਹਾਂ ਵਿਚ 4 ਕਾਲਜ 3 ਸਕੂਲ ਸ਼ਾਮਿਲ ਹਨ, ਨੂੰ ਚਲਾਉਣ ਵਾਲੀ ਪ੍ਰਮੁੱਖ ਸੰਸਥਾ ਏ. ਐੱਸ. ਮੈਨੇਜਮੈਂਟ ਦੇ ਅਹੁਦੇਦਾਰਾਂ ਦੀ ਚੋਣ ਵਿਚ ਐਡਵੋਕੇਟ ਰਾਜੀਵ ਰਾਏ ਮਹਿਤਾ ਨੂੰ ਦੁਬਾਰਾ ਤੋਂ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਝੋਨੇ ਦੇ ਨੁਕਸਾਨ ਸਬੰਧੀ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ

ਪਾਇਲ, 21 ਜੁਲਾਈ (ਪ. ਪ. ਰਾਹੀਂ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਜਿੱਥੇ ਕਿਸਾਨਾਂ ਨੂੰ ਪਾਣੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਕੁੱਝ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਅਤੇ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ | ਕਿਸਾਨ ਸੁਖਮਨ ਸਿੰਘ ਚੀਮਾ ਪੁੱਤਰ ...

ਪੂਰੀ ਖ਼ਬਰ »

ਸ਼ਹਿਰ 'ਚ ਜਗਾੜੂ ਰਿਕਸ਼ਿਆਂ ਦੀ ਭਰਮਾਰ, ਪੁਲਿਸ ਖ਼ਾਮੋਸ਼-ਬੈਨੀਪਾਲ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਵਿਚ ਸ਼ਰ੍ਹੇਆਮ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ | ਸ਼ਹਿਰ ਵਿਚ ਧੜੱਲੇ ਨਾਲ ਪ੍ਰੈਸ਼ਰ ਹਾਰਨ ਵੱਜ ਰਹੇ ਹਨ ਜੋ ਕਿ ਲੋਕਾਂ ਦੀ ਸਿਹਤ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪਾਉਂਦੇ ਹਨ | ਸ਼ਹਿਰ ਵਿਚ ...

ਪੂਰੀ ਖ਼ਬਰ »

ਵਾਰਡ ਨੰਬਰ-5 ਵਿਖੇ ਕਬੱਡੀ ਕੱਪ ਕਰਵਾਇਆ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਬਾਬਾ ਨਾਥ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ ਬਾਹਰਲੇ ਸ਼ਹਿਰਾਂ ਤੋਂ ਵੀ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਯਾਦਵਿੰਦਰ ਸਿੰਘ ਯਾਦੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ...

ਪੂਰੀ ਖ਼ਬਰ »

ਮੀਂਹ ਨਾਲ ਤਬਾਹ ਝੋਨੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ- ਕੇ. ਡੀ. ਵੈਦ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਹਲਕਾ ਅੰਦਰ ਜਿਨ੍ਹਾਂ ਕਿਸਾਨਾਂ ਦੇ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਦੀ ਮਾਰ ਹੇਠ ਆ ਕੇ ਤਬਾਹ ਹੋ ਗਈ, ਉਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX